ਤਾਜਾ ਖ਼ਬਰਾਂ


ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  26 minutes ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  49 minutes ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 2 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 3 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 3 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 3 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 4 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  1 minute ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 5 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 6 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 7 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 7 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 8 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 8 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 9 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 9 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 9 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 9 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 10 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 10 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੇਅਰ ਨੇ ਪਿੰਡ ਬੁੜੈਲ ਅਤੇ ਸੈਕਟਰ-45 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਨੇ ਅੱਜ ਪਿੰਡ ਬੁੜੈਲ ਤੇ ਸੈਕਟਰ-45 ਚੰਡੀਗੜ੍ਹ ਦੇ ਸੀਵਰੇਜ ਨੈੱਟਵਰਕ ਤੇ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਸੰਬੰਧੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸ੍ਰੀਮਤੀ ਅਨਿੰਦਿਤਾ ਮਿਤਰਾ ਕਮਿਸ਼ਨਰ, ਕੰਵਰਜੀਤ ਰਾਣਾ ਇਲਾਕਾ ਕੌਂਸਲਰ, ਨਗਰ ਨਿਗਮ ਦੇ ਹੋਰ ਕੌਂਸਲਰਾਂ ਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਨੀਂਹ ਪੱਥਰ ਰੱਖਿਆ | ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਪਿੰਡ ਬੁੜੈਲ ਦੀ ਆਬਾਦੀ ਕਈ ਗੁਣਾ ਵਧ ਗਈ ਹੈ, ਇਸ ਲਈ ਮੌਜੂਦਾ ਸੀਵਰੇਜ ਲਾਈਨ ਦਾ ਆਕਾਰ ਪਿੰਡ ਦੀ ਸੀਵਰੇਜ ਨਿਕਾਸੀ ਲਈ ਢੁਕਵਾਂ ਨਹੀਂ ਹੈ, ਇਸ ਕਰਕੇ ਸੀਵਰੇਜ ਸਿਸਟਮ ਬੰਦ ਜਾਂ ਓਵਰਫਲੋ ਰਹਿੰਦਾ ਹੈ, ਜਿਸ ਨਾਲ ਲੋਕਾਂ ਨੂੰ ਅਸੁਵਿਧਾ ਹੁੰਦੀ ਹੈ | ਮੇਅਰ ਨੇ ਕਿਹਾ ਕਿ ਨਵੇਂ ਸਟਾਰਮ ਡਰੇਨੇਜ਼ ਨੈੱਟਵਰਕ ਨਾਲ ਮੀਂਹ ਦੌਰਾਨ ਪਾਣੀ ਜਮਾਂ ਹੋਣ ਦੀ ਸਮੱਸਿਆ ਸਥਾਈ ਤੌਰ 'ਤੇ ਹੱਲ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਵੱਖ-ਵੱਖ ਕੰਮਾਂ ਲਈ ਕੁੱਲ 206.58 ਲੱਖ ਰੁਪਏ ਦੇ ਬਜਟ ਹਨ, ਜਿਨ੍ਹਾਂ 'ਚ 45.31 ਲੱਖ ਰੁਪਏ ਦੀ ਲਾਗਤ ਨਾਲ ਸੈਕਟਰ-45 ਸੀ ਤੇ ਡੀ 'ਚ ਐਸ. ਡਬਲਿਊ. ਡੀ. ਨੈੱਟਵਰਕ, 41.50 ਲੱਖ ਰੁਪਏ ਦੀ ਲਾਗਤ ਨਾਲ ਸੈਕਟਰ-45 ਤੇ ਪਿੰਡ ਬੁੜੈਲ ਦਾ ਸੀਵਰੇਜ ਸਿਸਟਮ, 42 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਦੇ ਨੇੜੇ ਪਿੰਡ ਬੁੜੈਲ ਵਿਖੇ ਸੀਵਰੇਜ ਨੈੱਟਵਰਕ ਤੇ 72.77 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬੁੜੈਲ ਦੀ ਫਿਰਨੀ ਰੋਡ 'ਤੇ ਸਟਾਰਮ ਵਾਟਰ ਡਰੇਨੇਜ਼ ਨੈੱਟਵਰਕ ਸਥਾਪਤ ਕਰਨਾ ਸ਼ਾਮਿਲ ਹੈ |

ਜਾਅਲੀ ਚੈੱਕ ਲਗਾ ਨਗਰ ਨਿਗਮ ਦੇ ਖਾਤੇ 'ਚੋਂ ਕਢਵਾਏ 28.51 ਲੱਖ ਰੁਪਏ, ਮਾਮਲਾ ਦਰਜ

ਚੰਡੀਗੜ੍ਹ, 19 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਾਅਲੀ ਚੈੱਕ ਲਗਾ ਕੇ ਨਗਰ ਨਿਗਮ ਦੇ ਬੈਂਕ 'ਚੋਂ ਪੈਸੇ ਕਢਵਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਨਗਰ ਨਿਗਮ ...

ਪੂਰੀ ਖ਼ਬਰ »

ਪੀ.ਜੀ.ਆਈ. ਵਲੋਂ ਡਾਕੂਮੈਂਟਰੀ ਜਾਰੀ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਡਿਪਾਰਟਮੈਂਟ ਆਫ਼ ਕੰਮਿਉਨਿਟੀ ਮੈਡੀਸਨ ਤੇ ਸਕੂਲ ਆਫ਼ ਪਬਲਿਕ ਹੈਲਥ (ਡੀ. ਸੀ. ਐਮ. ਤੇ ਐਸ. ਪੀ. ਐਚ.) ਦੁਆਰਾ ਤਿਆਰ 'ਫ੍ਰੰਟ ਆਫ਼ ਪੈਕੇਜ ਲੇਬਲਿੰਗ: ਏ ਗੇਮ ਚੇਂਜਰ ਫਾਰ ਹੇਲਦੀ ਇੰਡੀਆ' ਨਾਮਕ ਇਕ ਡਾਕੂਮੈਂਟਰੀ ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਨੇ ਦਿੱਤੀ ਵਾਲਮੀਕਿ ਜੈਅੰਤੀ ਦੀ ਵਧਾਈ

ਚੰਡੀਗੜ੍ਹ, 19 ਅਕਤੂਬਰ (ਵਿਸ਼ੇਸ਼ਲ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੈਅ ਨੇ ਸੂਬਾ ਵਾਸੀਆਂ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਨੇ ਧਾਰਮਿਕ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 25 ਰਹਿ ਗਈ ਹੈ | ਅੱਜ ਆਏ ...

ਪੂਰੀ ਖ਼ਬਰ »

ਵਿਵੇਕ ਕਾਲੀਆ ਨੂੰ ਨਵਾਂ ਅਹੁਦਾ

ਚੰਡੀਗੜ੍ਹ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਤੇ ਸੈਕੰਡਰੀ ਸਿਖਿਆ ਵਿਭਾਗ ਦੇ ਵਧੀਕ ਨਿਰਦੇਸ਼ਕ (ਪ੍ਰਸਾਸ਼ਨ) ਵਿਵੇਕ ਕਾਲੀਆ, ਐਚ. ਸੀ. ਐਮ. ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਕਰਨਾਲ ਦੇ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ 'ਵਰਸਿਟੀ ਵਿਖੇ 'ਪੀਫੈਕਟੋ' ਦੀ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਖ਼ਤਮ ਕਰਵਾਈ

ਚੰਡੀਗੜ੍ਹ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੂਬੇ ਦੇ ਸਰਕਾਰੀ ਕਾਲਜਾਂ 'ਚ ਸਟਾਫ਼ ਦੀ ਭਰਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਚੇਰੀ ਸਿੱਖਿਆ ਵਿਭਾਗ ਵਲੋਂ 1158 ਅਸਾਮੀਆਂ ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਭਰਤੀ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਅਨੁਸੂਚਿਤ ਜਾਤੀ ਵਰਗ ਲਈ 7 ਵਾਰਡ ਰਾਖਵੇਂ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ | ਇਸ ਵਾਰ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ 7 ਵਾਰਡ ਰਾਖਵੇਂ ਕੀਤੇ ਗਏ ਹਨ, ਜਿਨ੍ਹਾਂ 'ਚ ਤਿੰਨ ਵਾਰਡ ਮਹਿਲਾਵਾਂ ਲਈ ਹਨ | ਅਨੁਸ ੂਚਿਤ ਜਾਤੀ ਦੇ ...

ਪੂਰੀ ਖ਼ਬਰ »

ਪਲਸੋਰਾ 'ਚ ਪਟਾਕੇ ਵੇਚ ਰਹੇ 3 ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 19 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪਿੰਡ ਪਲਸੋਰਾ 'ਚ ਪਟਾਕਿਆਂ ਦੀ ਵਿਕਰੀ ਕਰ ਰਹੇ ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਨੇ ਤਿੰਨ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਮਲੋਆ ਕਾਲੋਨੀ ਦੇ ਰਹਿਣ ਵਾਲੇ ਮਨੀਸ਼ ਖ਼ਿਲਾਫ਼ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ

ਚੰਡੀਗੜ੍ਹ, 19 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਹਿੰਗਾਈ ਦੇ ਮੁੱਦੇ 'ਤੇ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਅਜੀਬ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ | ਯੂਥ ਕਾਂਗਰਸ ਦੇ ਲੀਡਰ ਤੇ ਵਰਕਰ ਗੈਸ ਸਿਲੰਡਰ ਲਾਕਰ 'ਚ ਰੱਖਵਾਉਣ ਲਈ ਸੈਕਟਰ-17 ਦੇ ਬੈਂਕ ਸਕੁਵੇਅਰ ਪਹੁੰਚ ਗਏ ...

ਪੂਰੀ ਖ਼ਬਰ »

ਰੰਧਾਵਾ, ਅਰੋੜਾ ਤੇ ਸੰਦੀਪ ਸਿੰਘ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਚੁਣੇ ਗਏ

ਚੰਡੀਗੜ੍ਹ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਗਰੈਜੂਏਟ ਹਲਕੇ ਤੋਂ 15 ਸੈਨੇਟਰਾਂ ਦੀ ਚੋਣ ਲਈ ਦੋ ਪੜਾਵਾਂ 'ਚ ਪਈਆਂ ਵੋਟਾਂ, ਜਿਨ੍ਹਾਂ ਦੀ ਗਿਣਤੀ ਬੀਤੇ ਦਿਨ ਤੋਂ ਸ਼ੁਰੂ ਹੋਈ ਸੀ, ਅੱਜ ਸ਼ਾਮ ਤੱਕ ਪੰਜਾਬ ਯੂਨੀਵਰਸਿਟੀ ਵਲੋਂ ਦੱਸੇ ਚੋਣ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਭੁਲੱਥ ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਹਰਵਿੰਦਰ ਭੋਲਾ ਅਤੇ ਚਿਰਾਗ ਠਾਕੁਰ ਨੇ ਜਿੱਤੀ 'ਰੈਲੀ ਆਫ਼ ਹਿਮਾਲਿਆ'

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਅਨੁਭਵੀ ਕਾਰ ਰੇਸਰ ਹਰਵਿੰਦਰ ਭੋਲਾ ਵਲੋਂ 'ਰੈਲੀ ਆਫ਼ ਹਿਮਾਲਿਆ' ਦੇ ਜੇਤੂ ਹੋਣ ਦਾ ਮਾਣ ਹਾਸਲ ਕੀਤਾ ਹੈ | ਇਸ ਮੌਕੇ ਅੱਜ ਉਨ੍ਹਾਂ ਦੇ ਨਾਲ ਉਸ ਦੇ ਸਾਥੀ ਚਾਲਕ (ਨੇਵੀ ਗੇਟਰ) ਚਿਰਾਗ ਠਾਕਰ ਵੀ ਮੌਜੂਦ ਰਹੇ, ...

ਪੂਰੀ ਖ਼ਬਰ »

'ਸੋਸ਼ਲ ਵੈੱਲਫੇਅਰ ਸੁਸਾਇਟੀ' ਦੀਆਂ ਔਰਤਾਂ ਵਲੋਂ ਕਰਵਾ ਚੌਥ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ)-ਸੈਕਟਰ 48 ਦੀ 'ਸੋਸ਼ਲ ਵੈੱਲਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ' ਵਲੋਂ ਕਰਵਾ ਚੌਥ ਸੰਬੰਧੀ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਸ੍ਰੀ ਸਤਪਾਲ ਜੈਨ ਤੋਂ ਇਲਾਵਾ ਨਗਰ ਨਿਗਮ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਬੀਰ ਸਿੰਘ ਦੇ ਇਨਸਾਫ਼ ਲਈ ਬੀ.ਐਸ-4, ਅੱਜ ਹਾਈਵੇ ਕਰੇਗੀ ਜਾਮ-ਗੌਤਮ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਅੱਜ ਬਹੁਜਨ ਸਮਾਜ ਨਾਲ ਜੁੜੇ ਸੰਗਠਨ 'ਯੁਵਾ ਸ਼ਕਤੀ ਦਲ ਬੀ.ਐਸ.-4' ਦੇ ਪ੍ਰਧਾਨ ਰਵੀ ਗੌਤਮ ਨੇ ਐਲਾਨ ਕੀਤਾ ਕਿ ਸਿੰਘੂ ਬਾਰਡਰ 'ਤੇ ਕਤਲ ਕੀਤੇ ਲਖਬੀਰ ਸਿੰਘ ਦੇ ਇਨਸਾਫ਼ ਲਈ ਉਨ੍ਹਾਂ ਦੀ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੇ ਘਰ 'ਚ ਚੋਰੀ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਅਵਤਾਰ ਸਿੰਘ ਬਾਰਦਾ ਦੇ ਸਥਾਨਕ ਫੇਜ਼-5 ਸਥਿਤ ਕੋਠੀ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਥਾਣਾ ਫੇਜ਼-1 ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

3 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਨਾਬਾਲਗ ਖ਼ਿਲਾਫ਼ ਮਾਮਲਾ ਦਰਜ

ਪੰਚਕੂਲਾ, 19 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-5 ਵਿਚਲੇ ਮਹਿਲਾ ਥਾਣੇ ਦੀ ਪੁਲਿਸ ਵਲੋਂ ਇਕ 14 ਸਾਲਾ ਲੜਕੇ ਖ਼ਿਲਾਫ਼ 3 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਨਾਬਾਲਗ ਨੂੰ ਹਿਰਾਸਤ 'ਚ ਲੈਂਦਿਆਂ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੇ ਨਾਂਅ 'ਤੇ 25 ਲੱਖ ਦੀ ਧੋਖਾਧੜੀ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਪਲਾਟ ਦੀ ਖ਼ਰੀਦੋ-ਫ਼ਰੋਖਤ ਦੇ ਨਾਂਅ 'ਤੇ 25 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਕਾਬੂ ਕੀਤੇ ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਸ਼ਾਹੀ ਮਾਜਰਾ ਦੀ ਰਹਿਣ ਵਾਲੀ ਇਕ ਲੜਕੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਕਰੀਨਾ (17) ਵਜੋਂ ਹੋਈ ਹੈ, ਜੋ ਕਿ ਮੂਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਡੇਂਗੂ ਦੇ 26 ਕੇਸ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਹੁਣ ਤੱਕ ਡੇਂਗੂ ਦੇ ਕੁੱਲ 1648 ਮਾਮਲੇ ਸਾਹਮਣੇ ਆ ਚੁੱਕੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਸੰਬੰਧੀ ਕੁੱਲ 56 ...

ਪੂਰੀ ਖ਼ਬਰ »

ਟੈਂਕੀ ਉੱਪਰ ਬੈਠੀ ਬੇਰੁਜ਼ਗਾਰ ਅਧਿਆਪਕਾ ਸਿਪੀ ਸ਼ਰਮਾ ਦਾ ਮਰਨ ਵਰਤ ਤੀਜੇ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 19 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਵਲੋਂ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਦੀ ਮੈਰਿਟ ਸੂਚੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਸੋਹਾਣਾ ਨੇੜੇ ਟੈਂਕੀ 'ਤੇ ਚੜ੍ਹ ਕੇ 4 ...

ਪੂਰੀ ਖ਼ਬਰ »

ਕਿਸੇ ਅਫ਼ਸਰ ਦੀ ਬਦਲੀ ਕਰਨ ਦੀ ਬਜਾਏ ਮੈਨੂੰ ਉਸ ਕੋਲੋਂ ਕੰਮ ਲੈਣਾ ਆਉਂਦੈ-ਜ਼ਿਲ੍ਹਾ ਪੁਲਿਸ ਮੁਖੀ

ਐੱਸ. ਏ. ਐੱਸ. ਨਗਰ, 19 ਅਕਤੂਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਜੁਰਮ ਨੂੰ ਠੱਲ੍ਹ ਪਾਉਣ, ਲੋਕਾਂ ਨਾਲ ਨੇੜਤਾ ਬਣਾਉਣ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ 2550 ਦੇ ਕਰੀਬ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਵਲੋਂ ਇਲਾਕਾ ਵਾਸੀਆਂ ਲਈ ਫੋਗਿੰਗ ਦੀ ਸੇਵਾ ਸ਼ੁਰੂ

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਆਜ਼ਾਦ ਗਰੁੱਪ ਵਲੋਂ ਮੁਹਾਲੀ ਸ਼ਹਿਰ ਦੇ ਲੋਕਾਂ ਲਈ ਫੌਗਿੰਗ ਮਸ਼ੀਨ ਨਾਲ ਸਪਰੇਅ ਕਰਨ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਮਸ਼ੀਨ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਡੇਂਗੂ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਸੈਕਟਰ-48 ਤੋਂ ਬਾਵਾ ਵਾਈਟ ਹਾਊਸ ਨੂੰ ਆਉਂਦੀ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸੈਕਟਰ-48 ਤੋਂ ਬਾਵਾ ਵਾਈਟ ਹਾਊਸ ਤੱਕ ਦੀ ਸੜਕ 'ਤੇ ਪ੍ਰੀਮਿਕਸ ਪਾਉਣ ਤੇ ਕਰਵ ਚੈਨਲਾਂ ਦੀ ਰਿਪੇਅਰ ਤੇ ਪੇਂਟ ਦਾ ਕੰਮ ਆਰੰਭ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਚੱਲਦੀ ਕਾਰ ਦੇ ਇੰਜਣ ਨੂੰ ਲੱਗੀ ਅੱਗ, ਸਵਾਰੀਆਂ ਦਾ ਵਾਲ-ਵਾਲ ਬਚਾਅ

ਕੁਰਾਲੀ, 19 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਸਵਾਂ ਮਾਰਗ 'ਤੇ ਅੱਜ ਦੁਪਹਿਰ ਬਾਅਦ ਉਦੋਂ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਚੱਲਦੀ ਕਾਰ ਦੇ ਇੰਜਣ ਨੂੰ ਅਚਾਨਕ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਦੁਪਹਿਰ ਬਾਅਦ ਇਕ ਨਵ-ਵਿਆਹੀ ਜੋੜੀ ਆਪਣੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਪੋਸਟਮਾਰਟਮ ਰਿਪੋਰਟ ਦੇ ਬਾਅਦ ਹੱਤਿਆ ਦਾ ਮਾਮਲਾ ਦਰਜ

ਚੰਡੀਗੜ੍ਹ, 19 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਰਾਣਾ ਨਰਸਰੀ ਨੇੜੇ ਵਿਅਕਤੀ ਦੀ ਲਾਸ਼ ਮਿਲਣ ਦੇ ਮਾਮਲੇ 'ਚ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਹੱਤਿਆ ਕਰਨ ਵਾਲਿਆਂ ਦੀ ਤਲਾਸ਼ ਕਰਨ 'ਚ ਜੁੱਟ ਗਈ ਹੈ ...

ਪੂਰੀ ਖ਼ਬਰ »

ਨੰਬਰਦਾਰਾਂ ਨੂੰ ਮਿਲੇਗਾ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ-ਦੁਸ਼ਯੰਤ ਚੌਟਾਲਾ

ਚੰਡੀਗੜ੍ਹ, 19 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਐਲਾਨ ਕੀਤਾ ਕਿ ਰਾਜ ਦੇ ਨੰਬਰਦਾਰ ਤੇ ਉਸ ਦੇ ਪਰਿਵਾਰ ਨੂੰ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਦਿੱਤਾ ਜਾਵੇਗਾ, ਜਿਸ ਦੇ ਤਹਿਤ 5 ਲੱਖ ਰੁਪਏ ਤੱਕ ਪ੍ਰਤੀ ਸਾਲ ...

ਪੂਰੀ ਖ਼ਬਰ »

ਕੰਗ ਨੇ ਰਡਿਆਲਾ, ਭੁੱਖੜੀ ਤੇ ਦਾਊਾਮਾਜਰਾ ਨੂੰ ਕੌਂਸਲ ਦੀ ਹਦੂਦ 'ਚ ਸ਼ਾਮਿਲ ਕਰਨ ਦੀ ਕੀਤੀ ਮੰਗ

ਖਰੜ, 19 ਅਕਤੂਬਰ (ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਹਲਕਾ ਇੰਚਾਰਜ ਜਗਮੋਹਨ ਸਿੰਘ ਕੰਗ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਵਲੋਂ ਦਰੱਖਤਾਂ ਦੀ ਨਿਲਾਮੀ 'ਤੇ ਸਰਕਾਰ ਨੇ ਲਾਈ ਅੰਤਰਿਮ ਰੋਕ

ਚੰਡੀਗੜ੍ਹ, 19 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਸਰਕਾਰ ਨੇ ਗ੍ਰਾਮ ਪੰਚਾਇਤਾਂ ਵਲੋਂ ਦਰੱਖਤਾਂ ਦੀ ਨਿਲਾਮੀ ਦੀ ਕਾਰਵਾਈ 'ਤੇ ਉਦੋਂ ਤੱਕ ਰੋਕ ਲਗਾ ਦਿੱਤੀ ਹੈ ਜਦੋਂ ਤੱਕ ਇਸ ਮੁੱਦੇ ਨਾਲ ਜੁੜੀ ਮੌਜੂਦਾ ਪਾਲਿਸੀ ਦੀ ਸਮੀਖਿਆ ਨਹੀਂ ਕਰ ਲਈ ਜਾਂਦੀ | ਸਰਕਾਰ ਨੇ ਇਹ ...

ਪੂਰੀ ਖ਼ਬਰ »

ਚੇਅਰਮੈਨ ਮੱਛਲੀ ਕਲਾਂ ਵਲੋਂ ਪਿੰਡ ਮੱਛਲੀ ਕਲਾਂ 'ਚੋਂ ਲੰਘਦੀ ਨਦੀ 'ਤੇ ਪੁਲ ਬਣਵਾਉਣ ਦੀ ਮੰਗ

ਖਰੜ, 19 ਅਕਤੂਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੂੰ ਪੱਤਰ ਲਿਖ ਕੇ ਪਿੰਡ ਮੱਛਲੀ ਕਲਾਂ 'ਚੋਂ ਲੰਘਦੀ ਪਟਿਆਲਾ ਕੀ ਰਾਓ ਨਦੀ 'ਤੇ ਬਣੇ ਕਾਜ਼ਵੇਅ ਨੂੰ ਵੱਡਾ ਕਰ ਕੇ ਪੁਲ ਦੀ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ 'ਨਿਗਮ ਆਪ ਕੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 19 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਨੇ ਐਮ. ਸੀ. ਸੀ. ਨਾਲ ਸੰਬੰਧਿਤ ਸ਼ਿਕਾਇਤਾਂ ਸੁਣਨ ਲਈ ਸਥਾਨਕ ਨਿਵਾਸੀਆਂ ਦੀ ਸਹੂਲਤ ਲਈ 'ਨਿਗਮ ਆਪਕੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਪ੍ਰੋਗਰਾਮ ਅੱਜ ਸ਼ਾਮ ਇਥੇ ਸੈਕਟਰ-45 ...

ਪੂਰੀ ਖ਼ਬਰ »

ਪੰਚਕੂਲਾ ਦੇ ਵਿਕਾਸ ਨੂੰ ਹੋਰ ਤੇਜ਼ੀ ਦੇਵੇਗਾ-ਮੋਰਨੀ ਸੜਕ ਪ੍ਰੋਜੈਕਟ-ਖੱਟਰ

ਚੰਡੀਗੜ੍ਹ, 19 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੰਚਕੂਲਾ ਮਹਾਂਨਗਰੀ ਵਿਕਾਸ ਨੂੰ ਪੰਚਕੂਲਾ-ਮੋਰਨੀ ਸੜਕ ਪ੍ਰਾਜੈਕਟ ਹੋਰ ਤੇਜ਼ੀ ਪ੍ਰਦਾਨ ਕਰੇਗਾ | ਇਸ ਨਾਲ ਮੋਰਨੀ ਖੇਤਰ ਦੇ ਲੋਕਾਂ ਤੇ ਸੈਨਾਨੀਆਂ ਨੂੰ ਬਿਹਤਰ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 22 ਨੂੰ

ਐੱਸ. ਏ. ਐੱਸ. ਨਗਰ, 19 ਅਕਤੂਬਰ (ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 22 ਅਕਤੂਬਰ ਨੂੰ ਪੂਰਨ ਸ਼ਰਧਾ ਭਾਵਨਾ ਤਹਿਤ ਮਨਾਇਆ ਜਾਵੇਗਾ | ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਚੌਥੀ ਟੀਕਾਕਰਨ ਮੁਹਿੰਮ ਦਾ ਆਗਾਜ਼

ਐੱਸ. ਏ. ਐੱਸ. ਨਗਰ, 19 ਅਕਤੂਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਸਿਵਲ ਹਸਪਤਾਲ ਮੁਹਾਲੀ ਤੇ ਐਸ. ਡੀ. ਐਮ. ਹਰਬੰਸ ਸਿੰਘ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ 'ਚ ਕੋਵਿਡ-19 ਵਿਰੁੱਧ ਚੌਥੀ ਟੀਕਾਕਰਨ ਮੁਹਿੰਮ ਚਲਾਈ ਗਈ | ...

ਪੂਰੀ ਖ਼ਬਰ »

ਸਮਾਜ ਸੇਵੀ ਸੁਖਜੀਤ ਸਿੰਘ ਰਿੰਕਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਕੁਰਾਲੀ, 19 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਇਲਾਕੇ ਦੇ ਉੱਘੇ ਸਮਾਜ ਸੇਵੀ ਸੁਖਜੀਤ ਸਿੰਘ ਰਿੰਕਾ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਭਾਗ ਸਿੰਘ ਉੱਘੇ ਕਾਰੋਬਾਰੀ (ਬਰਫ਼ ਕਾਰਖਾਨੇ ਵਾਲੇ) ਦਾ ਪਿਛਲੇ ਦਿਨੀਂ ਇਕ ਵਿਆਹ ਸਮਾਗਮ ਦੌਰਾਨ ਦਿਲ ਦੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਮਜ਼ਬੂਤ ਤੀਜਾ ਬਦਲ ਦਿੱਤਾ ਜਾਵੇਗਾ-ਪਰਮਿੰਦਰ ਸਿੰਘ ਢੀਂਡਸਾ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਆਗਾਮੀ 2022 ਵਿਧਾਨ ਸਭਾ ਚੋਣ ਸਮੇਂ ਪੰਜਾਬ ਦੇ ਧਰਾਤਲ ਨਾਲ ਜੁੜੇ ਪੰਜਾਬੀ ਜੁਝਾਰੂਆਂ ਦੀ ਟੀਮ ਬਣਾ ਕੇ ਸੂਬੇ ਦੇ ਲੋਕਾਂ ਨੂੰ ਸਥਿਰ ਤੇ ਇਮਾਨਦਾਰ ਆਗੂਆਂ ਦੀ ਚੋਣ ਕਰਨ ਹਿੱਤ ਮਜ਼ਬੂਤ ਤੀਜਾ ਬਦਲ ਦਿੱਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX