ਤਾਜਾ ਖ਼ਬਰਾਂ


ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  1 minute ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  10 minutes ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  42 minutes ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  57 minutes ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  about 1 hour ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  1 day ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  1 day ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  1 day ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  1 day ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਕਰੂਜ਼ ਮਾਮਲੇ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਬਿਆਨ
. . .  1 day ago
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਜਲੰਧਰ

ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਜਾਰੀ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ | ਇਸ ਸੰਬੰਧੀ ਕਰਵਾਏ ਜਾ ਤਿੰਨ ਦਿਨਾ ਗੁਰਮਤਿ ਸਮਾਗਮ ਦੇ ਅੱਜ ਦੂਸਰੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਵਰਿੰਦਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ 'ਤੇ ਹਜ਼ੂਰੀ ਰਾਗੀ ਮਾਡਲ ਟਾਊਨ ਨੇ ਕੀਰਤਨ ਕੀਤਾ | ਭਾਈ ਮੁਖਤਾਰ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਗੁਰੂ ਜੀ ਦੇ ਜੀਵਨ ਅਤੇ ਸਿਧਾਂਤਾਂ 'ਤੇ ਜਾਣਕਾਰੀ ਦਿੱਤੀ | ਸ਼ਾਮ ਦੇ ਦੀਵਾਨ 'ਚ ਭਾਈ ਸਤਨਾਮ ਸਿੰਘ ਬੈਂਕਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਜੋਗਿੰਦਰ ਸਿੰਘ ਰਿਆੜ (ਲੁਧਿਆਣੇ ਵਾਲੇ) ਨੇ ਕੀਰਤਨ ਕੀਤਾ | ਢਾਡੀ ਜਥਾ ਬੀਬੀ ਅਮਨਦੀਪ ਕੌਰ ਖ਼ਾਲਸਾ ਨੇ ਵੀਰ-ਰਸ ਵਾਰਾਂ ਪੇਸ਼ ਕੀਤੀਆਂ | ਇਸ ਮੌਕੇ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਵੀਰ ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਹੋਏ ਕਿਹਾ ਕਿ ਪ੍ਰਸਿੱਧ ਅਖ਼ਬਾਰ 'ਅਜੀਤ' ਨੇ ਦੁਨੀਆ ਭਰ 'ਚ ਪੰਜਾਬ ਤੇ ਪੰਜਾਬੀਅਤ ਦਾ ਪਰਚਮ ਉੱਚਾ ਕੀਤਾ ਹੈ | ਉਨ੍ਹਾਂ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹ ਾਂ ਦੇ ਉੱਦਮ ਸਦਕਾ ਧਰਮ ਤੇ ਵਿਰਸਾ ਇੱਕੋ ਅਖ਼ਬਾਰ ਛਾਪ ਰਿਹਾ ਹੈ, ਜਿਸ ਵਿਚ ਸਿੱਖ ਧਰਮ ਤੋਂ ਇਲਾਵਾ ਵੱਖ-ਵੱਖ ਧਰਮਾਂ ਦੀ ਵੀ ਜਾਣਕਾਰੀ ਮਿਲਦੀ ਹੈ | ਇਸ ਮੌਕੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਤਜਿੰਦਰ ਸਿੰਘ ਬਿੱਟੂ ਚੇਅਰਮੈਨ ਪਨਸਪ ਪੰਜਾਬ, ਵਿਧਾਇਕ ਰਜਿੰਦਰ ਬੇਰੀ, ਜਥੇਦਾਰ ਕੁਲਵੰਤ ਸਿੰਘ ਮੰਨਣ, ਜਗਮੋਹਨ ਸਿੰਘ ਡੀ.ਸੀ.ਪੀ, ਰਿਟਾਇਰਡ ਐੱਸ.ਐਸ.ਪੀ. ਰਜਿੰਦਰ ਸਿੰਘ, ਡੀ.ਸੀ.ਪੀ. ਗੁਰਮੀਤ ਸਿੰਘ, ਬਾਬਾ ਨਿਰਮਲ ਦਾਸ ਜੌੜੇ ਵਾਲੇ, ਸੁਆਮੀ ਸ਼ਾਂਤਾ ਨੰਦ ਗੋਪਾਲ ਨਗਰ, ਰਮੇਸ਼ ਮਿੱਤਲ ਲਵਲੀ ਗਰੁੱਪ, ਦਲਜੀਤ ਸਿੰਘ ਸਹੋਤਾ, ਭਗਵਾਨ ਸਿੰਘ ਜੌਹਲ, ਕਰਤਾਰ ਸਿੰਘ ਪਹਿਲਵਾਨ, ਚਰਨਦੀਪ ਸਿੰਘ, ਅਮਰਜੀਤ ਸਿੰਘ ਮਿੱਠਾ ਨੇ ਵਿਸ਼ੇਸ਼ ਤੌਰ 'ਤੇ ਗੁਰੂ ਘਰ 'ਚ ਹਾਜ਼ਰੀ ਭਰੀ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੁਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ,ਡਾ: ਐੱਚ.ਐੱਮ. ਹੁਰੀਆ, ਤੇਜਦੀਪ ਸਿੰਘ ਸੇਠੀ, ਕੁਲਤਾਰਨ ਸਿੰਘ ਅਨੰਦ, ਐੱਚ.ਐਸ ਕਾਕਾ, ਐੱਚ.ਐਸ. ਭਸੀਨ ਤੇ ਗਗਨਦੀਪ ਸਿੰਘ ਸੇਠੀ ਤੇ ਸ਼ਹਿਰ ਦੀਆਂ ਮੁੱਖ ਹਸਤੀਆਂ ਨੇ ਵੀ ਗੁਰੂ ਘਰ 'ਚ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਠਿਆਈਆਂ ਤੇ ਹੋਰ ਖਾਧ ਵਸਤਾਂ ਦੇ 33 ਨਮੂਨੇ ਲਏ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) -ਤਿਉਹਾਰਾਂ ਦੇ ਦਿਨਾਂ 'ਚ ਮਠਿਆਈਆਂ ਅਤੇ ਬੇਕਰੀ ਉਤਪਾਦਾਂ ਦੀ ਖ਼ਪਤ ਵਧ ਜਾਣ ਕਰਕੇ ਵਾਧੂ ਮੁਨਾਫ਼ਾ ਲੈਣ ਲਈ ਕੁਝ ਵਪਾਰੀ ਮਿਲਾਵਟਖੋਰੀ ਕਰਨੀ ਸ਼ੁਰੂ ਕਰ ਦਿੰਦੇ ਹਨ | ਲੋਕਾਂ ਨੂੰ ਮਿਆਰੀ ਉਤਪਾਦ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਜਲੰਧਰ ਆਉਣਗੇ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 23 ਅਕਤੂਬਰ ਨੂੰ ਜਲੰਧਰ ਆ ਰਹੇ ਹਨ | ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਅਕਾਲੀ ਆਗੂਆਂ ਦੀ ਰਿਹਾਇਸ਼ 'ਤੇ ਪਾਰਟੀ ਵਰਕਰਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਦੋ ਕੋਰੋਨਾ ਪੀੜਤ ਹੋਰ ਮਿਲੇ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਜ਼ਿਲ੍ਹੇ 'ਚ 7 ਹਜ਼ਾਰ ਤੋਂ ਵੱਧ ਕੋਵੀਸ਼ੀਲਡ ਟੀਕੇ ਲਗਾਏ ਗਏ ਹਨ | ਅਧਿਕਾਰੀਆਂ ਅਨੁਸਾਰ ਸਨਿਚਰਵਾਰ ਨੂੰ ਵੀ ਸਾਰੇ ਹੀ ਟੀਕਾਕਰਨ ਕੇਂਦਰਾਂ 'ਤੇ ਕੋਵੀਸ਼ੀਲਡ ਟੀਕੇ ਲਗਾਏ ਜਾਣਗੇ | ਸਿਹਤ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੀਆਂ ਸੜਕਾਂ ਬਣਾਉਣ ਦੀ ਮੰਗ

ਜਲੰਧਰ, 22 ਅਕਤੂਬਰ (ਸ਼ਿਵ)- ਸੂਰੀਆ ਇਨਕਲੇਵ ਵੈੱਲਫੇਅਰ ਸੁਸਾਇਟੀ ਦੇ ਇਕ ਵਫ਼ਦ ਨੇ ਪ੍ਰਧਾਨ ਓਮ ਦੱਤ ਸ਼ਰਮਾ ਦੀ ਅਗਵਾਈ ਵਿਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੂੰ ਇਕ ਮੰਗ ਪੱਤਰ ਦੇ ਕੇ ਸੂਰੀਆ ਇਨਕਲੇਵ ਦੀ 10 ਮਰਲਾ ਬਲਾਕ ਦੀ 60 ਫੁੱਟ ਰੋਡ ...

ਪੂਰੀ ਖ਼ਬਰ »

ਭਗਤ ਸਿੰਘ ਕਾਲੋਨੀ ਦੇ ਲੋਕਾਂ ਦੀਆਂ ਹੋਣਗੀਆਂ ਰਜਿਸਟਰੀਆਂ-ਹੈਨਰੀ

ਜਲੰਧਰ, 22 ਅਕਤੂਬਰ (ਸ਼ਿਵ)- ਹਲਕਾ ਉੱਤਰੀ ਵਿਧਾਨ ਸਭਾ ਦੇ 64 ਨੰਬਰ ਵਾਰਡ ਦੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਨਿਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੂੰ ਫਲੈਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ | ਹੈਨਰੀ ਨੇ ਲੋਕਾਂ ਦੀ ਮੰਗ ਨੂੰ ...

ਪੂਰੀ ਖ਼ਬਰ »

ਗਵਾਲੀਅਰ ਤੋਂ ਚੱਲਿਆ ਨਗਰ ਕੀਰਤਨ 2 ਨੂੰ ਪੁਹੰਚੇਗਾ ਜਲੰਧਰ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- 400 ਸਾਲਾ ਬੰਦੀਛੋੜ ਦਿਵਸ ਮੌਕੇ ਇਤਿਹਾਸਕ ਨਗਰ ਕੀਰਤਨ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਜਾਇਆ ਜਾ ਰਿਹਾ | ਗੁਰਦੁਆਰਾ ਦਾਤਾ ਬੰਦੀਛੋੜ ਕਿਲ੍ਹਾ ਗਵਾਲੀਅਰ ਤੋਂ 27 ਅਕਤੂਬਰ ਨੂੰ ਆਰੰਭ ਹੋ ਕੇ 3 ...

ਪੂਰੀ ਖ਼ਬਰ »

ਕਾਰ ਦੀ ਸੀਟ ਬੈਲਟ ਲਗਾਉਂਦਿਆਂ ਚੱਲੀ ਗੋਲੀ, ਗਿ੍ਫ਼ਤਾਰ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ) - ਸਥਾਨਕ ਵਰਕਸ਼ਾਪ ਚੌਕ ਨੇੜੇ ਆਪਣੇ ਦੋਸਤਾਂ ਦੇ ਨਾਲ ਕਾਰ 'ਚ ਬੈਠੇ ਇਕ ਕਾਰੋਬਾਰੀ ਦੀ ਡੱਬ 'ਚ ਲੱਗੀ ਉਸ ਦੀ ਲਾਇਸੈਂਸੀ ਪਿਸਤੌਲ 'ਚੋਂ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਗੋਲੀ ਦੀ ਆਵਾਜ਼ ਸੁਣ ...

ਪੂਰੀ ਖ਼ਬਰ »

ਵਾਸੂ ਮੁਹੱਲਾ ਚੁਗਿੱਟੀ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਵਾਸੂ ਮੁਹੱਲਾ ਚੁਗਿੱਟੀ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਭੂ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਕਮਿਸ਼ਨ ਦੇ ਮੈਂਬਰ ਯਸ਼ਪਾਲ ਸਿੰਘ ਧੀਮਾਨ ਦੀ ਰਿਹਾਇਸ਼ 'ਤੇ ਹੋਈ, ਜਿਸ ਵਿਚ ਪਛੜੇ ਸਮਾਜ ਨੂੰ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਉਮੀਦਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦੀ ਹੀ ਜਾਰੀ ਕੀਤੇ ਜਾ ਰਹੇ ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਹੁਣ ਤੱਕ 572 ਚਾਹਵਾਨ ਵਿਅਕਤੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ | ...

ਪੂਰੀ ਖ਼ਬਰ »

ਪੀ.ਏ.ਪੀ. ਅਕੈਡਮੀ ਦੀ ਟੀਮ ਨੇ ਜਿੱਤੀ ਅੰਡਰ-14 ਪ੍ਰੀਮਿਅਰ ਲੀਗ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਪੀ.ਏ.ਪੀ. ਦੇ ਕਿ੍ਕਟ ਸਟੇਡੀਅਮ ਵਿਖੇ ਜੀ.ਸੀ.ਏ. ਕ੍ਰਿਕਟ ਅਕੈਡਮੀ ਕਪੂਰਥਲਾ ਵਲੋਂ ਅੰਡਰ-14 ਪ੍ਰੀਮਿਅਰ ਲੀਗ ਕਰਵਾਈ ਗਈ, ਜਿਸ 'ਚ ਪੀ.ਏ.ਪੀ. ਕਿੰਗ ਜਲੰਧਰ, ਸ਼ੁਖਮਿੰਦਰ ਮੰਡ ਕ੍ਰਿਕਟ ਜਲੰਧਰ, ਅੰਮਿ੍ਤਸਰ ਈਗਲ ਆਰ ਐਸ ਭਨੋਟ ਕ੍ਰਿਕਟ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਕਰਵਾਈ ਟ੍ਰੇਨਿੰਗ 'ਚ ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਹਿੱਸਾ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਚੋਣਾਂ ਵਾਲੇ ਸੂਬਿਆਂ ਗੋਆ, ਮਣੀਪੁਰ, ਪੰਜਾਬ, ਉਤਰਾਖੰਡ ਤੇ ਉੱਤਰ ਪ੍ਰਦੇਸ਼ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 7 ਸਾਲ ਦੀ ਕੈਦ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਗੂੰਗੀ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਤਲੱਬੂ ਉਰਫ਼ ਤਾਲਿਬ ਉਰਫ਼ ਬਬਲੂ ਪੁੱਤਰ ਮੰਸੂ ਰਾਮ ਵਾਸੀ ਗਾਂਧਰਾ, ਥਾਣਾ ਸਦਰ ਨਕੋਦਰ, ਜ਼ਿਲ੍ਹਾ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ, ਪਰ ਕਰਵਾ ਚੌਥ 'ਤੇ ਰੌਣਕਾਂ ਬਰਕਰਾਰ

ਜਲੰਧਰ, 22 ਅਕਤੂਬਰ (ਸ਼ੈਲੀ)- ਭਾਵੇਂ ਇਸ ਸਮੇਂ ਮਹਿੰਗਾਈ ਦੀ ਮਾਰ ਦੇਸ਼ ਭਰ ਦੀ ਜਨਤਾ ਝੱਲ ਰਹੀ ਹੈ, ਪਰ 24 ਅਕਤੂਬਰ ਨੂੰ ਕਰਵਾ ਚੌਥ ਦੇ ਸਬੰਧੀ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ | ਬੀਤੇ ਸਾਲ ਕੋਰੋਨਾ ਮਹਾਮਾਰੀ ਕਾਰਨ ਸਾਰੇ ਤਿਉਹਾਰ ਫਿੱਕੇ ਰਹੇ ਸਨ, ਪਰ ਇਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦੀ ਨਿਤੀਕਾ ਬਣੀ ਮਿਸਿਜ਼ ਕਰਵਾ ਚੌਥ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਗਰੁੱਪ ਦੀ ਵਾਇਸ ਚੇਅਰਪਰਸਨ ਸ੍ਰੀਮਤੀ ਸੰਗੀਤਾ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਆਇਓਡੀਨ ਨਮਕ ਸ਼ਕਤੀ ਦਾ ਰੱਖਿਅਕ

ਜਮਸ਼ੇਰ ਖਾਸ, 22 ਅਕਤੂਬਰ (ਅਵਤਾਰ ਤਾਰੀ)-ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰਜ਼ ਪ੍ਰੀਵੈਨਸ਼ਨ ਦਿਵਸ ਸਬੰਧੀ ਸਰਕਾਰੀ ਹਾਈ ਸਕੂਲ ਦੀਵਾਲੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦੀ ਪੰਜਾਬ ਵਿਰੋਧੀ ਸੋਚ ਜੱਗ ਜ਼ਾਹਿਰ ਹੋਈ-ਚੌਹਾਨ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਨੇ ਅੱਧੇ ਤੋਂ ਵੱਧ ਪੰਜਾਬ ਦਾ ਖੇਤਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬੀ. ਐਸ. ਐਫ. ਨੂੰ ਸੌਂਪੇ ਜਾਣ ਅਤੇ ਸੀ. ਬੀ. ਐਸ. ਈ. ਵਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਵਿਖੇ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦੇ ਹਿੱਸੇ ਵਜੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਜਲੰਧਰ ਦੇ ਮੀਟਿੰਗ ਹਾਲ 'ਚ ਭਾਸ਼ਾ ਸਿੱਖੋ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ, ਜਿਸ 'ਚ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੂੰ ਤੇਲਗੂ ਭਾਸ਼ਾ ਦੇ ...

ਪੂਰੀ ਖ਼ਬਰ »

ਜਮਸ਼ੇਰ ਖਾਸ ਦੇ ਕਲੱਬ ਨੇ ਕੀਤਾ ਫੁੱਟਬਾਲ ਕੱਪ 'ਤੇ ਕਬਜ਼ਾ

ਜਮਸ਼ੇਰ ਖਾਸ 22 ਅਕਤੂਬਰ (ਅਵਤਾਰ ਤਾਰੀ)-ਸ਼ਹੀਦ ਬਾਬਾ ਦੀਪ ਸਿੰਘ ਫੁੱਟਬਾਲ ਕਲੱਬ ਜਮਸ਼ੇਰ ਖੇੜਾ ਵਲੋਂ ਜਮਸ਼ੇਰ ਖੇੜਾ ਗਰਾਊਾਡ 'ਚ ਕਰਵਾਇਆ ਗਿਆ ਅੰਤਰ-16 ਫੁੱਟਬਾਲ ਟੂਰਨਾਮੈਂਟ ਕੱਪ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ | ਇਸ ਟੂਰਨਾਮੈਂਟ 'ਚ ਪਿੰਡ ਪੱਧਰ ਦੀਆਂ 24 ...

ਪੂਰੀ ਖ਼ਬਰ »

ਪੰਜਾਬੀ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਕੱਢਣਾ ਡੂੰਘੀ ਸਾਜਿਸ਼-ਅਟਵਾਲ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਲੇਖਕ ਤੇ ਆਲੋਚਕ ਹਰਮੀਤ ਸਿੰਘ ਅਟਵਾਲ ਨੇ ਸੀ.ਬੀ.ਐਸ.ਈ. ਵਲੋਂ ਜਾਰੀ ਡੇਟਸ਼ੀਟ 'ਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਦੀ ਸੂਚੀ 'ਚੋਂ ਬਾਹਰ ਕੱਢਣ ਨੂੰ ਪੰਜਾਬੀ ਵਿਰੁੱਧ ਇਕ ਡੂੰਘੀ ਸਾਜਿਸ਼ ਦੱਸਦੇ ਹੋਏ ਇਸ ਦਾ ਆਲੋਚਨਾ ...

ਪੂਰੀ ਖ਼ਬਰ »

ਕੈਪਟਨ ਦੀ ਤਰ੍ਹਾਂ ਬਦਲੇ ਜਾਣ ਮੇਅਰ, ਦੇਸ ਰਾਜ ਜੱਸਲ ਨੇ ਕਰ ਦਿੱਤੀ ਮੰਗ

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਦੇ ਵਿਰੋਧੀ ਆਗੂਆਂ 'ਚੋਂ ਗਿਣੇ ਜਾਂਦੇ ਸੀਨੀਅਰ ਕਾਂਗਰਸੀ ਕੌਂਸਲਰ ਦੇਸ ਰਾਜ ਜੱਸਲ ਨੇ ਨਿਗਮ ਹਾਊਸ ਵਾਲੀ ਮੀਟਿੰਗ ਵਾਲੀ ਜਗ੍ਹਾ 'ਤੇ ਹੀ ਸਟੇਜ 'ਤੇ ਮੇਅਰ ਵਾਲੀ ਕੁਰਸੀ 'ਤੇ ਬੈਠ ਕੇ ਹਾਈਕਮਾਨ ਤੋਂ ਮੰਗ ਕਰਦਿਆਂ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣਾ ਸੰਘੀ ਢਾਂਚੇ 'ਤੇ ਹਮਲਾ-ਸ਼ਿਵਕੰਵਰ ਸਿੰਘ ਸੰਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਉੱਘੇ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਬੀ.ਐੱਸ.ਐੱਫ. ਨੂੰ ਜ਼ਿਆਦਾ ਸ਼ਕਤੀਆਂ ਦੇਣ ਨੂੰ ਸੂਬੇ ਦੇ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਮਲਸੀਆਂ/ਸ਼ਾਹਕੋਟ, 22 ਅਕਤੂਬਰ (ਸੁਖਦੀਪ ਸਿੰਘ)- ਅੱਜ ਸ਼ਾਮ ਮਲਸੀਆਂ-ਲੋਹੀਆਂ ਰੋਡ 'ਤੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਉਰਫ਼ ਮਿੱਠੂ (25) ...

ਪੂਰੀ ਖ਼ਬਰ »

ਪੰਜਾਬੀ ਨਾਲ ਵਿਤਕਰਾ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ-ਬੈਨੀਵਾਲ, ਗੜ੍ਹੀ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸਥਾਨਕ ਸੂਬਾਈ ਦਫ਼ਤਰ, ਕਾਂਸ਼ੀ ਰਾਮ ਭਵਨ ਵਿਖੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ...

ਪੂਰੀ ਖ਼ਬਰ »

ਡਾ: ਜਸਵੰਤ ਰਾਏ ਨੇ ਮੁੱਖ ਖੇਤੀਬਾੜੀ ਅਧਿਕਾਰੀ ਦਾ ਅਹੁਦਾ ਸੰਭਾਲਿਆ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਡਾ: ਜਸਵੰਤ ਰਾਏ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਜਲੰਧਰ ਦੇ ਸਮੂਹ ਸਟਾਫ਼ ਨੇ ਡਾ. ਜਸਵੰਤ ਰਾਏ ਦਾ ਸਵਾਗਤ ਕੀਤਾ | ਡਾ. ਜਸਵੰਤ ਰਾਏ ਨੇ ਇਸ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਬੱਬਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਟੀਟੂ ਦੇ ਸਪੁੱਤਰ ਤੇ ਸਰਗਰਮ ਆਗੂ ਇੰਦਰਜੀਤ ਸਿੰਘ ਬੱਬਰ ਨੂੰ ਉਸ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

38ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ-ਡੀ.ਸੀ.

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਜੋ 23 ਤੋਂ 31 ਅਕਤੂਬਰ ਤੱਕ ਸਥਾਨਕ ਆਰਮੀ ਐਸਟਰੋਟਰਫ ਹਾਕੀ ਮੈਦਾਨ ਕਟੋਚ ਸਟੇਡੀਅਮ ਜਲੰਧਰ ਛਾਉਣੀ ਵਿਖੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਚ.ਐਮ.ਵੀ. ਵਿਖੇ 'ਲੇਖਕ ਸੰਮੇਲਨ-2021' ਸਫਲਤਾਪੂਰਵਕ ਨੇਪਰੇ ਚੜਿ੍ਹਆ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਚ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਅਤੇ ਐੱਚ.ਐਮ.ਵੀ. ਅਲੂਮਨੀ ਵੈੱਲਫੇਅਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX