ਤਾਜਾ ਖ਼ਬਰਾਂ


ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ ਹੁਣ ਤੱਕ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  2 minutes ago
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ ਹੁਣ ਤੱਕ 4 ਲੋਕਾਂ ਦੀ ਮੌਤ, 60 ਜ਼ਖ਼ਮੀ
⭐ਮਾਣਕ-ਮੋਤੀ⭐
. . .  22 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ-ਮਜ਼ਦੂਰਾਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ, ਰੇਲਵੇ ਸਟੇਸ਼ਨ ਦੇ ਟਰੈਕ 'ਤੇ ਦਿੱਤਾ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ 7 ਜ਼ੋਨਾਂ ਵਲੋਂ ਬਟਾਲਾ ਵਿਖੇ ਰੇਲਾਂ ਰੋਕ ਕੇ ਚੱਕਾ ਜਾਮ
ਬਟਾਲਾ, (ਕਾਹਲੋਂ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ 7 ਜ਼ੋਨਾਂ ਵਲੋਂ ਅੰਮਿ੍ਤਸਰ-ਪਠਾਨਕੋਟ ਰੇਲ ਲਾਈਨ ਬਟਾਲਾ ਵਿਖੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਝਿਰਮਲ ਸਿੰਘ ਬੱਜੂਮਾਨ, ਹਰਵਿੰਦਰ ਸਿੰਘ ਮਸਾਣੀਆਂ, ਹਰਵਿੰਦਰ ਸਿੰਘ ਖੁਜਾਲਾ, ਹਰਜੀਤ ਸਿੰਘ ਲੀਲ ਕਲਾਂ, ਸਤਨਾਮ ਸਿੰਘ ਮਧਰਾ, ਮਾ. ਗੁਰਜੀਤ ਸਿੰਘ ਬੱਲੜਵਾਲ ਦੀ ਅਗਵਾਈ ਵਿਚ ਜਾਮ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਨੇ ਦੱਸਿਆ ਕਿ ਮੋਦੀ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਲਈ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਉੱਤੇ ਰਾਜਨੀਤੀ ਕਰ ਰਹੀ ਹੈ, ਜੇ ਸਰਕਾਰ ਕਾਨੂੰਨ ਦੀ ਗੱਲ ਕਰ ਰਹੀ ਹੈ, ਉਸ ਸਰਕਾਰ ਦਾ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਲਖੀਮਪੁਰ ਕਤਲ ਕਾਂਡ ਦੀ ਘਟਨਾ 120 ਬੀ ਕੇਸ ਵਿਚ ਦੋਸ਼ੀ ਹੈ, ਉਸ 'ਤੇ ਨਾ ਕਾਰਵਾਈ ਹੋ ਰਹੀ ਹੈ ਤੇ ਨਾ ਹੀ ਮੰਤਰੀ ਮੰਡਲ ਤੋਂ ਅਸਤੀਫ਼ਾ ਲਿਆ ਜਾ ਰਿਹਾ ਹੈ, ਉਲਟਾ ਗਵਾਹਾਂ 'ਤੇ ਦਬਾਅ ਬਣਾ ਰਹੇ ਹਨ ਕਿ ਬਿਆਨ ਦਰਜ ਨਾ ਕਰਵਾਉਣ ਤਾਂ ਜੋ ਕੇਂਦਰੀ ਮੰਤਰੀ ਨੂੰ ਬਚਾਇਆ ਜਾ ਸਕੇ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਦੇਣਾ ਚਾਹੁੰਦੀ ਹੈ, ਜਿਸ ਕਰਕੇ ਅਨਾਜ ਸਮੇਤ ਦੇਸ਼ ਦੇ ਜਨਤਕ ਸਾਧਨਾਂ ਉੱਤੇ ਅੰਬਾਨੀ-ਅੰਡਾਨੀ ਦਾ ਕਬਜ਼ਾ ਹੋਣ ਨਾਲ ਮਹਿੰਗਾਈ ਸ਼ਿਖ਼ਰਾਂ 'ਤੇ ਪਹੁੰਚ ਜਾਵੇਗੀ, ਜਿਵੇਂ ਪਿਛਲੇ ਦੋ ਹਫ਼ਤਿਆਂ ਵਿਚ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਵਿਚ ਬਹੁਤ ਵੱਡਾ ਵਾਧਾ ਹੋਇਆ ਹੈ, ਕਿਉਂਕਿ ਇਹ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਹੈ, ਜਿਸ ਕਰਕੇ ਲੋਕ ਹੁਣ ਮੋਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ | ਇਸ ਮੌਕੇ ਕਵਲ ਬਾਜਵਾ, ਜਗਜੀਤ ਸਿੰਘ ਅੰਮੋਨੰਗਲ, ਬੱਬੂ ਕੋਟਲਾ, ਸੁੱਖ ਕੋਟਲਾ, ਸ਼ਿੰਗਾਰਾ ਸਿੰਘ ਤੇ ਹੋਰ ਬਹੁਤ ਵੱਖ-ਵੱਖ ਜ਼ੋਨਾਂ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਅਜੇ ਮਿਸ਼ਰਾ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਨ ਦੀ ਕੀਤੀ ਮੰਗ
ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇਸ਼ ਵਿਚ ਰੇਲਾਂ ਦੇ ਚੱਕਾ ਜਾਮ ਤਹਿਤ ਗੁਰਦਾਸਪੁਰ ਵਿਖੇ ਰੇਲਵੇ ਸਟੇਸ਼ਨ ਟਰੈਕ 'ਤੇ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਬਲਵਿੰਦਰ ਸਿੰਘ ਰਵਾਲ, ਗੁਰਦੀਪ ਸਿੰਘ ਮੁਸਤਫਾਬਾਦ, ਸੁਖਦੇਵ ਸਿੰਘ ਗੋਸਲ, ਹਰਭਜਨ ਸਿੰਘ ਬਟਾਲਾ, ਗੁਰਦੀਪ ਸਿੰਘ, ਕਰਨੈਲ ਸਿੰਘ ਪੰਛੀ, ਚੰਨਣ ਸਿੰਘ ਦੋਰਾਂਗਲਾ, ਮੱਖਣ ਸਿੰਘ ਕੁਹਾੜ, ਗੁਲਜ਼ਾਰ ਸਿੰਘ, ਕੈਪਟਨ ਗੁਰਜੀਤ ਸਿੰਘ ਬਾਜਵਾ, ਸੁਖਦੇਵ ਸਿੰਘ ਗੋਸਲ, ਹਰਭਜਨ ਸਿੰਘ, ਮੱਖਣ ਸਿੰਘ ਤਿੱਬੜ, ਬਲਬੀਰ ਸਿੰਘ ਕੱਤੋਵਾਲ, ਰਘਬੀਰ ਸਿੰਘ ਪਕੀਵਾਂ, ਲਖਵਿੰਦਰ ਸਿੰਘ ਆਦਿ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੌਕੇ ਅਜੀਤ ਸਿੰਘ ਬੱਬੇਹਾਲੀ, ਸੁਖਦੇਵ ਸਿੰਘ ਭਾਗੋਕਾਵਾਂ, ਸੁਖਦੇਵ ਸਿੰਘ ਗੋਸਲ, ਸਰਦੂਲ ਸਿੰਘ, ਕੁਲਵਿੰਦਰ ਸਿੰਘ, ਕਪੂਰ ਸਿੰਘ ਘੁੰਮਣ, ਸਰਦੂਲ ਸਿੰਘ, ਗੁਰਪ੍ਰੀਤ ਸਿੰਘ ਘੁੰਮਣ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਨਾਸ਼ਾਹੀ ਵੱਲ ਵਧ ਰਹੀ ਹੈ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਕੁਚਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ ਨਹਿਸ ਕਰ ਰਹੀ ਹੈ | ਆਗੂਆਂ ਕਿਹਾ ਕਿ ਧਾਰਾ 307 ਦਾ ਖ਼ਾਤਮਾ, ਐਨ.ਆਰ.ਸੀ ਕਿਰਤ ਕਾਨੂੰਨਾਂ ਦਾ ਖ਼ਾਤਮਾ, ਬਿਨਾਂ ਦੱਸੇ ਬੇਲੋੜੀ ਤਾਲਾਬੰਦੀ, ਕਾਲੇ ਕਾਨੂੰਨ, ਨਿੱਜੀਕਰਨ ਕਰਕੇ ਹੋਰ ਕਾਰਪੋਰੇਟ ਘਰਾਨਿਆਂ ਕੋਲ ਦੇਸ਼ ਨੂੰ ਗਹਿਣੇ ਪਾਉਣਾ, ਕਿਸਾਨਾਂ ਤੋਂ ਜ਼ਮੀਨ ਖੋਹ ਕੇ ਅਡਾਨੀ-ਅੰਬਾਨੀਆਂ ਨੂੰ ਸੌਂਪਣਾ, ਦਹਿਸ਼ਤ ਦਾ ਮਾਹੌਲ ਪੈਦਾ ਕਰਨ ਤੇ ਮੋਰਚਿਆਂ ਨੂੰ ਅਸਫਲ ਕਰਨ ਲਈ ਸਾਜ਼ਿਸ਼ਾਂ ਘੜਨੀਆਂ ਮੋਦੀ ਸਰਕਾਰ ਦੀ ਸਾਜ਼ਿਸ਼ੀ ਤੇ ਦਮਨਕਾਰੀ ਨੀਤੀ ਨੂੰ ਪ੍ਰਗਟ ਕਰਦੀਆਂ ਹਨ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਾਲੇ ਕਾਨੂੰਨ ਰੱਦ ਨਾ ਕੀਤੇ, ਐਮ.ਐੱਸ.ਪੀ ਨੂੰ ਕਾਨੰੂਨੀ ਦਰਜਾ ਨਾ ਦਿੱਤਾ ਅਤੇ ਬੀ.ਐਸ.ਐਫ. ਨੂੰ 50 ਕਿੱਲੋਮੀਟਰ ਦਾ ਘੇਰਾ ਦੇਣ ਦਾ ਪੱਤਰ ਵਾਪਸ ਨਾ ਲਿਆ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ | ਉਨ੍ਹਾਂ ਨੇ ਲਖੀਮਪੁਰ ਘਟਨਾ ਦੇ ਮੁੱਖ ਦੋਸ਼ੀ ਨੰੂ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਸੁਭਾਸ਼ ਕੈਰੇ, ਜਗਜੀਤ ਸਿੰਘ ਅਲੂਣਾ, ਸੰਤੋਖ ਸਿੰਘ, ਗੁਰਦੀਪ ਸਿੰਘ ਕਮਾਲਪੁਰਾ, ਗੁਰਪ੍ਰੀਤ ਸਿੰਘ ਘੁੰਮਣ, ਫ਼ਤਿਹ ਚੰਦ, ਹਰਜਿੰਦਰ ਕੌਰ, ਗੁਰਮੀਤ ਸਿੰਘ, ਅਮਰੀਕ ਸਿੰਘ ਸਲਾਚ, ਇੰਦਰਪਾਲ ਸਿੰਘ, ਕੈਪਟਨ ਧਰਮਿੰਦਰ, ਕੈਪਟਨ ਕਸ਼ਮੀਰ ਸਿੰਘ, ਰੂਪ ਸਿੰਘ, ਡਾ: ਕੁਲਬੀਰ ਸਿੰਘ ਗੁਰਾਇਆ, ਸਤਨਾਮ ਸਿੰਘ ਬਾਗੜੀਆਂ, ਗੁਰਦੀਪ ਸਿੰਘ ਕਲੀਜਪੁਰ, ਕੈਪਟਨ ਦਲਬੀਰ ਸਿੰਘ ਡੁਗਰੀ, ਗੁਰਜੀਤ ਸਿੰਘ ਬੱਲ ਆਦਿ ਹਾਜ਼ਰ ਸਨ |
ਮਾਝਾ ਕਿਸਾਨ ਸੰਘਰਸ਼ (ਮੋਰਚਾ) ਛੀਨਾ ਵਲੋਂ ਛੀਨਾ ਰੇਲਵਾਲਾ ਵਿਖੇ ਰੇਲਾਂ ਰੋਕੀਆਂ
ਨਿੱਕੇ ਘੁੰਮਣ/ਨੌਸ਼ਹਿਰਾ ਮੱਝਾ ਸਿੰਘ, (ਘੁੰਮਣ/ਤਰਾਨਾ)-ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ (ਛੀਨਾ) ਰੇਲਵਾਲਾ ਵਲੋਂ ਲਖੀਮਪੁਰ ਯੂ.ਪੀ. ਵਿਖੇ ਪਿਛਲੇ ਦਿਨੀਂ ਕਿਸਾਨਾਂ ਨੂੰ ਗੱਡੀਆਂ ਥੱਲੇ ਦਰੜਨ ਵਾਲੇ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਸੰਯੁਕਤ ਮੋਰਚੇ ਵਲੋਂ ਐਲਾਨੇ ਰੇਲਵੇਤੰਤਰ ਨੂੰ ਜਾਮ ਕਰਨ ਦੇ ਸੱਦੇ ਅਨੁਸਾਰ ਅੱਜ ਪਠਾਨਕੋਟ-ਅੰਮਿ੍ਤਸਰ ਰੇਲਵੇ ਮਾਰਗ 'ਤੇ ਰੇਲਵੇ ਸਟੇਸ਼ਨ ਛੀਨਾ ਵਿਖੇ ਰੇਲਵੇ ਲਾਈਨਾਂ 'ਤੇ ਰੋਸ ਧਰਨਾ ਦਿੱਤਾ ਗਿਆ | ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਦਿੱਤੇ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਪ੍ਰਧਾਨ ਗੁਰਪ੍ਰੀਤ ਸਿੰਘ, ਜਨਰਲ ਸਕੱਤਰ ਰਣਧੀਰ ਸਿੰਘ, ਗੁਰਵਿੰਦਰ ਰੰਧਾਵਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਾਠ ਦੀ ਅਗਵਾਈ ਵਿਚ ਇਲਾਕੇ ਭਰ ਤੋਂ ਵੱਡੀ ਤਾਦਾਦ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ | ਕਿਸਾਨ ਆਗੂਆਂ ਇਕ ਆਵਾਜ਼ ਵਿਚ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਕੇਂਦਰ ਗ੍ਰਹਿ ਮੰਤਰੀ ਦਾ ਅਸਤੀਫ਼ਾ ਤੇ ਉਸ ਦੇ ਮੁਜ਼ਰਮ ਪੁੱਤਰ 'ਤੇ ਜਲਦ ਸਖ਼ਤ ਕਾਰਵਾਈ ਨਾ ਕੀਤੀ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਐਲਾਨ ਤੋਂ ਬਾਅਦ ਨਿਕਲਣ ਵਾਲੇ ਗੰਭੀਰ ਨਤੀਜਿਆਂ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ | ਇਸ ਮੌਕੇ ਬਲਵਿੰਦਰ ਸਿੰਘ ਛੀਨਾ, ਸਰਪੰਚ ਨਰਿੰਦਰ ਸਿੰਘ ਢੀਂਡਸਾ, ਹਰਪਾਲ ਸਿੰਘ ਕੋਟਲਾ, ਪਰਮਿੰਦਰ ਸਿੰਘ ਕੰਗ, ਮਾ. ਰਣਜੀਤ ਸਿੰਘ ਛੀਨਾ, ਮਲਕੀਤ ਕੰਗ, ਮਲਕੀਤ ਸਿੰਘ ਛੀਨਾ, ਮੰਗਲ ਸਿੰਘ ਛੀਨਾ, ਪ੍ਰਕਾਸ਼ ਸਿੰਘ ਛੀਨਾ, ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ, ਗੁਰਨਾਮ ਸਿੰਘ ਸਤਕੋਹਾ, ਪਲਵਿੰਦਰ ਸਿੰਘ ਪਹਿਲਵਾਨ, ਸਰਪੰਚ ਮਨਦੀਪ ਸਿੰਘ ਨੌਸ਼ਹਿਰਾ, ਹਰਵਿੰਦਰ ਭੰਗੂ, ਸੁਖਬੀਰ ਭੰਗਵਾਂ, ਬੀਬੀ ਰਣਜੀਤ ਕੌਰ, ਸਲਵਿੰਦਰ ਕੌਰ ਅਤੇ ਜਸਵਿੰਦਰ ਕੌਰ ਗਗੋਵਾਲੀ, ਨਰਿੰਦਰ ਸਿੰਘ ਸੈਕਟਰੀ, ਸਰਪੰਚ ਅਮਰਜੀਤ ਸਿੰਘ ਅਤੇ ਖਜ਼ਾਨ ਸਿੰਘ ਕੋਟਲੀ ਫਸੀ, ਗੁਰਪ੍ਰੀਤ ਕੈਲੇ, ਸੁਖਜਿੰਦਰ ਸਿੰਘ ਛੀਨਾ, ਪਟਵਾਰੀ ਹਰੀ ਸਿੰਘ, ਕੰਵਲਜੀਤ ਸਿੰਘ ਘੁੰਮਣ, ਨੰਬਰਦਾਰ ਦਿਵਾਨ ਸਿੰਘ, ਇੰਦਰਜੀਤ ਸਿੰਘ, ਮੇਜਰ ਸਿੰਘ ਗੱਗੋਵਾਲੀ, ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਰਣਧੀਰ ਸਿੰਘ ਛੀਨਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਰਗਾਂ ਦੇ ਲੋਕ ਹਾਜ਼ਰ ਸਨ |

ਪਿੰਡ ਰਾਜੇਕੇ ਦੇ ਨੌਜਵਾਨ ਮੈਂਬਰ ਪੰਚਾਇਤ ਦੀ ਭੇਦਭਰੀ ਹਾਲਤ 'ਚ ਮੌਤ

ਕੋਟਲੀ ਸੂਰਤ ਮੱਲ੍ਹੀ, 18 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਜੇਕੇ ਦੇ ਨੌਜਵਾਨ ਮੈਂਬਰ ਪੰਚਇਤ ਦੀ ਬੀਤੇ ਦਿਨ ਭੇਦਭਰੀ ਹਾਲਤ 'ਚ ਮੌਤ ਹੋਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ | ਇਸ ਸਬੰਧੀ ਸਰਪੰਚ ਪ੍ਰੀਤਮ ਸਿੰਘ ਧਾਲੀਵਾਲ ਸਮੇਤ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪੁਰਾਣਾ ਸ਼ਾਲਾ, 18 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਨਿਵਾਸੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੈਨੂਅਲ ਪੁੱਤਰ ਨਾਜ਼ਰ ਮਸੀਹ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਸੇਵਾਵਾਂ ਮੁਹੱਈਆ ਕਰਵਾਉਣ 'ਚ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ.ਸੀ.

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਅਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਕਰਨ ਵਾਲੇ ...

ਪੂਰੀ ਖ਼ਬਰ »

ਕੰਬਾਈਨ ਦਾ ਛੱਜਾ ਵੱਜਣ ਨਾਲ ਬੁਲਟ ਮੋਟਰਸਾਈਕਲ ਸਵਾਰ ਨÏਜਵਾਨ ਦੀ ਮੌਤ

ਵਡਾਲਾ ਗ੍ਰੰਥੀਆਂ, 18 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬੀਤੀ ਰਾਤ ਬਟਾਲਾ-ਕਾਹਨੂੰਵਾਨ ਰੋਡ 'ਤੇ ਕਾਹਲੋਂ ਫਿਲਿੰਗ ਸਟੇਸ਼ਨ ਮਮਰਾਵਾਂ ਦੇ ਨਜ਼ਦੀਕ ਜਾ ਰਹੀ ਇਕ ਕੰਬਾਈਨ ਦੇ ਛੱਜੇ ਨਾਲ ਬੁਲਟ ਮੋਟਰਸਾਈਕਲ ਵੱਜਣ ਕਰਕੇ ਇਕ ਨÏਜਵਾਨ ਦੀ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਘੇਰਾ ਵਧਾ ਕੇ ਕੇਂਦਰ ਨੇ ਪੰਜਾਬ ਦੇ ਸੰਘੀ ਢਾਂਚੇ ਨੂੰ ਲਗਾਈ ਸੰਨ੍ਹ-ਗੁਰਮੁੱਖ ਸਿੰਘ/ਸਾਬੀ ਬਾਜਵਾ

ਪੁਰਾਣਾ ਸ਼ਾਲਾ, 18 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਕਿਸੇ ਵੀ ਦੇਸ਼ ਦੀ ਸਰਹੱਦ 'ਤੇ ਉੱਥੋਂ ਦੀ ਫ਼ੌਜ ਦਾ ਏਰੀਆ ਹਮੇਸ਼ਾ ਇਸ ਲਈ ਸੀਮਤ ਖੇਤਰ ਤੱਕ ਰੱਖਿਆ ਹੁੰਦਾ ਹੈ ਤਾਂ ਕਿ ਉਸ ਸੀਮਤ ਖੇਤਰ ਤੱਕ ਫ਼ੌਜ ਦੀ ਹਰ ਪਲ ਤਿੱਖੀ ਨਜ਼ਰ ਬਣੀ ਰਹੇ | ਪਰ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਥਾਣੇ ਨੇੜੇ ਮੁੱਖ ਮਾਰਗ ਖ਼ਸਤਾ ਹਾਲਤ 'ਚ, ਕਈ ਲੋਕ ਡਿੱਗ ਕੇ ਸੱਟਾਂ ਲਗਵਾ ਚੁੱਕੇ

ਧਾਰੀਵਾਲ, 18 ਅਕਤੂਬਰ (ਸਵਰਨ ਸਿੰਘ)-ਸਥਾਨਕ ਪੁਲਿਸ ਸਟੇਸ਼ਨ ਤੋਂ ਰਣੀਆਂ ਵਿਚੋਂ ਲੰਘਦੇ ਮੁੱਖ ਮਾਰਗ ਅਤਿ ਖ਼ਸਤਾ ਹਾਲਤ ਵਿਚ ਹੈ | ਇਥੇ ਦੱਸਣਯੋਗ ਹੈ ਕਿ ਅੰਮਿ੍ਤਸਰ ਤੋਂ ਪਠਾਨਕੋਟ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ੂਨੂੰ ਜਾਣ ਵਾਲੇ ਰਾਹਗੀਰ ਵੀ ਇਸੇ ਹੀ ਮੁੱਖ ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਪੰਜਾਬ ਅੰਦਰ ਬਣੇਗੀ ਅਕਾਲੀ ਦਲ ਦੀ ਸਰਕਾਰ-ਕੱਤੋਵਾਲ/ਮੱਲ੍ਹੀ/ਭਿੰਡਰ/ਚੰਦਰਭਾਨ

ਪੁਰਾਣਾ ਸ਼ਾਲਾ, 18 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ, ਕਿਉਂਕਿ ਮੌਜੂਦਾ ਕਾਂਗਰਸ ਸਰਕਾਰ ਤੋਂ ਇਸ ਸਮੇਂ ਹਰ ਵਰਗ ਦੁਖੀ ਹੋਇਆ ਪਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨੇ ਕੀਤੇ ਕਿਸਾਨ ਉਦਾਸ, ਨਹੀਂ ਮਿਲਿਆ ਪੂਰਾ ਮੁੱਲ

ਬਟਾਲਾ, 18 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਸਰਕਾਰ ਨੇ ਝੋਨੇ ਦਾ ਮੁੱਲ ਪ੍ਰਤੀ ਕੁਇੰਟਲ 1960 ਰੁਪਏ ਪੱਕਾ ਕਰਨ ਦੇ ਬਾਵਜੂਦ ਵੀ ਕਿਸਾਨ ਮੰਡੀਆਂ 'ਚ ਉਦਾਸ ਘੁੰਮ ਰਿਹਾ ਹੈ | ਬਟਾਲਾ ਦਾਣਾ ਮੰਡੀ 'ਚ ਕਿਸਾਨਾਂ ਨੇ ਦੁਖੀ ਮਨ ਨਾਲ 'ਅਜੀਤ' ਨੂੰ ਦੱਸਿਆ ਕਿ ਸਰਕਾਰ ਵਲੋਂ ਝੋਨੇ ...

ਪੂਰੀ ਖ਼ਬਰ »

5-5 ਮਰਲੇ ਦੇ ਪਲਾਟ ਦੇਣ ਲਈ ਬਰੀਲਾ ਖੁਰਦ ਦਾ ਆਮ ਇਜਲਾਸ ਕਰਵਾਇਆ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਬੇਘਰੇ ਅਤੇ ਬੇ-ਜ਼ਮੀਨੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਲਈ ਕੀਤੇ ਗਏ ਐਲਾਨ ਨੂੰ ਅਮਲੀਜਾਮਾ ਪਹਿਨਾਉਂਦਿਆਂ ਨੇੜਲੇ ਸਰਹੱਦੀ ਪਿੰਡ ਬਰੀਲਾ ਖੁਰਦ ਦੀ ਸਰਪੰਚ ਨਰਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ...

ਪੂਰੀ ਖ਼ਬਰ »

ਲੰਬੇ ਗੈਪ ਵਾਲੇ ਸਪਾਊਸ ਵਿਦਿਆਰਥੀਆਂ ਲਈ ਬਗੈਰ ਆਈਲੈਟਸ ਯੂ.ਕੇ ਜਾਣ ਦਾ ਬਿਹਤਰੀਨ ਮੌਕਾ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-'ਸੈਵਨਸੀਜ਼ ਇਮੀਗ੍ਰੇਸ਼ਨ' ਵਲੋਂ ਯੂ.ਕੇ. ਦੇ ਸਪਾਊਸ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਦਿੱਤੇ ਜਾ ਰਹੇ ਹਨ | ਬੀਤੇ ਦਿਨ ਇਕ ਹੋਰ ਵਿਦਿਆਰਥਣ ਰਸ਼ਮੀ ਪਤਨੀ ਰਾਜਬੀਰ ਸਿੰਘ ਦਾ ਯੂ.ਕੇ ਦਾ ਸਪਾਊਸ ਵੀਜ਼ਾ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਸਰਜੇਚੱਕ, ਅਲਾਵਲਪੁਰ, ਲੋਪਾ ਤੇ ਬਰੀਲਾ ਦੀਆਂ ਸਰਪੰਚਣੀਆਂ ਵਲੋਂ ਸਵਾਗਤ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਸਰਹੱਦੀ ਪਿੰਡਾਂ ਦੇ ਦੌਰੇ 'ਤੇ ਪਹੁੰਚੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਾ ਪਿੰਡ ਸਰਜੇਚੱਕ ਦੀ ਸਰਪੰਚ ਸੁਖਰਾਜ ਕੌਰ, ਅਲਾਵਲਪੁਰ ਦੀ ਸਰਪੰਚ ਸਰਬਜੀਤ ਕੌਰ, ਲੋਪਾ ਦੀ ਸਰਪੰਚ ਗੁਰਜੀਤ ਕੌਰ ਅਤੇ ਬਰੀਲਾ ਖੁਰਦ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਮੁਲਾਜ਼ਮਾਂ ਨੰੂ ਵੀ ਬਿਜਲੀ ਰਿਆਇਤ ਦਿੱਤੀ ਜਾਵੇ-ਪੱਪੂ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਦੀ ਉਸਾਰੀ ਕਰਨ 'ਤੇ ਜੋਗਿੰਦਰ ਨਗਰ ਤੋਂ ਪੰਜਾਬ ਵਿਚ ਬਿਜਲੀ ਪਹੁੰਚਾਉਣ ਲਈ ਸੇਵਾ ...

ਪੂਰੀ ਖ਼ਬਰ »

ਲਖਬੀਰ ਸਿੰਘ ਦੇ ਪਰਿਵਾਰ ਨੂੰ ਨਿਆਂ ਦੇਣ ਦੀ ਮੰਗ ਨੂੰ ਲੈ ਕੇ ਏ.ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਦੀਨਾਨਗਰ, 18 ਅਕਤੂਬਰ (ਸੰਧੂ/ਸੋਢੀ)-ਗੁਰੂ ਰਵਿਦਾਸ ਸਭਾ ਦੀਨਾਨਗਰ ਦੇ ਪ੍ਰਧਾਨ ਯਸ਼ਪਾਲ ਕੁੰਡਲ ਵਲੋਂ ਸਿੰਘੂ ਬਾਰਡਰ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਦੇ ਹੋਏ ਕਤਲ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ...

ਪੂਰੀ ਖ਼ਬਰ »

ਸ੍ਰੀ ਸਾਈਾ ਬਾਬਾ ਜੀ ਦੀ ਪਾਲਕੀ ਦੀ ਸ਼ੋਭਾ ਯਾਤਰਾ ਕੱਢੀ

ਗੁਰਦਾਸਪੁਰ, 18 ਅਕਤੂਬਰ (ਪੰਕਜ ਸ਼ਰਮਾ)-ਸਥਾਨਕ ਸ਼ਿਵਾਲਾ ਮੰਦਰ ਵਿਖੇ ਸਾਈਾ ਮੰਦਰ ਦੇ ਨਿਰਮਾਣ ਦਿਵਸ ਮੌਕੇ ਸ੍ਰੀ ਸਾਈਾ ਪਰਿਵਾਰ ਤੇ ਸੱਤਿਆ ਸੇਵਾ ਸਾਈਾ ਸਮਿਤੀ ਵਲੋਂ ਸ੍ਰੀ ਸਾਈਾ ਬਾਬਾ ਜੀ ਦੀ ਪਾਲਕੀ ਦੀ ਸ਼ੋਭਾ ਯਾਤਰਾ ਕੱਢੀ ਗਈ | ਜਿਸ ਵਿਚ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੋਲਡਨ ਗਰੁੱਪ ਵਿਖੇ ਬਣਾਉਟੀ ਅੰਗ ਲਗਾਉਣ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ-ਡਾ: ਮੋਹਿਤ ਮਹਾਜਨ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਲੋਂ ਸ੍ਰੀ ਸਤਿਆ ਸਾਈਾ ਸੇਵਾ ਸਮਿਤੀ ਤੇ ਸ੍ਰੀ ਸਾਈਾ ਬਾਬਾ ਦੇ 96ਵੇਂ ਜਨਮ ਦਿਵਸ ਮੌਕੇ 26ਵਾਂ ਮੁਫ਼ਤ ਰਾਜ ਪੱਧਰੀ ਵਿਕਲਾਂਗ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦੀ ਰਜਿਸਟ੍ਰੇਸ਼ਨ ਅੱਜ 19 ਅਕਤੂਬਰ ਤੋਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ ਲਾ ਕੇ ਕੀਤੀ ਇਨਸਾਫ਼ ਦੀ ਮੰਗ

-ਮਾਮਲਾ ਪਿੰਡ ਮਸਾਣੀਆਂ 'ਚ ਮਜ਼ਦੂਰਾਂ 'ਤੇ ਹੋਏ ਹਮਲੇ ਦਾ- ਬਟਾਲਾ, 18 ਅਕਤੂਬਰ (ਕਾਹਲੋਂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਪਿੰਡ ਮਸਾਣੀਆਂ ਦੇ ਸੰਘਰਸ਼ ਕਰ ਰਹੇ ਮਜ਼ਦੂਰਾਂ 'ਤੇ ਕੀਤੇ ਗਏ ਹਮਲੇ ਨੂੰ ਲੈ ਕੇੇ ਸਥਾਨਕ ਭਾਈ ਸੁੱਖਾ ...

ਪੂਰੀ ਖ਼ਬਰ »

ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦਾ ਕਤਲੇਆਮ ਕਰਨਾ ਬਹੁਤ ਮਾੜੀ ਗੱਲ : ਚੇਅਰਮੈਨ ਮੰਗਲ ਸਿੰਘ

ਊਧਨਵਾਲ, 18 ਅਕਤੂਬਰ (ਪਰਗਟ ਸਿੰਘ)-ਪਿਛਲੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ 'ਚ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦਾ ਕਤਲੇਆਮ ਕਰ ਦਿੱਤਾ ਗਿਆ,¢ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਮੰਗਲ ਸਿੰਘ ਖੁਜਾਲਾ ...

ਪੂਰੀ ਖ਼ਬਰ »

ਅਕਾਲੀ ਦਲ ਮਾਨ ਵਲੋਂ ਨਿਰਮਲ ਸਿੰਘ ਰਜ਼ੋਆ ਜ਼ਿਲ੍ਹਾ ਮੀਤ ਪ੍ਰਧਾਨ ਤੇ ਗੁਰਮੀਤ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਨਿਯੁਕਤ

ਊਧਨਵਾਲ, 18 ਅਕਤੂਬਰ (ਪਰਗਟ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਸਥਾਨਕ ਕਸਬੇ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ¢ਅਤੇ ਪਾਰਟੀ ਵਿਚ ਚੰਗੀ ਕਾਰਗੁਜ਼ਾਰੀ ਨਿਭਾ ਰਹੇ ਨਿਰਮਲ ਸਿੰਘ ਰਜ਼ੋਆ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਅੱਡਾ ਖੁਸ਼ੀਪੁਰ ਦੇ ਗੁਰਦੁਆਰਾ ਲੋਹਲੰਗਰ ਵਿਖੇ ਨਤਮਸਤਕ ਹੋਣ 'ਤੇ ਸਨਮਾਨ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇੜਲੇ ਪਿੰਡ ਖੁਸ਼ੀਪੁਰ ਅੱਡਾ ਵਿਖੇ ਸਥਿਤ ਗੁਰਦੁਆਰਾ ਲੋਹਲੰਗਰ ਵਿਖੇ ਵਿਖੇ ਨਤਮਸਤਕ ਹੋਏ | ਸ: ਰੰਧਾਵਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਦੀ ਹੜਤਾਲ 24 ਤੱਕ ਵਧੀ-ਸਾਵਨ ਸਿੰਘ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਸਰਕਾਰ ਖ਼ਿਲਾਫ਼ ਕਲੈਰੀਕਲ ਕਾਮਿਆਂ ਦੀ ਹੜਤਾਲ 24 ਤੱਕ ਵਧਾਈ ਗਈ ਹੈ | ਇਸ ਸਬੰਧੀ ਪੀ.ਐਸ.ਐਮ.ਐਸ ਯੂ ਦੇ ਜ਼ਿਲ੍ਹਾ ਯੂਨਿਟ ਦੇ ਪ੍ਰਧਾਨ ਸਾਵਨ ਸਿੰਘ ਨੇ ਕਿਹਾ ਕਿ 8 ਅਕਤੂਬਰ ਤੋਂ 24 ਅਕਤੂਬਰ ਤੱਕ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰਹੇਗੀ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚਾਂ ਨੇ ਚੇਅਰਮੈਨ ਨਿੱਕੂ ਬਾਜਵਾ ਨਾਲ ਕੀਤੀ ਮੁਲਾਕਾਤ

ਬਟਾਲਾ, 18 ਅਕਤੂਬਰ (ਕਾਹਲੋਂ)-ਕਾਂਗਰਸੀ ਸਰਪੰਚ ਸੁਖਜਿੰਦਰ ਸਿੰਘ ਦਾਬਾਂਵਾਲ ਖੁਰਦ, ਦੁਰਲਭਜੀਤ ਸਿੰਘ ਸਰਪੰਚ ਪੱਤੀ ਪਕੀਵਾਂ, ਰਣਜੀਤ ਸਿੰਘ ਸਰਪੰਚ ਕੋਟਲੀ ਥਾਬਲਾ, ਹਰਜੋਤ ਸਿੰਘ ਸਰਪੰਚ ਸੈਦਪੁਰ ਖੁਰਦ ਤੇ ਕੁਲਜਿੰਦਰ ਸਿੰਘ ਸਰਪੰਚ ਦਾਬਾਂਵਾਲ ਕਲਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮਕੌੜਾ ਪਤਨ 'ਤੇ ਬਣ ਰਹੇ ਪਲਟੂਨ ਪੁਲ ਦਾ ਕੰਮ ਰੁਕਿਆ

ਬਹਿਰਾਮਪੁਰ, 18 ਅਕਤੂਬਰ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਬਣ ਰਹੇ ਪਲਟੂਨ ਪੁਲ ਦਾ ਕੰਮ ਸਾਮਾਨ ਦੀ ਘਾਟ ਆਉਣ ਕਾਰਨ ਰੁਕ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲ ਨਿਗਰਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਲਟੂਨ ਪੁਲ ਬਣਾਉਣ ਦਾ ਕੰਮ ਆਰੰਭ ...

ਪੂਰੀ ਖ਼ਬਰ »

ਮਗਨਰੇਗਾ ਦੇ ਪੈਸਿਆਂ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਗ੍ਰਹਿ ਮੰਤਰੀ : ਇੰਦਰਜੀਤ ਰੰਧਾਵਾ

ਕਲਾਨੌਰ, 18 ਅਕਤੂਬਰ (ਪੁਰੇਵਾਲ)-ਇਥੇ ਪੱਤਰਕਾਰਾਂ ਦੀ ਸੱਦੀ ਗਈ ਵਿਸ਼ੇਸ਼ ਬੈਠਕ ਦੌਰਾਨ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਇੰਦਰਜੀਤ ਸਿੰਘ ਰੰਧਾਵਾ ਨੇ ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲੋਂ ਮੰਗ ਕੀਤੀ ਕਿ ਉਨ੍ਹਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਅਮਿਤ ਸ਼ਾਹ ਤੇ ਚੰਨੀ ਦੇ ਫ਼ੂਕੇ ਪੁਤਲੇ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਆਮ ਆਦਮੀ ਪਾਰਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਪੰਜਾਬ ਚੰਨੀ ਦੇ ਪੁਤਲੇ ਫ਼ੂਕੇ ਗਏ | ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ, ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 210341 ਮੀਟਰਿਕ ਟਨ ਹੋਈ ਖ਼ਰੀਦ

ਗੁਰਦਾਸਪੁਰ, 18 ਅਕਤੂਬਰ (ਆਰਿਫ਼)-ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 17 ਅਕਤੂਬਰ ਤੱਕ 240207 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ 'ਚੋਂ 210341 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਪਨਗਰੇਨ ਵਲੋਂ 78750, ਮਾਰਕਫੈੱਡ ਵਲੋਂ 59553, ਪਨਸਪ ...

ਪੂਰੀ ਖ਼ਬਰ »

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਬੁੱਧੀਜੀਵੀਆਂ ਨੇ ਕੀਤੀ ਅਰਦਾਸ

ਬਟਾਲਾ, 18 ਅਕਤੂਬਰ (ਕਾਹਲੋਂ)-ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫ਼ੋਰਮ ਦੀ ਵਿਸ਼ੇਸ਼ ਇਕੱਤਰਤਾ ਸੰਸਥਾ ਦੇ ਪ੍ਰਧਾਨ ਪਿ੍ੰ. ਹਰਬੰਸ ਸਿੰਘ ਦੀ ਅਗਵਾਈ ਵਿਚ ਸਥਾਨਕ ਬੀ.ਐੱਚ. ਰਿਜ਼ਾਰਟ ਵਿਚ ਹੋਈ | ਮੀਟਿੰਗ ਦੌਰਾਨ ਬੁੱਧੀਜੀਵੀਆਂ ਨੇ ਭਾਰਤ ਦੇ ਸਾ. ਪ੍ਰਧਾਨ ਮੰਤਰੀ ਡਾ. ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਕਾਮਰਸ ਵਿਭਾਗ ਵਲੋਂ ਚਾਰਟ ਬਣਾਉਣ ਤੇ ਮਹਿੰਦੀ ਮੁਕਾਬਲੇ ਕਰਵਾਏ

ਬਟਾਲਾ, 18 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਲੋਂ ਪਿ੍ੰ. ਡਾ. ਐਡਵਰਡ ਮਸੀਹ ਦੀ ਅਗਵਾਈ ਵਿਚ ਕਾਮਰਸ ਵਿਭਾਗ ਦੇ ਮੁਖੀ ਡਾ. ਅਸ਼ਵਨੀ ਕਾਂਸਰਾ ਵਲੋਂ ਚਾਰਟ ਬਣਾਉਣ ਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ | ਕਾਲਜ ਵਿਦਿਆਰਥੀਆਂ ਨੇ ਕੁਦਰਤ ...

ਪੂਰੀ ਖ਼ਬਰ »

25 ਨੂੰ ਨਿਰੰਤਰ ਚੱਲੇਗਾ ਦੇਸੀ ਘਿਓ ਦੀਆਂ ਜਲੇਬੀਆਂ ਦਾ ਲੰਗਰ : ਬਾਬਾ ਅਮਰੀਕ ਸਿੰਘ

ਬਟਾਲਾ, 18 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਮਿੱਠੀ ਯਾਦ 'ਚ 33ਵਾਂ ਗੁਰਮਤਿ ਸਮਾਗਮ 23, 24 ਤੇ 25 ਅਕਤੂਬਰ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX