ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਜਲੰਧਰ

ਅਕਾਲੀ-ਬਸਪਾ ਦੀ ਸਰਕਾਰ ਬਣਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਆਧਾਰ 'ਤੇ ਹੋਣਗੇ ਪੂਰੇ-ਸੁਖਬੀਰ ਸਿੰਘ ਬਾਦਲ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)-ਪੰਜਾਬ 'ਚ ਸ਼੍ਰੋਮਣੀ ਅਕੀਲ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਸੱਤਾ 'ਚ ਆਉਂਦੇ ਹੀ ਗਠਜੋੜ ਵਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਐਲਾਨ ਕੀਤੇ ਗਏ 13 ਨੁਕਤੇ ਪਹਿਲ ਦੇ ਆਧਾਰ 'ਤੇ ਲਾਗੂ ਕਰਕੇ ਲੋਕਾਂ ਨਾਲ ਕੀਤਾ ਹੋਇਆ ਵਾਅਦਾ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਝੂਠੇ ਲਾਰਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਿਸ ਤਰ੍ਹਾਂ ਗੁੰਮਰਾਹ ਕੀਤਾ ਹੈ | ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੁਗਿੱਟੀ ਵਿਖੇ ਸਥਿਤ ਇਕ ਪੈਲੇਸ 'ਚ ਕੇਂਦਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਚੰਦਨ ਗ੍ਰੇਵਾਲ ਦੇ ਹੱਕ 'ਚ ਹੋਈ ਭਰਵੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ | ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਇਸ ਸਮੇਂ ਕੁਰਸੀ ਦੀ ਲੜਾਈ ਚੱਲ ਰਹੀ ਹੈ ਤੇ ਉਹ ਲੋਕ ਮਸਲਿਆਂ ਨੂੰ ਪੂਰੀ ਤਰ੍ਹਾਂ ਭੁੱਲ ਕੇ ਕੇਵਲ ਝੂਠੇ ਐਲਾਨ ਹੀ ਕਰ ਰਹੀ ਹੈ, ਜਿਸ ਸਬੰਧੀ ਲੋਕ ਵੀ ਹੁਣ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਕਿ ਜੇਕਰ ਕੋਈ ਪਾਰਟੀ ਸੂਬੇ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ ਤਾਂ ਉਹ ਕੇਵਲ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਵਿਧਾਇਕ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ, ਚਰਨਜੀਵ ਸਿੰਘ ਲਾਲੀ, ਕੇਂਦਰੀ ਹਲਕੇ ਤੋਂ ਗਠਜੋੜ ਦੇ ਉਮੀਦਵਾਰ ਚੰਦਨ ਗ੍ਰੇਵਾਲ, ਜਲੰਧਰ ਕੈਂਟ ਤੋਂ ਉਮੀਦਵਾਰ ਜਗਬੀਰ ਸਿੰਘ ਬਰਾੜ, ਸਾਬਕਾ ਕੌਂਸਲਰ ਬਲਬੀਰ ਸਿੰਘ ਬਿੱਟੂ, ਐਚ.ਐਸ.ਵਾਲੀਆ, ਭਜਨ ਲਾਲ ਚੋਪੜਾ, ਦਿਲਬਾਗ ਹੂਸੇਨ, ਯੂਥ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ, ਗੁਰਦੇਵ ਸਿੰਘ ਗੋਲਡੀ ਭਾਟੀਆ, ਸੁਭਾਸ਼ ਸੌਂਧੀ ਆਦਿ ਹਾਜ਼ਰ ਸਨ | ਇਸ ਦੌਰਾਨ ਵੱਡੀ ਗਿਣਤੀ 'ਚ ਹਾਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਚੰਦਨ ਗ੍ਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਜਿਸ ਦੀ ਸਭ ਤੋਂ ਵੱਡੀ ਮਿਸਾਲ ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡਾਂ 'ਚ ਦੇਖੀ ਜਾ ਸਕਦੀ ਹੈ ਕਿਉਂਕਿ ਅੱਜ ਵੀ ਕਈ ਵਾਰਡਾਂ ਦੀ ਹਾਲਤ ਮਾੜੀ ਹੈ ਕਿ ਉੱਥੇ ਵਿਕਾਸ ਕਾਰਜ ਕਰਵਾਉਣੇ ਤਾਂ ਦੂਰ ਉਕਤ ਇਲਾਕਿਆਂ 'ਚ ਇਕ ਨਵੀਂ ਇੱਟ ਵੀ ਨਹੀਂ ਲੱਗ ਸਕੀ ਹੈ | ਚੰਦਨ ਗ੍ਰੇਵਾਲ ਨੇ ਹਾਜ਼ਰ ਲੋਕਾਂ ਨਾਲ ਵਾਅਦਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਸੱਤਾ 'ਚ ਆਉਂਦੇ ਹੀ ਕੇਂਦਰੀ ਹਲਕੇ ਦੇ ਅਧੀਨ ਆਉਂਦੇ ਸਾਰੇ ਹੀ ਵਾਰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਇਸ ਹਲਕੇ ਨੂੰ ਮਾਡਲ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਸ ਸਮੇ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸੂਬੇ 'ਚ ਕਰਵਾਏ ਸਨ, ਕਾਂਗਰਸ ਪਾਰਟੀ ਦੀ ਸਰਕਾਰ ਉਸ ਦਾ 10 ਫੀਸਦੀ ਵੀ ਨਹੀਂ ਕਰਵਾ ਸਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਰਾਏ, ਰਜਿੰਦਰ ਰੀਹਲ, ਰਣਜੀਤ ਸਿੰਘ ਰਾਣਾ, ਹਰਜੀਤ ਸਿੰਘ ਚੱਠਾ ਤੇ ਸਤਿੰਦਰ ਸਿੰਘ ਪੀਤਾ ਆਦਿ ਹਾਜ਼ਰ ਸਨ।
ਬਲਬੀਰ ਬਿੱਟੂ ਨੇ ਕੇਂਦਰੀ ਹਲਕੇ ਦੀ ਸਿਆਸਤ ਸਬੰਧੀ ਸੁਖਬੀਰ ਨਾਲ ਕੀਤੀ ਚਰਚਾ
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜਲੰਧਰ ਫੈਰੀ ਦੌਰਾਨ ਚੁਗਿੱਟੀ ਵਿਖੇ ਹੋਈ ਭਰਵੀਂ ਮੀਟਿੰਗ ਦੌਰਾਨ ਸ. ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਬਿੱਟੂ ਵਿਚਕਾਰ ਕੇਂਦਰੀ ਹਲਕੇ ਦੀ ਸਿਆਸਤ ਸਬੰਧੀ ਕਾਫ਼ੀ ਦੇਰ ਤੱਕ ਚਰਚਾ ਹੁੰਦੀ ਰਹੀ ਹੈ ਤੇ ਇਸ ਦੌਰਾਨ ਸਾਬਕਾ ਕੌਂਸਲਰ ਬਲਬੀਰ ਸਿੰਘ ਬਿੱਟੂ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਕੇਂਦਰੀ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਮਜਬੂਤੀ ਫੜ ਰਿਹਾ ਹੈ ਤੇ ਲੋਕ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਹਲਕੇ ਦੇ ਕਈ ਵਾਰਡ ਅੱਜ ਵੀ ਵਿਕਾਸ ਪੱਖੋਂ ਅਧੂਰੇ ਪਏ ਹਨ, ਜਿਸ ਕਾਰਨ ਲੋਕਾਂ 'ਚ ਕਾਫ਼ੀ ਰੋਸ ਹੈ। ਬਲਵੀਰ ਸਿੰਘ ਬਿੱਟੂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਉਮੀਦਵਾਰ ਚੰਦਨ ਗ੍ਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਆਪਣੀ ਪੂਰੀ ਵਾਹ ਲਾ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਅਜੇਪਾਲ ਸਿੰਘ ਢਿੱਲੋਂ, ਸ. ਭਾਟੀਆ, ਕਮਲ ਲੰਬੜਦਾਰ ਤੇ ਰਿੰਪੀ ਦਕੋਹਾ ਆਦਿ ਹਾਜ਼ਰ ਸਨ।

ਮਹਿੰਗਾਈ ਦੀ ਮਾਰ ਪਰ ਕਰਵਾ ਚੌਥ 'ਤੇ ਰੌਣਕਾਂ ਬਰਕਰਾਰ

ਜਲੰਧਰ, 23 ਅਕਤੂਬਰ (ਸ਼ੈਲੀ)-ਅੱਜਐਤਵਾਰ ਕਰਵਾ ਚੌਥ ਦਾ ਵਰਤ ਹੈ | ਇਸ ਦਿਨ ਦਾ ਸੁਹਾਗਣ ਔਰਤਾਂ ਦੇ ਜੀਵਨ ਵਿਚ ਬਹੁਤ ਹੀ ਮਹੱਤਵ ਹੁੰਦਾ ਹੈ | ਸੁਹਾਗਣਾ ਆਪਣੇ ਪਤੀ ਦੀ ਲੰਬੀ ਉਮਰ ਅਤੇ ਘਰ ਦੀ ਸੁਖ ਸ਼ਾਂਤੀ ਦੇ ਲਈ ਇਹ ਵਰਤ ਰਖਦੀਆਂ ਹਨ | ਕਰਵਾ ਚੌਥ ਨੂੰ ਲੈਕੇ ਕੁਝ ਦਿਨ ...

ਪੂਰੀ ਖ਼ਬਰ »

120 ਫੁੱਟੀ ਰੋਡ ਦੇ ਨਿਰਮਾਣ ਦਾ ਬਲਰਾਜ ਨੇ ਲਿਆ ਜਾਇਜ਼ਾ

ਜਲੰਧਰ, 23 ਅਕਤੂਬਰ (ਸ਼ਿਵ)- ਵਿਨੇ ਮੰਦਿਰ ਤੋ ਲੈ ਕੇ ਪੀ. ਪੀ. ਆਰ. ਮਾਲ ਤੱਕ ਬਣ ਰਹੀ 120 ਫੁੱਟੀ ਰੋਡ ਦਾ ਕੌਂਸਲਰ ਬਲਰਾਜ ਠਾਕੁਰ ਨੇ ਜਾਇਜ਼ਾ ਲਿਆ ਤੇ ਕਿਹਾ ਹੈ ਕਿ ਇਸ ਸੜਕ ਦੇ ਬਣਨ ਨਾਲ ਕਈ ਆਬਾਦੀਆਂ ਵਿਚ ਲੋਕਾਂ ਨੂੰ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਸੜਕ ਮਾਡਲ ...

ਪੂਰੀ ਖ਼ਬਰ »

ਡੇਂਗੂ ਪ੍ਰਭਾਵਿਤ 25 ਮਰੀਜ਼ ਹੋਰ ਮਿਲੇ, ਗਿਣਤੀ 203 ਹੋਈ

ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ) - ਸੂਬੇ ਦੇ ਸਾਰੇ ਹੀ ਜ਼ਿਲਿ੍ਹਆਂ 'ਚ ਡੇਂਗੂ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਰੋਜ਼ਾਨਾ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਹੁਣ ਤੱਕ ਸੂਬੇ 'ਚ ਡੇਂਗੂ ਦੇ ਕੁੱਲ 12,344 ਮਰੀਜ਼ ਹੋ ਗਏ ਹਨ | ਅੱਜ ਵੀ ਜਲੰਧਰ ...

ਪੂਰੀ ਖ਼ਬਰ »

ਰਬੜ ਫੈਕਟਰੀ 'ਚ ਲੱਗੀ ਅੱਗ ਨਾਲ 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ)- ਬਸਤੀ ਸ਼ੇਖ ਅਧੀਨ ਪੈਂਦੇ ਮਨਜੀਤ ਨਗਰ ਖੇਤਰ 'ਚ ਚੱਲ ਰਹੀ ਰਬੜ ਦੀਆਂ ਚੱਪਲਾਂ ਬਣਾਉਣ ਵਾਲੀ ਫੈਕਟਰੀ ਅਰਜੁਨ ਇੰਟ੍ਰਨੈਸ਼ਨਲ 'ਚ ਅੱਜ ਤੜਕੇ ਅਚਾਨਕ ਅੱਗ ਲੱਗ ਗਈ | ਅੱਗ ਇਨੀ ਭਿਆਨਕ ਸੀ, ਕਿ ਜਿਸ ਨਾਲ ਫੈਕਟਰੀ 'ਚ ਪਿਆ ਕਰੀਬ 50 ਲੱਖ ...

ਪੂਰੀ ਖ਼ਬਰ »

ਅੱਜ ਨਹੀਂ ਹੋਵੇਗਾ ਟੀਕਾਕਰਨ, ਕੋਰੋਨਾ ਪ੍ਰਭਾਵਿਤ 6 ਮਰੀਜ਼ ਮਿਲੇ

ਜਲੰਧਰ, 23 ਅਕਤੂਬਰ (ਐੱਮ.ਐੱਸ. ਲੋਹੀਆ)- ਅੱਜ ਜ਼ਿਲ੍ਹੇ 'ਚ 6 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਆਪਣਾ ਕੋਰੋਨਾ ਟੀਕਾਕਰਨ ਕਰਵਾਇਆ ਹੈ | ਫਿਲਹਾਲ ਸਿਹਤ ਵਿਭਾਗ ਕੋਲ ਕੋਵੀਸ਼ੀਲਡ ਟੀਕਿਆਂ ਦਾ ਸਟਾਕ ਪਿਆ ਹੈ, ਪਰ ਐਤਵਾਰ ਨੂੰ ਕਿਸੇ ਵੀ ਟੀਕਾਕਰਨ ਕੇਂਦਰ 'ਤੇ ਟੀਕੇ ਨਹੀਂ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ 'ਚ ਚੱਲ ਰਹੇ ਸਮਾਗਮਾਂ ਦੇ ਆਖ਼ਰੀ ਦਿਨ ਭਾਰੀ ਰੌਣਕਾਂ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੇ ਤੀਸਰੇ ਅਤੇ ਆਖਰੀ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ 'ਚ ਹਾਜ਼ਰੀ ਭਰੀ ਅਤੇ ਕੀਰਤਨ ...

ਪੂਰੀ ਖ਼ਬਰ »

26 ਅਕਤੂਬਰ ਨੂੰ ਪਿਮਸ ਵਿਖੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਕ ਜਥੇ ਹਰ ਸਾਲ ਕਰਵਾਇਆਂ ਜਾਂਦਾ ਅਲੌਕਿਕ ਕੀਰਤਨ ਇਸ ਵਾਰ ਵੀ 26 ਅਕਤੂਬਰ ਨੂੰ ਦਿਨ ਮੰਗਲਵਾਰ ਨੂੰ ਸ਼ਾਮ 5 ਤੋਂ ਰਾਤ 10.30 ਵਜੇ ਤੱਕ ਛੋਟੀ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਪਿਆ ਮੀਂਹ, ਮੌਸਮ ਠੰਢਾ ਹੋਇਆ

ਜਲੰਧਰ, 23 ਅਕਤੂਬਰ (ਸ਼ਿਵ)-ਸਨਿੱਚਰਵਾਰ ਸ਼ਾਮ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਜਿੱਥੇ ਮੌਸਮ ਠੰਢਾ ਹੋ ਗਿਆ ਤੇ ਉੱਥੇ ਕਰਵਾ ਚੌਥ ਕਰਕੇ ਸਜੀਆਂ ਕਈ ਦੁਕਾਨਾਂ ਦਾ ਸਮਾਨ ਖ਼ਰਾਬ ਹੋ ਗਿਆ | ਮੀਂਹ ਪੈਣ ਨਾਲ ਕਈ ਜਗਾ ਜਲਥਲ ਹੋ ਗਈ | ਚੇਤੇ ਰਹੇ ਕਿ ਇਸ ਵੇਲੇ ਕਈ ਜਗਾ ...

ਪੂਰੀ ਖ਼ਬਰ »

ਪ੍ਰਵਾਸੀ ਲਿਖਾਰੀ ਬਖਸ਼ਿੰਦਰ ਦਾ ਪਲੇਠਾ ਨਾਵਲ 'ਵਿਗੜੀ ਹੋਈ ਕੁੜੀ' ਕੀਤਾ ਰਿਲੀਜ਼

ਜਲੰਧਰ, 23 ਅਕਤੂਬਰ (ਰਣਜੀਤ ਸਿੰਘ ਸੋਢੀ)-ਅਦਬੀ ਲੋਕ ਜਲੰਧਰ ਵਲੋਂ ਪ੍ਰਵਾਸੀ ਲਿਖਾਰੀ ਬਖਸ਼ਿੰਦਰ ਦਾ ਪਲੇਠਾ ਨਾਵਲ 'ਵਿਗੜੀ ਹੋਈ ਕੁੜੀ' ਪੰਜਾਬ ਪ੍ਰੈੱਸ ਜਲੰਧਰ ਵਿਖੇ ਰਿਲੀਜ਼ ਕੀਤਾ ਗਿਆ | ਇਹ ਸਮਾਗਮ ਕੁਲਦੀਪ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਜਲੰਧਰ ਪੁੱਜੀ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਲੈ ਕੇ ਕੱਢੀ ਜਾ ਰਹੀ ਅਸਥੀ ਕਲਸ਼ ਯਾਤਰਾ ਵੱਖ ਵੱਖ ਜ਼ਿਲਿ੍ਹਆ ਤੋਂ ਹੁੰਦੀ ਹੋਈ ਅੱਜ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਘਟੀਆ ਸੜਕਾਂ ਦੇ ਦੋਸ਼ਾਂ ਤੋਂ ਬਚਣ ਲਈ ਮੇਅਰ ਨੇ ਕੀਤੀ ਮੀਟਿੰਗ ਮੁਲਤਵੀ

ਜਲੰਧਰ, ਬੀਤੇ ਦਿਨੀਂ 5 ਮਿੰਟ ਵਿਚ ਹੀ ਮੁਲਤਵੀ ਕੀਤੀ ਗਈ ਨਿਗਮ ਹਾਊਸ ਦੀ ਮੀਟਿੰਗ ਨੂੰ ਲੈ ਕੇ ਮਾਮਲਾ ਭਖਦਾ ਜਾ ਰਿਹਾ ਹੈ ਤੇ ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਨੇ ਭਾਜਪਾ ਆਗੂਆਂ ਦੀ ਹਾਜ਼ਰੀ ਵਿਚ ਮੀਟਿੰਗ ਨੂੰ ਮੁਲਤਵੀ ਕਰਨ ਲਈ ਮੇਅਰ ...

ਪੂਰੀ ਖ਼ਬਰ »

ਪੁਰਾਣੀਆਂ ਇੰਟਰਲਾਕ ਟਾਈਲਾਂ 'ਚ ਘੋਟਾਲਾ, ਕੀਤੀ ਜਾਵੇ ਜਾਂਚ-ਕਾਲੀਆ, ਭੰਡਾਰੀ

ਜਲੰਧਰ, 23 ਅਕਤੂਬਰ (ਸ਼ਿਵ)- ਇੰਟਰਲਾਕ ਦੀਆਂ ਚੰਗੀਆਂ ਬਣੀਆਂ ਸੜਕਾਂ ਨੂੰ ਤੋੜ ਕੇ ਨਵੀਆਂ ਗਲੀਆਂ ਸੜਕਾਂ ਬਣਾਉਣ ਦਾ ਮਾਮਲਾ ਤੂਲ ਫੜ ਗਿਆ ਹੈ ਤੇ ਜਲੰਧਰ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਕ੍ਰਿਸ਼ਨ ਦੇਵ ਭੰਡਾਰੀ, ਮਹਿੰਦਰ ਭਗਤ, ਪ੍ਰਧਾਨ ਸੁਸ਼ੀਲ ਸ਼ਰਮਾ ਨੇ ...

ਪੂਰੀ ਖ਼ਬਰ »

ਸੁਖਬੀਰ ਦੀ ਜਲੰਧਰ ਫੇਰੀ ਦੌਰਾਨ ਕਈ ਅਕਾਲੀ ਆਗੂਆਂ ਨਾਲ ਮੁਲਾਕਾਤ, ਕਾਰੋਬਾਰੀਆਂ ਨੂੰ ਵੀ ਮਿਲੇ

ਜਲੰਧਰ, 23 ਅਕਤੂਬਰ (ਸ਼ਿਵ)- ਸ਼੍ਰੋਮਣੀ ਅਕਾਲੀ ਆਗੂ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਜਲੰਧਰ ਫੇਰੀ ਦੌਰਾਨ ਨਾ ਸਿਰਫ਼ ਕਈ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ ਸਗੋਂ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ | ਸੁਖਬੀਰ ਆਪਣੀ ...

ਪੂਰੀ ਖ਼ਬਰ »

ਸੁਖਬੀਰ ਨੇ ਲਿਆ ਨਰਾਇਣ ਦਾਸ ਦੇ ਵੜਿਆਂ ਦਾ ਸੁਆਦ

ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਫੇਰੀ ਦੌਰਾਨ ਮਿਲਾਪ ਚੌਕ ਸਥਿਤ ਪ੍ਰਸਿੱਧ ਨਰਾਇਣ ਦਾਸ ਦੇ ਸੁਆਦੀ ਵੜਿਆਂ ਦਾ ਵੀ ਅਨੰਦ ਲਿਆ | ਉਨ੍ਹਾਂ ਦੇ ਨਾਲ ਕੇਂਦਰੀ ਹਲਕਾ ਇੰਚਾਰਜ ਸ੍ਰੀ ਚੰਦਨ ਗਰੇਵਾਲ ਵੀ ਸਨ | ਜਦੋਂ ਆਪਣੇ ਰੋਡ ਸ਼ੋਅ ਦੌਰਾਨ ਸੁਖਬੀਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਭੰਗੜਾ ਵਰਲਡ ਕੱਪ ਦਾ ਜੋਸ਼ੋ-ਓ-ਖਰੋਸ਼ ਨਾਲ ਹੋਇਆ ਆਗ਼ਾਜ਼

ਜਲੰਧਰ, 23 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਕਰਵਾਏ ਜਾ ਰਹੇ ਦੋ ਰੋਜਾ ਭੰਗੜਾ ਵਰਲਡ ਕੱਪ ਦਾ ਸ਼ੁਭ ਆਰੰਭ ਜਾਹੋ-ਜਲਾਲ ਨਾਲ ਹੋਇਆ | ਭੰਗੜਾ ਵਰਲਡ ਕੱਪ ਦੇ ਪਹਿਲੇ ਦਿਨ ਦੇਸ਼ ਵਿਦੇਸ਼ ਦੀਆਂ 15 ਭੰਗੜਾ ਟੀਮਾਂ ਦੇ ਆਨਲਾਈਨ ਮੁਕਾਬਲੇ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਚੌਧਰੀ ਨੇ ਆਪਣੇ ਗ੍ਰਹਿ ਵਿਖੇ ਮਹਿੰਦੀ ਸਮਾਗਮ ਕਰਵਾਇਆ

ਫਿਲੌਰ, 23 ਅਕਤੂਬਰ (ਸਤਿੰਦਰ ਸ਼ਰਮਾ)- ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਫਿਲੌਰ ਵਿਧਾਨ ਸਭਾ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਦੀ ਧਰਮ ਪਤਨੀ ਸ਼ਵੇਤਾ ਰਾਜ ਚੌਧਰੀ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਆਪਣੇ ਨਿਵਾਸ ਸਥਾਨ 'ਤੇ ਮਹਿੰਦੀ ਸਮਾਗਮ ...

ਪੂਰੀ ਖ਼ਬਰ »

ਜਗਜੀਤ ਸਿੰਘ ਗੋਗਾ ਦਾ ਲਾਈਫ਼ਟਾਇਮ ਅਚੀਵਮੈਂਟ ਐਵਾਰਡ ਨਾਲ ਸਨਮਾਨ ਅੱਜ

ਲਾਂਬੜਾ 23 ਅਕਤੂਬਰ (ਪਰਮੀਤ ਗੁਪਤਾ)- ਪੰਜਾਬੀ ਲੋਕ ਨਾਚ ਭੰਗੜਾ ਅਤੇ ਭੰਗੜਾ ਸਿਖਲਾਈ ਲਈ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇ ਨਾਮਣਾ ਖੱਟਣ ਵਾਲੇ ਜਗਦੀਪ ਸਿੰਘ ਗੋਗਾ ਢੇਸੀ ਨੂੰ ਐਤਵਾਰ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਜਾ ਰਹੇ ਪਹਿਲੇ ਭੰਗੜਾ ਵਰਲਡ ...

ਪੂਰੀ ਖ਼ਬਰ »

ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ 'ਚ ਸੁਖਬੀਰ ਦਾ ਸਵਾਗਤ

ਜਲੰਧਰ, 23 ਅਕਤੂਬਰ (ਸ਼ਿਵ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਯੂਥ ਅਕਾਲੀ ਦਲ ਵੱਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX