ਤਾਜਾ ਖ਼ਬਰਾਂ


ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  22 minutes ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  33 minutes ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 1 hour ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 1 hour ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 1 hour ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 2 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 2 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 3 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 3 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 4 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 4 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 4 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 5 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 6 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 6 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 7 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 7 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  about 7 hours ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਖੰਨਾ / ਸਮਰਾਲਾ

ਖੰਨਾ ਤੇ ਆਸਪਾਸ ਦੇ ਰੇਲਵੇ ਸਟੇਸ਼ਨਾਂ 'ਤੇ ਕਿਸਾਨਾਂ ਨੇ ਰੋਕੀਆਂ ਗੱਡੀਆਂ, ਧਰਨੇ ਦਿੱਤੇ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ਵਿਚ ਕਿਸਾਨਾਂ ਨੂੰ ਵਾਹਨਾਂ ਹੇਠ ਦਰੜ ਕੇ ਮਾਰੇ ਜਾਣ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤਾ ਰੇਲ ਰੋਕੋ ਪ੍ਰੋਗਰਾਮ ਪੂਰੀ ਤਰਾਂ ਸਫਲ ਰਿਹਾ | ਖੰਨਾ, ਦੋਰਾਹਾ, ਬੀਜਾ, ਸਮਰਾਲਾ, ਸਾਹਨੇਵਾਲ, ਅਹਿਮਦਗੜ੍ਹ ਆਦਿ ਇਲਾਕਿਆਂ ਵਿਚ ਥਾਂ ਥਾਂ ਤੇ ਕਿਸਾਨ ਰੇਲਵੇ ਲਾਈਨਾਂ ਤੇ ਸਵੇਰੇ 10 ਵਜੇ ਤੋਂ ਪਹਿਲਾਂ ਹੀ ਧਰਨਿਆਂ ਤੇ ਬੈਠ ਗਏ | ਖੰਨਾ ਵਿਚ ਮਾਲਵਾ ਐਕਸਪ੍ਰੈੱਸ ਨੂੰ ਰੋਕਿਆ ਗਿਆ | ਜਿਸ ਕਾਰਨ ਯਾਤਰੀ ਵੀ ਬਹੁਤ ਪ੍ਰੇਸ਼ਾਨ ਹੋਏ | ਖੰਨਾ ਵਿਚ ਯਾਤਰੀਆਂ ਲਈ ਕਿਸਾਨਾਂ ਤੇ ਖੰਨਾ ਦੀਆਂ ਕੁੱਝ ਸਮਾਜ ਸੇਵੀ ਸੰਸਥਾਵਾਂ ਵਲੋਂ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ¢ ਇਸ ਦਰਮਿਆਨ ਬੀ.ਕੇ.ਯੂ. ਸਿੱਧੂਪੁਰ ਦੇ ਆਗੂਆਂ ਤੇ ਵਰਕਰਾਂ ਨੇ ਲੱਲ੍ਹ ਕਲਾਂ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਤੇ ਰੇਲ 'ਚ ਸਫ਼ਰ ਕਰ ਰਹੀਆਂ ਸਵਾਰੀਆਂ ਦੇ ਮੰਜ਼ਿਲ ਤੇ ਪਹੁੰਚਣ ਦਾ ਮੌਕੇ ਤੇ ਪ੍ਰਬੰਧ ਕੀਤੇ ਗਏ | ਐੱਸ.ਐੱਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਕਿ ਰੇਲ ਰੋਕੋ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਵਿਚ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਹੋਈ | ਖੰਨਾ ਪੁਲਿਸ ਗਜ਼ਟਿਡ ਤੇ ਨਾਨ ਗਜ਼ਟਿਡ ਅਫ਼ਸਰਾਂ ਦੀ ਅਗਵਾਈ ਵਿਚ ਹਰ ਜ਼ਰੂਰੀ ਥਾਂ ਤਾਇਨਾਤ ਸੀ | ਪੁਲਿਸ ਕਰਮਚਾਰੀ ਸ਼ਾਮ ਤੱਕ ਹੀ ਡਿਊਟੀ ਤੇ ਨਹੀਂ ਰਹੇ ਸਗੋਂ ਪੁਲਿਸ ਟੀਮਾਂ ਅਜੇ ਵੀ ਵੱਖ-ਵੱਖ ਇਲਾਕਿਆਂ 'ਚ ਗਸ਼ਤ ਕਰ ਰਹੀਆਂ ਹਨ |
ਖੰਨਾ ਰੇਲਵੇ ਸਟੇਸ਼ਨ 'ਤੇ ਸੰਯੁਕਤ ਅਕਾਲੀ ਟਿੱਲੂ ਕਿਸਾਨ ਨੇਤਾਵਾਂ ਨਾਲ ਧਰਨੇ ਵਿਚ ਸ਼ਾਮਿਲ ਹੋਏ
ਕੇਂਦਰ ਦੀ ਮੋਦੀ ਸਰਕਾਰ ਨੂੰ ਲਖੀਮਪੁਰ ਖੀਰੀ 'ਚ ਹੋਏ ਬੇਕਸੂਰ ਕਿਸਾਨਾਂ ਦੇ ਕਤਲ ਦੇ ਸਬੰਧ 'ਚ ਆਸ਼ੀਸ਼ ਮਿਸ਼ਰਾ ਦੇ ਪਿਤਾ ਤੇ ਕੇਂਦਰੀ ਮੰਤਰੀ ਅਜੇ ਕੁਮਾਰ ਟੋਨੀ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ¢ ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਖੰਨਾ ਇੰਚਾਰਜ ਸੁਖਵੰਤ ਸਿੰਘ ਟਿੱਲੂ ਨੇ ਰੇਲਵੇ ਸਟੇਸ਼ਨ ਖੰਨਾ ਤੇ ਸੰਯੁਕਤ ਕਿਸਾਨ ਮੋਰਚੇ ਦੇ 'ਰੇਲ ਰੋਕੋ ਪੋ੍ਰਗਰਾਮ' ਮੌਕੇ ਕਿਸਾਨਾਂ ਵਲੋਂ ਰੇਲ ਰੋਕਣ ਸਮੇਂ ਕੀਤਾ¢ ਟਿੱਲੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲਖੀਮਪੁਰ ਖੀਰੀ ਦੇ ਮਾਮਲੇ 'ਚ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ | ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ ਸਵੈਚ, ਨਿਰਮਲ ਸਿੰਘ ਬੈਨੀਪਾਲ, ਹਰਿੰਦਰ ਰਾਜੇਵਾਲੀਆ, ਰਵਿੰਦਰ ਕੌਰ ਰੰਗੀ, ਪਰਮਿੰਦਰ ਕੌਰ, ਜੱਸਾ ਸਿੰਘ ਗਲਵੱਡੀ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਅਹਿਮਦਗੜ੍ਹ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਰੋਸ ਧਰਨਾ
ਅਹਿਮਦਗੜ੍ਹ, (ਪੁਰੀ)-ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਅਹਿਮਦਗੜ੍ਹ ਵਲੋਂ ਸਥਾਨਕ ਰੇਲਵੇ ਸਟੇਸ਼ਨ 'ਤੇ ਧਰਨਾ ਦੇ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ | ਬਲਾਕ ਪ੍ਰਧਾਨ ਸ਼ੇਰ ਸਿੰਘ ਮਹੋਲੀ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਜਿੱਥੇ ਕਿਸਾਨਾਂ ਤੋਂ ਇਲਾਵਾ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ | ਇਸ ਮੌਕੇ ਗੁਰਮੇਲ ਸਿੰਘ, ਹਰਬੰਸ ਸਿੰਘ ਮਾਣਕੀ, ਪ੍ਰਦੀਪ ਰਛੀਨ, ਹੀਰੋ ਘੁੰਗਰਾਣਾ, ਜੱਸੀ ਰੰਗੂਵਾਲ, ਸੁਰਿੰਦਰ ਕੌਰ, ਗੁਰਮੁਖ ਸਿੰਘ ਮਹੇਰਨਾ, ਡਾ. ਅਮਰ ਸਿੰਘ ਸਰਾਓ, ਅਮਰਜੀਤ ਸਿੰਘ ਮਹੇਰਨਾ ਖ਼ੁਰਦ, ਰਾਮ ਸਿੰਘ ਹਠੂਰ, ਦਰਸ਼ਨ ਸਿੰਘ ਮਹੋਲੀ ਕਲਾਂ, ਬੰਟੀ ਚੀਮਾ, ਹਰਮੀਤ ਸਿੰਘ ਘੁੰਗਰਾਣਾ, ਗੋਲੂ ਕੰਗਣਵਾਲ, ਗਾਂਧੀ ਅਕਬਰਪੁਰ ਛੰਨਾ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ |
ਬੀ.ਕੇ.ਯੂ. ਰਾਜੇਵਾਲ ਵਲੋਂ ਚਾਵਾ ਰੇਲਵੇ ਸਟੇਸ਼ਨ 'ਤੇ ਨਾਅਰੇਬਾਜ਼ੀ-ਮੀਆਂਪੁਰ
ਬੀਜਾ, (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਰੇਲ ਰੋਕੋ ਪ੍ਰੋਗਰਾਮ ਅਧੀਨ ਬੀ.ਕੇ.ਯੂ. ਰਾਜੇਵਾਲ ਦੇ ਆਗੂਆਂ ਰਜਿੰਦਰ ਸਿੰਘ ਕੋਟ ਪਨੈਚ ਤੇ ਪ੍ਰਗਟ ਸਿੰਘ ਪਨੈਚ ਦੀ ਅਗਵਾਈ ਵਿਚ ਚਾਵਾ ਰੇਲਵੇ ਸਟੇਸ਼ਨ 'ਤੇ ਧਰਨਾ ਦਿੱਤਾ ਗਿਆ¢ ਜਿਸ ਵਿਚ ਯੂਨੀਅਨ ਦੇ ਸੂਬਾਈ ਆਗੂ ਬਲਦੇਵ ਸਿੰਘ ਮੀਆਂਪੁਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ¢ ਇਸ ਮੌਕੇ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ, ਅੰਮਿ੍ਤਪਾਲ ਸਿੰਘ ਟਮਕੌਦੀ, ਲਖਵੀਰ ਸਿੰਘ ਗੁਰਮ, ਅੰਮਿ੍ਤਪਾਲ ਸਿੰਘ ਸੰਧੂ ਹਰਬੰਸਪੁਰਾ, ਕੇਸਰ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਗੁਰਮੇਲ ਸਿੰਘ ਸਿਹੋੜਾ, ਭਿੰਦਰ ਸਿੰਘ ਬੀਜਾ, ਬਹਾਦਰ ਸਿੰਘ, ਭਗਵੰਤ ਸਿੰਘ, ਸਰਪੰਚ ਬੂਟਾ ਸਿੰਘ ਰਾਏਪੁਰ ਰਾਜਪੂਤਾਂ, ਅਜਮੇਰ ਸਿੰਘ ਪੋਲੀ, ਸਾਬਕਾ ਸਰਪੰਚ ਸੁਖਦੇਵ ਸਿੰਘ ਰੁਪਾਲੋਂ, ਕਿਸਾਨ ਯੂਥ ਆਗੂ ਰਜਿੰਦਰ ਸਿੰਘ ਕੋਟ ਪਨੈਚ, ਗੁਰਸੇਵਕ ਸਿੰਘ ਆਦਿ ਨੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ¢
'ਰੇਲ ਰੋਕੋ' ਦੇ ਸੱਦੇ ਤਹਿਤ ਰੇਲਵੇ ਲਾਈਨ ਤੇ ਕਿਸਾਨਾਂ ਵਲੋਂ ਧਰਨਾ ਅਤੇ ਨਾਅਰੇਬਾਜ਼ੀ
ਖੰਨਾ, (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਦਰੜੇ ਜਾਣ ਵਿਰੁੱਧ ਤੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਸਬੰਧੀ ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 'ਰੇਲ ਰੋਕੋ' ਸੱਦੇ ਤਹਿਤ ਰੇਲਵੇ ਟਰੈਕ ਤੇ ਸ਼ਾਂਤਮਈ ਧਰਨਾ ਲਾਇਆ ¢ ਇਸ ਮੌਕੇ ਇਸ ਰੇਲਵੇ ਸਟੇਸ਼ਨ 'ਤੇ ਮਾਲਵਾ ਐਕਸਪੈੱ੍ਰਸ ਗੱਡੀ ਨੂੰ ਰੋਕਿਆ ਗਿਆ ¢ ਇਸ ਮੌਕੇ ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਸਬਰ ਨੂੰ ਪਰਖਣ ਲਈ ਹਰ ਵਾਰ ਅਜਿਹਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਹਿੰਸਾ 'ਤੇ ਉਤਾਰੂ ਹੋਣ | ਇਸ ਮੌਕੇ ਕਸ਼ਮੀਰਾ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਰਛਪਾਲ ਸਿੰਘ, ਮੇਹਰ ਸਿੰਘ, ਬਲਜੀਤ ਸਿੰਘ, ਕੈਪਟਨ ਨੰਦਲਾਲ ਮਾਜਰੀ, ਗੁਰਦਿਆਲ ਸਿੰਘ ਭੱਟੀਆਂ, ਨਿਰਮਲ ਸਿੰਘ ਬੈਨੀਪਾਲ, ਮੇਹਰ ਸਿੰਘ ਘਰਖਣਾਂ, ਬਲਰਾਜ ਸਿੰਘ ਮਾਜਰਾ, ਸੁਰਜੀਤ ਸਿੰਘ ਧਮੋਟ, ਅਵਤਾਰ ਸਿੰਘ ਕੋਟਲਾ ਅਜਨੇਰ, ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਗੁਰਦੀਪ ਸਿੰਘ, ਗੁਰਦਿਆਲ ਸਿੰਘ, ਜੋਰਾ ਸਿੰਘ, ਰਜਿੰਦਰ ਸਿੰਘ, ਮੁਖ਼ਤਿਆਰ ਸਿੰਘ, ਨਿਰਮਲ ਸਿੰਘ, ਲਖਵੀਰ ਸਿੰਘ, ਸਵਰਨ ਸਿੰਘ, ਚੰਦਨ ਨੇਗੀ, ਹਵਾ ਸਿੰਘ, ਦੀਦਾਰ ਸਿੰਘ, ਰਣਧੀਰ ਸਿੰਘ, ਜਸਵਿੰਦਰ ਸਿੰਘ, ਦਲਵੀਰ ਸਿੰਘ, ਹਰਨੇਕ ਸਿੰਘ, ਗੁਰਦੀਪ ਸਿੰਘ, ਕੇਹਰ ਸਿੰਘ ਰਾਜੇਵਾਲ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਦਵਿੰਦਰ ਸਿੰਘ, ਫਤਿਹ ਸਿੰਘ ਬੂਥਗੜ੍ਹ, ਅਵਤਾਰ ਸਿੰਘ ਬੂਥਗੜ੍ਹ, ਮੋਹਣ ਸਿੰਘ ਆਦਿ ਹਾਜ਼ਰ ਸਨ¢
ਯੂਥ ਕਿਸਾਨ ਮੋਰਚੇ ਵਲੋਂ ਸੂਬਾ ਪ੍ਧਾਨ ਰਾਏਪੁਰ ਦੀ ਅਗਵਾਈ ਹੇਠ ਰੇਲਾਂ ਰੋਕੀਆਂ
ਬੀਜਾ, (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਤੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲ ਰੋਕੋ ਅਧੀਨ ਅੱਜ ਯੂਥ ਕਿਸਾਨ ਮੋਰਚੇ ਵਲੋਂ ਸੂਬਾ ਪ੍ਧਾਨ ਬੂਟਾ ਸਿੰਘ ਰਾਏਪੁਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨਾ ਨੂੰ ਨਾਲ ਲੈ ਕੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਰੇਲਾਂ ਰੋਕੀਆਂ ਗਈਆਂ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ ਗਈ ¢ ਯੂਥ ਕਿਸਾਨ ਮੋਰਚੇ ਦੇ ਸੂਬਾ ਪ੍ਧਾਨ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਰੇਲ ਰੋਕੋ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗਾ¢ ਇਸ ਮੌਕੇ ਜਗਰੂਪ ਸਿੰਘ ਰਾਏਪੁਰ, ਬਿੱਲਾਂ ਧਮੋਟ, ਤੇਜਿੰਦਰ ਸਿੰਘ ਸਿਹੋੜਾ, ਸੇਠੀ ਸਿਹੋੜਾ, ਅਨੋਖ ਸਿੰਘ ਸਿਹੋੜਾ, ਬਲਵਿੰਦਰ ਸਿੰਘ ਸਿਹੋੜਾ, ਗੁਰਮੁੱਖ ਸਿੰਘ ਸਿਹੋੜਾ ਆਦਿ ਹਾਜ਼ਰ ਸਨ¢
ਸਮੂਹ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਸਮਰਾਲਾ ਵਿਖੇ ਲਗਾਇਆ ਧਰਨਾ
ਸਮਰਾਲਾ, (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ 'ਤੇ ਰੇਲਵੇ ਸਟੇਸ਼ਨ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸਾਂਝੇ ਤੌਰ 'ਤੇ ਰੇਲਵੇ ਟਰੈਕ 'ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਧਰਨਾ ਲਗਾਇਆ ਗਿਆ¢ ਸਿੱਧੂਪੁਰ ਦੇ ਕਾਰਜਕਾਰੀ ਬਲਾਕ ਪ੍ਰਧਾਨ ਸੁਪਿੰਦਰ ਸਿੰਘ ਬੱਗਾ, ਪਰਮਿੰਦਰ ਸਿੰਘ ਪਾਲਮਾਜਰਾ, ਅਵਤਾਰ ਸਿੰਘ ਮੇਹਲੋ, ਸੁਪਿੰਦਰ ਸਿੰਘ ਬੱਗਾ, ਤਿ੍ਬਤ ਸਿੰਘ ਮੁਸ਼ਕਾਬਾਦ ਨੇ ਕਿਹਾ ਕਿ ਜਦੋਂ ਤੱਕ ਇਹ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਤੇ ਯੂ.ਪੀ. ਦੇ ਲਖੀਮਪੁਰ ਖੀਰੀ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ ਇਹ ਪ੍ਰਦਰਸ਼ਨ ਜਾਰੀ ਰਹੇਗਾ | ਬੀ.ਕੇ.ਯੂ ਸਿੱਧੂਪੁਰ ਦੇ ਬੱਗਾ ਨੇ ਦੱਸਿਆ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਲੱਲ੍ਹ ਕਲਾਂ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ ਅਤੇ ਰੇਲ 'ਚ ਸਫ਼ਰ ਕਰ ਰਹੀਆਂ ਸਵਾਰੀਆਂ ਦਾ ਆਪਣੀ ਮੰਜ਼ਿਲ 'ਤੇ ਪਹੁੰਚਣ ਦਾ ਮੌਕੇ 'ਤੇ ਪ੍ਰਬੰਧ ਕਰ ਦਿੱਤਾ ਗਿਆ ਹੈ¢ ਇਸ ਮੌਕੇ ਗੁਰਦੀਪ ਸਿੰਘ ਬਰਮਾ, ਸਵਰਨਜੀਤ ਸਿੰਘ ਘੁਲਾਲ, ਮਲਕੀਤ ਸਿੰਘ ਮਾਦਪੁਰ, ਅਵਤਾਰ ਸਿੰਘ ਰਾਣਵਾਂ, ਜਸਵੀਰ ਸਿੰਘ ਛੰਦੜਾਂ, ਉੱਤਮ ਸਿੰਘ, ਅਵਤਾਰ ਸਿੰਘ ਘਰਖਣਾਂ, ਦਰਸ਼ਨ ਸਿੰਘ ਬੌਂਦਲੀ, ਗਿਆਨ ਸਿੰਘ ਮੁਸ਼ਕਾਬਾਦ, ਗੁਰਚਰਨ ਸਿੰਘ ਬਰਮਾ, ਜਗਦੇਵ ਸਿੰਘ ਗੋਨਾ, ਗੁਰਨਾਮ ਸਿੰਘ ਰੋਹਲੇ, ਮਨਜੀਤ ਸਿੰਘ ਢੀਂਡਸਾ, ਸੁਰਿੰਦਰਪਾਲ ਸਿੰਘ ਸਮਰਾਲਾ, ਕਸ਼ਮੀਰਾ ਸਿੰਘ ਮਾਦਪੁਰ, ਸਤਵੰਤ ਸਿੰਘ ਪਾਲਮਾਜਰਾ, ਬਿੱਲੂ ਸਰਪੰਚ ਸ਼ਾਮਗੜ, ਰਿੰਕੂ ਥਾਪਰ, ਹਰਦੇਵ ਸਿੰਘ ਬਾਲਿਓ ਆਦਿ ਹਾਜ਼ਰ ਸਨ¢
ਕਿਸਾਨ, ਮਜ਼ਦੂਰ, ਮੁਲਾਜ਼ਮ ਸਾਂਝਾ ਫ਼ਰੰਟ ਦੋਰਾਹਾ ਵਲੋਂ ਦੋਰਾਹਾ ਰੇਲਵੇ ਸਟੇਸ਼ਨ 'ਤੇ ਧਰਨਾ
ਦੋਰਾਹਾ, (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਯੂ.ਪੀ. ਦੇ ਸ਼ਹਿਰ ਲਖੀਮਪੁਰ ਖੀਰੀ ਵਿਚ ਵਹਿਸ਼ੀਆਨਾ ਢੰਗ ਨਾਲ ਸ਼ਹੀਦ ਕਰ ਦਿੱਤੇ ਗਏ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ, ਸਾਰੇ ਭਾਰਤ ਵਿਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਸੱਦੇ ਤਹਿਤ ਦੋਰਾਹਾ ਵਿਖੇ ਰੇਲਵੇ ਸਟੇਸ਼ਨ 'ਤੇ ਸਾਂਝਾਂ ਫ਼ਰੰਟ ਦੋਰਾਹਾ ਵਿਚ ਸ਼ਾਮਲ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ (ਸਾਂਬਰ), ਜਮਹੂਰੀ ਕਿਸਾਨ ਸਭਾ, ਪੰਜਾਬੀ ਲਿਖਾਰੀ ਸਭਾ ਰਾਮਪੁਰ, ਟੈਕਨੀਕਲ ਸਰਵਿਸਿਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ, ਪਾਵਰਕਾਮ / ਟ੍ਰਾਂਸਕੋ ਪੈਨਸ਼ਨਰ ਐਸੋਸੀਏਸ਼ਨ, ਆਂਗਣਵਾੜੀ ਵਰਕਰ ਯੂਨੀਅਨ, ਦੋਰਾਹਾ ਦੀਆਂ ਸਮੁੱਚੀਆਂ ਏਟਕ ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ਦੋਰਾਹਾ ਦੀਆਂ ਲਾਈਨਾਂ 'ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਿੱਤੇ ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ, ਲੇਖਕ ਤੇ ਬੀਬੀਆਂ ਨੇ ਸ਼ਾਮਲ ਹੋਈਆਂ | ਧਰਨੇ ਨੂੰ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਜੱਗੀ ਚਣਕੋਈਆਂ, ਪਵਨ ਕੁਮਾਰ ਕੌਂਸਲ, ਮਨਜੀਤ ਕੋਰ ਕੂਹਲੀ, ਸਾਧੂ ਸਿੰਘ ਪੰਜੇਟਾ, ਹਰਜੀਤ ਸਿੰਘ ਗਰੇਵਾਲ, ਸੁਦਾਗਰ ਸਿੰਘ ਘੁਡਾਣੀ, ਤਰਲੋਚਨ ਸਿੰਘ, ਜਗਜੀਤ ਸਿੰਘ ਜੱਗੀ, ਜਸਵਿੰਦਰ ਸਿੰਘ, ਬਲਦੇਵ ਸਿੰਘ ਝੱਜ, ਕੁਲਵੀਰ ਸਿੰਘ ਸਰਾਂ ਆਦਿ ਨੇ ਕਿਹਾ ਕਿ ਕੇਂਦਰੀ ਕੈਬਨਿਟ ਮੰਤਰੀ ਅਜੈ ਮਿਸ਼ਰਾ ਜਿਸ ਤੇ 120 ਬੀ ਧਾਰਾਵਾਂ ਵੀ ਲੱਗੀਆ ਹੋਈਆਂ ਹਨ | ਪਰ ਉਹ ਅੱਜ ਵੀ ਸ਼ਰੇਆਮ ਘੁੰਮ ਰਿਹਾ ਹੈ |
ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਨੇ ਰੋਕੀਆਂ ਰੇਲਾਂ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨ ਵਾਪਸ ਲੈਣ ਤੇ ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਅੱਜ ਕਿਲ੍ਹਾ ਰਾਏਪੁਰ ਵਿਖੇ ਰੇਲ ਪਟੜੀ 'ਤੇ ਧਰਨਾ ਲਗਾ ਕੇ ਰੇਲਾਂ ਦੀ ਆਵਾਜਾਈ ਰੋਕ ਦਿੱਤੀ ¢ ਧਰਨੇ ਦੀ ਪ੍ਰਧਾਨਗੀ ਪਰਮਜੀਤ ਕੌਰ ਜੜਤੌਲੀ, ਕੁਲਜੀਤ ਕੌਰ ਢਿੱਲੋਂ ਤੇ ਅਮਨਦੀਪ ਕੌਰ ਨੇ ਕੀਤੀ¢ ਇਸ ਜਗਤਾਰ ਸਿੰਘ ਚਕੋਹੀ ਤੇ ਸੁਰਜੀਤ ਸਿੰਘ ਸੀਲੋਂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਤੇ ਕੁਲਜੀਤ ਕੌਰ ਗਰੇਵਾਲ਼, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ , ਡਾ. ਕੇਸਰ ਸਿੰਘ ਧਾਦਰਾਂ ਨੇ ਕਿਹਾ ਕਿ ਮੋਦੀ ਦੀ ਕੇਂਦਰ ਤੇ ਯੋਗੀ ਦੀ ਸੂਬਾ ਸਰਕਾਰ ਲਖੀਮਪੁਰ ਘਟਨਾ ਦੇ ਦੋਸ਼ੀਆਂ ਦੀ ਪੁਸ਼ਤ-ਪਨਾਹੀ ਕਰ ਰਹੀ ਹੈ¢ ਦੋਸ਼ੀਆਂ ਵਿਚੋਂ ਇਕ ਨੂੰ ਮੋਦੀ ਨੇ ਅਜੇ ਮਿਸ਼ਰਾ ਕੇਂਦਰੀ ਰਾਜ ਮੰਤਰੀ ਬਣਾ ਰੱਖਿਆ ਹੈ, ਜਿਸ ਕਰਕੇ ਸਰਕਾਰ ਤੋਂ ਇਨਸਾਫ਼ ਦੀ ਕੋਈ ਆਸ ਨਹੀਂ ¢ ਉਨ੍ਹਾਂ ਮੰਗ ਕੀਤੀ ਕਿ ਅਜੇ ਮਿਸ਼ਰਾ ਨੂੰ ਕੇਂਦਰੀ ਵਜ਼ਾਰਤ ਤੋਂ ਬਰਖ਼ਾਸਤ ਕਰਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ ਤੇ ਕਾਲੇ ਕਾਨੂੰਨ ਵਾਪਸ ਲਏ ਜਾਣ ¢ ਇਸ ਸਮੇਂ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ, ਸੁਖਵਿੰਦਰ ਕੌਰ, ਧਰਮਿੰਦਰ ਸਿੰਘ, ਗੁਰਦੇਵ ਸਿੰਘ ਆਸੀ, ਦਵਿੰਦਰ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿੱਕਰ ਸਿੰਘ, ਕਰਨੈਲ ਸਿੰਘ, ਕਰਮ ਸਿੰਘ ਗਰੇਵਾਲ, ਹਰਜਿੰਦਰ ਸਿੰਘ ਖੰਡੂਰ, ਜਗਦੇਵ ਸਿੰਘ ਖੰਡੂਰ, ਬਰਿੰਦਰ ਸਿੰਘ, ਸੁਖਦੀਪ ਸਿੰਘ, ਦਿਲਬਾਗ ਸਿੰਘ ਡਾਂਗੋ, ਸਿਕੰਦਰ ਸਿੰਘ ਹਿੰਮਾਯੂਪੁਰ, ਚਤਰ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਮੋਹਣਜੀਤ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਨੰਬਰਦਾਰ ਨਿਰਭੈ ਸਿੰਘ, ਮਨਜੀਤ ਸਿੰਘ ਸ਼ੰਕਰ, ਗੁਰਤਾਜ ਸਿੰਘ, ਰਣਧੀਰ ਸਿੰਘ, ਭਜਨ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ ਆਦਿ ਹਾਜ਼ਰ ਸਨ¢

ਪਾਇਲ ਸ਼ਹਿਰ ਵਿਚ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਦਫ਼ਤਰ ਦਾ ਹੋਇਆ ਉਦਘਾਟਨ

ਪਾਇਲ, 18 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਸ਼ਹਿਰ ਵਿਚ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਪਾਇਲ ਹਲਕੇ ਤੋ ਉਮੀਦਵਾਰ ਰਾਜਦੀਪ ਕੌਰ ਕਾਲੀਆ ਦੇ ਦਫ਼ਤਰ ਦਾ ਉਦਘਾਟਨ ਕੌਮੀ ਪ੍ਰਧਾਨ ਡਾਕਟਰ ਬਲਜੀਤ ਸਿੰਘ ਔਲਖ ਅਤੇ ਸਮੁੱਚੀ ਲੀਡਰਸ਼ਿਪ ਵਲੋਂ ਕੀਤਾ ਗਿਆ ¢ ਇਸ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀ 37ਵੀਂ ਅਥਲੈਟਿਕ ਮੀਟ ਦਾ ਸ਼ਾਨਦਾਰ ਆਰੰਭ

ਸਮਰਾਲਾ, 18 ਅਕਤੂਬਰ (ਗੋਪਾਲ ਸੋਫਤ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਅੱਜ 37ਵੇਂ ਅਥਲੈਟਿਕ ਮੀਟ ਦਾ ਸ਼ਾਨਦਾਰ ਆਰੰਭ ਹੋਇਆ ¢ ਇਸ ਸਮਾਗਮ ਦੀ ਸ਼ੁਰੂਆਤ ਦਸਵੀਂ ਤੇ ਬਾਰ੍ਹਵੀਂ ਇਹ ਸੀਨੀਅਰ ਗਰੁੱਪ ਵਿਦਿਆਰਥੀਆਂ ਤੇ ਮੁਕਾਬਲਿਆਂ ਨਾਲ ਕੀਤੀ ਗਈ ਹੈ ¢ ਸਕੂਲ ਦੀ ...

ਪੂਰੀ ਖ਼ਬਰ »

ਕਿਸਾਨ ਸਭਾ ਵਲੋਂ ਲਾਇਆ ਮੋਰਚਾ ਅੱਜ 22ਵੇਂ ਦਿਨ ਵੀ ਜਾਰੀ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਚਾਰ ਲੇਬਰ ਕੋਡ ਬਿੱਲ ਰੱਦ ਕਰਵਾਉਣ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਖੰਨਾ ਵਿਚ ਲਾਇਆ ਮੋਰਚਾ ਅੱਜ 22ਵੇਂ ਦਿਨ ਵੀ ਜਥੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਦੀਵਾ ਵਿਖੇ ਲਗਾਇਆ ਗਿਆ ਕੈਂਪ

ਈਸੜੂ, 18 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵਲੋਂ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਐਡਵੋਕੇਟ ਗੁਰਕੀਰਤਪਾਲ ਸਿੰਘ ਦੋਰਾਹਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਭਾਗਪੁਰ 'ਚ ਜਾਗਰੂਕਤਾ ਕੈਂਪ

ਕੁਹਾੜਾ, 18 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਭਾਗਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਕੈਂਪ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਰੁਪੀਲਾ ਮੋਹਿਨੀ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਇਰਾਦਾ ਕਤਲ ਦੇ ਕਥਿਤ ਦੋਸ਼ੀ ਫ਼ਰਾਰ, ਜਾਨੋਂ ਮਾਰਨ ਤੇ ਖੁਸਰਾ ਬਣਾਉਣ ਦੀਆਂ ਮਿਲ ਰਹੀਆਂ ਧਮਕੀਆਂ-ਗੱਟੂ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਿਉਂਸੀਪਲ ਕਮੇਟੀ ਕਰਮਚਾਰੀ ਯੂਨੀਅਨ, ਖੰਨਾ ਦੇ ਪ੍ਰਧਾਨ ਅਨਿਲ ਕੁਮਾਰ ਗੱਟੂ ਨੇ ਅੱਜ ਦੋਸ਼ ਲਾਇਆ ਕਿ 6 ਮਹੀਨੇ ਪਹਿਲਾਂ ਬਾਬਾ ਕਸ਼ਮੀਰ ਗਿਰੀ ਦੇ ਪੁੱਤਰਾਂ ਨੇ ਮੇਰੇ ਬੇਟੇ 'ਤੇ ਹਮਲਾ ਕਰ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਰੋਜ਼ਾਨਾ ਦੇ ਬੰਦ ਤੇ ਜਾਮ ਕਾਰਨ ਕਿਸਾਨ ਅੰਦੋਲਨ ਲੋਕ ਸਮਰਥਨ ਗਵਾ ਲਵੇਗਾ-ਸਾਬਕਾ ਮੰਤਰੀ ਜੋਸ਼ੀ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਅੱਜ ਖੰਨਾ ਵਿਚ ਕਿਸਾਨ ਸੰਗਠਨਾਂ 'ਤੇ ਹਮਲਾ ਕੀਤਾ¢ ਜੋਸ਼ੀ ਨੇ ਕਿਹਾ ਕਿ ਰੋਜ਼ਾਨਾ ਦੇ ਬੰਦਾਂ ਅਤੇ ਜਾਮਾਂ ਕਾਰਨ, ਕਿਸਾਨ ਅੰਦੋਲਨ ਆਪਣਾ ਸਮਰਥਨ ਅਤੇ ਅਧਾਰ ਗਵਾ ਦੇਵੇਗਾ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਰਾਹਗੀਰਾਂ ਤੋਂ ਮੋਬਾਈਲ ਫ਼ੋਨ ਖੋਹਣ ਵਾਲੇ ਗਰੋਹ ਦੇ 7 ਮੈਂਬਰ ਗਿ੍ਫ਼ਤਾਰ ਕੀਤੇ, 54 ਫ਼ੋਨ ਬਰਾਮਦ

ਖੰਨਾ, 18 ਅਕਤੂਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਰਾਹਗੀਰਾਂ ਤੋਂ ਮੋਬਾਈਲ ਫ਼ੋਨ ਖੋਹਣ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਸੱਤ ਮੈਂਬਰਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਕਥਿਤ ਦੋਸ਼ੀਆਂ ਦੇ ਕਬਜ਼ੇ ਚੋਂ 54 ਮੋਬਾਈਲ ਫ਼ੋਨ ਬਰਾਮਦ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਰਪੰਚ ਪ੍ਰੇਮਵੀਰ ਸੱਦੀ 'ਤੇ ਨਾਜਾਇਜ਼ ਪਰਚਾ ਦਰਜ ਕਰਨ ਸੰਬੰਧੀ ਲਗਾਇਆ ਧਰਨਾ

ਸਮਰਾਲਾ, 18 ਅਕਤੂਬਰ (ਕੁਲਵਿੰਦਰ ਸਿੰਘ)-ਪਿੰਡ ਉਟਾਲਾਂ ਦੇ ਵਾਸੀਆਂ ਨੇ ਪਿੰਡ ਦੇ ਸਰਪੰਚ ਪ੍ਰੇਮਵੀਰ ਸੱਦੀ ਦੇ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਧੱਕੇਸ਼ਾਹੀ ਦੱਸਦੇ ਹੋਏ ਸ਼ਹਿਰ ਦੇ ਮੁੱਖ ਚੌਂਕ 'ਚ ਧਰਨਾ ਲਗਾਇਆ ¢ ਪਿਛਲੇ ...

ਪੂਰੀ ਖ਼ਬਰ »

ਦੁਸਹਿਰੇ ਤੋਂ ਬਾਅਦ ਭਰਤ ਮਿਲਾਪ ਦਾ ਹੋਇਆ ਸਮਾਰੋਹ ਸਮਾਪਤ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੁਸਹਿਰਾ ਕਮੇਟੀ, ਖੰਨਾ ਵਲੋਂ ਸਵਾਮੀ ਸੱਚਿਦਾਨੰਦ ਜੀ ਮਹਾਰਾਜ, ਦਰਸ਼ਨ ਪੁਰੀ ਜੀ ਬਾਈ ਜੀ ਤੇ ਨਿਰਦੇਸ਼ ਪੁਰੀ ਜੀ ਬਾਈ ਜੀ ਦੀ ਮੌਜੂਦਗੀ ਵਿਚ, ਸ਼ਹਿਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਣ ਵਾਲਾ ਦੁਸਹਿਰੇ ਵਿਚ ਭਰਤ ਮਿਲਾਪ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਇਰਾਦਾ ਕਤਲ ਦੇ ਕਥਿਤ ਦੋਸ਼ੀ ਫ਼ਰਾਰ, ਜਾਨੋਂ ਮਾਰਨ ਤੇ ਖੁਸਰਾ ਬਣਾਉਣ ਦੀਆਂ ਮਿਲ ਰਹੀਆਂ ਧਮਕੀਆਂ-ਗੱਟੂ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਮਿਉਂਸੀਪਲ ਕਮੇਟੀ ਕਰਮਚਾਰੀ ਯੂਨੀਅਨ, ਖੰਨਾ ਦੇ ਪ੍ਰਧਾਨ ਅਨਿਲ ਕੁਮਾਰ ਗੱਟੂ ਨੇ ਅੱਜ ਦੋਸ਼ ਲਾਇਆ ਕਿ 6 ਮਹੀਨੇ ਪਹਿਲਾਂ ਬਾਬਾ ਕਸ਼ਮੀਰ ਗਿਰੀ ਦੇ ਪੁੱਤਰਾਂ ਨੇ ਮੇਰੇ ਬੇਟੇ 'ਤੇ ਹਮਲਾ ਕਰ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਐੱਸ.ਕੇ. ਸਕੂਲ ਆਫ਼ ਮਿਊਜ਼ਿਕ ਵਿਖੇ ਸੰਗੀਤਕ ਪ੍ਰੋਗਰਾਮ ਕਰਵਾਇਆ

ਸਮਰਾਲਾ, 18 ਅਕਤੂਬਰ (ਕੁਲਵਿੰਦਰ ਸਿੰਘ)-ਬੀਤੀ ਸ਼ਾਮ ਐੱਸ.ਕੇ. ਸਕੂਲ ਆਫ਼ ਮਿਊਜ਼ਿਕ ਸਮਰਾਲਾ ਵਿਖੇ ਸੰਗੀਤਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਨਨਕਾਣਾ ਪਬਲਿਕ ਸਕੂਲ ਫ਼ਤਿਹਪੁਰ ਜੱਟਾਂ ਦੇ ਪਿੰ੍ਰਸੀਪਲ ਕੁਲਦੀਪ ਕੌਰ ਨੇ ਬਤੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਾਹਨੇਵਾਲ ਮੰਡੀ 'ਚ ਝੋਨੇ ਦੀ ਆਮਦ 'ਤੇ ਚੁਕਾਈ ਦਾ ਕੰਮ ਤਸੱਲੀਬਖਸ਼-ਅਟਵਾਲ

ਸਾਹਨੇਵਾਲ, 18 ਅਕਤੂਬਰ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਮੁੱਖ ਮੰਡੀ ਤੇ ਇਸ ਨਾਲ ਜੁੜਵੇਂ ਖਰੀਦ ਕੇਂਦਰਾਂ ਵਿਚ ਕੱਲ੍ਹ ਤੱਕ 98384 ਕੁਇੰਟਲ ਝੋਨਾ ਖ਼ਰੀਦਿਆ ਗਿਆ, ਦਫ਼ਤਰ ਵਲੋਂ ਮਿਲੇ ਵੇਰਵੇ ਅਨੁਸਾਰ ਸਾਹਨੇਵਾਲ ਮੁੱਖ ਮੰਡੀ ਵਿਚ 51897 ਕੁਇੰਟਲ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਡਾਇਨਾ ਯੂਨੀਵਰਸਿਟੀ 'ਚੋਂ ਪੰਜਵੇਂ ਸਥਾਨ 'ਤੇ

ਦੋਰਾਹਾ, 18 ਅਕਤੂਬਰ (ਜਸਵੀਰ ਝੱਜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ. ਏ. (ਸੋਸ਼ੌਲੋਜੀ)-ਸਮੈਸਟਰ ਚੌਥੇ ਦੇ ਨਤੀਜੇ ਐਲਾਨੇ ਗਏ ਜਿਨ੍ਹਾਂ ਵਿਚ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਡਾਇਨਾ ਨੇ ਯੂਨੀਵਰਸਿਟੀ ਵਿਚੋਂ ਪੰਜਵੀਂ ਪੁਜ਼ੀਸ਼ਨ ...

ਪੂਰੀ ਖ਼ਬਰ »

ਖੇਤੀਬਾੜੀ ਦਫ਼ਤਰ ਡੇਹਲੋਂ ਵਿਖੇ ਡਾ. ਨਿਰਮਲ ਸਿੰਘ ਨੇ ਚਾਰਜ ਸੰਭਾਲਿਆ

ਡੇਹਲੋਂ, 18 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਖੇਤੀਬਾੜੀ ਦਫ਼ਤਰ ਡੇਹਲੋਂ ਵਿਖੇ ਡਾ. ਨਿਰਮਲ ਸਿੰਘ ਨੇ ਬਤੌਰ ਖੇਤੀਬਾੜੀ ਅਫ਼ਸਰ ਡੇਹਲੋਂ ਦਾ ਚਾਰਜ ਸੰਭਾਲ ਲਿਆ ਹੈ¢ਇਸ ਸਮੇਂ ਉਨ੍ਹਾਂ ਕਿਹਾ ਕਿ ਬਲਾਕ ਦੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ...

ਪੂਰੀ ਖ਼ਬਰ »

ਪੀ.ਏ.ਡੀ.ਬੀ. ਬੈਂਕ ਦੇ ਚੇਅਰਮੈਨ ਜੱਸੀ ਕਿਸ਼ਨਗੜ੍ਹ ਦਾ ਬਲਾਕ ਸੰਮਤੀ ਚੇਅਰਮੈਨ ਸੋਨੀ ਰੋਹਣੋਂ ਦੀ ਅਗਵਾਈ ਵਿਚ ਸਨਮਾਨ

ਖੰਨਾ, 18 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਪੀ.ਏ.ਡੀ.ਬੀ. ਬੈਂਕ ਦੇ ਨਵੇਂ ਚੁਣੇ ਗਏ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦਾ ਸਨਮਾਨ ਖੰਨਾ ਦੇ ਬਲਾਕ ਸੰਮਤੀ ਦਫ਼ਤਰ ਵਿਚ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਦੀ ਅਗਵਾਈ ਵਿਚ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX