ਤਾਜਾ ਖ਼ਬਰਾਂ


ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ ਹੁਣ ਤੱਕ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  16 minutes ago
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ ਹੁਣ ਤੱਕ 4 ਲੋਕਾਂ ਦੀ ਮੌਤ, 60 ਜ਼ਖ਼ਮੀ
⭐ਮਾਣਕ-ਮੋਤੀ⭐
. . .  36 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

-ਵਿਸ਼ੇਸ਼ ਰਿਪੋਰਟ-

ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ 'ਚ ਝੋਨੇ ਦੀ ਤੁਲਾਈ ਅਤੇ ਚੁਕਾਈ ਹੋ ਰਹੀ ਹੈ ਨਾਲੋ-ਨਾਲ

ਕਿਸਾਨਾਂ ਅਤੇ ਆੜ੍ਹਤੀਆਂ ਨੇ ਖਰੀਦ ਪ੍ਰਬੰਧਾਂ ਨੂੰ ਤਸੱਲੀਬਖਸ਼ ਦੱਸਿਆ
ਰਣਜੀਤ ਸਿੰਘ ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ -ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਝੋਨੇ ਦੇ ਖਰੀਦ ਪ੍ਰਬੰਧ ਤਸੱਲੀਬਖਸ ਚੱਲ ਰਹੇ ਹਨ ਅਤੇ ਝੋਨੇ ਦੀ ਚੁਕਾਈ ਵੀ ਨਾਲੋ-ਨਾਲ ਹੋ ਰਹੀ ਹੈ। ਇਸ ਸਬੰਧੀ 'ਅਜੀਤ' ਟੀਮ ਵਲੋਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ ਬੈਠੇ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਤੁਲਾਈ ਅਤੇ ਚੁਕਾਈ ਨਾਲੋ-ਨਾਲ ਹੋ ਰਹੀ ਹੈ ਅਤੇ ਅਜੇ ਤੱਕ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਪੰਜਾਬ ਦੀ ਚੰਨੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਤੁਲਾਈ ਅਤੇ ਚੁਕਾਈ ਨਾਲੋ-ਨਾਲ ਹੁੰਦੀ ਰਹੀ ਤਾਂ ਕਿਸਾਨਾਂ ਨੂੰ ਸੀਜਨ ਦੌਰਾਨ ਕੋਈ ਮੁਸ਼ਕਿਲ ਨਹੀਂ ਆਵੇਗੀ। ਕੁਝ ਕਿਸਾਨਾਂ ਨੇ ਦੱਸਿਆ ਕਿ ਜਿਨਸ ਦੀ ਪੇਮੈਂਟ ਵੀ ਕਿਸਾਨਾਂ ਦੇ ਸਿੱਧੇ ਖਾਤਿਆਂ ਵਿਚ ਆ ਰਹੀ ਹੈ। ਕਿਸਾਨਾਂ ਨੇ ਹੋਰ ਸਮੱਸਿਆ ਦੱਸਦਿਆਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਮੁਸ਼ਕਿਲ ਪੇਸ਼ ਆ ਰਹੀ ਹੈ ਅਤੇ ਛੋਟੇ-ਛੋਟੇ ਬੱਚੇ ਝੋਨੇ ਦੀਆਂ ਢੇਰੀਆਂ ਤੋਂ ਝੋਨਾ ਚੋਰੀ ਕਰਦੇ ਹਨ। ਇਸ ਤੋਂ ਇਲਾਵਾ ਔਰਤਾਂ ਦੇ ਗਰੁੱਪ ਰਾਤ ਨੂੰ ਮੰਡੀਆਂ ਵਿਚ ਆਉਂਦੇ ਹਨ, ਜਿਨ੍ਹਾਂ ਨਾਲ ਛੋਟੇ ਬੱਚੇ ਵੀ ਹੁੰਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋ ਰਹੀ ਚੋਰੀ ਅਤੇ ਅਵਾਰਾ ਪਸ਼ੂਆਂ ਸਬੰਧੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਰਾਤ ਨੂੰ ਮੰਡੀ ਵਿਚ ਔਰਤਾਂ ਦੇ ਦਾਖਲੇ ਤੇ ਮਨਾਹੀ ਹੋਣੀ ਚਾਹੀਦੀ ਹੈ। ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ ਨੇ ਵੀ ਖਰੀਦ ਪ੍ਰਬੰਧਾਂ ਅਤੇ ਝੋਨੇ ਦੀ ਲਿਫਟਿੰਗ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਮੰਡੀ ਵਿਚ ਵਧੀਆ ਤਰੀਕੇ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੀਵਾਲੀ ਨੇੜੇ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਵਧੇਗੀ ਕਿਉਂਕਿ ਉਸ ਸਮੇਂ ਬਾਸਮਤੀ ਝੋਨੇ ਦੀ ਵਢਾਈ ਵੀ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਆਉਣ ਵਾਲੇ 15 ਦਿਨਾਂ ਵਿਚ ਸਾਰੀਆਂ ਕਿਸਮਾਂ ਦੇ ਝੋਨੇ ਦੀ ਵਢਾਈ ਦਾ ਕੰਮ ਤੇਜ ਹੋਵੇਗਾ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਹੁਣ ਤੋਂ ਹੀ ਲਿਫਟਿੰਗ ਅਤੇ ਬਾਕੀ ਪ੍ਰਬੰਧ ਪਹਿਲਾਂ ਵਾਂਗ ਹੀ ਵਧੀਆ ਕਰਨ ਦੀ ਲੋੜ ਹੈ, ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਝੋਨਾ ਸੁਕਾ ਕੇ ਲਿਆਉਣ ਕਰਕੇ ਕੋਈ ਮੁਸ਼ਕਿਲ ਨਹੀਂ ਆ ਰਹੀ ਅਤੇ ਜਲਦੀ ਹੀ ਝੋਨਾ ਤੁਲ ਜਾਂਦਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਖਜਾਨਚੀ ਗੁਰਦਰਸ਼ਨ ਸਿੰਘ ਰੁਪਾਣਾ ਅਤੇ ਆੜ੍ਹਤੀਏ ਅਸ਼ੋਕ ਨਰਿੰਦਰ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਤੁਲਾਈ ਅਤੇ ਚੁਕਾਈ ਦਾ ਕੰਮ ਬਹੁਤ ਤਸੱਲੀਬਖ਼ਸ ਚੱਲ ਰਿਹਾ ਹੈ। ਇਸ ਦੌਰਾਨ ਅਨਾਜ ਮੰਡੀ ਵਿਚ ਕਈ ਟਰੈਕਟਰ ਝੋਨੇ ਦੀ ਢੋਆ-ਢੋਆਈ ਲਈ ਲੱਗੇ ਹੋਏ ਹਨ ਅਤੇ ਮਜ਼ਦੂਰ ਟਰਾਲੀਆਂ ਭਰ ਕੇ ਤੋਰ ਰਹੇ ਹਨ। ਬੋਰੀਆਂ ਦੀ ਲਦਾਈ ਦਾ ਕੰਮ ਮਜ਼ਦੂਰਾਂ ਵਲੋਂ ਬਹੁਤ ਤੇਜੀ ਨਾਲ ਕੀਤਾ ਜਾ ਰਿਹਾ ਹੈ, ਜਿਸ ਕਰਕੇ ਅਨਾਜ ਮੰਡੀ ਵਿਚ ਭਰੀਆਂ ਬੋਰੀਆਂ ਦਾ ਸਟਾਕ ਨਹੀਂ ਹੈ।

'ਆਪ' ਨੇ ਬੀ.ਐਸ.ਐਫ. ਦੇ ਵਧਾਏ ਅਧਿਕਾਰ ਖੇਤਰ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਫੂਕੇ ਪੁਤਲੇ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨਾਲ ਮਿਲ ਕੇ ਬੀ.ਐਸ.ਐਫ ਦੇ ਵਧਾਏ ਅਧਿਕਾਰ ਖੇਤਰ ਨੂੰ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਸਰਕਾਰੀ ਵਿਭਾਗਾਂ ਤੇ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਦੇਸ਼ ਦੇ ਲੋਕਾਂ ਨੂੰ ਦੁਬਾਰਾ ਗੁਲਾਮ ਕਰਨਾ ਚਾਹੁੰਦੀ ਹੈ-ਕਿਸਾਨ ਆਗੂ

ਲੰਬੀ, 17 ਅਕਤੂਬਰ (ਮੇਵਾ ਸਿੰਘ)-ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿਚ ਆਪਣੇ ਬਹੁਮੱਤ ਦਾ ਫਾਇਦਾ ਉਠਾਉਂਦਿਆਂ ਵਿਰੋਧੀ ਧਿਰਾਂ ਨੂੰ ਅਣਸੁਣਿਆ ਕਰਕੇ ਧੱਕੇ ਨਾਲ ਤਿੰਨ ਖੇਤੀ ਕਾਨੂੰਨ ਬਣਾ ਕੇ ਦੇਸ਼ ਦੀ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ...

ਪੂਰੀ ਖ਼ਬਰ »

ਪਾਰਟੀ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਾਂਗੇ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਆਮ ਆਦਮੀ ਪਾਰਟੀ ਦੀ ਮੀਟਿੰਗ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਹੋਈ | ਇਹ ਮੀਟਿੰਗ ਵਰਕਰਾਂ ਦੇ ਜੋਸ਼ ਨਾਲ ਇਕ ਰੈਲੀ ਦਾ ਰੂਪ ਧਾਰਨ ਕਰ ਗਈ | ਇਸ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)-ਆਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਖੇਤਾਂ ਵਿਚੋਂ ਨਿਕਲ ਕੇ ਅਚਾਨਕ ਹੀ ਆਵਾਰਾ ਪਸ਼ੂ ਸੜਕ ਤੇ ਆ ਜਾਂਦੇ ਹਨ ਅਤੇ ਸੜਕ ਤੇ ਆ ਰਹੇ ਵਾਹਨਾਂ ਨਾਲ ਟਕਰਾ ਜਾਂਦੇ ਹਨ | ਜਿਸ ਕਾਰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਗੈਰਮਿਆਰੀ ਬਣ ਰਹੀ ਬੱਲਮਗੜ੍ਹ ਸੜਕ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬੱਲਮਗੜ੍ਹ ਤੱਕ ਬਣ ਰਹੀ 18 ਫੁੱਟੀ ਸੜਕ ਨੂੰ ਘਟੀਆ ਮਿਆਰ ਦੀ ਬਣਾਉਣ ਸਬੰਧੀ ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ, ਜਿਸ ਸਬੰਧੀ 'ਅਜੀਤ' ਵਿਚ ਵਿਸਥਾਰਤ ਖ਼ਬਰ ਪ੍ਰਕਾਸ਼ਿਤ ਹੋਈ | ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਆਦੇਸ਼ 'ਤੇ ਬੱਸਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਭਰ ਵਿਚ ਚੱਲਦੀਆਂ ਨਾਜਾਇਜ਼ ਬੱਸਾਂ ਨੂੰ ਬੰਦ ਕਰਨ ਅਤੇ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਦੀ ਵਿੱਢੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਤੋਲਾਵਾਲ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਚੀਮਾ ਮੰਡੀ, 17 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਮਾਰਕਿਟ ਕਮੇਟੀ ਚੀਮਾ ਅੰਦਰ ਪੈਂਦੀਆਂ ਵੱਖ¸ਵੱਖ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਨੇੜਲੇ ਪਿੰਡ ਤੋਲਾਵਾਲ ਦੀ ਅਨਾਜ ਮੰਡੀ ਵਿਖੇ ਅੱਜ ਸ੍ਰ. ਜਸਵੀਰ ਸਿੰਘ ਸਮਾਓ ਸੈਕਟਰੀ ਮਾਰਕਿਟ ਕਮੇਟੀ ਚੀਮਾ ...

ਪੂਰੀ ਖ਼ਬਰ »

ਸੋਥਾ ਮੰਡੀ 'ਚ ਝੋਨਾ ਵੇਚਣ ਨੂੰ ਲੈ ਕੇ ਕਿਸਾਨ ਆਹਮੋ-ਸਾਹਮਣੇ

ਦੋਦਾ, 17 ਅਕਤੂਬਰ (ਰਵੀਪਾਲ)-ਸੋਥਾ ਮੰਡੀ ਦੇ ਨੇੜਲੀਆਂ ਦੋਦਾ ਦੀਆਂ ਢਾਣੀਆਂ ਦੇ ਕਿਸਾਨਾਂ ਨੂੰ ਸੋਥਾ ਦੇ ਕਿਸਾਨਾਂ ਵਲੋਂ ਝੋਨਾ ਨਾ ਵੇਚਣ ਨੂੰ ਲੈ ਕੇ ਕਿਸਾਨ ਆਹਮੋ-ਸਾਹਮਣੇ ਹੋਏ ਅਤੇ ਆਸਪਾਸ ਪਿੰਡਾਂ ਦੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਉਨ੍ਹਾਂ ਦਾ ਵੀ ਸੋਥਾ ਮੰਡੀ 'ਚ ...

ਪੂਰੀ ਖ਼ਬਰ »

ਦੁਕਾਨਦਾਰਾਂ ਦਾ ਵਫ਼ਦ ਟਰਾਂਸਪੋਰਟ ਮੰਤਰੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੁਕਾਨਦਾਰਾਂ ਦਾ ਵਫ਼ਦ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਵੜਿੰਗ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਨੂੰ ਉਨ੍ਹਾਂ ਦੇ ਸਾਹਮਣੇ ਰੱਖਿਆ | ਇਸ ਉਪਰੰਤ ਜਾਣਕਾਰੀ ਦਿੰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੋਰਾਂਟੋ 'ਚ ਕਾਰ-ਰੇਲ ਹਾਦਸੇ 'ਚ ਪਿੰਡ ਰਾਣੀਵਾਲਾ ਦੀ ਜਸ਼ਨਪ੍ਰੀਤ ਦੀ ਹੋਈ ਮੌਤ-ਤਾਏ ਦੀ ਕੁੜੀ ਜ਼ਖਮੀ

ਮੰਡੀ ਲੱਖੇਵਾਲੀ, ਲੰਬੀ, 17 ਅਕਤੂਬਰ (ਸ਼ਿਵਰਾਜ ਸਿੰਘ ਬਰਾੜ, ਮਿਲਖ ਰਾਜ)-ਚੰਗੇ ਭਵਿੱਖ ਦੀ ਆਸ ਲੈ ਕਿ ਕੈਨੇਡਾ ਗਈ ਪਿੰਡ ਰਾਣੀਵਾਲਾ ਦੀ ਧੀ ਦਾ ਟੋਰਾਂਟੋ ਵਿਚ ਕਾਰ-ਰੇਲ ਹਾਦਸਾ ਵਾਪਰਨ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਗੁਰਪ੍ਰਤਾਪ ਸਿੰਘ ਨੇ ...

ਪੂਰੀ ਖ਼ਬਰ »

ਮੇਰੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਹੋਈ ਤਾਂ ਮਰਨ ਵਰਤ 'ਤੇ ਬੈਠਾਂਗਾ-ਬਲਵਿੰਦਰ ਸਿੰਘ

ਮਲੋਟ, 17 ਅਕਤੂਬਰ (ਅਜਮੇਰ ਸਿੰਘ ਬਰਾੜ)-ਪਿੰਡ ਬੋਦੀਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ 15 ਕਿੱਲੇ ਬਾਸਮਤੀ ਦੀ ਫ਼ਸਲ ਦਾ ਨਕਲੀ ਸਪਰੇਅ ਕਰਕੇ ਨੁਕਸਾਨ ਹੋ ਗਿਆ | ਇਸ ਸਬੰਧੀ ਜਿਸ ਦੁਕਾਨ ਤੋਂ ਇਹ ਸਪਰੇਅ ਕੀਤੀ ਗਈ ਸੀ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਬਲਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਲਜੀਤ ਸਿੰਘ (75 ਸਾਲ) ਵਾਸੀ ਪਿੰਡ ਲੰਬੀਢਾਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਨੇ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਲੰਬੀ ਵਿਖੇ ਲਾਏ ਖ਼ੂਨਦਾਨ ਕੈਂਪ 'ਚ 60 ਯੂਨਿਟ ਖ਼ੂਨਦਾਨ

ਲੰਬੀ, 17 ਅਕਤੂਬਰ (ਮੇਵਾ ਸਿੰਘ)-ਨਿਰੰਕਾਰੀ ਮਿਸ਼ਨ ਵੱਲੋਂ ਸਮਾਜ ਭਲਾਈ ਸੇਵਾ ਤਹਿਤ ਨਿਰੰਕਾਰੀ ਭਵਨ ਲੰਬੀ ਵਿਖੇ ਮਿਸ਼ਨ ਦੇ ਲੰਬੀ ਮੁਖੀ ਡਾ: ਬਲਦੇਵ ਸਿੰਘ ਦੀ ਅਗਵਾਈ ਵਿਚ ਇਕ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਨਿਰੰਕਾਰੀ ਮਿਸ਼ਨ ਦੇ ...

ਪੂਰੀ ਖ਼ਬਰ »

ਬੱਦਲਵਾਈ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)-ਪਿਛਲੇ ਦਿਨ ਤੋਂ ਹੋ ਰਹੀ ਬੱਦਲਵਾਈ ਅਤੇ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ ਨਜ਼ਰ ਆ ਰਹੀਆਂ ਹਨ | ਕਿਸਾਨਾਂ ਨੂੰ ਇਸ ਗੱਲ ਦੀ ਚਿੰਤਾ ਹੋ ਰਹੀ ਹੈ ਕਿ ਕਿਤੇ ਉਨ੍ਹਾਂ ਦੀ ਝੋਨੇ ਦੀ ਪੱਕੀ ਹੋਈ ਫ਼ਸਲ ਹੀ ਨਾ ...

ਪੂਰੀ ਖ਼ਬਰ »

ਪਿ੍ਤਪਾਲ ਸ਼ਰਮਾ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਦੋਦਾ, 17 ਅਕਤੂਬਰ (ਰਵੀਪਾਲ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਐਡਵੋਕੇਟ ਪਿ੍ਤਪਾਲ ਸ਼ਰਮਾ ਹਰੀਕੇਕਲਾਂ ਦੀ ਪ੍ਰਧਾਨਗੀ ਹੇਠ ਪਿੰਡ ਲੁਹਾਰਾ ਵਿਖੇ ਹੋਈ, ਜਿਸ ਦÏਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ 'ਚ ਸਰਕਾਰ ਬਣਨ 'ਤੇ ਦੋ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਦੀ ਜਾਗਰੂਕਤਾ ਸਬੰਧੀ ਰੈਲੀ ਕੱਢੀ

ਗਿੱਦੜਬਾਹਾ, 17 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪਿ੍ੰਸੀਪਲ ਮਨੀ ਰਾਮ ਦੀ ਅਗਵਾਈ ਅਧੀਨ ਲੀਗਲ ਲਿਟਰੇਸੀ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਕਰਸਰ ਥੇੜ੍ਹੀ ਵਲੋਂ ਜਾਗਰੂਕਤਾ ਰੈਲੀਆਂ ਅਤੇ ਘਰ-ਘਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਉਸ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਕੱਚੇ ਮੁਲਾਜ਼ਮਾਂ ਦੀ ਹੋਈ ਮੀਟਿੰਗ

ਲੰਬੀ, 17 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਕੱਚੇ ਮੁਲਾਜ਼ਮ ਪੰਜਾਬ ਦੀ ਪਿੰਡ ਅਬੁਲ ਖੁਰਾਣਾ ਵਿਖੇ ਮੀਟਿੰਗ ਹੋਈ, ਜਿਸ ਵਿਚ ਹਲਕਾ ਲੰਬੀ ਅਤੇ ਮਲੋਟ ਦੇ ਪੰਪ ਅਪਰੇਟਰਾਂ ਅਤੇ ਬੇਲਦਾਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਾਈਕਲਾਂ 'ਤੇ ਰਿਫ਼ਲੈਕਟਰ ਲਗਾਏ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ (ਰਜਿ:) ਵਲੋਂ ਕਰੀਬ 70 ਤੋਂ ਵੱਧ ਸਾਈਕਲਾਂ ਤੇ ਰਿਫ਼ਲੈਕਟਰ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਹਰਜੋਤ ਸਿੰਘ ਅਤੇ ਕਲੱਬ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਹਾਜ਼ਰ ...

ਪੂਰੀ ਖ਼ਬਰ »

ਬੂਹੇ ਆਈ ਜੰਝ-ਵਿੰਨੋ ਕੁੜੀ ਦੇ ਕੰਨ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਹੁਣ ਜਦੋਂ ਸਥਾਨਕ ਨਵੀਂ ਅਨਾਜ ਮੰਡੀ ਵਿਚ ਝੋਨੇ ਦਾ ਸੀਜਨ ਪੂਰੇ ਸਿਖਰ ਤੇ ਆ ਗਿਆ ਹੈ ਤਾਂ ਮਾਰਕਿਟ ਕਮੇਟੀ ਵਲੋਂ ਵਾਟਰ-ਵਰਕਸ ਟੈਂਕੀ ਵਾਲੇ ਪਾਸੇ ਦਾ ਮੁੱਖ ਗੇਟ ਉਖਾੜ ਕੇ ਉਥੇ ਆਵਾਰਾ ਜਾਨਵਰਾਂ ਦੀ ਮੰਡੀ ਵਿਚ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ ਗਿੱਦੜਬਾਹਾ ਵਿਖੇ ਸਮਾਗਮ ਕਰਵਾਇਆ

ਗਿੱਦੜਬਾਹਾ, 17 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਡੀ.ਏ.ਵੀ ਕਾਲਜ ਗਿੱਦੜਬਾਹਾ ਵਿਖੇ ਆਰਿਆ ਪ੍ਰਾਦੇਸ਼ਿਕ ਉੱਪ ਸਭਾ ਪੰਜਾਬ ਦੇ ਬੈਨਰ ਹੇਠ ਆਨੰਦ ਉਤਸਵ ਮਨਾਇਆ ਗਿਆ | ਇਸ ਸਮਾਗਮ ਤਹਿਤ ਮਹਾਤਮਾ ਆਨੰਦ ਸਵਾਮੀ ਨੂੰ ਯਾਦ ਕੀਤਾ ਗਿਆ | ਮਹਾਨ ਸ਼ਖ਼ਸੀਅਤ ਦੀ ਨਿੱਜੀ ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਪ੍ਰਧਾਨ ਕੇ.ਜੀ. ਅਗਰਵਾਲ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਇੰਟਰਨੈਸ਼ਨਲ ਅਲਾਇੰਸ ਦੇ ਸੈਕਟਰੀ ਸੁਭਾਸ਼ ਮੰਗਲਾ ਦੀ ਪ੍ਰੇਰਨਾ ਅਨੁਸਾਰ ਦਿੱਤੇ ਟਾਰਗੇਟ ਨੂੰ ...

ਪੂਰੀ ਖ਼ਬਰ »

ਰੁਪਾਣਾ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਰੁਪਾਣਾ, 17 ਅਕਤੂਬਰ (ਜਗਜੀਤ ਸਿੰਘ)-ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂਸਰ ਰੁਪਾਣਾ ਦੇ ਦੀਵਾਨ ਹਾਲ ਵਿਚ ਮੁਫ਼ਤ ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX