ਤਾਜਾ ਖ਼ਬਰਾਂ


ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ
. . .  3 minutes ago
ਨਵੀਂ ਦਿੱਲੀ, 22 ਜਨਵਰੀ - ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3 ਲੱਖ ਤੋਂ ਵਧ ਮਾਮਲੇ
. . .  16 minutes ago
ਨਵੀਂ ਦਿੱਲੀ, 22 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3,37,704 ਨਵੇਂ ਕੇਸ...
ਭਿਆਨਕ ਸੜਕੇ ਹਾਦਸੇ 'ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ
. . .  31 minutes ago
ਮਾਹਿਲਪੁਰ (ਹੁਸ਼ਿਆਰਪੁਰ), 22 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ 5.30 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ 'ਚ ਪਿੱਛਿਓਂ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ ਹੋ...
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ
. . .  38 minutes ago
ਨਵੀਂ ਦਿੱਲੀ, 22 ਜਨਵਰੀ - ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ ਲਿਖਿਆ ਹੈ ਕਿ ਜੇਕਰ ਕੋਈ ਲਾਭਪਾਤਰੀ ਕੋਰੋਨਾ ਪਾਜ਼ੀਟਿਵ ਪਾਇਆ ...
ਮਹਾਰਾਸ਼ਟਰ ਵਿਚ ਇਮਾਰਤ ਨੂੰ ਲੱਗੀ ਅੱਗ, ਦੋ ਦੀ ਮੌਤ
. . .  50 minutes ago
ਮੁੰਬਈ, 22 ਜਨਵਰੀ - ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ 'ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ 'ਚ ਅੱਗ ਲੱਗ ਗਈ। 13 ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ...
ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਬਾਰੇ ਲਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਦਾ ਫ਼ੈਸਲਾ ਲਵੇਗਾ | ਸੀ.ਈ.ਸੀ. ਸੁਸ਼ੀਲ ਚੰਦਰਾ ਦੇ ਨਾਲ ਕੇਂਦਰੀ ਸਿਹਤ ਸਕੱਤਰ, ਸਿਹਤ ਸਕੱਤਰ, ਮੁੱਖ ਸਕੱਤਰ ਅਤੇ ਪੰਜ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ...
ਅਲਬਰਟਾ 'ਚ ਕੋਵਿਡ-19 ਦੇ 3592 ਨਵੇਂ ਮਾਮਲੇ ਹੋਏ ਦਰਜ , 8 ਨਵੀਆਂ ਮੌਤਾਂ
. . .  about 1 hour ago
ਕੈਲਗਰੀ, 22 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 8 ਹੋਰ ਨਵੀਆਂ ਮੌਤਾਂ ਹੋਈਆਂ ਹਨ..
ਭਿਆਨਕ ਅੱਗ ਲੱਗਣ ਕਾਰਨ ਫਟੇ 3 ਸਿਲੰਡਰ, ਦੁਕਾਨ ਹੋਈ ਸੜ ਕੇ ਸੁਆਹ
. . .  about 1 hour ago
ਖੋਸਾ ਦਲ ਸਿੰਘ (ਜ਼ੀਰਾ), 22 ਜਨਵਰੀ (ਮਨਪ੍ਰੀਤ ਸਿੰਘ ਸੰਧੂ) - ਕਸਬਾ ਖੋਸਾ ਦਲ ਸਿੰਘ ਵਾਲਾ ਵਿਖੇ ਰਾਤ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਬਾਜ਼ਾਰ ਵਿਚ ਮੌਜੂਦ ਸੇਠੀ ਕਰਿਆਨਾ ਸਟੋਰ ਉੱਪਰ ਰਾਤ 11 ਵਜੇ ਦੇ ਕਰੀਬ ਸ਼ਾਰਟ ਸਰਕਟ ਹੋਣ ਕਾਰਨ ਅੱਗ ...
ਬਿਹਾਰ : ਸੈਕਸ ਰੈਕੇਟ ਦਾ ਪਰਦਾਫਾਸ਼, ਦੋਸ਼ੀ ਆਏ ਪੁਲਿਸ ਅੜਿੱਕੇ
. . .  about 2 hours ago
ਗਯਾ (ਬਿਹਾਰ), 22 ਜਨਵਰੀ - ਬਿਹਾਰ ਦੇ ਗਯਾ ਵਿਚ ਪੁਲਿਸ ਨੇ ਬੋਧਗਯਾ ਵਿਚ ਇਕ ਹੋਟਲ ਮੈਨੇਜਰ ਸਮੇਤ 13 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ 2 ਔਰਤਾਂ ਨੂੰ ਛੁਡਵਾ ਕੇ ਇਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਜ਼ਿਕਰਯੋਗ ਹੈ ਕਿ...
ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਤਾ - ਪਿਤਾ, ਘਰ ਆਇਆ ਨਿੱਕਾ ਮਹਿਮਾਨ
. . .  about 2 hours ago
ਮੁੰਬਈ, 22 ਜਨਵਰੀ - ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਤਾ - ਪਿਤਾ ਬਣ ਗਏ ਹਨ | ਫ਼ਿਲਮ ਅਦਾਕਾਰਾ ਪ੍ਰਿਅੰਕਾ ਚੋਪੜਾ...
ਪ੍ਰਧਾਨ ਮੰਤਰੀ ਮੋਦੀ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਗੱਲਬਾਤ ਕਰਨਗੇ। ਉਹ ਜ਼ਿਲ੍ਹਿਆਂ ਵਿਚ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  1 day ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  1 day ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  1 day ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  1 day ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  1 day ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  1 day ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਫਾਜ਼ਿਲਕਾ / ਅਬੋਹਰ

ਸਾਡੇ ਲਈ ਹਰ ਕਾਂਗਰਸੀ ਹੀ ਹੈ ਸੀ. ਐਮ. ਦਾ ਚਿਹਰਾ-ਜਸਬੀਰ ਸਿੰਘ ਡਿੰਪਾ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇੱਥੇ ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਦਫ਼ਤਰ ਵਿਖੇ ਪੁੱਜ ਕੇ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੂਹ ਕਾਂਗਰਸੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਨ ਵਾਸਤੇ ਕਿਹਾ | ਬਾਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿੰਪਾ ਨੇ ਕਿਹਾ ਕਿ ਸੰਵਿਧਾਨ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਦੇ ਕੰਮ ਵੰਡੇ ਹੋਏ ਹਨ | ਜਦੋਂ ਦੀ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਈ ਹੈ | ਉਸ ਵਲੋਂ ਸੰਘੀ ਢਾਂਚੇ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ | ਪਹਿਲਾ ਤਿੰਨ ਖੇਤੀ ਕਾਨੂੰਨ ਲਿਆ ਕੇ ਰਾਜ ਸਰਕਾਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਅਤੇ ਹੁਣ ਇਨ੍ਹਾਂ ਖੇਤੀ ਕਾਨੰੂਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਬੀ.ਐੱਸ.ਐਫ ਦੇ ਘੇਰੇ ਨੂੰ ਵਧਾ ਕੇ 50 ਕਿੱਲੋਮੀਟਰ ਤੱਕ ਕਰ ਦਿੱਤਾ ਗਿਆ ਹੈ | ਡਿੰਪਾ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਰਾਜ ਹੈ ਅਤੇ ਇਸ ਦੇ ਛੇ ਜ਼ਿਲੇ੍ਹ ਪਾਕਿਸਤਾਨ ਦੀ ਹੱਦ ਨਾਲ ਲੱਗਦੇ ਹਨ | ਕੇਂਦਰ ਸਰਕਾਰ ਵਲੋਂ ਇਸ ਘੇਰੇ ਨੂੰ ਵਧਾਉਣ ਲਈ ਡਰੋਨਾਂ ਦੀ ਰੇਂਜ ਵੱਧ ਹੋਣ ਦਾ ਤਰਕ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਕਿਸਤਾਨ ਕੋਲ ਇਕੱਲੇ ਡਰੋਨ ਹੀ ਨਹੀਂ ਹੋਰ ਵੀ ਸਾਧਨ ਹਨ | ਜਿਨ੍ਹਾਂ ਦੀ ਰੇਂਜ ਸਮਰੱਥਾ ਕਈ ਗੁਣਾ ਵੱਧ ਹੈ | ਉਨ੍ਹਾਂ ਕਿਹਾ ਕਿ ਕੀ ਕੇਂਦਰ ਸਰਕਾਰ ਉਸ ਰੇਂਜ ਨੂੰ ਰੋਕਣ ਲਈ ਦੂਜੇ ਰਾਜਾਂ ਤੱਕ ਆਪਣੇ ਅਧੀਨ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ਤੇ ਸੰਸਦ ਦੇ ਅੰਦਰ ਵੀ ਅਤੇ ਬਾਹਰ ਲੋਕਾਂ ਵਿਚ ਵੀ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕਰੇਗੀ | ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਲੋਂ ਸੀ.ਐਮ ਚਿਹਰੇ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ, ਹਰ ਅਹੁਦੇਦਾਰ ਸੀ.ਐਮ ਹੈ ਅਤੇ ਕਾਂਗਰਸ ਇਹ ਚੋਣਾਂ ਆਪਣੇ ਵਰਕਰਾਂ ਨੂੰ ਨਾਲ ਲੈ ਕੇ ਲੜੇਗੀ | ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਬਹੁਤ ਸਾਰੇ ਕੰਮਾਂ ਨੂੰ ਨੇਪਰੇ ਚਾੜਿ੍ਹਆ ਅਤੇ ਹੁਣ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਦੇ ਬਿਜਲੀ, ਪਾਣੀ ਬਿੱਲ ਮਾਫ਼ ਕਰਨ, ਗ਼ਰੀਬ ਪਰਿਵਾਰਾਂ ਨੂੰ ਮਕਾਨ ਦਿੱਤੇ ਜਾਣ ਵਰਗੀਆਂ ਸਕੀਮਾਂ ਲਾਗੂ ਕਰਕੇ ਹੋਰ ਵਧੀਆ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ, ਚਰਨਜੀਤ ਸਿੰਘ ਘੁੜਿਆਣਾ ਪ੍ਰਧਾਨ ਸਰਪੰਚ ਯੂਨੀਅਨ ਬਲਾਕ ਅਰਨੀਵਾਲਾ, ਹਰਕਮਲ ਸਿੰਘ ਮਨੇਸ਼ ਚੇਅਰਮੈਨ ਬਲਾਕ ਸੰਮਤੀ, ਰਾਜਪਾਲ ਸਿੰਘ ਚਹਿਲ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ, ਸਿਕੰਦਰ ਬੱਤਰਾ ਪ੍ਰਧਾਨ ਨਗਰ ਪੰਚਾਇਤ,ਗੁਰਵਿੰਦਰ ਸਿੰਘ ਛੀਨਾ ਸਰਪੰਚ ਕਮਾਲਵਾਲਾ, ਮਨਮੋਹਨ ਸਿੰਘ ਮਿੱਠੂ ਮੋੜ, ਗਗਨ ਬਰਾੜ ਬੰਨਾਵਾਲਾ, ਐੱਸ.ਪੀ ਗਰੇਵਾਲ ਆਦਿ ਹਾਜ਼ਰ ਸਨ |

ਆਂਗਣਵਾੜੀ ਵਰਕਰਾਂ ਨੇ ਕੀਤੀ ਤਨਖ਼ਾਹ ਦੇਣ ਦੀ ਮੰਗ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਲ ਇੰਡੀਆ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਏਟਕ ਦੀਆਂ ਅਹੁਦੇਦਾਰ ਪ੍ਰਧਾਨ ਮਨਜਿੰਦਰ ਕੌਰ ਘੁੜਿਆਣਾ, ਹਰਜੀਤ ਕੌਰ ਭੰਗਾਲਾ, ਨਿਰਮਲ ਕੌਰ ਮੁਰਾਦਵਾਲਾ, ਸੁਖਵਿੰਦਰ ਕੌਰ, ਮਮਤਾ ਰਾਣੀ ਆਦਿ ਨੇ ਤਨਖ਼ਾਹ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਟਿਕਟ ਦਿੱਤੀ ਤਾਂ ਜ਼ਰੂਰ ਚੋਣ ਲੜਾਂਗਾ-ਮੁਨਸ਼ੀ ਰਾਮ ਮੇਘ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਨੇ ਜੇਕਰ ਇਸ ਵਾਰ ਮੈਨੂੰ ਬੱਲੂਆਣਾ ਹਲਕੇ ਤੋਂ ਟਿਕਟ ਦੇ ਕੇ ਨਿਵਾਜਿਆ ਤਾਂ ਮੈ ਜ਼ਰੂਰ ਚੋਣ ਲੜ ਕੇ ਸੀਟ ਪਾਰਟੀ ਦੀ ਝੋਲੀ ਪਾਵਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਤੋਂ ਕਾਂਗਰਸ ਦੀ ਟਿਕਟ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਪਿੰਡਾਂ 'ਚ ਕਰੋੜਾਂ ਰੁਪਏ ਦੇ ਰੱਖੇ ਨੀਂਹ ਪੱਥਰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਨੀਂਹ ਪੱਥਰ ਰੱਖ ਅਤੇ ਪੂਰੇ ਹੋਏ ਕੰਮਾਂ ਦੇ ਉਦਘਾਟਨ ਕੀਤੇ | ਸ਼੍ਰੀ ਘੁਬਾਇਆ ਨੇ ਪਿੰਡ ਸੁਰੇਸ਼ ਵਾਲਾ ...

ਪੂਰੀ ਖ਼ਬਰ »

ਜੂਡੋ ਖਿਡਾਰੀਆਂ ਦੀ ਹੋਈ ਚੋਣ

ਅਬੋਹਰ, 19 ਅਕਤੂਬਰ(ਬਰਾੜ)-ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵਲੋਂ 22 ਤੋਂ 24 ਅਕਤੂਬਰ ਤੱਕ ਲੁਧਿਆਣਾ ਵਿਖੇ ਹੋਣ ਵਾਲੀ ਸਬ ਜੂਨੀਅਰ ਪੰਜਾਬ ਰਾਜ ਜੂਡੋ ਚੈਂਪੀਅਨਸ਼ਿਪ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਕੁਲਦੀਪ ਸੋਨੀ ਨੇ ...

ਪੂਰੀ ਖ਼ਬਰ »

ਘੁੜਿਆਣਾ ਅਤੇ ਵਿਨੋਦ ਮੇਘ ਇੱਕਜੁੱਟ ਹੋਏ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਦਾਅਵੇਦਾਰ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਅਤੇ ਵਿਨੋਦ ਮੇਘ ਨੇ ਇੱਕਜੁੱਟ ਹੁੰਦਿਆਂ ਰਲ ਕੇ ਚੱਲਣ ਦਾ ਫ਼ੈਸਲਾ ਲਿਆ ਹੈ | ਇਸ ਤੋਂ ਪਹਿਲਾਂ ਇਹ ਦੋਵੇਂ ਦਾਅਵੇਦਾਰ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਹਰਦੇਵ ਮੇਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਬੱਲੂਆਣਾ ਰਾਖਵੇਂ ਹਲਕੇ ਤੋਂ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਗੋਬਿੰਦਗੜ੍ਹ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ...

ਪੂਰੀ ਖ਼ਬਰ »

ਰਾਜ ਪੱਧਰੀ ਤਾਇਕਵਾਂਡੋ ਮੁਕਾਬਲਿਆਂ 'ਚ ਫ਼ਾਜ਼ਿਲਕਾ ਦੇ 5 ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਵਿਖੇ ਕਰਵਾਈ ਗਈ ਸਟੇਟ ਲੈਵਲ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਦੇ 5 ਖਿਡਾਰੀਆਂ ਨੇ ਸੋਨ ਤਗਮੇ ਜਿੱਤੇ ਹਨ, ਜਦੋਂਕਿ ਦੋ ਖਿਡਾਰੀਆਂ ਨੇ ਚਾਂਦੀ ਦੇ ਤਗਮੇ ਹਾਸਿਲ ਕੀਤੇ ਹਨ | ਇਸ ਤੋਂ ਇਲਾਵਾ ਇਕ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੀ ਅਨਾਜ ਮੰਡੀ 'ਚ 1ਲੱਖ 75000 ਗੱਟਾ ਪਰਮਲ ਝੋਨਾ ਆਉਣ ਦੀ ਉਮੀਦ-ਮਹਿਤਾ

ਮੰਡੀ ਲਾਧੂਕਾ, 19 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੀ ਆੜ੍ਹਤੀਆ ਯੂਨੀਅਨ ਦੇ ਪ੍ਰਧਾਨ ਅਮਨੀਸ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਖੇ 1ਲੱਖ 75000 ਪਰਮਲ ਝੋਨੇ ਦਾ ਗੱਟਾ ਆਉਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜੋਸਨ ਨੇ ਅਕਾਲੀ-ਬਸਪਾ ਵਰਕਰਾਂ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਹੰਸ ਰਾਜ ਜੋਸਨ ਨੇ ਫ਼ਾਜ਼ਿਲਕਾ ਇਲਾਕੇ ਦੇ ਸਮੂਹ ਅਕਾਲੀ ਦਲ, ਯੂਥ ਅਕਾਲੀ ਦਲ ਅਤੇ ਬਸਪਾ ਵਰਕਰਾਂ ਦਾ ਧੰਨਵਾਦ ਕੀਤਾ ਹੈ, ...

ਪੂਰੀ ਖ਼ਬਰ »

ਫੋਕਲ ਪੁਆਇੰਟ ਪਿੰਡ ਖੈਰੇ ਕੇ ਉਤਾੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਰ ਕੇ ਕਿਸਾਨ ਪ੍ਰੇਸ਼ਾਨ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਖੈਰੇ ਕੇ ਉਤਾੜ ਦੇ ਫੋਕਲ ਪੁਆਇੰਟ ਤੇ ਸਰਕਾਰੀ ਖ਼ਰੀਦ ਨਾ ਹੋਣ ਕਰ ਕੇ ਕਿਸਾਨ ਪਰੇਸ਼ਾਨ ਹਨ ਅਤੇ ਮੰਡੀ ਖ਼ਰੀਦ ਨਾ ਹੋਣ ਕਰ ਕੇ ਕਿਸਾਨ ਮੰਡੀ ਵਿਚ ਰਾਤਾਂ ਕੱਟਣ ਲਈ ਮਜਬੂਰ ਹੋ ਰਹੇ ਹਨ ਅਤੇ ...

ਪੂਰੀ ਖ਼ਬਰ »

ਕਿੰਨੂ ਦੀ ਲੁੱਟ ਰੋਕਣ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕਿੰਨੂ ਮੰਡੀ 'ਚ ਕਿੰਨੂ ਵੇਚਣ ਲਈ ਆਉਂਦੇ ਕਿਸਾਨਾਂ ਦੀ ਲੁੱਟ ਰੋਕਣ ਲਈ ਅੱਜ 20 ਅਕਤੂਬਰ ਦਿਨ ਬੁੱਧਵਾਰ ਨੂੰ ਸਥਾਨਕ ਮੰਡੀ 'ਚ ਸਥਿਤ ਕਿਸਾਨ ਭਵਨ ਵਿਖੇ ਸਵੇਰੇ 11 ਵਜੇ ਸਮੂਹ ਜਥੇਬੰਦੀਆਂ ਦੀ ਇਕ ਮੀਟਿੰਗ ਰੱਖੀ ਗਈ ਹੈ | ...

ਪੂਰੀ ਖ਼ਬਰ »

ਜਲਾਲਾਬਾਦ ਮੰਡੀ 'ਚ ਹੁਣ ਤੱਕ ਹੋਈ 34970 ਮੀਟਰਿਕ ਟਨ ਝੋਨੇ ਦੀ ਆਮਦ, 34152 ਮੀਟਰਿਕ ਟਨ ਦੀ ਹੋਈ ਖਰੀਦ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਜਲਾਲਾਬਾਦ ਦਾਣਾ ਮੰਡੀ ਵਿਚ ਹੁਣ ਤਕ 34970 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ਵਿਚੋਂ 34152 ਮੀਟਰਿਕ ਟਨ ਝੋਨੇ ਦੀ ਖ਼ਰੀਦ ਏਜੰਸੀਆਂ ਵਜੋਂ ਕੀਤੀ ਜਾ ਚੁੱਕੀ ਹੈ | ਜਾਣਕਾਰੀ ਦਿੰਦੇ ਹੋਏ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਡੇਂਗੂ ਦਾ ਲਾਰਵਾ ਮਿਲਣ 'ਤੇ 6 ਚਲਾਨ ਕੱਟੇ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਨਗਰ ਕੌਂਸਲ ਦੇ ਸਹਿਯੋਗ ਨਾਲ ਰਾਧਾ ਸੁਆਮੀ ਕਾਲੋਨੀ ਵਿਖੇ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ਨਗਰ ਕੌਂਸਲ ਦੀ ਟੀਮ ਨੇ ਲਾਰਵਾ ਮਿਲਣ ...

ਪੂਰੀ ਖ਼ਬਰ »

250 ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਾਮਾਨ

ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਅਰੋੜਵੰਸ਼ ਸਭਾ ਵਲੋਂ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਜਲਾਲਾਬਾਦ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ | ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਖਰੈਤੀ ਲਾਲ ਮੋਂਗਾ ਨੇ ਦੱਸਿਆ ਕਿ ਹਰ ਸਾਲ ਸਭਾ ਵਲੋਂ ਸਰਕਾਰੀ ...

ਪੂਰੀ ਖ਼ਬਰ »

ਮੁਹਾਰ ਜਮਸ਼ੇਰ 'ਚ ਮੈਡੀਕਲ ਕੈਂਪ ਦੌਰਾਨ 52 ਲੋਕਾਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਟੀਮ ਵਲੋਂ 52 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ | ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਬਾਸਮਤੀ 1121 ਝੋਨੇ ਦੀ ਵਪਾਰੀਆਂ ਵਲੋਂ ਬੋਲੀ ਸ਼ੁਰੂ

ਮੰਡੀ ਲਾਧੂਕਾ, 19 ਅਕਤੂਬਰ (ਰਾਕੇਸ਼ ਛਾਬੜਾ)-ਇੱਥੋਂ ਦੀ ਅਨਾਜ ਮੰਡੀ ਬਾਸਮਤੀ 1121 ਝੋਨੇ ਦੀ ਨਿੱਜੀ ਵਪਾਰੀਆਂ ਵਲੋਂ ਬੋਲੀ ਸ਼ੁਰੂ ਕਰ ਦਿੱਤੀ ਗਈ ਹੈ | ਇਸ ਕਿਸਮ ਦੇ ਝੋਨੇ ਦੀ ਪਹਿਲੀ ਢੇਰੀ ਮੰਡੀ ਦੇ ਕਿਸਾਨ ਸਤੀਸ਼ ਕੁਮਾਰ ਪੁੱਤਰ ਭਗਵਾਨ ਦਾਸ ਅਤੇ ਜਗਦੀਪ ਕੁਮਾਰ ਪੁੱਤਰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਘਟੀਆ ਮਟੀਰੀਅਲ ਤੇ ਪੱਖਪਾਤ ਦੇ ਚੱਲਦਿਆਂ 'ਆਪ' ਨੇ ਨਗਰ ਕੌਂਸਲ 'ਚ ਦਿੱਤਾ ਧਰਨਾ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਕਾਸ ਕਾਰਜਾਂ ਵਿਚ ਘਟੀਆ ਮੈਟੀਰੀਅਲ ਇਸਤੇਮਾਲ ਕਰਨ ਅਤੇ ਸੱਤਾਧਾਰੀ ਕਾਂਗਰਸ ਪਾਰਟੀ ਤੇ ਪੱਖਪਾਤ ਦੀ ਨੀਤੀ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਨਗਰ ਕੌਂਸਲ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਚੋਰਾਂ ਨੇ ਤਿੰਨ ਦੁਕਾਨਾਂ ਦੇ ਸ਼ਟਰ ਭੰਨ ਕੇ ਕੀਤੀ ਹਜ਼ਾਰਾਂ ਦੀ ਨਕਦੀ ਚੋਰੀ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਵਿਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦਾ ਸ਼ਟਰ ਭੰਨ ਕੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ ਗਈ | ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੇ ਸਲੇਮਸ਼ਾਹ ਬਾਜ਼ਾਰ ਵਿਚ ਕਰਿਆਨੇ ਦੀ ਇਕ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਸਫ਼ਾਈ ਸੇਵਕਾਂ ਨੇ ਰੋਸ ਮਾਰਚ ਕੱਢਿਆ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਤਨਖ਼ਾਹ ਨਾ ਮਿਲਣ 'ਤੇ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਨਿਗਮ ਦੇ ਸਫ਼ਾਈ ਸੇਵਕਾਂ ਵਲੋਂ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਦੌਰਾਨ ਯੂਨੀਅਨ ਦੇ ਆਗੂ ਸੁਨੀਲ ਭਗਾਨੀਆ, ਮੁਕੇਸ਼ ...

ਪੂਰੀ ਖ਼ਬਰ »

ਹਰਦੇਵ ਮੇਘ ਨੂੰ ਅਕਾਲੀ ਦਲ ਦਾ ਉਮੀਦਵਾਰ ਬਣਾਉਣ 'ਤੇ ਮੇਘ ਸਮਾਜ ਦੇ ਪ੍ਰਧਾਨ ਵਲੋਂ ਬਾਦਲ ਦਾ ਧੰਨਵਾਦ

ਬੱਲੂਆਣਾ, 19 ਅਕਤੂਬਰ(ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਹਰਦੇਵ ਮੇਘ ਨੂੰ ਅਕਾਲੀ ਦਲ ਦਾ ਉਮੀਦਵਾਰ ਬਣਾਉਣ 'ਤੇ ਮੇਘ ਸਮਾਜ ਦੇ ਪੰਜਾਬ ਪ੍ਰਧਾਨ ਓਮ ਪ੍ਰਕਾਸ਼ ਸਾਬਕਾ ਸਰਪੰਚ ਪਿੰਡ ਭਾਗਸਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ | ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਨੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਤੋਂ 17 ਅਕਤੂਬਰ ਤੱਕ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ 24 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਮਨਦੀਪ ਮੁਸਾਫ਼ਰ ਨੇ ਢੀਂਗਾ ਵਾਲੀ 'ਚ ਕੀਤੀ ਮੀਟਿੰਗ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਵਲੋਂ ਹਲਕੇ ਦੇ ਪਿੰਡ ਢੀਂਗਾ ਵਾਲੀ ਵਿਖੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਮੀਟਿੰਗ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਖ਼ੁਲਾਸਾ ਅਕਾਲੀ ਦਲ 'ਚ ਸ਼ਾਮਿਲ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਜੋ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ 23 ਨੂੰ ਵਿਧਾਇਕ ਨੱਥੂ ਰਾਮ ਦੇ ਦਫ਼ਤਰ ਮੂਹਰੇ ਬੈਠਣਗੀਆਂ ਹੜਤਾਲ 'ਤੇ-ਗੁਰਵੰਤ ਕੌਰ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਂਗਣਵਾੜੀ ਵਰਕਰਾਂ ਮੰਗਾਂ ਨੂੰ ਲੈ ਕੇ 23 ਅਕਤੂਬਰ ਨੂੰ ਹਲਕਾ ਬੱਲੂਆਣਾ ਦੇ ਕਾਂਗਰਸ ਵਿਧਾਇਕ ਨੱਥੂ ਰਾਮ ਦੇ ਸਥਾਨਕ ਅਨਾਜ ਮੰਡੀ ਵਿਖੇ ਸਥਿਤ ਦਫ਼ਤਰ ਮੂਹਰੇ ਭੁੱਖ ਹੜਤਾਲ 'ਤੇ ਬੈਠਣਗੀਆਂ | ਇਹ ਜਾਣਕਾਰੀ ਦਿੰਦਿਆਂ ਬਲਾਕ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਲਈ ਮੰਗੀਆਂ ਅਰਜ਼ੀਆਂ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਦੇਣ ਲਈ 21 ਤੋਂ 25 ਅਕਤੂਬਰ ਤੱਕ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਧਾਇਕ ਘੁਬਾਇਆ ਦੇ ਘਰ ਮੂਹਰੇ ਭੁੱਖ ਹੜਤਾਲ 23 ਨੂੰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਫ਼ਾਜ਼ਿਲਕਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਕਾਂਗਰਸ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ 'ਚ 30 ਤੱਕ ਵਾਧਾ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਬਬੀਤਾ ਕਲੇਰ ਨੇ ਕੋਵਿਡ ਕਾਰਨ ਜ਼ਿਲ੍ਹੇ ਵਿਚ ਲਾਗੂ ਪਾਬੰਦੀਆਂ ਨੂੰ 30 ਅਕਤੂਬਰ ਤੱਕ ਵਧਾ ਦਿੱਤਾ ਹੈ | ਜਾਰੀ ਹੁਕਮਾਂ ਅਨੁਸਾਰ ਅੰਦਰੂਨੀ ਥਾਵਾਂ ਤੇ 400 ਅਤੇ ਖੁੱਲ੍ਹੀਆਂ ਥਾਵਾਂ ਤੇ ...

ਪੂਰੀ ਖ਼ਬਰ »

ਜੇ. ਈ. ਈ. ਐਡਵਾਂਸ 'ਚੋਂ 1532 ਰੈਂਕ ਹਾਸਲ ਕਰਨ ਵਾਲੇ ਮਾਨਸ ਕੁੱਕੜ ਦਾ ਹੋਇਆ ਸਨਮਾਨ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਜੇ.ਈ.ਈ ਐਡਵਾਂਸ ਵਿਚੋਂ ਪੂਰੇ ਭਾਰਤ ਵਿਚੋਂ 1532 ਰੈਂਕ ਹਾਸਿਲ ਕਰ ਕੇ ਜਲਾਲਾਬਾਦ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਉੱਚਾ ਕਰਨ ਵਾਲੇ ਮਾਨਸ ਕੁੱਕੜ ਨੂੰ ਅੱਜ ਸਥਾਨਕ ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਚ ਸਨਮਾਨਿਤ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਸ਼ਰਾਬ ਤੇ ਲਾਹਣ ਸਣੇ 1 ਔਰਤ ਸਮੇਤ 2 ਕਾਬੂ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਦੋ ਅਲੱਗ ਅਲੱਗ ਮੁਕੱਦਮਿਆਂ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਅਤੇ 80 ਲੀਟਰ ਲਾਹਣ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪਹਿਲੇ ਮੁਕੱਦਮੇ ਵਿਚ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਲਈ ਮੰਗੀਆਂ ਅਰਜ਼ੀਆਂ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਦੇਣ ਲਈ 21 ਤੋਂ 25 ਅਕਤੂਬਰ ਤੱਕ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ...

ਪੂਰੀ ਖ਼ਬਰ »

ਹਲਕਾ ਬੱਲੂਆਣਾ ਤੋਂ 'ਆਪ' ਦੀ ਸਮੁੱਚੀ ਟੀਮ ਪਾਰਟੀ ਨਾਲ ਚਟਾਨ ਵਾਂਗ ਖੜ੍ਹੀ -ਬਲਦੇਵ ਸਿੰਘ

ਬੱਲੂਆਣਾ, 19 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਬੀਤੇ ਦਿਨ ਸੁਖਬੀਰ ਬਾਦਲ ਦੀ ਅਬੋਹਰ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਖ਼ਾਲਸਾ ਹੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ, ਪਰੰਤੂ ਸ਼ਾਮਿਲ ਹੋਣ ਸਮੇਂ ਇਹ ਦਾਅਵਾ ਕੀਤਾ ਗਿਆ ਸੀ ਕਿ ...

ਪੂਰੀ ਖ਼ਬਰ »

ਅਬੋਹਰ ਦੇ ਪਾਰਕ 'ਚ ਮਿਲਿਆ ਡੇਂਗੂ ਦਾ ਲਾਰਵਾ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਦੀਆਂ ਟੀਮਾਂ ਨੂੰ ਜਾਂਚ ਦੌਰਾਨ ਸਥਾਨਕ ਸ਼ਹਿਰ ਦੇ ਨਹਿਰੂ ਪਾਰਕ ਅਤੇ ਕਈ ਘਰਾਂ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ | ਇਹ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਜਾਂਚ ਅਧਿਕਾਰੀ ਟਹਿਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਦੀਖ਼ਾਨਾ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਸੇਵਾ ਮੁਕਤ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਮੁਕਾਬਲੇ ਕਰਵਾਏ

ਅਬੋਹਰ, 19 ਅਕਤੂਬਰ(ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਨੂੰਨੀ ਕਲੱਬ ਵਲੋਂ ਵਿਦਿਆਰਥਣਾਂ ਵਿਚਕਾਰ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ | ਕਾਨੂੰਨੀ ਵਿਸ਼ੇ 'ਤੇ ਇਕ ਸੈਮੀਨਾਰ ਵੀ ਲਗਾਇਆ ਗਿਆ | ਅਧਿਆਪਕ ਅਮਿੱਤ ...

ਪੂਰੀ ਖ਼ਬਰ »

ਰੇਲਵੇ ਵਿਭਾਗ ਦਾ ਨਿੱਜੀਕਰਨ ਬੰਦ ਕੀਤਾ ਜਾਵੇ

ਮੰਡੀ ਲਾਧੂਕਾ, 19 ਅਕਤੂਬਰ (ਰਾਕੇਸ਼ ਛਾਬੜਾ)-ਨਾਰਦਨ ਰੇਲਵੇ ਯਾਤਰੀ ਸੰਮਤੀ ਦੀ ਇਕ ਮੀਟਿੰਗ ਨਾਨਕ ਚੰਦ ਕੁੱਕੜ ਦੀ ਅਗਵਾਈ ਹੇਠ ਸੰਪੰਨ ਹੋਈ | ਇਸ ਮੀਟਿੰਗ ਵਿਚ ਭਾਰਤ ਸਰਕਾਰ ਵਲੋਂ ਰੇਲਵੇ ਵਿਭਾਗ ਵਿਚ ਕੀਤੇ ਜਾ ਰਹੇ ਲੜੀਵਾਰ ਨਿੱਜੀਕਰਨ ਨੂੰ ਬੰਦ ਕੀਤੇ ਜਾਣ ਦ ਮੰਗ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਐਡ. ਸੁਰਿੰਦਰਪਾਲ ਸਿੰਘ ਸਿੱਧੂ ਨੇ ਕਾਂਗਰਸੀ ਆਗੂਆਂ ਦੇ ਪਾਰਟੀ ਛੱਡਣ 'ਤੇ ਕੀਤੀ ਚਿੰਤਾ ਜ਼ਾਹਿਰ

ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਟਿਕਟ ਦੇ ਚਾਹਵਾਨ ਐਡ. ਸੁਰਿੰਦਰਪਾਲ ਸਿੰਘ ਸਿੱਧੂ ਵਲੋਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ...

ਪੂਰੀ ਖ਼ਬਰ »

ਵਾਲਮੀਕਿ ਯੂਥ ਫ਼ਰੰਟ ਨੇ ਕਰਵਾਇਆ ਭਗਵਾਨ ਵਾਲਮੀਕਿ ਸਤਿਸੰਗ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਜੀ ਦੇ ਪਾਵਨ ਪ੍ਰਗਟ ਦਿਵਸ ਸਬੰਧੀ ਵਾਲਮੀਕਿ ਯੂਥ ਫ਼ਰੰਟ ਵਲੋਂ ਹਾਊਸਿੰਗ ਬੋਰਡ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਤਿਸੰਗ ਕਰਵਾਇਆ ਗਿਆ | ਸਤਿਸੰਗ ਦੀ ਸ਼ੁਰੂਆਤ ਸਭਰਵਾਲ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਦੀ ਟੀਮ ਵਲੋਂ ਪਾਰਟੀ ਗਤੀਵਿਧੀਆਂ ਦਾ ਕਾਰਜ ਜ਼ੋਰਾਂ 'ਤੇ

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ 'ਚ ਗਠਿਤ ਕੀਤੀਆਂ ਗਈਆਂ 11 ਮੈਂਬਰੀ ਕਮੇਟੀਆਂ ਨੂੰ ਸ਼ਨਾਖ਼ਤੀ ਕਾਰਡ ਵੰਡਣ ਦਾ ਕਾਰਜ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਇੰਚਾਰਜ ਰਣਬੀਰ ਸਿੰਘ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਰਣਬੀਰ ਭੁੱਲਰ ਵੱਲੋਂ ਡੋਰ-ਟੂ-ਡੋਰ ਬਾਜ਼ਾਰਾਂ 'ਚ ਪੈਦਲ ਮਾਰਚ

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਇੰਚਾਰਜ ਰਣਬੀਰ ਸਿੰਘ ਭੁੱਲਰ ਵੱਲੋਂ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX