ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਜੰਮੂ-ਕਸ਼ਮੀਰ ਵਿਚ ਲਗਾਤਾਰ ਹੋ ਰਹੀਆਂ ਹੱਤਿਆਵਾਂ ਦੇ ਵਿਰੋਧ ਵਿਚ ਸ਼ਾਸਤਰੀ ਭਵਨ ਦੇ ਬਾਹਰ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ (ਐੱਨ.ਐੱਸ.ਯੂ.ਆਈ.) ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਦੀ ਅਗਵਾਈ ਐੱਨ.ਐੱਸ.ਯੂ.ਆਈ. ਦੇ ਰਾਸ਼ਟਰੀ ਪ੍ਰਧਾਨ ਨੀਰਜ ਕੁੰਦਰਾ ਨੇ ਕੀਤੀ | ਇਸ ਪ੍ਰਦਰਸ਼ਨ 'ਚ ਅਨੇਕਾਂ ਵਰਕਰਾਂ ਨੇ ਹਿੱਸਾ ਲਿਆ | ਉਨ੍ਹਾਂ ਇਸ ਮੌਕੇ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਭਾਜਪਾ ਦੇ ਵਿਰੁੱਧ ਨਾਅਰੇ ਵੀ ਲਗਾਏ | ਇਸ ਪ੍ਰਦਰਸ਼ਨ ਵਿਚ ਐੱਨ.ਐੱਸ.ਯੂ.ਆਈ. ਦੇ ਵਰਕਰਾਂ ਦੀ ਪੁਲਿਸ ਦੇ ਨਾਲ ਝੜਪ ਵੀ ਹੋਈ ਅਤੇ ਐੱਨ.ਐੱਸ.ਯੂ.ਆਈ. ਦੇ ਰਾਸ਼ਟਰੀ ਪ੍ਰਧਾਨ ਨੀਰਜ ਕੁੰਦਰਾ ਤੇ ਹੋਰ ਵਰਕਰਾਂ ਨੂੰ ਪੁਲਿਸ ਹਿਰਾਸਤ 'ਚ ਲੈ ਕੇ ਮੰਦਰ ਮਾਰਗ ਥਾਣੇ 'ਚ ਲੈ ਗਈ | ਨੀਰਜ ਕੁੰਦਰਾ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਜੰਮੂ-ਕਸ਼ਮੀਰ ਵਿਚ ਬੇਗੁਨਾਹ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਨਾਲ ਹੀ ਜਵਾਨ ਵੀ ਸ਼ਹੀਦ ਹੋ ਰਹੇ ਹਨ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਫਿਰ ਤੋਂ 90 ਦੇ ਦਹਾਕੇ ਵਾਲੇ ਹਾਲਾਤ ਪੈਦਾ ਹੋ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਮੀਨੀ ਪੱਧਰ 'ਤੇ ਸੁਰੱਖਿਆ ਵਿਚ ਚੂਕ ਹੋ ਰਹੀ ਹੈ, ਉਹ ਠੀਕ ਕੀਤੀ ਜਾਵੇ ਤਾਂ ਕਿ ਲੋਕ ਖੁਸ਼ਹਾਲ ਜੀਵਨ ਬਤੀਤ ਕਰ ਸਕਣ |
ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨਾਲ ਹੋਈ ਬਦਸਲੂਕੀ ਨੂੰ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ (ਪ੍ਰਧਾਨ ਇਸਤਰੀ ਅਕਾਲੀ ਦਲ ਦਿੱਲੀ ਪ੍ਰਦੇਸ਼) ਨੇ ਬੇਹੱਦ ਮੰਦਭਾਗਾ ...
ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਵੱਲੋਂ ਰੁਜ਼ਗਾਰ ਬਾਜ਼ਾਰ 2.0 ਪੋਰਟਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਇਹ ਦੇਸ਼ 'ਚ ਆਪਣੀ ਤਰ੍ਹਾਂ ਦਾ ਪਹਿਲਾ ਜੌਬ ਮੈਚਿੰਗ ਡਿਜ਼ੀਟਲ ਪਲੇਟਫਾਰਮ ਹੋਏਗਾ ਜਿੱਥੇ ਨੌਜਵਾਨ ਨੌਕਰੀ ਲਈ ਅਰਜ਼ੀ ਦਾਖਲ ਕਰ ...
ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਕੌਮੀ ਪੱਧਰ 'ਤੇ ਸਖਤ ਕਾਨੂੰਨ ਬਣਾਇਆ ਜਾਵੇ | ...
ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ 'ਰੈਡ ਲਾਈਟ ਆਨ ਗੱਡੀ ਆਫ' ਯਾਨੀ ਲਾਲਬੱਤੀ ਹੋਣ 'ਤੇ ਗੱਡੀ ਦਾ ਇੰਜਨ ਬੰਦ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ | ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਦੇ ਹਿੱਸੇ ਦੇ ...
ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁਦਿਕਸ਼ਾ ਦੇ ਆਸ਼ੀਰਵਾਦ ਨਾਲ ਦਿੱਲੀ ਦੇ ਸੁਭਾਸ਼ ਨਗਰ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸੰਤ ਨਿਰੰਕਾਰੀ ਮਿਸ਼ਨ ਦੇ 81 ਸ਼ਰਧਾਲੂ ਸੇਵਾਦਾਰਾਂ ਨੇ ਖ਼ੂਨਦਾਨ ਕੀਤਾ | ਖੂਨ ਇਕੱਠਾ ਕਰਨ ਲਈ ਇੰਡੀਆ ...
ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਇੰਦਰਾ ਗਾਂਧੀ ਟੈਕਨੀਕਲ ਯੂਨੀਵਰਸਿਟੀ ਫ਼ਾਰ ਵੂਮੈਨ ਵਿਚ ਕੰਮ ਕਰ ਰਹੇ ਸਫ਼ਾਈ ਕਰਮਚਾਰੀ ਅਤੇ ਸਫ਼ਾਈ ਕਾਮਗਾਰ ਯੂਨੀਅਨ ਦੇ ਵਰਕਰਾਂ ਨੇ ਦਿੱਲੀ ਸਰਕਾਰ ਦੇ ਉਪ ਮੱੁਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ...
ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮਹੇੜੂ ਨਜ਼ਦੀਕ ਇਕ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ 'ਚ ਸਤਨਾਮਪੁਰਾ ਪੁਲਿਸ ਨੇ ਕਾਬੂ ਕੀਤੇ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ...
ਕਪੂਰਥਲਾ, 18 ਅਕਤੂਬਰ (ਸਡਾਨਾ)-ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਮਲਕੀਤ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਂਜਲੀ ਰੋਡ 'ਤੇ ...
ਸਿਰਸਾ, 18 ਅਕਤੂਬਰ ( ਭੁਪਿੰਦਰ ਪੰਨੀਵਾਲਿਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਦੇ ਤਹਿਤ ਸਿਰਸਾ ਵਿੱਚ ਵੀ ਰੇਲਾਂ ਦਾ ਚੱਕਾ ਜਾਮ ਰਿਹਾ | ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਤੋਂ ...
ਸ਼ਾਹਬਾਦ ਮਾਰਕੰਡਾ, 18 ਅਕਤੂਬਰ (ਅਵਤਾਰ ਸਿੰਘ)-ਜ਼ਿਲ੍ਹਾ ਸਿਵਲ ਸਰਜਨ ਡਾ. ਸੰਤ ਲਾਲ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਕੁਰੂਕੇਸ਼ਤਰ ਵਿਚ ਕੋਰੋਨਾ ਮਰੀਜ਼ਾਂ ਦਾ ਰਿਕਵਰੀ ਰੇਟ ਕਾਫ਼ੀ ਚੰਗੇ ਪੱਧਰ ਉੱਤੇ ਚੱਲ ਰਹੀ ਹੈ ਅਤੇ ਹੁਣ ਤੱਕ ਕੁਰੂਕੇਸ਼ਤਰ ਵਿਚ 5 ਲੱਖ 15 ਹਜ਼ਾਰ 626 ...
ਸ੍ਰੀਨਗਰ, 18 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਸ੍ਰੀਨਗਰ ਅਤੇ ਤਰਾਲ ਵਿਖੇ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਅਤੇ ਗੁਰਮਤਿ ਟਕਸਾਲ ਕਸ਼ਮੀਰ ਵਲੋਂ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ | ਸਮਾਗਮ 'ਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...
ਏਲਨਾਬਾਦ,18 ਅਕਤੂਬਰ ( ਜਗਤਾਰ ਸਮਾਲਸਰ ) ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚÏਟਾਲਾ ਨੇ ਕਿਹਾ ਕਿ ਏਲਨਾਬਾਦ ਜ਼ਿਮਨੀ ਚੋਣ ਦੌਰਾਨ ਅਭੈ ਸਿੰਘ ਚÏਟਾਲਾ ਦੀ ਜਿੱਤ ਸੂਬੇ ਦੀ ਰਾਜਨੀਤੀ 'ਤੇ ਅਸਰ ਪਾਵੇਗੀ ਅਤੇ ਹਰਿਆਣਾ ਦੇ ਰਾਜਨੀਤਕ ਹਾਲਤ ਅਤੇ ਦਿਸ਼ਾ ਵੀ ਬਦਲੇਗੀ | ਅੱਜ ...
ਕਰਨਾਲ, 18 ਅਕਤੂਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦਰ ਕੇਜਰੀਵਾਲ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਪਾਰਟੀ ਵਰਕਰ ਘਰ-ਘਰ ਪਹੁੰਚਾਉਣ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਸੁਸ਼ੀਲ ਗੁਪਤਾ ਨੇ ਸਦਰ ਬਾਜਾਰ ਸਥਿਤ ...
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਗਾਇਕੀ ਖੇਤਰੀ ਵਿਚ ਨਾਮੀ ਗਾਇਕਾਂ ਵਲੋਂ ਜਿਥੇ ਗੀਤਕਾਰ ਗਿੱਲ ਰੌਂਤਾ (ਗੁਰਵਿੰਦਰ ਗਿੱਲ) ਦੇ ਲਿਖੇ ਗੀਤ ਗਾ ਕੇ ਖ਼ੂਬ ਨਾਮਣਾ ਖੱਟਿਆ, ਉਥੇ ਗਿੱਲ ਰੌਂਤਾ ਵੀ ਉਨ੍ਹਾਂ ਗਾਇਕਾਂ ਦੀਆਂ ਆਵਾਜ਼ਾਂ 'ਚ ਗਾਏ ਆਪਣੇ ...
ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਪਿਛਲੇ ਦਿਨਾਂ ਤੋਂ ਵਧ ਰਿਹਾ ਹੈ ਪਰ ਬਾਰਿਸ਼ ਪੈਣ ਕਰਕੇ ਪ੍ਰਦੂਸ਼ਣ ਤੋਂ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਮਿਲੀ ਹੈ | ਉੱਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਾਰਿਸ਼ ਪੈਣ 'ਤੇ ਪ੍ਰਦੂਸ਼ਣ ...
ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੂਰਬੀ ਦਿੱਲੀ 'ਚ ਰਹਿਣ ਵਾਲੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਜਲਦੀ ਹੀ ਮਿਲੇਗਾ ਅਤੇ ਇਸ ਦੇ 64 ਵਾਰਡਾਂ ਵਿਚ ਰਾਤ ਦੇ ਹਨੇਰੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ | ਇਨ੍ਹਾਂ ਵਾਰਡਾਂ ਵਿਚ ਸਟਰੀਟ ਲਾਈਟਾਂ ਲੱਗਣੀਆਂ ਅਤੇ ...
ਨਵੀਂ ਦਿੱਲੀ, 18 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਲ ਦੀ ਬਿਮਾਰੀ ਦੇ ਨਾਲ ਪੀੜਤ ਮਰੀਜ਼ਾਂ ਲਈ ਓ.ਪੀ.ਡੀ. ਵਿਚ ਵਿਸ਼ੇਸ਼ ਕਲੀਨਿਕ ਦੀ ਸ਼ੁਰੂਆਤ ਹੋ ਗਈ ਹੈ | ਇਸ ਦੇ ਪਹਿਲੇ ਦਿਨ ਘੱਟ ਗਿਣਤੀ ਵਿਚ ਮਰੀਜ਼ ਪਹੁੰਚੇ | ਜਿਵੇਂ-ਜਿਵੇਂ ਹੀ ...
ਚੰਡੀਗੜ੍ਹ, 18 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਨੇੜੇ ਪੈਂਦੇ ਜੰਗਲ ਇਲਾਕੇ 'ਚ ਇਕ ਦਰੱਖ਼ਤ ਨਾਲ ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਲਟਕਦੀ ਮਿਲੀ | ਮਾਮਲੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਵਿਅਕਤੀ ਨੂੰ ਦਰੱਖ਼ਤ ਤੋਂ ਉਤਾਰ ਕੇ ...
ਚੰਡਿਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਸ਼ਹਿਰ 'ਚ 20 ਅਕਤੂਬਰ ਨੂੰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ | ਜਿਸ ਦੇ ਮੱਦੇਨਜ਼ਰ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਧਨਾਸ ਤੋਂ ਸ਼ੁਰੂ ਹੋ ਕੇ ਸੈਕਟਰ-25, 24, 23, 22 'ਚ ਦੀ ਹੁੰਦੀ ਹੋਈ ...
ਚੰਡੀਗੜ੍ਹ, 18 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੈਟਰੋਲ, ਡੀਜ਼ਲ, ਗੈਸ, ਸਬਜ਼ੀਆਂ, ਦਾਲਾਂ ਆਦਿ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਂਵਾਂ 'ਤੇ ਰੋਸ ਰੈਲੀ ਕੱਢੀ ਗਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...
ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਆਰ. ਟੀ. ਆਈ. ਕਾਰਕੁੰਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਸਬੂਤ ਭੇਜੇ ਹਨ ਕਿ ਕਿਵੇਂ ਰਾਜ 'ਚ ਸਿਆਸੀ ਆਗੂਆਂ ਦੇ ਟਰਾਂਸਪੋਰਟ ...
ਚੰਡੀਗੜ੍ਹ, 18 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੇ 3 ਲੱਖ ਤੋਂ ਵੱਧ ਪੈਨਸ਼ਨਰਜ਼ ਇਸ ਵਾਰ ਵੀ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣ ਜਾ ਰਹੇ ਹਨ, ਕਿਉਂ ਜੋ ਸਰਕਾਰ ਵਲੋਂ ਨਹੀਂ ਲੱਗਦਾ ਕਿ ਉਹ ਪੈਸ਼ਨਰਜ਼ ਸੰਬੰਧੀ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਬਾਰੇ ਕੋਈ ...
ਯਮੁਨਾਨਗਰ, 18 ਅਕਤੂਬਰ (ਗੁਰਦਾਇਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਪਿ੍ੰਸੀਪਲ ਡਾ (ਮੇਜਰ) ਹਰਿੰਦਰ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਐਨ. ਐਸ. ਐਸ. ਵਲੰਟੀਅਰ ਮੀਨਾਕਸ਼ੀ ਕਾਂਤ ਨੂੰ ਗਣਤੰਤਰ ਦਿਵਸ ਤੋਂ ਪੂਰਵ ਕੈਂਪ ਲਈ ਚੁਣਿਆ ਗਿਆ ਹੈ, ...
ਕਰਨਾਲ, 18 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਕਤਲ ਕਾਂਡ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਅੱਜ ਰੇਲ ਗੱਡੀਆਂ ਰੋਕ ਕੇ ਚੱਕਾ ਜਾਮ ਕੀਤਾ ਗਿਆ | ਸੰਯੁਕਤ ਕਿਸਾਨ ...
ਏਲਨਾਬਾਦ,18 ਅਕਤੂਬਰ ( ਜਗਤਾਰ ਸਮਾਲਸਰ ) ਨਾਮਧਾਰੀ ਸਿੱਖਾਂ ਦੇ ਪਾਵਨ ਅਤੇ ਇਤਿਹਾਸਕ ਸਥਾਨ ਗੁਰਦੁਆਰਾ ਸ਼੍ਰੀ ਜੀਵਨ ਨਗਰ ਵਿਖੇ ਅੱਜ ਅੱਸੂ ਦਾ ਮੇਲਾ ਮਹਾਨ ਸੰਦੇਸ਼ ਦਿੰਦਾ ਸੰਪੂਰਨ ਹੋ ਗਿਆ | ਸਤਿਗੁਰੂ ਦਲੀਪ ਸਿੰਘ ਦੀ ਆਗਿਆ ਨਾਲ ਸਾਰੇ ਸਮਾਗਮ ਦੇ ਪ੍ਰਬੰਧਨ ਅਤੇ ...
ਕਪੂਰਥਲਾ, 18 ਅਕਤੂਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਇੰਦਰਪਾਲ ਮਨਚੰਦਾ, ਪਿੰਟਾ ਪਹਿਲਵਾਨ, ਪਾਰਸ ਚੋਪੜਾ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਉੱਪ ਪ੍ਰਧਾਨ ...
ਨਡਾਲਾ, 18 ਅਕਤੂਬਰ (ਮਾਨ)-ਅੱਜ ਕੱਤਕ ਦੀ ਸੰਗਰਾਂਦ ਮੌਕੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਆਪਣਾ ਪਲੇਠਾ ਚੁਪਹਿਰਾ ਜਪ-ਤਪ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ...
ਏਲਨਾਬਾਦ, 18 ਅਕਤੂਬਰ (ਜਗਤਾਰ ਸਮਾਲਸਰ)-ਕਾਂਗਰਸ ਪਾਰਟੀ ਦੀ ਸੂਬਾਈ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਅੱਜ ਹੋਰ ਪਾਰਟੀ ਨੇਤਾਵਾਂ ਨਾਲ ਹਲਕੇ ਦੇ ਪਿੰਡਾਂ ਮਹਿਨਾਖੇੜਾ, ਚਿਲਕਨੀ ਢਾਬ, ਕੁਮਥਲਾ, ਮੂਸਲੀ, ਮੌਜੂਖੇੜਾ, ਮੁਮੇਰਾ, ਮੌਜੂ ਕੀ ਢਾਣੀ, ਤਲਵਾੜਾ ਖੁਰਦ, ਥੇੜ ਦਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX