ਤਾਜਾ ਖ਼ਬਰਾਂ


ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਹੋਵੇਗੀ ਚੋਣ
. . .  20 minutes ago
ਨਵੀ ਦਿੱਲੀ ,22 ਜਨਵਰੀ (ਜਗਤਾਰ ਸਿੰਘ )- ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਹੋਵੇਗੀ . ਜਰਨਲ ਇਜਲਾਸ 'ਚ ਸ਼ਾਮਿਲ ਹੋਣ ਲਈ ਸਾਰੇ 51 ਮੈਂਬਰ ਦਿੱਲੀ...
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ
. . .  47 minutes ago
ਨਵੀਂ ਦਿੱਲੀ, 22 ਜਨਵਰੀ - ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3 ਲੱਖ ਤੋਂ ਵਧ ਮਾਮਲੇ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3,37,704 ਨਵੇਂ ਕੇਸ...
ਭਿਆਨਕ ਸੜਕੇ ਹਾਦਸੇ 'ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ
. . .  about 1 hour ago
ਮਾਹਿਲਪੁਰ (ਹੁਸ਼ਿਆਰਪੁਰ), 22 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ 5.30 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ 'ਚ ਪਿੱਛਿਓਂ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ ਹੋ...
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ ਲਿਖਿਆ ਹੈ ਕਿ ਜੇਕਰ ਕੋਈ ਲਾਭਪਾਤਰੀ ਕੋਰੋਨਾ ਪਾਜ਼ੀਟਿਵ ਪਾਇਆ ...
ਮਹਾਰਾਸ਼ਟਰ ਵਿਚ ਇਮਾਰਤ ਨੂੰ ਲੱਗੀ ਅੱਗ, 7 ਦੀ ਮੌਤ
. . .  39 minutes ago
ਮੁੰਬਈ, 22 ਜਨਵਰੀ - ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ 'ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ 'ਚ ਅੱਗ ਲੱਗ ਗਈ। 13 ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ...
ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਬਾਰੇ ਲਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਦਾ ਫ਼ੈਸਲਾ ਲਵੇਗਾ | ਸੀ.ਈ.ਸੀ. ਸੁਸ਼ੀਲ ਚੰਦਰਾ ਦੇ ਨਾਲ ਕੇਂਦਰੀ ਸਿਹਤ ਸਕੱਤਰ, ਸਿਹਤ ਸਕੱਤਰ, ਮੁੱਖ ਸਕੱਤਰ ਅਤੇ ਪੰਜ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ...
ਅਲਬਰਟਾ 'ਚ ਕੋਵਿਡ-19 ਦੇ 3592 ਨਵੇਂ ਮਾਮਲੇ ਹੋਏ ਦਰਜ , 8 ਨਵੀਆਂ ਮੌਤਾਂ
. . .  about 2 hours ago
ਕੈਲਗਰੀ, 22 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 8 ਹੋਰ ਨਵੀਆਂ ਮੌਤਾਂ ਹੋਈਆਂ ਹਨ..
ਭਿਆਨਕ ਅੱਗ ਲੱਗਣ ਕਾਰਨ ਫਟੇ 3 ਸਿਲੰਡਰ, ਦੁਕਾਨ ਹੋਈ ਸੜ ਕੇ ਸੁਆਹ
. . .  about 2 hours ago
ਖੋਸਾ ਦਲ ਸਿੰਘ (ਜ਼ੀਰਾ), 22 ਜਨਵਰੀ (ਮਨਪ੍ਰੀਤ ਸਿੰਘ ਸੰਧੂ) - ਕਸਬਾ ਖੋਸਾ ਦਲ ਸਿੰਘ ਵਾਲਾ ਵਿਖੇ ਰਾਤ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਬਾਜ਼ਾਰ ਵਿਚ ਮੌਜੂਦ ਸੇਠੀ ਕਰਿਆਨਾ ਸਟੋਰ ਉੱਪਰ ਰਾਤ 11 ਵਜੇ ਦੇ ਕਰੀਬ ਸ਼ਾਰਟ ਸਰਕਟ ਹੋਣ ਕਾਰਨ ਅੱਗ ...
ਬਿਹਾਰ : ਸੈਕਸ ਰੈਕੇਟ ਦਾ ਪਰਦਾਫਾਸ਼, ਦੋਸ਼ੀ ਆਏ ਪੁਲਿਸ ਅੜਿੱਕੇ
. . .  about 3 hours ago
ਗਯਾ (ਬਿਹਾਰ), 22 ਜਨਵਰੀ - ਬਿਹਾਰ ਦੇ ਗਯਾ ਵਿਚ ਪੁਲਿਸ ਨੇ ਬੋਧਗਯਾ ਵਿਚ ਇਕ ਹੋਟਲ ਮੈਨੇਜਰ ਸਮੇਤ 13 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ 2 ਔਰਤਾਂ ਨੂੰ ਛੁਡਵਾ ਕੇ ਇਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਜ਼ਿਕਰਯੋਗ ਹੈ ਕਿ...
ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਤਾ - ਪਿਤਾ, ਘਰ ਆਇਆ ਨਿੱਕਾ ਮਹਿਮਾਨ
. . .  about 3 hours ago
ਮੁੰਬਈ, 22 ਜਨਵਰੀ - ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਤਾ - ਪਿਤਾ ਬਣ ਗਏ ਹਨ | ਫ਼ਿਲਮ ਅਦਾਕਾਰਾ ਪ੍ਰਿਅੰਕਾ ਚੋਪੜਾ...
ਪ੍ਰਧਾਨ ਮੰਤਰੀ ਮੋਦੀ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਕਰਨਗੇ ਗੱਲਬਾਤ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਗੱਲਬਾਤ ਕਰਨਗੇ। ਉਹ ਜ਼ਿਲ੍ਹਿਆਂ ਵਿਚ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  1 day ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  1 day ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  1 day ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  1 day ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  1 day ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  1 day ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 4 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਰੂਪਨਗਰ

ਸੜਕ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਵਾਹਨ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਸਾਰਾ ਦਿਨ ਲੱਗੀਆਂ ਰਹਿੰਦੀਆਂ ਹਨ ਲੰਮੀਆਂ-ਲੰਮੀਆਂ ਕਤਾਰਾਂ
ਕੀਰਤਪੁਰ ਸਾਹਿਬ, 19 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਲੰਮੇ ਸਮੇਂ ਤੋਂ ਕੀਰਤਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਨਵੇਂ ਬੱਸ ਅੱਡੇ ਤੋਂ ਲੈ ਕੇ ਏ. ਸੀ. ਸੀ. ਡੰਪ ਤੱਕ ਸੜਕ ਦੇ ਦੋਵੇਂ ਪਾਸੇ ਖੜ੍ਹਦੇ ਬੇਤਰਤੀਬੇ ਵਾਹਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਜਿਸ ਪਾਸੇ ਕਿਸੇ ਵੀ ਅਧਿਕਾਰੀ ਵਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ | ਜ਼ਿਕਰਯੋਗ ਹੈ ਕਿ ਕੀਰਤਪੁਰ ਸਾਹਿਬ ਸਾਹਿਬ ਵਿਖੇ ਇਕ ਟਰੱਕ ਯੂਨੀਅਨ ਸਥਿਤ ਹੈ ਜੋ ਕਿ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਦੀ ਬ੍ਰਾਂਚ ਹੈ | ਸ਼ਹਿਰ ਅੰਦਰ ਰੋਜ਼ਾਨਾ ਸੈਂਕੜੇ ਟਰੱਕ ਤੇ ਟਰਾਲੇ ਹਿਮਾਚਲ ਪ੍ਰਦੇਸ਼ ਤੋਂ ਏ. ਸੀ. ਸੀ. ਕੰਪਨੀ ਦਾ ਸੀਮਿੰਟ ਲੈ ਕੇ ਆਉਂਦੇ ਹਨ ਤੇ ਇਥੋਂ ਕੋਲਾ ਭਰ ਕੇ ਉਕਤ ਸੀਮਿੰਟ ਫ਼ੈਕਟਰੀ ਨੂੰ ਲੈ ਕੇ ਜਾਂਦੇ ਹਨ | ਇਥੋਂ ਕੋਲੇ ਦੀ ਡਿਮਾਂਡ ਅਨੁਸਾਰ ਗੱਡੀਆਂ ਦਾ ਨੰਬਰ ਆਉਂਦਾ ਹੈ ਤੇ ਜਿਹੜੇ ਟਰੱਕ ਬਾਕੀ ਰਹਿ ਜਾਂਦੇ ਹਨ ਉਨ੍ਹਾਂ ਉਨ੍ਹਾਂ ਦੇ ਚਾਲਕ ਸੜਕ ਕਿਨਾਰੇ ਜਿੱਥੇ ਵੀ ਜਗ੍ਹਾ ਮਿਲਦੀ ਹੈ ਉਥੇ ਖੜ੍ਹੇ ਕਰ ਦਿੰਦੇ ਹਨ | ਇਸ ਤੋਂ ਇਲਾਵਾ ਟਰੱਕਾਂ ਦੇ ਮਕੈਨਿਕਾਂ ਦੀਆਂ ਦੁਕਾਨਾਂ ਉਕਤ ਸੜਕ ਕਿਨਾਰੇ ਹੋਣ ਕਰਕੇ ਵੀ ਸੜਕ ਕਿਨਾਰੇ ਅਕਸਰ ਟਰੱਕ ਖੜ੍ਹੇ ਰਹਿੰਦੇ ਹਨ | ਇਹ ਸੜਕ ਕਹਿਣ ਨੂੰ ਤਾਂ ਚਾਰ ਮਾਰਗੀ ਹੈ ਪਰ ਰਾਹਗੀਰਾਂ ਲਈ ਵਾਹਨ ਖੜ੍ਹੇ ਰਹਿਣ ਕਰਕੇ ਇਹ ਸਿਰਫ਼ ਦੋ ਮਾਰਗੀ ਦੀ ਬਾਕੀ ਰਹਿ ਜਾਂਦੀ ਹੈ | ਸੜਕ 'ਤੇ ਵਾਹਨਾਂ ਦੀਆ ਕਤਾਰਾਂ ਲੱਗੀਆਂ ਰਹਿਣ ਕਰਕੇ ਕਈ ਵਾਰ ਹਾਦਸੇ ਵੀ ਵਾਪਰਦੇ ਰਹਿੰਦੇ ਹਨ | ਜਦੋਂ ਕਦੇ ਕਿਸੇ ਵੀ. ਆਈ. ਪੀ. ਨੇ ਇਸ ਮਾਰਗ ਰਾਹੀਂ ਲੰਘਣਾ ਹੁੰਦਾ ਹੈ ਤਾਂ ਅਧਿਕਾਰੀਆਂ ਵਲੋਂ ਤੁਰੰਤ ਸਾਰਾ ਮਾਰਗ ਸਾਫ਼ ਕਰਵਾ ਦਿੱਤਾ ਜਾਂ ਹੈ ਪਰ ਜਦੋਂ ਅਹਿਮ ਸ਼ਖ਼ਸੀਅਤ ਲੰਘ ਜਾਂਦੀ ਹੈ ਤਾਂ ਮਾਮਲਾ ਜਿਉਂ ਦਾ ਤਿਉਂ ਬਰਕਰਾਰ ਹੋ ਜਾਂਦਾ ਹੈ | ਸਥਾਨਕ ਲੋਕਾਂ ਦੀ ਸੰਬੰਧਿਤ ਅਧਿਕਾਰੀ ਕੋਲੋਂ ਮੰਗ ਹੈ ਇਸ ਚਾਰ ਮਾਰਗੀ ਸੜਕ ਕਿਨਾਰੇ ਖੜ੍ਹਦੇ ਵਾਹਨਾਂ ਨੂੰ ਸਾਈਡ ਕਰਵਾ ਕੇ ਇਸ ਨੂੰ ਅਸਲ 'ਚ ਰਾਹਗੀਰਾਂ ਲਈ ਚਾਰ ਮਾਰਗੀ ਬਣਾਇਆ ਜਾਵੇ |
ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਜ਼ਿਲ੍ਹਾ ਟ੍ਰੈਫਿਕ ਇੰਚਾਰਜ
ਇਸ ਬਾਬਤ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸਰਬਜੀਤ ਸਿੰਘ ਕੁਲਗਰਾਂ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ | ਕਿਹਾ ਕਿ ਉਹ ਅੱਜ ਹੀ ਇਸ ਮਾਰਗ ਦਾ ਦੌਰਾ ਕਰਨਗੇ ਅਤੇ ਇਥੇ ਤਾਇਨਾਤ ਟ੍ਰੈਫਿਕ ਕਰਮਚਾਰੀਆਂ ਨੂੰ ਹਦਾਇਤ ਕਰਨਗੇ ਕਿ ਅਜਿਹਾ ਕਰਨ ਵਾਲੇ ਵਾਹਨ ਚਾਲਕਾਂ ਪ੍ਰਤੀ ਪੂਰੀ ਸਖ਼ਤੀ ਵਰਤਦੇ ਹੋਏ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ |

ਵਾਲਮੀਕਿ ਸਭਾ ਨੰਗਲ ਵਲੋਂ ਸਜਾਈ ਸ਼ੋਭਾ ਯਾਤਰਾ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਸ੍ਰੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੱਜ ਭਗਵਾਨ ਵਾਲਮੀਕਿ ਸਭਾ ਨੰਗਲ ਤੇ ਆਦਿ ਧਰਮ ਸਮਾਜ ਆਧਸ ਨੰਗਲ ਇਕਾਈ ਵਲੋਂ ਪ੍ਰਧਾਨ ਤੁਲਸੀ ਰਾਮ ਮੱਟੂ ਦੀ ਅਗਵਾਈ ਹੇਠ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ | ਸ਼ੋਭਾ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਲਈ ਸਿੱਖਿਆ ਤੇ ਸਿਹਤ ਮੇਰੀ ਪਹਿਲੀ ਤਰਜੀਹ ਰਹੇਗੀ-ਮੁੱਖ ਮੰਤਰੀ ਚੰਨੀ

ਮੋਰਿੰਡਾ, 19 ਅਕਤੂਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਪੰਜਾਬ ਦੇ ਵਿੱਦਿਅਕ ਤੇ ਸਿਹਤ ਢਾਂਚੇ ਨੂੰ ਠੀਕ ਕਰਨ ਲਈ ਬਹੁਤ ਕੰਮ ਕਰਨ ਦੀ ਜ਼ਰੂਰਤ ਹੈ | ਹੁਣ ਪੰਜਾਬ ਦੇ ਲੋਕਾਂ ਲਈ ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ | ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਦੜੋਲੀ ਵਿਖੇ ਸਿੱਖ ਭਾਈਚਾਰੇ ਦੀ ਮੀਟਿੰਗ

ਢੇਰ, 19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਗੁਰਦੁਆਰਾ ਭਾਤਪੁਰ ਸਾਹਿਬ ਵਿਖੇ ਸਮੂਹ ਅਨੰਦਪੁਰ ਸਾਹਿਬ ਦੇ ਇਲਾਕੇ ਦੇ ਸਿੱਖ ਭਾਈਚਾਰਾ ਦੀ ਮੀਟਿੰਗ ਹੋਈ ਜਿਸ 'ਚ ਕਈ ਅਹਿਮ ਫ਼ੈਸਲੇ ਲਏ ਗਏ | ਸਿੱਖ ਕੌਮ ਨੂੰ ਜਿਹੜੀਆਂ ਦਰਪੇਸ਼ ਸਮੱਸਿਆ ਆ ਰਹੀਆਂ ਹਨ, ਉਨ੍ਹਾਂ 'ਤੇ ਵਿਚਾਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ 23 ਨੂੰ ਮੋਰਿੰਡਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

ਮੋਰਿੰਡਾ, 19 ਅਕਤੂਬਰ (ਪਿ੍ਤਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਬੀਬੀਵਾਲਾ, ਸੇਵਕ ਸਿੰਘ ...

ਪੂਰੀ ਖ਼ਬਰ »

ਐਮ.ਪੀ. ਤਿਵਾੜੀ ਵਲੋਂ ਪਿੰਕਾਸ਼ੀਆ ਟੂਰਿਸਟ ਕੰਪਲੈਕਸ ਨੂੰ ਕਨਵੈੱਨਸ਼ਨ ਸੈਂਟਰ ਵਜੋਂ ਮੁੜ ਵਿਕਸਤ ਕਰਨ ਦੀ ਮੰਗ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਿੱਠੀ ਲਿਖ ਕੇ ਰੋਪੜ ਵਿਖੇ ਪਿੰਕਾਸ਼ੀਆ ਟੂਰਿਸਟ ਕੰਪਲੈਕਸ ਨੂੰ ਮੁੜ ਵਿਕਸਿਤ ਕੀਤੇ ਜਾਣ ...

ਪੂਰੀ ਖ਼ਬਰ »

ਘਰ 'ਚੋਂ 25 ਹਜ਼ਾਰ ਦਾ ਸਾਮਾਨ ਚੋਰੀ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਕਰਨੈਲ ਸਿੰਘ)-ਪੁਲਿਸ ਪ੍ਰਸ਼ਾਸਨ ਦੀ ਸੁਸਤ ਕਾਰਗੁਜ਼ਾਰੀ ਦੇ ਚੱਲਦਿਆਂ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਿਛਲੇ ਕਈ ਦਿਨਾਂ ਤੋਂ ਚੋਰਾਂ ਦੀ ਹਿੱਟ ਲਿਸਟ 'ਤੇ ਹੋਣ ਕਰਕੇ ਸ਼ਹਿਰ ਵਾਸੀਆਂ ਦੀਆਂ ਚਿੰਤਾਵਾਂ ਸੱਤਵੇਂ ਅਸਮਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਕੱਢੀ ਸ਼ੋਭਾ ਯਾਤਰਾ

ਮੋਰਿੰਡਾ, 19 ਅਕਤੂਬਰ (ਕੰਗ)-ਮੋਰਿੰਡਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਕੱਢੀ ਗਈ | ਇਸ ਸੰਬੰਧੀ ਹਰੀਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਨੇ ਦੱਸਿਆ ਕਿ ਮਹਾਂਰਿਸ਼ੀ ਵਾਲਮੀਕਿ ਮੰਦਰ ਮੋਰਿੰਡਾ ਤੋਂ ਭਗਵਾਨ ਵਾਲਮੀਕਿ ਜੀ ...

ਪੂਰੀ ਖ਼ਬਰ »

'ਆਪ' ਦੇ ਵਿਧਾਇਕਾਂ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

ਰੂਪਨਗਰ, 19 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਹਲਕਾ ਰੂਪਨਗਰ ਤੋਂ ...

ਪੂਰੀ ਖ਼ਬਰ »

ਬਲਾਕ ਨੂਰਪੁਰ ਬੇਦੀ ਅੰਦਰ ਡੇਂਗੂ ਦੇ 14 ਕੇਸ ਆਏ ਸਾਹਮਣੇ

ਨੂਰਪੁਰ ਬੇਦੀ, 19 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਿੰਡ ਪੱਧਰ 'ਤੇ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਿਹਤ ਕਾਮੇ ਤੇ ਆਸ਼ਾ ਵਰਕਰਾਂ ਵਲੋਂ ਲੋਕਾਂ ਨੂੰ ਡੇਂਗੂ ...

ਪੂਰੀ ਖ਼ਬਰ »

ਕੀ 138 ਪੰਚਾਇਤਾਂ ਵਾਲਾ ਬਲਾਕ ਨੂਰਪੁਰ ਬੇਦੀ ਤਹਿਸੀਲ ਬਣਨ ਦੀ ਸਮਰੱਥਾ ਰੱਖਦੈ...?

 ਮਾਮਲਾ ਨੂਰਪੁਰ ਬੇਦੀ ਉਪ ਤਹਿਸੀਲ ਨੂੰ ਸਬ ਡਵੀਜ਼ਨ ਬਣਾਉਣ ਦਾ ਨੂਰਪੁਰ ਬੇਦੀ, 19 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਲੋਕ ਸਭਾ ਹਲਕਾ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਅਨੰਦਪੁਰ ਸਾਹਿਬ ਤਹਿਸੀਲ ਦੀ ਨੂਰਪੁਰ ਬੇਦੀ ਉਪ ਤਹਿਸੀਲ ਨੂੰ ਤਹਿਸੀਲ ਬਣਾਏ ਜਾਣ ਦੀ ਮੰਗ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਲਗਾਤਾਰ ਸਵੱਛਤਾ ਮੁਹਿੰਮ ਤਹਿਤ ਸ਼ਹਿਰ 'ਚ ਕਰਵਾਈ ਜਾ ਰਹੀ ਹੈ ਫੋਗਿੰਗ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸ਼ਹਿਰ ਨੂੰ ਸਵੱਛ ਤੇ ਰੋਗਾਣੂ ਮੁਕਤ ਰੱਖਣ ਲਈ ਨਗਰ ਕੌਂਸਲ ਤੇ ਸਿਹਤ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਵਲੋਂ ਫੋਗਿੰਗ, ਸਪਰੇਅ ਤੇ ਦਵਾਈ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਅਫ਼ਸੋਸ ਲਈ ਪੁੱਜੇ ਕੌਂਸਲਰ ਗਿੱਲ ਦੇ ਘਰ

ਸ੍ਰੀ ਚਮਕੌਰ ਸਾਹਿਬ,19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਰਾਤ ਇਥੋਂ ਦੇ ਕੌਂਸਲਰ ਕਿਰਪਾਲ ਸਿੰਘ ਗਿੱਲ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੀ ਮਾਤਾ ਦੇ ਦਿਹਾਂਤ 'ਤੇ ਗਿੱਲ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਰੋਸ ਮੁਜ਼ਾਹਰਾ

ਮੋਰਿੰਡਾ, 19 ਅਕਤੂਬਰ (ਕੰਗ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਸੰਬੰਧੀ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਰੈਗੂਲਰ ਹੋਏ ਮੁਲਾਜ਼ਮਾਂ ਨੂੰ ਹੋਰਨਾਂ ਮੁਲਾਜ਼ਮਾਂ ਦੇ ਬਰਾਬਰ ...

ਪੂਰੀ ਖ਼ਬਰ »

ਗੋਬਿੰਦ ਸਾਗਰ ਕੰਢੇ ਕਚਰਾ ਵਧਣ ਕਾਰਨ ਚੌਗਿਰਦਾ ਪ੍ਰੇਮੀ ਪ੍ਰੇਸ਼ਾਨ

ਨੰਗਲ, 19 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ ਕੰਢੇ ਪਲਾਸਟਿਕ ਕਚਰਾ ਵਧਣ ਕਾਰਨ ਚੌਗਿਰਦਾ ਪ੍ਰੇਮੀ ਚਿੰਤਤ ਹਨ | ਭਾਖੜਾ, ਕੋਸਰੀਆਂ, ਰਾਏਪੁਰ ਮੈਦਾਨ, ਬੀਹੜੂ, ਲਠਿਆਣੀ ਆਦਿ ਥਾਵਾਂ 'ਤੇ ਸੈਰ ਸਪਾਟੇ ਲਈ ਆਉਂਦੇ ਟੂਰਿਸਟ ਪਲਾਸਟਿਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਦਾ ਸਨਮਾਨ

ਬੇਲਾ, 19 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਅੰਤਿ੍ੰਗ ਕਮੇਟੀ ਦੇ ਆਦੇਸ਼ਾਂ ਅਨੁਸਾਰ, ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਅੰਤਿ੍ੰਗ ਕਮੇਟੀ, ਜਥੇ. ਪਰਮਜੀਤ ਸਿੰਘ ਲੱਖੇਵਾਲ ਹਲਕਾ ...

ਪੂਰੀ ਖ਼ਬਰ »

ਪੱਕਾ ਮੋਰਚਾ 24ਵੇਂ ਦਿਨ ਵੀ ਜਾਰੀ

ਮੋਰਿੰਡਾ, 19 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚਲੇ ਨਰਸਿੰਗ/ਪੈਰਾ ਮੈਡੀਕਲ (ਕੋਰੋਨਾ ਯੋਧੇ) ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ 'ਚ ਵਾਧਾ ਕਰਾਉਣ ਵਿਸ਼ੇਸ਼ ਦਰਜੇ 'ਚ ਰੇਗੂਲਰਾਈਜ਼ ਕਰਵਾਉਣ ਤੇ ਠੇਕੇਦਾਰੀ ਸਿਸਟਮ ਖ਼ਤਮ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਦੇ ਖ਼ਾਤਮੇ ਸੰਬੰਧੀ ਕੱਢੀ ਜਾਗਰੂਕਤਾ ਰੈਲੀ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸੀ. ਐਚ. ਸੀ. ਸਿੰਘਪੁਰ ਵਿਖੇ ਕੰਨਿਆ ਭਰੂਣ ਹੱਤਿਆ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਬਾਰੇ ਡਾ. ਵਿਧਾਨ ਚੰਦਰ ਨੇ ਦੱਸਿਆ ਕਿ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਗਰਭਵਤੀ ਔਰਤਾਂ ਜਲਦ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਡੇਂਗੂ ਨੇ ਪੈਰ ਫੈਲਾਏ-ਅੰਕੜਾ 288 ਨੂੰ ਪੁੱਜਾ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਡੇਂਗੂ ਦਾ ਡੰਗ ਲਗਾਤਾਰ ਵੱਜ ਰਿਹਾ ਹੈ | ਜ਼ਿਲ੍ਹੇ 'ਚ ਡੇਂਗੂ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 288 ਤੱਕ ਪੁੱਜ ਗਿਆ ਹੈ ਤੇ ਦੋ ਸ਼ੱਕੀ ਮੌਤਾਂ ਵੀ ਹੋਈਆਂ ਹਨ ਪਰ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਰੰਧਾਵਾ, ਅਰੋੜਾ ਤੇ ਸੰਦੀਪ ਸਿੰਘ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਚੁਣੇ ਗਏ

ਚੰਡੀਗੜ੍ਹ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਗਰੈਜੂਏਟ ਹਲਕੇ ਤੋਂ 15 ਸੈਨੇਟਰਾਂ ਦੀ ਚੋਣ ਲਈ ਦੋ ਪੜਾਵਾਂ 'ਚ ਪਈਆਂ ਵੋਟਾਂ, ਜਿਨ੍ਹਾਂ ਦੀ ਗਿਣਤੀ ਬੀਤੇ ਦਿਨ ਤੋਂ ਸ਼ੁਰੂ ਹੋਈ ਸੀ, ਅੱਜ ਸ਼ਾਮ ਤੱਕ ਪੰਜਾਬ ਯੂਨੀਵਰਸਿਟੀ ਵਲੋਂ ਦੱਸੇ ਚੋਣ ...

ਪੂਰੀ ਖ਼ਬਰ »

ਦੂਨ ਗੁੱਜਰ ਵੈੱਲਫੇਅਰ ਸਭਾ ਵਲੋਂ ਸਿੱਖਿਆ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰ ਪਾਲ ਝਾਂਡੀਆ, ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਦੂਨ ਗੁੱਜਰ ਵੈੱਲਫੇਅਰ ਸਭਾ ਰੂਪਨਗਰ ਵਲੋਂ ਸਭਾ ਦੇ ਪ੍ਰਧਾਨ ਜੀਵਨ ਕੁਮਾਰ ਸੰਜੂ ਹਰੀਪੁਰ ਤੇ ਸਰਪ੍ਰਸਤ ਚੌਧਰੀ ਸੁਭਾਸ਼ ਰਾਮਪੁਰ, ਚੇਅਰਮੈਨ ਬਾਬੂ ਕਸ਼ਮੀਰੀ ਲਾਲ ਹਰੀਪੁਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਕਰਨੈਲ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕਿ ਮੰਦਰ ਚੋਈ ਬਾਜ਼ਾਰ ਤੋਂ ਗੁਰਬਚਨ ਸਿੰਘ ਸਰਪ੍ਰਸਤ ਚੇਅਰਮੈਨ ਅਮਰਨਾਥ ਨਾਥੀ ਤੇ ਪ੍ਰਧਾਨ ਰਾਜਦੀਪ ਕਾਕੂ ਦੀ ਅਗਵਾਈ 'ਚ ਭਗਵਾਨ ਵਾਲਮੀਕਿ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX