ਤਾਜਾ ਖ਼ਬਰਾਂ


ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  2 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  55 minutes ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 1 hour ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 1 hour ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 2 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 1 hour ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 3 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 3 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 3 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 4 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 5 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 5 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 5 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 6 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 7 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 7 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 7 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਲੋਪੋਕੇ ਪੁਲਿਸ ਵਲੋਂ 5 ਲੱਖ 95 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
. . .  about 7 hours ago
ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਡੀ.ਐਸ.ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਐਸ.ਐਚ.ਓ. ਹਰਪਾਲ ਸਿੰਘ ਸੋਹੀ ਤੇ ਪੁਲਿਸ ਪਾਰਟੀਆਂ ਵਲੋਂ ਟੀਮਾਂ ਬਣਾਕੇ ਪਿੰਡਾਂ ਵਿਚ ਗਸ਼ਤ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਮੋਗਾ

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਦੇਸ਼ ਦੇ ਸਰਵਉੱਚ ਸਨਮਾਨ, ਬਹਾਦਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਉਨ੍ਹਾਂ ਦੇ ਸਮਾਰਕ 'ਤੇ ਸੈਨਾ ਤੇ ਸਿਵਲ ਪ੍ਰਸ਼ਾਸਨ ਵਲੋਂ ਫੁੱਲ ਮਾਲਾਵਾਂ ਭੇਟ ਕਰ ਕੇ ਬੜੇ ਹੀ ਆਦਰ ਸਹਿਤ 59ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨ ਕਮ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਹਰੀਸ਼ ਨਈਅਰ, ਜੀ.ਓ.ਸੀ., 7 ਇਨਫੈਂਟਰੀ ਡਿਵੀਜ਼ਨ ਤਰਫ਼ੋਂ ਕਮਾਂਡਿੰਗ ਅਫ਼ਸਰ ਕਰਨਲ ਕਪਿਲ ਵਰਸ਼ਨੇ 21 ਗਰਨੇਡੀਅਰ ਵਲੋਂ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਤੇ ਉਨ੍ਹਾਂ ਦੇ ਪਤੀ ਸਬ-ਇੰਸਪੈਕਟਰ ਸੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਏ.ਡੀ.ਸੀ. (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਬੀਰ ਸਿੰਘ ਕੋਹਲੀ, ਕਪਤਾਨ ਪੁਲਿਸ (ਸ) ਮੋਗਾ ਗੁਰਦੀਪ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਤਰਫ਼ੋਂ ਕਰਨਲ ਦਰਸ਼ਨ ਸਿੰਘ, ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਕਰਨਲ ਬਾਬੂ ਸਿੰਘ (ਰਿਟਾ.), ਜੀ.ਓ.ਜੀ. ਹੈੱਡ ਮੋਗਾ ਕਰਨਲ ਬਲਕਾਰ ਸਿੰਘ (ਰਿਟਾ.) ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਤੇ ਉਨ੍ਹਾਂ ਦੀਆਂ ਵਿਧਵਾਵਾਂ ਵੀ ਇਸ ਮੌਕੇ ਹਾਜ਼ਰ ਸਨ | ਨਾਇਬ ਸੂਬੇਦਾਰ ਦਸ਼ਰਥ ਸਿੰਘ ਦੀ ਅਗਵਾਈ ਹੇਠ ਫ਼ੌਜ ਦੀ 21 ਗਰਨੇਡੀਅਰ ਬਟਾਲੀਅਨ ਦੀ ਟੁਕੜੀ ਵਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਪਰਮਵੀਰ ਚੱਕਰ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡ-ਆਫ਼-ਆਨਰ ਪੇਸ਼ ਕੀਤਾ ਗਿਆ | ਕਮਾਂਡਿੰਗ ਅਫ਼ਸਰ ਕਰਨਲ ਕਪਿਲ ਵਰਸ਼ਨੇ 21 ਗਰਨੇਡੀਅਰ ਵਲੋਂ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਪਰਮਵੀਰ ਚੱਕਰ ਨੂੰ ਸ਼ਾਲ ਭੇਟ ਕਰਨ ਦੀ ਰਸਮ ਅਦਾ ਕੀਤੀ ਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਵਲੋਂ 13 ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ 2 ਲੱਖ 60 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਮੋਗਾ ਵਲੋਂ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ |
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ 'ਚ ਦੱਸਿਆ ਕਿ ਸੂਬੇਦਾਰ ਜੋਗਿੰਦਰ ਸਿੰਘ ਪਰਮਵੀਰ ਚੱਕਰ ਵਿਜੇਤਾ ਇਕ ਮਹਾਨ ਯੋਧਾ ਸੀ, ਜਿਸ ਨੇ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਕੁਰਬਾਨੀ ਦਿੱਤੀ | ਇਹ ਪਿੰਡ ਮਾਹਲਾ ਕਲਾਂ ਤਹਿਸੀਲ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸਨ | ਉਹ ਪਹਿਲੀ ਸਿੱਖ ਰੈਜ਼ੀਡੈਂਟ ਵਿਚ ਭਰਤੀ ਹੋ ਗਏ ਸਨ | ਅਕਤੂਬਰ 1962 'ਚ ਚੀਨ ਨੇ ਭਾਰਤ 'ਤੇ ਹਮਲਾ ਬੋਲ ਦਿੱਤਾ | ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਨੂੰ ਨੇਫ਼ਾ ਦੇ ਤੁਆਂਗ ਸੈਕਟਰ ਵਿਚ ਤੌਗਪੈਂਗ ਲਾ ਚੌਂਕੀ ਦੀ ਹਿਫ਼ਾਜ਼ਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ | 23 ਅਕਤੂਬਰ 1962 ਸਵੇਰੇ ਸਾਢੇ ਪੰਜ ਵਜੇ ਚੀਨੀ ਫ਼ੌਜ ਨੇ ਲਗਭਗ ਆਪਣੇ 200 ਸੈਨਿਕਾਂ ਨਾਲ ਉਨ੍ਹਾਂ ਦੀ ਚੌਕੀ 'ਤੇ ਧਾਵਾ ਬੋਲ ਦਿੱਤਾ | ਸੂਬੇਦਾਰ ਜੋਗਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਜਵਾਨਾਂ ਨੇ ਬਹਾਦਰੀ ਨਾਲ ਲੜਦੇ ਹੋਏ ਦੁਸ਼ਮਣ ਦੇ ਦੋ ਹਮਲੇ ਪਛਾੜ ਦਿੱਤੇ | ਦੁਸ਼ਮਣ ਦੇ ਇਨ੍ਹਾਂ ਦੋ ਹਮਲਿਆਂ ਨੂੰ ਪਛਾੜਨ ਤੋਂ ਬਾਅਦ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਦਾ ਜਾਨੀ ਨੁਕਸਾਨ ਹੋਣ ਕਾਰਨ ਉਨ੍ਹਾਂ ਦੇ ਜਵਾਨਾਂ ਦੀ ਗਿਣਤੀ ਬਹੁਤ ਥੋੜ੍ਹੀ ਰਹਿ ਗਈ ਸੀ ਤੇ ਪੱਟ ਵਿਚ ਗੋਲੀਆਂ ਲੱਗਣ ਕਾਰਨ ਉਹ ਖ਼ੁਦ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ | ਫਿਰ ਵੀ ਉਨ੍ਹਾਂ ਨੇ ਦੁਸ਼ਮਣ ਦੇ ਤੀਜੇ ਹਮਲੇ ਦੌਰਾਨ ਆਪਣੇ ਬਚੇ ਹੋਏ ਜਵਾਨਾਂ ਨੂੰ ਹਲਾਸ਼ੇਰੀ ਦਿੰਦੇ ਹੋਏ, 'ਬੋਲੇ ਸੋ ਨਿਹਾਲ' ਦੇ ਜੈਕਾਰੇ ਛੱਡ ਕੇ ਦੁਸ਼ਮਣ 'ਤੇ ਬੈਨਟਾਂ ਨਾਲ ਹਮਲਾ ਬੋਲ ਦਿੱਤਾ | ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੀ ਪਲਾਟੂਨ ਦੇ ਲਾਈਟ ਮਸ਼ੀਨ ਗੰਨ ਦੇ ਚਾਲਕ ਦੇ ਮਾਰੇ ਜਾਣ 'ਤੇ ਖ਼ੁਦ ਲਾਈਟ ਮਸ਼ੀਨ ਗੰਨ ਸੰਭਾਲੀ ਤੇ ਦੁਸ਼ਮਣ ਦਾ ਕਾਫ਼ੀ ਜਾਨੀ ਨੁਕਸਾਨ ਕੀਤਾ | ਇਸੇ ਦੌਰਾਨ ਉਹ ਦੁਸ਼ਮਣ ਦੇ ਘੇਰੇ ਵਿਚ ਆ ਗਏ ਤੇ ਆਖ਼ਰੀ ਦਮ ਤੱਕ ਦੁਸ਼ਮਣ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ | ਸੂਬੇਦਾਰ ਜੋਗਿੰਦਰ ਸਿੰਘ ਦੀ ਜੋਸ਼ੀਲੀ ਅਗਵਾਈ, ਸ਼ਲਾਘਾਯੋਗ ਵੀਰਤਾ ਤੇ ਬੇ-ਮਿਸਾਲ ਫ਼ਰਜ਼ ਕਾਰਨ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਸ਼ਹੀਦ ਹੋਣ ਉਪਰੰਤ ਦੇਸ਼ ਦੇ ਸਰਵਉੱਚ ਬਹਾਦਰੀ ਪੁਰਸਕਾਰ ਪਰਮਵੀਰ ਚੱਕਰ ਪ੍ਰਦਾਨ ਕੀਤਾ ਗਿਆ | ਹਰੀਸ਼ ਨਈਅਰ ਨੇ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਸਾਡੇ ਦਿਲਾਂ 'ਚ ਹਮੇਸ਼ਾ ਜਿੰਦਾ ਰਹਿਣਗੇ |

ਮਾਈਕਰੋ ਗਲੋਬਲ ਸੰਸਥਾ ਵਲੋਂ ਆਈਲੈਟਸ ਤੇ ਇਮੀਗ੍ਰੇਸ਼ਨ ਦੇ ਚਾਹਵਾਨਾਂ ਲਈ ਨਵੀਂ ਸ਼ੁਰੂਆਤ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਮਾਈਕਰੋ ਗਲੋਬਲ ਸੰਸਥਾ ਅਕਾਲਸਰ ਚੌਕ ਵਲੋਂ ਇਕ ਨਵੀਂ ਸ਼ੁਰੂਆਤ ਕੀਤੀ ਗਈ ਜਿਸ ਵਿਚ ਸੰਸਥਾ ਵਲੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਚਾਹਵਾਨਾਂ ਲਈ ਇਕ ਨਵਾਂ ਪਲੇਟਫ਼ਾਰਮ ਚਲਾਇਆ ਜਾ ਰਿਹਾ ਹੈ | ਆਈਲੈਟਸ ਦੀ ...

ਪੂਰੀ ਖ਼ਬਰ »

ਕੋਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਵਲੋਂ ਕੈਂਬਰੀਆ ਗਰੁੱਪ ਆਫ਼ ਕਾਲਜਿਜ਼ ਦੇ ਡਾਇਰੈਕਟਰ ਨਾਲ ਸਰੀ (ਕੈਨੇਡਾ) ਵਿਖੇ ਮੀਟਿੰਗ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਬਿ੍ਟਿਸ਼ ਕੋਲੰਬੀਆ ਵਿਖੇ ਚੱਲ ਰਹੇ ਕੈਂਬਰੀਆ ਕਾਲਜ ਵਿਕਟੋਰੀਆ ਸਰੀ, ਰਿਚਮੰਡ ਤੇ ਵੈਨਕੂਵਰ ਦੇ ਡਾਇਰੈਕਟਰ ਜੇ.ਡੀ. ਕੌੜਾ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਨਾਲ ਮੀਟਿੰਗ ਕੀਤੀ ਤੇ ਕੈਂਬਰੀਆ ਕਾਲਜ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਮੂਹਰੇ ਭੁੱਖ ਹੜਤਾਲ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੀ ਮਸ਼ੀਨ ਦਾ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ- ਸੈਕਟਰੀ ਰਾਜ ਬਹਾਦਰ

ਬਾਘਾ ਪੁਰਾਣਾ, 23 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ) - ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਨੋਰਥ ਤਹਿਤ ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ 'ਚ ਬੇਲਰ (ਪਰਾਲੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅੱਜ ਤੋਂ ਕਿਸੇ ਵੀ ਮਰੀਜ਼ ਦਾ ਪ੍ਰਾਈਵੇਟ ਹਸਪਤਾਲ 'ਚ ਇਲਾਜ ਨਹੀਂ ਕੀਤਾ ਜਾਵੇਗਾ- ਆਈ.ਐਮ.ਏ.

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਰਬੱਤ ਸਿਹਤ ਬੀਮਾ ਯੋਜਨਾ ਆਉਂਦੇ ਸਾਰੇ ਹਸਪਤਾਲਾਂ ਨੇ ਸਟੇਟ ਤੇ ਡਿਸਟਿਕ ਆਈ.ਐਮ.ਏ. ਦੇ ਮਸ਼ਵਰੇ ਨਾਲ ਇਹ ਫ਼ੈਸਲਾ ਲਿਆ ਹੈ ਕਿ 23 ਅਕਤੂਬਰ ਤੋਂ ਇਸ ਸਕੀਮ ਤਹਿਤ ਆਉਂਦੇ ਕਿਸੇ ਵੀ ਮਰੀਜ਼ ਦਾ ਕਿਸੇ ਵੀ ਪ੍ਰਾਈਵੇਟ ...

ਪੂਰੀ ਖ਼ਬਰ »

ਆਰ.ਆਈ.ਸੀ. ਨੇ 6 ਬੈਂਡ 'ਤੇ ਆਸਟ੍ਰੇਲੀਆ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਵੀਜ਼ਾ ਇਮੀਗ੍ਰੇਸ਼ਨ ਵਿਚ ਚੰਗੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪੰਜਾਬ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਰ.ਆਈ.ਸੀ. ਜਿਸ ਦੇ ਮੋਗਾ, ਜਗਰਾਉਂ ਤੇ ਚੰਡੀਗੜ੍ਹ ਵਿਖੇ ਦਫ਼ਤਰ ਚੱਲ ਰਹੇ ਹਨ, ਨੇ ਕਰਨਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸਿਹਤ ਵਿਭਾਗ ਫੂਡ ਬਰਾਂਚ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਾਇਰ ਨੇ ਫੂਡ ਬਰਾਂਚ ਮੋਗਾ ਦੇ ਅਧਿਕਾਰੀਆਂ ਨੂੰ ਬਾਜ਼ਾਰਾਂ ਵਿਚ ਵਿਕ ਰਹੀਆਂ ਮਠਿਆਈਆਂ ਸਬੰਧੀ ਲਗਾਤਾਰ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਨੇ ਪਿੰ੍ਰਸੀਪਲ ਸਕੱਤਰ ਸਿਹਤ ਵਿਕਾਸ ਗਰਗ ਨੂੰ ਮੰਗ ਪੱਤਰ ਸੌਂਪਿਆ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨ ਮਨਦੀਪ ਕੌਰ ਦੀਦਾਰੇਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦਾ ਇਕ 18 ਮੈਂਬਰੀ ਵਫ਼ਦ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਦਿਵਸ ਬਾਰੇ ਜਾਣਕਾਰੀ ਦਿੱਤੀ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਦੀ ਯਾਦ 'ਚ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਲੋਂ 550 ਬੱਚੀਆਂ ਨੂੰ ਬਸਤਰ ਤਕਸੀਮ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪ੍ਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੁਆਮੀ ਦਰਬਾਰਾ ਸਿੰਘ ਦੀ 43ਵੀਂ ਬਰਸੀ ਮੌਕੇ ਅੱਜ ਦੂਜੇ ਦਿਨ ਉਨ੍ਹਾਂ ਵਲੋਂ ਲੋਕ ਸੇਵਾ ਅਤੇ ਗਊ ਗਰੀਬ ਦੀ ਰਾਖੀ ਦੀ ਮਰਿਯਾਦਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਲੈ ਰਹੇ ਮਨਚਾਹੇ ਬੈਂਡ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਨਿਤਿਨ ਸ਼ਰਮਾ ਧਾਮੀ ਨੇ ਆਈਲਟਸ ਵਿਚ ਓਵਰਆਲ 6.5 ਬੈਂਡ ਅਤੇ ਰੀਡਿੰਗ ਵਿਚੋਂ 7 ਬੈਂਡ ਹਾਸਲ ਕਰ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਮੁਲਾਜ਼ਮ) ਮੋਗਾ ਦਾ ਵਫ਼ਦ ਸਰਦਾਰੀ ਲਾਲ ਕਾਮਰਾ ਸੀਨੀਅਰ ਉਪ ਪ੍ਰਧਾਨ ਫੈਡਰੇਸ਼ਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਸੇਵਾ ਮੁਕਤ ਮੁਲਾਜ਼ਮ ਮੋਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਦਮੋਦਰੀ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ...

ਪੂਰੀ ਖ਼ਬਰ »

ਬਲੱਡ ਸੇਵਾ ਸੁਸਾਇਟੀ ਤੇ ਐਨ.ਐਸ.ਐਸ. ਯੂਨਿਟ ਵਲੋਂ ਖ਼ੂਨਦਾਨ ਕੈਂਪ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)- ਆਈ.ਐੱਸ.ਐੱਫ. ਕਾਲਜ ਆਫ ਫਾਰਮੇਸੀ ਵਿਚ ਬਲੱਡ ਸੇਵਾ ਸੁਸਾਇਟੀ ਤੇ ਐਨ.ਐੱਸ.ਐੱਸ. ਯੂਨਿਟ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ ਤੇ ਮੁੱਖ ਮਹਿਮਾਨ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜੀ. ਜਨੇਸ਼ ਗਰਗ ਬਲੱਡ ਸੇਵਾ ਸੁਸਾਇਟੀ ਦੇ ...

ਪੂਰੀ ਖ਼ਬਰ »

ਐੱਸ.ਐਮ.ਡੀ. ਸਕੂਲ 'ਚ ਦੋ ਰੋਜ਼ਾ ਅਧਿਆਪਕ ਟਰੇਨਿੰਗ ਵਰਕਸ਼ਾਪ

ਸਮਾਲਸਰ, 23 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਲਾਇਨਜ਼ ਕਵੈਸਟ ਪ੍ਰਾਜੈਕਟ ਤਹਿਤ ਦੋ ਰੋਜ਼ਾ ਅਧਿਆਪਕ ਟਰੇਨਿੰਗ ਵਰਕਸ਼ਾਪ ਜ਼ਿਲ੍ਹਾ ਗਵਰਨਰ ਨਕੇਸ਼ ਗਰਗ ਅਤੇ ਕਮੇਟੀ ਚੇਅਰਮੈਨ ਰਵਿੰਦਰ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਸੈਂਕੜੇ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਲਾਇਆ ਧਾਰਮਿਕ ਟੂਰ

ਬਾਘਾ ਪੁਰਾਣਾ, 23 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮੀਹਾਂ ਸਿੰਘ ਰਾਜਾ ਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਟੂਰ ਲਾਇਆ ਗਿਆ | ਮੈਨੇਜਰ ਮੈਡਮ ਸ਼ਿੰਦਰਪਾਲ ਕੌਰ ਬਰਾੜ, ਪਿ੍ੰਸੀਪਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਝੋਨੇ ਦਾ ਦਾਣਾ-ਦਾਣਾ ਖ਼ਰੀਦ ਕਰੇਗੀ- ਸੇਖਾ

ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਆਗੂ ਸਾਬਕਾ ਮੰਤਰੀ ਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਯੋਗ ਯਤਨਾ ਸਦਕਾ ਝੋਨੇ ਦੀ ਫ਼ਸਲ ਦਾ ਮੰਡੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ

ਕੋਟ ਈਸੇ ਖਾਂ, 23 ਅਕਤੂਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ) - ਜੇ ਸਾਡੇ ਕਿਸਾਨ ਵੀਰ ਖੇਤੀ ਮਾਹਿਰ, ਵਿਗਿਆਨੀਆਂ, ਸਿਹਤ ਮਾਹਿਰਾਂ ਦੀ ਰਾਏ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਂਦਿਆਂ ਖੇਤਾਂ 'ਚ ਹੀ ਜਜ਼ਬ ਕਰਨ ਤਾਂ ਜਿੱਥੇ ਸਾਡਾ ਵਾਤਾਵਰਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ 'ਚ ਮਨਾਇਆ ਗੁਲਾਬੀ ਦਿਵਸ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਨੇ ਅੱਜ ਬੱਚਿਆਂ ਨਾਲ ਗੁਲਾਬੀ ਦਿਵਸ ਮਨਾਇਆ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ ਤੇ ਡਾਇਰੈਕਟ ਤੇ ਪਿ੍ੰਸੀਪਲ ਸ਼ਿਵਾਨੀ ਅਰੋੜਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ 6 ਈਚ ਬੈਂਡ ਪ੍ਰਤ ਕੀਤੇ

ਬਾਘਾ ਪੁਰਾਣਾ, 23 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਦੀ ਵਿਦਿਆਰਥਣ ਸਤਿੰਦਰਪਾਲ ਕੌਰ ਪਤਨੀ ਗੁਰਪ੍ਰੀਤ ...

ਪੂਰੀ ਖ਼ਬਰ »

ਪਿਛਲੇ ਦਸ ਸਾਲ ਅਕਾਲੀ-ਭਾਜਪਾ ਤੇ ਹੁਣ ਪੰਜ ਸਾਲਾਂ 'ਚ ਕਾਂਗਰਸ ਨੇ ਪੰਜਾਬ ਨੂੰ ਕੰਗਾਲੀ ਵੱਲ ਧੱਕਿਆ- ਬਰਾੜ

ਬਾਘਾ ਪੁਰਾਣਾ, 23 ਅਕਤੂਬਰ (ਕਿ੍ਸ਼ਨ ਸਿੰਗਲਾ)- ਪਿਛਲੇ ਦਸ ਸਾਲ ਅਕਾਲੀ-ਭਾਜਪਾ ਅਤੇ ਹੁਣ ਪੰਜ ਸਾਲ ਕਾਂਗਰਸ ਨੇ ਪੰਜਾਬ ਨੂੰ ਕੰਗਾਲੀ ਵੱਲ ਧੱਕਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ...

ਪੂਰੀ ਖ਼ਬਰ »

ਬੀ.ਐੱਡ ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤਵਾਲ, 23 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਡ ਸਮੈਸਟਰ ਪਹਿਲਾ ਦਾ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਵਿਦਿਆਰਥੀ ਵਿਦੁਸ਼ੀ ਨੇ 380 ਅੰਕ ...

ਪੂਰੀ ਖ਼ਬਰ »

ਵਾਰਡ ਨੰਬਰ 27 ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਟੀਮ ਵਲੋਂ ਕੈਂਪ

ਮੋਗਾ, 23 ਅਕਤੂਬਰ (ਅਸ਼ੋਕ ਬਾਂਸਲ)- ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਕੈਂਪ ਲਗਾਏ ਜਾ ਰਹੇ ਹਨ | ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ 2020-22 ਸਮੈਸਟਰ ਦੂਜਾ ਦੇ ਨਤੀਜੇ ਵਿਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਲ ...

ਪੂਰੀ ਖ਼ਬਰ »

ਬਿੱਕਰ ਸਿੰਘ ਬਰਾੜ ਦੀਨਾ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪੈ੍ਰੱਸ ਸਕੱਤਰ ਮੁਖਤਿਆਰ ਸਿੰਘ ਦੀਨਾਂ, ਜੋਗਿੰਦਰ ਸਿੰਘ ਦੇ ਭਰਾਤਾ ਅਤੇ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸੁਖਦੇਵ ਸਿੰਘ, ਹਰਵਿੰਦਰ ਸਿੰਘ ਯੂ.ਐਸ.ਏ., ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕ ਦੇ ਘਰ ਮੂਹਰੇ ਭੁੱਖ ਹੜਤਾਲ

ਧਰਮਕੋਟ, 23 ਅਕਤੂਬਰ (ਪਰਮਜੀਤ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਤਿੰਨ ਦਿਨਾਂ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ

ਸਮਾਧ ਭਾਈ, 23 ਅਕਤੂਬਰ (ਰਾਜਵਿੰਦਰ ਰੌਂਤਾ)- ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ...

ਪੂਰੀ ਖ਼ਬਰ »

ਪਾਥਵੇਅਜ ਗਲੋਬਲ ਸਕੂਲ 'ਚ ਮਨਾਇਆ ਨੈਸ਼ਨਲ ਕਲਰ ਦਿਵਸ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)- ਪਾਥਵੇਅਜ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ਪੀ.ਕੇ. ਠਾਕਰ ਦੀ ਅਗਵਾਈ ਹੇਠ ਸਿੱਖਿਆ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਿਹਾ ਹੈ | ਪਾਥਵੇਅਜ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨੈਸ਼ਨਲ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਸਾਫ਼-ਸਫ਼ਾਈ ਪ੍ਰਤੀ ਜਾਗਰੂਕਤਾ ਸੈਮੀਨਾਰ ਲਾਇਆ

ਅਜੀਤਵਾਲ, 23 ਅਕਤੂਬਰ (ਹਰਦੇਵ ਸਿੰਘ ਮਾਨ)- ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਡਾਇਰੈਕਟਰ ਸ਼ਰੀਆ ਪਲਤਾ ਅਤੇ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਵਲੋਂ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਏ ਦੇ ਲਾਰਵੇ ਸਬੰਧੀ ਸਿਹਤ ਵਿਭਾਗ ਵਲੋਂ ਘਰਾਂ ਦੀ ਜਾਂਚ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)- ਪੰਜਾਬ ਸਰਕਾਰ ਵਲੋਂ ਡੇਂਗੂ ਤੇ ਮਲੇਰੀਏ ਦੇ ਖ਼ਾਤਮੇ ਸਬੰਧੀ ਚੁੱਕੇ ਗਏ ਸਖ਼ਤ ਕਦਮਾਂ ਅਧੀਨ ਡਾ: ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਦੇ ਹੁਕਮਾ ਸਦਕਾ ਡਾ: ਮਨੀਸ਼ ਕੁਮਾਰ ਅਰੋੜਾ ਐਪੀਡੇਮੀਓਲੋਜਿਸਟ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX