ਤਾਜਾ ਖ਼ਬਰਾਂ


ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  7 minutes ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  46 minutes ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  19 minutes ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 1 hour ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 1 hour ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 2 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 2 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 3 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 3 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 3 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 3 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 4 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 4 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 5 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 5 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 6 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 6 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 6 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ
. . .  about 6 hours ago
ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ...
ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ 4 ਮੌਤਾਂ
. . .  about 7 hours ago
ਜੈਪੁਰ, 7 ਜੂਨ-ਰਾਜਸਥਾਨ ਦੇ ਫ਼ਤਹਿਪੁਰ ਇਲਾਕੇ 'ਚ ਸਾਲਾਸਰ-ਫਤਿਹਪੁਰ ਮਾਰਗ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ...
ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ
. . .  about 7 hours ago
ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ...।
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਡਾ: ਪਰਮਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾ: ਪਰਮਿੰਦਰ ਕੌਰ ਨੇ ਅੱਜ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਫ਼ਤਰ 'ਚ ਬਤੌਰ ਸਿਵਲ ਸਰਜਨ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਸਿਵਲ ਸਰਜਨ ਵਜੋਂ ਤਾਇਨਾਤ ਸਨ ਤੇ ਉਨ੍ਹਾਂ ਨੂੰ ਇਕ ਪ੍ਰਮੁੱਖ ਮਾਈਕਰੋਬਾਇਲੋਜਿਸਟ ਦੇ ਤੌਰ 'ਤੇ ਜਾਣਿਆ ਜਾਂਦਾ ਹੈ | ਅਹੁਦਾ ਸੰਭਾਲਣ 'ਤੇ ਸਹਾਇਕ ਸਿਵਲ ਸਰਜਨ ਡਾ: ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਬੰਸ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਨੀਲ ਅਹੀਰ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ, ਸਿਵਲ ਹਸਪਤਾਲ ਦੇ ਇੰਚਾਰਜ ਡਾ: ਜਸਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਮੇਤ ਸਮੂਹ ਡਾਕਟਰਾਂ ਤੇ ਸਟਾਫ਼ ਵਲੋਂ ਡਾ: ਪਰਮਿੰਦਰ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ: ਪਰਮਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪੂਰੀ ਤਰ੍ਹਾਂ ਲਾਗੂ ਕਰਵਾਇਆ ਜਾਵੇਗਾ | ਉਨ੍ਹਾਂ ਜ਼ਿਲ੍ਹੇ 'ਚ ਵਧ ਰਹੇ ਡੇਂਗੂ-ਮਲੇਰੀਆ ਦੇ ਪ੍ਰਕੋਪ 'ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ 'ਚ ਮਰੀਜ਼ਾਂ ਦੇ ਇਲਾਜ ਅਤੇ ਜਾਂਚ ਲਈ ਸਾਰੀਆਂ ਸਹੂਲਤਾਂ ਮੌਜੂਦ ਹਨ ਅਤੇ ਮਰੀਜ਼ਾਂ ਦੀ ਸਹੂਲਤ ਲਈ ਸਿਹਤ ਵਿਭਾਗ 24 ਘੰਟੇ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਦਿਨ ਸਮੇਂ ਪੂਰਾ ਸਰੀਰ ਢਕਣ ਲਈ ਕੱਪੜੇ ਪਹਿਨੇ ਜਾਣ ਅਤੇ ਘਰਾਂ ਦੇ ਆਸ-ਪਾਸ ਗਲੀਆਂ-ਨਾਲੀਆਂ, ਗਮਲਿਆਂ, ਟਾਇਰਾਂ ਆਦਿ 'ਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਜ਼ਿਆਦਾ ਬੁਖ਼ਾਰ ਚੜ੍ਹਨ ਦੀ ਸੂਰਤ 'ਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਚ ਖ਼ੂਨ ਦੀ ਜਾਂਚ ਕਰਵਾਈ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਸਵਾਤੀ, ਡਾ: ਰਾਜ ਕੁਮਾਰ, ਡਾ: ਪਰਮਜੀਤ ਸਿੰਘ, ਡਾ: ਮਨਪ੍ਰੀਤ ਕੌਰ, ਡਾ: ਸਨਮ, ਡਾ: ਸ਼ਲੇਸ਼, ਡਾ: ਡੀ.ਪੀ. ਸਿੰਘ, ਮੁਹੰਮਦ ਆਸਿਫ਼, ਚੀਫ਼ ਫਾਰਮੇਸੀ ਅਫ਼ਸਰ ਜਤਿੰਦਰਪਾਲ ਸਿੰਘ, ਦਵਿੰਦਰ ਭੱਟੀ ਸੁਪਰਡੈਂਟ, ਅਜੇ ਸ਼ਰਮਾ, ਸੈਨੇਟਰੀ ਸੁਪਰਵਾਈਜ਼ਰ ਹਰਰੂਪ ਕੁਮਾਰ ਅਤੇ ਗੁਰਵਿੰਦਰ ਸ਼ਾਨੇ ਆਦਿ ਹਾਜ਼ਰ ਸਨ |

ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜ਼ਿਲੇ੍ਹ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਯੋਗ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀ ਆੜ 'ਚ ਕੇਂਦਰ ਸਰਕਾਰ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ-ਰਾਏ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ 'ਚ ਜਾਨਾ ਗਵਾਉਣ ਵਾਲੇ ਕਿਸਾਨਾਂ ਦੀਆਂ ਅਸਥੀਆਂ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰਨ ਹਿੱਤ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਵਿਚ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ, 2 ਪੁਲਿਸ ਕਰਮਚਾਰੀਆਂ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਇੱਥੇ ਪੇਸ਼ੀ ਭੁਗਤਣ ਲਈ ਲਿਆਂਦਾ ਗਿਆ ਇੱਕ ਹਵਾਲਾਤੀ ਪੁਲਿਸ ਟੀਮ ਨੂੰ ਚਕਮਾ ਦੇ ਕੇ ਅਦਾਲਤ 'ਚੋਂ ਫ਼ਰਾਰ ਹੋ ਗਿਆ | ਥਾਣਾ ਹਰਿਆਣਾ ਪੁਲਿਸ ਨੇ ਫ਼ਰਾਰ ਹੋਏ ਕਥਿਤ ਦੋਸ਼ੀ ਅਤੇ ਲਾਪ੍ਰਵਾਹੀ ਵਰਤਣ ਵਾਲੇ 2 ਪੁਲਿਸ ...

ਪੂਰੀ ਖ਼ਬਰ »

ਡਾ: ਸੁਰਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਡਾ: ਸੁਰਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤਾਇਨਾਤ ਸਨ | ਡਾ: ਸੁਰਿੰਦਰ ਸਿੰਘ ਨੇ ਅਹੁਦਾ ...

ਪੂਰੀ ਖ਼ਬਰ »

ਸੂਬੇ 'ਚ ਗੱਠਜੋੜ ਦੀ ਸਰਕਾਰ ਬਣਨੀ ਤੈਅ-ਗੜ੍ਹੀ

ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ) ਦੇਸ਼ ਦੀ ਆਜ਼ਾਦੀ ਦੇ 74 ਸਾਲ ਹੋਣ ਦੇ ਬਾਵਜੂਦ ਅੱਜ ਵੀ ਲੋਕ ਰੁਜ਼ਗਾਰ, ਸਿਹਤ, ਸਿਖਿੱਆ ਤੇ ਹੋਰ ਸਹੂਲਤਾਂ ਤੋਂ ਵਾਂਝੇ ਹਨ ਅਤੇ ਹਾਕਮਾਂ ਵਲੋਂ ਆਪਣੀ ਕੁਰਸੀ ਲਈ ਇਨ੍ਹਾਂ ਲੋਕਾਂ ਨਾਲ ਸਿਰਫ ਵਾਅਦੇ ਕੀਤੇ ਜਾ ਰਹੇ ਪਰ ਲੋਕਾਂ ...

ਪੂਰੀ ਖ਼ਬਰ »

ਕਾਂਗਰਸੀ ਆਪਣੀਆਂ ਨਲਾਇਕੀਆਂ ਦੀ ਸੁਆਹ ਹੁਣ ਅਰੂਸਾ ਸਿਰ ਪਾਉਣ ਲੱਗੇ-ਸਰਬਜੋਤ ਸਾਬੀ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਮੌਜੂਦਾ ਸਮੇਂ ਕਾਂਗਰਸੀਆਂ ਨੇ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਆਪਣੀ ਬਿਆਨਬਾਜ਼ੀ ਦਾ ਧੁਰਾ ਉਸ ਪਾਕਿਸਤਾਨੀ ਬੀਬੀ ਅਰੂਸਾ ਆਲਮ ਨੂੰ ਬਣਾ ਲਿਆ ਹੈ ਜੋ ਕਿ ਹਾਲੇ ਕੁੱਝ ਮਹੀਨੇ ਪਹਿਲਾਂ ਤੱਕ ਪੰਜਾਬ ...

ਪੂਰੀ ਖ਼ਬਰ »

ਵਧੀਕ ਮੁੱਖ ਚੋਣ ਅਧਿਕਾਰੀ ਵਲੋਂ ਚੋਣ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਮੁੱਖ ਚੋਣ ਅਧਿਕਾਰੀ ਪੰਜਾਬ ਅਮਿਤ ਕੁਮਾਰ ਵਲੋਂ ਹੁਸ਼ਿਆਰਪੁਰ ਦਾ ਦੌਰਾ ਕਰਕੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਵਲੋਂ ਵੋਟਰ ਸੂਚੀਆਂ ਦੀ ਸਰਸਰੀ ...

ਪੂਰੀ ਖ਼ਬਰ »

16ਵੇਂ ਤੋਖੀ ਕਬੱਡੀ ਕੱਪ ਸੰਬੰਧੀ ਅਹੁਦੇਦਾਰਾਂ ਦੀ ਮੀਟਿੰਗ ਹੋਈ

ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਸੰਤੋਖ ਸਿੰਘ ਤੋਖੀ ਮਾਨਗੜ੍ਹੀਆ ਸਪੋਰਟਸ ਐਜੂਕੇਸ਼ਨ ਅਤੇ ਵੈੱਲਫੇਅਰ ਕਲੱਬ ਗੜ੍ਹਦੀਵਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੀ ਗਰਾੳਾੂਡ ਵਿਚ ਕਰਵਾਏ ...

ਪੂਰੀ ਖ਼ਬਰ »

ਡਿਜੀਟਲ ਮਹਿੰਦੀ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-ਆਸ਼ਾਦੀਪ ਗਰੁੱਪ ਦੇ ਕੰਪਿਊਟਰ ਵਿਭਾਗ ਵਿੱਚ ਅਜੋਕੇ ਢੰਗ ਨਾਲ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿੱਚ ਬੱਚਿਆਂ ਨੇ ਕੰਪਿਊਟਰ 'ਤੇ ਡਿਜੀਟਲ ਤਰੀਕੇ ਨਾਲ ਮਹਿੰਦੀ ਦੇ ਡਿਜ਼ਾਇਨ ਬਣਾਏ | ਇਸ ਤੋਂ ਇਲਾਵਾ ਸੱਭਿਆਚਾਰਕ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਇੰਦਰਜੀਤ ਕੌਰ ਨੇ 2 ਸੋਨ ਤਗਮੇ ਜਿੱਤੇ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਚੰਡੀਗੜ੍ਹ ਵਿਖੇ ਹੋਈਆਂ 43ਵੀਆਂ ਸਟੇਟ ਮਾਸਟਰਜ਼ ਅਥਲੈਟਿਕਸ ਖੇਡਾਂ-2021 'ਚ ਹਿੱਸਾ ਲੈ ਕੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜੂਨੀਅਰ ਅਸਿਸਟੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮੈਡਮ ਇੰਦਰਜੀਤ ਕੌਰ ਨੇ ਡਿਸਕਸ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਪਿੰਡਾਂ ਦੇ ਵਿਕਾਸ ਲਈ 1.34 ਕਰੋੜ ਦੇ ਗ੍ਰਾਂਟ ਚੈੱਕ ਤਕਸੀਮ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਮਾਹਿਲਪੁਰ ਬਲਾਕ ਅਧੀਨ ਆਉਂਦੇ 36 ਪਿੰਡਾਂ ਦੇ ਵਿਕਾਸ ਕਾਰਜਾਂ ਲਈ 1.34 ਕਰੋੜ ਰੁਪਏ ਦੇ ਗ੍ਰਾਂਟ ਚੈੱਕ ਤਕਸੀਮ ਕੀਤੇ | ਇਸ ਮੌਕੇ ਡਾ: ਰਾਜ ਕੁਮਾਰ ਨੇ ਪਿੰਡ ਬੱਧਣਾ, ਭਾਣਾ, ਚਾਣਥੂ ...

ਪੂਰੀ ਖ਼ਬਰ »

ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਮਹਿਤਾਬਪੁਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਦੀ ਮਹਿਤਾਬਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹਿਤਾਬਪੁਰ ਦੀ 18.50 ਲੱਖ ਦੀ ਲਾਗਤ ਨਾਲ ਨਵੀਂ ਬਣਾਈ ਇਮਾਰਤ ਦੇ ਉਦਘਾਟਨ ਤੇ ਸਭਾ ਦੇ ਮੈਂਬਰਾਂ ਨੂੰ ਪਿਛਲੇ 4 ਸਾਲਾ ਦਾ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਆਂਗਣਵਾੜੀ ਸੈਂਟਰ ਪਿੰਡ ਹਰਦੋਖ਼ਾਨਪੁਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੀਤ ਭੱਟੀ ਦੇ ਨਿਰਦੇਸ਼ਾਂ ਅਨੁਸਾਰ ਤੇ ਅਪਰਾਜਿਤਾ ਜੋਸ਼ੀ ਸੀ.ਜੇ.ਐਮ-ਕਮ-ਸਕੱਤਰ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਵਾਟਰ ਸਪਲਾਈ ਪੰਪ ਦਾ ਉਦਘਾਟਨ

ਘੋਗਰਾ, 23 ਅਕਤੂਬਰ (ਆਰ. ਐੱਸ. ਸਲਾਰੀਆ)-ਹਲਕਾ ਦਸੂਹਾ ਦੇ ਪਿੰਡ ਤੋਏ ਮਾਖੋਵਾਲ ਵਿਖੇ ਸਾਢੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀ ਵਾਟਰ ਸਪਲਾਈ ਪੰਪ ਦਾ ਉਦਘਾਟਨ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਡੋਗਰਾ ਨੇ ...

ਪੂਰੀ ਖ਼ਬਰ »

ਡਾ. ਵਿਨੈ ਕੁਮਾਰ ਨੇ ਅਹੁਦਾ ਸੰਭਾਲਿਆ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-ਡਾ. ਵਿਨੈ ਕੁਮਾਰ ਨੇ ਤਰੱਕੀ ਉਪਰੰਤ ਬਲਾਕ ਖੇਤੀਬਾੜੀ ਅਫ਼ਸਰ ਬਲਾਕ ਮੁਕੇਰੀਆਂ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਮਹਿਤਾਬਪੁਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਦੀ ਮਹਿਤਾਬਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਮਹਿਤਾਬਪੁਰ ਦੀ 18.50 ਲੱਖ ਦੀ ਲਾਗਤ ਨਾਲ ਨਵੀਂ ਬਣਾਈ ਇਮਾਰਤ ਦੇ ਉਦਘਾਟਨ ਤੇ ਸਭਾ ਦੇ ਮੈਂਬਰਾਂ ਨੂੰ ਪਿਛਲੇ 4 ਸਾਲਾ ਦਾ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਆਦੀਆ ਵਲੋਂ ਸਰਕਾਰੀ ਹਾਈ ਸਕੂਲ ਨੰਦਾਚÏਰ ਦਾ ਦÏਰਾ

ਬੁੱਲ੍ਹੋਵਾਲ, 23 ਅਕਤੂਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਸਰਕਾਰੀ ਹਾਈ ਸਕੂਲ ਨੰਦਾਚÏਰ ਦਾ ਅਚਨਚੇਤ ਦੌਰਾ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਸਕੂਲ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਿਆ ਤੇ ਚਲ ਰਹੇ ਕੰਮਾਂ 'ਤੇ ਆਪਣੀ ਤਸੱਲੀ ...

ਪੂਰੀ ਖ਼ਬਰ »

ਵਾਲਮੀਕਿ ਕਮਿਊਨਿਟੀ ਸੈਂਟਰ ਲਈ 4 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਸ਼ਹਿਰ ਦੇ ਵਾਰਡ ਨੰਬਰ-13 'ਚ ਉਸਾਰੇ ਜਾ ਰਹੇ ਭਗਵਾਨ ਵਾਲਮੀਕਿ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤਰਫ਼ੋਂ 4 ਲੱਖ ਦੀ ਗ੍ਰਾਂਟ ਦਾ ਚੈੱਕ ...

ਪੂਰੀ ਖ਼ਬਰ »

ਸ਼ਹਿਰ ਦੇ ਚੌਂਕਾਂ ਵਿਚ ਆਵਾਜਾਈ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰਨ ਕੀਤਾ

ਦਸੂਹਾ, 23 ਅਕਤੂਬਰ (ਭੁੱਲਰ)- ਦਸੂਹਾ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਆਵਾਜਾਈ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਰਹੀ ਹੈ ਜਿਸ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ ਹੈ | ਭਾਵੇਂ ਟਰੈਫ਼ਿਕ ਪੁਲਿਸ ਵਲੋਂ ਨਿਯਮ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਪਰ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਮਾਈਨਰ ਵਿਸ਼ਾ ਵਰਗ 'ਚ ਰੱਖਣਾ ਕੇਂਦਰ ਦੀ ਸਾਜਿਸ਼-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬੀਆਂ ਦੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਸੀ. ਬੀ. ਐਸ. ਸੀ. ਵਲੋਂ ਮੁੱਖ ਵਿਸ਼ਿਆਂ 'ਚੋਂ ਬਾਹਰ ਕਰਕੇ ਮਾਈਨਰ ਵਿਸ਼ਾ ਵਰਗ 'ਚ ਰੱਖਣਾ ਕੇਂਦਰ ਦੀ ਭਾਜਪਾ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਹੈ ਤੇ ਇਹ ਖੇਤਰੀ ...

ਪੂਰੀ ਖ਼ਬਰ »

16 ਬਲਾਕ ਵਿਕਾਸ ਤੇ ਪੰਚਾਇਤ ਅਫਸਰ ਇਧਰੋਂ ਉਧਰ

ਬੀਣੇਵਾਲ, 23 ਅਕਤੂਬਰ (ਬੈਜ ਚੌਧਰੀ)-ਪੰਜਾਬ ਸਰਕਾਰ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦੇ ਕੇਡਰ 'ਚ ਤੁਰੰਤ ਪ੍ਰਭਾਵ ਨਾਲ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ ਤੇ ਪੋਸਟਿੰਗ ਦੀ ਉਡੀਕ 'ਚ ਬੈਠੇ ਕੁਝ ਅਧਿਕਾਰੀਆਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਡਾ: ਨਰੇਸ਼ ਸੱਗੜ ਨੂੰ ਸਰਬ ਸਾਂਝੀ ਪਾਰਟੀ ਵਲੋਂ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਬ ਸਾਂਝੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ: ਨਰੇਸ਼ ਸੱਗੜ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ | ਇਸ ਮੌਕੇ ਪਾਰਟੀ ਦੇ ਵਾਇਸ ਚੇਅਰਮੈਨ ਅਵਤਾਰ ਸਿੰਘ, ਰਣਜੀਤ ਸਿੰਘ ਭੋਗਲ, ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ 53 ਨਵੇਂ ਕੇਸ ਆਏ

ਹੁਸ਼ਿਆਰਪੁਰ, 23 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ 24 ਘੰਟਿਆਂ 'ਚ ਡੇਂਗੂ ਦੇ 53 ਨਵੇਂ ਕੇਸ ਰਿਪੋਰਟ ਹੋਏ ਜਦੋਂਕਿ ਅੱਜ ਕੋਵਿਡ ਦੇ ਇਕ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ 53 ...

ਪੂਰੀ ਖ਼ਬਰ »

ਤੇਲ ਕੰਪਨੀਆਂ ਵਲੋਂ ਕੀਤੀ ਜਾ ਰਹੀ ਲੋਕਾਂ ਦੀ ਲੁੱਟ ਦਾ ਸਰਕਾਰਾਂ ਤਮਾਸ਼ਾ ਦੇਖ ਰਹੀਆਂ ਹਨ-ਪਰਹਾਰ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਰਹੀਆਂ ਹਨ ਅਤੇ ਕੇਂਦਰ ਸਰਕਾਰ ਲੋਕਾਂ ਦੀ ਹੋ ਰਹੀ ਲੁੱਟ 'ਤੇ ਮੂਕ ਦਰਸ਼ਕ ਬਣੀ ਹੋਈ ਹੈ, ਜੋ ਨਿੰਦਣਯੋਗ ਗੱਲ ਹੈ | ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਨੂੰ ਕੋਹ-ਕੋਹ ਵੰਡਿਆ, ਹੁਣ ਭਾਜਪਾ ਵੀ ਉਸੇ ਰਾਹ ਪਈ-ਜਸਵੀਰ ਸਿੰਘ ਗੜ੍ਹੀ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਆਜ਼ਾਦੀ ਤੋਂ ਬਾਅਦ ਲੰਮਾਂ ਅਰਸਾ ਦੇਸ਼ ਦੀ ਸੱਤਾ 'ਤੇ ਕਾਬਜ਼ ਰਹੀ ਕਾਂਗਰਸ ਜਮਾਤ ਨੇ ਪੰਜਾਬ ਨੂੰ ਕੋਹ ਕੋਹ ਵੰਡਿਆ, ਪੰਜਾਬੀ ਬੋਲਦੇ ਇਲਾਕੇ ਖੋਹ ਲਏ, ਪੰਜਾਬ ਦੇ ਪਾਣੀਆਂ 'ਤੇ ਢਾਕਾ ਮਾਰਿਆ, ਫੌਜ ਭੇਜਕੇ ਸਿੱਖਾਂ ਦੇ ਸਰਬਉੱਚ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਪੁੱਜੀ ਕਲਸ਼ ਯਾਤਰਾ-ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਸੁਹਾਗਣਾਂ ਦੀ ਆਸਥਾ ਦਾ ਪ੍ਰਤੀਕ ਹੈ ਕਰਵਾ ਚੌਥ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਬੇਸ਼ੱਕ ਭਾਰਤੀਆਂ ਨੇ ਪੱਛਮੀ ਸੱਭਿਆਚਾਰ ਦਾ ਹਰ ਖੇਤਰ ਵਿਚ ਅਸਰ ਕਬੂਲਿਆ ਹੈ ਪ੍ਰੰਤੂ ਕੁਝ ਸੰਸਕਾਰ ਤੇ ਸਰੋਕਾਰ ਅਜਿਹੇ ਹਨ ਜਿਨ੍ਹਾਂ ਨੂੰ ਭਾਰਤੀ ਸੱਭਿਆਚਾਰ ਤੋਂ ਕਿਸੇ ਹਾਲਤ ਵਿਚ ਵੀ ਵੱਖ ਨਹੀਂ ਕੀਤਾ ਜਾ ਸਕਦਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX