ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਦਿੱਲੀ / ਹਰਿਆਣਾ

ਸਵ: ਗੁਰਦੀਪ ਸਿੰਘ ਭਾਟੀਆ ਦੀ ਮਿੱਠੀ ਯਾਦ 'ਚ 2 ਦਿਨਾ ਗੁਰਮਤਿ ਸਮਾਗਮ

ਇੰਦੌਰ, 17 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਸੱਚਖੰਡ ਬੋਰਡ ਹਜ਼ੂਰ ਸਾਹਿਬ ਦੇ ਮੈਂਬਰ ਅਤੇ ਮੱਧ ਪ੍ਰਦੇਸ਼, ਛੱਤੀਸਗੜ੍ਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸਵ. ਗੁਰਦੀਪ ਸਿੰਘ ਭਾਟੀਆ ਦੀ ਪਹਿਲੀ ਬਰਸੇ ਮੌਕੇ 2 ਦਿਨੀਂ ਗੁਰਮਤਿ ਪ੍ਰੋਗਰਾਮ ਇੰਦੌਰ ਦੇ ਗੁਰੂ ਅਮਰਦਾਸ ਹਾਲ 'ਚ ਹੋਇਆ ਜਿਸ ਵਿਚ ਪੰਥ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਤੇ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸਿੱਖ ਦੀ ਪ੍ਰਰਿਭਾਸ਼ਾ ਗੁਰਮਤਿ ਅਨੁਸਾਰ ਦੱਸੀ ਭਾਵ ਸਿੱਖ ਉਹ ਹੁੰਦਾ ਹੈ ਜੋ ਗੁਰੂ ਦੇ ਭਾਣੇ ਵਿਚ ਚੱਲੇ, ਰੱਬ ਦੀ ਰਜ਼ਾ ਵਿਚ ਰਹਿੰਦਾ ਹੈ | ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਤੋਂ ਬਲਿਹਾਰ ਜਾਂਦੇ ਹਾਂ ਜੋ ਉਨ੍ਹਾਂ ਨੇ ਸਾਨੂੰ ਏਨਾ ਮਾਣ ਦਿੱਤਾ ਖਾਸ ਕਰਕੇ ਗੁਰੂ ਨਾਨਕ ਪਾਤਸ਼ਾਹ ਨੇ ਤਾਂ ਔਰਤਾਂ ਨੂੰ ਗੁਲਾਮੀ ਦੀਆਂ ਜੜ੍ਹਾਂ 'ਚੋਂ ਕੱਢਿਆ ਹੈ | ਸਾਨੂੰ ਵਾਰ-ਵਾਰ ਦਾਤੇ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਪੰਜਾਬ ਵਿਚ ਸਿੱਖਾਂ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਾਉਣ ਦੀਆਂ ਗੱਲਾਂ ਨਿਰੀਆਂ ਅਫਵਾਹਾਂ ਹਨ | ਸਿੱਖ ਕਦੇ ਵੀ ਏਨੇ ਕਮਜ਼ੋਰ ਨਹੀਂ ਹੋ ਸਕਦੇ ਜੋ ਧਰਮ ਪਰਿਵਰਤਨ ਲਈ ਤਿਆਰ ਹੋ ਜਾਣ | ਇੱਥੇ ਔਰੰਗਜ਼ੇਬ, ਜਹਾਂਗੀਰ ਵਰਗੇ ਕੱਟੜ ਸ਼ਾਸਕ ਆਏ ਉਹ ਨਹੀਂ ਸਿੱਖਾਂ ਦਾ ਧਰਮ ਬਦਲੀ ਕਰਾ ਸਕੇ, ਇਹ ਕਿਵੇਂ ਕਰਾ ਸਕਦੇ ਹਨ? ਅਸਲ 'ਚ ਇਹ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ | ਬੀਬੀ ਜਗੀਰ ਕੌਰ ਨੇ ਪੰਜਾਬ ਤੋਂ ਬਾਹਰ ਵਸਦੇ ਸਿੱਖਾਂ ਦੀ ਮਿਹਨਤ, ਸਾਬਤ ਸੂਰਤ ਤੇ ਸੇਵਾ ਦੀ ਰੱਜ ਕੇ ਤਰੀਫ਼ ਕੀਤੀ | ਉਨ੍ਹਾਂ ਗੁਰਦੀਪ ਸਿੰਘ ਭਾਟੀਆ ਦੀਆਂ ਸੇਵਾਵਾਂ ਨੂੰ ਵੀ ਯਾਦ ਕੀਤਾ | ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੀ ਸੇਵਾ ਭਾਵਨਾ ਨੂੰ ਅੱਜ ਦੁਨੀਆ ਮੰਨਦੀ ਹੈ | ਕੋਰੋਨਾ ਕਾਲ ਵਿਚ ਜੋ ਸੇਵਾ ਦਾ ਜਜ਼ਬਾ ਸਿੱਖ ਕੌਮ ਨੇ ਦੱਸਿਆ ਹੈ ਉਸ ਤੋਂ ਦੁਨੀਆ ਵਿਚ ਸਾਡੀ ਵੱਖਰੀ ਪਛਾਣ ਹੋਈ ਹੈ | ਪਾਰਲੀਮੈਂਟ ਮੀਡੀਆ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਦਰਦੀ ਨੇ ਪੰਜਾਬ ਵਿਚ ਤੇਜ਼ੀ ਨਾਲ ਵੱਧ ਰਹੇ ਪਤਿਤਪੁਣੇ 'ਤੇ ਚਿੰਤਾ ਪ੍ਰਗਟਾਈ | ਜਗਜੀਤ ਸਿੰਘ ਦਰਦੀ ਨੇ ਬੀਬੀ ਜਗੀਰ ਕੌਰ ਨੂੰ ਇਕ ਪੁਸਤਕ ਵੀ ਭੇਟ ਕੀਤੀ | ਇਸ ਮੌਕੇ ਪਰਮਿੰਦਰ ਸਿੰਘ ਭਾਟੀਆ ਵਲੋਂ ਇਕ ਮੈਡੀਕਲ ਕੈਂਪ ਵੀ ਲਾਇਆ ਗਿਆ | ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ: ਰਘੁਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਸੁਖਜਿੰਦਰ ਸਿੰਘ, ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਭਾਈ ਰਾਮ ਸਿੰਘ, ਦਿੱਲੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਵੀ ਸੰਬੋਧਨ ਕੀਤਾ | ਇਸ ਗੁਰਮਤਿ ਸਮਾਗਮ ਵਿਚ ਮੱਧ ਪ੍ਰਦੇਸ਼ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਤੀਨਿਧੀ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਹੋਏ ਸਨ | ਬੀਬੀ ਜਗੀਰ ਕੌਰ ਨੇ ਜੈਕਾਰਿਆਂ ਦੀ ਗੂੰਜ 'ਚ ਹਰਪਾਲ ਸਿੰਘ ਭਾਟੀਆ ਨੂੰ ਉਜੈਨ ਦੇ ਇਤਿਹਾਸਕ ਗੁਰਦੁਆਰੇ ਲਈ ਸਲਾਹਕਾਰ ਵਜੋਂ ਸੇਵਾ ਬਖ਼ਸ਼ੀ | ਭਾਟੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਬਾਬਾ ਘੋਲਾ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਡਾ. ਅਮਰੀਕ ਸਿੰਘ, ਸੁਰਿੰਦਰ ਸਿੰਘ ਅਰੋੜਾ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਭੋਪਾਲ, ਸ਼ੰਕ ਲਲਵਾਨੀ ਐੱਮ.ਪੀ., ਜੀਤੂ ਪਟਵਾਰੀ ਵਿਧਾਇਕ, ਮਧੂ ਵਰਮਾ, ਸੱਜਣ ਸਿੰਘ ਵਰਮਾ, ਛੋਟੂ ਸ਼ੁਕਲਾ, ਅਮਰਜੀਤ ਸਿੰਘ ਬੱਗਾ, ਨਰੇਂਦਰ ਸਲੂਜਾ ਤੋਂ ਇਲਾਵਾ ਕਈ ਸੂਬਿਆਂ ਤੋਂ ਲੋਕ ਪੁੱਜੇ ਹੋਏ ਸਨ | ਸਟੇਜ ਸਕੱਤਰ ਦੀ ਸੇਵਾ ਸੁਰਜੀਤ ਸਿੰਘ ਟੁਟੇਜਾ ਨੇ ਨਿਭਾਈ |

ਵਿਧਾਇਕ ਚੌ: ਸੁਰਿੰਦਰ ਸਿੰਘ ਨੇ ਖੇਤ ਮਜ਼ਦੂਰਾਂ ਨੂੰ 23,61023 ਲੱਖ ਦੇ ਚੈੱਕ ਵੰਡੇ

ਮੰਡ, 17 ਅਕਤੂਬਰ (ਬਲਜੀਤ ਸਿੰਘ ਸੋਹਲ)-ਪਿੰਡ ਸੰਗਲ ਸੋਹਲ ਵਿਖੇ ਕੋਆਪ੍ਰੇਟਿਵ ਸੁਸਾਇਟੀ ਸੰਗਲ ਸੋਹਲ ਦੇ ਖੇਤ ਮਜ਼ਦੂਰਾਂ ਦੇ ਕਰਜ਼ ਮੁਆਫ਼ੀ ਦੇ 111 ਲੋਕਾਂ ਨੂੰ 23,61023 ਲੱਖ ਦੇ ਚੈੱਕ ਵੰਡੇ ਗਏ | ਹਲਕਾ ਵਿਧਾਇਕ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਦਵਾਈਆਂ ਨਾਲ ਸੰਬੰਧਿਤ ਬੂਟੇ ਮੁਫ਼ਤ ਮਿਲ ਰਹੇ ਨੇ ਸਰਕਾਰੀ ਨਰਸਰੀਆਂ ਤੋਂ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸਥਿਤੀ ਸਰਕਾਰੀ 14 ਨਰਸਰੀਆਂ ਨੂੰ ਸਿਹਤ ਨਾਲ ਸਬੰਧਿਤ ਬੂਟੇ ਮੁਫ਼ਤ ਦਿੱਤੇ ਜਾਣਗੇ | ਇਹ ਸਰਕਾਰ ਨਰਸਰੀਆਂਂ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਹਨ | ਇਹ ਬੂਟੇ ਸ਼ੂਗਰ, ਦਿਲ, ਲੀਵਰ ਅਤੇ ਹੋਰ ਸਰੀਰਕ ...

ਪੂਰੀ ਖ਼ਬਰ »

2 ਸਮੂਹਾਂ 'ਚ ਲੜਾਈ ਹੋਣ 'ਤੇ ਕਾਫ਼ੀ ਲੋਕ ਹੋਏ ਜਖ਼ਮੀ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਡਾਬੜੀ ਇਲਾਕੇ ਵਿਚ ਇਕ ਵਿਅਕਤੀ ਦੇ ਪੈਰ 'ਤੇ ਟੈਂਪੂ ਦਾ ਪਹੀਆ ਚੜ੍ਹ ਜਾਣ ਦੇ ਕਾਰਨ 2 ਸਮੂਹਾਂ ਦੀ ਆਪਸ ਵਿਚ ਲੜਾਈ ਹੋ ਗਈ ਅਤੇ ਉਨ੍ਹਾਂ ਨੇ ਡੰਡਿਆਂ ਤੇ ਤਲਵਾਰਾਂ ਨਾਲ ਵਾਰ ਕਰਨ ਦੇ ਨਾਲ ਰੋੜ੍ਹੇ ਵੀ ਚਲਾਏ | ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਖਰਾਬ ਡਰਾਈਵਿੰਗ ਕਰਨ ਵਾਲੇ 100 ਲੋਕਾਂ ਦੀ ਸੂਚੀ ਕਰੇਗੀ ਜਾਰੀ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟ੍ਰੈਫ਼ਿਕ ਦੀ ਸਥਿਤੀ ਏਨੀ ਖਰਾਬ ਹੋ ਚੁੱਕੀ ਹੈ ਕਿ ਲੋਕ ਇਸ ਪ੍ਰਤੀ ਜ਼ਿਆਦਾ ਹੀ ਅਣਗਹਿਲੀ ਕਰ ਰਹੇ ਹਨ | ਹਾਲਾਂਕਿ ਟ੍ਰੈਫ਼ਿਕ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਲੋਕ ਟ੍ਰੈਫ਼ਿਕ ਦੇ ਨਿਯਮਾਂ ਦੀ ਪੂਰੀ ...

ਪੂਰੀ ਖ਼ਬਰ »

ਦਿੱਲੀ ਦੇ ਐੱਨ.ਸੀ.ਆਰ. 'ਚ ਹਵਾ ਹੋ ਰਹੀ ਹੈ ਪ੍ਰਦੂਸ਼ਿਤ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪਰਾਲੀ ਦੇ ਧੂੰਏਾ ਨਾਲ ਦਿੱਲੀ ਅਤੇ ਐੱਨ.ਸੀ.ਆਰ. ਦੀ ਹਵਾ ਪ੍ਰਦੂਸ਼ਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਮਹਣਾ ਕਰਨਾ ਪੈ ਰਿਹਾ ਹੈ | ਦਿੱਲੀ ਦੇ ਸ਼ਾਦੀਪੁਰ ਇਲਾਕੇ ਵਿਚ ਜ਼ਿਆਦਾ ਪ੍ਰਦੂਸ਼ਣ ਮਹਿੂਸਸ ...

ਪੂਰੀ ਖ਼ਬਰ »

ਮੈਟਰੋ ਦੀ ਪੀਲੀ ਲਾਈਨ 'ਤੇ ਯਾਤਰੀਆਂ ਨੂੰ ਮਿਲੀ ਮੁਫ਼ਤ ਵਾਈ-ਫਾਈ ਦੀ ਸਹੂਲਤ

ਨਵੀਂ ਦਿੱਲੀ, 17 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਪ੍ਰਸ਼ਾਸਨ ਮੈਟਰੋ ਰੇਲ ਵਿਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਸਹੂਲਤਾਂ ਦੇ ਰਿਹਾ ਹੈ ਅਤੇ ਸਮੇਂ-ਸਮੇਂ 'ਤੇ ਕੁੱਝ ਨਵਾਂ ਕੰਮ ਵੀ ਕੀਤਾ ਜਾ ਰਿਹਾ ਹੈ | ਹੁਣ ਪੀਲੀ ਲਾਈਨ 'ਤੇ ਯਾਤਰੀਆਂ ਲਈ ਮੁਫ਼ਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਜਿਊਲਰ ਦੀ ਦੁਕਾਨ ਤੋਂ 50000 ਰੁਪਏ ਅਤੇ 6 ਤੋਲੇ ਸੋਨੇ ਦੀ ਲੁੱਟ

ਅਲੀਵਾਲ, 17 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਸਥਾਨਕ ਕਸਬੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਸਵੇਰੇ ਕਰੀਬ 10:30 ਵਜੇ ਦੀਪਕ ਜਿਊਲਰ ਦੀ ਦੁਕਾਨ ਤੋਂ 50 ਹਜ਼ਾਰ ਰੁਪਏ ਅਤੇ 6 ਤੋਲੇ ਸੋਨਾ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਮੁਤਾਬਿਕ ਤਿੰਨ ਨÏਜਵਾਨ ਦੀਪਕ ਜਿਊਲਰ ਦੀ ...

ਪੂਰੀ ਖ਼ਬਰ »

ਪੰਜਾਬ ਦੇ ਸਰਹੱਦੀ ਇਲਾਕੇ 'ਚ ਬੀ.ਐੱਸ.ਐੱਫ. ਦੇ ਵਧਾਏ ਅਧਿਕਾਰ ਖੇਤਰ ਦਾ ਸੁਖਦੇਵ ਸਿੰਘ ਢੀਂਡਸਾ ਵਲੋਂ ਸਖ਼ਤ ਵਿਰੋਧ

ਬਟਾਲਾ, 17 ਅਕਤੂਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐੱਸ.ਐਫ਼. ਦੇ ਵਧਾਏ ਗਏ ਅਧਿਕਾਰ ਖੇਤਰ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸੂਬੇ ਦੇ ...

ਪੂਰੀ ਖ਼ਬਰ »

ਭਾਜਪਾ ਸਰਕਾਰ ਫ਼ਸਲਾਂ 'ਤੇ ਐਮ.ਐਸ.ਪੀ. ਦੇਣ ਦੇ ਵਾਅਦੇ ਤੋਂ ਮੁੱਕਰੀ-ਅਰੋੜਾ

ਏਲਨਾਬਾਦ, 17 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਦੀ ਇਹ ਜ਼ਿਮਨੀ ਚੋਣ ਅਜਿਹੇ ਮੌਕੇ 'ਤੇ ਹੋ ਰਹੀ ਹੈ ਜਦੋਂ ਦੇਸ਼ ਵਿਚ ਕਿਸਾਨ ਅੰਦੋਲਨ ਚੱਲ ਰਿਹਾ ਹੈ | ਇਸ ਜ਼ਿਮਨੀ ਚੋਣ ਵਿਚ ਇਹ ਤੈਅ ਹੋਵੇਗਾ ਕਿ ਮੌਜੂਦਾ ਗਠਜੋੜ ਸਰਕਾਰ ਆਪਣੇ ਸ਼ਾਸਨ ਵਿਚ ਕਿੰਨੀ ਕਾਮਯਾਬ ਹੋਈ ਹੈ | ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਪਿੱਛੇ ਗਹਿਰੀ ਸਾਜਿਸ਼, ਜਿਸ ਦੀ ਜਾਂਚ ਜ਼ਰੂਰੀ-ਮੱਕੜ

ਸ਼ਾਹਬਾਦ ਮਾਰਕੰਡਾ, 17 ਅਕਤੂਬਰ (ਅਵਤਾਰ ਸਿੰਘ)-ਸਿੰਘੂ ਬਾਰਡਰ 'ਤੇ ਕੁਝ ਦਿਨ ਪਹਿਲਾਂ ਬੇਅਦਬੀ ਨੂੰ ਲੈ ਕੇ ਵਾਪਰੀ ਕਤਲ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ, ਜਿਸ ਦੀ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪੁਰਜ਼ੋਰ ਨਿਖੇਧੀ ਕਰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸ਼ਾਹਬਾਦ ਮਾਰਕੰਡਾ, 17 ਅਕਤੂਬਰ (ਅਵਤਾਰ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਮਰੀਕ ਸਿੰਘ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ...

ਪੂਰੀ ਖ਼ਬਰ »

27ਵੀਂ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਕਰਵਾਈ

ਯਮੁਨਾਨਗਰ, 17 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਨਹਿਰੂ ਪਾਰਕ ਦੇ ਬਾਲ ਭਵਨ ਹਾਲ ਵਿਖੇ ਜ਼ਿਲ੍ਹਾ ਤਾਇਕਵਾਂਡੋ ਐਸੋਸੀਏਸ਼ਨ ਵਲੋਂ 27ਵੀਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚ ਸੀਨੀਅਰ, ਸਬ-ਸੀਨੀਅਰ, ਜੂਨੀਅਰ ਅਤੇ ...

ਪੂਰੀ ਖ਼ਬਰ »

ਅਨੌਲੀ ਸਬ-ਯਾਰਡ ਨੂੰ ਤੁਰੰਤ ਪ੍ਰਭਾਵ ਨਾਲ ਚਲਾਉਣਾ ਚਾਹੀਦਾ-ਈਸ਼ਵਰ ਸਿੰਘ

ਗੁਹਲਾ ਚੀਕਾ, 17 ਅਕਤੂਬਰ (ਓ. ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ 1976 'ਚ ਹਲਕਾ ਦੇ ਪਿੰਡ ਅਰਨੌਲੀ 'ਚ ਸਥਾਪਤ ਸਬਯਾਰਡ ਨੂੰ ਤੁਰੰਤ ਪ੍ਰਭਾਵ ਨਾਲ ਚਲਾਉਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਸਯੋਂਸਰ ਦੇ 11 ਹਜ਼ਾਰ ਏਕੜ ਜੰਗਲ ਨੂੰ ਸੈਰ ਸਪਾਟਾ ਕੇਂਦਰ ਬਣਾਉਣ ਦੇ ਯਤਨ ਹੋਣਗੇ ਆਰੰਭ

ਪਿਹੋਵਾ, 17 ਅਕਤੂਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਲਗਾਤਾਰ ਘੋਸਣਾਵਾਂ ਦੇ ਬਾਵਜੂਦ, ਕਈ ਸਾਲਾਂ ਬਾਅਦ, ਸਰਕਾਰ ਇਕ ਵਾਰ ਫਿਰ ਸਯੋਂਸਰ ਜੰਗਲ ਨੂੰ ਇਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਵਾਸਤੇ ਕਦਮ ਚੁੱਕੇਗੀ | ਹਰਿਆਣਾ ਸਰਸਵਤੀ ਵਿਰਾਸਤ ਵਿਕਾਸ ਬੋਰਡ ਦੇ ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਗੁਰਮਿਤ ਟਕਸਾਲ ਤੇ ਫੈਡਰੇਸ਼ਨ ਵਲੋਂ ਗੁਰਮਿਤ ਸਮਾਗਮ

ਸ੍ਰੀਨਗਰ, 17 ਅਕਤੂਬਰ (ਮਨਜੀਤ ਸਿੰਘ)-ਸ੍ਰੀਨਗਰ ਵਿਖੇ ਆਲ ਇੰਡੀਆਂ ਸਿਖ ਸਟੂਡੈਂਸਟ ੍ਰਫੈਡਰੇਸ਼ਨ ਅਤੇ ਗੁਰਮਿਤ ਟਕਸਾਲ ਕਸ਼ਮੀਰ ਵਲੋਂ ਗੁਰਮਿਤ ਸਮਾਗਮ ਕਰਵਾਇਾ ਗਿਆ | ਸਮਾਗਮ 'ਚ ਹਰਿਆਣਾ ਗੁਰ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਯੂਥ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਐਲਨਾਬਾਦ ਦੀ ਜ਼ਿਮਨੀ ਚੋਣ 'ਚ ਸਰਗਰਮ ਹੋਏ ਆਪਣਾ ਭਾਰਤ ਮੋਰਚਾ ਦੇ ਪ੍ਰਧਾਨ ਡਾ. ਅਸ਼ੋਕ ਤੰਵਰ

ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਆਪਣਾ ਭਾਰਤ ਮੋਰਚਾ ਦੇ ਬਾਨੀ ਅਤੇ ਸਾਬਕਾ ਸਾਂਸਦ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਹਲਕਾ ਐਲਨਾਬਾਦ ਦੇ ਹਿਤਾਂ ਲਈ ਜੋ ਸੰਘਰਸ਼ ਕਰ ਰਿਹਾ ਹੈ ਅਤੇ ਜੋ ਨੇਤਾ ਉੱਥੋਂ ਦੀ ਜਨਤਾ ਦੀ ਆਵਾਜ਼ ਹੋਵੇਗੀ, ਉਹੀ ਆਪਣਾ ਭਾਰਤ ਮੋਰਚਾ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX