ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  0 minutes ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਰੇਲਵੇ ਲਾਈਨਾਂ 'ਤੇ ਲਾਇਆ ਧਰਨਾ

ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮ.ਐੱਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 383ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅੱਜ ਦਾ ਧਰਨਾ ਰੇਲਵੇ ਲਾਈਨ 'ਤੇ ਲਾਇਆ ਗਿਆ | ਅੱਜ ਸਵੇਰੇ 10 ਵਜੇ ਤੋਂ ਲੈ ਕੇ ਛੇ ਘੰਟੇ ਦੇ ਰੇਲ ਰੋਕੋ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਮਿਲਿਆ | ਆਗੂਆਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੀ ਲਖੀਮਪੁਰ-ਖੀਰੀ ਕਾਂਡ ਵਿਚ ਸਿੱਧੀ ਸ਼ਮੂਲੀਅਤ ਹੈ | ਖ਼ੂਨੀ ਕਾਂਡ ਤੋਂ ਕੁੱਝ ਦਿਨ ਪਹਿਲਾਂ ਉਸ ਨੇ ਕਿਸਾਨਾਂ ਨੂੰ 'ਦੋ ਮਿੰਟ ਵਿਚ ਇਲਾਕੇ 'ਚੋਂ ਖਦੇੜਨ' ਵਾਲੀ ਧਮਕੀ ਦਿੱਤੀ ਸੀ | ਵਾਇਰਲ ਹੋਈ ਇਹ ਵੀਡੀਉ ਸਭ ਨੇ ਦੇਖੀ ਹੈ ਪਰ ਸ਼ਾਇਦ ਸਰਕਾਰ ਨੇ ਨਹੀਂ ਦੇਖੀ | ਅਜੈ ਮਿਸ਼ਰਾ 'ਤੇ ਧਾਰਾ 120-ਬੀ ਅਧੀਨ ਕੇਸ ਦਰਜ ਹੈ ਪਰ ਸਰਕਾਰ ਨਾ ਤਾਂ ਉਸ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰ ਰਹੀ ਹੈ ਅਤੇ ਨਾ ਹੀ ਅਜੇ ਤੱਕ ਗਿ੍ਫ਼ਤਾਰ ਕੀਤਾ ਹੈ | ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਰੁਲਦੂ ਸਿੰਘ ਮਾਨਸਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ | ਇਸ ਲਈ ਕੋਝੀਆਂ ਕਾਰਵਾਈਆਂ ਕਰ ਰਹੀ ਹੈ | ਧਰਨੇ ਦੌਰਾਨ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ, ਗੁਰਨਾਮ ਸਿੰਘ ਠੀਕਰੀਵਾਲਾ, ਜਸਪਾਲ ਸਿੰਘ ਕਲਾਲ ਮਾਜਰਾ, ਪਵਿੱਤਰ ਸਿੰਘ ਲਾਲੀ, ਮਨਜੀਤ ਰਾਜ, ਗੁਰਦੇਵ ਸਿੰਘ ਮਾਂਗੇਵਾਲ, ਜਗਤਾਰ ਬੈਂਸ, ਬਲਜੀਤ ਚੁਹਾਨਕੇ, ਜੱਗਾ ਸਿੰਘ ਬਦਰਾ, ਗੁਰਮੇਲ ਸ਼ਰਮਾ, ਜਗਰਾਜ ਸਿੰਘ ਹਰਦਾਸਪੁਰਾ, ਯਾਦਵਿੰਦਰ ਸਿੰਘ ਚੁਹਾਨਕੇ, ਗੋਰਾ ਸਿੰਘ ਢਿੱਲਵਾਂ, ਜਸਪਾਲ ਕੌਰ ਕਰਮਗੜ੍ਹ, ਲਾਲ ਸਿੰਘ ਧਨੌਲਾ, ਪ੍ਰੇਮਪਾਲ ਕੌਰ, ਬਾਬੂ ਸਿੰਘ ਖੁੱਡੀ, ਰਣਧੀਰ ਸਿੰਘ ਰਾਜਗੜ੍ਹ, ਜਗਸੀਰ ਸਿੰਘ ਛੀਨੀਵਾਲ, ਜਸਵੀਰ ਖੇੜੀ, ਸਾਧੂ ਸਿੰਘ ਛੀਨੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਡੀ.ਏ.ਪੀ. ਖਾਦ ਦੀ ਕਿੱਲਤ ਦਾ ਮਸਲੇ ਨੂੰ ਬਹੁਤ ਸ਼ਿੱਦਤ ਨਾਲ ਉਭਾਰਿਆ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ, ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਵਾਉਣ ਲਈ ਅਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ਹੰਡਿਆਇਆ ਦੇ ਰੇਲਵੇ ਟਰੈਕ ਉੱਪਰ ਧਰਨਾ ਦੇ ਕੇ ਆਪਣਾ ਰੋਸ ਜ਼ਾਹਰ ਕੀਤਾ | ਇਸ ਧਰਨੇ ਨੂੰ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਬੁੱਕਣ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਭਗਤ ਸਿੰਘ, ਜਰਨੈਲ ਸਿੰਘ ਜਵੰਧਾ ਪਿੰਡੀ, ਬਲਦੇਵ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਕੁਲਜੀਤ ਸਿੰਘ, ਹਰਜੀਤ ਸਿੰਘ, ਨਾਹਰ ਸਿੰਘ, ਬਲਵਿੰਦਰ ਸਿੰਘ, ਨਾਜਰ ਸਿੰਘ, ਕਰਨੈਲ ਸਿੰਘ ਨੇ ਬੋਲਦਿਆਂ ਕਿਹਾ ਕਿ ਭਾਜਪਾ ਹਕੂਮਤ ਵਲੋਂ ਦੇਸ਼ ਨੂੰ ਵਿਦੇਸ਼ੀ ਕਾਰਪੋਰੇਟ ਘਰਾਨਿਆਂ ਹਵਾਲੇ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ | ਯੂ.ਪੀ. ਕਾਂਡ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਲਈ ਬਣਾਏ ਜਾਨਲੇਵਾ ਖੇਤੀ ਕਾਨੂੰਨਾਂ ਸਮੇਤ ਸੋਧ ਬਿੱਲ, ਬਿਜਲੀ ਐਕਟ 2020 ਰੱਦ ਕਰਨੇ, ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮਾਂ 'ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ, ਯੂ.ਪੀ. ਦੇ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ | ਕਿਸਾਨਾਂ ਦੀਆਂ ਜਿਨਸਾਂ ਦੇ ਘੱਟੋ ਘੱਟ ਐੱਮ.ਐੱਸ.ਪੀ. ਸਰਕਾਰੀ ਮੁੱਲ ਅਤੇ ਖ਼ਰੀਦ ਦੀ ਸਰਕਾਰੀ ਗਰੰਟੀ ਹੋਵੇ | ਇਕ ਏਕੜ ਝੋਨੇ ਦੀ ਪਰਾਲੀ ਫੂਕਣ ਦੇ ਲਾਇਆ ਇਕ ਕਰੋੜ ਰੁਪਏ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਦਾ ਬਣਾਇਆ ਕਾਨੂੰਨ ਰੱਦ ਕੀਤਾ ਜਾਵੇ | ਪੰਜ ਜ਼ਿਲਿ੍ਹਆਂ ਦੇ ਨਰਮਾ ਪੀੜਤ ਕਿਸਾਨਾਂ ਨੂੰ ਨਰਮੇ ਦੇ ਮੁਆਵਜ਼ੇ ਦੀ ਮੰਗ ਬਿਨਾਂ ਸ਼ਰਤ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਮਨਜ਼ੂਰ ਕੀਤੀ ਜਾਵੇ | ਉਕਤ ਮੰਗਾਂ ਜੇਕਰ ਕੇਂਦਰ ਸਰਕਾਰ ਨਹੀਂ ਮੰਨਦੀ ਤਾਂ 26 ਅਕਤੂਬਰ ਨੂੰ ਲਖਨਊ ਵਿਚ ਦੇਸ਼ ਪੱਧਰ ਦੀ ਰੈਲੀ ਕੀਤੀ ਜਾਵੇਗੀ | ਇਸ ਮੌਕੇ ਐਡਵੋਕੇਟ ਗੁਰਚਰਨ ਸਿੰਘ ਧੌਲਾ, ਔਰਤ ਆਗੂ ਬੁਲਾਰੇ ਕਮਲਜੀਤ ਕੌਰ, ਸੁਖਦੇਵ ਕੌਰ, ਬਿੰਦਰਪਾਲ ਕੌਰ, ਅਮਰਜੀਤ ਕੌਰ, ਰਾਜ ਕੌਰ, ਸੰਦੀਪ ਕੌਰ, ਕੁਲਵਿੰਦਰ ਕੌਰ, ਸਰਬਜੀਤ ਕੌਰ ਕਾਲਾਬੂਲਾ ਆਦਿ ਸਮੇਤ ਮਰਦ-ਔਰਤਾਂ ਸਮੇਤ ਸ਼ਮੂਲੀਅਤ ਕੀਤੀ |

ਪਿੰਡ ਪੱਖੋਕੇ ਵਿਖੇ ਬੀਬੀ ਹਰਚੰਦ ਕੌਰ ਘਨੌਰੀ ਨੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਟੱਲੇਵਾਲ, 18 ਅਕਤੂਬਰ (ਸੋਨੀ ਚੀਮਾ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਲਈ ਪਾਰਦਰਸ਼ੀ ਢੰਗ ਨਾਲ ਸਹੂਲਤਾਂ ਦੇਣ ਲਈ ਚਲਾਈ ਮੁਹਿੰਮ ਨੇ ਵਿਰੋਧੀਆਂ ਨੂੰ ਚਾਰੋ ਖ਼ਾਨੇ ਚਿੱਤ ਕਰ ਦਿੱਤਾ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਨੂੰ ਹਟਾ ਕੇ ਛੇ ਮੈਂਬਰੀ ਕਮੇਟੀ ਦਾ ਕੀਤਾ ਗਠਨ

ਦਿੜ੍ਹਬਾ ਮੰਡੀ, 18 ਅਕਤੂਬਰ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸੀ | ਪ੍ਰਸ਼ਾਸਨ ਨੇ ਦੋਨੋਂ ਧਿਰਾਂ ਨਾਲ ਗੱਲਬਾਤ ਕਰ ਕੇ ਮਸਲਾ ਨਿਬੇੜ ਦਿੱਤਾ | ਪ੍ਰਧਾਨ ਜਸਪਾਲ ਸਿੰਘ ਜੱਸੀ ...

ਪੂਰੀ ਖ਼ਬਰ »

ਮਨਰੇਗਾ ਕੰਮ ਨਾ ਮਿਲਣ ਤੋਂ ਅੱਕੇ ਮਜ਼ਦੂਰਾਂ ਨੇ ਕੀਤਾ ਬੀ.ਡੀ.ਪੀ.ਓ. ਦਫ਼ਤਰ ਦਾ ਘਿਰਾਓ

ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਕੰਮ ਨਾ ਮਿਲਣ ਤੋਂ ਅੱਕੇ ਪਿੰਡ ਕੁਰੜ ਅਤੇ ਛੀਨੀਵਾਲ ਖ਼ੁਰਦ ਦੇ ਮਨਰੇਗਾ ਮਜ਼ਦੂਰਾਂ ਵਲੋਂ ਦਿਹਾਤੀ ਮਜ਼ਦੂਰ ਸਭਾ ਅਤੇ ਸੀ.ਟੀ.ਯੂ. ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦਾ ਘਿਰਾਉ ਕਰ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਅੱਜ ਸਥਾਨਕ ਕਚਹਿਰੀ ਚੌਂਕ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਇੰਚਾਰਜ ਲਾਭ ਸਿੰਘ ਉਗੋਕੇ ਅਤੇ ਯੂਥ ਆਗੂ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਨਗਰ ਕੌਂਸਲ ਦੀ ਅਚਨਚੇਤ ਚੈਕਿੰਗ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ਸ਼ਹਿਰੀ ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਅੱਜ ਸਵੇਰ 9 ਵਜੇ ਨਗਰ ਕੌਂਸਲ ਬਰਨਾਲਾ ਦੀ ਚੈਕਿੰਗ ਕੀਤੀ | ਚੈਕਿੰਗ ਦੌਰਾਨ 15 ਦੇ ਕਰੀਬ ਕਰਮਚਾਰੀ ਗੈਰ-ਹਾਜ਼ਰ ਪਾਏ ਗਏ ਤੇ ਉਨ੍ਹਾਂ ਸਾਰਿਆਂ ...

ਪੂਰੀ ਖ਼ਬਰ »

ਸਕੂਲ 'ਚੋਂ ਐਲ.ਈ.ਡੀ. ਚੋਰੀ

ਹੰਡਿਆਇਆ, 18 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਸਕੂਲ ਵਿਚੋਂ ਐਲ.ਈ.ਡੀ. ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਲੱਗੀ ਐਲ.ਈ.ਡੀ. ਚੋਰਾਂ ਵਲੋਂ ਚੋਰੀ ਕੀਤੀ ਗਈ ਹੈ | ਇਸ ਸਬੰਧੀ ਸਕੂਲ ਸਟਾਫ਼ ਵਲੋਂ ਪੁਲਿਸ ਚੌਕੀ ਹੰਡਿਆਇਆ ...

ਪੂਰੀ ਖ਼ਬਰ »

ਵਿਦਿਆਰਥੀ ਪ੍ਰਥਮ ਗਰਗ 'ਤੇ ਮਦਰ ਟੀਚਰ ਸਕੂਲ ਨੂੰ ਹੈ ਪੂਰਾ ਮਾਣ-ਕਪਿਲ ਮਿੱਤਲ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਪ੍ਰਥਮ ਗਰਗ ਨੇ ਜੇ. ਈ. ਈ. ਐਡਵਾਂਸ ਪੰਜਾਬ ਵਿਚ ਪਹਿਲਾ ਤੇ ਪੂਰੇ ਭਾਰਤ ਵਿਚ 20ਵਾਂ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਬਰਨਾਲਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਤਹਿਸੀਲ ਕੰਪਲੈਕਸ ਤਪਾ ਵਿਖੇ ਮਨਿਸਟਰੀਅਲ ਕਾਮਿਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਫਿਰ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਜਾਣਕਾਰੀ ਦਿੰਦੇ ਹੋਏ ਤਹਿਸੀਲ ਯੂਨੀਅਨ ਦੇ ਰੇਸ਼ਮ ਸਿੰਘ, ਮਨਪ੍ਰੀਤ ...

ਪੂਰੀ ਖ਼ਬਰ »

330 ਗ੍ਰਾਮ ਹੈਰੋਇਨ, 1 ਲੱਖ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਔਰਤਾਂ ਗਿ੍ਫ਼ਤਾਰ, ਭਗੌੜਾ ਕਾਬੂ

ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਪੁਲਿਸ ਵਲੋਂ ਦੋ ਔਰਤਾਂ ਨੂੰ 330 ਗ੍ਰਾਮ ਚਿੱਟਾ (ਹੈਰੋਇਨ), ਇਕ ਲੱਖ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਪਹਿਲੀ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਹੰਤ ਤੁਫ਼ਾਨ ਗਿਰੀ ਅੰਦਰਲੀ ਬਾਰਾਦਰੀ ਛਾਜਲੀ ਵਿਖੇ ਮੁਖੀ ਸਥਾਪਤ

ਛਾਜਲੀ, 18 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਛਾਜਲੀ ਅੰਦਰਲੀ ਬਾਰਾਦਰੀ ਮਹੰਤ ਸ੍ਰੀ 108 ਤੁਫ਼ਾਨ ਗਿਰੀ ਨੂੰ ਡੇਰੇ ਦੀ ਪਰੰਪਰਾ ਅਨੁਸਾਰ ਪਿੰਡ ਦੀ ਪੰਚਾਇਤ, ਨੰਬਰਦਾਰਾਂ ਤੇ ਪਿੰਡ ਵਾਸੀਆਂ ਵਲੋਂ ਪੱਗ ਦੇ ਕੇ ਨਵਾਂ ਮਹੰਤ ਥਾਪਿਆ ਗਿਆ | ਇਸ ਮੌਕੇ ਸੁਖਮਨੀ ...

ਪੂਰੀ ਖ਼ਬਰ »

ਤਜਿੰਦਰ ਸਿੰਘ ਪੰਜਾਬੀ ਬੋਲੀ ਦੇ ਪ੍ਰਚਾਰ ਲਈ ਪੈਦਲ ਚੱਲ ਕੇ ਸੁਨਾਮ ਪੁੱਜੇ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਮਾਨਸਾ ਦੇ ਤੇਜਿੰਦਰ ਸਿੰਘ, ਜੋ ਕਿ ਪੰਜਾਬੀ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਉਦੇਸ਼ ਨਾਲ ਸਾਈਕਲ ਦੌਰੇ 'ਤੇ ਸਨ, ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ਸੁਨਾਮ ਪਹੁੰਚੇ | ਉਨ੍ਹਾਂ ਨੇ ਦੇਸ ਦੇ ਮਹਾਨ ...

ਪੂਰੀ ਖ਼ਬਰ »

ਪਿੰਡ ਪੱਖੋਂ ਕਲਾਂ ਵਿਖੇ ਘਰ ਵਿਚੋਂ 15 ਤੋਲੇ ਸੋਨਾ ਚੋਰੀ, ਮਾਮਲਾ ਦਰਜ

ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਪਿੰਡ ਪੱਖੋਂ ਕਲਾਂ ਤੋਂ ਦਿਨ ਸਮੇਂ ਘਰ 'ਚੋਂ 15 ਤੋਲੇ ਸੋਨਾ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਦਰਜ ਮਾਮਲੇ ਦੀ ਕਹਾਣੀ ਅਨੁਸਾਰ ਪੀੜਤ ਵਿਅਕਤੀ ਪਰਮਜੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਰੇਲ ਰੋਕੋ ਅੰਦੋਲਨ ਤਹਿਤ ਤਪਾ ਦੇ ਰੇਲਵੇ ਸਟੇਸ਼ਨ 'ਤੇ ਪਸਰੀ ਰਹੀ ਸੁੰਨ

ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਲਖੀਮਪੁਰ ਖੀਰੀ ਮਾਮਲੇ 'ਚ ਅੱਜ ਜਿੱਥੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ ਉੱਥੇ ਤਪਾ ਦੇ ਰੇਲਵੇ ਸਟੇਸ਼ਨ 'ਤੇ ਸੁੰਨ ਪਸਰੀ ਰਹੀ | ਰੇਲਵੇ ਸਟੇਸ਼ਨ 'ਤੇ ਗੱਡੀਆਂ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਚੌਥਾ ਦਸਤਾਰ ਮੁਕਾਬਲਾ ਕਰਵਾਇਆ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)- ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਚੌਥਾ ਸੁੰਦਰ ਦਸਤਾਰ ਮੁਕਾਬਲਾ ਗੁਰਦੁਆਰਾ ਭਾਈ ਮੂਲ ਚੰਦ ਵਿਖੇ ਕਰਵਾਇਆ ਗਿਆ | ਦਸਤਾਰ ਮੁਕਾਬਲੇ ਦਾ ਉਦਘਾਟਨ ਬਾਬਾ ਪਵਨ ਕੁਮਾਰ ਸੋਲ੍ਹਾਂ ਦੇ ਮੱਠ, ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਪਿੰਡ ਬਡਬਰ ਦੇ ਨੌਜਵਾਨਾਂ ਨੂੰ ਕਿ੍ਕਟ, ਵਾਲੀਬਾਲ ਤੇ ਫੁੱਟਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਸ: ਕੇਵਲ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

23ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਕੱਲ੍ਹ ਤੋਂ

ਸੰਗਰੂਰ, 18 ਅਕਤੂਬਰ (ਪਸ਼ੌਰੀਆ) - 23ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਪੁਲਿਸ ਲਾਇਨ ਸੰਗਰੂਰ ਦੇ ਸਕੇਟਿੰਗ ਸਟੇਡੀਅਮ ਵਿਖੇ 20, 21 ਅਤੇ 22 ਅਕਤੂਬਰ ਨੂੰ ਹੋਵੇਗੀ | ਭਾਗ ਲੈਣ ਵਾਲੇ ਖਿਡਾਰੀ ਆਪਣੇ ਐਂਟਰੀ ਫਾਰਮ ਮੁਕੰਮਲ ਰੂਪ ਵਿਚ 19 ਅਕਤੂਬਰ ਤੱਕ ਪੁਲਿਸ ਲਾਇਨ ...

ਪੂਰੀ ਖ਼ਬਰ »

ਗੁਰਮੇਲ ਸਿੰਘ ਬੀ.ਡੀ.ਪੀ.ਓ. ਨੂੰ ਸੈਕਟਰੀ ਯੂਨੀਅਨ ਵਲੋਂ ਵਿਦਾਇਗੀ ਪਾਰਟੀ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਬੀ.ਡੀ.ਪੀ.ਓ. ਗੁਰਮੇਲ ਸਿੰਘ ਨੂੰ ਉਨ੍ਹਾਂ ਦੀ ਬਦਲੀ ਹੋਣ ਉਪਰੰਤ ਸੈਕਟਰੀ ਯੂਨੀਅਨ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸੈਕਟਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਗੁਰਮੇਲ ਸਿੰਘ ਬੀ.ਡੀ.ਪੀ.ਓ. ਕੋਲ ...

ਪੂਰੀ ਖ਼ਬਰ »

'ਆਪ' ਨੇ ਫੂਕਿਆ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ

ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਸ ਮੁੱਦੇ ਵਿਚ ਨਿਭਾਏ ਰੋਲ ਦੇ ਖਿਲਾਫ਼ ...

ਪੂਰੀ ਖ਼ਬਰ »

ਵਾਲੀਬਾਲ ਦੇ ਲੀਗ ਮੁਕਾਬਲੇ 'ਚ ਲਸ਼ਕਰੀ ਪੱਤੀ ਢਿਲਵਾਂ ਦੀ ਟੀਮ ਰਹੀ ਮੋਹਰੀ

ਤਪਾ ਮੰਡੀ, 18 ਅਕਤੂਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਢਿਲਵਾਂ (ਨਾਭਾ) ਦੀ ਲਾਲੂ ਪੱਤੀ ਦੇ ਮਨਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਦੀ ਯਾਦ ਵਿਚ ਪਰਿਵਾਰ ਦੇ ਸਹਿਯੋਗ ਨਾਲ ਨੌਜਵਾਨਾਂ ਵਲੋਂ ਵਾਲੀਬਾਲ ਖੇਡ ਲੀਗ ਦਾ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਡਰਾਇੰਗ ਮੁਕਾਬਲੇ ਕਰਵਾਏ

ਧਨੌਲਾ, 18 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਚਿੱਤਰਕਲਾ ਲਈ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਗਏ | ਸਭ ਤੋਂ ਸੁੰਦਰ ਚਿੱਤਰ ਬਣਾਉਣ ਵਾਲੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨੇ ਸ਼ਹਿਣਾ ਵਿਖੇ ਝੋਨੇ ਦੀ ਬੋਲੀ ਲਗਵਾਈ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੇ ਜਥੇਬੰਦੀਆਂ ਦੇ ਸਾਥੀਆਂ ਸਮੇਤ ਦਾਣਾ ਮੰਡੀ ਸ਼ਹਿਣਾ ਵਿਚ ਝੋਨੇ ਦੀਆਂ ਢੇਰੀਆਂ ਦੀ ਬੋਲੀ ਲਗਵਾਈ | ਇਸ ਮੌਕੇ ਨਾਮਧਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

79 ਮਜ਼ਦੂਰਾਂ ਨੇ ਪਲਾਟ ਲੈਣ ਸਬੰਧੀ ਅਰਜ਼ੀਆਂ ਬੀ.ਡੀ.ਪੀ.ਓ. ਨੂੰ ਸੌਂਪੀਆਂ

ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਸਬੰਧੀ ਜਾਰੀ ਹੁਕਮਾਂ ਤਹਿਤ ਪਿੰਡ ਚੁਹਾਣਕੇ ਕਲਾਂ ਨਾਲ ਸਬੰਧਿਤ 79 ਦੇ ਕਰੀਬ ਮਜ਼ਦੂਰ ਪਰਿਵਾਰਾਂ ਨੂੰ ਪਲਾਟ ਨਾ ਮਿਲਣ ਦੇ ਰੋਸ ਵਜੋਂ ਮਜ਼ਦੂਰ ...

ਪੂਰੀ ਖ਼ਬਰ »

ਸਾਇੰਸ ਸਿਟੀ ਕਪੂਰਥਲਾ ਦੁਆਰਾ ਤਿਆਰ ਕੀਤੀ ਬੱਸ ਪੁੱਜੀ ਮਹਿਲਾਂ ਚੌਂਕ 'ਚ

ਮਹਿਲਾਂ ਚੌਂਕ, 18 ਅਕਤੂਬਰ (ਸੁਖਵੀਰ ਸਿੰਘ ਢੀਂਡਸਾ) - ਪੁਸ਼ਪਾ ਗੁਜਰਾਲ ਸਿਟੀ ਕਪੂਰਥਲਾ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਨਜ਼ਰੀਆ ਅਤੇ ਰੁਚੀ ਪੈਦਾ ਕਰਨ ਦੇ ਮੰਤਵ ਤਹਿਤ ਵਿਗਿਆਨ ਦੇ ਵੱਖ-ਵੱਖ ਪ੍ਰੋਜੈਕਟਰਾਂ ਅਤੇ ਮਾਡਲਾਂ ਨਾਲ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ...

ਪੂਰੀ ਖ਼ਬਰ »

ਡੇਰਾ ਬਾਬਾ ਭਜਨ ਸਿੰਘ ਦੀਵਾਨਾ ਨੇ ਸੰਗਤ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ

ਟੱਲੇਵਾਲ, 18 ਅਕਤੂਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਪ੍ਰਸਿੱਧ ਡੇਰਾ ਬਾਬਾ ਭਜਨ ਸਿੰਘ ਦੇ ਗੱਦੀਨਸ਼ੀਨ ਬਾਬਾ ਜੰਗ ਸਿੰਘ ਦੀਵਾਨਾ ਦੀ ਅਗਵਾਈ ਵਿਚ ਸੰਗਤ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਬਾਬਾ ਜੰਗ ...

ਪੂਰੀ ਖ਼ਬਰ »

21 ਨੂੰ ਮੁੱਖ ਮੰਤਰੀ ਚੰਨੀ ਦੀ ਕੋਠੀ ਘੇਰਨ ਪੁੱਜਣਗੇ ਵੱਡੀ ਗਿਣਤੀ 'ਚ ਮੈਡੀਕਲ ਪ੍ਰੈਕਟੀਸ਼ਨਰਜ਼-ਪ੍ਰਧਾਨ ਬਿੱਲੂ

ਮਹਿਲ ਕਲਾਂ, 18 ਅਕਤੂਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪਿੰਡ 'ਚ ਕੰਮ ਕਰਦੇ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਨ ਅਤੇ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਹਲਕਾ ਮਹਿਲ ਕਲਾਂ ...

ਪੂਰੀ ਖ਼ਬਰ »

ਵਿਦਿਆਰਥੀ ਗੁਰਨੂਰ ਬਾਵਾ ਨੂੰ ਰਾਜ ਪੱਧਰੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਣ 'ਤੇ ਕੀਤਾ ਸਨਮਾਨਿਤ

ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀ ਗੁਰਨੂਰ ਬਾਵਾ ਵਲੋਂ ਪੰਜਾਬ ਰਾਜ ਕੈਡੇਟ ਕਿੱਕ ਬਾਕਸਿੰਗ ਚੈਪੀਅਨਸ਼ਿਪ 2021-22 ਵਿਚੋਂ ਸਬ-ਜੂਨੀਅਰ (13-15) ਉਮਰ ਤੇ 52 ਕਿੱਲੋ ਭਾਰ ਵਰਗ ਦੇ ਮੁਕਾਬਿਲਆਂ ਵਿਚ ਸੋਨ ਤਗਮਾ ਜਿੱਤਣ ...

ਪੂਰੀ ਖ਼ਬਰ »

ਸ਼ਰਧਾ ਤੇ ਵਿਸ਼ਵਾਸ ਪ੍ਰਪੱਕ ਹੋਣ ਨਾਲ ਜੀਵਨ ਦੀ ਹਰ ਖ਼ੁਸ਼ੀ ਸਹਿਜੇ ਹੀ ਮਿਲ ਜਾਂਦੀ ਹੈ-ਸ਼ਾਸਤਰੀ ਰਾਮਪਾਲ

ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਪਵਿੱਤਰ ਹਿਰਦੇ ਵਾਲਾ ਗੁਰਮੁਖ ਜੀਵ ਹਮੇਸ਼ਾ ਸੱਚ ਦੇ ਰਾਹ 'ਤੇ ਚਲਦੇ ਹੋਏ ਦੂਸਰਿਆਂ ਦਾ ਭਲਾ ਲੋਚਦਾ ਹੈ ਅਤੇ ਭਗਵਾਨ ਪ੍ਰਤੀ ਜੀਵ ਦੀ ਸ਼ਰਧਾ ਵਿਸ਼ਵਾਸ ਪ੍ਰਪੱਕ ਹੋਣ ਨਾਲ ਜੀਵਨ ਦੀ ਹਰ ਖ਼ੁਸ਼ੀ ਸਹਿਜੇ ਹੀ ਮਿਲ ਜਾਂਦੀ ਹੈ | ਇਹ ...

ਪੂਰੀ ਖ਼ਬਰ »

ਹਲਕਾ ਵਿਧਾਇਕ ਪਿਰਮਲ ਸਿੰਘ ਨੇ ਨਿੰਮਵਾਲਾ ਵਾਲਾ ਮੌੜ ਵਿਖੇ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਨਿੰਮਵਾਲਾ ਮੌੜ ਵਿਖੇ ਸਰਪੰਚ ਗੁਰਮੀਤ ਕੌਰ ਅਤੇ ਯੂਥ ਆਗੂ ਅਮਨਾ ਮਾਨ ਨਿੰਮਵਾਲਾ ਦੇ ਘਰ ਪਿੰਡ ਦੇ ਵਿਕਾਸ ਲਈ ਮੀਟਿੰਗਾਂ ਕੀਤੀਆਂ | ਸਰਪੰਚ ਗੁਰਮੀਤ ਕੌਰ ਵਲੋਂ ਜਿੱਥੇ ਪਿੰਡ ਦੇ ਵਿਕਾਸ ...

ਪੂਰੀ ਖ਼ਬਰ »

ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਨਾ ਮਿਲਣ ਕਾਰਨ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੋਇਆ-ਬਾਬਾ ਖਾਲਸਾ

ਸ਼ਹਿਣਾ, 18 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਬੀਤੇ ਕਈ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਗਾਤਾਰ ਹੁੰਦੀ ਆ ਰਹੀ ਹੈ, ਪਰ ਸਮੇਂ ਸਿਰ ਸਰਕਾਰਾਂ ਅਤੇ ਪੁਲਿਸ ਵਲੋਂ ਕਾਰਵਾਈ ਨਾ ਹੋਣ ਕਾਰਨ ਅਜਿਹੇ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਮਜ਼ਦੂਰ ਮੋਰਚੇ ਦੀ ਸਾਂਝੀ ਸੂਬਾਈ ਮੀਟਿੰਗ ਹੋਈ-ਮੁੱਖ ਮੰਤਰੀ ਚੰਨੀ ਦੇ ਸ਼ਹਿਰ ਮੋਰਿੰਡਾ 'ਚ ਸੂਬਾਈ ਰੈਲੀ ਤੇ ਮੁਜ਼ਾਹਰਾ 29 ਨੂੰ

ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਪ੍ਰਧਾਨ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਮਜ਼ਦੂਰ ਮੋਰਚੇ ਦੀ ਸਾਂਝੀ ਸੂਬਾਈ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਦੇ ਸੂਬਾਈ ਆਗੂਆਂ ਲਛਮਣ ...

ਪੂਰੀ ਖ਼ਬਰ »

ਦਿਨੋਂ–ਦਿਨ ਵੱਧ ਰਹੇ ਡੇਂਗੂ ਦੇ ਪ੍ਰਕੋਪ ਵੱਲ ਪ੍ਰਸ਼ਾਸਨ ਦਾ ਨਹੀਂ ਕੋਈ ਧਿਆਨ ਫੋਗਿੰਗ ਨਾ ਕਰਵਾਏ ਜਾਣ 'ਤੇ ਲੋਕਾਂ ਨੇ ਕੀਤਾ ਰੋਸ ਪ੍ਰਗਟ

ਬਰਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਦਿਨੋਂ ਦਿਨ ਵੱਧ ਰਹੇ ਡੇਂਗੂ ਦੇ ਪ੍ਰਕੋਪ ਵੱਲ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ, ਜਿਸ ਕਾਰਨ ਹਰ ਘਰ ਵਿਚ ਡੇਂਗੂ ਦੇ ਕਈ ਕਈ ਮਰੀਜ਼ ਤੇਜ਼ ਬੁਖ਼ਾਰ ਤੋਂ ਪੀੜਤ ਹਨ | ਬੇਸ਼ੱਕ ਪ੍ਰਸ਼ਾਸਨ ਤੇ ਸਿਹਤ ...

ਪੂਰੀ ਖ਼ਬਰ »

ਅਕਾਲ ਕਾਲਜ ਕੌਂਸਲ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ 5 ਜੋੜਿਆਂ ਦੇ ਕਰਵਾਏ ਆਨੰਦ ਕਾਰਜ

ਮਸਤੂਆਣਾ ਸਾਹਿਬ, 18 ਅਕਤੂਬਰ (ਦਮਦਮੀ) -ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ( ਪ੍ਰੋ.) ਐਸ.ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੋੜਵੰਦ ਤੇ ਗਰੀਬ ਪਰਿਵਾਰਾਂ ਦੀਆਂ 5 ਲੜਕੀਆਂ ਦੇ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਦਾ ਸਾਈਕਲ 'ਤੇ ਵੱਖ-ਵੱਖ ਪਿੰਡਾਂ, ਸ਼ਹਿਰਾਂ 'ਚ ਪ੍ਰਚਾਰ ਕਰ ਰਹੇ ਭਾਈ ਤੇਜਿੰਦਰ ਸਿੰਘ ਮਾਨਸਾ ਦਾ ਵੱਖ-ਵੱਖ ਸੰਸਥਾਵਾਂ ਨੇ ਕੀਤਾ ਸਨਮਾਨ

ਧਰਮਗੜ੍ਹ, 18 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਵਿਖੇ ਪੁੱਜਣ 'ਤੇ ਪੰਜਾਬੀ ਮਾਂ-ਬੋਲੀ ਦਾ ਸਾਈਕਲ 'ਤੇ ਵੱਖ-ਵੱਖ ਪਿੰਡਾਂ, ਸ਼ਹਿਰਾਂ 'ਚ ਪ੍ਰਚਾਰ ਕਰ ਰਹੇ ਭਾਈ ਤੇਜਿੰਦਰ ਸਿੰਘ ਮਾਨਸਾ ਦਾ ਵੱਖ-ਵੱਖ ਸੰਸਥਾਵਾਂ ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX