ਅੰਮਿ੍ਤਸਰ, 18 ਅਕਤੂਬਰ (ਸ.ਰ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ | ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਕੈਨੇਡਾ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅੰਤਿ੍ੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਿਲ ਹਨ | ਸੁਰਜੀਤ ਸਿੰਘ ਭਿੱਟੇਵੱਡ ਨੇ ਦੱਸਿਆ ਕਿ ਕੈਨੇਡਾ ਦੇ ਬੀਸੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਇਸ ਸਬੰਧ ਵਿਚ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਸ. ਭਿੱਟੇਵੱਡ ਅਨੁਸਾਰ ਵਫ਼ਦ ਨੇ ਹੁਣ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਸਫੋਰਟ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਟ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕੈਨੇਡਾ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤ ਦੀ ਰਾਏ ਨੂੰ ਖ਼ਾਸ ਮਹੱਤਵ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ |
ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ)-ਉਂਟਾਰੀਓ ਪ੍ਰਾਂਤ 'ਚ ਖੁੰਬਾਂ ਵਾਂਗ ਉੱਗਦੀਆਂ ਰੋਜ਼ਗਾਰ ਏਜੰਸੀਆਂ 'ਚ ਕਾਮਿਆਂ ਨਾਲ ਹੁੰਦੇ ਬੁਰੇ ਵਿਵਿਹਾਰ ਦੀ ਚਰਚਾ ਤਾਂ ਬੀਤੇ ਕੁਝ ਦਹਾਕਿਆਂ ਤੋਂ ਚੱਲ ਰਹੀ ਹੈ ਅਤੇ ਸਰਕਾਰ ਵਲੋਂ ਇਹ ਸ਼ੋਸ਼ਣ ਰੋਕਣ ਲਈ ਕੁਝ ਨਾ ਕਰਨ ਦੀ ...
ਜਲੰਧਰ, 18 ਅਕਤੂਬਰ (ਅਜੀਤ ਬਿਊਰੋ)-ਪੰਜਾਬੀ ਅਦਾਕਾਰ ਅਤੇ ਗਾਇਕ ਪਰਮੀਸ਼ ਵਰਮਾ ਨੇ ਬੀਤੇ ਦਿਨੀਂ ਗੀਤ ਗਰੇਵਾਲ ਨਾਲ ਮੰਗਣੀ ਕਰਵਾ ਲਈ | ਪਰਮੀਸ਼ ਵਲੋਂ ਆਪਣੀ ਮੰਗਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਏ 'ਤੇ ਸਾਂਝੀਆਂ ਕੀਤੀਆਂ ਗਈਆਂ | ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਨਾਲ ...
ਅਲਪੁੱਝਾ (ਕੇਰਲ), 18 ਅਕਤੂਬਰ (ਏਜੰਸੀ)-ਕੇਰਲ ਵਿਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਦੌਰਾਨ ਪੇਸ਼ੇ ਤੋਂ ਸਿਹਤ ਕਰਮੀ ਇਕ ਜੋੜਾ ਅੱਜ ਪਾਣੀ ਨਾਲ ਭਰੀਆਂ ਸੜਕਾਂ ਤੇ ਹੋਰ ਸਮੱਸਿਆਵਾਂ ਨਾਲ ਜੂਝਦੇ ਹੋਏ ਅਲੂਮੀਨੀਅਮ ਦੇ ਇਕ ਵੱਡੇ ਭਾਂਡੇ 'ਚ ਬੈਠ ਕੇ ਵਿਆਹ ਵਾਲੀ ਜਗ੍ਹਾ ...
ਵਾਸ਼ਿੰਗਟਨ, 18 ਅਕਤੂਬਰ (ਏਜੰਸੀ)-ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕਾਲਿਨ ਪਾਵੇਲ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਉਹ 84 ਸਾਲ ਦੇ ਸਨ | ਪਾਵੇਲ ਵਿਦੇਸ਼ ਮੰਤਰੀ ਤੋਂ ਇਲਾਵਾ ਜੁਆਇੰਟ ਚੀਫਜ਼ ਆਫ ਸਟਾਫ ਦੇ ਚੇਅਰਮੈਨ ਵੀ ਰਹਿ ਚੁੱਕੇ ਸਨ | ਉਨ੍ਹਾਂ ਦੇ ਦਿਹਾਂਤ ਦੀ ...
ਗਲਾਸਗੋ, 18 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਤਕਰੀਬਨ ਇਕ ਸਾਲ ਤੋਂ ਧਰਨੇ ਲਗਾਈ ਬੈਠੇ ਹਨ | ਸਕਾਟਲੈਂਡ ਦਾ ਸਮੁੱਚਾ ਪੰਜਾਬੀ ਭਾਈਚਾਰਾ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ...
ਲੰਡਨ, 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਾਰਾ ਮੰਡਲ ਦਾ ਦੁਨੀਆ ਦਾ ਸਭ ਤੋਂ ਪੁਰਾਣਾ ਨਕਸ਼ਾ ਯੂ.ਕੇ. ਦੇ ਬਿ੍ਟਿਸ਼ ਮਿਊਜ਼ੀਅਮ 'ਚ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ | ਨੇਬਰਾ ਸਕਾਈ ਡਿਸਕ (ਨਕਸ਼ਾ) 3,600 ਸਾਲ ਪੁਰਾਣੀ ਮੰਨੀ ਜਾਂਦੀ ਹੈ | ਕਾਂਸੀ ਦੀ ਇਹ ਡਿਸਕ 1999 'ਚ ...
ਸੈਕਰਾਮੈਂਟੋ 18 ਅਕਤੂਬਰ (ਹੁਸਨ ਲੜੋਆ ਬੰਗਾ)-ਟਸਕਾਲੂਸਾ, ਅਲਾਬਾਮਾ ਵਿਚ ਆਪਣੇ ਸੌਣ ਵਾਲੇ ਕਮਰੇ ਵਿਚ ਆਈਪੈਡ 'ਤੇ ਖੇਡ ਰਹੇ ਇਕ 13 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਟਸਕਾਲੂਸਾ ਪੁਲਿਸ ਵਿਭਾਗ ਅਨੁਸਾਰ ਬੱਚੇ ਦੇ ਗੋਲੀ ਕਮਰੇ ਦੀ ਖਿੜਕੀ ਰਾਹੀਂ ...
ਟੋਰਾਂਟੋ, 18 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਚ ਨਵੀਂ ਚੁਣੀ ਪਾਰਲੀਮੈਂਟ ਦਾ ਸੈਸ਼ਨ 22 ਨਵੰਬਰ ਨੂੰ ਗਠਿਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਪਰ ਉਸ ਤੋਂ ਪਹਿਲਾਂ 26 ਅਕਤੂਬਰ ਨੂੰ ਨਵਾਂ ਮੰਤਰੀ ਮੰਡਲ ਹੋਂਦ ਵਿਚ ਆਵੇਗਾ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ...
ਸੈਕਰਾਮੈਂਟੋ 18 ਅਕਤੂਬਰ (ਹੁਸਨ ਲੜੋਆ ਬੰਗਾ)- ਫੋਰਟ ਸਮਿਥ, ਅਰਕਾਂਸਸ, ਵਿਚ ਪ੍ਰਤਖ ਤੌਰ 'ਤੇ ਨਜ਼ਰ ਆ ਰਹੇ ਇਕ ਘਰੇਲੂ ਝਗੜੇ ਵਿਚ ਇਕ ਵਿਅਕਤੀ ਨੇ ਆਪਣੇ ਪੁੱਤਰ ਤੇ ਪਤਨੀ ਦੀ ਹੱਤਿਆ ਕਰ ਦਿੱਤੀ | ਫੋਰਟ ਸਮਿਥ ਦੇ ਪੁਲਿਸ ਮੁਖੀ ਡੈਨੀ ਬੇਕਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ...
ਕੈਲਗਰੀ 18 ਅਕਤੂਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਪ੍ਰਧਾਨ ਦਵਿੰਦਰ ਮਲਹਾਂਸ ਦੀ ਅਗਵਾਈ ਵਿਚ ਹੋਈ। ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਸਭ ਨੂੰ ਜੀ ਆਇਆਂ ਆਖਿਆ। ਕਹਾਣੀਕਾਰ ਦਵਿੰਦਰ ਮਲਹਾਂਸ ਦਾ ਪਲੇਠਾ ਨਾਵਲ 'ਜੰਗਲੀ ਗੁਲਾਬ' 'ਤੇ ...
ਬ੍ਰਿਸਬੇਨ, 18 ਅਕਤੂਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ਼ ਆਸਟ੍ਰੇਲੀਆ ਵਲੋਂ ਸਥਾਨਿਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਇੰਗਲੈਂਡ ਵਸਦੇ ਲੇਖਕ ਅਤੇ ਫਿਲਮਸਾਜ਼ ਗੁਰਚਰਨ ਸੱਗੂ ਦੀ ਜੀਵਨੀ ਮੂਲਕ ਕਿਤਾਬ 'ਵੇਖਿਆ ਸ਼ਹਿਰ ਬੰਬਈ' ...
ਬਰੇਸ਼ੀਆ (ਇਟਲੀ), 18 ਅਕਤੁੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਸ਼ਹਿਰ ਪਾਰਮਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕਲਤੂਰਾ ਸਿੱਖ ਇਟਲੀ, ਗੁਰਦੁਆਰਾ ਸਿੰਘ ਸਭਾ ਪਾਰਮਾ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ...
ਸਿਆਟਲ, 18 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਮੁੱਖ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਾਮਦਾਸ ਸੰਸਥਾ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ...
ਲੰਡਨ, 18 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵੈਸਟ ਲੰਡਨ ਕਮਿਊਨਿਟੀ ਅਚੀਵਮੈਂਟ ਐਵਾਰਡ 22 ਅਕਤੂਬਰ ਨੂੰ ਓਸਟਰਲੇ ਪਾਰਕ ਹੋਟਲ ਹੰਸਲੋ ਵਿਖੇ ਕਰਵਾਇਆ ਜਾ ਰਿਹਾ ਹੈ। ਵੈਸਟ ਲੰਡਨ ਏਸ਼ੀਅਨ ਸੁਸਾਇਟੀ ਦੇ ਚੇਅਰਮੈਨ ਜਸਕਰਨ ਸਿੰਘ ਨੇ ਕਿਹਾ ਪਿਛਲੇ 18 ਮਹੀਨਿਆਂ ਦੌਰਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX