ਤਾਜਾ ਖ਼ਬਰਾਂ


ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  8 minutes ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  58 minutes ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 1 hour ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 2 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 9 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਅੰਮ੍ਰਿਤਸਰ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ

ਖੇਤੀ ਕਾਨੂੰਨ ਰੱਦ ਕਰਨ ਅਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਗੱਦੀਓਾ ਲਾਹੁਣ, ਪੈਟਰੋਲ ਡੀਜ਼ਲ ਦੇ ਰੇਟ ਘੱਟ ਕਰਨ, ਸਰਹੱਦੀ ਇਲਾਕਿਆਂ ਦਾ 50 ਕਿਲੋਮੀਟਰ ਬੀ. ਐਸ. ਐਫ. ਦੇ ਹਵਾਲੇ ਕਰਨ ਦੇ ਫ਼ੈਸਲੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ 'ਚ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਵਿਖੇ ਰੇਲਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | 10 ਤੋਂ 4 ਵਜੇ ਤੱਕ ਦਿੱਤੇ ਗਏ ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਤੇ ਯੋਗੀ ਸਰਕਾਰ ਦਾ ਪਿੱਟ ਸਿਆਪਾ ਕੀਤਾ |
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਝੀਤਾ, ਕਾ: ਰਤਨ ਸਿੰਘ ਰੰਧਾਵਾ, ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ, ਧਨਵੰਤ ਸਿੰਘ ਖਤਰਾਏਾ, ਕਾਮਰੇਡ ਬਲਵਿੰਦਰ ਸਿੰਘ ਦੁਧਾਲਾ, ਹੋਲੀ ਸਿਟੀ ਫਾਰਮਰਜ਼ ਗਰੁੱਪ ਦੇ ਆਗੂ ਰਾਜਨ ਮਾਨ, ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਮੋਦੀ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਲਈ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਉੱਤੇ ਰਾਜਨੀਤੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਕਾਨੂੰਨ ਦੀ ਗੱਲ ਕਰ ਰਹੀ ਹੈ, ਉਸ ਸਰਕਾਰ ਦਾ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਲਖੀਮਪੁਰ ਕਤਲ ਕਾਂਡ ਦੀ ਘਟਨਾ ਦੇ 120-ਬੀ ਕੇਸ ਵਿਚ ਦੋਸ਼ੀ ਹੈ | ਉਸ ਉੱਤੇ ਨਾ ਕਰਵਾਈ ਹੋ ਰਹੀ ਹੈ ਤੇ ਨਾ ਹੀ ਮੰਤਰੀ ਮੰਡਲ ਤੋਂ ਅਸਤੀਫਾ ਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮੂਹਿਕ ਕਿਸਾਨ ਜਥੇਬੰਦੀਆਂ ਵਲੋਂ 23 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਜਲਿ੍ਹਆਂ ਵਾਲਾ ਬਾਗ ਦਾ ਸਰੂਪ ਤਬਾਹ ਕਰਨ ਖ਼ਿਲਾਫ਼ ਕੀਤੇ ਜਾ ਰਹੇ 12 ਤੋਂ 3 ਵਜੇ ਰੋਸ ਮਾਰਚ ਵਿਚ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਬਲਬੀਰ ਸਿੰਘ ਮੂਧਲ, ਮਹਿਤਾਬ ਸਿੰਘ ਸਿਰਸਾ, ਦਵਿੰਦਰ ਸਿੰਘ ਚਾਟੀਵਿੰਡ, ਧਨਵੰਤ ਸਿੰਘ ਖਤਰਾਏ ਕਲਾਂ, ਬਲਦੇਵ ਸਿੰਘ ਬੱਲ, ਗੁਰਦੇਵ ਸਿੰਘ ਮਾਹਲ, ਦਿਲਬਾਗ ਸਿੰਘ ਨੌਸ਼ਹਿਰਾ, ਡਾ: ਐਮ. ਪੀ. ਸਿੰਘ ਸਰਾਂ, ਇੰਦਰਜੀਤ ਸਿੰਘ ਗਿੱਲ, ਤੇਜਬੀਰ ਸਿੰਘ ਮਾਨ, ਸੁਖਪਾਲ ਸਿੰਘ ਭੁੱਲਰ, ਸਿਕੰਦਰ ਸਿੰਘ ਗਿੱਲ, ਸਰਬਜੀਤ ਸਿੰਘ, ਲਖਬੀਰ ਸਿੰਘ ਨਿਜਾਮਪੁਰਾ, ਬਲਦੇਵ ਸਿੰਘ ਸੈਦਪੁਰ, ਨਸੀਬ ਸਿੰਘ ਸਾਂਘਣਾ, ਪਰਮਜੀਤ ਸਿੰਘ ਚਾਟੀਵਿੰਡ, ਪਲਵਿੰਦਰ ਸਿੰਘ ਜੇਠੂਨੰਗਲ, ਬਲਕਾਰ ਦੁਧਾਲਾ, ਜਤਿੰਦਰ ਵਿਰਕ, ਸਾਹਿਬ ਸਿੰਘ ਚਾਟੀਵਿੰਡ ਆਦਿ ਹਾਜ਼ਰ ਸਨ |
• ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਰੇਲਵੇ ਸਟੇਸ਼ਨ 'ਤੇ ਧਰਨਾ
ਵੇਰਕਾ, (ਪਰਮਜੀਤ ਸਿੰਘ ਬੱਗਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਅੰਮਿ੍ਤਸਰ ਵਲੋਂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਸੈਂਕੜੇ ਕਿਸਾਨਾਂ ਵਲੋਂ ਵੇਰਕਾ ਰੇਲਵੇ ਸਟੇਸ਼ਨ ਵਿਖੇ ਯੂ. ਪੀ. ਦੇ ਲਖੀਮਪੁਰ ਵਿਖੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰ ਰਹੇ ਕਿਸਾਨਾਂ 'ਤੇ ਗੱਡੀ ਚੜਾਕੇ ਸ਼ਹੀਦ ਕਰਨ ਵਾਲੇ ਭਾਜਪਾ ਦੇ ਕੇਂਦਰੀ ਮੰਤਰੀ ਦੇ ਬੇਟੇ ਸਮੇਤ ਹੋਰਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਨੂੰ ਲੈਕੇ ਅੰਮਿ੍ਤਸਰ ਜੰਮੂ ਰੇਲ ਲਾਈਨ ਉੱਪਰ ਲਗਾਤਾਰ ਛੇ ਘੰਟੇ ਰੇਲਵੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਤੇ ਕੇਂਦਰ ਤੇ ਯੂ. ਪੀ. ਸਰਕਾਰਾਂ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕੇਂਦਰ ਵਲੋਂ ਲਾਗੂ ਕੀਤੇ ਗਏ ਤਿੰਨੇ ਖੇਤੀ ਵਿਰੋਧ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਨਿਰੰਤਰ ਰੋਸ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ | ਬੁਲਾਰਿਆਂ ਨੇ ਇਹ ਵੀ ਆਖਿਆ ਕਿ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਜਲਿ੍ਹਆਂ ਵਾਲੇ ਬਾਗ ਦੇ ਬੁਨਿਆਦੀ ਸਰੂਪ ਨੂੰ ਵਿਗਾੜਨ ਵਿਰੁੱਧ ਤੇ ਮੂਲ ਰੂਪ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ 23 ਅਕਤੂਬਰ ਨੂੰ ਅੰਮਿ੍ਤਸਰ ਵਿਖੇ ਦਿੱਤੇ ਜਾਣ ਵਾਲੇ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਕਰਮਜੀਤ ਸਿੰਘ, ਗੁਰਬਚਨ ਸਿੰਘ ਅੰਮਿ੍ਤਸਰ, ਰਛਪਾਲ ਸਿੰਘ ਟਰਪੱਈ, ਪਰਮਿੰਦਰ ਸਿੰਘ ਪੰਡੋਰੀ, ਪਲਵਿੰਦਰ ਕੌਰ ਅੰਮਿ੍ਤਸਰ, ਬਲਵਿੰਦਰ ਕੌਰ ਪੰਧੇਰ, ਰੂਪ ਨਿੱਝਰ, ਹੀਰਾ ਸਿੰਘ ਚੱਕ ਸਿਕੰਦਰ, ਹਰਪਾਲ ਸਿੰਘ ਮਜੀਠਾ, ਡਾ: ਬਚਿੱਤਰ ਸਿੰਘ ਕੋਟਲਾ, ਕੁਲਬੀਰ ਸਿੰਘ ਜੇਠੂਵਾਲ, ਸਤਿੰਦਰ ਸਿੰਘ ਫਤਹਿਗੜ੍ਹ ਸ਼ੂਕਰਚੱਕ, ਗੁਰਮੇਜ਼ ਸਿੰਘ ਥਰੀਏਵਾਲ, ਕਸ਼ਮੀਰ ਸਿੰਘ ਠੱਠੀਆ, ਹਰਚਰਨ ਸਿੰਘ ਲਹੁਕਾ, ਬਲਰਾਮ ਝੰਜੋਟੀ, ਪ੍ਰਗਟ ਸਿੰਘ ਜਹਾਂਗੀਰ, ਹੀਰਾ ਸੋਹੀ, ਸੁਖਵਿੰਦਰ ਸਿੰਘ ਨੰਗਲੀ, ਲਖਵਿੰਦਰ ਸਿੰਘ ਮੂਧਲ, ਅਜੀਤਪਾਲ ਸਿੰਘ, ਹਰਪਾਲ ਸਿੰਘ, ਕਾਬਲ ਸਿੰਘ, ਨਰਿੰਦਰ ਸਿੰਘ ਭਿੱਟੇਵੱਡ, ਅਨਮੋਲ ਸਿੰਘ ਕੰਦੋਵਾਲੀ, ਅਮਰੀਕ ਸਿੰਘ ਲੁਹਾਰਕਾ, ਬਬਲੂ ਹੁੰਦਲ ਵੇਰਕਾ, ਲਾਡਾ ਖਹਿਰਾਬਾਦ, ਗੁਰਮੀਤ ਸਿੰਘ ਮੱਤੇਨੰਗਲ, ਪ੍ਰਗਟ ਸਿੰਘ ਧਰਮਕੋਟ ਆਦਿ ਨੇ ਵੀ ਸੰਬੋਧਨ ਕੀਤਾ |
• ਕਿਸਾਨਾਂ ਨੇ ਰੇਲ ਰੋਕੋ ਪ੍ਰੋਗਰਾਮ ਤਹਿਤ ਰੇਲਾਂ ਰੋਕੀਆਂ
ਜੈਂਤੀਪੁਰ, (ਭੁਪਿੰਦਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਯੂ. ਪੀ. ਦੇ ਲਖਮੀਪੁਰ ਵਿਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਨਾ ਮਿਲਣ ਤੇ ਗ੍ਰਹਿ ਮੰਤਰੀ ਦੀ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਮਿ੍ਤਸਰ-ਪਠਾਨਕੋਟ ਰੇਲਵੇ ਲਾਈਨਾਂ 'ਤੇ ਸਟੇਸ਼ਨ ਜੈਂਤੀਪੁਰ ਵਿਖੇ ਰੇਲਾਂ ਰੋਕ ਕੇ ਕੇਂਦਰ ਦੀ ਮੋਦੀ ਸਰਕਾਰ ਤੇ ਯੂ. ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਮੇਜਰ ਸਿੰਘ, ਬਾਬਾ ਜਗਜੀਵਨ ਸਿੰਘ, ਗਿਆਨੀ ਕਿਰਪਾਲ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ ਚਾਚੋਵਾਲੀ ਆਦਿ ਨੇ ਸੰਬੋਧਨ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ ਪਾਵਰ ਦੇ ਨਸ਼ੇ ਵਿਚ ਭੁੱਲ ਚੁੱਕੀ ਹੈ ਕਿ ਇਹ ਰਾਜੀਨਿਤਕ ਪਾਵਰ ਸਾਡੇ ਲੋਕਾਂ ਵਲੋਂ ਵੋਟਾਂ ਪਾ ਕੇ ਦਿੱਤੀ ਗਈ ਹੈ ਤੇ ਇਹ ਸੱਤਾ ਦਾ ਨਸ਼ਾ ਮੋਦੀ ਨੂੰ ਜਿਆਦਾ ਦੇਰ ਤੱਕ ਨਹੀਂ ਰਹਿਣਾ | ਇਸ ਮੌਕੇ ਜੋਗਿੰਦਰ ਸਿੰਘ ਪਟਵਾਰੀ, ਗੁਰਮੀਤ ਸਿੰਘ ਬੱਲ, ਜਸਵੰਤ ਸਿੰਘ ਚਾਚੋਵਾਲੀ, ਅਜੀਤ ਸਿੰਘ, ਡਾ: ਦਰਸ਼ਨ ਸਿੰਘ ਮਰੜੀ, ਪ੍ਰਧਾਨ ਬੀਬੀ ਕੁਲਵੰਤ ਕੌਰ, ਗਿਆਨ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਕਵਲਜੀਤ ਕੌਰ ਆਦਿ ਹਾਜ਼ਰ ਸਨ |

ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਗੁਰਮਤਿ ਸਮਾਗਮ 24 ਨੂੰ

ਅੰਮਿ੍ਤਸਰ, 18 ਅਕਤੂਬਰ (ਜੱਸ)-ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਸੀ ਬਲਾਕ ਰਣਜੀਤ ਐਵੀਨਿਊ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 24 ਅਕਤੂਬਰ ਨੂੰ ਸਜਾਇਆ ਜਾ ਰਿਹਾ ਹੈ | ਸੁਸਾਇਟੀ ਦੇ ਬੁਲਾਰੇ ਸੁਖਮਿੰਦਰ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 4 ਮਾਮਲੇ

ਡੇਂਗੂ ਮਰੀਜ਼ਾਂ ਨੂੰ ਹਸਪਤਾਲ ਦਾਖ਼ਲ ਕਰਨ ਲਈ ਸ਼ਿਫਾਰਿਸ਼ਾਂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਕੇਵਲ 4 ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ ਡੇਂਗੂ ਮਰੀਜ਼ਾਂ ਦੇ ਨਾਲ ਹਸਪਤਾਲ ਭਰੇ ਹੋਏ ਹਨ ਇਥੇ ਇਸ ਵੇਲੇ 2000 ਤੋਂ ਵਧੇਰੇ ਮਰੀਜ਼ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ਼ ਹਨ ਜਦੋਂ ਕਿ ਨਿੱਜੀ ਹਸਪਤਾਲਾਂ 'ਚ ਮਰੀਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਪ੍ਰਾਈਵੇਟ ਤੇ ਰੈਗੂਲਰ ਦਾਖ਼ਲਾ ਫਾਰਮ ਤੇ ਫੀਸ ਭਰਨ ਦਾ ਸ਼ਡਿਊਲ ਜਾਰੀ

ਅੰੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਇਮਤਿਹਾਨਾਂ ਦੇ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਸੈਸ਼ਨ ਦਸੰਬਰ 2021 ਦੀਆਂ ਅੰਡਰਗਰੈਜੂਏਟ ਕਲਾਸਾਂ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ-ਰੇਲ ਆਵਾਜਾਈ ਠੱਪ

ਜੰਡਿਆਲਾ ਗੁਰੂ, 18 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪਿੰਡ ਦੇਵੀਦਾਸਪੁਰ ਵਿਖੇ ਅੰਮਿ੍ਤਸਰ-ਦਿੱਲੀ ਮੁੱਖ ...

ਪੂਰੀ ਖ਼ਬਰ »

ਮਲਵਿੰਦਰ ਸਿੰਘ ਪ੍ਰਦੇਸੀ ਗੁਰਦੁਆਰਾ ਸਾਹਿਬ ਦੇ ਬਣੇ ਪ੍ਰਧਾਨ

ਅੰਮਿ੍ਤਸਰ, 18 ਅਕਤੂਬਰ (ਜੱਸ)-ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਪੰਜਾ ਸਾਹਿਬ ਕੋਟ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਦੀ ਗੁਰਦੁਆਰਾ ਸਾਹਿਬ ਵਿਖੇ ਭਾਈ ਤਰਜਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਚੋਣ 'ਚ ਮਲਵਿੰਦਰ ਸਿੰਘ ਪ੍ਰਦੇਸੀ ਨੂੰ ...

ਪੂਰੀ ਖ਼ਬਰ »

'ਵਰਸਿਟੀ ਨਾਨ ਟੀਚਿੰਗ ਚੋਣਾਂ ਦੌਰਾਨ ਡੈਮੋਕਰੇਟਿਕ ਇੰਪਲਾਈਜ਼ ਫਰੰਟ ਵਲੋਂ ਚੋਣ ਮਨੋਰਥ ਜਾਰੀ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਦੀ 27 ਅਕਤੂਬਰ ਨੂੰ ਹੋਣ ਜਾ ਰਹੀ ਚੋਣ ਸਬੰਧੀ 'ਗੁਲਾਬ ਦੇ ਫੁੱਲ' ਚੋਣ ਨਿਸ਼ਾਨ 'ਤੇ ਚੋਣ ਲੜ ਰਹੇ ਡੈਮੋਕਰੇਟਿਕ ਇੰਪਲਾਈਜ ਫਰੰਟ ਦੀ ਟੀਮ ਵਲੋਂ ਚੋਣ ਮਨੋਰਥ ਪੱਤਰ ਜਾਰੀ ...

ਪੂਰੀ ਖ਼ਬਰ »

ਸਿੱਧੂ ਹਲਕਾ ਪੂਰਬੀ ਤੋਂ ਹੀ ਲੜਨਗੇ ਚੋਣ- ਡਾ: ਸਿੱਧੂ

ਅੰਮਿ੍ਤਸਰ, 18 ਅਕਤੂਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਇਥੋਂ ਬਤੌਰ ਕਾਂਗਰਸੀ ਵਿਧਾਇਕ ਹਲਕਾ ਪੂਰਬੀ ਦੀ ਪ੍ਰਤੀਨਿਧਤਾ ਕਰਦੇ ਹਨ, ਦੇ ਇਸ ਵਾਰ ਹਲਕਾ ਬਦਲਣ ਦੀ ਚਲ ਰਹੀ ਚਰਚਾ ਨੂੰ ਵਿਰਾਮਚਿੰਨ੍ਹ ਦਿੰਦਿਆਂ ਉਨ੍ਹਾਂ ਦੀ ਧਰਮਪਤਨੀ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਨਾਮ ਵੰਡ ਸਮਾਗਮ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪਾਣੀ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਪੁੱਜੇ ਯੂਨੈਸਕੋ ਕਲੱਬਜ਼ ਦੇ ਮੈਂਬਰਾਂ ਦੇ ਸਨਮਾਨ ਹਿਤ ਸੱਭਿਆਚਾਰਕ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਚੇਅਰਮੈਨ ਦਮਨਦੀਪ ਸਿੰਘ ਨੇ ਡੇਂਗੂ ਦੇ ਖ਼ਾਤਮੇ ਲਈ ਸਪਰੇਅ ਮਸ਼ੀਨਾਂ ਨੂੰ ਕੀਤਾ ਰਵਾਨਾ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਸ਼ਹਿਰ 'ਚ ਲਗਾਤਾਰ ਵੱਧ ਰਹੇ ਡੇਂਗੂ ਦੇ ਖ਼ਾਤਮੇ ਲਈ ਮੱਛਰਮਾਰ ਦਵਾਈਆਂ ਦੀ ਸਪਰੇਅ ਕਰਨ ਲਈ ਅੱਜ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਮਨਦੀਪ ਸਿੰਘ ਉਪਲ ਵਲੋਂ ਸਪਰੇਅ ਮਸ਼ੀਨਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਜਥੇਬੰਦੀ ਵਲੋਂ ਜਥੇਦਾਰ ਨੂੰ ਬੇਅਦਬੀ ਮਾਮਲੇ 'ਚ ਲਾਏ ਦੋਸ਼ਾਂ ਸੰਬੰਧੀ ਬੀਬੀ ਜਗੀਰ ਕੌਰ ਨਾਲ ਵਿਚਾਰ-ਚਰਚਾ ਕਰਵਾਏ ਜਾਣ ਦੀ ਅਪੀਲ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰੰਘ ਜੱਸ)-ਦਰਬਾਰ-ਏ-ਖ਼ਾਲਸਾ ਜਥੇਬੰਦੀ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਦੁਕਾਨਦਾਰਾਂ ਵਲੋਂ ਸਰਕਾਰੀ ਜਗ੍ਹਾ 'ਤੇ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਛੁਡਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੂਬੇ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਨਾਲ ਮਾਲੋ-ਮਾਲ ਕੀਤਾ ਜਾ ਰਿਹਾ ਹੈ- ਪ੍ਰਦੀਪ ਭੁੱਲਰ

ਚਵਿੰਡਾ ਦੇਵੀ, 18 ਅਕਤੂਬਰ (ਸਤਪਾਲ ਸਿੰਘ ਢੱਡੇ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਨਾਲ ਮਾਲੋ-ਮਾਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਨੇ ਵੱਖ-ਵੱਖ ਹਲਕਿਆਂ 'ਚ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਪਾਕਿ ਫ਼ੌਜ ਦੇ ਅੱਗੇ ਝੁਕ ਕੇ ਆਈ. ਐਸ. ਆਈ. ਦੇ ਨਵੇਂ ਮੁਖੀ ਨੂੰ ਦਿੱਤੀ ਪ੍ਰਵਾਨਗੀ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਗਪਗ ਇਕ ਹਫ਼ਤੇ ਤੱਕ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਲੋਂ ਨਵੇਂ ਆਈ. ਐਸ. ਆਈ. ਮੁਖੀ ਵਜੋਂ ਤਾਇਨਾਤ ਕੀਤੇ ਗਏ ਲੈਫ਼ਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ਦੇ ਨਾਂਅ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ 19 ਅਕਤੂਬਰ ਨੂੰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਬੀਬੀ ਜਗੀਰ ਕੌਰ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਰਚਰਨ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

ਚੱਬਾ, 18 ਅਕਤੂਬਰ (ਜੱਸਾ ਅਨਜਾਣ)-1757 ਈ: 'ਚ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਨਾਲ ਲੋਹਾ ਲੈਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਹਰਚਰਨ ਸਿੰਘ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਹਫ਼ਤਿਆਂ ਦੇ ਹਿਊਮੈਨੇਟੀਜ਼ ਰਿਫਰੈਸ਼ਰ ਕੋਰਸ ਦਾ ਆਰੰਭ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ.-ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਦੋ ਹਫ਼ਤਿਆਂ ਦੇ ਹਿਊਮੈਨੇਟੀਜ਼ ਰਿਫਰੈਸ਼ਰ ਕੋਰਸ ਦਾ ਆਰੰਭ ਆਨਲਾਈਨ ਹੋਇਆ | ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡੀਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ 'ਯੁਵਕ ਮੇਲਿਆਂ' ਦੀ ਆਰੰਭਤਾ ਅੱਜ ਤੋਂ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 19 ਅਕਤੂਬਰ ਤੋਂ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ 'ਯੁਵਕ ਮੇਲੇ' ਆਰੰਭ ਹੋਣ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ 'ਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਵਲੋਂ ਝੰਡਾ ਮਾਰਚ

ਅੰਮਿ੍ਤਸਰ 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਮਾਰਚ ਵਜੋਂ ਝੰਡਾ ਮਾਰਚ ਕੱਢਿਆ ਗਿਆ | ਜੋ ਮੁੱਖ ਦਫ਼ਤਰ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਵਲੋਂ 17 ਜਾਇਦਾਦਾਂ 'ਤੇ ਕਾਰਵਾਈ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਹਰਕਤ ਵਿਚ ਆਏ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਦੇ ਖਿਲਾਫ਼ ਕਾਰਵਾਈ ਤੇਜ਼ ਕਰਦੇ ਹੋਏ ਅੱਜ ਡੇਢ ਦਰਜ਼ਨ ਦੇ ਕਰੀਬ ਵਪਾਰਕ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਵਲੋਂ 17 ਜਾਇਦਾਦਾਂ 'ਤੇ ਕਾਰਵਾਈ

ਅੰਮਿ੍ਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਹਰਕਤ ਵਿਚ ਆਏ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਦੇ ਖਿਲਾਫ਼ ਕਾਰਵਾਈ ਤੇਜ਼ ਕਰਦੇ ਹੋਏ ਅੱਜ ਡੇਢ ਦਰਜ਼ਨ ਦੇ ਕਰੀਬ ਵਪਾਰਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਵਿਗਿਆਨ ਮੇਲਾ ਸ਼ੁਰੂ

ਅੰਮਿ੍ਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਗਿਆਨ ਨੂੰ ਸਮਝਣ ਲਈ ਵਿਦਿਆਰਥੀਆਂ 'ਚ ਰੂਚੀ ਜਗਾਉਣ ਦੀ ਜ਼ਰੂਰਤ ਹੈ | ਵਿਦਿਆਰਥੀਆਂ ਨੂੰ ਵੀ ਉਤਸੁਕ ਹੋਣ ਦੀ ਜ਼ਰੂਰਤ ਹੈ ਤੇ ਨਾਲ ਹੀ ਜੇਕਰ ਪ੍ਰਸ਼ਨਕਰਤਾ ਵੀ ਉਤਸੁਕ ਹੋ ਜਾਂਦਾ ਹੈ, ਤਾਂ ਪ੍ਰਸ਼ਨ ਪੁੱਛਣ ਦੀ ...

ਪੂਰੀ ਖ਼ਬਰ »

ਬੇਨਾਮ ਦੁਕਾਨਾਂ ਕਰ ਰਹੀਆਂ ਕਰੋੜਾਂ ਦਾ ਕਾਰੋਬਾਰ

ਅੰਮਿ੍ਤਸਰ, 18 ਅਕਤੂਬਰ (ਸੁਰਿੰਦਰ ਕੋਛੜ)-ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਬਾਕੀਆਂ ਤੋਂ ਵੱਖਰਾ ਵਿਖਾਉਣ ਜਾਂ ਵੱਖਰੀ ਪਹਿਚਾਣ ਕਾਇਮ ਕਰਨ ਲਈ ਦੁਕਾਨਾਂ ਦੇ ਅਜਿਹੇ ਨਾਂਅ ਰੱਖਦੇ ਹਨ, ਜਿਸ ਨਾਲ ਉਨਾਂ੍ਹ ਦੇ ਨਾਂਅ ਗਾਹਕਾਂ ਦੇ ਦਿਮਾਗ਼ 'ਚੋਂ ਜਲਦੀ ਨਾ ਨਿਕਲ ਸਕਣ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਬੁੱਢਾ ਦਲ ਦੀ ਅਗਵਾਈ 'ਚ ਨਿਹੰਗ ਸਿੰਘਾਂ ਨੇ ਖ਼ਾਲਸਾਈ ਮਹੱਲਾ ਸਜਾਇਆ

ਅੰਮਿ੍ਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਨਗੀਨਾ ਘਾਟ ਤੋਂ ਗੁ: ਬਾਉਲੀ ਸਾਹਿਬ ਦੀ ਗਰਾਊਾਡ ਤੱਕ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX