ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਬਠਿੰਡਾ/ਮਾਨਸਾ

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਹੁਣ ਤੱਕ 51,348 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਕਿਸਮਤ ਲਾਲ

ਬਠਿੰਡਾ, 17 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਝੋਨੇ ਦੀ ਫ਼ਸਲ ਦੀ ਸਰਕਾਰੀ ਤੌਰ 'ਤੇ ਖ਼ਰੀਦ 3 ਅਕਤੂਬਰ ਤੋਂ ਸ਼ੁਰੂ ਹੋਈ ਹੈ ਪਰ ਖ਼ਰੀਦ ਸ਼ੁਰੂ ਹੋਣ ਦੇ 2 ਹਫ਼ਤੇ ਬੀਤ ਜਾਣ ਬਾਅਦ ਵੀ ਵੱਡੀ ਮਾਤਰਾ 'ਚ ਝੋਨੇ ਦੀ ਆਮਦ ਮੰਡੀਆਂ ਵਿਚ ਨਹੀਂ ਹੋ ਰਹੀ ਹੈ | ਜ਼ਿਲ੍ਹਾ ਬਠਿੰਡਾ ਦੀਆਂ ਦਾਣਾ ਮੰਡੀਆਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦਾਣਾ ਮੰਡੀਆਂ 'ਚ ਅਜੇ ਤੱਕ 50 ਕੁ ਹਜ਼ਾਰ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਦਕਿ ਇਸ ਵਰੇ੍ਹ ਦੀ ਕੁੱਲ ਆਮਦ ਦਾ ਅੰਦਾਜ਼ਾ ਲਗਭਗ 13 ਲੱਖ ਮੀਟਿ੍ਕ ਟਨ ਤੋਂ ਵੱਧ ਦਾ ਹੈ | ਪੰਜਾਬ ਸਰਕਾਰ ਨਾਲ ਸਬੰਧਿਤ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਦੇ ਪਹਿਲੇ ਦਿਨ ਤੋਂ ਝੋਨੇ ਦੀ ਫ਼ਸਲ ਖਰੀਦੀ ਜਾ ਰਹੀ ਹੈ ਪਰ ਕੇਂਦਰੀ ਖ਼ਰੀਦ ਏਜੰਸੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐੱਫ.ਸੀ.ਆਈ.) ਨੇ ਅਜੇ ਤੱਕ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿਚੋਂ ਝੋਨੇ ਦਾ ਦਾਣਾ ਤੱਕ ਨਹੀਂ ਖ਼ਰੀਦਿਆ ਹੈ | ਜ਼ਿਲ੍ਹਾ ਬਠਿੰਡਾ ਦੀਆਂ ਦਾਣਾ ਮੰਡੀਆਂ 'ਚ ਪੁੱਜੇ ਅਤੇ ਖ਼ਰੀਦ ਕੀਤੇ ਗਏ ਝੋਨੇ ਸੰਬੰਧੀ ਅਧਿਕਾਰਤ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਕਿਸਮਤ ਲਾਲ ਨੇ ਦੱਸਿਆ ਕਿ 16 ਅਕਤੂਬਰ ਤੱਕ ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ 'ਚ ਕੁੱਲ 51348 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਪੰਜਾਬ ਸਰਕਾਰ ਨਾਲ ਸੰਬੰਧਿਤ ਖ਼ਰੀਦ ਏਜੰਸੀਆਂ ਵਲੋਂ 41,594 ਮੀਟਿ੍ਕ ਟਨ ਝੋਨਾ ਖ਼ਰੀਦਿਆ ਜਾ ਚੁੱਕਿਆ ਹੈ ਤੇ ਇਸ ਖ਼ਰੀਦ ਕੀਤੇ ਗਏ ਝੋਨੇ ਵਿਚੋਂ 14,502 ਮੀਟਿ੍ਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਸਬੰਧਿਤ ਖ਼ਰੀਦ ਏਜੰਸੀ ਪਨਗ੍ਰੇਨ ਵਲੋਂ ਹੁਣ ਤੱਕ ਕੁੱਲ 18,537 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ, ਜਿਸ 'ਚੋਂ ਉਨ੍ਹਾਂ 6566 ਮੀਟਿ੍ਕ ਟਨ ਝੋਨਾ ਮੰਡੀਆਂ ਵਿਚੋਂ ਚੁੱਕ ਲਿਆ ਹੈ | ਇਸੇ ਤਰ੍ਹਾਂ ਮਾਰਕਫੈੱਡ ਨੇ ਹੁਣ ਤੱਕ 7118 ਮੀਟਿ੍ਕ ਟਨ ਝੋਨਾ ਖ਼ਰੀਦਿਆ ਹੈ, ਜਿਸ 'ਚੋਂ 2201 ਮੀਟਿ੍ਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ | ਪਨਸਪ ਵਲੋਂ 9322 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ, ਜਿਸ ਵਿਚੋਂ ਉਨ੍ਹਾਂ 3399 ਮੀਟਿ੍ਕ ਟਨ ਝੋਨਾ ਚੁੱਕ ਲਿਆ ਤੇ ਪੰਜਾਬ ਵੇਅਰ ਹਾਊਸ ਵਲੋਂ ਵੀ 16 ਅਕਤੂਬਰ ਤੱਕ ਕੁੱਲ 6376 ਮੀਟਿ੍ਕ ਟਨ ਝੋਨਾ ਖ਼ਰੀਦ ਕੀਤਾ ਜਾ ਚੁੱਕਿਆ ਹੈ, ਜਿਸ ਵਿਚੋਂ ਉਨ੍ਹਾਂ 2095 ਮੀਟਿ੍ਕ ਟਨ ਝੋਨੇ ਦੀ ਚੁਕਾਈ ਕਰ ਲਈ ਹੈ | ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਨੁਮਾਇੰਦੇ ਨੇ ਕਿਹਾ ਕਿ ਐੱਫ. ਸੀ. ਆਈ. ਵਲੋਂ ਅਜੇ ਤੱਕ ਕਿਸੇ ਵੀ ਮੰਡੀ ਵਿਚੋਂ ਝੋਨਾ ਖ਼ਰੀਦ ਨਹੀਂ ਕੀਤਾ ਗਿਆ ਹੈ | ਨਿੱਜੀ ਰਾਈਸ ਮਿੱਲਰਜ਼ ਵਲੋਂ ਖ਼ਰੀਦ ਕੀਤੇ ਗਏ ਝੋਨੇ ਬਾਰੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਹੁਣ ਤੱਕ ਨਿੱਜੀ ਮਿੱਲਰਜ਼ ਵਲੋਂ 241 ਮੀਟਿ੍ਕ ਟਨ ਝੋਨਾ ਖ਼ਰੀਦ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਭਰ 'ਚ ਪਿਛਲੇ ਵਰ੍ਹੇ 13 ਲੱਖ 15 ਹਜ਼ਾਰ ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੇ ਇਸ ਵਰ੍ਹੇ ਵੀ ਬਰਾਬਰ ਰਹਿਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚੋਂ ਖ਼ਰੀਦ ਕੀਤੇ ਗਏ ਕੁੱਲ ਝੋਨੇ ਵਿਚੋਂ ਚੁਕਾਈ ਕੀਤੇ ਗਏ ਝੋਨੇ ਦੀ ਰਫ਼ਤਾਰ 'ਤੇ ਝਾਤ ਮਾਰੀ ਜਾਵੇ ਤਾਂ ਮੁੱਢਲੇ ਦੌਰ 'ਚ ਇਹ ਰਫ਼ਤਾਰ ਧੀਮੀ ਨਜ਼ਰ ਆਉਂਦੀ ਹੈ | ਮੌਸਮ ਦੇ ਬਦਲਦੇ ਮਿਜ਼ਾਜ ਨੂੰ ਦੇਖਦੇ ਹੋਏ ਝੋਨੇ ਦੀ ਕਟਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਇਸ ਦੌਰਾਨ ਝੋਨੇ ਦੀ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਣ ਦੀ ਸ਼ੰਕਾ ਹੈ | ਜ਼ਿਲ੍ਹੇ ਭਰ 'ਚ ਮੁੱਢਲੇ ਦੌਰ 'ਚ ਖ਼ਰੀਦ ਦੇ ਪ੍ਰਬੰਧ ਜੰਗੀ-ਪੱਧਰ 'ਤੇ ਚੱਲ ਰਹੇ ਹਨ |

ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ 'ਚ ਮਾਂ-ਧੀ ਖ਼ਿਲਾਫ਼ ਮੁਕੱਦਮਾ ਦਰਜ-

ਬਠਿੰਡਾ, 17 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਕੈਨਾਲ ਕਾਲੋਨੀ ਪੁਲਿਸ ਦੁਆਰਾ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ 'ਤੇ ਮਾਂ-ਧੀ ਉਪਰ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਨਰੇਸ਼ ਕੁਮਾਰ ਵਾਸੀ ਪ੍ਰਤਾਪ ਨਗਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ

ਬਠਿੰਡਾ, 17 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਛੇਤੀ ਕਰਵਾਉਣ ਲਈ ਸਿੱਖ ਜਥੇਬੰਦੀਆਂ ਦੀ ਨੁਮਾਇੰਦਗੀ ਕਰਦੇ ਹੋਏ ਬਠਿੰਡਾ ਦੇ ਵਕੀਲ ਇਮਾਨ ਸਿੰਘ ਖਾਰਾ ਵਲੋਂ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ...

ਪੂਰੀ ਖ਼ਬਰ »

700 ਗਰਾਮ ਅਫ਼ੀਮ ਸਮੇਤ ਇਕ ਕਾਬੂ

ਬਠਿੰਡਾ, 17 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਦੀ ਸੀ. ਆਈ. ਏ. ਵਿੰਗ-1 ਦੁਆਰਾ ਨਸ਼ੇ ਤੇ ਠੱਲ੍ਹ ਪਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ | ਸੀ. ਆਈ. ਏ. ਸਟਾਫ਼-1 ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੇ ਨੌਜਵਾਨ ਨੇ ਦਮ ਤੋੜਿਆ

ਭਗਤਾ ਭਾਈਕਾ, 17 ਅਕਤੂਬਰ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ ਸਥਾਨਕ ਰੌਂਤਾ ਰਜਵਾਹਾ ਦੀ ਪੱਟੜੀ ਉੱਪਰੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ | ਮਿ੍ਤਕ ਨੌਜਵਾਨ ਬੂਟਾ ਸਿੰਘ ...

ਪੂਰੀ ਖ਼ਬਰ »

ਡਾਇਰੈਕਟਰ ਫੈਮਿਲੀ ਵੈੱਲਫੇਅਰ ਪੰਜਾਬ ਨੇ ਡੇਂਗੂ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 17 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਡਾਇਰੈਕਟਰ ਫੈਮਿਲੀ ਵੈੱਲਫੇਅਰ ਪੰਜਾਬ ਡਾ. ੳ.ਪੀ. ਗੋਜਰਾ ਨੇ ਸਿਵਲ ਹਸਪਤਾਲ ਬਠਿੰਡਾ ਦਾ ਦੌਰਾ ਕੀਤਾ ਅਤੇ ਉਨ੍ਹਾਂ ਜ਼ਿਲ੍ਹਾ ਬਠਿੰਡਾ ਵਿਖੇ ਡੇਂਗੂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ | ਡਾਇਰੈਕਟਰ ਫੈਮਿਲੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਵਿੱਛੜ ਗਏ ਕਿਸਾਨ ਦੀ ਪਤਨੀ ਨੂੰ ਸੰਸਥਾ ਸਰਬੱਤ ਦਾ ਭਲਾ ਵੱਲੋਂ ਲਗਾਈ ਪੈਨਸ਼ਨ

ਬਾਲਿਆਂਵਾਲੀ, 17 ਅਕਤੂਬਰ (ਕੁਲਦੀਪ ਮਤਵਾਲਾ)- ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਕਿਸਾਨ ਅੰਦੋਲਨ ਦੌਰਾਨ ਵਿੱਛੜ ਗਏ ਜ਼ਿਲ੍ਹਾ ਬਠਿੰਡਾ ਦੇ ਪਿੰਡ ਢੱਡੇ ਦੇ ਕਿਸਾਨ ਉੱਗਰ ਸਿੰਘ ਖ਼ਾਲਸਾ ਪੁੱਤਰ ਅਜਮੇਰ ਸਿੰਘ ਢਿੱਲੋਂ ਦੀ ਪਤਨੀ ਚਰਨਜੀਤ ਕੌਰ ਨੂੰ ਹਰ ...

ਪੂਰੀ ਖ਼ਬਰ »

ਡਾਕਟਰ ਨੇ ਬਿਨ੍ਹਾਂ ਅਪ੍ਰੇਸ਼ਨ ਕੀਤੇ ਕਢਵਾਏ ਆਯੁਸ਼ਮਾਨ ਕਾਰਡ ਵਿਚੋਂ ਹਜ਼ਾਰਾਂ ਰੁਪਏ

ਬਠਿੰਡਾ, 17 ਅਕਤੂਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਵਾਸੀ ਮੁਕੇਸ਼ ਕੁਮਾਰ ਪੁੱਤਰ ਭੂਸ਼ਨ ਕੁਮਾਰ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮੇਰਾ ਲੜਕਾ ਲਵਿਸ਼ ਕੁਮਾਰ (16) ਜੋ ਕਿ ਪਟਿਆਲੇ ਪੜ੍ਹਦਾ ਹੈ | 25 ਕੁ ਦਿਨ ਪਹਿਲਾਂ ਅਚਾਨਕ ਪੇਟ ਵਿਚ ਦਰਦ ਹੋਇਆ ਅਤੇ ਬੱਚੇ ਦਾ ...

ਪੂਰੀ ਖ਼ਬਰ »

ਨਸੀਬਪੁਰਾ ਵਿਖੇ ਕਿਸਾਨਾਂ ਦੇ ਖੇਤਾਂ 'ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਤੇ ਕੋਟਬਖਤੂ ਦੇ 5 ਕਿਸਾਨਾਂ ਦੇ ਖੇਤਾਂ 'ਚੋਂ ਸਿੰਚਾਈ ਲਈ ਵਰਤਿਆ ਜਾਣ ਵਾਲਾ ਕੀਮਤੀ ਸਾਮਾਨ (ਲੋਹੇ ਦਾ ਸਾਮਾਨ) ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੋ ...

ਪੂਰੀ ਖ਼ਬਰ »

ਝੋਨੇ ਦੀ ਟਰਾਲੀ ਲੈ ਕੇ ਆਏ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ

ਸੰਗਤ ਮੰਡੀ, 17 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਪਿੰਡ ਰਾਏਕੇ ਕਲਾਂ ਦੇ ਖ਼ਰੀਦ ਕੇਂਦਰ ਤੇ ਝੋਨੇ ਦੀ ਟਰਾਲੀ ਲੈ ਕੇ ਆਏ ਖੇਤ ਮਜ਼ਦੂਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਕੱਈ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਅਦਾਰਾ ਇਫਕੋ ਦੇ ਚੇਅਰਮੈਨ ਸਵ: ਬਲਵਿੰਦਰ ਸਿੰਘ ਨਕੱਈ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਦੇਰ ਸ਼ਾਮ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਦੇ ਗ੍ਰਹਿ ਪਿੰਡ ਰਾਮਪੁਰਾ ਵਿਖੇ ਪੁੱਜੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕ ਦਾ ਜਨਮ ਦਿਵਸ ਬੂਟੇ ਲਗਾ ਕੇ ਮਨਾਇਆ

ਭਗਤਾ ਭਾਈਕਾ, 17 ਅਕਤੂਬਰ (ਸੁਖਪਾਲ ਸਿੰਘ ਸੋਨੀ)- ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੀ ਧਰਤੀ ਨੂੰ ਹਰਿਆ ਭਰਿਆ ਅਤੇ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਬੇਹੱਦ ਜ਼ਰੂਰੀ ਹਨ | ਰੁੱਖਾਂ ਦਾ ਮਨੁੱਖੀ ਜ਼ਿੰਦਗੀ ਨਾਲ ਗਹਿਰਾ ਰਿਸ਼ਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਕੋਟਬਖਤੂ 'ਚ ਖੁਸ਼ਬਾਜ ਜਟਾਣਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਕੋਟਬਖਤੂ ਵਿਖੇ 2022 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਰਪੰਚ ਚਰਨਜੀਤ ਸਿੰਘ ਸਰਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਚੇਅਰਮੈਨ ਬੰਟੀ ਵਲੋਂ ਦਾਣਾ ਮੰਡੀਆਂ ਦਾ ਦੌਰਾ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਮਾਰਕੀਟ ਕਮੇਟੀ ਰਾਮਾਂ ਦੇ ਚੇਅਰਮੈਨ ਸੁਖਜੀਤ ਸਿੰਘ ਬੰਟੀ ਨੇੜਲੇ ਪਿੰਡਾਂ ਦੇ ਖ਼ਰੀਦ ਕੇਂਦਰਾਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਦਾਣਾ ਮੰਡੀਆਂ ਵਿਚ ਕਿਸਾਨਾਂ ...

ਪੂਰੀ ਖ਼ਬਰ »

'ਆਪ' ਆਗੂ ਭੱਲਾ ਵਲੋਂ ਸ਼ਹੀਦ ਫ਼ੌਜੀਆਂ ਨੂੰ ਨਿਵੇਕਲੇ ਢੰਗ ਨਾਲ ਸ਼ਰਧਾਂਜਲੀ ਦੇਣ ਦਾ ਫ਼ੈਸਲਾ

ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)- ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਪ ਆਗੂ ਜਤਿੰਦਰ ਸਿੰਘ ਭੱਲਾ ਨੇ ਬੀਤੇ ਦਿਨੀਂ ਦੇਸ਼ ਦੀ ਸਰਹੱਦ ਤੇ ਸ਼ਹੀਦ ਹੋਏ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ...

ਪੂਰੀ ਖ਼ਬਰ »

'ਆਪ' ਸਰਕਾਰ ਆਉਣ 'ਤੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਬਲਕਾਰ ਸਿੱਧੂ

ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਗਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਇਕ ਅਹਿਮ ਬੈਠਕ ਬਖਸ਼ੀਸ ਸਿੰਘ ਵਾਸੀ ਪੱਤੀ ਕਾਲਾ-ਮਹਿਰਾਜ ਵਿਖੇ ਹੋਈ, ਜਿਸ ਵਿਚ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ...

ਪੂਰੀ ਖ਼ਬਰ »

ਕਸਬਾ ਭਾਈਰੂਪਾ ਵਿਖੇ ਜਾਗਰਣ ਕਰਵਾਇਆ

ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਨਾਥ ਭਾਈਚਾਰੇ ਵਲੋਂ ਬਾਬਾ ਛਿੰਦਰ ਨਾਥ ਦੀ ਯਾਦ 'ਚ ਮਾਤਾ ਦਾ ਜਾਗਰਣ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੱਧੂ ਨੇ ਹਾਜ਼ਰੀ ਦਰਜ ਕਰਵਾਉਂਦੇ ...

ਪੂਰੀ ਖ਼ਬਰ »

ਰੇਲ ਮੋਰਚੇ ਵਲੋਂ ਤੇਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੀ ਸਖ਼ਤ ਨਿਖੇਧੀ

ਰਾਮਪੁਰਾ ਫੂਲ, 17 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿਲ 2020 ਨੂੰ ਰੱਦ ਕਰਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਏਕਤਾ ਡਕੌਂਦਾ ਦੀ ਅਗਵਾਈ ਵਿਚ ਸਥਾਨਕ ਰੇਲਵੇ ਸਟੇਸ਼ਨ ਤੇ ਲੱਗਿਆ ...

ਪੂਰੀ ਖ਼ਬਰ »

ਮੌਸਮ ਬਦਲਣ ਕਾਰਨ ਕਿਸਾਨ ਚਿੰਤਤ

ਸੀਂਗੋ ਮੰਡੀ, 17 ਅਕਤੂਬਰ (ਪਿ੍ੰਸ ਗਰਗ)- ਪਿਛਲੇ ਹਫ਼ਤਿਆਂ 'ਚ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਸੀ ਤੇ ਗਰਮੀ ਦੇ ਸਤਾਏ ਅਤੇ ਬਿਜਲੀ ਦੇ ਲਗਾਤਾਰ ਕੱਟਾਂ ਨੇ ਆਮ ਜਨ ਜੀਵਨ ਮੁਸ਼ਕਿਲਾਂ ਦੇ ਘੇਰੇ 'ਚ ਪਾ ਰੱਖਿਆ ਸੀ, ਪ੍ਰੰਤੂ ਪਿਛਲੇ 24 ਘੰਟਿਆਂ ਤੋਂ ...

ਪੂਰੀ ਖ਼ਬਰ »

ਸੇਖੂ 'ਚ ਅਕਾਲੀ ਪੰਚਾਇਤ ਮੈਂਬਰ ਸਾਥੀਆਂ ਸਣੇ ਕਾਂਗਰਸ ਪਾਰਟੀ 'ਚ ਸ਼ਾਮਿਲ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਪਿੰਡ ਸੇਖੂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਮੌਜੂਦਾ ਪੰਚਾਇਤ ਮੈਂਬਰ ਸੁਖਮੰਦਰ ਸਿੰਘ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਵਲੋਂ ਸੜਕ ਦੇ ਦੋਨੇਂ ਪਾਸੇ ਬੈਰੀਗੇਟ ਕਾਰਨ ਸ਼ਹਿਰ ਵਾਸੀ ਹੋ ਰਹੇ ਨੇ ਖੱਜਲ ਖੁਆਰ

ਬਠਿੰਡਾ, 17 ਅਕਤੂਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਆਰਟੀਆਈ ਮੈਂਬਰ ਸੰਜੀਵ ਗੋਇਲ ਨੇ ਪਿਛਲੇ ਕਈ ਸਾਲਾਂ ਤੋਂ ਸਕੂਲ ਖੋਲ੍ਹਣ ਅਤੇ ਬੰਦ ਕਰਨ ਵੇਲੇ ਸਕੂਲ ਦੀ ਤਰਫ਼ੋਂ ਵੈਰੀਕੇਟਿੰਗ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖਿਆ ਕਿ ਜੋ ਵੈਰੀਕੇਟਿੰਗ ਹੋ ਰਹੀ ਹੈ ...

ਪੂਰੀ ਖ਼ਬਰ »

ਮਲੋਟ ਸ਼ਹਿਰ 'ਚ ਮੋਟਰਸਾਈਕਲਾਂ ਦਾ ਚੋਰੀ ਹੋਣਾ ਜਾਰੀ-ਪੁਲਿਸ ਬੇਵੱਸ

ਮਲੋਟ, 17 ਅਕਤੂਬਰ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਵਿਚ ਮੋਟਰਸਾਈਕਲਾਂ ਦਾ ਚੋਰੀ ਹੋਣਾ ਆਮ ਜਿਹੀ ਗੱਲ ਹੋ ਗਈ ਹੈ ਤੇ ਰੋਜ਼ਾਨਾ ਵਾਂਗ ਮੋਟਰਸਾਈਕਲ ਚੋਰੀ ਹੋ ਰਹੇ ਹਨ | ਤਾਜ਼ਾ ਮਾਮਲਾ ਡੂਮੜਾ ਇਲੈਕਟ੍ਰੋਨਿਕਸ ਵਾਲਿਆਂ ਦਾ ਹੈ | ਰਾਹੁਲ ਡੂਮੜਾ ਨੇ ਥਾਣਾ ਸਿਟੀ ਮਲੋਟ ...

ਪੂਰੀ ਖ਼ਬਰ »

ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਭੋਜਨ ਦਿਵਸ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਸਕੂਲ ...

ਪੂਰੀ ਖ਼ਬਰ »

ਮੋਗਾ ਪੁਲਿਸ ਵਲੋਂ 24 ਕਿੱਲੋ ਅਫ਼ੀਮ ਅਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਇਕ ਕਾਬੂ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਦੇ ਦਿਸਾ ...

ਪੂਰੀ ਖ਼ਬਰ »

ਟਰੱਕ ਨਾਲ ਟੱਕਰ ਹੋਣ ਨਾਲ ਮੋਟਰ-ਸਾਈਕਲ ਸਵਾਰ ਦੀ ਮੌਤ-

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਰੋੜੀ ਰੋਡ 'ਤੇ ਇੱਕ ਮੋਟਰ ਸਾਈਕਲ ਸਵਾਰ ਦੀ ਟਰੱਕ ਨਾਲ ਟੱਕਰ ਹੋਣ ਕਰਕੇ ਮੌਤ ਹੋਣ ਦਾ ਸਮਾਚਾਰ ਹੈ, ਤਲਵੰਡੀ ਸਾਬੋ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜਾਣਕਾਰੀ ਅਨੁਸਾਰ ਪਿੰਡ ਫਤਿਹਗੜ੍ਹ ਨੌ ਆਬਾਦ ਦਾ ...

ਪੂਰੀ ਖ਼ਬਰ »

ਤਿੰਨ ਦਿਨਾਂ ਧਾਰਮਿਕ ਦੀਵਾਨ ਸਜਾਏ

ਰਾਮਪੁਰਾ ਫੂਲ, 17 ਅਕਤੂਬਰ (ਵਿਰਦੀ)- ਸਥਾਨਕ ਫ਼ੈਕਟਰੀ ਰੋਡ ਸਥਿਤ ਵੱਡਾ ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨਾ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਅਨੰਦ ਈਸ਼ਵਰ ਦਰਬਾਰ (ਨਾਨਕਸਰ) ਪੂਰਨ ਮਹਾਂਪੁਰਖ ਬੱਧਨੀ ਕਲਾ ਵਾਲੇ ਬਾਬਾ ...

ਪੂਰੀ ਖ਼ਬਰ »

ਸਵ. ਭੁਪਿੰਦਰ ਸਿੰਘ ਸਿੱਧੂ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੇ ਪਿਤਾ ਸੱਚਖੰਡ ਵਾਸੀ ਸਵ. ਭੁਪਿੰਦਰ ਸਿੰਘ ਸਿੱਧੂ (ਰਿਟਾ.ਆਈ.ਏ.ਐੱਸ.) ਸਾਬਕਾ ਚੇਅਰਮੈਨ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਯਾਦ ਨੂੰ ਸਮਰਪਿਤ ਕਰਕੇ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਚਾਉਕੇ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ ਨੇ ਪਿੰਡ ਜੇਠੂਕੇ ਵਿਖੇ ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ-ਸੰਧੂ

ਗੋਨਿਆਣਾ, 17 ਅਕਤੂਬਰ (ਲਛਮਣ ਦਾਸ ਗਰਗ)- ਕਿਸਾਨਾਂ ਦੀ ਝੋਨੇ ਫ਼ਸਲ ਦਾ ਇਕ ਇਕ ਦਾਣਾ ਮੰਡੀਆਂ 'ਚੋਂ ਹਰ ਹਾਲ 'ਚ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਝੋਨਾ ਮੰਡੀਆਂ ਵਿਚ ਬਿਲਕੁਲ ਤਕਲੀਫ਼ ਨਹੀ ਆਉਣ ਦਿੱਤੀ ਜਾਵੇਗੀ | ਉਕਤ ਪ੍ਰਗਟਾਵਾ ਟਹਿਲ ਸਿੰਘ ਸੰਧੂ ਡਾਇਰੈਕਟਰ ...

ਪੂਰੀ ਖ਼ਬਰ »

ਪਿੰਡ ਰਣੀਆਂ ਵਿਖੇ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ 'ਚ ਹੋਇਆ ਭਾਰੀ ਇਕੱਠ

ਬੱਧਨੀ ਕਲਾਂ, 17 ਅਕਤੂਬਰ (ਸੰਜੀਵ ਕੋਛੜ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਬੀਤੇ ਤਕਰੀਬਨ 15 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੇ ਭੁਪਿੰਦਰ ਸਿੰਘ ਸਾਹੋਕੇ ਨੇ ਹਲਕੇ ਦੇ ਸਾਰੇ ਪਿੰਡਾਂ 'ਚ ਘਰ-ਘਰ ਜਾ ਕੇ ਜਿੱਥੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਢੁੱਡੀਕੇ ਇਕਾਈ ਦਾ ਗਠਨ

ਅਜੀਤਵਾਲ, 17 ਅਕਤੂਬਰ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜਥੇਬੰਦੀ ਦੀ ਹੋਰ ਲਾਮਬੰਦੀ ਕਰਦਿਆਂ ਬਲਾਕ ਮੋਗਾ-1 ਦੇ ਜਨ. ਸਕੱਤਰ ਨਛੱਤਰ ਸਿੰਘ ਹੇਰ ਦੀ ਅਗਵਾਈ ਹੇਠ ਪਿੰਡ ਢੁੱਡੀਕੇ ਵਿਖੇ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਡੀ.ਸੀ. ਮੋਗਾ ਵਲੋਂ ਮੋਗਾ ਅਨਾਜ ਮੰਡੀ ਦਾ ਅਚਨਚੇਤ ਦੌਰਾ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਦੇ ਡੀ.ਸੀ. ਹਰੀਸ਼ ਨਈਅਰ ਵਲੋਂ ਅਨਾਜ ਮੰਡੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ...

ਪੂਰੀ ਖ਼ਬਰ »

ਖੱਤਰੀ ਸਭਾ ਨੇ ਰਾਮ ਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮੋਗਾ, 17 ਅਕਤੂਬਰ (ਅਸ਼ੋਕ ਬਾਂਸਲ)- ਪੰਜਾਬ ਖੱਤਰੀ ਸਭਾ ਨੇ ਰਾਮ ਨੌਮੀ ਦਾ ਤਿਉਹਾਰ ਪੰਚਮੁਖੀ ਹਨੂੰਮਾਨ ਮੰਦਰ ਵਿਚ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌੜਾ, ਪ੍ਰਧਾਨ ਪਵਨ ਕੌੜਾ, ਮਹਿਲਾ ਪ੍ਰਧਾਨ ਨੀਤੂ ਚੋਪੜਾ ਦੀ ਅਗਵਾਈ ਵਿਚ ਬੜੀ ਧੂਮਧਾਮ 'ਤੇ ਸ਼ਰਧਾ ਨਾਲ਼ ਮਨਾਇਆ ਗਿਆ ਤੇ ...

ਪੂਰੀ ਖ਼ਬਰ »

ਬੀ.ਐਸ.ਐਫ. ਨੂੰ 50 ਕਿੱਲੋਮੀਟਰ ਵੱਧ ਏਰੀਆ ਦੇਣ ਨਾਲ ਕਾਂਗਰਸ ਭਾਜਪਾ ਦਾ ਰਿਸ਼ਤਾ ਹੋਇਆ ਜੱਗ ਜ਼ਾਹਰ-ਢੋਸ

ਫ਼ਤਿਹਗੜ੍ਹ ਪੰਜਤੂਰ, 17 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਪਿੰਡ ਚੋਟੀਆਂ ਵਿਚ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਵਰਕਰਾਂ ਨਾਲ ਰਾਬਤਾ ਕਾਇਮ ਰੱਖਦੇ ਹੋਏ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਕਾਨੂੰਨ ਵਿਵਸਥਾ ਕਮਜ਼ੋਰ ਹੋਣ ਦਾ ਸਬੂਤ-ਨੰਗਲਾ

ਰਾਮਾਂ ਮੰਡੀ, 17 ਅਕਤੂਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਸਿੰਘੂ ਬਾਰਡਰ 'ਤੇ ਵਾਪਰੀ ਲਖਬੀਰ ਸਿੰਘ ਕਤਲ ਕਾਂਡ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ/ਸਿੱਧੂਪੁਰ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਯੋਧਾ ਸਿੰਘ ਨੰਗਲਾ ਨੇ ਇਸ ਘਟਨਾ ਨੂੰ ...

ਪੂਰੀ ਖ਼ਬਰ »

ਰੁਕ ਰੁਕ ਕੇ ਪੈ ਰਹੀ ਬੰੂਦਾਂ ਬਾਦੀ ਨੇ ਕਿਸਾਨ ਦੇ ਸਾਹ ਸੂਤੇ

ਸੀਂਗੋ ਮੰਡੀ, 17 ਅਕਤੂਬਰ (ਲੱਕਵਿੰਦਰ ਸ਼ਰਮਾ)- ਖੇਤਰ ਦੇ ਆਸ ਪਾਸ ਦੇ ਖੇਤਰਾਂ ਵਿਚ ਰੁਕ ਰੁਕ ਪੈ ਰਹੀ ਬੰੂਦਾਂ ਬਾਂਦੀ ਅਤੇ ਮੌਸਮ ਵਿਭਾਗ ਵਲੋਂ ਮੀਹ, ਗੜ੍ਹੇਮਾਰੀ ਤੇ ਝੱਖੜ ਝੋਲੇ ਆਉਣ ਦੀ ਕੀਤੀ ਭਵਿੱਖਬਾਣੀ ਤੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ ਕਿਸਾਨ ਚਿੰਤਾ ਦੇ ਆਲਮ ...

ਪੂਰੀ ਖ਼ਬਰ »

ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਵੀ ਜੁੜਨਾ ਚਾਹੀਦਾ ਹੈ- ਰਵੀਪ੍ਰੀਤ ਸਿੱਧੂ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਕੋਟਬਖਤੂ ਵਿਖੇ ਖ਼ਾਲਸਾ ਗਰੁੱਪ ਦੇ ਨੌਜਵਾਨਾਂ ਵੱਲੋਂ ਪਿੰਡ ਦੇ ਸਮਾਜ ਸੇਵੀ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਐਥਲੈਟਿਕਸ ਮੀਟ ਪਿੰਡ ਦੇ ਖੇਡ ਸਟੇਡੀਅਮ ਵਿਚ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਨੇ ਪਿੰਡ ਰਾਈਆ ਵਿਖੇ ਕਾਰਪੋਰੇਟ ਘਰਾਣਿਆਂ ਸਮੇਤ ਮੋਦੀ, ਯੋਗੀ ਦੇ ਪੁਤਲੇ ਫੂਕੇ

ਭਾਈਰੂਪਾ, 17 ਅਕਤੂਬਰ (ਵਰਿੰਦਰ ਲੱਕੀ)- ਪੰਜਾਬ ਕਿਸਾਨ ਯੂਨੀਅਨ ਇਕਾਈ ਰਾਈਆ ਵਲੋਂ ਪਿੰਡ 'ਚ ਇਕੱਠ ਕਰਕੇ ਕਾਰਪੋਰੇਟ ਘਰਾਣਿਆਂ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ | ਇਸ ਸਬੰਧੀ ਸਾਂਝਾ ਬਿਆਨ ਜਾਰੀ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਲਾਬ ਸਿੰਘ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ 5145ਵੀਂ ਜੈਅੰਤੀ ਮਨਾਈ

ਭੁੱਚੋ ਮੰਡੀ, 17 ਅਕਤੂਬਰ (ਬਿੱਕਰ ਸਿੱਧੂ)- ਅਗਰਵਾਲ ਸਭਾ ਵਲੋਂ ਸਥਾਨਕ ਸਾਂਤੀ ਹਾਲ ਵਿਚ ਮਹਾਰਾਜਾ ਅਗਰਸੈਨ ਦੀ 5145ਵੀਂ ਰਾਜ ਪੱਧਰੀ ਜੈਅੰਤੀ ਮਨਾਈ ਗਈ | ਇਸ ਸਮਾਗਮ ਵਿਚ ਵੱਖ ਵੱਖ ਜ਼ਿਲਿ੍ਹਆਂ ਤੋਂ ਪਹੁੰਚੀਆਂ ਮਹਾਨ ਸ਼ਖ਼ਸੀਅਤਾਂ ਦਾ ਪ੍ਰਬੰਧਕਾਂ ਨੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੈਟਰੋਲ-ਡੀਜ਼ਲ ਨੂੰ ਜੀ. ਐੱਸ. ਟੀ. ਦੇ ਘੇਰੇ 'ਚ ਲਿਆ ਕੇ ਕਿਸਾਨਾਂ ਨੂੰ ਸਬਸਿਡੀ ਦੇਵੇ-ਰਾਮਕਰਨ ਰਾਮਾਂ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਵਾਧਾ ਕਰਕੇ ਆਮ ਲੋਕਾਂ ਹੋਰ ਵਾਧੂ ਦਾ ਬੋਝ ਪਾ ਦਿੱਤਾ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX