ਤਾਜਾ ਖ਼ਬਰਾਂ


ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  14 minutes ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  30 minutes ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 1 hour ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 1 hour ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਰੂਪਨਗਰ

ਲਖੀਮਪੁਰ ਖੀਰੀ ਕਾਂਡ ਦੇ ਰੋਸ ਵਜੋਂ ਕਿਸਾਨਾਂ ਵਲੋਂ ਰੇਲਵੇ ਟਰੈਕ 'ਤੇ ਲਗਾਏ ਧਰਨੇ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੇ ਜ਼ਾਲਮਾਨਾ ਕਾਂਡ ਦੇ ਸਰਗਣੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਤੇ ਗਿ੍ਫ਼ਤਾਰੀ ਲਈ ਰੇਲ ਰੋਕੋ ਪ੍ਰੋਗਰਾਮ ਤਹਿਤ ਰੋਪੜ ਦੇ ਨੰਗਲ ਚੌਕ ਨੇੜੇ ਰੇਲਵੇ ਟਰੈਕ 'ਤੇ ਧਰਨਾ ਲਾ ਕੇ ਰੇਲਾਂ ਰੋਕੀਆਂ ਗਈਆਂ | ਇਸ ਮੌਕੇ ਸਟੇਜ ਤੋਂ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿੱਤਾ ਜਾਵੇ ਤੇ ਦੋਸ਼ੀ ਕੇਂਦਰੀ ਰਾਜ ਮੰਤਰੀ ਨੂੰ ਬਰਖ਼ਾਸਤ ਕਰਕੇ ਉਸ ਨੂੰ ਅਤੇ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ | ਅੱਜ ਦਾ ਇਹ ਸੰਘਰਸ਼ ਦੇਸ਼ ਦੇ ਬਹੁਗਿਣਤੀ ਅਵਾਮ ਦੇ ਖ਼ਿਲਾਫ਼ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਹੀ ਸੀਮਤ ਨਹੀਂ ਸਗੋਂ ਲੋਕਾਂ ਦਾ ਚੂਸਿਆ ਖ਼ੂਨ ਵਾਪਸ ਕਰਵਾ ਕੇ ਬਰਾਬਰੀ ਵਾਲਾ ਸਮਾਜ ਸਿਰਜਣ 'ਤੇ ਹੀ ਇਹ ਲੜਾਈ ਖ਼ਤਮ ਹੋਵੇਗੀ | ਬੁਲਾਰਿਆਂ 'ਚ ਕਾਮਰੇਡ ਬਲਵਿੰਦਰ ਸਿੰਘ ਅਸਮਾਨ ਪੁਰ, ਕਾਮਰੇਡ ਹਰਦੇਵ ਸਿੰਘ ਖੇੜੀ, ਜਗਦੀਸ਼ ਲਾਲ, ਮੋਹਣ ਸਿੰਘ ਬਹਾਦਰਪੁਰ, ਮਾਸਟਰ ਜਗਤਾਰ ਸਿੰਘ ਲੋਦੀਮਾਜਰਾ, ਜਿੰਦੂ ਲੁਬਾਣਾ, ਕਾਮਰੇਡ ਜਰਨੈਲ ਸਿੰਘ ਪਟਵਾਰੀ, ਪਰਗਟ ਸਿੰਘ ਰੋਲੂਮਾਜਰਾ, ਕਾਕਾ ਜਟਾਣਾ, ਸਾਥੀ ਭਗਤ ਸਿੰਘ ਬਿੱਕੋਂ, ਪਰਵਿੰਦਰ ਸਿੰਘ ਅਲੀਪੁਰ, ਬਲੌਰ ਸਿੰਘ, ਮੁਖ਼ਤਿਆਰ ਸਿੰਘ ਫੂਲ, ਰੇਸ਼ਮ ਸਿੰਘ ਬਡਾਲੀ, ਗੁਰਇਕਬਾਲ ਸਿੰਘ ਬਰਦਾਰ, ਗੁਰਨਾਇਬ ਸਿੰਘ ਜੇਤੇਵਾਲ, ਜੁਝਾਰ ਸਿੰਘ, ਇਕਬਾਲ ਸਿੰਘ ਚੈੜੀਆਂ, ਗੁਰਨਾਮ ਸਿੰਘ ਜੱਸੜਾਂ, ਰੁਪਿੰਦਰ ਸਿੰਘ ਸੰਦੋਆ, ਤਲਵਿੰਦਰ ਸਿੰਘ ਗੱਗੋਂ, ਜਗਦੀਪ ਕੌਰ ਢੱਕੀ, ਕੁਲਵੰਤ ਸਿੰਘ ਸਰਾੜੀ, ਰਛਪਾਲ ਸਿੰਘ ਅਟਾਰੀ, ਜਸਵੰਤ ਸਿੰਘ ਸੈਣੀ, ਹਰਪ੍ਰੀਤ ਸਿੰਘ ਬਸੰਤ, ਅਸ਼ੋਕ ਕੁਮਾਰ ਤਰਕਸ਼ੀਲ ਸੁਸਾਇਟੀ, ਜਰਨੈਲ ਸਿੰਘ ਮਗਰੋੜ, ਹਰਮੰਦਰ ਸਿੰਘ ਬਾਹਮਣ ਮਾਜਰਾ ਆਦਿ ਸ਼ਾਮਿਲ ਸਨ | ਇਸ ਮੌਕੇ ਸੀਨੀਅਰ ਆਗੂ ਮਾਸਟਰ ਦਲੀਪ ਸਿੰਘ ਘਨੌਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਜੈ ਹੋ ਰੰਗ ਮੰਚ ਨਿਹਾਲ ਸਿੰਘ ਵਾਲਾ' ਵਲੋਂ ਸੁਖਦੇਵ ਸਿੰਘ ਲਿੱਧੜ, ਇੰਦਰ ਮਾਣੂੰਕੇ ਗਿੱਲ ਨੇ ਕਿਸਾਨੀ ਸੰਘਰਸ਼ ਨਾਲ ਸੰਬੰਧਿਤ ਨਾਟਕਾਂ ਦਾ ਮੰਚਨ ਕਰਕੇ ਹਾਜ਼ਰ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਬਿਜਲੀ ਬੋਰਡ ਵਲੋਂ ਪਿੰਡ ਮਾਣਕਪੁਰ ਵਿਖੇ ਜੋ ਚਿੱਪ ਵਾਲੇ ਮੀਟਰਾਂ ਸੰਬੰਧੀ ਫ਼ੈਸਲਾ ਕਿਸਾਨ ਆਗੂਆਂ ਨਾਲ ਕੀਤਾ ਗਿਆ ਸੀ ਜੇਕਰ ਉਹ 19 ਅਕਤੂਬਰ ਸਵੇਰੇ 11 ਵਜੇ ਤੱਕ ਲਾਗੂ ਨਾ ਕੀਤਾ ਤਾਂ ਤਿੱਖਾ ਐਕਸ਼ਨ ਕੀਤਾ ਜਾਵੇਗਾ ਤੇ ਇਸ ਦੀ ਜ਼ਿੰਮੇਵਾਰੀ ਮਹਿਕਮੇ ਦੀ ਹੋਵੇਗੀ | ਸਟੇਜ ਦੀ ਕਾਰਵਾਈ ਕਾਮਰੇਡ ਬਲਵਿੰਦਰ ਸਿੰਘ ਅਸਮਾਨ ਪੁਰ ਅਤੇ ਸਤਨਾਮ ਸਿੰਘ ਮਾਜਰੀ ਜੱਟਾਂ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਕਾਮਰੇਡ ਗੁਰਦੇਵ ਸਿੰਘ ਬਾਗ਼ੀ,ਪਵਨ ਕੁਮਾਰ ਚੱਕ ਕਰਮਾਂ, ਅਜੀਤ ਪਰਦੇਸੀ ਆਦਿ ਵੀ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨਾਂ ਨੇ ਰੋਕੀਆਂ ਰੇਲਾਂ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਮਜ਼ਦੂਰ ਕਿਸਾਨ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਤੇ ਹੋਰਨਾਂ ਵਲੋਂ ਅਗੰਮਪੁਰ ਰੇਲਵੇ ਫਾਟਕ 'ਤੇ ਰੋਲਾਂ ਰੋਕ ਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਹਰ ਹਰਬਾ ਵਰਤ ਕੇ ਕੁਚਲਨ 'ਤੇ ਤੁਲੀ ਹੋਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਭਾਜਪਾ ਦੇ ਕੇਂਦਰ ਸਰਕਾਰ ਲੋਕਤੰਤਰੀ ਤੌਰ ਤਰੀਕਿਆਂ ਨੂੰ ਛਿੱਕੇ ਟੰਗ ਨੇ ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮ ਦੇ ਬਾਪ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕਰ ਰਹੀ | ਉਨ੍ਹਾਂ ਇਹ ਵੀ ਕਿਹਾ ਕਿ ਅਜੇ ਮਿਸ਼ਰਾ ਦੇ ਅਹੁਦੇ 'ਤੇ ਹੁੰਦਿਆਂ ਕਿਸਾਨਾਂ ਨੰੂ ਇਨਸਾਫ਼ ਦੀ ਉਮੀਦ ਨਹੀਂ ਹੈ | ਆਗੂਆਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਅਜੇ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ | ਰੇਲ ਰੋਕਣ ਦੇ ਇਸ ਰੋਸ ਧਰਨੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰਾਂ ਦੀ ਸੇਵਾ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਢੇਰ, ਮਨਜਿੰਦਰ ਸਿੰਘ ਬਰਾੜ, ਦਵਿੰਦਰ ਨੰਗਲੀ, ਜੈਮਲ ਸਿੰਘ ਭੜੀ, ਸ਼ਮਸ਼ੇਰ ਸਿੰਘ ਸ਼ੇਰਾ, ਭਜਨ ਸਿੰਘ ਸੰਦੋਆ, ਬਿਕਰ ਸਿੰਘ ਮੋਠਾਪੁਰ, ਜਸਪਾਲ ਸਿੰਘ ਢਾਹੇ, ਮਾਸਟਰ ਹਰਦਿਆਲ ਸਿੰਘ, ਪਿ੍ੰਸੀਪਲ ਕੇਵਲ ਸਿੰਘ, ਹਰੀ ਚੰਦ ਗੋਲਹਣੀ, ਸੋਹਣ ਸਿੰਘ ਬੰਗਾ, ਪਿ੍ੰਸੀਪਲ ਦਰਸ਼ਨ ਸਿੰਘ, ਹਰਜਾਪ ਸਿੰਘ ਵਡਿਆਲ, ਬੀਰ ਦਵਿੰਦਰ ਕੌਰ ਔਜਲਾ, ਨਿਰਮਲ ਸਿੰਘ ਨੰਗਲੀ, ਭਜਨ ਸਿੰਘ ਡੂਮੇਵਾਲ, ਰਾਮ ਪਾਲ ਤਾਰਾਪੁਰ, ਨਰਿੰਦਰ ਸਿੰਘ ਮਾਵੀ, ਅਵਤਾਰ ਕੌਰ ਅਗੰਮਪੁਰ, ਜਸਵਿੰਦਰ ਸਿੰਘ ਢਿੱਲੋਂ, ਭਾਗ ਸਿੰਘ ਦਿਆਲ, ਰਾਮ ਸਿੰਘ ਸੈਣੀ ਮਾਜਰਾ, ਪ੍ਰੇਮ ਚੰਦ ਜੱਟਪੁਰ, ਮੇਜਰ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ 'ਤੇ ਖੁਸ਼ਹਾਲ ਸਿੰਘ ਭੰਗਲ, ਸੂਬੇਦਾਰ ਹਰਜਾਪ ਸਿੰਘ, ਬਲਵੰਤ ਸਿੰਘ ਅਟਵਾਲ, ਮਹਿੰਦਰ ਸਿੰਘ ਦੜੋਲੀ, ਨਿਰਮਲ ਸਿੰਘ ਸੂਰੇਵਾਲ, ਮਾਸਟਰ ਗੁਰਦੇਵ ਸਿੰਘ ਕੰਗ, ਲੱਕੀ ਢੇਰ, ਮਾਸਟਰ ਪਰਮਿੰਦਰ ਸਿੰਘ ਬੇਲਾ, ਚਮਨ ਲਾਲ, ਗੁਰਮੇਲ ਸਿੰਘ ਬੈਂਸ, ਵਰਿੰਦਰ ਕੁਮਾਰ, ਕੇਸਰ ਸਿੰਘ ਅਟਵਾਲ, ਭੁਪਿੰਦਰ ਸਿੰਘ ਸੰਧੂ, ਪ੍ਰੇਮ ਸਿੰਘ ਅਟਵਾਲ, ਦੀਪ ਸਿੰਘ ਸਮੀਰੋਵਾਲ, ਅਮਰੀਕ ਸਿੰਘ ਕਾਕੂ, ਬਲਵੰਤ ਸਿੰਘ ਹੌਲਗੜ, ਰਕੇਸ਼ ਬਾਲੀ, ਸ਼ਾਮ ਲਾਲ ਪਚਰੰਡਾ, ਵਿਜੈ ਕੁਮਾਰ ਅਜੋਲੀ, ਪੰਮਾ ਬ੍ਰਹਮਪੁਰਾ, ਸਰੂਪ ਸਿੰਘ ਬੇਲਾ, ਸੁਖਵਿੰਦਰ ਸਿੰਘ ਨਾਹਲ, ਕੁਲਵਿੰਦਰ ਸਿੰਘ ਭੰਗਲ, ਅੰਤਰਜੀਤ ਕੌਰ ਅਟਵਾਲ, ਪ੍ਰੋਮਿਲਾ ਦੇਵੀ, ਰਮਨਦੀਪ ਕੌਰ ਢਿੱਲੋਂ ਆਦਿ ਹਾਜ਼ਰ ਸਨ |
ਕਿਸਾਨਾਂ ਨੇ 6 ਘੰਟੇ ਰੇਲਵੇ ਸਟੇਸ਼ਨ ਕੀਰਤਪੁਰ ਸਾਹਿਬ ਵਿਖੇ ਦਿੱਤਾ ਧਰਨਾ
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਤੇ ਕਿਰਤੀ ਕਿਸਾਨ ਮੋਰਚਾ ਰੂਪਨਗਰ ਵਲੋਂ ਕੀਰਤਪੁਰ ਸਾਹਿਬ ਰੇਲਵੇ ਸਟੇਸ਼ਨ 'ਤੇ ਧਰਨਾ ਦਿੱਤਾ ਗਿਆ | ਇਸ ਦੌਰਾਨ ਕਿਸਾਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨਾਲ ਕਿਸਾਨਾਂ ਦਾ ਮਨੋਬਲ ਡਿੱਗਣ ਦੀ ਬਜਾਏ ਹੋਰ ਵੱਧ ਫੁੱਲ ਰਹੇ ਹੈ | ਕਿਸਾਨ ਪੂਰੀ ਚੜ੍ਹਦੀ ਕਲਾ ਨਾਲ ਸਰਕਾਰ ਦੇ ਹਰ ਜਬਰ ਦਾ ਟਾਕਰਾ ਕਰਨ ਲਈ ਤਿਆਰ ਬੈਠੇ ਹਨ | ਇਸ ਤੋਂ ਇਲਾਵਾ ਉਕਤ ਕਿਸਾਨਾਂ ਨੇ ਲਖੀਮਪੁਰ ਖੀਰੀ ਵਿਖੇ ਪਿਛਲੇ ਦਿਨੀਂ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੇ ਨਾਲ-ਨਾਲ ਹਾਦਸੇ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸਰਾ ਦੇ ਬੇਟੇ ਨੂੰ ਜੇਲ੍ਹ 'ਚ ਦਿੱਤੇ ਜਾ ਰਹੇ ਵੀ. ਆਈ. ਪੀ. ਟਰੀਟਮੈਂਟ ਦੀ ਵੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ | ਇਸ ਤੋਂ ਪਹਿਲਾਂ ਸਵੇਰੇ ਸੁਰੱਖਿਆ ਦੇ ਮੱਦੇਨਜ਼ਰ ਰਮਿੰਦਰ ਸਿੰਘ ਕਾਹਲੋਂ ਡੀ. ਐਸ. ਪੀ. ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਥਾਣਾ ਮੁਖੀ ਸੰਨੀ ਖੰਨਾ ਵਲੋਂ ਪੁਲਿਸ ਪਾਰਟੀ ਤੇ ਆਰ. ਪੀ. ਐਫ. ਦੇ ਜਵਾਨਾਂ ਵਲੋਂ ਸਥਾਨਕ ਸਟੇਸ਼ਨ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਤਰਲੋਚਨ ਸਿੰਘ ਚੱਠਾ, ਬੀਰ ਸਿੰਘ ਪ੍ਰਧਾਨ ਕਿਰਤੀ ਕਿਸਾਨ ਮੋਰਚਾ, ਧਰਮ ਸਿੰਘ ਨਿੱਕੂਵਾਲ, ਅਨੂਪ ਸਿੰਘ, ਮਲਵਿੰਦਰ ਸਿੰਘ ਹਜਾਰਾ, ਤਰਲੋਚਨ ਸਿੰਘ ਬੱਢਲ, ਮਨਪ੍ਰੀਤ ਸਿੰਘ ਪਿ੍ੰਸ ਬੱਢਲ, ਜੋਗਾ ਸਿੰਘ ਚੰਦਪੁਰ, ਰਘਵੀਰ ਸਿੰਘ ਹਰੀਵਾਲ, ਜਸਪਾਲ ਸਿੰਘ, ਹਰਪ੍ਰੀਤ ਸਿੰਘ ਭੱੱਟੋਂ, ਚਰਨਜੀਤ ਸਿੰਘ, ਮਨਦੀਪ ਸਿੰਘ, ਸੁੱਚਾ ਸਿੰਘ, ਤੇਜਵੀਰ ਸਿੰਘ ਜਗੀਰਦਾਰ, ਹਰਮੇਸ਼ ਸਿੰਘ, ਬਖਸ਼ੀਸ਼ ਸਿੰਘ, ਕਰਨੈਲ ਸਿੰਘ ਫ਼ੌਜੀ, ਹਰਜਿੰਦਰ ਸਿੰਘ ਚਨੌਲੀ, ਬੀਬੀ ਬਲਬੀਰ ਕੌਰ, ਸਰਬਜੀਤ ਕੌਰ, ਨਸਕੀਨ ਕੌਰ, ਜਰਨੈਲ ਕੌਰ, ਬਲਬੀਰ ਕੌਰ ਮਾਹਲ ਆਦਿ ਮੌਜੂਦ ਸਨ |
ਨਿਊ ਰੇਲਵੇ ਸਟੇਸ਼ਨ ਮੋਰਿੰਡਾ ਵਿਖੇ ਰੇਲਵੇ ਲਾਇਨ 'ਤੇ ਧਰਨਾ
ਮੋਰਿੰਡਾ, (ਕੰਗ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਨਿਊ ਰੇਲਵੇ ਸਟੇਸ਼ਨ ਮੋਰਿੰਡਾ ਵਿਖੇ ਰੇਲਵੇ ਲਾਇਨ 'ਤੇ ਧਰਨਾ ਦਿੱਤਾ ਤੇ ਮੌਨ ਰੱਖ ਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਸੰਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ, ਦਲਜੀਤ ਸਿੰਘ ਚਲਾਕੀ ਤੇ ਕੁਲਵਿੰਦਰ ਸਿੰਘ ਉੱਧਮਪੁਰਾ ਨੇ ਦੱਸਿਆ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਮੋਦੀ ਸਰਕਾਰ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ | ਮੋਦੀ ਸਰਕਾਰ ਕਿਸਾਨ ਪੱਖੀ ਹੋਣ ਦਾ ਸਿਰਫ਼ ਦਿਖਾਵਾ ਕਰ ਰਹੀ ਹੈ ਅਤੇ ਘਟਨਾ ਦੇ ਦੋਸ਼ੀਆਂ ਦਾ ਬਚਾਅ ਕਰ ਰਹੀ ਹੈ ਪਰ ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨਾਂ ਨੂੰ ਲੈ ਕੇ ਲੜਾਈ ਜਾਰੀ ਰੱਖੇਗਾ | ਇਸ ਮੌਕੇ ਜਸਮੇਰ ਸਿੰਘ ਦੇ ਢਾਡੀ ਵਲੋਂ ਢਾਡੀ ਵਾਰਾਂ ਗਾਈਆਂ ਗਈਆਂ ਤੇ ਨਾਟਕ ਮੰਡਲੀ ਵਲੋਂ 'ਜੰਗ ਜਿੱਤਾਂਗੇ ਜ਼ਰੂਰ' ਨਾਟਕ ਖੇਡਿਆ ਗਿਆ | ਇਸ ਮੌਕੇ ਗੁਰਚਰਨ ਸਿੰਘ ਢੋਲਣਮਾਜਰਾ, ਬਹਾਦਰ ਸਿੰਘ ਕਲਾਰਾਂ ਭੁਪਿੰਦਰ ਸਿੰਘ ਮੁੰਡੀਆਂ ਸਰਪੰਚ, ਕੇਵਲ ਸਿੰਘ ਓਇੰਦ, ਕੇਹਰ ਸਿੰਘ, ਅਮਰੀਕ ਸਿੰਘ ਅਮਰਾਲੀ, ਬਹਾਦਰ ਸਿੰਘ ਢੰਗਰਾਲੀ, ਹਰਬੰਸ ਸਿੰਘ, ਕੁਲਬੀਰ ਸਿੰਘ, ਗੁਰਮੀਤ ਸਿੰਘ ਕੰਗ, ਹਰਚੰਦ ਸਿੰਘ ਕਜੌਲੀ, ਜਸਮੇਲ ਸਿੰਘ, ਮਨਦੀਪ ਸਿੰਘ ਰੌਣੀ, ਕਾਕਾ ਰਾਮ, ਪਾਲ ਸਿੰਘ ਦੁੱਮਣਾ, ਰਾਜਾ ਸਿੰਘ ਦੁੱਮਣਾ, ਜਗਜੀਤ ਸਿੰਘ ਰਤਨਗੜ੍ਹ, ਅਮਰੀਕ ਸਿੰਘ ਮੰਡਾਂ, ਛੱਜਾ ਸਿੰਘ ਚੱਕਲਾਂ, ਭਗਵੰਤ ਸਿੰਘ ਰਸੂਲਪੁਰ, ਕਰਨੈਲ ਸਿੰਘ ਡੂਮਛੇੜੀ, ਸਵਰਨ ਸਿੰਘ ਢੰਗਰਾਲੀ, ਡਾ. ਮੰਨਾ ਮੱਲ ਗੋਇਲ, ਡਾ. ਕੁਲਵੰਤ ਰਾਏ, ਡਾ. ਬਲਵੀਰ ਸਿੰਘ ਮੁਹਾਲੀ, ਕੁਲਵੰਤ ਸਿੰਘ ਮੁੰਡੀਆਂ, ਜਰਨੈਲ ਸਿੰਘ ਸੱਖੋਮਾਜਰਾ, ਹਰਚੰਦ ਸਿੰਘ ਰਤਨਗੜ੍ਹ, ਸੰਤੋਖ ਸਿੰਘ ਕਲਹੇੜੀ ਆਦਿ ਮੌਜੂਦ ਸਨ |

ਐਮ. ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ

ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਮੰਗ ਕੀਤੀ, ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਬੱਸ ਅੱਡੇ ਦੀ ਕੀਤੀ ਸਫ਼ਾਈ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ)-ਪੰਜਾਬ ਦੇ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ਾਂ ਤਹਿਤ ਵਿਭਾਗ ਵਲੋਂ ਪੰਜਾਬ ਦੀਆਂ ਸੜਕਾਂ 'ਤੇ ਨਾਜਾਇਜ਼ ਚੱਲਦੀਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਜਿਥੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮੁੱਖ ਮੰਤਰੀ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਮੋਰਿੰਡਾ, 18 ਅਕਤੂਬਰ (ਪਿ੍ਤਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 19 ਅਕਤੂਬਰ ਨੂੰ ਪਿੰਡ ਲੁਠੇੜੀ ਵਿਖੇ ਆਸ-ਪਾਸ ਦੀਆਂ ਗ੍ਰਾਮ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡਣਗੇ | ਇਸ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਵਲੋਂ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਔਰਤ ਜ਼ਖ਼ਮੀ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਗੜਬਾਗਾ ਵਿਖੇ ਕਾਰ ਦੀ ਫੇਟ ਵੱਜਣ ਨਾਲ ਇਕ ਔਰਤ ਜ਼ਖ਼ਮੀ ਹੋ ਗਈ ਜੋ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ | ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਚੌਕੀ ਹਰੀਪੁਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਖੇਤਰ ਦੇ 31 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 11 ਕਰੋੜ ਦੇ ਵੰਡੇ ਚੈੱਕ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਖੇਤਰ ਦੇ ਪਿੰਡ ਸੰਧੂਆਂ, ਗੱਗੋਂ ਤੇ ਭੈਰੋਮਾਜਰਾ ਵਿਖੇ ਕਰਵਾਏ ਸਮਾਗਮਾਂ ਦੌਰਾਨ ਬਲਾਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਸਮੁੱਚੇ ਖ਼ਾਲਸਾ ਪੰਥ ਵਲੋਂ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ...

ਪੂਰੀ ਖ਼ਬਰ »

ਟੇਡੇਵਾਲ ਵਿਖੇ ਦੂਨ ਗੁੱਜਰ ਵੈੱਲਫੇਅਰ ਸਭਾ ਵਲੋਂ ਗੁੱਜਰ ਏਕਤਾ ਵਿਸ਼ਾਲ ਮਹਾਂ ਸੰਮੇਲਨ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸੂਬੇ ਦੀ ਸਿਆਸਤ 'ਚ ਵਿਸ਼ੇਸ਼ ਸਥਾਨ ਰੱਖਣ ਵਾਲੇ ਗੁੱਜਰ ਸਮਾਜ ਵਲੋਂ ਆਪਣੀ ਏਕਤਾ ਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਵਿਖੇ ਕਾਰਜਸ਼ੀਲ ਸੰਸਥਾ ਦੂਨ ਗੁੱਜਰ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਬਣੇ ਮੁੱਖ ਮੰਤਰੀ ਚੰਨੀ ਦੇ ਵਿਸ਼ੇਸ਼ ਸਹਾਇਕ

ਮੋਰਿੰਡਾ, 18 ਅਕਤੂਬਰ (ਕੰਗ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਗੁਰਸੇਵਕ ਸਿੰਘ ਸਮਾਣਾ ਨੂੰ ਆਪਣਾ ਵਿਸ਼ੇਸ਼ ਸਹਾਇਕ ਲਗਾਇਆ ਗਿਆ | ਗੁਰਸੇਵਕ ਸਿੰਘ ਸਮਾਣਾ ਨੇ ਸਹਾਇਕ ਬਣਦਿਆਂ ਹੀ ਕਿਹਾ ਕਿ ਉਹ ਹਲਕੇ ਦੀ ਸੇਵਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਸ਼ੁਕਰਾਨੇ ਵਜੋਂ ਪੁਆਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਉਪਰੰਤ ਸ਼ੁਕਰਾਨੇ ਵਜੋਂ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਦੇ ਸਿਵਲ ਹਸਪਤਾਲ 'ਚ 12 ਮਰੀਜ਼ ਦਾਖ਼ਲ

ਨੰਗਲ, 18 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਪਹਿਲਾਂ ਹੀ ਸੰਤਾਪ ਹੰਢਾਅ ਰਹੇ ਲੋਕਾਂ ਨੂੰ ਹੁਣ ਡੇਂਗੂ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਿਵਲ ਹਸਪਤਾਲ ਨੰਗਲ 'ਚ ਇਸ ਸਮੇਂ ਡੇਂਗੂ ਦੇ ਬਾਰਾਂ ਮਰੀਜ਼ ਦਾਖਲ ਹਨ, ਜਿਨ੍ਹਾਂ 'ਚੋਂ ਬਹੁਤੇ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਹਰਚਰਨ ਸਿੰਘ ਬੈਂਸ ਦਾ ਦਿਹਾਂਤ, ਅੰਤਿਮ ਅਰਦਾਸ ਕੱਲ੍ਹ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸੂਬੇਦਾਰ ਮੇਜਰ ਸ. ਹਰਚਰਨ ਸਿੰਘ ਬੈਂਸ (88) ਸਵਰਗਵਾਸ ਹੋ ਗਏ ਹਨ | ਉਨ੍ਹਾਂ ਦਾ ਜਨਮ ਪਿੰਡ ਪੰਜੋਲੀ ਜ਼ਿਲ੍ਹਾ ਰੂਪਨਗਰ 'ਚ ਹੋਇਆ | 1965 ਤੇ 1971 ਦੀਆਂ ਜੰਗਾਂ 'ਚ ਭਾਗ ਲੈਣ ਵਾਲੇ ਹਰਚਰਨ ਸਿੰਘ ਨੇ 30 ਸਾਲ ਭਾਰਤੀ ਫ਼ੌਜ 'ਚ ਸੇਵਾਵਾਂ ...

ਪੂਰੀ ਖ਼ਬਰ »

ਭਲਾਣ ਵਿਖੇ ਸ੍ਰੀ ਰਾਮ-ਲੀਲ੍ਹਾ ਸਮਾਪਤ

ਸੁਖਸਾਲ, 18 ਅਕਤੂਬਰ (ਧਰਮ ਪਾਲ)-1953 ਤੋਂ ਲਗਾਤਾਰ ਪਿੰਡ ਭਲਾਣ ਵਿਖੇ ਚੱਲਦੀ ਆ ਰਹੀ ਭਗਵਾਨ ਸ੍ਰੀ ਰਾਮ ਦੇ ਜੀਵਨ 'ਤੇ ਆਧਾਰਿਤ ਸ੍ਰੀ ਰਾਮ-ਲੀਲ੍ਹਾ ਜੀ ਦਾ ਮੰਚਨ ਸ਼ਰਧਾ ਨਾਲ ਕੀਤਾ ਗਿਆ | ਇਸ ਦੌਰਾਨ ਲੀਲ੍ਹਾ ਦੇ ਸਮਾਪਨ ਸਮਾਰੋਹ 'ਤੇ ਕਲੱਬ ਦੇ ਕਲਾਕਾਰਾਂ ਤੇ ਮੈਂਬਰਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲਾਂ ਭੱਲੜੀ 'ਚ ਵਿਦਿਆਰਥੀਆਂ ਦੀ ਕੋਰੋਨਾ ਸੈਂਪਲਿੰਗ

ਸੁਖਸਾਲ, 18 ਅਕਤੂਬਰ (ਧਰਮ ਪਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਹਰਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਿਹਤ ਵਿਭਾਗ ਵਲੋਂ ਸਕੂਲਾਂ 'ਚ ਵਿਦਿਆਰਥੀਆਂ ਦੀ ਕੋਰੋਨਾ ਸੈਂਪਲਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਲਗਾਇਆ ਖ਼ੂਨਦਾਨ ਕੈਂਪ

ਮੋਰਿੰਡਾ, 18 ਅਕਤੂਬਰ (ਕੰਗ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਤੇਰਾ ਵੈੱਲਫੇਅਰ ...

ਪੂਰੀ ਖ਼ਬਰ »

ਖੇਤੀਬਾੜੀ ਦੇ ਖੇਤਰ 'ਚ ਨਹਿਰੀ ਪਾਣੀ ਦੀ ਸਹੀ ਵਰਤੋ ਨਾ ਹੋਣ ਕਾਰਨ ਵੀ ਲਗਾਤਾਰ ਹੇਠਾਂ ਜਾ ਰਿਹੈ ਧਰਤੀ ਦਾ ਪਾਣੀ

ਢੇਰ, 18 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਧਰਤੀ ਦੇ ਹੇਠਾਂ ਜਾ ਰਿਹਾ ਪਾਣੀ ਵੱਡਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ, ਜਿਸ ਪ੍ਰਤੀ ਸਮੇਂ-ਸਮੇਂ ਦੀਆਂ ਸਰਕਾਰਾਂ ਪ੍ਰਚਾਰ ਪੱਖੋਂ ਤਾਂ ਕੋਈ ਘਾਟ ਨਹੀਂ ਛੱਡ ਰਹੀਆਂ ਹਨ ਪਰ ਗਰਾਊਾਡ ਪੱਧਰ 'ਤੇ ਉਹ ਗੰਭੀਰ ਨਜ਼ਰ ਨਹੀਂ ...

ਪੂਰੀ ਖ਼ਬਰ »

ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਮੋਰਿੰਡਾ, 18 ਅਕਤੂਬਰ (ਕੰਗ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਵਲੋਂ ਢੋਲਣਮਾਜਰਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਜੇ. ਈਜ਼, ਏ. ਈਜ਼ ਤੇ ਐੱਸ. ਡੀ. ...

ਪੂਰੀ ਖ਼ਬਰ »

ਕਰੈਸ਼ਰਾਂ ਤੋਂ ਨਾਜਾਇਜ਼ ਵਸੂਲੀ ਬੰਦ ਕਰਵਾਉਣ ਲਈ ਕਰੈਸ਼ਰ ਮਾਲਕਾਂ ਦੀ ਮੁੱਖ ਮੰਤਰੀ ਨੂੰ ਗੁਹਾਰ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਕਰੈਸ਼ਰ ਮਾਲਕਾਂ ਤੇ ਕਾਰੋਬਾਰੀਆਂ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੂੰ ਮੰਗ-ਪੱਤਰ ਸੌਂਪ ਕੇ ਗੁਹਾਰ ਲਾਈ ਕਿ ਉਨ੍ਹਾਂ ਦੇ ਕਰੈਸ਼ਰਾਂ ਤੋਂ ਲੰਬੇ ਸਮੇਂ ਤੋਂ ਰੇਤਾ ਬਜ਼ਰੀ 'ਤੇ ਧੱਕੇ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX