ਤਾਜਾ ਖ਼ਬਰਾਂ


ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  4 minutes ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  36 minutes ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  49 minutes ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  48 minutes ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 7 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਸੰਗਰੂਰ

ਰੇਲਾਂ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਗਟਾਇਆ ਰੋਸ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲ ਰੋਕੋ ਅੰਦੋਲਨ ਦੇ ਦਿੱਤੇ ਸੱਦੇ ਦਾ ਸੰਗਰੂਰ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ | ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਸੰਗਰੂਰ ਦੀ ਰੇਲ ਲਾਈਨਾਂ 'ਤੇ ਸਵੇਰੇ 10 ਵਜੇ ਤੋਂ ਸ਼ਾਮੀ 4 ਵਜੇ ਤੱਕ ਰੋਸ ਧਰਨਾ ਦਿੱਤਾ ਗਿਆ | ਸਟੇਜ ਦੀ ਕਾਰਵਾਈ ਅਤੇ ਸੰਚਾਲਨ ਕਿਸਾਨ ਆਗੂਆਂ ਨਿਰਮਲ ਸਿੰਘ ਬਟੜਿਆਣਾ, ਹਰਮੇਲ ਸਿੰਘ ਮਹਿਰੋਕ, ਸਰਬਜੀਤ ਸਿੰਘ ਵੜੈਚ, ਸੁਖਦੇਵ ਸਿੰਘ ਉੱਭਾਵਾਲ, ਇੰਦਰਪਾਲ ਪੁੰਨਾਵਾਲ, ਸੰਤ ਰਾਮ ਛਾਜਲੀ, ਜਗਦੀਸ਼ ਸਿੰਘ ਨਮੋਲ ਨੇ ਕੀਤੀ ਜਦ ਕਿ ਰੋਸ ਧਰਨੇ ਦੀ ਪ੍ਰਧਾਨਗੀ ਰੋਹੀ ਸਿੰਘ ਮੰਗਵਾਲ, ਕਰਤਾਰ ਸਿੰਘ ਪੁੰਨਾਵਾਲ, ਰਣ ਸਿੰਘ ਚੱਠਾ, ਮੇਜਰ ਸਿੰਘ ਪੁੰਨਾਵਾਲ, ਊਧਮ ਸਿੰਘ ਸੰਤੋਖਪੁਰਾ ਨੇ ਕੀਤੀ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਕਰੇ ਸਾਰੇ ਦੇਸ਼ ਵਿਚ ਐਮ.ਐਸ.ਪੀ. ਲਾਗੂ ਹੋਵੇ | ਇਸ ਮੌਕੇ ਹਰਦੇਵ ਸਿੰਘ ਬਖਸ਼ੀਵਾਲਾ, ਸੁਖਦੇਵ ਸ਼ਰਮਾ, ਨਿਰੰਜਣ ਦੋਹਲਾ, ਗੁਰਮੀਤ ਸਿੰਘ ਭੱਟੀ, ਜਰਨੈਲ ਸਿੰਘ ਜਨਾਲ, ਮਾਸਟਰ ਪਰਮਦੇਵ, ਸਵਰਨਜੀਤ ਸਿੰਘ, ਜਸਵੰਤ ਸਿੰਘ ਬਿਗੜਵਾਲ, ਸੁਖਪਾਲ ਕੌਰ, ਗੁਰਤੇਜ ਸਿੰਘ ਜਨਾਲ ਅਤੇ ਸੰਜੀਵ ਮਿੰਟੂ ਨੇ ਵੀ ਵਿਚਾਰ ਰੱਖੇ |
ਲਹਿਰਾਗਾਗਾ, (ਅਸ਼ੋਕ ਗਰਗ, ਪ੍ਰਵੀਨ ਖੋਖਰ) - ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਭੂਤਰੇ ਹੋਏ ਭਾਜਪਾ ਆਗੂ ਦੇ ਪੁੱਤਰ ਵਲੋਂ ਗੱਡੀ ਹੇਠ ਕੁਚਲ ਕੇ ਮਾਰੇ ਗਏ ਕਿਸਾਨਾਂ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਗਿ੍ਫ਼ਤਾਰੀ ਤੇ ਉਸ ਦੀ ਬਰਖ਼ਾਸਤ ਦੀ ਮੰਗ ਨੂੰ ਲੈ ਕੇ ਕਿਸਾਨ ਸੰਯੁਕਤ ਮੋਰਚੇ ਵਲੋਂ ਰੇਲ ਰੋਕ ਅੰਦੋਲਨ ਦੇ ਦਿੱਤੇ ਗਏ ਸੱਦੇ ਉੱਪਰ ਅੱਜ ਇੱਥੇ ਕਿਸਾਨ ਜਥੇਬੰਦੀਆਂ ਵਲੋਂ ਜਾਖਲ-ਲੁਧਿਆਣਾ ਰੇਲਵੇ ਲਾਈਨ ਉੱਪਰ ਬੈਠ ਕੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਸਤਵੰਤ ਸਿੰਘ ਖੰਡੇਬਾਦ, ਕਾਮਰੇਡ ਬਲਵੀਰ ਸਿੰਘ ਜਲੂਰ, ਕਾਮਰੇਡ ਭੀਮ ਸਿੰਘ ਆਲਮਪੁਰ, ਹਰੀ ਸਿੰਘ ਕੋਟੜਾ, ਹਰਵਿੰਦਰ ਸਿੰਘ ਲਦਾਲ, ਸੁਖਦੇਵ ਸਿੰਘ ਲਹਿਲ ਕਲਾਂ ਨੇ ਕਿਹਾ ਕਿ ਇਹ ਧਰਨਾ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਵਿਖੇ ਵਾਪਰੇ ਕਾਂਡ ਲਈ ਜ਼ਿੰਮੇਵਾਰ ਭਾਜਪਾ ਆਗੂਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਹੈ | ਇਸ ਧਰਨੇ ਕਾਰਨ ਰੇਲਵੇ ਵਿਭਾਗ ਨੂੰ ਸਰਬੱਤ ਦਾ ਭਲਾ ਜੋ ਨਵੀਂ ਦਿੱਲੀ ਤੋਂ ਲੋਹੀਆ ਖ਼ਾਸ ਤਕ ਜਾਂਦੀ ਹੈ ਨੂੰ ਜਾਖ਼ਲ ਰੇਲਵੇ ਸਟੇਸ਼ਨ ਉੱਪਰ ਰੋਕਿਆ ਗਿਆ | ਇਸ ਤੋਂ ਇਲਾਵਾ ਲੁਧਿਆਣਾ ਤੋਂ ਹਿਸਾਰ ਜਾਣ ਵਾਲੀ ਰੇਲ ਗੱਡੀ ਨੂੰ ਵੀ ਰੋਕ ਕੇ ਰੱਖਿਆ ਗਿਆ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਯੂ.ਪੀ. ਦੇ ਲਖੀਮਪੁਰ ਖੀਰੀ ਹਿੰਸਾ ਕਾਂਡ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗਿ੍ਫ਼ਤਾਰੀ ਅਤੇ ਵਜ਼ਾਰਤ ਵਿਚੋਂ ਬਰਖਾਸਤੀ ਦੀ ਮੰਗ ਨੂੰ ਲੈ ਕੇ ਸਥਾਨਕ ਰੇਲਵੇ ਸਟੇਸ਼ਨ 'ਤੇ ਰੇਲ ਪਟੜੀਆਂ ਉੱਪਰ ਧਰਨਾ ਦੇ ਕੇ ਰੇਲ ਚੱਕਾ ਜਾਮ ਕੀਤਾ ਗਿਆ | ਇਸ ਸਮੇਂ ਸੁਨਾਮ, ਦਿੜ੍ਹਬਾ, ਭਵਾਨੀਗੜ੍ਹ ਅਤੇ ਸੰਗਰੂਰ ਬਲਾਕ ਦੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਜਿੰਨਾਂ ਵਿਚ ਵੱਡੀ ਗਿਣਤੀ ਵਿਚ ਬੀਬੀਆਂ ਵੀ ਸ਼ਾਮਿਲ ਸਨ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਸੂਬਾਈ ਆਗੂ ਜਨਕ ਸਿੰਘ ਭੁਟਾਲ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਬੰਸ ਸਿੰਘ ਲੱਡਾ, ਹਰਪਾਲ ਸਿੰਘ ਪੇਧਨੀ, (ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਗੋਬਿੰਦਰ ਸਿੰਘ ਮੰਗਵਾਲ, ਦਰਸ਼ਨ ਸਿੰਘ ਸ਼ਾਦੀਹਰੀ ਆਦਿ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਕਾਂਡ ਵਿਚ ਚਸ਼ਮਦੀਦ ਗਵਾਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਕਿ ਉਹ ਆਪਣੇ ਬਿਆਨ ਦਰਜ ਨਾਂ ਕਰਵਾਉਣ | ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਗਿ੍ਫ਼ਤਾਰ ਕੀਤੇ ਗਏ ਦੋਸ਼ੀ ਅਸੀਸ ਮਿਸ਼ਰਾ ਨੂੰ ਜੇਲ੍ਹ ਵਿਚ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਹਿੰਸਾ ਕਾਂਡ ਦੇ ਕਥਿਤ ਦੋਸ਼ੀ ਅਤੇ ਸਾਜਿਸ਼ਘਾੜੇ ਕੇਂਦਰੀ ਮੰਤਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਸਿਆਸੀ ਸਹਿ ਤੇ ਗਿ੍ਫ਼ਤਾਰੀ ਤੋਂ ਬਚੇ ਹੋਏ ਹਨ | ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਉਕਤ ਘਟਨਾ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਤੱਕ ਜਾਰੀ ਰਹੇਗਾ | ਇਸ ਸਮੇਂ ਰਾਮਸ਼ਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ ਨਨਹੇੜਾ, ਰਾਮਪਾਲ ਸੁਨਾਮ, ਪਰਵਿੰਦਰ ਸਿੰਘ ਗੋਰਾ ਚੱਠੇ ਨਨਹੇੜਾ, ਸਤਿਗੁਰ ਸਿੰਘ ਨਮੋਲ, ਮਹਿਲਾਂਵਾਂ ਵਿਚ ਗੁਰਮੇਲ ਕੌਰ ਲਕਸ਼ਮੀ ਦੇਵੀ, ਸੁਰਜੀਤ ਸਿੰਘ, ਸੰਤੋਸ਼ ਕੌਰ, ਰਜਿੰਦਰ ਕੌਰ, ਸ਼ਿੰਦਰ ਕੌਰ, ਜਸਵਿੰਦਰ ਕੌਰ ਅਤੇ ਜਸਵੰਤ ਕੌਰ ਝਾੜੋਂ ਆਦਿ ਸ਼ਾਮਿਲ ਸਨ |
ਧੂਰੀ, (ਸੰਜੇ ਲਹਿਰੀ, ਦੀਪਕ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਧੂਰੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਔਰਤਾਂ ਅਤੇ ਕਿਸਾਨ ਸ਼ਾਮਿਲ ਸਨ | ਇਸ ਮੌਕੇ ਧਰਨੇ ਵਿਚ ਸ਼ਾਮਿਲ ਵੱਖ-ਵੱਖ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਥੋਪੇ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਰੱਦ ਨਾ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਦੋਸ਼ੀ ਦੱਸਦਿਆਂ ਉਸ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ | ਜ਼ਿਕਰਯੋਗ ਹੈ ਕਿ ਇਸ ਧਰਨੇ ਦੌਰਾਨ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲਵੇ ਦੀ ਆਵਾਜਾਈ ਬੰਦ ਰਹੀ ਅਤੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਕਿਰਪਾਲ ਸਿੰਘ ਧੂਰੀ, ਗੋਬਿੰਦਰ ਸਿੰਘ ਮੰਗਵਾਲ, ਜਗਤਾਰ ਸਿੰਘ ਕਾਲਾਝਾੜ, ਗੋਬਿੰਦਰ ਸਿੰਘ ਬਡਰੁੱਖਾਂ, ਰਾਮ ਸਿੰਘ, ਜਰਨੈਲ ਸਿੰਘ ਅਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ |
ਮਲੇਰਕੋਟਲਾ, (ਕੁਠਾਲਾ, ਥਿੰਦ) - ਯੂ.ਪੀ ਦੇ ਲਖਮੀਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਲੇਰਕੋਟਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਦੇ ਕੇ ਰੇਲਵੇ ਆਵਾਜਾਈ ਠੱਪ ਕੀਤੀ ਗਈ | ਇਸ ਰੋਸ਼ ਧਰਨੇ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ | ਰੇਲਵੇ ਲਾਈਨ 'ਤੇ ਬੈਠੇ ਵਿਸ਼ਾਲ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਭੁਰਥਲਾ, ਨਿਰਮਲ ਸਿੰਘ ਅਲੀਪੁਰ, ਸੁਖਦੇਵ ਸਿੰਘ ਸੇਹਕੇ, ਈਸ਼ਰਪਾਲ ਸਿੰਘ ਪੰਜਗਰਾਈਆਂ, ਮੇਜਰ ਸਿੰਘ ਕਲੇਰਾਂ, ਮੇਜਰ ਸਿੰਘ ਹਥਨ, ਤੇਜਵੰਤ ਸਿੰਘ ਕੁਠਾਲਾ, ਡਾ. ਮਾਘ ਸਿੰਘ ਮਾਣਕੀ, ਈਸਰ ਸਿੰਘ ਦੁਲਮਾਂ, ਕੁਲਦੀਪ ਕੌਰ ਮੰਡੀਆਂ, ਜਮਾਅਤੇ ਇਸਲਾਮੀ ਹਿੰਦ ਵੱਲੋਂ ਸਾਦਕ ਢਿੱਲੋਂ, ਅਮਰਜੀਤ ਸਿੰਘ ਧਲੇਰ, ਜਗਤਾਰ ਸਿੰਘ ਸਰੌਦ, ਕੈਪਟਨ ਦਰਸ਼ਨ ਸਿੰਘ ਹਥੋਆ, ਸ਼ੇਰ ਸਿੰਘ ਮਹੋਲੀ, ਗੁਰਪ੍ਰੀਤ ਸਿੰਘ ਹਥਨ, ਨਾਹਰ ਸਿੰਘ ਹਥਨ, ਕੇਵਲ ਸਿੰਘ ਭੜੀ ਅਤੇ ਚਰਨਜੀਤ ਸਿੰਘ ਹਥਨ ਆਦਿ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਫਿਰਕੂ ਏਜੰਡੇ ਨੂੰ ਲਾਗੂ ਕਰਨ ਲਈ ਨਿੱਤ ਰੋਜ਼ ਨਵੀਆਂ ਗੋਂਦਾ ਗੁੰਦ ਰਹੀ ਹੈ ਅਤੇ ਹਿੰਦੂਤਵ ਦੇ ਏਜੰਡੇ 'ਤੇ ਕੇਂਦਰੀ ਸਤ੍ਹਾ ਉੱਪਰ ਕਬਜਾ ਕਰੀ ਬੈਠੀ ਮੋਦੀ ਸਰਕਾਰ ਹੁਣ ਇਸੇ ਏਜੰਡੇ ਦੇ ਸਹਾਰੇ ਤਿੰਨ ਕਾਨੂੰਨਾਂ ਦੀ ਲੜਾਈ ਨੂੰ ਧਰਮ ਦੀ ਲੜਾਈ ਬਣਾ ਕੇ ਕਿਸਾਨਾਂ ਦੇ ਦਿੱਲੀ ਮੋਰਚੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਾਤ ਪਾਤ, ਧਰਮ ਅਤੇ ਇਲਾਕਾਵਾਦ ਤੋਂ ਉੱਪਰ ਉਠ ਕੇ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੰਘਰਸ਼ਾਂ ਦੇ ਸਹਾਰੇ ਮਹਿੰਗਾਈ, ਨਿੱਜੀਕਰਨ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ |
ਮਲੇਰਕੋਟਲਾ, (ਪਰਮਜੀਤ ਸਿੰਘ ਕੁਠਾਲਾ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 32 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮਲੇਰਕੋਟਲਾ ਦੇ ਮਾਨਾਂ ਫਾਟਕ ਨੇੜੇ ਰੇਲਵੇ ਲਾਈਨ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ | ਇਲਾਕੇ ਭਰ ਤੋਂ ਇਕੱਠੇ ਹੋਏ ਭਾਰੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਨਭੌਰਾ, ਜਗਦੀਸ਼ ਸਿੰਘ ਘੁੰਮਣ ਪ੍ਰਧਾਨ ਦਸਮੇਸ਼ ਕਿਸਾਨ ਕਲੱਬ ਮਲੇਰਕੋਟਲਾ, ਕਰਮਜੀਤ ਸਿੰਘ ਬਨਭੌਰਾ, ਨਰਿੰਦਰਜੀਤ ਸਿੰਘ ਸਲਾਰ, ਗੁਰਦੇਵ ਸਿੰਘ ਸੰਗਾਲਾ, ਜਗਦੀਸ਼ ਸਿੰਘ ਚੌਂਦਾ, ਲਾਲ ਸਿੰਘ ਤੋਲੇਵਾਲ, ਬਾਬਾ ਅਵਤਾਰ ਸਿੰਘ ਬਧੇਸਾ, ਜਗਰੂਪ ਸਿੰਘ ਜੂਪਾ, ਨੇਤਰ ਸਿੰਘ ਸਲਾਰ, ਕਰਮਜੀਤ ਸਿੰਘ ਭੈਣੀ, ਅਮਰਜੀਤ ਸਿੰਘ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਬੂਟਾ ਖਾਂ ਸਰਪੰਚ, ਭਰਪੂਰ ਸਿੰਘ ਬੂਲਾਪੁਰ, ਕੁਲਵਿੰਦਰ ਸਿੰਘ ਭੂਦਨ, ਕਿਰਨਪਾਲ ਕੌਰ ਹਥੋਆ, ਤਰਨਜੀਤਪਾਲ ਸਿੰਘ, ਬਹਾਦਰ ਸਿੰਘ ਡਕੌਂਦਾ, ਮਾਸਟਰ ਸੰਤ ਸਿੰਘ ਬਨਭੌਰਾ ਅਤੇ ਮੁਹੰਮਦ ਸਲੀਮ ਆਦਿ ਬੁਲਾਰਿਆਂ ਨੇ ਯੂ.ਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਮਾਮਲੇ ਦੇ ਦੋਸ਼ੀ ਕੇਂਦਰੀ ਮੰਤਰੀ ਨੂੰ ਤੁਰੰਤ ਸਰਕਾਰ ਤੋਂ ਬਰਖ਼ਾਸਤ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ |

ਸਾਇੰਸ ਸਿਟੀ ਕਪੂਰਥਲਾ ਦੁਆਰਾ ਤਿਆਰ ਕੀਤੀ ਬੱਸ ਪੁੱਜੀ ਮਹਿਲਾਂ ਚੌਂਕ 'ਚ

ਮਹਿਲਾਂ ਚੌਂਕ, 18 ਅਕਤੂਬਰ (ਸੁਖਵੀਰ ਸਿੰਘ ਢੀਂਡਸਾ) - ਪੁਸ਼ਪਾ ਗੁਜਰਾਲ ਸਿਟੀ ਕਪੂਰਥਲਾ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਨਜ਼ਰੀਆ ਅਤੇ ਰੁਚੀ ਪੈਦਾ ਕਰਨ ਦੇ ਮੰਤਵ ਤਹਿਤ ਵਿਗਿਆਨ ਦੇ ਵੱਖ-ਵੱਖ ਪ੍ਰੋਜੈਕਟਰਾਂ ਅਤੇ ਮਾਡਲਾਂ ਨਾਲ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ...

ਪੂਰੀ ਖ਼ਬਰ »

ਟਰੇਂਡ ਸਿੱਖਿਆ ਪੋ੍ਰਵਾਈਡਰ ਭਲਕੇ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਭੁੱਲਰ, ਧਾਲੀਵਾਲ)-3807 ਟਰੇਂਡ ਸਿੱਖਿਆ ਪੋ੍ਰਵਾਈਡਰ ਸਿੱਖਿਆ ਵਿਭਾਗ 'ਚ ਆਪਣੀ ਪੱਕਾ ਹੋਣ ਦੀ ਮੰਗ ਨੂੰ ਲੈ ਕੇ ਭਲਕੇ 20 ਅਕਤੂਬਰ ਨੂੰ ਮੋਰਿੰਡਾ ਵਿਖੇ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਦਾ ਘਿਰਾਓ ਕਰਨਗੇ | ਟਰੇਂਡ ਸਿੱਖਿਆ ...

ਪੂਰੀ ਖ਼ਬਰ »

ਅਕਾਲ ਕਾਲਜ ਕੌਂਸਲ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ 5 ਜੋੜਿਆਂ ਦੇ ਕਰਵਾਏ ਅਨੰਦ ਕਾਰਜ

ਮਸਤੂਆਣਾ ਸਾਹਿਬ, 18 ਅਕਤੂਬਰ (ਦਮਦਮੀ) -ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ( ਪ੍ਰੋ.) ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੋੜਵੰਦ ਤੇ ਗਰੀਬ ਪਰਿਵਾਰਾਂ ਦੀਆਂ 5 ਲੜਕੀਆਂ ਦੇ ...

ਪੂਰੀ ਖ਼ਬਰ »

ਝੋਨੇ 'ਚ ਨਮੀ ਦੀ ਮਾਤਰਾ 'ਚ ਢਿੱਲ ਦੇਣ ਲਈ ਕਿਸਾਨ ਮੋਰਚੇ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

ਸੰਗਰੂਰ, 18 ਅਕਤੂਬਰ (ਧੀਰਜ ਪਸੌਰੀਆ) - ਝੋਨੇ ਦੀ ਵਾਢੀ ਦੌਰਾਨ ਵਾਰ-ਵਾਰ ਹੋ ਰਹੀ ਬਰਸਾਤ ਦੇ ਚੱਲਦਿਆਂ ਮੰਡੀਆਂ ਵਿਚ ਪਹੁੰਚ ਰਹੇ ਝੋਨੇ ਵਿਚ ਵੱਧ ਆ ਰਹੀ ਨਮੀ ਦੀ ਮਾਤਰਾ ਨੂੰ ਲੈ ਕੇ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਤੋਂ ਚਿੰਤਤ ਭਾਜਪਾ ਕਿਸਾਨ ਮੋਰਚਾ ਨੇ ਕੇਂਦਰੀ ...

ਪੂਰੀ ਖ਼ਬਰ »

ਭੀਮ ਸੈਨ ਬਣੇ ਅਧਿਆਪਕ ਦਲ ਬਲਾਕ ਚੀਮਾ ਦੇ ਪ੍ਰਧਾਨ ਤੇ ਕਿ੍ਸ਼ਨ ਗੋਪਾਲ ਜਨਰਲ ਸਕੱਤਰ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ੍ਰ. ਗੁਰਜੰਟ ਸਿੰਘ ਵਾਲੀਆ ਵਲੋਂ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਬਲਾਕਾਂ ਦਾ ਪੁਨਰਗਠਨ ਕਰਨ ਲਈ ਆਰੰਭ ਪੋ੍ਰਗਰਾਮ ਤਹਿਤ ਬਲਾਕ ਚੀਮਾ ਦੀ ਚੋਣ ਅਧਿਆਪਕ ਦਲ ...

ਪੂਰੀ ਖ਼ਬਰ »

ਆਪ ਵਲੋਂ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਪੁਤਲਾ ਫੂਕਿਆ

ਮਲੇਰਕੋਟਲਾ, 18 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸਾਹ ਦੇ ਰਾਜ ਭਰ ਅੰਦਰ ਪੁਤਲੇ ਫੂਕਣ ਦੇ ਦਿਤੇ ਸੱਦੇ ਨੂੰ ਮਲੇਰਕੋਟਲਾ ਜ਼ਿਲੇ੍ਹ ਦੇ ਆਪ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਲਹਿਰਾਗਾਗਾ ਪੁਲਿਸ ਨੇ ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਜ਼ਖਮੀ ਹੋਏ ਦਰਸ਼ਨ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਭੁਟਾਲ ਕਲਾਂ ਦੀ ਸ਼ਿਕਾਇਤ ਉੱਪਰ ਲੀਲਾ ਸਿੰਘ ਪੁੱਤਰ ਗੁਰਬਖਸ ਸਿੰਘ ਵਾਸੀ ਭੁਟਾਲ ਖ਼ੁਰਦ ...

ਪੂਰੀ ਖ਼ਬਰ »

ਸਬਸਿਡੀ 'ਤੇ ਕਣਕ ਬੀਜ ਲਈ 20 ਤੱਕ ਆਨਲਾਈਨ ਬਿਨੈਪੱਤਰ ਦੇਣ-ਡਾ. ਜਸਵਿੰਦਰ ਸਿੰਘ

ਧੂਰੀ, 18 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਖੇਤੀਬਾੜੀ ਬਲਾਕ ਅਫ਼ਸਰ ਧੂਰੀ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਵਲੋਂ ਕਣਕ ਦੇ ਪ੍ਰਮਾਵਿਤ ਕਿਸਮਾਂ ਦੇ ਬੀਜਾਂ ਨੰੂ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀਆਂ ਅਰਜੀਆਂ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਬਾਬੂ ਗਰਗ ਨਾਲ ਕੀਤੀ ਮੁਲਾਕਾਤ

ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਭਾਰਤੀ ਖਾਦ ਨਿਗਮ ਦੇ ਸਾਬਕਾ ਡਾਇਰੈਕਟਰ ਬਾਬੂ ਬਿਰਜ ਲਾਲ ਗਰਗ ਦੇ ਘਰ ਵਿਸ਼ੇਸ਼ ਤੌਰ ਉੱਪਰ ਪਹੁੰਚੇ ਤੇ ਉਨ੍ਹਾਂ ਨਾਲ ਪਾਰਟੀ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ | ਪੰਜਾਬ ਦੀ ...

ਪੂਰੀ ਖ਼ਬਰ »

ਤਜਿੰਦਰ ਸਿੰਘ ਪੰਜਾਬੀ ਬੋਲੀ ਦੇ ਪ੍ਰਚਾਰ ਲਈ ਪੈਦਲ ਚੱਲ ਕੇ ਸੁਨਾਮ ਪੁੱਜੇ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਮਾਨਸਾ ਦੇ ਤੇਜਿੰਦਰ ਸਿੰਘ, ਜੋ ਕਿ ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਉਦੇਸ਼ ਨਾਲ ਸਾਈਕਲ ਦੌਰੇ 'ਤੇ ਸਨ, ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ਸੁਨਾਮ ਪਹੁੰਚੇ | ਉਨ੍ਹਾਂ ਨੇ ਦੇਸ ਦੇ ਮਹਾਨ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਝਟਕਾ, ਲੱਖੀ ਦਿਓਲ ਸਾਥੀਆਂ ਸਮੇਤ ਆਪ 'ਚ ਸ਼ਾਮਿਲ

ਅਹਿਮਦਗੜ੍ਹ, 18 ਅਕਤੂਬਰ (ਪੁਰੀ) - ਹਲਕਾ ਅਮਰਗੜ੍ਹ ਦੇ ਆਮ ਆਦਮੀ ਪਾਰਟੀ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ ਜਿਸ ਰਾਹੀ ਉਹ ਹਲਕੇ ਦੀ ਜਨਤਾ ਨੂੰ ਆਪ ਪਾਰਟੀ ਦੀਆਂ ...

ਪੂਰੀ ਖ਼ਬਰ »

ਡੈਮੋਕਰੈਟਿਕ ਮਗਨਰੇਗਾ ਫ਼ਰੰਟ ਦੇ ਮਗਨਰੇਗਾ ਕਾਮਿਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ਵਿਖੇ ਮੰਗਾਂ ਨੂੰ ਲੈ ਕੇ ਰੈਲੀ

ਭਵਾਨੀਗੜ੍ਹ, 18 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਬੀ.ਡੀ.ਪੀ.ਓ ਦਫ਼ਤਰ ਵਿਖੇ ਡੈਮੋਕਰੈਟਿਕ ਮਗਨਰੇਗਾ ਫ਼ਰੰਟ ਦੇ ਮਗਨਰੇਗਾ ਕਾਮਿਆਂ ਵਲੋਂ ਬੀ.ਡੀ.ਪੀ.ਓ ਨੂੰ ਮਗਨਰੇਗਾ ਕਾਨੂੰਨ ਦੀਆਂ ਅਰਜ਼ੀਆਂ ਦਿੰਦਿਆਂ ਦਫ਼ਤਰ ਵਿਖੇ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਮਹੰਤ ਤੁਫ਼ਾਨ ਗਿਰੀ ਅੰਦਰਲੀ ਬਾਰਾਂਦਰੀ ਛਾਜਲੀ ਵਿਖੇ ਮੁਖੀ ਸਥਾਪਤ

ਛਾਜਲੀ, 18 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਛਾਜਲੀ ਅੰਦਰਲੀ ਬਾਰਾਦਰੀ ਮਹੰਤ ਸ੍ਰੀ 108 ਤੁਫ਼ਾਨ ਗਿਰੀ ਨੂੰ ਡੇਰੇ ਦੀ ਪਰੰਪਰਾ ਅਨੁਸਾਰ ਪਿੰਡ ਦੀ ਪੰਚਾਇਤ, ਨੰਬਰਦਾਰਾਂ ਤੇ ਪਿੰਡ ਵਾਸੀਆਂ ਵਲੋਂ ਪੱਗ ਦੇ ਕੇ ਨਵਾਂ ਮਹੰਤ ਥਾਪਿਆ ਗਿਆ | ਇਸ ਮੌਕੇ ਸੁਖਮਨੀ ...

ਪੂਰੀ ਖ਼ਬਰ »

ਨਾਗਰਾ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ, ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਹਿਤ ਸਭਾ ਦੀ ਬੈਠਕ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਭੁੱਲਰ, ਧਾਲੀਵਾਲ) - ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਪ੍ਰੋ. ਨਰਿੰਦਰ ਸਿੰਘ ਤੇ ਸੁਲੱਖਣ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਹੋਈ | ਸਭਾ ...

ਪੂਰੀ ਖ਼ਬਰ »

ਮਾਲਵਾ ਲਿਖਾਰੀ ਸਭਾ ਵਲੋਂ ਸਾਲਾਨਾ ਪੁਰਸਕਾਰਾਂ ਲਈ ਸਾਹਿਤਕਾਰਾਂ ਦੇ ਨਾਵਾਂ ਦਾ ਐਲਾਨ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਦੀ ਕਾਰਜਕਾਰਨੀ ਦੀ ਅਹਿਮ ਇਕੱਤਰਤਾ ਸਿਟੀ ਪਾਰਕ ਸੰਗਰੂਰ ਵਿਖੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭਾ ਦਾ ਸਾਲਾਨਾ ਸਮਾਗਮ 28 ਨਵੰਬਰ ਦਿਨ ਐਤਵਾਰ ਨੂੰ ਕਰਵਾਉਣ ਦਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਮੰਦਿਰ ਸ੍ਰੀ ਲਛਮੀ ਨਰਾਇਣ ਦਾਦਰੀ ਵਾਲਾ ਵਿਖੇ ਭਾਰਤੀ ਮਹਾਂਵੀਰ ਦਲ ਦੇ ਸਹਿਯੋਗ ਨਾਲ ਮਾਤਾ ਦੀ ਚੌਂਕੀ ਦਾ ਆਯੋਜਨ ਕਰਵਾਇਆ ਗਿਆ | ਮੰਦਿਰ ਦੇ ਪ੍ਰਧਾਨ ਜਗਮੋਹਨ ਠਾਕੁਰ ਅਤੇ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਮੰਜੁਲਾ ...

ਪੂਰੀ ਖ਼ਬਰ »

ਬਾਂਗੜ ਵਲੋਂ ਕਿਸਾਨ ਅੰਦੋਲਨ ਤੇ ਪਰਿਵਾਰਿਕ ਰੁਝੇਵਿਆਂ ਕਾਰਨ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ

ਖਨੌਰੀ, 18 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਤਿਗੁਰ ਸਿੰਘ ਬਾਂਗੜ ਨੇ ਕਿਸਾਨ ਅੰਦੋਲਨ ਅਤੇ ਪਰਿਵਾਰਿਕ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਢੀਂਡਸਾ ਦਾ ਕੀਤਾ ਧੰਨਵਾਦ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਦੇ ਹਲਕਾ ਸੰਗਰੂਰ ਦੇ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਵਿਖੇ ਆ ਕੇ ਯੂਥ ਅਕਾਲੀ ਦਲ ਸੰਯੁਕਤ ਦੀ ਜ਼ਿੰਮੇਵਾਰੀ ਸੌਂਪਣ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਈਦ ਦਾ ਤਿਉਹਾਰ

ਸੰਗਰੂਰ, 18 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਿੱਖਿਆ ਦਾ ਨਾਲ-ਨਾਲ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਹੋਰ ਗਤੀਵਿਧੀਆਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਜਨਰਲ ਵਰਗ ਨੂੰ ਵੀ ਦਿੱਤਾ ਜਾਵੇ ਸਰਕਾਰੀ ਸਹੂਲਤਾਂ ਦਾ ਲਾਭ-ਸੋਹਣ ਲਾਲ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਭੁੱਲਰ, ਧਾਲੀਵਾਲ) - ਜਨਰਲ ਵਰਗ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੰਗਰੂਰ ਦੇ ਜਨਰਲ ਵਰਗ ਭਾਈਚਾਰੇ ਦਾ ਇੱਕ ਇਕੱਠ ਜਨਰਲ ਸਮਾਜ ਭਲਾਈ ਮੰਚ ਪੰਜਾਬ ਦੇ ਸੂਬਾਈ ਕਨਵੀਨਰ ਸੋਹਣ ਲਾਲ ਦੀ ਦੇਖ-ਰੇਖ ...

ਪੂਰੀ ਖ਼ਬਰ »

23ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਕੱਲ੍ਹ ਤੋਂ

ਸੰਗਰੂਰ, 18 ਅਕਤੂਬਰ (ਪਸ਼ੌਰੀਆ) - 23ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਪੁਲਿਸ ਲਾਇਨ ਸੰਗਰੂਰ ਦੇ ਸਕੇਟਿੰਗ ਸਟੇਡੀਅਮ ਵਿਖੇ 20, 21 ਅਤੇ 22 ਅਕਤੂਬਰ ਨੂੰ ਹੋਵੇਗੀ | ਭਾਗ ਲੈਣ ਵਾਲੇ ਖਿਡਾਰੀ ਆਪਣੇ ਐਂਟਰੀ ਫਾਰਮ ਮੁਕੰਮਲ ਰੂਪ ਵਿਚ 19 ਅਕਤੂਬਰ ਤੱਕ ਪੁਲਿਸ ਲਾਇਨ ...

ਪੂਰੀ ਖ਼ਬਰ »

'ਆਪ' ਨੇ ਫੂਕਿਆ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ

ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਸ ਮੁੱਦੇ ਵਿਚ ਨਿਭਾਏ ਰੋਲ ਦੇ ਖਿਲਾਫ਼ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਨੂੰ ਹਟਾ ਕੇ ਛੇ ਮੈਂਬਰੀ ਕਮੇਟੀ ਦਾ ਕੀਤਾ ਗਠਨ

ਦਿੜ੍ਹਬਾ ਮੰਡੀ, 18 ਅਕਤੂਬਰ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸੀ | ਪ੍ਰਸ਼ਾਸਨ ਨੇ ਦੋਨੋਂ ਧਿਰਾਂ ਨਾਲ ਗੱਲਬਾਤ ਕਰ ਕੇ ਮਸਲਾ ਨਿਬੇੜ ਦਿੱਤਾ | ਪ੍ਰਧਾਨ ਜਸਪਾਲ ਸਿੰਘ ਜੱਸੀ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟਣ ਦੇ ਵਿਰੋਧ 'ਚ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਧਾਲੀਵਾਲ, ਭੁੱਲਰ) - ਪਿੰਡ ਛਾਜਲੀ ਦੇ ਮਜ਼ਦੂਰਾਂ ਵਲੋਂ ਇਕੱਠੇ ਹੋਕੇ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਲੋੜਵੰਦ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡ ਦੇ ਵਿਰੋਧ ਵਿਚ ਖ਼ੁਰਾਕ ਅਤੇ ਸਪਲਾਈ ਵਿਭਾਗ ਸੁਨਾਮ ਦੇ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਦਾ ਸਾਈਕਲ 'ਤੇ ਵੱਖ-ਵੱਖ ਪਿੰਡਾਂ, ਸ਼ਹਿਰਾਂ 'ਚ ਪ੍ਰਚਾਰ ਕਰ ਰਹੇ ਭਾਈ ਤੇਜਿੰਦਰ ਸਿੰਘ ਮਾਨਸਾ ਦਾ ਵੱਖ-ਵੱਖ ਸੰਸਥਾਵਾਂ ਨੇ ਕੀਤਾ ਸਨਮਾਨ

ਧਰਮਗੜ੍ਹ, 18 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਵਿਖੇ ਪੁੱਜਣ 'ਤੇ ਪੰਜਾਬੀ ਮਾਂ-ਬੋਲੀ ਦਾ ਸਾਈਕਲ 'ਤੇ ਵੱਖ-ਵੱਖ ਪਿੰਡਾਂ, ਸ਼ਹਿਰਾਂ 'ਚ ਪ੍ਰਚਾਰ ਕਰ ਰਹੇ ਭਾਈ ਤੇਜਿੰਦਰ ਸਿੰਘ ਮਾਨਸਾ ਦਾ ਵੱਖ-ਵੱਖ ਸੰਸਥਾਵਾਂ ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX