ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨੱਕੋ-ਨੱਕ ਝੋਨੇ ਨਾਲ ਭਰੀਆਂ ਮੰਡੀਆਂ 'ਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਸਤਾ ਰਿਹਾ ਮੌਸਮ ਦਾ ਡਰ

ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਕਾਂਗਰਸ ਦੀ ਸਰਕਾਰ ਵਿਚ ਹੋਏ ਫੇਰ ਬਦਲ 'ਚ ਚੰਨੀ ਦੀ ਸਰਕਾਰ ਬਣਨ 'ਤੇ ਝੋਨੇ ਦੇ ਸੀਜ਼ਨ ਸ਼ੁਰੂ ਹੋਣ 'ਤੇ ਸੂਬੇ ਦੀਆਂ ਮੰਡੀਆਂ ਵਿਚੋਂ ਇਕ-ਇਕ ਦਾਣਾ ਕਰਕੇ ਚੁਕਾਵਾਂਗੇ ਅਤੇ ਮੰਡੀਆਂ ਅੰਦਰ ਬਾਰਦਾਨੇ, ਢੋਆ-ਢੁਆਈ ਅਦਾਇਗੀ ਆਦਿ ਦੇ ਪ੍ਰਬੰਧਾਂ ਵਿਚ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਬੀਤੇ ਦਿਨੀਂ ਮੰਡੀ ਪੰਜੇ ਕੇ ਉਤਾੜ ਦੇ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਪਿੰਡ ਜੀਵਾਂ ਅਰਾਈਾ ਵਿਖੇ ਦੋ ਦਿਨ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਸ਼ਾਸਨ ਵਲੋਂ ਵਿਸ਼ਵਾਸ ਦਿਵਾਉਣ 'ਤੇ ਧਰਨਾ ਚੁੱਕਿਆ ਗਿਆ | ਫਿਰ ਵੀ ਮੰਡੀਆਂ ਵਿਚ ਲੱਗੀਆਂ ਵੱਡੀਆਂ-ਵੱਡੀਆਂ ਬੋਰੀਆਂ ਦੀਆਂ ਧਾਂਕਾਂ ਅਤੇ ਝੋਨਾ ਪਲਟਣ ਲਈ ਖ਼ਾਲੀ ਥਾਂ ਮਿਲਣ 'ਤੇ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ | ਝੋਨੇ ਦਾ ਸੀਜ਼ਨ ਸ਼ੁਰੂ ਹੋਏ ਨੂੰ ਦੋ ਹਫ਼ਤੇ ਦੇ ਕਰੀਬ ਹੋ ਗਏ ਹਨ, ਦਾਣਾ ਮੰਡੀ ਪੰਜੇ ਕੇ ਉਤਾੜ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਤੋਂ ਪਤਾ ਲੱਗਿਆ ਕਿ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੱੁਤਾ ਪਿਆ ਹੈ | ਮਾਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀਏ, ਮਜ਼ਦੂਰ ਅਤੇ ਕਿਸਾਨਾਂ ਨੂੰ ਕਈ ਦਿਨਾਂ ਤੋਂ ਮੰਡੀ ਵਿਚ ਰੁਲਣਾ ਪੈ ਰਿਹਾ ਹੈ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਭੀਮ ਕੰਬੋਜ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਅਸੀਂ 17 ਨਮੀ ਦਾ ਝੋਨਾ ਖ਼ਰੀਦ ਰਹੇ ਹਾਂ ਫਿਰ ਵੀ ਸਾਡਾ ਮਾਲ ਨਹੀਂ ਚੁੱਕਿਆ ਜਾ ਰਿਹਾ ਹੈ | ਮੰਡੀ ਵਿਚ ਲਿਫ਼ਟਿੰਗ ਦਾ ਪ੍ਰਬੰਧ ਨਾ ਹੋਣ ਕਾਰਨ ਦਾਣਾ ਮੰਡੀ ਭਰੀਆਂ ਬੋਰੀਆਂ ਦੀਆਂ ਧਾਂਕਾ ਅਤੇ ਝੋਨੇ ਦੀਆਂ ਢੇਰੀਆਂ ਨਾਲ ਨੱਕੋਂ ਨੱਕ ਭਰੀ ਪਈ ਹੈ | ਕੁੱਝ ਹੋਰ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਪਤਾ ਲੱਗਿਆ ਖ਼ਰੀਦਦਾਰਾਂ ਵਲੋਂ ਸੁਚੱਜੇ ਢੰਗ ਨਾ ਹੋਣ ਕਾਰਨ ਕਈ ਦਿਨਾਂ ਤੋਂ ਮੰਡੀਆਂ ਵਿਚ ਖੱਜਲ ਖ਼ੁਆਰ ਹੋ ਰਹੇ ਹਨ, ਝੋਨੇ ਵਿਚ ਨਮੀ ਵੱਧ ਹੋਣ ਕਾਰਨ ਸਮੱਸਿਆ ਆ ਰਹੀ ਹੈ |
ਗੁਰੂਹਰਸਹਾਏ ਮੰਡੀ 'ਚ ਲੱਗੇ ਝੋਨੇ ਦੇ ਅੰਬਾਰ
ਗੁਰੂਹਰਸਹਾਏ, (ਕਪਿਲ ਕੰਧਾਰੀ)-3 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਸੀ ਪਰ ਸਰਕਾਰੀ ਖ਼ਰੀਦ ਦੇ 14 ਦਿਨਾਂ ਬਾਅਦ ਤੱਕ ਵੀ ਗੁਰੂਹਰਸਹਾਏ ਸ਼ਹਿਰ ਦੀ ਮੁੱਖ ਦਾਣਾ ਮੰਡੀ ਵਿਚ ਲਿਫ਼ਟਿੰਗ ਨਾ ਹੋਣ ਕਰਕੇ ਮੰਡੀ ਵਿਚ ਝੋਨੇ ਦੇ ਅੰਬਾਰ ਲੱਗ ਗਏ ਹਨ | ਇਸ ਸੰਬੰਧੀ ਜਦ ਦਾਣਾ ਮੰਡੀ ਗੁਰੂਹਰਸਹਾਏ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਮੌਜੂਦ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਕਹਿੰਦੀ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦਾ ਇਕ ਇਕ ਦਾਣਾ ਸਮੇਂ ਸਿਰ ਚੁੱਕਿਆ ਜਾਵੇਗਾ, ਪਰ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਇੱਥੇ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ | ਲਿਫ਼ਟਿੰਗ ਨਾ ਹੋਣ ਕਰਕੇ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਜਦ ਮਾਰਕੀਟ ਕਮੇਟੀ ਦੇ ਸੈਕਟਰੀ ਪਵਨ ਕੁਮਾਰ ਧੂੜੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਪਨਗਰੇਨ, ਮਾਰਕਫੈੱਡ, ਪਨਸਪ ਤਿੰਨ ਏਜੰਸੀਆਂ ਸਰਕਾਰੀ ਖ਼ਰੀਦ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 42400 ਕੁਇੰਟਲ ਮਾਰਕਫੈੱਡ ਵਲੋਂ 88200 ਕੁਇੰਟਲ ਪਨਸਪ ਵਲੋਂ 29000 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਜਦ ਉਨ੍ਹਾਂ ਨੂੰ ਲਿਫ਼ਟਿੰਗ ਸੰਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਇਨ੍ਹਾਂ ਏਜੰਸੀਆਂ ਨੂੰ ਪਹਿਲਾਂ ਵੀ ਲਿਖਤੀ ਤੌਰ 'ਤੇ ਕਿਹਾ ਜਾ ਚੁੱਕਿਆ ਹੈ ਕਿ ਉਹ ਲਿਫ਼ਟਿੰਗ ਕਰਵਾਉਣ, ਪਰ ਏਜੰਸੀਆਂ ਵਲੋਂ ਲਿਫ਼ਟਿੰਗ ਨਹੀਂ ਕਰਵਾਈ ਜਾ ਰਹੀ | ਜਦ ਗੁਰੂਹਰਸਹਾਏ ਦਾਣਾ ਮੰਡੀਆਂ ਵਿਚ ਲਿਫ਼ਟਿੰਗ ਨਾ ਹੋਣ ਕਰਕੇ ਕਿਸਾਨਾਂ ਨੂੰ ਆ ਰਹੀ ਸਮੱਸਿਆ ਸੰਬੰਧੀ ਏ.ਐਫ.ਐੱਸ.ਓ. ਸਮਰਜੀਤ ਸਿੰਘ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਗੁਰੂਹਰਸਹਾਏ ਮੰਡੀ ਵਿਚ ਲਿਫ਼ਟਿੰਗ ਨਾ ਹੋਣ 'ਤੇ ਅਨਜਾਣਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ, ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਗੁਰੂਹਰਸਹਾਏ ਦਾਣਾ ਮੰਡੀ ਵਿਚ ਲਿਫ਼ਟਿੰਗ ਹੁੰਦੀ ਹੈ ਜਾਂ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਇਸੇ ਤਰ੍ਹਾਂ ਖ਼ੱਜਲ਼-ਖ਼ੁਆਰ ਕੀਤਾ ਜਾਵੇਗਾ |

ਇਲਾਕੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ 'ਚ ਚੁਕਾਈ ਦਾ ਬੁਰਾ ਹਾਲ

ਕੁੱਲਗੜ੍ਹੀ, 17 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਇਲਾਕੇ ਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪੂਰੇ ਜੋਬਨ 'ਤੇ ਹੈ | ਖ਼ਰੀਦ ਏਜੰਸੀਆਂ ਵਲੋਂ ਸਹੀ ਨਮੀ ਵਾਲੇ ਝੋਨੇ ਦੀ ਖ਼ਰੀਦ ਵੀ ਲਗਾਤਾਰ ਕੀਤੀ ਜਾ ਰਹੀ ਹੈ ਪਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਾਰਕੀਟ ...

ਪੂਰੀ ਖ਼ਬਰ »

ਅਕਾਲੀ ਦਲ ਦੀ ਹਮਾਇਤ ਕਰਨ ਦੇ ਐਲਾਨ ਬਾਅਦ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਹੋਣ ਲੱਗੀ ਦੋਫਾੜ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਮੁਹਾਲੀ ਵਿਖੇ ਅਕਾਲੀ ਦਲ ਬਾਦਲ ਦੀ ਵਿਧਾਨ ਸਭਾ ਚੋਣਾਂ 'ਚ ਹਮਾਇਤ ਕਰਨ ਦਾ ਐਲਾਨ ਕਰਨ ਵਾਲੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੋਫਾੜ ਹੋਣ ਲੱਗੀ ਹੈ | ਜਥੇਬੰਦੀ ਦੇ ਉੱਚ ਆਗੂਆਂ ਵਲੋਂ ਲਏ ...

ਪੂਰੀ ਖ਼ਬਰ »

ਰੁਜ਼ਗਾਰ ਦੇਣ ਦੀ ਬਜਾਏ ਖੋਹਣ ਲੱਗੀ ਕਾਂਗਰਸ ਸਰਕਾਰ -ਨਿੱਜੀ ਬੱਸਾਂ ਦੇ ਮੁਲਾਜ਼ਮ

- ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੀ ਚੰਨੀ ਕਾਂਗਰਸ ਸਰਕਾਰ ਰੁਜ਼ਗਾਰ ਦੇਣ ਦੀ ਬਜਾਏ ਖੋਹਣ ਲੱਗੀ ਹੈ, ਜਿਸ ਕਾਰਨ ਟਰਾਂਸਪੋਰਟ ਧੰਦੇ ਨਾਲ ਜੁੜ ਸਾਲਾਂ-ਬੱਧੀ ਸਮੇਂ ਤੋਂ ਡਰਾਈਵਰੀ ਕੰਡਕਟਰੀ ਕਰ ਪਰਿਵਾਰ ਪਾਲਨ ਵਾਲੇ ਛੋਟੇ ਕਿਸਾਨ ਜਾਂ ਦਲਿਤ ...

ਪੂਰੀ ਖ਼ਬਰ »

ਕਿਸਾਨ ਅੱਜ ਮੱਲਾਂਵਾਲਾ 'ਚ ਕਰਨਗੇ ਰੇਲਾਂ ਦਾ ਚੱਕਾ ਜਾਮ

ਆਰਿਫ ਕੇ, 17 ਅਕਤੂਬਰ (ਬਲਬੀਰ ਸਿੰਘ ਜੋਸਨ)- ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ 'ਚ ਪਹੁੰਚਣ ਲਈ ਕਸਬਾ ਆਰਿਫ਼ ਕੇ ਦੇ ਇਲਾਕੇ ਵਿਚੋਂ ਕਿਸਾਨਾਂ ਦਾ ਵੱਡਾ ਜਥਾ 25 ਅਕਤੂਬਰ ਨੂੰ ਲਿਜਾਉਣ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਆਰਿਫ਼ ਕੇ ਵਲੋਂ ...

ਪੂਰੀ ਖ਼ਬਰ »

ਪਿੰਡ ਕਮੇਟੀਆਂ ਨੂੰ ਵੰਡੇ ਆਈ ਕਾਰਡ ਤੇ ਆਪ ਵਲੋਂ ਦੂਜੀ ਗਾਰੰਟੀ ਬਾਰੇ ਦਿੱਤੀ ਜਾਣਕਾਰੀ

ਗੋਲੂ ਕਾ ਮੋੜ, 17 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਹਲਕਾ ਗੁਰੂਹਰਸਹਾਏ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਮਲਕੀਤ ਥਿੰਦ ਵਲੋਂ ਪਿੰਡ ਮੋਹਨ ਕੇ ਹਿਠਾੜ ਵਿਖੇ ਪਹੁੰਚ ਕੇ ਪਿੰਡ ਕਮੇਟੀ ਅਤੇ ਵਰਕਰਾਂ ਨਾਲ ਮੀਟਿੰਗ ਕਰ ਕੇ ਆਮ ਆਦਮੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 17 ਅਕਤੂਬਰ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁੱਚਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ...

ਪੂਰੀ ਖ਼ਬਰ »

ਵਜੀਦਪੁਰ ਵੈੱਲਫੇਅਰ ਸੁਸਾਇਟੀ ਲਗਾਇਆ ਖ਼ੂਨਦਾਨ ਕੈਂਪ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਘੀ ਸਮਾਜ ਸੇਵੀ ਸੰਸਥਾ ਵਜੀਦਪੁਰ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਵਜੀਦਪੁਰ 'ਚ ਸਥਿਤ ਸ੍ਰੀ ਦੁਰਗਾ ਮਾਤਾ ਮੰਦਿਰ ਵਜੀਦਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਸੁਸਾਇਟੀ ਪ੍ਰਧਾਨ ਰਮੇਸ਼ ...

ਪੂਰੀ ਖ਼ਬਰ »

ਡਾ: ਬਲਿਹਾਰ ਸਿੰਘ ਰੰਗੀ ਡਾਇਰੈਕਟਰ ਹੋਮਿਓਪੈਥੀ ਪੰਜਾਬ ਕੀਤਾ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੋਮਿਉਪੈਥੀ ਇਲਾਜ ਪ੍ਰਣਾਲੀ ਦੇ ਪਸਾਰ ਅਤੇ ਵਿਸਥਾਰ ਲਈ ਸਮਰਪਿਤ ਡਾ: ਬਲਿਹਾਰ ਸਿੰਘ ਰੰਗੀ ਡਾਇਰੈਕਟਰ ਡਿਪਾਰਟਮੈਂਟ ਆਫ਼ ਹੋਮਿਉਪੈਥੀ ਪੰਜਾਬ ਵਲੋਂ ਅੱਜ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਐਂਟੀ ਨਾਰਕੋਟਿਕਸ ਸੈਲ ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਚਤਰਗੜ੍ਹ ਪੱਟੀ ਸਿਰਸਾ ਖੇਤਰ ਤੋਂ ਮੋਟਰਸਾਇਕਿਲ ਸਵਾਰ ਦੋ ਨੌਜਵਾਨਾਂ ਨੂੰ ਲੱਖਾਂ ਰੁਪਏ ਦੀ 65 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ...

ਪੂਰੀ ਖ਼ਬਰ »

ਆਰਿਫ਼ ਕੇ ਇਲਾਕੇ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਢੋਆ-ਢੁਆਈ ਦਾ ਕੰਮ ਹੋਇਆ ਸ਼ੁਰੂ

ਆਰਿਫ਼ ਕੇ, 17 ਅਕਤੂਬਰ (ਬਲਬੀਰ ਸਿੰਘ ਜੋਸਨ)- ਪੰਜਾਬ ਦੀ ਆਵਾਜ਼ ਰੋਜ਼ਾਨਾ 'ਅਜੀਤ' ਅਖ਼ਬਾਰ ਵਿਚ ਫ਼ਿਰੋਜ਼ਪੁਰ ਦੀਆਂ ਅਨਾਜ ਮੰਡੀਆਂ ਵਿਚ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ ਸਬੰਧੀ ਪ੍ਰਕਾਸ਼ਿਤ ਹੋਈ ਖ਼ਬਰ ਦਾ ਅਸਰ ਉਸ ...

ਪੂਰੀ ਖ਼ਬਰ »

ਲਾਲ ਲਕੀਰ ਦੇ ਘੇਰੇ 'ਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣਾ ਸਰਕਾਰ ਦਾ ਸ਼ਲਾਘਾਯੋਗ ਕਦਮ-ਸਿਮਰਜੀਤ ਸਿੰਘ ਸੰਧੂ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਲਾਲ ਲਕੀਰ ਤੋਂ ਅੰਦਰ ਰਹਿਣ ਵਾਲੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਵਾਲੇ ਫ਼ੈਸਲੇ ਨੂੰ ਸ਼ਲਾਘਾਯੋਗ ਦੱਸਦਿਆਂ ਉੱਘੇ ਸਮਾਜ ਸੇਵੀ, ਕਿਸਾਨ ਆਗੂ ਤੇ ਪੰਜਾਬੀ ਫ਼ਿਲਮ ...

ਪੂਰੀ ਖ਼ਬਰ »

ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਮਿਡ-ਡੇ-ਮੀਲ ਕੱੁਕ ਯੂਨੀਅਨ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 17 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਮਿਡ-ਡੇ-ਮੀਲ ਕੱੁਕ ਯੂਨੀਅਨ ਇੰਟਕ ਦੀ ਇਕ ਅਹਿਮ ਮੀਟਿੰਗ ਪੰਜਾਬ ਕੈਸ਼ੀਅਰ ਪਰਮਜੀਤ ਕੌਰ ਸੈਦਾਂ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ...

ਪੂਰੀ ਖ਼ਬਰ »

ਕਿਸਾਨਾਂ ਨੇ ਮੁੱਠਿਆਂ ਵਾਲਾ 'ਚ ਕੇਂਦਰ ਦੀ ਮੋਦੀ ਸਰਕਾਰ ਦੇ ਮੰਤਰੀਆਂ ਦੇ ਫੂਕੇ ਪੁਤਲੇ

ਆਰਿਫ਼ ਕੇ, 17 ਅਕਤੂਬਰ (ਬਲਬੀਰ ਸਿੰਘ ਜੋਸਨ)- ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਦੇ ਮੰਤਰੀ ਜੋ ਦੇਸ਼ ਦੇ ਕਿਸਾਨਾਂ ਲਈ ਰਾਵਣ ਦਾ ਰੋਲ ਨਿਭਾ ਰਹੇ ਹਨ ਦੇ ਪੁਤਲੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਵਰਦੇਵ ਮਾਨ ਦੀ ਪਤਨੀ ਨਰਿੰਦਰ ਕੌਰ ਮਾਨ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ

ਗੁਰੂਹਰਸਹਾਏ, 17 ਅਕਤੂਬਰ (ਕਪਿਲ ਕੰਧਾਰੀ)- 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਉੱਥੇ ਹੀ ਅੱਜ ਗੁਰੂਹਰਸਹਾਏ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਢੋਲੇਵਾਲਾ ਨੇ ਜਨਮੇਜਾ ਸਿੰਘ ਸੇਖੋਂ ਤੋਂ ਲਿਆ ਅਸ਼ੀਰਵਾਦ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਮਿਹਨਤੀ, ਅਣਥੱਕ ਤੇ ਦਿ੍ੜ੍ਹ ਇਰਾਦੇ ਦੇ ਧਾਰਨੀ ਕਮਲਜੀਤ ਸਿੰਘ ਸੰਧੂ ਢੋਲੇਵਾਲਾ ਦੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਇਲਾਕੇ ਭਰ ਦੇ ਯੂਥ ਆਗੂਆਂ ਤੇ ਵਰਕਰਾਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX