ਤਾਜਾ ਖ਼ਬਰਾਂ


ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ
. . .  6 minutes ago
ਨਵੀਂ ਦਿੱਲੀ, 22 ਜਨਵਰੀ - ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3 ਲੱਖ ਤੋਂ ਵਧ ਮਾਮਲੇ
. . .  19 minutes ago
ਨਵੀਂ ਦਿੱਲੀ, 22 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3,37,704 ਨਵੇਂ ਕੇਸ...
ਭਿਆਨਕ ਸੜਕੇ ਹਾਦਸੇ 'ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ
. . .  34 minutes ago
ਮਾਹਿਲਪੁਰ (ਹੁਸ਼ਿਆਰਪੁਰ), 22 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ 5.30 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ 'ਚ ਪਿੱਛਿਓਂ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ ਹੋ...
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ
. . .  41 minutes ago
ਨਵੀਂ ਦਿੱਲੀ, 22 ਜਨਵਰੀ - ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ ਲਿਖਿਆ ਹੈ ਕਿ ਜੇਕਰ ਕੋਈ ਲਾਭਪਾਤਰੀ ਕੋਰੋਨਾ ਪਾਜ਼ੀਟਿਵ ਪਾਇਆ ...
ਮਹਾਰਾਸ਼ਟਰ ਵਿਚ ਇਮਾਰਤ ਨੂੰ ਲੱਗੀ ਅੱਗ, ਦੋ ਦੀ ਮੌਤ
. . .  53 minutes ago
ਮੁੰਬਈ, 22 ਜਨਵਰੀ - ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ 'ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ 'ਚ ਅੱਗ ਲੱਗ ਗਈ। 13 ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ...
ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਬਾਰੇ ਲਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਦਾ ਫ਼ੈਸਲਾ ਲਵੇਗਾ | ਸੀ.ਈ.ਸੀ. ਸੁਸ਼ੀਲ ਚੰਦਰਾ ਦੇ ਨਾਲ ਕੇਂਦਰੀ ਸਿਹਤ ਸਕੱਤਰ, ਸਿਹਤ ਸਕੱਤਰ, ਮੁੱਖ ਸਕੱਤਰ ਅਤੇ ਪੰਜ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ...
ਅਲਬਰਟਾ 'ਚ ਕੋਵਿਡ-19 ਦੇ 3592 ਨਵੇਂ ਮਾਮਲੇ ਹੋਏ ਦਰਜ , 8 ਨਵੀਆਂ ਮੌਤਾਂ
. . .  about 1 hour ago
ਕੈਲਗਰੀ, 22 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 8 ਹੋਰ ਨਵੀਆਂ ਮੌਤਾਂ ਹੋਈਆਂ ਹਨ..
ਭਿਆਨਕ ਅੱਗ ਲੱਗਣ ਕਾਰਨ ਫਟੇ 3 ਸਿਲੰਡਰ, ਦੁਕਾਨ ਹੋਈ ਸੜ ਕੇ ਸੁਆਹ
. . .  about 1 hour ago
ਖੋਸਾ ਦਲ ਸਿੰਘ (ਜ਼ੀਰਾ), 22 ਜਨਵਰੀ (ਮਨਪ੍ਰੀਤ ਸਿੰਘ ਸੰਧੂ) - ਕਸਬਾ ਖੋਸਾ ਦਲ ਸਿੰਘ ਵਾਲਾ ਵਿਖੇ ਰਾਤ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਬਾਜ਼ਾਰ ਵਿਚ ਮੌਜੂਦ ਸੇਠੀ ਕਰਿਆਨਾ ਸਟੋਰ ਉੱਪਰ ਰਾਤ 11 ਵਜੇ ਦੇ ਕਰੀਬ ਸ਼ਾਰਟ ਸਰਕਟ ਹੋਣ ਕਾਰਨ ਅੱਗ ...
ਬਿਹਾਰ : ਸੈਕਸ ਰੈਕੇਟ ਦਾ ਪਰਦਾਫਾਸ਼, ਦੋਸ਼ੀ ਆਏ ਪੁਲਿਸ ਅੜਿੱਕੇ
. . .  about 2 hours ago
ਗਯਾ (ਬਿਹਾਰ), 22 ਜਨਵਰੀ - ਬਿਹਾਰ ਦੇ ਗਯਾ ਵਿਚ ਪੁਲਿਸ ਨੇ ਬੋਧਗਯਾ ਵਿਚ ਇਕ ਹੋਟਲ ਮੈਨੇਜਰ ਸਮੇਤ 13 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ 2 ਔਰਤਾਂ ਨੂੰ ਛੁਡਵਾ ਕੇ ਇਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਜ਼ਿਕਰਯੋਗ ਹੈ ਕਿ...
ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਤਾ - ਪਿਤਾ, ਘਰ ਆਇਆ ਨਿੱਕਾ ਮਹਿਮਾਨ
. . .  about 2 hours ago
ਮੁੰਬਈ, 22 ਜਨਵਰੀ - ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਤਾ - ਪਿਤਾ ਬਣ ਗਏ ਹਨ | ਫ਼ਿਲਮ ਅਦਾਕਾਰਾ ਪ੍ਰਿਅੰਕਾ ਚੋਪੜਾ...
ਪ੍ਰਧਾਨ ਮੰਤਰੀ ਮੋਦੀ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਗੱਲਬਾਤ ਕਰਨਗੇ। ਉਹ ਜ਼ਿਲ੍ਹਿਆਂ ਵਿਚ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  1 day ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  1 day ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  1 day ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  1 day ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  1 day ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  1 day ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਅੰਮ੍ਰਿਤਸਰ

ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ੋਨਲ ਯੁਵਕ ਮੇਲਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ 'ਚ ਦੋ ਸਾਲ ਦੇ ਵਕਫੇ ਬਾਅਦ ਧੂਮ ਧੜੱਕੇ ਦੇ ਨਾਲ ਤਿੰਨ ਰੋਜ਼ਾ ਬੀ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ ਹੋਇਆ ਜਿਸ 'ਚ ਕਲਾਕਾਰ ਵਿਦਿਆਰਥੀਆਂ ਦਾ ਉਤਸ਼ਾਹ ਜਿਥੇ ਵੇਖਿਆਂ ਹੀ ਬਣਦਾ ਸੀ, ਉਥੇ ਯੂਨੀਵਰਸਿਟੀ ਵਿਚ ਮੁੜ ਸ਼ੁਰੂ ਹੋਈਆਂ ਕਲਾ ਗਤੀਵਿਧੀਆਂ ਨੇ ਵਿਦਿਆਰਥੀਆਂ ਨੂੰ ਵੀ ਉਤਸ਼ਿਾਹਤ ਕੀਤਾ ਹੋਇਆ ਸੀ | 21 ਅਕਤੂਬਰ ਤੱਕ ਚੱਲਣ ਵਾਲੇ ਇਸ ਯੁਵਕ ਮੇਲੇ ਦਾ ਉਦਘਾਟਨ ਕਰਦਿਆਂ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਆਪਣੇ ਸਮੇਂ 'ਚ ਹੁੰਦੇ ਯੁਵਕ ਮੇਲਿਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣਾ ਧਿਆਨ ਪੜ੍ਹਾਈ ਉਪਰ ਕੇਂਦਰਿਤ ਕਰਨ ਦੇ ਨਾਲ ਨਾਲ ਹੋਰ ਉਸਾਰੂ ਗਤੀਵਿਧੀਆਂ 'ਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਡੀਨ ਵਿਦਿਆਰਥੀ ਭਲਾਈ ਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ, ਪ੍ਰੋ. ਅਨੀਸ਼ ਦੂਆ ਨੇ ਦੱਸਿਆ ਕਿ ਇਸ ਯੁਵਕ ਮੇਲੇ ਦੇ ਵਿਚ 36 ਦੇ ਕਰੀਬ ਕਲਾ ਆਈਟਮਾਂ 'ਚ 13 ਕਾਲਜਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ | ਉਨ੍ਹਾਂ ਨੇ ਵੀ ਯੁਵਕ ਮੇਲਿਆਂ ਦੀ ਵਿਦਿਆਰਥੀ ਜੀਵਨ 'ਚ ਮਹੱਤਤਾ ਦਾ ਜ਼ਿਕਰ ਕੀਤਾ | ਇਸ ਤੋਂ ਪਹਿਲਾਂ ਡਾ. ਗਿੱਲ ਦਾ ਇਥੇ ਪੁੱਜਣ 'ਤੇ ਓ.ਐੱਸ.ਡੀ. ਉਪ ਕੁਲਪਤੀ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਦੌਰਾਨ ਬਲਜੀਤ ਸਿੰਘ ਸੇਖੋਂ ਤੇ ਸੁਰੱਖਿਆ ਅਧਿਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਤੋਂ ਇਲਾਵਾ ਹੋਰ ਵੀ ਹਾਜ਼ਰ ਪਤਵੰਤਿਆਂ ਨੇ ਸ਼ਮ੍ਹਾਂ ਰੌਸ਼ਨ ਕਰਕੇ ਜ਼ੋਨਲ ਯੁਵਕ ਮੇਲੇ ਦੀ ਸ਼ੁਰੂਆਤ ਕੀਤਾ | ਯੁਵਕ ਮੇਲੇ ਦੀ ਅੱਜ ਦੀ ਸ਼ੁਰੂਆਤ ਭੰਗੜੇ ਨਾਲ ਹੋਈ | ਯੁਵਕ ਮੇਲੇ ਦੇ ਪਹਿਲੇ ਦਿਨ ਅੱਜ ਤਿੰਨ ਸਟੇਜਾਂ 'ਤੇ ਭੰਗੜਾ, ਸਮੂਹ ਸ਼ਬਦ/ਭਜਨ, ਸਮੂਹ ਗੀਤ ਭਾਰਤੀ, ਕਲਾਸੀਕਲ ਇੰਸਟਰੂਮੈਂਟਲ ਪਰਕਸ਼ਨ, ਕਲਾਸੀਕਲ ਇੰਸਟਰੂਮੈਂਟਲ ਨਾਨ-ਪਰਕਸ਼ਨ, ਕਲਾਸੀਕਲ ਗਾਇਣ, ਵਾਰ ਗਾਇਣ, ਕਵਿਸ਼ਰੀ, ਪੇਂਟਿੰਗ ਆਨ ਦ ਸਪੋਟ, ਕਾਰਟੂਨਿੰਗ, ਪੋਸਟਰ ਮੇਕਿੰਗ, ਕੋਲਾਜ਼, ਆਨ ਦ ਸਪੌਟ ਫੋਟੋਗਰਾਫੀ, ਕਲੇਅ ਮਾਡਲਿੰਗ, ਇੰਸਟਾਲੇਸ਼ਨ ਦੇ ਮੁਕਾਬਲੇ ਕਰਵਾਏ |

ਕੇਂਦਰ ਸਰਕਾਰ ਫੌਜ ਦਾ ਸਹਾਰਾ ਲੈ ਕੇ ਕਿਸਾਨਾਂ ਨੂੰ ਖਦੇੜਣ ਦੇ ਘੜ ਰਹੀ ਮਨਸੂਬੇ- ਤਲਬੀਰ ਗਿੱਲ

ਸੁਲਤਾਨਵਿੰਡ, 19 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਕੇਂਦਰ ਸਰਕਾਰ ਕਿਸਾਨਾਂ ਨੂੰ ਖਦੇੜਣ ਲਈ ਫੌਜ ਦਾ ਸਹਾਰਾ ਲੈ ਕੇ ਬੀ. ਐਸ. ਐਫ. ਨੂੰ ਪੰਜਾਬ ਅੰਦਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣਾ ਇਕ ਸੋਚੀ-ਸਮਝੀ ਸਾਜਿਸ਼ ਹੈ | ਜਿਸ 'ਚ ਸੂਬੇ ਦੀ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਐਸਕਲੇਟਰ ਬੰਦ

ਅੰਮਿ੍ਤਸਰ, 19 ਅਕਤੂਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਨੂੰ ਮਾਡਲ ਸਟੇਸ਼ਨ ਬਨਾਉਣ ਤਹਿਤ ਸਟੇਸ਼ਨ ਨੂੰ ਐਸਕਲੇਟਰਾਂ, ਲਿਫ਼ਟਾਂ ਸਣੇ ਹੋਰ ਆਧੁਨਿਕ ਸੁਵਿਧਾਵਾਂ ਨਾਲ ਲੈਸ ਤਾਂ ਕਰ ਦਿੱਤੀਆਂ ਗਈਆਂ ਹਨ | ਪਰ ਇਹ ਯਾਤਰੀਆਂ ਲਈ ਸੁਵਿਧਾ ਘੱਟ ਤੇ ਦੁਬਿਧਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਕੱਢੀ ਸ਼ੋਭਾ ਯਾਤਰਾ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)- ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ | ਇਥੇ ਮੁੱਖ ਸ਼ੋਭਾ ਯਾਤਰਾ ਕੇਂਦਰੀ ਵਾਲਮੀਕਿ ਮੰਦਰ ਤੋਂ ਸ਼ੁਰੂ ਹੋਈ ਜਿਸ 'ਚ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਤੇ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੀ ਪੀੜਤ ਔਰਤ ਭੇਦਭਰੀ ਹਾਲਤ 'ਚ ਲਾਪਤਾ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਹੋਈ ਇਕ ਪੀੜਤ ਔਰਤ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪਰੰਤ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਔਰਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਪੰਜਾਬ ਵਾਸੀ ਅਕਾਲੀ ਬਸਪਾ ਗੱਠਜੋੜ ਨੂੰ ਮੌਕਾ ਦੇਣਗੇ- ਬੀਬਾ ਬਾਦਲ

ਵੇਰਕਾ, 19 ਅਕਤੂਬਰ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆਂ 2022 ਦੀਆਂ ਪੰਜਾਬ ਵਿਧਾਨ ਸ ਭਾ ਚੋਣਾਂ 'ਚ ਪੰਜਾਬ ਦੇ ਸੂਝਵਾਨ ਵੋਟਰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਪਾਰਟੀਆਂ ਨੂੰ ਨਕਾਰਦਿਆਂ ਪੰਜਾਬ ਦੇ ਲੋਕਾਂ ਨਾਲ ਜੁੜੀ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ...

ਪੂਰੀ ਖ਼ਬਰ »

ਸੂਬੇ 'ਚ ਅਕਾਲੀ- ਬਸਪਾ ਗੱਠਜੋੜ ਦੀ ਸਰਕਾਰ ਬਣਾਉਣ 'ਚ ਔਰਤਾਂ ਦੀ ਹੋਵੇਗੀ ਅਹਿਮ ਭੁੂਮਿਕਾ- ਬੀਬੀ ਹਰਸਿਮਰਤ ਕੌਰ ਬਾਦਲ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ 'ਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਨਾਉਣ 'ਚ ਕੇਂਦਰ ਤੇ ਸੂਬਾ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਮਹਿੰਗਾਈ ਦੀ ਮਾਰ ਝੱਲ ਰਹੀਆਂ ਔਰਤਾਂ ਅਹਿਮ ਭੁੂਮਿਕਾ ...

ਪੂਰੀ ਖ਼ਬਰ »

ਨੈਸ਼ਨਲ ਡਿਫੈਂਸ ਅਕੈਡਮੀ ਤੋਂ ਬਾਹਰ ਹੋਏ ਕੈਡਿਟਸ ਹੁਣ 'ਵਰਸਿਟੀ ਤੋਂ ਕਰ ਸਕਣਗੇ ਆਪਣੀ ਪੜ੍ਹਾਈ ਪੂਰੀ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਨੈਸ਼ਨਲ ਡਿਫੈਂਸ ਅਕੈਡਮੀ, ਪੂਨੇ (ਐਨ. ਡੀ. ਏ.) ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚਕਾਰ ਹੋਏ ਸਮਝੌਤੇ ਦਾ ਅਕੈਡਮੀ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਜੀ. ਐਸ. ਟੀ. ਉਗਰਾਹੀ 'ਚ 44.29 ਫ਼ੀਸਦੀ ਦਾ ਵਾਧਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਦੀਵਾਲੀ ਤੇ ਹੋਰ ਤਿਉਹਾਰਾਂ ਦੇ ਨਾਲ-ਨਾਲ ਵਿਆਹਾਂ ਦੇ ਸੀਜ਼ਨ ਦੇ ਚੱਲਦਿਆਂ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅੰਮਿ੍ਤਸਰ ਦੀ ਜੀ. ਐਸ. ਟੀ. ਉਗਰਾਹੀ 'ਚ 44.29 ਫ਼ੀਸਦੀ ਦਾ ਵਾਧਾ ਹੋਇਆ ਹੈ | ਪਿਛਲੇ ਵਰ੍ਹੇ ਕੋਵਿਡ-19 ਦੇ ਖ਼ਤਰੇ ...

ਪੂਰੀ ਖ਼ਬਰ »

ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਚੋਣਾਂ ਲਈ ਲਿਸਟ ਜਾਰੀ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-27 ਅਕਤੂਬਰ ਨੂੰ ਹੋ ਰਹੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਦੀ ਸਾਲ 2021-22 ਦੀ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫਸਰ ਪ੍ਰੋ: ਡਾ: ਸਤਨਾਮ ਸਿੰਘ ਦਿਓਲ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ 1 ਮਾਮਲਾ- 1 ਮੌਤ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦਾ ਅੱਜ ਕੇਵਲ ਇਕ ਹੀ ਨਵਾਂ ਮਾਮਲਾ ਰਿਪਰੋਟ ਹੋਇਆ ਹੈ ਜਦੋਂ ਕਿ ਇਕ ਹੋਰ ਪਾਜ਼ੀਟਿਵ ਮਰੀਜ਼ ਦੀ ਮੌਤ ਹੋਈ ਹੈ | ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਡੰਗ ਤੇਜ਼ ਹੈ ਤੇ ਇਕੋ ਦਿਨ 'ਚ 25 ਹੋਰ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ...

ਪੂਰੀ ਖ਼ਬਰ »

ਕਰਾਚੀ ਦੇ ਸਿਵਲ ਹਸਪਤਾਲ ਨੇ ਹਿੰਦੂ ਔਰਤ ਦੀ ਲਾਸ਼ ਕਿਸੇ ਹੋਰ ਨੂੰ ਸੌਂਪੀ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਸਿਵਲ ਹਸਪਤਾਲ ਵਲੋਂ ਇਕ ਹਿੰਦੂ ਔਰਤ ਦੀ ਲਾਸ਼ ਅਣਗਹਿਲੀ ਨਾਲ ਕਿਸੇ ਮੁਸਲਿਮ ਪਰਿਵਾਰ ਨੂੰ ਸੌਂਪੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰਾਚੀ ਦੇ ਹਿੰਦੂ ...

ਪੂਰੀ ਖ਼ਬਰ »

ਰਾਜਾਸਾਂਸੀ ਤੋਂ ਦਿੱਲੀ ਜਾਣ ਵਾਲੀ ਉਡਾਣ 'ਚ ਪਿਆ ਤਕਨੀਕੀ ਨੁਕਸ

ਰਾਜਾਸਾਂਸੀ, 19 ਅਕਤੂਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਜਾਣ ਤੋਂ ਵਾਂਝੀ ਹੋਈ, ਓਥੇ ਨਾਲ ਇਸ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪ੍ਰਾਪਰਟੀ ਟੈਕਸ ਵਿਭਾਗ ਨੇ 20 ਜਾਇਦਾਦਾਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 19 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੀਆਂ ਟੀਮਾਂ ਨੇ ਟੈਕਸ ਦੀ ਅਦਾਇਗੀ ਨਾ ਕਰਨ ਵਾਲੇ ਜਾਇਦਾਦ ਮਾਲਕਾਂ ਦੇ ਵਿਚੋਂ ਅੱਜ 20 ਜਾਇਦਾਦਾਂ ਦੇ ਮਾਲਕਾਂ ਦੇ ਦਰਵਾਜਿਆਂ 'ਤੇ ਦਸਤਕ ਦਿੱਤੀ | ਇਸ ਦੌਰਾਨ ਤਿੰਨ ਜਾਇਦਾਦਾਂ ਦੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਹੋਟਲ ਦੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਮਾਛੀਵਾੜਾ ਸਾਹਿਬ ਦੇ ਇਲਾਕੇ 'ਚੋਂ ਅੰਮਿ੍ਤਸਰ ਆਏ ਇਕ ਨੌਜਵਾਨ ਵਲੋਂ ਹੋਟਲ ਦੇ ਕਮਰੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖਤ ਤੇਜਿੰਦਰ ਸਿੰਘ (21) ਪੱੁਤਰ ਸਾਹਿਬ ਸਿੰਘ ਵਾਸੀ ਹੇਡਲ ਮਾਛੀਵਾੜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 21 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਸਜਾਇਆ ਜਾਵੇਗਾ ਜੋ ...

ਪੂਰੀ ਖ਼ਬਰ »

ਕੋਰੋਨਾ ਤੋਂ ਬਾਅਦ ਹੁਣ ਡੇਂਗੂ ਨੇ ਮੱਧਮ ਕੀਤੇ ਲੋਕਾਂ 'ਚ ਤਿਉਹਾਰਾਂ ਦੇ ਚਾਅ

ਅੰਮਿ੍ਤਸਰ, 19 ਅਕਤੂਬਰ (ਹਰਮਿੰਦਰ ਸਿੰਘ)-ਬੀਤੇ ਦੋ ਸਾਲ ਤੋਂ ਲੋਕਾਂ ਦੇ ਚਾਅ, ਖੁਸ਼ੀਆਂ ਤੇ ਤਿਉਹਾਰ ਬਿਮਾਰੀਆਂ ਦੀ ਭੇਟ ਚੜ ਕੇ ਰਹਿ ਗਏ ਹਨ | ਪਹਿਲੀ ਮਾਰ ਕੋਰੋਨਾ ਨੇ ਮਾਰੀ ਹੈ, ਜੋ ਅਜੇ ਤੱਕ ਪੂਰੀ ਤਰ੍ਹਾਂ ਸਮਾਪਤ ਨਹੀਂ ਹੋਇਆ ਕਿ ਡੇਂਗੂ ਨੇ ਵੀ ਮਹਾਂਮਾਰੀ ਦੇ ਤੌਰ ...

ਪੂਰੀ ਖ਼ਬਰ »

ਬਲੋਚਿਸਤਾਨ ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ ਇਕ ਦੀ ਮੌਤ- 10 ਜ਼ਖ਼ਮੀ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ 'ਚ ਬਲੋਚਿਸਤਾਨ ਯੂਨੀਵਰਸਿਟੀ ਦੇ ਬਾਹਰ ਇਕ ਪੁਲਿਸ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਬੰਬ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਪੁਲਿਸ ਕਰਮਚਾਰੀਆਂ ਸਮੇਤ 5 ...

ਪੂਰੀ ਖ਼ਬਰ »

ਅੰਮਿ੍ਤਸਰ-ਹਰਿਦੁ ਆਰ ਜਨ ਸ਼ਤਾਬਦੀ ਸਵਾ 6 ਘੰਟੇ ਦੇਰੀ ਨਾਲ ਰਵਾਨਾ

ਅੰਮਿ੍ਤਸਰ, 19 ਅਕਤੂਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਤੋਂ ਹਰਿਦੁਆਰ ਤੱਕ ਚੱਲਣ ਵਾਲੀ ਜਨ ਸ਼ਤਾਬਦੀ ਰੇਲ ਗੱਡੀ (02054) ਅੱਜ ਸਵਾ 6 ਘੰਟੇ ਦੇਰੀ ਨਾਲ ਆਪਣੀ ਮੰਜ਼ਿਲ ਵੱਲ ਰਵਾਨਾ ਹੋਈ, ਜਿਸ ਕਰਕੇ ਕਈ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਈ | ਸਟੇਸ਼ਨ ਸੁਪਰਡੈਂਟ ਅਕਸ਼ੈ ਪਠਾਨੀਆ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਘਟਨਾ ਦੇ ਮਾਮਲੇ 'ਚ 2 ਸਕੇ ਭਰਾ ਗਿ੍ਫ਼ਤਾਰ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਬੀਤੇ ਦਿਨੀਂ ਇਥੇ ਸ਼ਹਿਰ ਦੀ ਪਾਸ਼ ਕਲੌਨੀ ਗਰੀਨ ਐਵਨਿਊ ਵਿਖੇ ਇਕ ਬਜ਼ੁਰਗ ਔਰਤ ਦੇ ਘਰ ਵਾਪਰੀ ਲੁੱਟ ਦੀ ਵਾਰਦਾਤ 'ਚ ਸ਼ਾਮਿਲ ਦੋ ਸਕੇ ਭਰਾਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਲੁੱਟੀਆਂ ਹੋਈਆਂ ਸੋਨੇ ਦੀਆਂ ...

ਪੂਰੀ ਖ਼ਬਰ »

ਪਾਕਿ 'ਚ ਜਾਅਲੀ ਦਸਤਾਵੇਜ਼ ਮੁਹੱਈਆ ਕਰ ਰਹੀ ਚੀਨੀ ਕੰਪਨੀ 'ਤੇ ਪਾਬੰਦੀ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਨੈਸ਼ਨਲ ਟਰਾਂਸਮਿਸ਼ਨ ਐਂਡ ਡਿਸਪੈਚ ਕੰਪਨੀ (ਐਨ. ਟੀ. ਡੀ. ਸੀ.) ਨੇ ਇਕ ਚੀਨੀ ਫ਼ਰਮ 'ਤੇ ਟੈਂਡਰ ਲੈਣ ਲਈ ਜਾਅਲੀ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਪਾਬੰਦੀ ਲਗਾਈ ਹੈ | ਹੁਣ ਇਹ ਕੰਪਨੀ ਭਵਿੱਖ 'ਚ ਵੀ ਕਿਸੇ ਵੀ ਟੈਂਡਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਅਜੀਤ ਨਗਰ, ਈਸਟ ਮੋਹਣ ਨਗਰ ਵਿਖੇ ਸਜਾਇਆ ਗਿਆ | ਇਸ ਮੌਕੇ ਗਿ: ...

ਪੂਰੀ ਖ਼ਬਰ »

ਵਰਿੰਦਰ ਸੂਰੀ ਨੂੰ ਰਾਅ ਪਾਵਰ ਲਿਫਟਿੰਗ ਇੰਡੀਆ ਪੰਜਾਬ ਦਾ ਜਨਰਲ ਸਕੱਤਰ ਥਾਪਿਆ

ਛੇਹਰਟਾ, 19 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਰਾਅ ਪਾਵਰ ਲਿਫਟਿੰਗ ਇੰਡੀਆ ਦੀ ਸਰਪ੍ਰਸਤੀ ਹੇਠ ਛੇਹਰਟਾ ਰੋਡ ਵਿਖੇ ਡਾਇਮੰਡ ਜਿੰਮ ਅੰਮਿ੍ਤਸਰ ਵਲੋਂ ਸਟੇਟ ਰਾਅ ਪਾਵਰ ਲਿਫਟਿੰਗ ਪੰਜਾਬ ਪੱਧਰੀ ਬੈਂਚ ਪ੍ਰੈੱਸ ਤੇ ਡੈੱਡ ਲਿਫਟ ਮੁਕਾਬਲੇ ਕਰਵਾਏ ਗਏ, ਜਿਸ 'ਚ ਰਾਅ ਪਾਵਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਕੁੱਕੜਾਂ ਵਾਲਾ ਦੀ ਲੋਕਲ ਕਮੇਟੀ ਵਲੋਂ ਸਮੁੱਚੇ ਪਿੰਡ ਵਾਸੀ ਸੰਗਤ, ਅਨਾਜ਼ ...

ਪੂਰੀ ਖ਼ਬਰ »

ਪਾਕਿ ਦੇ ਇਤਿਹਾਸਕ ਗੁਰਦੁਆਰਿਆਂ 'ਚੋਂ ਪੁਲਿਸ ਥਾਣੇ ਤੇ ਕਬਰਾਂ ਹਟਾਉਣ ਦਾ ਮਾਮਲਾ ਭਖਿਆ ਸਿੱਖ ਭਾਈਚਾਰੇ ਵਲੋਂ ਕਬਜ਼ਾ ਮੁਕਤ ਕਰਾਉਣ ਦੀ ਮੰਗ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ 'ਚ ਮੌਜੂਦ ਇਤਿਹਾਸਕ ਗੁਰਦੁਆਰਿਆਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਇਕ ਵਾਰ ਫਿਰ ਭਖਿਆ ਹੋਇਆ ਹੈ ਤੇ ਇਨ੍ਹਾਂ ਗੁਰਦੁਆਰਿਆਂ ਨੂੰ ਕਬਜ਼ਾ ਮੁਕਤ ਕਰਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX