ਤਾਜਾ ਖ਼ਬਰਾਂ


30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  2 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  10 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  about 1 hour ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 1 hour ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 1 hour ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 2 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 1 hour ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 3 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 3 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 minute ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 4 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 5 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 5 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 5 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 5 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 6 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  1 minute ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 7 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 7 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 7 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਵਿਚ ਕਰਵਾ ਚੌਥ ਤਿਉਹਾਰ ਸੰਬੰਧੀ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 23 ਅਕਤੂਬਰ (ਅਜਾਇਬ ਸਿੰਘ ਔਜਲਾ)-ਕਰਵਾ ਚੌਥ ਦੇ ਤਿਉਹਾਰ ਸੰਬੰਧੀ ਅੱਜ ਤਕਰੀਬਨ ਚੰਡੀਗੜ੍ਹ ਦੇ ਸਾਰੇ ਹੀ ਸੈਕਟਰਾਂ ਦੇ ਬਾਜ਼ਾਰਾਂ 'ਚ ਖ਼ੂਬ ਰੌਣਕ ਰਹੀ | ਕੋਰੋਨਾ ਮਹਾਂਮਾਰੀ ਤੋਂ ਕਿਸੇ ਖੋਫ਼ ਦੇ ਬਗੈਰ ਆਮ ਦਿਨਾਂ ਨਾਲੋਂ ਅੱਜ ਲੋਕਾਂ ਦੀ ਭੀੜ ਕਾਫ਼ੀ ਰਹੀ | ਖ਼ਾਸ ਕਰ ਕੇ ਔਰਤਾਂ, ਮੁਟਿਆਰਾਂ ਵਲੋਂ ਸੱਜ ਸੰਵਰਨ ਦੀਆਂ ਦੁਕਾਨਾਂ 'ਤੇ ਵਧੇਰੇ ਖ਼ਰੀਦਦਾਰੀ ਕੀਤੀ ਉੱਥੇ ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਲੰਬੀਆਂ ਕਤਾਰਾਂ ਜੁੜੀਆਂ ਹੋਈਆਂ ਸਨ | ਇਸੇ ਤਰ੍ਹਾਂ ਹੀ ਫਲ-ਫਰੂਟ ਵਾਲੀਆਂ ਦੁਕਾਨਾਂ 'ਤੇ ਲੋਕਾਂ ਦੀ ਕਾਫ਼ੀ ਭੀੜ ਵੇਖੀ ਗਈ | ਵੱਖ-ਵੱਖ ਸੈਕਟਰਾਂ ਦੀਆਂ ਲਾਈਟ ਪੁਆਇੰਟਾਂ ਕਾਰਾਂ, ਸਕੂਟਰਾਂ ਆਦਿ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ, ਜਿਨ੍ਹਾਂ ਨੂੰ ਆਪਣੀ ਵਾਰੀ ਲਈ ਕਾਫ਼ੀ ਦੇਰ ਉਡੀਕਣਾ ਪੈ ਰਿਹਾ ਸੀ | ਹੱਥਾਂ ਨੂੰ ਮਹਿੰਦੀ ਨਾਲ ਸਿੰਗਾਰ ਮੁਟਿਆਰਾਂ ਵਲੋਂ ਸੈਲਫੀ ਖਿੱਚਣ ਪ੍ਰਤੀ ਰੁਝਾਨ ਵੇਖਣ ਨੂੰ ਮਿਲਿਆ | ਇਸੇ ਦੌਰਾਨ ਕਈ ਥਾਵਾਂ 'ਤੇ ਅੱਜ ਵੀ ਕਰਵਾ ਤਿਉਹਾਰ ਦੇ ਮੱਦੇਨਜ਼ਰ ਗੀਤ ਸੰਗੀਤ ਤੇ ਨਾਚ ਪੇਸ਼ਕਾਰੀਆਂ ਦੇ ਕੇ ਕਰਵਾ ਚੌਥ ਦੇ ਤਿਉਹਾਰ ਪ੍ਰਤੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਜਾਂਦਾ ਰਿਹਾ | ਖ਼ਾਸ ਕਰਕੇ ਫਨਕਾਰਾ ਅਕਸਿਤਾ ਤੇ ਸਾਧਵਾਂ ਨੇ ਚੰਡੀਗੜ੍ਹ 'ਚ ਪ੍ਰੋਗਰਾਮ 'ਚ ਆਪਣੀ ਭਰਵੀਂ ਹਾਜ਼ਰੀ ਲਵਾਈ |

ਕਾਂਗਰਸ ਦੇ ਜਨਰਲ ਸੈਕਟਰੀਆਂ ਤੇ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ 26 ਨੂੰ ਦਿੱਲੀ 'ਚ

ਚੰਡੀਗੜ੍ਹ, 23 ਅਕਤੂਬਰ (ਐਨ. ਐਸ. ਪਰਵਾਨਾ)-ਉੱਚ ਪੱਧਰੀ ਕਾਂਗਰਸੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਕਾਂਗਰਸ ਦੇ ਜਨਰਲ ਸੈਕਟਰੀਆਂ ਤੇ ਸੂਬਾਈ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ 26 ਅਕਤੂਬਰ ਨੂੰ ਚੰਡੀਗੜ੍ਹ ਵਿਚ ਬੁਲਾਈ ਗਈ ਹੈ, ਜਿਸ ਨੂੰ ਸੋਨੀਆ ਗਾਂਧੀ, ਰਾਹੁਲ ...

ਪੂਰੀ ਖ਼ਬਰ »

ਖੱਟਰ 27 ਨੂੰ ਏਲਨਾਬਾਦ ਜਾਣਗੇ

ਚੰਡੀਗੜ੍ਹ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਹਲਕਿਆਂ ਅਨੁਸਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 27 ਅਕਤੂਬਰ ਨੂੰ ਏਲਨਾਬਾਦ ਜਾ ਰਹੇ ਹਨ, ਜਿਥੇ ਉਹ ਵਿਧਾਨ ਸਭਾ ਦੇ ਹਲਕੇ ਤੋਂ ਭਾਜਪਾ-ਜੇ. ਜੇ. ਪੀ. ਗਠਜੋੜ ਦੇ ਉਮੀਦਵਾਰ ਗੁਪਾਲ ਕਾਂਡਾ ਦੇ ਚੋਣ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਗੌਲਫ਼ ਕਲੱਬ 'ਚ ਲੇਖਿਕਾ ਪੂਜਾ ਪੁੰਛੀ ਦੀ ਪੁਸਤਕ 'ਹੈਸ਼ ਆਫ਼ ਮੈਸ਼' ਲੋਕ ਅਰਪਣ

ਚੰਡੀਗੜ੍ਹ, 23 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਗੌਲਫ਼ ਕਲੱਬ ਵਿਖੇ ਅੱਜ ਚੰਡੀਗੜ੍ਹ 'ਚ ਰਹਿ ਰਹੀ ਲਾਈਫ਼ ਕੋਚ ਤੇ ਲੇਖਿਕਾ ਪੂਜਾ ਪੁੰਛੀ ਦੀ ਕਿਤਾਬ 'ਹੈਸ਼ ਆਫ਼ ਮੈਸ਼' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਮਰਹੂਮ ਬਿ੍ਗੇਡੀਅਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਸਮੇਂ ਸਿਰ ਸਥਿਤੀ ਨਾ ਸੰਭਾਲਣ ਕਾਰਨ ਡੇਂਗੂ ਦਾ ਸ਼ਿਕਾਰ ਹੋਏ ਹਜ਼ਾਰਾਂ ਲੋਕ-ਡਾ. ਚੀਮਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵਲੋਂ ਸਮੇਂ ਸਿਰ ਸਥਿਤੀ ਨਾ ਸੰਭਾਲਣ ਕਾਰਨ ਅੱਜ ਹਜ਼ਾਰਾਂ ਲੋਕ ਡੇਂਗੂ ਦਾ ਸ਼ਿਕਾਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 7/ਸੀ ਦੇ ਰਹਿਣ ਵਾਲੇ ਰੋਹਿਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਪੰਜਾਬ ਵਕਫ਼ ਬੋਰਡ ਬਿਨਾਂ ਚੇਅਰਮੈਨ ਦੇ ਚੱਲ ਰਿਹੈ

ਚੰਡੀਗੜ੍ਹ, 23 ਅਕਤੂਬਰ (ਐਨ. ਐਸ. ਪਰਵਾਨਾ)-ਉੱਚ ਸਰਕਾਰੀ ਹਲਕਿਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਕਫ਼ ਬੋਰਡ ਕਾਫ਼ੀ ਚਿਰ ਤੋਂ ਬਿਨਾਂ ਚੇਅਰਮੈਨ ਕੰਮ ਕਰ ਰਿਹਾ ਹੈ, ਕਿਉਂਕਿ ਪਿਛਲੇ ਚੇਅਰਮੈਨ ਵਨੇਦ ਰਜ਼ਾ ਖ਼ਾਨ ਅਸਤੀਫ਼ਾ ਦੇ ਚੁੱਕੇ ਹਨ | ਉਹ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੀ ਔਰਤ ਦੀ ਚੇਨ ਝਪਟੀ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 37 ਦੀ ਰਹਿਣ ਵਾਲੀ ਇਕ ਬਜ਼ੁਰਗ ਔਰਤ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਝਪਟਮਾਰ ਘਰ ਦੇ ਬਾਹਰ ਖੜ੍ਹੀ ਪੀੜਤ ਦੀ ਸੋਨੀ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਸਿੱਧੂ ਦੇ ਘਰ ਅੱਗੇ ਦਿੱਤਾ ਧਰਨਾ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਜ਼ਿਲ੍ਹਾ ਮੁਹਾਲੀ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੰਧਾਵਾ ਰੋਡ 'ਤੇ ਸੀਵਰੇਜ ਓਵਰ ਫਲੋਅ ਹੋਣ ਕਾਰਨ ਸੜਕ 'ਤੇ ਇਕੱਠਾ ਹੋਇਆ ਗੰਦਾ ਪਾਣੀ

ਖਰੜ, 23 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ-ਗੜਾਗਾਂ ਸੜਕ (ਰੰਧਾਵਾ ਰੋਡ) 'ਤੇ ਸੀਵਰੇਜ ਦੇ ਮੇਨਹੋਲ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰ ਫਲੋ ਹੋਣ ਕਾਰਨ ਇਹ ਗੰਦਾ ਪਾਣੀ ਸੜਕ 'ਤੇ ਇਕੱਠਾ ਹੋ ਗਿਆ | ਇਸ ਤੋਂ ਇਲਾਵਾ ਇਹ ਸੜਕ ਕਈ ਥਾਵਾਂ 'ਤੇ ਟੁੱਟਣ ਕਾਰਨ ਇਸ 'ਚ ਵੱਡੇ-ਵੱਡੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਦੀ ਨਵੀਂ ਟੀਮ ਦੀ ਚੋਣ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਨਵੀਂ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਜੋਗਿੰਦਰ ਸਿੰਘ ਸੌਂਧੀ ਨੂੰ ਪ੍ਰਧਾਨ, ਮਨਜੀਤ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਅੰਟਾਲਾ ਤੇ ਮਾਲਣ ਦੇ ਕਈ ਵਿਅਕਤੀ 'ਆਪ' 'ਚ ਸ਼ਾਮਿਲ

ਲਾਲੜੂ, 23 ਅਕਤੂਬਰ (ਰਾਜਬੀਰ ਸਿੰਘ)-'ਆਪ' ਆਗੂ ਸੁਭਾਸ਼ ਸ਼ਰਮਾ ਨੇ ਪਿੰਡ ਅੰਟਾਲਾ ਤੇ ਮਾਲਣ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸੀ ਆਗੂਆਂ ਨੇ ਇਹ ਦਿਲੋਂ ਸਵੀਕਾਰ ਕਰ ਲਿਆ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਨੇ ਜਨ ਹਿੱਤ 'ਚ ਕਈ ਫ਼ੈਸਲੇ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਮੁਹਾਲੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਬ੍ਰਾਹਮਣ ਸਭਾ ਮੁਹਾਲੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਵੀ. ਕੇ. ਵੈਦ ਦੀ ਪ੍ਰਧਾਨਗੀ ਹੇਠ ਉਦਯੋਗਿਕ ਖੇਤਰ ਫੇਜ਼-9 ਸਥਿਤ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਤੇ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ.ਟੀ.ਆਈ. ਯੂਨੀਅਨ ਦਾ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਵਲੋਂ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਦੀ ਮੈਰਿਟ ਸੂਚੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਸੋਹਾਣਾ ਨੇੜੇ ਟੈਂਕੀ 'ਤੇ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

'ਆਪ' ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਮਾਜਰੀ, 23 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਵਿਖੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਸਥਾਨਕ ਵਸਨੀਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਖੇਤਰ ਅੰਦਰ ਪੀਣ ਵਾਲੇ ਪਾਣੀ ਦੀ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਓਮੈਕਸ 'ਚ ਅਪਾਹਜ ਵਿਅਕਤੀਆਂ ਨੂੰ ਟ੍ਰਾਈਸਾਈਕਲ ਤੇ ਕਿੱਟਾਂ ਵੰਡੀਆਂ

ਮਾਜਰੀ, 23 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਓਮੈਕਸ ਵਿਖੇ ਰੋਟਰੀ ਕਲੱਬ ਗਰੀਨ ਨਿਊ ਚੰਡੀਗੜ੍ਹ ਵਲੋਂ ਰੋਟਰੀ ਕਲੱਬ ਬੱਦੀ, ਰੋਟਰੀ ਕਲੱਬ ਨਿਊ ਚੰਡੀਗੜ੍ਹ ਤੇ ਓਮੈਕਸ ਕੰਪਨੀ ਦੇ ਪ੍ਰਬੰਧਕਾਂ ਸਹਿਯੋਗ ਨਾਲ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਐਨ. ਆਈ. ਈ. ...

ਪੂਰੀ ਖ਼ਬਰ »

ਗਿੱਲ ਦੇ ਜਨਮ ਦਿਨ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਕੱਟਿਆ ਕੇਕ

ਕੁਰਾਲੀ, 23 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਜਨਮ ਦਿਨ ਮੌਕੇ ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ 'ਤੇ ਸਥਿਤ ਦਫ਼ਤਰ ਵਿਖੇ ਰਣਜੀਤ ਸਿੰਘ ਨੋਨਾ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫ਼ੇਅਰ ਫੈਡਰੇਸ਼ਨ ਵਲੋਂ ਹਾਈਕੋਰਟ ਦੇ ਐਟਰੋਸਿਟੀ ਐਕਟ ਸੰਬੰਧੀ ਦਿੱਤੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫ਼ੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ ਸਿੱਧੂ, ਮਹੇਸ਼ ਸ਼ਰਮਾ, ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਕਰਨ ਦੇ ਮਾਮਲੇ 'ਚ ਬੋਰਡ ਫੇਲ੍ਹ-ਮੁਲਤਾਨੀ

ਲਾਲੜੂ, 23 ਅਕਤੂਬਰ (ਰਾਜਬੀਰ ਸਿੰਘ)-ਸ਼ੈਲਟਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤੇ ਸੇਵਾ-ਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਲਾਲੜੂ ਸਮੇਤ ਡੇਰਾਬੱਸੀ ਖੇਤਰ 'ਚ ਵਧੇ ਪ੍ਰਦੂਸ਼ਣ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਏ. ਟੀ. ਐਫ. ਐਲ. ਹਰਮਨ ਸਿਟੀ, ਅੰਬਾਲਾ ਕੈਂਟ 'ਚ ਖ਼ਰੀਦੋ ਪਲਾਟਸ, ਕੋਠੀ ਤੇ ਪਾਓ ਢੇਰਾਂ ਉਪਹਾਰ ਜਿੱਤਣ ਦਾ ਮੌਕਾ-ਮੋਂਗਾ ਇੰਫਰਾਟੈਕਸ

ਚੰਡੀਗੜ੍ਹ, 23 ਅਕਤੂਬਰ (ਅ. ਬ.)-ਏ. ਟੀ. ਐਫ. ਐਲ. ਹਰਮਨ ਸਿਟੀ, ਸੈਕਟਰ 42, ਜਗਾਧਰੀ ਰੋਡ (ਨੈਸ਼ਨਲ ਹਾਈਵੇ) ਅੰਬਾਲਾ ਕੈਂਟ 'ਤੇ 50 ਏਕੜ 'ਚ ਫੈਲੀ ਹਰਿਆਣਾ ਸਰਕਾਰ ਦੁਆਰਾ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਪਹਿਲੀ ਮਨਜ਼ੂਰਸ਼ੁਦਾ ਤੇ ਪਲਾਨਡ ਟਾਊਨਸ਼ਿਪ ਹੈ | ਇਸ ਨੂੰ ਏ. ਟੀ. ਐਫ. ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮਿਲਣ ਦਾ ਸਮਾਂ ਦੇ ਕੇ ਮੁਲਾਕਾਤ ਨਾ ਕਰਨ 'ਤੇ ਅਧਿਆਪਕ ਆਗੂ ਔਖੇ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ 6000 ਰੁ. 'ਤੇ ਕੰਮ ਕਰ ਰਹੇ ਈ. ਜੀ. ਐਸ. ਅਧਿਆਪਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਦੌਰਾਨ 22 ਅਕਤੂਬਰ ਨੂੰ ਮੁੱਖ ਮੰਤਰੀ ...

ਪੂਰੀ ਖ਼ਬਰ »

ਮਹਿਲਾ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਭੇਜਿਆ ਜੇਲ੍ਹ

ਚੰਡੀਗੜ੍ਹ, 23 ਅਕਤੂਬਰ (ਬਿ੍ਜੇਂਦਰ ਗੌੜ)-ਚੰਡੀਗੜ੍ਹ ਪੁਲਿਸ ਨੇ ਹੱਲੋ ਮਾਜਰਾ ਵਿਖੇ ਇਕ ਮਹਿਲਾ ਦੀ ਦਿਨ ਦਿਹਾੜੇ ਚਾਕੂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ 'ਚ ਦੀਪ ਕੰਪਲੈਕਸ ਹੱਲੋਮਾਜਰਾ ਦੇ ਜਤਿੰਦਰ (34) ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਉਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅਪਰਾਧਿਕ ਕੇਸ 'ਚ ਟਰਾਇਲ ਦੌਰਾਨ ਵਿਅਕਤੀ ਦੇ ਦੇਸ਼ ਦੇ ਬਾਹਰ ਘੁੰਮਣ (ਜਾਣ) ਦੇ ਅਧਿਕਾਰ ਨੂੰ ਘਟਾਇਆ ਨਹੀਂ ਜਾ ਸਕਦਾ-ਹਾਈਕੋਰਟ

ਚੰਡੀਗੜ੍ਹ, 23 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਹੈ ਕਿ ਕਿਸੇ ਅਪਰਾਧਿਕ ਕੇਸ 'ਚ ਟਰਾਇਲ ਦੇ ਵਿਚਕਾਰ ਕਿਸੇ ਵਿਅਕਤੀ ਦੇ ਦੇਸ਼ ਦੇ ਬਾਹਰ ਘੁੰਮਣ (ਜਾਣ) ਦੇ ਅਧਿਕਾਰ ਨੂੰ ਘਟਾਇਆ ਨਹੀਂ ਜਾ ਸਕਦਾ ਬਲਕਿ ...

ਪੂਰੀ ਖ਼ਬਰ »

ਗਿੱਲ ਵਲੋਂ ਮੰਦਰ ਦੀ ਸਾਂਭ ਸੰਭਾਲ ਤੇ ਹੋਰ ਕੰਮਾਂ ਲਈ ਦਿੱਤੀ ਮਾਲੀ ਸਹਾਇਤਾ

ਖਰੜ, 23 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਨਗਰ ਕੌਂਸਲ ਖਰੜ ਤਹਿਤ ਪੈਦੇ ਪਿੰਡ ਖਾਨਪੁਰ ਵਾਰਡ ਨੰ:2 ਵਿਚ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੀ ਸਾਂਭ ਸੰਭਾਲ ਤੇ ਹੋਰ ਕੰਮਾਂ ਲਈ ...

ਪੂਰੀ ਖ਼ਬਰ »

ਸ਼ਹਿਰ 'ਚ ਲੋਕ ਬਿਮਾਰੀਆਂ ਨਾਲ ਮਰ ਰਹੇ, ਡੇਰਾਬੱਸੀ ਪ੍ਰਸ਼ਾਸਨ ਕਾਂਗਰਸੀਆਂ ਦੀ ਸੇਵਾ 'ਚ ਜੁੱਟਿਆ-ਟੋਨੀ ਰਾਣਾ

ਡੇਰਾਬੱਸੀ, 23 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦਾ ਕੋਈ ਕੋਨਾ ਅਜਿਹਾ ਨਹੀਂ ਜਿਥੇ ਡੇਂਗੂ, ਚਿਕਨਗੁਣੀਆ, ਬੁਖ਼ਾਰ ਜਾਂ ਪਲੇਟਲੈਟਸ ਕਰਕੇ ਮੌਤ ਨਾ ਹੋਈ ਹੋਵੇ, ਪਰ ਡੇਰਾਬੱਸੀ ਪ੍ਰਸ਼ਾਸਨ ਜਿਸ ਦਾ ਪਹਿਲਾਂ ਫਰਜ਼ ਖੇਤਰ ਦੇ ਲੋਕਾਂ ਦੀ ਜਾਣ ਬਚਾਉਣਾ ਹੈ, ਉਹ ...

ਪੂਰੀ ਖ਼ਬਰ »

ਪ੍ਰਾਚੀਨ ਕਲਾ ਕੇਂਦਰ 'ਚ ਖ਼ੁਸ਼ੀ ਸ਼ਰਮਾ ਵਲੋਂ ਕੱਥਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਮੋਹਿਆ

ਚੰਡੀਗੜ੍ਹ, 23 ਅਕਤੂਬਰ (ਔਜਲਾ)-ਕਾਰਮਲ ਕਾਨਵੈਂਟ ਸਕੂਲ ਚੰਡੀਗੜ੍ਹ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਸ਼ਰਮਾ ਨੇ ਐਮ. ਐਲ. ਕੋਸਰ ਇਨਡੋਰ ਆਡੀਟੋਰੀਅਮ ਵਿਖੇ ਆਪਣੀ ਰਵਾਇਤੀ ਲੜੀ ਦੇ ਹਿੱਸੇ ਵਜੋਂ ਪ੍ਰਾਚੀਨ ਕਲਾ ਕੇਂਦਰ ਵਿਖੇ ਕੱਥਕ ਨਾਚ ਪੇਸ਼ਕਾਰੀਆਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾ 'ਚ ਸੁਰੱਖਿਆ ਨੂੰ ਲੈ ਕੇ ਐਸ. ਐਸ. ਪੀ. ਵਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਤਿਉਹਾਰਾਂ ਦੇ ਸੀਜ਼ਨ ਵਿਚ ਕਾਨੰੂਨ ਤੇ ਸੁਰੱਖਿਆ ਦੀ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਦੇ ਐਸ. ਐਸ. ਪੀ. ਕੁਲਦੀਪ ਸਿੰਘ ਚਾਹਲ ਨੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਪੁਲਿਸ ਹੈੱਡ ਕੁਆਰਟਰ ਸੈਕਟਰ 9 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਫਸਲਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਆ

ਕੁਰਾਲੀ, 23 ਅਕਤੂਬਰ (ਹਰਪ੍ਰੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਹਾੜੀ ਦੀਆਂ ਫਸਲਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵਿਸ਼ਵ ਭਰ ਦੇ ਚੋਟੀ ਦੇ 2 ਫੀਸਦੀ ਵਿਗਿਆਨੀਆਂ 'ਚ ਪੰਜਾਬ ਯੂਨੀਵਰਸਿਟੀ ਦੇ 17 ਵਿਗਿਆਨੀ ਸ਼ਾਮਿਲ

ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸਟੈਂਡਫੋਰਡ ਯੂਨੀਵਰਸਿਟੀ ਕੈਲੇਫੋਰਨੀਆ ਯੂ. ਐਸ. ਏ. ਅਨੁਸਾਰ ਭਾਰਤ ਦੇ 2042 ਵਿਗਿਆਨੀਆਂ ਵਿਚੋਂ ਤੇ ਵਿਸ਼ਵ ਭਰ ਦੇ ਚੋਟੀ ਦੇ ਦੋ ਫੀਸਦੀ ਵਿਗਿਆਨੀਆਂ ਦੀ ਉੱਚਤਮ ਸੂਚੀ 'ਚ ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 17 ...

ਪੂਰੀ ਖ਼ਬਰ »

ਰੇਲ-ਰੋਡ ਨੈੱਟਵਰਕ ਨਾਲ ਜੁੜ ਕੇ ਸੋਹਨਾ ਦਾ ਹੋਵੇਗਾ ਚਹੁੰਮੁਖੀ ਵਿਕਾਸ-ਮੁੱਖ ਮੰਤਰੀ

ਚੰਡੀਗੜ੍ਹ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਨੇ ਕਿਹਾ ਕਿ ਰੇਲ-ਰੋਡ ਨੈੱਟਵਰਕ ਵਿਕਾਸ ਦਾ ਧੁਰਾ ਹੈ ਤੇ ਸੋਹਨਾ ਖੇਤਰ ਦਾ ਇਸ ਵਿਕਾਸਨਾਤਮਕ ਨੈੱਟਵਰਕ ਨਾਲ ਜੁੜਨ ਨਾਲ ਚਹੁੰਮੁਖੀ ਵਿਕਾਸ ਹੋਵੇਗਾ ਅਤੇ ਰੁਜ਼ਗਾਰ ਦੇ ...

ਪੂਰੀ ਖ਼ਬਰ »

ਡਿਪਲੋਮਾ ਵਿਦਿਆਰਥੀਆਂ ਵਲੋਂ ਸੰਗੀਤਕ ਬਹੁਭਾਸ਼ਾਈ ਕੂੜਾਦਾਨ ਤਿਆਰ

ਖਰੜ, 23 ਅਕਤੂਬਰ (ਜੰਡਪੁਰੀ)-ਸਰਕਾਰੀ ਪੌਲੀਟੈਕਨਿਕ ਕਾਲਜ ਖ਼ੂਨੀਮਾਜਰਾ (ਮੁਹਾਲੀ) ਦੇ ਡਿਪਲੋਮਾ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਦੇ ਤਹਿਤ ਸੰਗੀਤਕ ਬਹੁਭਾਸ਼ਾਈ ਕੂੜਾਦਾਨ ਤਿਆਰ ਕੀਤਾ ਹੈ | ਇਸ ਕੂੜਾਦਾਨ ਨੂੰ ਅੱਠ ਇਲੈਕਟ੍ਰੀਕਲ ਇੰਜ. ਵਿਦਿਆਰਥੀਆਂ ਜਗਸੀਰ ...

ਪੂਰੀ ਖ਼ਬਰ »

ਪੰਡਿਤ ਰਾਓ ਧਨੇਰਵਰ ਨੇ ਮੁੱਖ ਮੰਤਰੀ ਦੇ ਪਿੰਡ ਤੇ ਸ਼ਹਿਰ 'ਚ ਕੀਤਾ ਪ੍ਰਚਾਰ

ਖਰੜ, 23 ਅਕਤੂਬਰ (ਜੰਡਪੁਰੀ)-ਪੰਡਿਤ ਰਾਓ ਧਨੇਰਵਰ ਵਲੋਂ ਲੱਚਰ ਅਤੇ ਸ਼ਰਾਬ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਖਰੜ ਸ਼ਹਿਰ ਤੇ ਮੁੱਖ ਮੰਤਰੀ ਦੇ ਪਿੰਡ ਭੰਜੋਲੀ ਵਿਖੇ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪੰਡਿਤ ਰਾਓ ...

ਪੂਰੀ ਖ਼ਬਰ »

ਪਿੰਡ ਘੜੂੰਆਂ ਵਿਖੇ ਸੁਵਿਧਾ ਕੈਂਪ ਲਗਾਇਆ

ਖਰੜ, 23 ਅਕਤੂਬਰ (ਜੰਡਪੁਰੀ)-ਪਿੰਡ ਘੜੂੰਆਂ ਵਿਖੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਤੇ ਲਾਭ ਦੇਣ ਲਈ ਸੁਵਿਧਾ ਕੈਂਪ ਲਗਾਇਆ ਗਿਆ | ਕੈਂਪ 'ਚ ਬੁਢਾਪਾ, ਵਿਧਵਾ ਤੇ ਅਪਾਹਜ ਪੈਨਸ਼ਨ ਦੇ ਫਾਰਮ ਭਰਨ ਸਮੇਤ ਬੀ. ਡੀ. ਪੀ. ਵਿਭਾਗ, ...

ਪੂਰੀ ਖ਼ਬਰ »

ਸ਼ਾਇਰ ਗੁਲ ਚੌਹਾਨ ਦੀ ਕਾਵਿ-ਕਿਤਾਬ 'ਹਰੇ ਰੰਗ ਦੀ ਕਵਿਤਾ' ਬਾਰੇ ਵਿਚਾਰ ਚਰਚਾ

ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ 'ਚ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕਰਿਟੀਸਿਜਮ ਵਲੋਂ ਅੱਜ ਗੁਲ ਚੌਹਾਨ ਦੀ ਕਾਵਿ-ਕਿਤਾਬ 'ਹਰੇ ਰੰਗ ਦੀ ਕਵਿਤਾ' 'ਤੇ ਵਿਚਾਰ ਚਰਚਾ ਕੀਤੀ ਗਈ | ਸਮਾਗਮ ਦੀ ਪ੍ਰਧਾਨਗੀ ਪੰਜਾਬੀ ...

ਪੂਰੀ ਖ਼ਬਰ »

ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ-ਪੱਤੋਂ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਪੰਚਾਇਤ ਯੂਨੀਅਨ ਮੁਹਾਲੀ ਦੇ ਪ੍ਰਧਾਨ ਹਰਮਿੰਦਰ ਸਿੰਘ ਪੱਤੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਤੇ ...

ਪੂਰੀ ਖ਼ਬਰ »

ਪਿੰਡ ਝੰਜੇੜੀ ਵਿਖੇ ਤਿਉਹਾਰਾਂ ਮੌਕੇ ਪ੍ਰੀਤ ਟਰੈਕਟਰਾਂ ਦੀ ਏਜੰਸੀ 'ਚ ਵਿਸ਼ੇਸ਼ ਆਫਰ ਸ਼ੁਰੂ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨੇੜਲੇ ਪਿੰਡ ਝੰਜੇੜੀ ਵਿਖੇ ਪ੍ਰੀਤ ਟਰੈਕਟਰਾਂ ਦੀ ਖੁੱਲ੍ਹੀ ਏਜੰਸੀ 'ਚ ਤਿਉਹਾਰਾਂ ਦੇ ਮੱਦੇਨਜ਼ਰ ਟਰੈਕਟਰਾਂ ਦੇ ਰੇਟਾਂ 'ਤੇ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਇਸ ਸੰਬੰਧੀ ਭਾਈ ਹਰਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX