ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਬਰਨਾਲਾ

ਕੇਵਲ ਸਿੰਘ ਢਿੱਲੋਂ ਨੇ ਝੁੱਗੀਆਂ ਵਾਲੇ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਲੰਬੇ ਸਮੇਂ ਤੋਂ ਸਰਕਾਰੀ ਥਾਵਾਂ 'ਤੇ ਆਰਜ਼ੀ ਝੁੱਗੀਆਂ ਬਣਾ ਕੇ ਰਹਿ ਰਹੇ ਗ਼ਰੀਬ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮਾਲਕਾਨਾ ਹੱਕ ਦਿੱਤੇ ਗਏ ਹਨ | ਜਿਨ੍ਹਾਂ ਨੂੰ ਅੱਜ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ ਗਏ | ਸ: ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ | ਹੁਣ ਵੀ ਪਿਛਲੇ ਕਰੀਬ 25 ਸਾਲਾਂ ਤੋਂ ਝੁੱਗੀਆਂ ਬਣਾ ਕੇ ਸਲੱਮ ਇਲਾਕਿਆਂ ਵਿਚ ਰਹਿਣ ਵਾਲੇ ਗ਼ਰੀਬ ਪਰਿਵਾਰਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਝੁੱਗੀਆਂ ਵਿਚ ਰਹਿਣ ਵਾਲੇ ਗ਼ਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਸਲੱਮ ਡਿਵੈਲਪਮੈਂਟ ਯੋਜਨਾ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਇਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਰਿਹਾਇਸ਼ੀ ਥਾਵਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ | ਹੁਣ ਇਹ ਪਰਿਵਾਰ ਇੱਥੇ ਆਪਣੇ ਪੱਕੇ ਘਰ ਬਣਾ ਕੇ ਚੰਗੀ ਜ਼ਿੰਦਗੀ ਜਿਉਂ ਸਕਦੇ ਹਨ | ਇਸ ਮੌਕੇ ਸਰਟੀਫਿਕੇਟ ਹਾਸਲ ਕਰਨ ਵਾਲੇ ਰਿੰਕੂ, ਨਾਨਕ ਸਿੰਘ, ਕਾਹਲੋਂ ਦੇਵੀ, ਲਕਸ਼ਮੀ ਦੇਵੀ ਅਤੇ ਬਿੰਦੋ ਦੇਵੀ ਨੇ ਪੰਜਾਬ ਸਰਕਾਰ ਅਤੇ ਸ: ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੱਕੇ ਘਰ ਬਣਾ ਕੇ ਰਹਿਣ ਦਾ ਸੁਪਨਾ ਪੂਰਾ ਹੋ ਸਕੇਗਾ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਨੀਟਾ, ਕੁਲਦੀਪ ਸਿੰਘ ਧਾਲੀਵਾਲ, ਜੱਗਾ ਮਾਨ, ਹੈਪੀ ਢਿੱਲੋਂ, ਦੀਪ ਸੰਘੇੜਾ, ਵਰੁਣ ਗੋਇਲ, ਵਿੱਕੀ ਪਾਵੇਲ ਵੀ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਮੌੜ ਨਾਭਾ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਮੌੜ ਨਾਭਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ | ਪਿੰਡ ਇਕਾਈ ਦੀਆਂ ਔਰਤਾਂ ਤੇ ਵਿਅਕਤੀਆਂ ਵਲੋਂ ਪਿੰਡ ਵਿਚ ਕਾਫ਼ਲਾ ਕੱਢਿਆ ਗਿਆ ਅਤੇ ...

ਪੂਰੀ ਖ਼ਬਰ »

ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦੇ ਪਰਿਵਾਰ ਨੂੰ 5 ਲੱਖ ਦਾ ਚੈੱਕ ਦਿੱਤਾ

ਧਨੌਲਾ, 17 ਅਕਤੂਬਰ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਰਗਰਮ ਵਰਕਰ ਗੁਰਚਰਨ ਸਿੰਘ ਉੱਪਲੀ ਲਗਾਤਾਰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਟਿੱਕਰੀ ਬਾਰਡਰ 'ਤੇ ਚੱਲ ਰਹੇ ਸੰਘਰਸ਼ ਵਿਚ ਭਾਗ ਲੈ ਰਿਹਾ ਸੀ | ਉਸ ਦੀ ਕੁੱਝ ਸਮਾਂ ਪਹਿਲਾਂ ਸੰਘਰਸ਼ ਵਿਚ ...

ਪੂਰੀ ਖ਼ਬਰ »

ਗੁਰਜੀਤ ਸਿੰਘ ਸ਼੍ਰੋ.ਅ.ਦ.(ਸ) ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਦਿੜ੍ਹਬਾ ਮੰਡੀ, 17 ਅਕਤੂਬਰ (ਪਰਵਿੰਦਰ ਸੋਨੂੰ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਮਾਰਕਿਟ ਕਮੇਟੀ ਦਿੜ੍ਹਬਾ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਜਨਾਲ ਦੇ ਸਾਬਕਾ ਸਰਪੰਚ ਨੌਜਵਾਨ ਗੁਰਜੀਤ ਸਿੰਘ ਜੀਤੀ ਨੂੰ ਪਾਰਟੀ ਨੇ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਯੂਥ ਵਿੰਗ ...

ਪੂਰੀ ਖ਼ਬਰ »

ਪਿੰਡ ਪਿਰਥਾ ਪੱਤੀ ਧੂਰਕੋਟ ਦੇ ਵਾਰਡਾਂ ਦੀ ਸਫ਼ਾਈ ਕਰਵਾਈ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਪਿਰਥਾ ਪੱਤੀ ਧੂਰਕੋਟ ਦੇ ਸਰਪੰਚ ਬੀਬੀ ਦਿਲਜੀਤ ਕੌਰ ਦੀ ਅਗਵਾਈ ਵਿਚ ਸਮੂਹ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਦੇ ਸਾਰੇ ਵਾਰਡਾਂ ਦੀ ਸਫ਼ਾਈ ਮੁਹਿੰਮ ...

ਪੂਰੀ ਖ਼ਬਰ »

ਅਕਾਲ ਕਾਲਜ ਦੀ ਜਾਂਚ ਰਿਪੋਰਟ ਜਨਤਕ ਕਰਨ ਦੀ ਉੱਠੀ ਮੰਗ

ਸੰਗਰੂਰ, 17 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਭਾਈਚਾਰਕ ਤਾਲਮੇਲ ਸੰਸਥਾ ਸੰਗਰੂਰ ਨੇ ਹੈਰਾਨੀ ਪ੍ਰਗਟ ਕੀਤੀ ਹੈ ਕਿ ਇਥੋਂ ਦੇ ਅਕਾਲ ਕਾਲਜ ਫ਼ਾਰ ਵੁਮੈਨ ਦੇ ਮਾਮਲੇ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਅਵੇਸਲਾਪਨ ਵਿਖਾ ਰਹੀ ਹੈ | ਸੰਸਥਾ ਦੇ ਪ੍ਰਧਾਨ ਸ. ਸੁਰਜੀਤ ਸਿੰਘ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਜ਼ਮੀਨ ਜਾਇਦਾਤ ਦੇ ਜਾਅਲੀ ਕਾਗ਼ਜ਼ਾਤ ਤਿਆਰ ਕਰਵਾਉਣ ਦੇ ਮਾਮਲੇ 'ਚ ਚਾਰ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਸੰਗਰੂਰ ਵਿਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਚ.ਓ. ਇੰਸਪੈਕਟਰ ਗੁਰਵੀਰ ਸਿੰਘ ਨੇ ...

ਪੂਰੀ ਖ਼ਬਰ »

ਗੁਰਮੁਖੀ ਮਾਂ ਬੋਲੀ ਦਾ ਸਤਿਕਾਰ ਦਿਹਾੜਾ ਮਨਾਇਆ

ਹੰਡਿਆਇਆ, 17 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਧਨੌਲਾ ਖ਼ੁਰਦ ਦੀ ਕਮੇਟੀ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਰਜਿ: ਰਫ਼ਿਊਜੀ ਸਮਾਜ ਕਲਿਆਣ ਭਾਈਚਾਰਾ ਅਤੇ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਲੋਕ ਸੇਵਾ ਮਿਸ਼ਨ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮੁਖੀ ...

ਪੂਰੀ ਖ਼ਬਰ »

ਬਾਹਰੋਂ ਝੋਨੇ ਦੇ ਆਏ ਟਰੱਕਾਂ ਕਾਰਨ ਕਿਸਾਨ ਜਥੇਬੰਦੀਆਂ ਨੇ ਸ਼ੈਲਰ ਦਾ ਕੀਤਾ ਘਿਰਾਓ

ਦਿੜ੍ਹਬਾ ਮੰਡੀ, 17 ਅਕਤੂਬਰ (ਪਰਵਿੰਦਰ ਸੋਨੂੰ, ਛਾਜਲੀ)-ਹਲਕਾ ਦਿੜ੍ਹਬਾ ਦੇ ਪਿੰਡ ਜਨਾਲ ਨੇੜੇ ਬਣੇ ਸ਼ੈਲਰ 'ਚ ਦਿੜ੍ਹਬਾ ਇਲਾਕੇ ਤੋਂ ਬਾਹਰੋਂ ਆਏ ਝੋਨੇ ਦੇ ਟਰੱਕਾਂ ਦੀ ਜਦੋਂ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਭਿਣਕ ਲੱਗੀ ਤਾਂ ਤੁਰੰਤ ਭਾਰਤੀ ਕਿਸਾਨ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਵਲੋਂ ਕਬੱਡੀ ਕੱਪ ਦਾ ਪੋਸਟਰ ਜਾਰੀ

ਅਹਿਮਦਗੜ੍ਹ, 17 ਅਕਤੂਬਰ (ਰਣਧੀਰ ਸਿੰਘ ਮਹੋਲੀ) ਧਾਰਮਿਕ ਅਤੇ ਸਮਾਜਿਕ ਖੇਤਰ ਸਮੇਤ ਹੋਰ ਲੋਕ ਭਲਾਈ ਕਾਰਜਾਂ ਲਈ ਸੇਵਾ ਕਰਦੀ ਸੰਸਥਾ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਕਬੱਡੀ ਕੱਪ ਦਾ ਪੋਸਟਰ ਜਾਰੀ ...

ਪੂਰੀ ਖ਼ਬਰ »

ਜਥੇ. ਗੁਰਮੀਤ ਸਿੰਘ ਧੌਲਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਰੂੜੇਕੇ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਡਾ: ਐਸ.ਪੀ.ਸਿੰਘ ਉਬਰਾਏ ਵਲੋਂ ਚਲਾਏ ਜਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵੀ ਜਥੇਦਾਰ ਗੁਰਮੀਤ ਸਿੰਘ ਧੌਲਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਥੇਦਾਰ ...

ਪੂਰੀ ਖ਼ਬਰ »

ਬਾਬਾ ਆਲਾ ਸਿੰਘ ਦੇ ਜੀਵਨ ਤੇ ਸ਼ਹਿਰ ਬਰਨਾਲਾ ਦੇ ਇਤਿਹਾਸ ਸੰਬੰਧੀ ਮੁਕਾਬਲੇ ਕਰਵਾਏ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਕਲਗ਼ੀਧਰ ਸਾਹਿਬ, ਪੁਰਾਣਾ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਆਲਾ ਸਿੰਘ ਜੀ ਦੇ ਜੀਵਨ ਅਤੇ ਸ਼ਹਿਰ ਬਰਨਾਲਾ ਦੇ ਇਤਿਹਾਸ ਸਬੰਧੀ ਵਿਦਿਆਰਥੀ ਵਰਗ ਦੇ ਲਿਖਤੀ ਮੁਕਾਬਲੇ ਕਰਵਾਏ ਗਏ | ਸਮਾਗਮ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ 'ਚ ਤਿੰਨ ਗੰਭੀਰ ਜ਼ਖ਼ਮੀ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਬੀਤੀ ਰਾਤ ਤਪਾ-ਢਿਲਵਾਂ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ ਦੌਰਾਨ ਤਿੰਨ ਜਣਿਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਜਗਰਾਜ ਸਿੰਘ ਵਾਸੀ ...

ਪੂਰੀ ਖ਼ਬਰ »

ਪੰਚਮੁਖੀ ਤੇ ਸ਼ਨੀਦੇਵ ਮੰਦਰ ਕਮੇਟੀ ਵਲੋਂ ਬਾਲਾ ਜੀ ਦੀ 31 ਫੁੱਟ ਉੱਚੀ ਮੂਰਤੀ ਬਣਾਉਣ ਸਬੰਧੀ ਲਿਆ ਫ਼ੈਸਲਾ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਸਰਪ੍ਰਸਤ ਰਾਮਲਾਲ ਠੇਕੇਦਾਰ ਦੀ ਅਗਵਾਈ ਹੇਠ ਮੰਦਿਰ ਵਿਖੇ ਹੋਈ | ਜਿਸ ਵਿਚ ਕਮੇਟੀ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਮੇਟੀ ਦੇ ...

ਪੂਰੀ ਖ਼ਬਰ »

ਇਲਾਕੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਹੋਈ ਤੇਜ਼

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਮੰਡੀਆਂ 'ਚ ਜਿੱਥੇ ਝੋਨੇ ਦੀ ਆਮਦ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਅੱਜ ਸਵੇਰ ਸਮੇਂ ਛਾਈ ਹੋਈ ਬੱਦਲਵਾਈ ਨੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ | ਜਦ ਤਪਾ ਇਲਾਕੇ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਭਰੀ ਹਾਜ਼ਰੀ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਸਮਾਜ ਸੇਵੀ ਤੇ ਧਾਰਮਿਕ ਵਿਅਕਤੀ ਗੁਰਚਰਨ ਸਿੰਘ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਸਿਆਸੀ ਤੇ ਵੱਖ-ਵੱਖ ਆਗੂਆਂ ਨੇ ਹਾਜ਼ਰੀ ਲਵਾਈ | ਇਸ ਮੌਕੇ ਨਿਰਮਲ ਸਿੰਘ ਖ਼ਾਲਸਾ ਨੇ ਗੁਰਬਾਣੀ ਦਾ ਕੀਰਤਨ ਕੀਤਾ | ਕੁਲਦੀਪ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਥਾਨਕ ਥਾਣਾ ਸਿਟੀ-2 ਪੁਲਿਸ ਵਲੋਂ ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਜੋ ਕਿ ...

ਪੂਰੀ ਖ਼ਬਰ »

ਪਿੰਡ ਸੁਖਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਹਲਕਾ ਵਿਧਾਇਕ ਦਾ ਕੀਤਾ ਵਿਰੋਧ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਪਿੰਡ ਸੁਖਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਵਿੱਤ ਸਕੱਤਰ ਹਰਚਰਨ ਸਿੰਘ ਸੁਖਪੁਰਾ ਦੀ ਅਗਵਾਈ ਵਿਚ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਜ਼ਿਕਰਯੋਗ ...

ਪੂਰੀ ਖ਼ਬਰ »

54 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ, ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਪੁਲਿਸ ਵਲੋਂ 54 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਥਾਣਾ ਧਨੌਲਾ ਅੱਗੇ ਲਗਾਇਆ ਧਰਨਾ

ਧਨੌਲਾ, 17 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਬੁੱਟਰ ਫਿਲਿੰਗ ਸਟੇਸ਼ਨ 'ਤੇ ਕੰਮ ਕਰਦੇ ਉੱਪਲੀ ਪਿੰਡ ਦੇ ਨੌਜਵਾਨ ਦੀ ਦੁਸਹਿਰੇ ਤੋਂ ਇਕ ਦਿਨ ਪਹਿਲਾਂ ਲਾਸ਼ ਨੇੜਲੀ ਮੋਟਰ ਦੀ ਕੋਠੀ ਵਿਚੋਂ ਪ੍ਰਾਪਤ ਹੋਣ ਉਪਰੰਤ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਨਾ ਕੀਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਜਾਰੀ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 382ਵੇਂ ਦਿਨ ਵੀ ਜਾਰੀ ਰਿਹਾ | ਬੁਲਾਰਿਆਂ ਨੇ 18 ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ 'ਚ 14894 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 14894 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 11224 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ ਹੈ ਅਤੇ 5959 ਮੀਟਿ੍ਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX