ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸੰਗਰੂਰ

ਜ਼ਿਲ੍ਹਾ ਸੰਗਰੂਰ ਤੇ ਮਲੇਰਕੋਟਲਾ 'ਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੀ ਫਸਲ ਦਾ ਸਰਵੇ ਮੁਕੰਮਲ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਗੁਲਾਬੀ ਸੁੰਡੀ ਨਾਲ ਨਰਮਾ/ਕਪਾਹ ਦੀ ਫਸਲ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਖੇਤੀਬਾੜੀ ਵਿਭਾਗ ਨੂੰ ਸਰਵੈ ਮੁਕੰਮਲ ਕਰ ਲਿਆ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ 2652 ਹੈਕਟੇਅਰ ਰਕਬਾ ਨਰਮਾ/ਕਪਾਹ ਦੀ ਫਸਲ ਦੇ ਹੇਠ ਹੈ | ਸੂਬੇ 'ਚ ਨਰਮੇ/ਕਪਾਹ ਦੀ ਫਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਦੇ ਚੱਲਦਿਆਂ ਦੋਨੋਂ ਜ਼ਿਲਿ੍ਹਆਂ ਵਿਚ 1659 ਹੈਕਟੇਅਰ ਭਾਵ 63 ਪ੍ਰਤੀਸ਼ਤ ਰਕਬਾ ਇਸ ਤੋਂ ਪ੍ਰਭਾਵਿਤ ਹੋਇਆ ਹੈ | ਪ੍ਰਭਾਵਿਤ ਨਰਮੇ ਦੀ ਫਸਲ ਦਾ ਨੁਕਸਾਨ 26 ਤੋਂ 100 ਪ੍ਰਤੀਸ਼ਤ ਹੈ | ਡਾ. ਗਰੇਵਾਲ ਨੇ ਦੱਸਿਆ ਕਿ ਗੁਲਾਬੀ ਸੁੰਡੀ ਦਾ ਜ਼ਿਆਦਾ ਪ੍ਰਭਾਵ ਸੁਨਾਮ, ਲਹਿਰਾ, ਮੂਨਕ ਅਤੇ ਅਨਦਾਨਾ ਬਲਾਕਾਂ ਵਿਚ ਦੇਖਣ ਨੂੰ ਮਿਲਿਆ ਹੈ ਜਦ ਕਿ ਸੰਗਰੂਰ, ਲੌਂਗੋਵਾਲ ਅਤੇ ਦਿੜ੍ਹਬਾ ਸਮੇਤ ਬਾਕੀ ਬਲਾਕਾਂ ਵਿਚ ਵੀ ਥੋੜਾ ਬਹੁਤਾ ਅਸਰ ਦੇਖਣ ਨੂੰ ਮਿਲਿਆ ਹੈ | ਪੂਰੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ | ਇਕ ਸਵਾਲ ਦੇ ਜਵਾਬ ਵਿਚ ਡਾ. ਗਰੇਵਾਲ ਨੇ ਦੱਸਿਆ ਕਿ ਇਸ ਗੁਲਾਬੀ ਸੁੰਡੀ ਦਾ ਹਮਲਾ ਪਹਿਲੀਂ ਵਾਰ ਪੰਜਾਬ ਵਿਚ ਹੋਇਆ ਹੈ | ਇਹ ਸੁੰਡੀ ਫੁੱਲ ਵਿਚ ਪੈਦਾ ਹੁੰਦੀ ਹੈ ਅਤੇ ਫਿਰ ਟਿੰਡੇ ਵਿਚ ਨੁਕਸਾਨ ਕਰਦੀ ਹੈ | ਕਿਸਾਨਾਂ ਨੂੰ ਈਸੀਅੋਨ, ਫੈਮ ਆਦਿ ਦਵਾਈਆਂ ਦਾ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ |

ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸੁਸਤ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਝੋਨੇ ਦੀ ਆਮਦ ਸੁਸਤ ਹੈ | ਇਸ ਸੀਜ਼ਨ ਦੌਰਾਨ ਕਲ ਸ਼ਾਮ ਤੱਕ ਝੋਨਾ+ਬਾਸਮਤੀ ਦੀ ਕੁਲ ਆਮਦ 56787 ਟਨ ਹੋਈ ਹੈ, ਜਦਕਿ ਪਿਛਲੇ ਸਾਲ ਇਸੇ ਦਿਨ ਤੱਕ ਆਮਦ 107167 ...

ਪੂਰੀ ਖ਼ਬਰ »

ਕੰਪਨੀ ਮੈਨੇਜਮੈਂਟ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 17 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਸਥਾਨਕ ਨਗਰ ਚੰਨੋਂ ਵਿਖੇ ਸਥਿਤ ਇਕ ਚਿੱਪਸ ਕੁਰਕੁਰੇ ਬਣਾਉਣ ਵਾਲੀ ਫ਼ੈਕਟਰੀ ਦੇ ਗੇਟ ਅੱਗੇ ਇਕੱਠੇ ਹੋਏ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੰਪਨੀ ...

ਪੂਰੀ ਖ਼ਬਰ »

ਅਕਾਲ ਕਾਲਜ ਦੀ ਜਾਂਚ ਰਿਪੋਰਟ ਜਨਤਕ ਕਰਨ ਦੀ ਉੱਠੀ ਮੰਗ

ਸੰਗਰੂਰ, 17 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਭਾਈਚਾਰਕ ਤਾਲਮੇਲ ਸੰਸਥਾ ਸੰਗਰੂਰ ਨੇ ਹੈਰਾਨੀ ਪ੍ਰਗਟ ਕੀਤੀ ਹੈ ਕਿ ਇਥੋਂ ਦੇ ਅਕਾਲ ਕਾਲਜ ਫ਼ਾਰ ਵੁਮੈਨ ਦੇ ਮਾਮਲੇ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਅਵੇਸਲਾਪਨ ਵਿਖਾ ਰਹੀ ਹੈ | ਸੰਸਥਾ ਦੇ ਪ੍ਰਧਾਨ ਸ. ਸੁਰਜੀਤ ਸਿੰਘ ...

ਪੂਰੀ ਖ਼ਬਰ »

ਸੰਗਰੂਰ ਪੰਜਾਬ ਦਾ ਬਣਿਆ ਨਮੂਨੇ ਦਾ ਹਲਕਾ-ਸਿੰਗਲਾ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੀ ਹਰੇੜੀ ਰੋਡ 'ਤੇ ਸਥਿਤ ਭੱਠਲ ਕਾਲੋਨੀ ਵਿਚ ਸੀਵਰੇਜ, ਵਾਟਰ ਸਪਲਾਈ ਅਤੇ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਇਸ ਇਲਾਕੇ ਦੇ ...

ਪੂਰੀ ਖ਼ਬਰ »

ਤੋਲਾਵਾਲ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਚੀਮਾ ਮੰਡੀ, 17 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਮਾਰਕਿਟ ਕਮੇਟੀ ਚੀਮਾ ਅੰਦਰ ਪੈਂਦੀਆਂ ਵੱਖ¸ਵੱਖ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਨੇੜਲੇ ਪਿੰਡ ਤੋਲਾਵਾਲ ਦੀ ਅਨਾਜ ਮੰਡੀ ਵਿਖੇ ਅੱਜ ਸ੍ਰ. ਜਸਵੀਰ ਸਿੰਘ ਸਮਾਓ ਸੈਕਟਰੀ ਮਾਰਕਿਟ ਕਮੇਟੀ ਚੀਮਾ ...

ਪੂਰੀ ਖ਼ਬਰ »

ਬਾਹਰੋਂ ਝੋਨੇ ਦੇ ਆਏ ਟਰੱਕਾਂ ਕਾਰਨ ਕਿਸਾਨ ਜਥੇਬੰਦੀਆਂ ਨੇ ਸ਼ੈਲਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 17 ਅਕਤੂਬਰ (ਪਰਵਿੰਦਰ ਸੋਨੂੰ, ਛਾਜਲੀ)-ਹਲਕਾ ਦਿੜ੍ਹਬਾ ਦੇ ਪਿੰਡ ਜਨਾਲ ਨੇੜੇ ਬਣੇ ਸ਼ੈਲਰ 'ਚ ਦਿੜ੍ਹਬਾ ਇਲਾਕੇ ਤੋਂ ਬਾਹਰੋਂ ਆਏ ਝੋਨੇ ਦੇ ਟਰੱਕਾਂ ਦੀ ਜਦੋਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਭਿਣਕ ਲੱਗੀ ਤਾਂ ਤੁਰੰਤ ਭਾਰਤੀ ਕਿਸਾਨ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਸੌਂਪਿਆ ਮੰਗ-ਪੱਤਰ

ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੀ ਨਿੱਜੀ ਰਿਹਾਇਸ਼ 'ਤੇ ਪੁੱਜ ਕੇ ਮੰਗ ਪੱਤਰ ਸੌਂਪਿਆ | ਮੰਗ ...

ਪੂਰੀ ਖ਼ਬਰ »

ਗੁਰਜੀਤ ਸਿੰਘ ਸ਼੍ਰੋ.ਅ.ਦ.(ਸ) ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਦਿੜ੍ਹਬਾ ਮੰਡੀ, 17 ਅਕਤੂਬਰ (ਪਰਵਿੰਦਰ ਸੋਨੂੰ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਮਾਰਕਿਟ ਕਮੇਟੀ ਦਿੜ੍ਹਬਾ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਜਨਾਲ ਦੇ ਸਾਬਕਾ ਸਰਪੰਚ ਨੌਜਵਾਨ ਗੁਰਜੀਤ ਸਿੰਘ ਜੀਤੀ ਨੂੰ ਪਾਰਟੀ ਨੇ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਯੂਥ ਵਿੰਗ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਵਲੋਂ ਕਬੱਡੀ ਕੱਪ ਦਾ ਪੋਸਟਰ ਜਾਰੀ

ਅਹਿਮਦਗੜ੍ਹ, 17 ਅਕਤੂਬਰ (ਰਣਧੀਰ ਸਿੰਘ ਮਹੋਲੀ) ਧਾਰਮਿਕ ਅਤੇ ਸਮਾਜਿਕ ਖੇਤਰ ਸਮੇਤ ਹੋਰ ਲੋਕ ਭਲਾਈ ਕਾਰਜਾਂ ਲਈ ਸੇਵਾ ਕਰਦੀ ਸੰਸਥਾ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਕਬੱਡੀ ਕੱਪ ਦਾ ਪੋਸਟਰ ਜਾਰੀ ...

ਪੂਰੀ ਖ਼ਬਰ »

ਕਣਕ ਦੀ ਬਿਜਾਈ 'ਤੇ 'ਗੰਭੀਰ ਸੰਕਟ' ਦੇ ਬੱਦਲ ਛਾਏ

ਕੁੱਪ ਕਲਾਂ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਪੰਜਾਬ ਦਾ ਕਿਸਾਨ ਕੁਦਰਤ ਦੀਆਂ ਮਾਰਾਂ ਨੂੰ ਸਹਿੰਦਾ ਹੋਇਆ ਸਰਕਾਰਾਂ ਅਤੇ ਵਪਾਰੀ ਵਰਗ ਦੇ ਰਹਿਮੋ-ਕਰਮ 'ਤੇ ਆਪਣੀ 'ਜ਼ਿੰਦਗੀ ਦਾ ਦਰਦ ਭਰਿਆ ਪੰਧ' ਨਿਬੇੜਦਾ ਵਿਖਾਈ ਦਿੰਦਾ ਹੈ | ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਜ਼ਮੀਨ ਜਾਇਦਾਤ ਦੇ ਜਾਅਲੀ ਕਾਗ਼ਜ਼ਾਤ ਤਿਆਰ ਕਰਵਾਉਣ ਦੇ ਮਾਮਲੇ 'ਚ ਚਾਰ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਸੰਗਰੂਰ ਵਿਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਚ.ਓ. ਇੰਸਪੈਕਟਰ ਗੁਰਵੀਰ ਸਿੰਘ ਨੇ ...

ਪੂਰੀ ਖ਼ਬਰ »

54 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ, ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਪੁਲਿਸ ਵਲੋਂ 54 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਥਾਨਕ ਥਾਣਾ ਸਿਟੀ-2 ਪੁਲਿਸ ਵਲੋਂ ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਜੋ ਕਿ ...

ਪੂਰੀ ਖ਼ਬਰ »

ਇਲਾਕੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਹੋਈ ਤੇਜ਼

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਮੰਡੀਆਂ 'ਚ ਜਿੱਥੇ ਝੋਨੇ ਦੀ ਆਮਦ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਅੱਜ ਸਵੇਰ ਸਮੇਂ ਛਾਈ ਹੋਈ ਬੱਦਲਵਾਈ ਨੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ | ਜਦ ਤਪਾ ਇਲਾਕੇ ...

ਪੂਰੀ ਖ਼ਬਰ »

ਬਿਲਡਿੰਗ ਉਸਾਰੀ ਲੇਬਰ ਕਮੇਟੀ ਦੇ ਸੱਗੂ 5ਵੀਂ ਵਾਰ ਬਣੇ ਪ੍ਰਧਾਨ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਬਿਲਡਿੰਗ ਉਸਾਰੀ ਲੇਬਰ ਕਮੇਟੀ ਦੀ ਹੋਈ ਚੋਣ ਮੀਟਿੰਗ ਵਿਚ ਬਲਵਿੰਦਰ ਸਿੰਘ ਸੱਗੂ ਨੂੰ 5ਵੀਂ ਕਮੇਟੀ ਦੀ ਪ੍ਰਧਾਨ ਬਣਾਇਆ ਗਿਆ | ਇਸ ਸੰਬੰਧੀ ਵਿਸ਼ਵਕਰਮਾ ਮੰਦਿਰ ਵਿਖੇ ਹੋਈ ਮੀਟਿੰਗ 'ਚ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਕਣਕ ਦੀ ਬਿਜਾਈ ਲਈ ਕਿਸਾਨ ਕਰ ਰਹੇ ਨੇ ਡੀ.ਏ.ਪੀ. ਖਾਦ ਦੀ ਉੱਡੀ-ਆਗੂ

ਸੰਗਰੂਰ, 17 ਅਕਤੂਬਰ (ਧੀਰਜ ਪਸੌਰੀਆ) - ਜ਼ਿਲ੍ਹਾ ਸੰਗਰੂਰ ਜਿਥੇ 2.91 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਹੋਣੀ ਹੈ ਅਤੇ ਇਹ ਬਿਜਾਈ ਅਕਤੂਬਰ ਦੇ ਅਖੀਰਲੇ ਹਫ਼ਤੇ ਸ਼ੁਰੂ ਹੋ ਜਾਣੀ ਹੈ ਪਰ ਜ਼ਿਲ੍ਹੇ ਦੇ ਕਿਸਾਨ ਬਿਜਾਈ ਲਈ ਡੀ.ਏ.ਪੀ., ਖਾਦ ਦੀ ਉਡੀਕ ਕਰ ਰਹੇ ਹਨ | ਪੂਰੇ ...

ਪੂਰੀ ਖ਼ਬਰ »

ਕਰੀਬ ਇਕ ਦਰਜਨ ਪਰਿਵਾਰ ਸ਼੍ਰੋ.ਅ.ਦ. ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਭੁੱਲਰ, ਧਾਲੀਵਾਲ, ਸੱਗੂ)-ਹਲਕਾ ਸੁਨਾਮ ਦੇ ਨੇੜਲੇ ਪਿੰਡ ਕੋਠੇ ਜਗਤ ਸਿੰਘ ਵਾਲਾ ਦੇ ਕਰੀਬ ਇਕ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

'ਸੀਟੂ' ਵਲੋਂ ਕੁੱਕ ਵਰਕਰਾਂ ਦੇ ਭਲਕੇ ਦੇ ਧਰਨੇ ਤੇ ਚੱਕਾ ਜਾਮ 'ਚ ਸ਼ਾਮਿਲ ਹੋਣ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ) -ਸੈਂਟਰਲ ਟਰੇਡ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਰਬਜੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਸੂਬੇ ਦੇ ਨਵੇਂ ਮੁੱਖ ਮੰਤਰੀ ਤੇ ਮੰਤਰੀਆਂ ਦੀ ਅਧਿਕਾਰੀ ਕੋਈ ਪ੍ਰਵਾਹ ਨਹੀ ਕਰ ਰਹੇ, ਲੋਕਾਂ ਪ੍ਰਤੀ ਅਫ਼ਸਰਾਂ ...

ਪੂਰੀ ਖ਼ਬਰ »

ਪੰਡਤ ਸ਼ਿਵ ਰਾਮ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ

ਲੌਂਗੋਵਾਲ, 17 ਅਕਤੂਬਰ (ਵਿਨੋਦ, ਖੰਨਾ)-ਐਡ. ਸੁਖਵਿੰਦਰਪਾਲ ਸ਼ਰਮਾ­, ਭੁਪਿੰਦਰਪਾਲ ਸ਼ਰਮਾ ਹੈਲਥ ਵਿਭਾਗ ਅਤੇ ਰਾਜਿੰਦਰਪਾਲ ਨੀਟੂ ਸ਼ਰਮਾ ਦੇ ਪਿਤਾ ਪੰਡਤ ਸ਼ਿਵ ਰਾਮ ਸ਼ਰਮਾ ਨਮਿਤ ਸ਼ਰਧਾਂਜਲੀ ਸਮਾਗਮ ਅਗਰਵਾਲ ਧਰਮਸ਼ਾਲਾ ਸੁਨਾਮ ਰੋਡ ਲੌਂਗੋਵਾਲ ਵਿਖੇ ਹੋਇਆ, ਜਿਸ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਤ ਸਭਾ ਦੀ ਬੈਠਕ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਭੁੱਲਰ, ਧਾਲੀਵਾਲ)-ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਪ੍ਰੋ ਨਰਿੰਦਰ ਸਿੰਘ ਅਤੇ ਸੁਲੱਖਣ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਸਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਹੋਈ | ਸਭਾ ...

ਪੂਰੀ ਖ਼ਬਰ »

ਪੰਜਾਬ ਦੇ 50 ਕਿੱਲੋਮੀਟਰ ਤੱਕ ਦੇ ਸਰਹੱਦੀ ਖੇਤਰ 'ਚ ਬੀ.ਐਸ.ਐਫ. ਨੂੰ ਅਧਿਕਾਰ ਦੇਣਾ ਸੰਘੀ ਢਾਂਚੇ ਦੇ ਖ਼ਿਲਾਫ਼-ਟੀਟੂ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਵਿਧਾਨ ਦੇ ਸੰਘੀ ਢਾਂਚੇ ਦੇ ਉਲਟ ਫ਼ੈਸਲੇ ਲੈ ਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਹੈਂ, ਅਜਿਹਾ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਅਸਿੱਧੇ ਤੌਰ 'ਤੇ ਆਪਣੇ ਕਬਜ਼ੇ ਹੇਠ ਲੈਣਾ ਚਾਹੁੰਦੀ ...

ਪੂਰੀ ਖ਼ਬਰ »

ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਏ.ਪੀ.ਫਾਰ.ਵੀ.ਪੀ. ਅਤੇ ਏ.ਪੀ.ਸਰਵਿਸ ਚੈਲੇਂਜ ਅਧੀਨ ਚੌਥਾ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ' ਇੰਜੀਨੀਅਰ ਵੀ.ਕੇ. ਦੀਵਾਨ ਦੀ ਪ੍ਰਧਾਨਗੀ ਵਿੱਚ ਡਾ.ਪਰਮਜੀਤ ਆਈ ਕੇਅਰ ਸੈਂਟਰ ਸੰਗਰੂਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਅੱਜ ਮੋਰਿੰਡਾ ਵਿਖੇ ਪੱਕੇ ਮੋਰਚੇ 'ਚ ਹੋਣਗੇ ਸ਼ਾਮਿਲ

ਸੰਗਰੂਰ, 17 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਆਪਣਿਆਂ ਮੰਗਾਂ ਦੀ ਪ੍ਰਾਪਤੀ ਲਈ ਮੋਰਿੰਡਾ ਵਿਖੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ | ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ...

ਪੂਰੀ ਖ਼ਬਰ »

ਕਸਬਾ ਸ਼ੇਰਪੁਰ ਨੂੰ ਜਗਮਗਾਉਣ ਲਈ ਗ੍ਰਾਮ ਪੰਚਾਇਤ ਸ਼ੇਰਪੁਰ ਵਲੋਂ ਉਪਰਾਲਾ

ਸ਼ੇਰਪੁਰ, 17 ਅਕਤੂਬਰ (ਦਰਸ਼ਨ ਸਿੰਘ ਖੇੜੀ)-ਗ੍ਰਾਮ ਪੰਚਾਇਤ ਸ਼ੇਰਪੁਰ ਦੇ ਸਰਪੰਚ ਰਣਜੀਤ ਸਿੰਘ ਧਾਲੀਵਾਲ ਨੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਸਮੇਂ ਪਿੰਡ ਨੂੰ ਜਗਮਗਾਉਣ ਲਈ ਟਿਊਬਾਂ ਲਗਾਉਣ ਦੀ ਸ਼ੁਰੂਆਤ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਤੋਂ ਕੀਤੀ | ...

ਪੂਰੀ ਖ਼ਬਰ »

ਬੇਅਦਬੀ ਮਸਲੇ 'ਤੇ ਬੀਬੀ ਜਗੀਰ ਕੌਰ ਨਾਲ ਬਹਿਸ ਕਰਵਾਉਣ ਲਈ ਅਕਾਲ ਤਖ਼ਤ ਸਾਹਿਬ ਵਿਖੇ 18 ਅਕਤੂਬਰ ਨੂੰ ਦੇਵਾਂਗੇ ਬੇਨਤੀ ਪੱਤਰ-ਭਾਈ ਮਾਝੀ, ਭਾਈ ਢਪਾਲੀ

ਮਸਤੂਆਣਾ ਸਾਹਿਬ, 17 ਅਕਤੂਬਰ (ਦਮਦਮੀ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵਿਖੇ ਬੇਅਦਬੀ ਦੇ ਮਸਲੇ 'ਤੇ ਜੁਲਾਈ ਨੂੰ ਹੋਈ ਇਕੱਤਰਤਾ ਦੌਰਾਨ ਸ਼ੋ. ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤੇ ਹੋਰ ਸਾਮਾਨ ਵੰਡਿਆ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਐਨ.ਆਰ.ਆਈਜ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਉਗੋਕੇ ਵਿਖੇ ਚੱਲ ਰਹੇ ਵਿਸ਼ੇਸ਼ ਲੋੜ ਵਾਲੇ ਬੱਚਿਆਂ ਦੇ ਸਕੂਲ ਵਿਚ ਸਰਦੀਆਂ ਲਈ ਮੁਕੰਮਲ ਵਰਦੀ ਕਿੱਟ ਤੇ ਹੋਰ ਸਮਾਨ ਵੰਡਿਆਂ | ਸਿੱਖ ਸੇਵਾ ...

ਪੂਰੀ ਖ਼ਬਰ »

ਸ਼ੀਤਲ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਚੈੱਕਅਪ ਕੈਂਪ

ਭਦੌੜ, 17 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੀਤਲ ਚੈਰੀਟੇਬਲ ਟਰੱਸਟ ਬਰਨਾਲਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਸ਼ੀਤਲ ਵਲੋਂ ਨਿਰਾਲੇ ਬਾਬਾ ਗਊਧਾਮ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਂਝੇ ਤੌਰ 'ਤੇ ਵਪਾਰੀ ਆਗੂ ਵਿਜੈ ...

ਪੂਰੀ ਖ਼ਬਰ »

ਚੇਅਰਮੈਨ ਰਾਜਾ ਰਾਹਲ ਕੈਨੇਡਾ ਨੂੰ ਸਦਮਾ, ਮਸੇਰੇ ਭਰਾ ਦਾ ਮਨੀਲਾ 'ਚ ਦਿਹਾਂਤ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਦੇ ਚੇਅਰਮੈਨ ਰਾਜਾ ਰਾਹਲ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਸੇਰੇ ਭਰਾ ਪਵਨਦੀਪ ਸਿੰਘ ਸਿੱਧੂ (23) ਵਾਸੀ ਧੂਰਕੋਟ (ਰਾਏਕੋਟ) ਦਾ ਭਰਾ ਜੁਆਨੀ 'ਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ ਤੇ ਲੋੜਵੰਦਾਂ ਨੂੰ ਵੰਡੇ ਚੈੱਕ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਟੀਮ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਭਗਵੰਤ ਮਾਨ ਦੇ 48ਵੇਂ ਜਨਮ ਦਿਨ ਮੌਕੇ ਬੂਟੇ ਲਗਾਏ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਦੇ ਲੋਕਾਂ ਨੇ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਪਿਛਲੇ ਲੰਮੇ ਸਮੇਂ ਤੋਂ ਲਟਕੇ ਆ ਰਹੇ ...

ਪੂਰੀ ਖ਼ਬਰ »

ਸਿੰਘੂ ਬਾਰਡਰ ਲਈ ਕਿਸਾਨਾਂ ਦਾ ਕਾਫ਼ਲਾ ਰਵਾਨਾ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਬੀਕੇਯੂ-ਡਕੌਂਦਾ ਇਕਾਈ ਪਿੰਡ ਕਿਲਾ ਭਰੀਆਂ ਅਤੇ ਦੁੱਗਾਂ ਬਲਾਕ ਸੰਗਰੂਰ ਦਾ ਜਥਾ ਦਿੱਲੀ ਸਿੰਘੂ ਬਾਰਡਰ ਨੂੰ ਬੱਸਾਂ ਰਾਹੀਂ ਕਾਫ਼ਲਾ ਰਵਾਨਾ ਹੋਇਆ | ਕਿਸਾਨ ਆਗੂ ਸਤਨਾਮ ਸਿੰਘ ਨੇ ਕਿਹਾ ਕਿ 10 ਮਹੀਨਿਆਂ ਤੋਂ ਵੱਧ ਸਮਾਂ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ

ਅਮਰਗੜ੍ਹ, 17 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੇਵੀ ਕਾਰਜਾਂ ਵਿਚ ਜੁਟੀ ਨੌਜਵਾਨਾਂ ਦੀ ਸੰਸਥਾ ਬਾਬਾ ਜੋਧ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੰਗਾਲਾ ਵਿਖੇ ਲਗਾਏ ਅੱਖਾਂ ਦੇ ਕੈਂਪ ਦੌਰਾਨ 150 ਮਰੀਜ਼ਾਂ ਦੀਆਂ ਅੱਖਾਂ ਦੀ ...

ਪੂਰੀ ਖ਼ਬਰ »

ਖੇਤਰੀ ਯੁਵਕ ਤੇ ਲੋਕ ਮੇਲੇ ਦੀ ਸ਼ੁਰੂਆਤ

ਮੂਣਕ, 17 ਅਕਤੂਬਰ (ਭਾਰਦਵਾਜ, ਸਿੰਗਲਾ)-ਯੂਨੀਵਰਸਿਟੀ ਕਾਲਜ ਮੂਣਕ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸੇਧ ਦੇਣ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸੰਗਰੂਰ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ੁਰੂਆਤ ਮੌਕੇ ਡਾ.ਗੁਰਸੇਵਕ ਸਿੰਘ ਲੰਬੀ, ਡਾਇਰੈਕਟਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮੈਂਬਰਸ਼ਿਪ ਸ਼ੁਰੂ

ਛਾਜਲੀ, 17 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਅੱਜ ਪਿੰਡ ਛਾਜਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮੈਂਬਰਸ਼ਿਪ ਮੁਹਿੰਮ ਤਹਿਤ ਨਵੇਂ ਕਿਸਾਨ ਭਰਾਵਾਂ ਨੂੰ ਜਥੇਬੰਦੀ 'ਚ ਸ਼ਾਮਿਲ ਕੀਤਾ ਗਿਆ | ਬਲਾਕ ਪ੍ਰਧਾਨ ਸੰਤ ਰਾਮ ਛਾਜਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਮ ਨਗਰ ਬਸਤੀ 'ਚ ਲਗਾਏ ਕੈਂਪ ਦੌਰਾਨ 550 ਮਰੀਜ਼ਾਂ ਦੀ ਹੋਈ ਜਾਂਚ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਹਲਕਾ ਸੰਗਰੂਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਮੈਡੀਕਲ ਕੈਂਪਾਂ ਦੀ ਇਕ ਲੜੀ ਆਰੰਭ ਕੀਤੀ ਗਈ ਹੈ, ਜਿਸ 'ਚ ਵਿਸ਼ੇਸ਼ ਤੌਰ 'ਤੇ ਅੱਖਾਂ ਦੀਆਂ ਬਿਮਾਰੀਆਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕਰਵਾਏ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਮਨਾਇਆ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ, ਜਿਸ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚੋਂ ਸੰਗਤਾਂ ਵੱਡੀ ਗਿਣਤੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦਾ 751ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਬਾਬਾ ਨਾਮਦੇਵ ਸਭਾ ਲਹਿਰਾਗਾਗਾ ਵਲੋਂ ਬਾਬਾ ਨਾਮਦੇਵ ਧਰਮਸ਼ਾਲਾ ਵਿਖੇ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ 751ਵਾਂ ਪ੍ਰਕਾਸ਼ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਜਥੇ. ਬਹਿਣੀਵਾਲ ਬਣੇ ਜ਼ਿਲ੍ਹਾ ਮਾਨਸਾ ਦੇ ਕੋਆਰਡੀਨੇਟਰ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਟਕਸਾਲੀ ਅਕਾਲੀ ਆਗੂ ਤੇ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੂੰ ਜ਼ਿਲ੍ਹਾ ਮਾਨਸਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ...

ਪੂਰੀ ਖ਼ਬਰ »

ਪਿੰਡ ਮੰਗਵਾਲ ਵਿਖੇ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਕਰਵਾਈ

ਸੰਗਰੂਰ, 17 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸੰਗਰੂਰ ਵਲੋਂ ਪਿੰਡ ਮੰਗਵਾਲ ਵਿਖੇ ਬਾਬਾ ਸਾਹਿਬ ਦਾਸ ਜੀ ਦਾ ਯਾਦ ਨੂੰ ਸਮਰਪਿਤ ਦੂਜੀ ਪੰਜਾਬ ਕਰਾਸ ਕੰਟਰੀ (ਰੋਡ ਰੇਸ) ਚੈਂਪੀਅਨਸ਼ਿਪ ਕਰਵਾਈ ਗਈ | ਲੜਕਿਆਂ ਦੀ ਰੇਸ 'ਚ ਸਿਮਰਨ ਸਿੰਘ ਜਲੰਧਰ ...

ਪੂਰੀ ਖ਼ਬਰ »

ਪਿੰਡ ਬੁਰਜ ਦਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ

ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਨੇੜਲੇ ਪਿੰਡ ਬੁਰਜ ਵਿਖੇ ਦੁਸਹਿਰੇ ਮੌਕੇ ਸ਼ਾਨਦਾਰ ਖੇਡ ਮੇਲਾ ਸੰਤ ਬਾਬਾ ਰੈਂਕ ਮੁਨੀ ਵੱਡਾ ਡੇਰਾ ਹਿੰਮਤਾਨਾ ਲੱਛਾਵੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ...

ਪੂਰੀ ਖ਼ਬਰ »

31 ਤੱਕ ਮਹਿਲਾ ਕਾਂਗਰਸ ਦਾ ਜਥੇਬੰਦਕ ਢਾਂਚਾ ਹੋ ਜਾਵੇਗਾ ਮੁਕੰਮਲ-ਬੀਬੀ ਸੈਣੀ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ 31 ਅਕਤੂਬਰ ਤੋਂ ਜ਼ਿਲ੍ਹੇ ਦੇ ਮਹਿਲਾ ਕਾਂਗਰਸ ਦੇ ਜੱਥੇਬੰਦਕ ਢਾਂਚੇ ਨੂੰ ਪੂਰਾ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਕੇਂਦਰ ਸਰਕਾਰ ਨੂੰ ਪੰਜਾਬ ਲਈ ਘਾਤਕ ਕਰਾਰ ਦਿੱਤਾ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਅੰਦਰ ਬੀਐਸਐਫ ਨੂੰ ਪੰਜਾਹ ਕਿਲੋਮੀਟਰ ਤਕ ਅਧਿਕਾਰ ਖੇਤਰ ਦੇਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਨੇ ਪਿਤਾ ਦੀ ਯਾਦ ਨੂੰ ਸਮਰਪਿਤ ਲਗਾਇਆ ਮੁਫ਼ਤ ਮੈਡੀਕਲ ਕੈਂਪ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਮਾਨਵਤਾ ਦੀ ਸੇਵਾ ਦੀ ਭਾਵਨਾ ਨੂੰ ਮੁੱਖ ਰੱਖਦੇ ਹੋਏ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਸਵ. ਪਿਤਾ ਸੰਤ ਰਾਮ ਸਿੰਗਲਾ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਨਹੀਂ ਰਹੇ ਜਥੇ. ਨਰਾਤਾ ਸਿੰਘ ਗਾਗਾ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਦੇ ਸਾਬਕਾ ਪ੍ਰਧਾਨ, ਅਕਾਲੀ ਆਗੂ, ਸਾਬਕਾ ਸਰਪੰਚ ਜਥੇਦਾਰ ਨਰਾਤਾ ਸਿੰਘ ਗਾਗਾ ਦਾ ਸੰਖੇਪ ਬਿਮਾਰੀ ਕਾਰਨ ਅੱਜ ਦਿਹਾਂਤ ਹੋ ਗਿਆ | ਉਹ 65 ਵਰਿ੍ਹਆਂ ਦੇ ਸਨ | ਜਥੇਦਾਰ ਗਾਗਾ ਸਪੋਰਟਸ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਕੁੱਪ ਕਲਾਂ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਨੇੜਲੇ ਪਿੰਡ ਭੁਰਥਲਾ ਮੰਡੇਰ ਵਿਖੇ ਹਰ ਸਾਲ ਦੀ ਤਰ੍ਹਾਂ ਜਾਗਰਨ ਕਮੇਟੀ ਵਲੋਂ ਬੀਤੇ ਦਿਨੀਂ ਜਗਰਾਤਾ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਵੈਦ ਹਰਬੰਸ ਸਿੰਘ ਮਿੱਠੂ ਬਲਾਕ ਸੰਮਤੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸੰਗਰੂਰ, 17 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਯੂਥ ਵੀਰਾਂਗਣਾਏ ਬਲਾਕ ਸੰਗਰੂਰ ਵਲੋਂ ਅੱਜ ਵਿਸ਼ਵ ਖ਼ੁਰਾਕ ਦਿਵਸ ਦੇ ਮੌਕੇ 'ਤੇ 10 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਮੌਕੇ 'ਤੇ ਗੱਲਬਾਤ ਕਰਦਿਆਂ ਸੰਸਥਾ ਦੀ ਜ਼ਿੰਮੇਵਾਰ ਭੈਣ ਸੁਨੀਤਾ ਕਾਲੜਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਦੀਵਾਲੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 17 ਅਕਤੂਬਰ (ਧਾਲੀਵਾਲ, ਭੁੱਲਰ) - ਲਾਈਨ ਕਲੱਬ ਸੁਨਾਮ ਰਾਇਲ ਵਲੋਂ ਸਥਾਨਕ ਇਕ ਪੈਲੇਸ ਵਿਖੇ ਪ੍ਰਧਾਨ ਲਾਈਨ ਬਲਵਿੰਦਰ ਬਾਂਸਲ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਅਮਨ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਫਾਊਾਡੇਸ਼ਨ ਵਲੋਂ 'ਮੇਰਾ ਪਰਿਵਾਰ, ਮੇਰੀ ਜ਼ਿੰਮੇਵਾਰੀ' ਮੁਹਿੰਮ ਦੀ ਸ਼ੁਰੂਆਤ

ਅਹਿਮਦਗੜ੍ਹ, 17 ਅਕਤੂਬਰ (ਪੁਰੀ)-ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੋਕ ਜਾਗਰੂਕਤਾ ਫਾਂਉਡੇਸ਼ਨ ਵਲੋਂ ਬੇਰੁਜ਼ਗਾਰ ਲੋਕਾਂ ਨੂੰ ਸਵੈ ਰੋਜ਼ਗਾਰ ਲਈ ਆਪਣੇ ਧੰਦੇ ਚਲਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਰਚਣੀਆਂ ਬੰਦ ਕਰੇ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਲੋਕ ਚੇਤਨਾ ਮੰਚ ਲਹਿਰਾਗਾਗਾ ਤੇ ਭਰਾਤਰੀ ਜਥੇਬੰਦੀਆਂ ਵਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ 21ਵਾਂ ਹਫ਼ਤਾਵਾਰੀ ਪ੍ਰਦਰਸ਼ਨ ਕਰਦੇ ਹੋਏ ਸਿੰਘੂ ਬਾਰਡਰ ਮੋਰਚੇ ਕੋਲ ਵਾਪਰੀ ਬੇਅਦਬੀ ਅਤੇ ਕਤਲ ਦੀ ਕਰੂਰ ਘਟਨਾ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਕੂਲ ਛਾਜਲੀ ਵਿਖੇ ਨਵੀਂ ਬਣੀ ਦਰਬਾਰ ਸਾਹਿਬ ਦੀ ਇਮਾਰਤ ਦਾ ਉਦਘਾਟਨ

ਛਾਜਲੀ, 17 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਅੱਜ ਪਿੰਡ ਛਾਜਲੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਦਰਬਾਰ ਸਾਹਿਬ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸ. ਤੇਜਾ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX