ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 2 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 4 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 7 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਬੇਮੌਸਮੀ ਬਾਰਿਸ਼ ਤੇ ਤੇਜ਼ ਹਨੇਰੀ ਕਾਰਨ ਝੋਨੇ ਤੇ ਬਾਸਮਤੀ ਦੀ ਫ਼ਸਲ ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਡੱਲਾ ਮੰਡੀ ਦੇ ਹਾਲਾਤ ਬਦ ਤੋਂ ਬਦਤਰ ਬਣੇ
ਡਡਵਿੰਡੀ, 24 ਅਕਤੂਬਰ (ਦਿਲਬਾਗ ਸਿੰਘ ਝੰਡ)-ਬੀਤੀ ਰਾਤ ਪਏ ਮੀਂਹ ਨਾਲ ਦਾਣਾ ਮੰਡੀ ਡੱਲਾ ਦੇ ਸ਼ੈੱਡ ਵਾਲੇ ਫੜ੍ਹ 'ਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਪਾਣੀ ਦੀਆਂ ਮੁਸ਼ਕਿਲਾਂ 'ਚ ਬੇਹੱਦ ਵਾਧਾ ਹੋ ਗਿਆ | ਸ਼ੈੱਡ ਫੜ੍ਹ ਵਿਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੰਡੀ ਦੇ ਹਲਾਤ ਬਦ ਤੋਂ ਬਦਤਰ ਬਣੇ ਹੋਏ ਹਨ | ਪਾਣੀ ਖੜ੍ਹਾ ਹੋਣ ਨਾਲ ਝੋਨੇ ਦੀਆਂ ਢੇਰੀਆਂ ਤੇ ਬੋਰੀਆਂ ਕਰੀਬ ਇਕ ਫੁੱਟ ਪਾਣੀ 'ਚ ਡੁੱਬ ਗਈਆਂ, ਜਿਨ੍ਹਾਂ ਨੂੰ ਬਚਾਉਣ ਲਈ ਸਵੇਰੇ ਤੜਕਸਾਰ ਤੋਂ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਚਾਰਾਜ਼ੋਈ ਕੀਤੀ ਜਾ ਰਹੀ ਹੈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਡੱਲਾ ਦੇ ਪ੍ਰਧਾਨ ਤਰਲੋਚਨ ਸਿੰਘ ਸ਼ਾਹ, ਆੜ੍ਹਤੀਆ ਵਿਜੇਪਾਲ ਸਿੰਘ ਧੰਜੂ, ਲਾਲ ਸਿੰਘ ਚੰਦੀ, ਆੜ੍ਹਤੀ ਬਲਵਿੰਦਰ ਸਿੰਘ ਮੋਮੀ, ਆੜ੍ਹਤੀ ਲਾਲ ਸਿੰਘ ਚੰਦੀ, ਆੜ੍ਹਤੀ ਜਰਨੈਲ ਸਿੰਘ ਚੰਦੀ, ਆੜ੍ਹਤੀ ਸਰਵਣ ਸਿੰਘ ਤੇਰਾਂ ਤੇਰਾਂ, ਆੜ੍ਹਤੀ ਸੁਖਵਿੰਦਰ ਸਿੰਘ ਮਨੋਜ ਕੁਮਾਰ ਟੋਨੀ, ਨੰਬਰਦਾਰ ਪਰਮਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਧੰਜੂ ਨੇ ਦੱਸਿਆ ਕਿ ਮੰਡੀ ਦਾ ਫੜ੍ਹ ਆਸੇ-ਪਾਸੇ ਨਾਲੋਂ ਨੀਵਾਂ ਹੋਣ ਕਾਰਨ ਥੋੜਾ ਮੀਂਹ ਪੈਣ ਨਾਲ ਫੜ੍ਹ 'ਚ ਪਾਣੀ ਨਾਲ ਭਰ ਜਾਂਦਾ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸੇ ਪਾਸੇ ਨਹੀਂ ਨਿਕਲਦਾ | ਉਨ੍ਹਾਂ ਦੱਸਿਆ ਕਿ ਮੰਡੀ ਦਾ ਫੜ੍ਹ ਪਿੰਡ ਨਾਲੋਂ ਨੀਵਾਂ ਹੋਣ ਕਰਕੇ ਪਿੰਡਾ ਬਹੁਤਾ ਬਰਸਾਤੀ ਪਾਣੀ ਮੰਡੀ 'ਚ ਭਰ ਜਾਂਦਾ ਹੈ ਅਤੇ ਦੂਸਰੇ ਪਾਸੇ ਸੜਕ ਉੱਚੀ ਹੋਣ ਕਾਰਨ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਨਹੀਂ ਹੁੰਦੀ | ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਲਈ ਛੱਪੜ ਨੂੰ ਪਾਈਪ ਪਾਏ ਗਏ ਹਨ ਪਰ ਛੱਪੜ ਦੀ ਸਫਾਈ ਨਾਲ ਹੋਣ ਕਾਰਨ ਪਾਣੀ ਵਾਪਿਸ ਆਉਣ ਲੱਗਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਸਵੇਰ ਤੋਂ ਟਰੈਕਟਰ ਵਾਲੇ ਪੱਖਿਆਂ ਨਾਲ ਪਾਣੀ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਕੰਮ 'ਤੇ ਉਨ੍ਹਾਂ ਨੂੰ ਵਧੇਰੇ ਆਰਿਥਕ ਬੋਝ ਝੱਲਣਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਸਬੰਧੀ ਕਈ ਵਾਰ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਦੱਸਿਆ ਜਾ ਚੁੱਕਾ ਹੈ ਪਰ ਸਵਾਏ ਲਾਰਿਆਂ ਤੋਂ ਕੋਈ ਕਾਰਵਾਈ ਨਹੀਂ ਹੋਈ | ਮੰਡੀ 'ਚ ਝੋਨੇ ਦੀ ਫਸਲ ਲੈ ਕੇ ਆਏ ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਝੋਨਾ ਪਾਣੀ ਵਿੱਚ ਡੁੱਬਣ ਕਾਰਨ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਕੋਈ ਨਹੀਂ ਕਰੇਗਾ | ਇਸ ਮੌਕੇ ਸਮੂਹ ਆੜ੍ਹਤੀਆਂ ਤੇ ਇਲਾਕੇ ਭਰ ਦੇ ਕਿਸਾਨਾਂ ਨੇ ਮੰਗ ਕੀਤੀ ਕਿ ਡੱਲਾ ਮੰਡੀ ਦੇ ਸ਼ੈੱਡ ਵਾਲੇ ਫੜ੍ਹ ਨੂੰ ਉੱਚਾ ਕੀਤਾ ਜਾਵੇ ਸ਼ੈੱਡ ਦੀ ਮੁਰੰਮਤ ਕੀਤੀ ਜਾਵੇ | ਇਸ ਸੰਬੰਧੀ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੰਡੀ ਸੁਪਰਵਾਈਜ਼ਰ ਹਰਵਿੰਦਰ ਸਿੰਘ ਨਾਲ ਸੰਪਰਕ ਕਰਨ ਕੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ |
ਕਪੂਰਥਲਾ, (ਅਮਰਜੀਤ ਕੋਮਲ)-ਬੀਤੇ ਦਿਨ ਹੋਈ ਬੇਮੌਸਮੀ ਬਾਰਿਸ਼ ਤੇ ਤੇਜ਼ ਹਨ੍ਹੇਰੀ ਕਾਰਨ ਜ਼ਿਲ੍ਹੇ 'ਚ ਝੋਨੇ ਤੇ ਬਾਸਮਤੀ ਦੀ ਫ਼ਸਲ ਪ੍ਰਭਾਵਿਤ ਹੋਈ ਹੈ | ਭਾਵੇਂ ਜ਼ਿਲ੍ਹੇ 'ਚ 65 ਫੀਸਦੀ ਤੋਂ ਵੱਧ ਝੋਨੇ ਦੀ ਕਟਾਈ ਹੋ ਚੁੱਕੀ ਹੈ ਪਰ ਅਜੇ ਵੀ ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਤੇ ਫਗਵਾੜਾ ਦੇ ਖੇਤਰਾਂ ਵਿਚ ਪਿਛੇਤਾ ਝੋਨਾ ਤੇ ਬਾਸਮਤੀ ਦੀ ਕਟਾਈ ਦੇਰੀ ਨਾਲ ਹੋਣ ਕਾਰਨ ਕਿਸਾਨਾਂ ਦੀ ਲਗਭਗ 35 ਫੀਸਦੀ ਤੋਂ ਵੱਧ ਦੀ ਫ਼ਸਲ ਅਜੇ ਖੇਤਾਂ 'ਚ ਖੜ੍ਹੀ ਹੈ, ਜਿਸ 'ਚੋਂ ਵੱਡੀ ਮਾਤਰਾ ਵਿਚ ਝੋਨਾ ਤੇ ਬਾਸਮਤੀ ਤੇਜ਼ ਹਨ੍ਹੇਰੀ ਤੇ ਬਾਰਿਸ਼ ਕਾਰਨ ਖੇਤਾਂ ਵਿਚ ਵਿਛ ਗਈ ਹੈ ਤੇ ਕਿਸਾਨ ਫ਼ਸਲ ਬਰਬਾਦ ਹੋਣ ਦਾ ਖ਼ਦਸ਼ਾ ਜ਼ਾਹਿਰ ਕਰ ਰਹੇ ਹਨ | ਅੱਜ ਮੰਡੀਆਂ 'ਚ ਬਾਰਿਸ਼ ਕਾਰਨ ਝੋਨੇ ਦੀ ਖ਼ਰੀਦ ਨਹੀਂ ਹੋ ਸਕੀ | ਕਪੂਰਥਲਾ ਮੰਡੀ ਦੇ ਦੌਰੇ ਦੌਰਾਨ ਦੇਖਿਆ ਗਿਆ ਕਿ ਬਹੁਤ ਸਾਰੀਆਂ ਢੇਰੀਆਂ ਤਰਪਾਲਾਂ ਨਾਲ ਢੱਕੀਆਂ ਹੋਈਆਂ ਸਨ ਅਤੇ ਮੰਡੀ 'ਚ ਕੁਝ ਥਾਵਾਂ 'ਤੇ ਪਾਣੀ ਵੀ ਖੜ੍ਹਾ ਦੇਖਿਆ ਗਿਆ | ਕਿਸਾਨ ਤੇ ਆੜ੍ਹਤੀਏ ਖ਼ਰਾਬ ਮੌਸਮ ਨੂੰ ਦੇਖਦਿਆਂ ਮੰਡੀ 'ਚ ਆਏ ਝੋਨੇ ਦੀ ਸੰਭਾਲ 'ਚ ਜੱੁਟੇ ਹੋਏ ਸਨ | ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਦੀ ਡੱਲਾ ਮੰਡੀ ਵਿਚ ਪਾਣੀ ਭਰਨ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਪਾਣੀ ਨਾਲ ਭਿੱਜ ਗਈ | ਆਪਣੀ ਫ਼ਸਲ ਬਚਾਉਣ ਲਈ ਕਿਸਾਨ ਖ਼ੁਦ ਮੰਡੀ ਵਿਚੋਂ ਪਾਣੀ ਕੱਢ ਰਹੇ ਹਨ | ਕਰਤਾਰਪੁਰ-ਭੁਲੱਥ ਰੋਡ 'ਤੇ ਰਾਮਗੜ੍ਹ, ਲਿੱਟਾਂ ਤੇ ਮੱਲੀਆਂ ਆਦਿ ਪਿੰਡਾਂ ਤੇ   ਬਹੁਤ ਸਾਰੇ ਖੇਤਾਂ 'ਚ ਕਟਾਈ ਨਾ ਹੋਣ ਕਾਰਨ ਖੜ੍ਹਾ ਝੋਨਾ ਖੇਤਾਂ ਵਿਚ ਹੀ ਡਿੱਗ ਗਿਆ | ਕਿਸਾਨਾਂ ਨੇ ਦੱਸਿਆ ਕਿ ਬਾਰਿਸ਼ ਕਾਰਨ ਜਿੱਥੇ ਝੋਨਾ ਤੇ ਬਾਸਮਤੀ ਦੀ ਫ਼ਸਲ ਨੂੰ ਨੁਕਸਾਨ ਪੁੱਜਿਆ ਹੈ, ਉੱਥੇ ਆਲੂਆਂ, ਮਟਰਾਂ ਤੇ ਹੋਰ ਸਬਜ਼ੀਆਂ ਦੀ ਬਿਜਾਈ ਠੱਪ ਹੋ ਕੇ ਰਹਿ ਗਈ ਹੈ ਕਿਉਂਕਿ ਖੇਤਾਂ 'ਚ ਮੀਂਹ ਦੇ ਪਾਣੀ ਕਾਰਨ ਬਿਜਾਈ ਦਾ ਕੰਮ ਅਜੇ ਕੁਝ ਦਿਨ ਹੋਰ ਪਛੜ ਜਾਣ ਦੇ ਆਸਾਰ ਹਨ | ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਨੇ ਦੱਸਿਆ ਕਿ ਬਾਰਿਸ਼ ਤੇ ਹਨ੍ਹੇਰੀ ਕਾਰਨ 10 ਫੀਸਦੀ ਦੇ ਕਰੀਬ ਬਾਸਮਤੀ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ, ਝੋਨੇ ਦੀ ਕਟਾਈ ਤੇ ਆਲੂਆਂ ਦੀ ਬਿਜਾਈ ਵੀ ਕੁਝ ਦਿਨ ਲੇਟ ਹੋਈ ਹੈ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਸਬਜ਼ੀਆਂ ਦਾ ਸਵਾਲ ਹੈ, ਗਾਜਰਾਂ, ਮਟਰ ਤੇ ਹੋਰ ਸਬਜ਼ੀਆਂ ਜਿਨ੍ਹਾਂ ਦੀ ਕਿਸਾਨਾਂ ਨੇ ਥੋੜਾ ਸਮਾਂ ਪਹਿਲਾਂ ਬਿਜਾਈ ਕੀਤੀ ਸੀ, ਉਹ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ | ਡਾ. ਧੰਜੂ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸਬ-ਡਵੀਜ਼ਨ 'ਚ 30 ਐੱਮ. ਐੱਮ. ਬਾਰਿਸ਼ ਰਿਕਾਰਡ ਕੀਤੀ ਗਈ ਹੈ | ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ 31.4 ਐੱਮ. ਐੱਮ. ਬਾਰਿਸ਼ ਰਿਕਾਰਡ ਕੀਤੀ ਗਈ ਹੈ ਜਦਕਿ ਕਪੂਰਥਲਾ ਸਬ ਡਵੀਜ਼ਨ 'ਚ 70 ਐੱਮ. ਐੱਮ. ਬਾਰਿਸ਼ ਹੋਈ | ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਖੇਤਾਂ 'ਚ ਖੜ੍ਹੇ ਝੋਨੇ ਦਾ 10 ਤੋਂ 15 ਫੀਸਦੀ ਜਿੱਥੇ ਝਾੜ ਘਟੇਗਾ, ਉੱਥੇ ਖੇਤਾਂ ਤੇ ਮੰਡੀਆਂ 'ਚ ਲਿਆਂਦੇ ਗਏ ਝੋਨੇ ਦੇ ਬਦਰੰਗ ਹੋਣ ਦਾ ਖ਼ਦਸ਼ਾ ਹੈ ਤੇ ਇਸ ਹਾਲਤ 'ਚ ਕਿਸਾਨਾਂ ਨੂੰ ਮੰਡੀਆਂ 'ਚ ਘੱਟ ਭਾਅ 'ਤੇ ਝੋਨਾ ਵੇਚਣ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਝੋਨੇ ਦੀ ਕਟਾਈ ਪਛੜ ਜਾਣ ਤੋਂ ਇਲਾਵਾ ਪਰਾਲੀ ਨੂੰ ਸਾਂਭਣ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ |
ਭਾਰੀ ਬਾਰਿਸ਼ ਨੇ ਕੀਤਾ ਫ਼ਸਲਾਂ ਦਾ ਵੱਡਾ ਨੁਕਸਾਨ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਜਿੱਥੇ ਮੰਡੀਆਂ 'ਚ ਕਿਸਾਨਾਂ ਦੀਆਂ ਪਈਆਂ ਫ਼ਸਲਾਂ ਦਾ ਨੁਕਸਾਨ ਕੀਤਾ, ਉੱਥੇ ਬਾਰਿਸ਼ ਨਾਲ ਚੱਲੀ ਤੇਜ਼ ਹਨ੍ਹੇਰੀ ਨਾਲ ਕਈ ਏਕੜ ਫ਼ਸਲਾਂ ਖੇਤਾਂ 'ਚ ਹੀ ਢਹਿ-ਢੇਰੀ ਹੋ ਗਈਆਂ | ਬਲਾਕ ਸੁਲਤਾਨਪੁਰ ਲੋਧੀ ਵਿਚ ਸਭ ਤੋਂ ਵੱਧ ਫ਼ਸਲਾਂ ਦਾ ਨੁਕਸਾਨ ਡੱਲਾ ਮੰਡੀ ਸੁਲਤਾਨਪੁਰ ਲੋਧੀ ਨਵੀਂ ਦਾਣਾ ਮੰਡੀ ਵਿਖੇ ਕਿਸਾਨਾਂ ਦਾ ਹੋਇਆ | ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਨੀਵੀਆਂ ਥਾਵਾਂ 'ਤੇ ਪਈਆਂ ਫ਼ਸਲਾਂ ਪਾਣੀ ਨਾਲ ਪੂਰੀ ਤਰ੍ਹਾਂ ਭਿੱਜ ਗਈਆਂ, ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ | ਕਿਸਾਨ ਹਰਭਜਨ ਸਿੰਘ ਰਣਧੀਰਪੁਰ ਨੇ ਦੱਸਿਆ ਕਿ ਜਿਹੜੀਆਂ ਫ਼ਸਲਾਂ ਮੰਡੀ 'ਚ ਉੱਚੇ ਫੜ੍ਹਾਂ 'ਤੇ ਪਈਆਂ ਸਨ, ਉਨ੍ਹਾਂ ਦਾ ਬਚਾਅ ਹੋ ਗਿਆ ਜਦਕਿ ਜਿਹੜੀਆਂ ਨੀਵੇਂ ਥਾਵਾਂ 'ਤੇ ਸਨ, ਉਹ ਬਾਰਿਸ਼ ਨਾਲ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਨੀਵੀਂ ਥਾਂ ਤੇ ਬਣੇ ਫੜ੍ਹ ਵੀ ਉੱਚੇ ਕੀਤੇ ਜਾਣ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦਾ ਬਾਰਿਸ਼ ਦੇ ਦੌਰਾਨ ਨੁਕਸਾਨ ਨਾ ਹੋਵੇ | ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਨੇ ਦੱਸਿਆ ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨਾਲ ਕਈ ਏਕੜ ਫ਼ਸਲਾਂ ਖੇਤਾਂ 'ਚ ਹੀ ਤੇਜ਼ ਹਨ੍ਹੇਰੀ ਆਉਣ ਨਾਲ ਲੰਬੇ ਪੈ ਗਈਆਂ | ਉਨ੍ਹਾਂ ਦੱਸਿਆ ਕਿ ਨਵੀਂ ਦਾਣਾ ਮੰਡੀ ਵਿਖੇ ਵੀ ਨੀਵੇਂ ਥਾਵਾਂ 'ਤੇ ਪਈਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਜੋ ਕਿ ਫੜ੍ਹ ਉੱਚੇ ਹੋਣ ਕਰਕੇ ਬਚਾਅ ਹੋ ਸਕਦਾ ਸੀ | ਦੂਜੇ ਪਾਸੇ ਡੱਲਾ ਮੰਡੀ ਦਾ ਦੌਰਾ ਕਰਨ ਪੁੱਜੇ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਹੋਈ ਬਾਰਿਸ਼ ਨਾਲ ਕਿਸਾਨਾਂ ਦਾ ਵੱਡੇ ਪੱਧਰ 'ਤੇ ਮੰਡੀਆਂ ਅਤੇ ਖੇਤਾਂ 'ਚ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਡੱਲਾ ਮੰਡੀ 'ਚ ਕੀਤੇ ਗਏ ਪ੍ਰਬੰਧਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਡੱਲਾ ਮੰਡੀ ਦਾ ਪੂਰੀ ਤਰਾਂ ਸੁਧਾਰ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਦਾ ਬਣਦਾ ਮੁਆਵਜ਼ਾ ਉਨ੍ਹਾਂ ਨੂੰ ਦਿੱਤਾ ਜਾਵੇ |

ਰਾਣਾ ਗੁਰਜੀਤ ਸਿੰਘ ਨੇ ਸਬਜ਼ੀ ਮੰਡੀ ਦੀ ਚਾਰਦੀਵਾਰੀ ਤੇ ਸੜਕਾਂ ਦੇ ਨਵੀਨੀਕਰਨ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਕਪੂਰਥਲਾ, 24 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਤੇ ਇਸ ਸਾਲ ਦੇ ਅੰਤ ਤੱਕ ਰਾਜ ਦੇ ਸ਼ਹਿਰੀ ਖੇਤਰਾਂ 'ਚ ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਪੱਕੀਆਂ ਗਲੀਆਂ ਤੇ ਸੜਕਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਣੀ ਸੋਢੀ ਵਲੋਂ ਹਰੀਸ਼ ਚੌਧਰੀ ਨਾਲ ਮੁਲਾਕਾਤ

ਫਗਵਾੜਾ, 24 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਪਾਰਟੀ ਹਾਈਕਮਾਨ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਨਵੇਂ ਨਿਯੁਕਤ ਕੀਤੇ ਇੰਚਾਰਜ ਹਰੀਸ਼ ਚੌਧਰੀ ਨਾਲ ਦਿੱਲੀ 'ਚ ...

ਪੂਰੀ ਖ਼ਬਰ »

ਮੁਹੱਲਾ ਪੀਪਾਰੰਗੀ 'ਚ ਬਿਮਾਰ ਹੋਈ ਇਕ ਔਰਤ ਦੀ ਇਲਾਜ ਦੌਰਾਨ ਮੌਤ

ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਪੀਪਾਰੰਗੀ 'ਚ ਦੂਸ਼ਿਤ ਪਾਣੀ ਫ਼ੈਲਣ ਨਾਲ ਇਕ ਹੋਰ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਛਾਣ ਰਾਜ ਰਾਣੀ (40) ਪਤਨੀ ਨਿਰਮਲ ਕੁਮਾਰ ਵਾਸੀ ਪੀਪਾਰੰਗੀ ਵਜੋਂ ਹੋਈ ਹੈ | ਦੱਸਿਆ ਜਾਂਦਾ ਹੈ ਕਿ ਉਕਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 24 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 698 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਸਿਹਤ ਵਿਭਾਗ ਵਲੋਂ ਅੱਜ 718 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ ਤੇ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ...

ਪੂਰੀ ਖ਼ਬਰ »

ਨਗਰ ਨਿਗਮ ਨੇ ਅੰਮਿ੍ਤ ਬਾਜ਼ਾਰ ਵਿਖੇ ਖਸਤਾ ਹਾਲਤ ਇਮਾਰਤ ਨੂੰ ਢਾਹਿਆ

ਕਪੂਰਥਲਾ, 24 ਅਕਤੂਬਰ (ਸਡਾਨਾ)-ਬੀਤੇ ਕੁਝ ਸਮੇਂ ਤੋਂ ਸ਼ਹਿਰ ਦੀਆਂ ਖਸਤਾ ਹਾਲਤ ਇਮਾਰਤਾਂ ਜੋ ਕਿ ਜਨਤਾ ਲਈ ਨੁਕਸਾਨ ਦਾ ਕਾਰਨ ਬਣ ਸਕਦੀਆਂ ਸਨ, ਨੂੰ ਨਗਰ ਨਿਗਮ ਵਲੋਂ ਨਾ ਢਾਹੇ ਜਾਣ ਕਾਰਨ ਰੋਸ ਵਿਖਾਵੇ ਕਰ ਰਹੇ ਯੂਥ ਅਕਾਲੀ ਦਲ ਦੇ ਆਗੂ ਅਵੀ ਰਾਜਪੂਤ ਦੀ ਮਿਹਨਤ ਨੂੰ ਉਸ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਕੇਸ ਦਰਜ

ਕਪੂਰਥਲਾ, 24 ਅਕਤੂਬਰ (ਸਡਾਨਾ)-ਇਕ ਔਰਤ ਨਾਲ ਛੇੜਛਾੜ ਕਰਨ ਦੇ ਮਾਮਲੇ ਸੰਬੰਧੀ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਵੰਦਨਾ ਪੁਰੀ ਵਾਸੀ ਜੱਟਪੁਰਾ ਨੇ ਦੱਸਿਆ ਕਿ ਬੀਤੀ 20 ਅਕਤੂਬਰ ਰਾਤ ਨੂੰ ਮੈਂ ਤੇ ਮੇਰਾ ਪੁੱਤਰ ਅਨਮੋਲ ਘਰ 'ਚ ...

ਪੂਰੀ ਖ਼ਬਰ »

ਵਿਦੇਸ਼ ਤੋਂ ਇੰਡੀਆ ਆ ਕੇ ਬਣਿਆ ਵੀਜ਼ਾ ਕੰਸਲਟੈਂਟ, ਲੋਕਾਂ ਨਾਲ ਮਾਰੀ ਵੱਡੀ ਠੱਗੀ

ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਦੇਸ਼ ਤੋਂ ਭਾਰਤ ਆ ਕੇ ਵੀਜ਼ਾ ਸਲਾਹਕਾਰ ਦਾ ਦਫ਼ਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਵਿਕਾਸ ਕਾਰਜ ਦੀ ਬਦੌਲਤ ਲੋਕ ਕਾਂਗਰਸ ਦੀ ਸਰਕਾਰ ਦੁਬਾਰਾ ਬਣਾਉਣਗੇ-ਵਿਧਾਇਕ ਚੀਮਾ

ਡਡਵਿੰਡੀ, 24 ਅਕਤੂਬਰ (ਦਿਲਬਾਗ ਸਿੰਘ ਝੰਡ)-ਕਾਂਗਰਸ ਸਰਕਾਰ ਵਲੋਂ ਪੰਜਾਬ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਦੀ ਬਦੌਲਤ ਪੰਜਾਬ ਵਾਸੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ | ਇਹ ਪ੍ਰਗਟਾਵਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਲਖੀਮਪੁਰੀ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਜਥਾ ਰਵਾਨਾ

ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ 'ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅੱਜ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਲਈ ਜਥਾ ਗੋਲ ਚੌਂਕ ਫਗਵਾੜਾ ਤੋਂ ਰਵਾਨਾ ਹੋਇਆ | ਜਿੱਥੇ ਪਹਿਲਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਤੇ ...

ਪੂਰੀ ਖ਼ਬਰ »

ਹਲਕਾ ਭੁਲੱਥ ਦੀ ਬਦਲੇਗੀ ਨੁਹਾਰ-ਸੁਖਪਾਲ ਸਿੰਘ ਖਹਿਰਾ

ਨਡਾਲਾ, 24 ਅਕਤੂਬਰ (ਮਨਜਿੰਦਰ ਸਿੰਘ ਮਾਨ)-ਹਲਕਾ ਭੁਲੱਥ 'ਚ ਕੋਈ ਵੀ ਰਸਤਾ ਹੁਣ ਕੱਚਾ ਨਹੀਂ ਰਹੇਗਾ | ਕਾਂਗਰਸ ਸਰਕਾਰ ਵਲੋਂ ਹਲਕੇ ਦੀ ਨੁਹਾਰ ਬਦਲਣ ਲਈ ਬੀੜਾ ਚੁੱਕਿਆ ਹੋਇਆ ਹੈ | ਮਾਰਕੀਟ ਕਮੇਟੀਆਂ ਭੁਲੱਥ ਤੇ ਢਿਲਵਾਂ ਅਧੀਨ ਖੇਤਰ 'ਚ 10 ਕਰੋੜ ਦੀ ਲਾਗਤ ਨਾਲ 37.53 ...

ਪੂਰੀ ਖ਼ਬਰ »

ਦੁਕਾਨ 'ਚੋਂ ਇਕ ਲੱਖ ਤੋਂ ਵੱਧ ਦਾ ਸਾਮਾਨ ਚੋਰੀ

ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਭੁੱਲਾਰਾਈ ਕਾਲੋਨੀ ਵਿਖੇ ਚੋਰਾਂ ਨੇ ਇਕ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਲੱਖ ਰੁਪਏ ਦੀ ਕੀਮਤ ਤੋਂ ਵੱਧ ਦਾ ਸਾਮਾਨ ਚੋਰੀ ਕਰਕੇ ਲੈ ਗਏ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਦੀਪਕ ਕੁਮਾਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬੇਗੋਵਾਲ, 24 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਕਲੱਬ ਦੇ ਪ੍ਰਧਾਨ ਚੈਂਕੀ ਸਡਾਨਾ ਦੀ ਅਗਵਾਈ ਇੰਟਰਨੈਸ਼ਨਲ ਲਾਇਨਜ਼ ਕਲੱਬ ਦੇ ਪੈ੍ਰਜ਼ੀਡੈਂਟ ਦੋਗਲਸ ਅਲੈਗਜ਼ੈਂਡਰ ਦੇ ਜਨਮ ਦਿਨ ਤੇ ਫੂਡ ਫ਼ਾਰ ਹੰਗਰ ਮਿਸ਼ਨ ਤਹਿਤ 35 ਲੋੜਵੰਦ ...

ਪੂਰੀ ਖ਼ਬਰ »

ਸਮਾਜ ਨੰੂ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ-ਸਾਈਾ ਕਰਨੈਲ ਸ਼ਾਹ

ਫਗਵਾੜਾ, 24 ਅਕਤੂਬਰ (ਤਰਨਜੀਤ ਸਿੰਘ ਕਿੰਨੜਾ) - ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਸਾਈਾ ਕਰਨੈਲ ਸ਼ਾਹ ਗੱਦੀ ਨਸ਼ੀਨ ਦਰਬਾਰ ਸਾਈਾ ਮੰਗੂ ਸ਼ਾਹ ਪਿੰਡ ਸਾਹਨੀ, ਪਿ੍ੰਸੀਪਲ ਜਸਵਿੰਦਰ ਸਿੰਘ ਬੰਗੜ ਲੱਖਪੁਰ, ਸਰਪੰਚ ਓਮ ...

ਪੂਰੀ ਖ਼ਬਰ »

ਸਕਾਲਰਸ਼ਿਪ ਸਕੀਮ ਘੁਟਾਲੇ ਨੂੰ ਲੈ ਕੇ ਮੰਤਰੀ ਰਾਜਕੁਮਾਰ ਵੇਰਕਾ ਦਾ ਬਿਆਨ ਸ਼ਲਾਘਾਯੋਗ-ਅਰੁਣ ਖੋਸਲਾ

ਫਗਵਾੜਾ, 24 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਕੈਬਨਿਟ ਦੇ ਸਮਾਜਿਕ ਨਿਆਂ ਮੰਤਰੀ ਰਾਜਕੁਮਾਰ ਵੇਰਕਾ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਘੋਟਾਲੇ 'ਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਪਿੰਡ ਨਸੀਰਪੁਰ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼

ਸੁਲਤਾਨਪੁਰ ਲੋਧੀ, 24 ਅਕਤੂਬਰ (ਥਿੰਦ, ਹੈਪੀ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਵਿਸ਼ੇਸ਼ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਭੇਜੀ ਗਈ 45 ਲੱਖ ਰੁਪਏ ਦੀ ਗ੍ਰਾਂਟ ਨਾਲ ਗਰਾਮ ਪੰਚਾਇਤ ਨਸੀਰਪੁਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਸਾਰੀ ਗਈ ਕੰਕਰੀਟ ਫਿਰਨੀ ...

ਪੂਰੀ ਖ਼ਬਰ »

ਮਿੱਠੜਾ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੈੱਸਟ ਲੈਕਚਰ ਕਰਵਾਇਆ

ਕਪੂਰਥਲਾ, 24 ਅਕਤੂਬਰ (ਵਿ.ਪ੍ਰ.)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਗੈੱਸਟ ਲੈਕਚਰ ਕਰਵਾਇਆ ਗਿਆ | ਜਿਸ ਵਿਚ ਡਾ: ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਟੂਰਨਾਮੈਂਟ ਕਮੇਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 24 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਇਹ ਜਾਣਕਾਰੀ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇ ਮੁੱਖ ਪ੍ਰਵੇਸ਼ ਦੁਆਰ ਦਾ ਕੀਤਾ ਉਦਘਾਟਨ

ਖਲਵਾੜਾ, 24 ਅਕਤੂਬਰ (ਮਨਦੀਪ ਸਿੰਘ ਸੰਧੂ)-ਭਗਤ ਜਵਾਲਾ ਦਾਸ ਵੈੱਲਫੇਅਰ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਰਕਾਰੀ ਸੀ.ਸੈ. ਸਕੂਲ ਲੱਖਪੁਰ ਵਿਖੇ ਉਸਾਰੇ ਗਏ ਖ਼ੂਬਸੂਰਤ ਪ੍ਰਵੇਸ਼ ਦੁਆਰ ਦਾ ਉਦਘਾਟਨ ਅੱਜ ਐਨ.ਆਰ.ਆਈ. ਬੀਬੀ ਬਲਵਿੰਦਰ ਕੌਰ ਪਤਨੀ ਸੇਵ. ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਅਗਵਾਈ 'ਚ ਪਿੰਡਾਂ ਦੇ ਵਿਕਾਸ ਕਾਰਜ ਹੋ ਰਹੇ-ਬਖ਼ਸ਼ੀਸ਼ ਸਿੰਘ ਸਰਪੰਚ

ਤਲਵੰਡੀ ਚੌਧਰੀਆਂ, 24 ਅਕਤੂਬਰ (ਪਰਸਨ ਲਾਲ ਭੋਲਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ 'ਚ ਕਾਂਗਰਸ ਦੀ ਸਰਕਾਰ ਸਮੇਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ 'ਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਕਤ ਸ਼ਬਦ ਬਖਸ਼ੀਸ਼ ਸਿੰਘ ਸਰਪੰਚ ...

ਪੂਰੀ ਖ਼ਬਰ »

ਵੁਮੈਨ ਹੈਲਪ ਡੈਸਕ ਅਤੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸੰਬੰਧੀ ਸਿੱਧਵਾਂ ਦੋਨਾ ਸਕੂਲ 'ਚ ਸੈਮੀਨਾਰ

ਸਿੱਧਵਾਂ ਦੋਨਾਂ, 24 ਅਕਤੂਬਰ (ਅਵਿਨਾਸ਼ ਸ਼ਰਮਾ)-ਵੁਮੈਨ ਹੈਲਪ ਡੈਸਕ ਅਤੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਕਪੂਰਥਲਾ ਵਲੋਂ ਅਮਨਦੀਪ ਕੌਰ ਡੀ.ਐੱਸ.ਪੀ. ਜੁਰਮ ਵਿਰੁੱਧ ਔਰਤਾਂ ਅਤੇ ਬੱਚਿਆਂ ਦੀ ਅਗਵਾਈ ਵਿਚ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਦੋਨਾਂ ਕਪੂਰਥਲਾ ਵਿਖੇ ...

ਪੂਰੀ ਖ਼ਬਰ »

ਸੰਤ ਬਾਬਾ ਭਾਈ ਪੰਜਾਬ ਸਿੰਘ ਦੀ ਸਾਲਾਨਾ ਬਰਸੀ ਭਲਕੇ

ਸਿਧਵਾਂ ਦੋਨਾ, 24 ਅਕਤੂਬਰ (ਅਵਿਨਾਸ਼ ਸ਼ਰਮਾ)-ਸਥਾਨਕ ਸੰਤ ਬਾਬਾ ਭਾਈ ਪੰਜਾਬ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਭਾਈ ਪੰਜਾਬ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਸੰਤ ਬਾਬਾ ...

ਪੂਰੀ ਖ਼ਬਰ »

ਕਿਸਾਨ ਦੋ ਫ਼ਸਲੀ ਚੱਕਰ ਛੱਡ ਕੇ ਚੁਕੰਦਰ ਤੇ ਗੰਨੇ ਦੀ ਖੇਤੀ ਕਰਨ-ਰਾਣਾ ਇੰਦਰਪ੍ਰਤਾਪ ਸਿੰਘ

ਕਪੂਰਥਲਾ, 24 ਅਕਤੂਬਰ (ਅਮਰਜੀਤ ਕੋਮਲ)-ਰਾਣਾ ਸ਼ੂਗਰ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਰਾਣਾ ਇੰਦਰਪ੍ਰਤਾਪ ਸਿੰਘ, ਡਾਇਰੈਕਟਰ ਰਾਣਾ ਵੀਰਪ੍ਰਤਾਪ ਸਿੰਘ ਤੇ ਉੱਪ ਪ੍ਰਧਾਨ ਅਮਰੀਕ ਸਿੰਘ ਬੁੱਟਰ ਨੇ ਅੱਜ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਫੱਤੋਵਾਲ, ਹਾਜੀਪੁਰ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 24 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿੱਥੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਹੀ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਕੇਸ ਦਰਜ

ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਦੇ ਸੰਬੰਧ 'ਚ ਸਿਟੀ ਪੁਲਿਸ ਨੇ 4 ਮੈਂਬਰਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਲੀ ਹਸਨ ਖਾਨ ਪੁੱਤਰ ਹੁਸੈਨ ਖਾਨ ਵਾਸੀ ਪਿੰਡ ਪੂੰਨੀਆ ਨੇ ...

ਪੂਰੀ ਖ਼ਬਰ »

ਖਹਿਰਾ ਵਲੋਂ ਭੁਲੱਥ ਦੇ ਖਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣ ਦੀ ਰਸਮੀ ਸ਼ੁਰੂਆਤ

ਨਡਾਲਾ, 24 ਅਕਤੂਬਰ (ਮਾਨ)-ਸਥਾਨਕ ਰਿਜ਼ੋਰਟ ਵਿਖੇ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਇਸ ਸਾਦੇ ਸਮਾਗਮ ਦੌਰਾਨ ਆਪਣੇ ਸਮਰਥਕਾਂ ਅਤੇ ਪੀ. ਐੱਸ. ਪੀ. ਸੀ. ਐੱਲ. ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ 'ਚ 2 ਕਿੱਲੋਵਾਟ ਤੋਂ ਘੱਟ ਲੋਡ ਵਾਲੇ ਹਲਕਾ ਭੁਲੱਥ ਦੇ ...

ਪੂਰੀ ਖ਼ਬਰ »

ਪਹਿਲੀ ਵਾਰ ਮਹੱਲਾ ਨਿਹੰਗ ਸਿੰਘਾਂ ਤੇ ਗੁਰਮਤਿ ਸਮਾਗਮ 26 ਨੂੰ

ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਗਵਾੜਾ ਸ਼ਹਿਰ ਵਿਚ ਪਹਿਲੀ ਵਾਰ ਮਹੱਲਾ ਨਿਹੰਗ ਸਿੰਘਾਂ ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਨੀਲੀਆਂ ਫ਼ੌਜਾਂ ਗਤਕਾ ਅਖਾੜਾ ਦੇ ਮੁਖੀ ਬਾਬਾ ਸਰਬਜੀਤ ਸਿੰਘ ਨੇ ...

ਪੂਰੀ ਖ਼ਬਰ »

ਹਰੀਸ਼ ਚੌਧਰੀ ਨੇ ਆਗਾਮੀ ਚੋਣਾਂ 'ਚ ਮਿਹਨਤੀ ਯੂਥ ਵਰਕਰਾਂ ਨੂੰ ਟਿਕਟ ਦਾ ਦਿੱਤਾ ਭਰੋਸਾ-ਸੌਰਵ ਖੁੱਲਰ

ਬੇਗੋਵਾਲ, 24 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਇੱਥੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੌਰਵ ਖੁੱਲਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਇੰਚਾਰਜ ਹਰੀਸ਼ ਚੌਧਰੀ ਵਲੋਂ ਯੂਥ ਕਾਂਗਰਸ ਪੰਜਾਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ, ਜਿਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ

ਕਪੂਰਥਲਾ, 24 ਅਕਤੂਬਰ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਮੁਹੱਲਾ ਸ਼ਹਿਰੀਆਂ ਵਿਖੇ ਪਾਰਟੀ ਦੇ ਦਫ਼ਤਰ 'ਚ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਪਾਰਟੀ ਆਗੂਆਂ ਦੀ ਸਹਿਮਤੀ ਨਾਲ ਕਮਲਜੀਤ ਸਿੰਘ ...

ਪੂਰੀ ਖ਼ਬਰ »

ਸਰਬ ਸਾਂਝਾ ਮੰਚ ਦੀ ਮੀਟਿੰਗ

ਕਪੂਰਥਲਾ, 24 ਅਕਤੂਬਰ (ਵਿ.ਪ੍ਰ.)-ਸਰਬ ਸਾਂਝਾ ਮੰਚ ਦੀ ਇਕ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਦੇਸਲ ਦੀ ਅਗਵਾਈ 'ਚ ਹੋਈ, ਜਿਸ 'ਚ ਲਵਜੀਤ ਚੌਹਾਨ ਗੋਇੰਦਵਾਲ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਰੋਟਰੀ ਕਲੱਬ ਨੇ ਚਲਾਈ ਜਾਗਰੂਕਤਾ ਮੁਹਿੰਮ

ਫਗਵਾੜਾ, 24 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਆਈ. ਐੱਮ. ਏ. ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਐੱਸ. ਪੀ. ਐੱਸ. ਸੂਚ ਦੀ ਅਗਵਾਈ ਹੇਠ ਰੋਟਰੀ ਕਲੱਬ ਫਗਵਾੜਾ ਸਾਊਥ ਈਸਟ ਵਲੋਂ ਲੋਕਾਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਢਿਲਵਾਂ, 24 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਅੱਜ ਭੰਡਾਲ ਬੇਟ ਵਿਖੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪੱਧਰ 'ਤੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੇ ਨਾਂਅ 'ਤੇ ਲੋਕਾਂ ਨੂੰ ਮੂਰਖ ਬਣਾ ਰਹੀ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 24 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਬਿਜਲੀ ਬਿੱਲਾਂ ਦੇ ਬਕਾਇਆ ਮੁਆਫ਼ ਕਰਨ ਦੇ ਨਾਂਅ 'ਤੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਐੱਸ.ਡੀ. ਪਬਲਿਕ ਸਕੂਲ 'ਚ ਵਿਦਿਆਰਥੀਆਂ ਨੂੰ ਫ਼ਲ ਵੰਡੇ

ਨਡਾਲਾ, 24 ਅਕਤੂਬਰ (ਮਾਨ)-ਐੱਸ. ਡੀ. ਪਬਲਿਕ ਸਕੂਲ ਨਡਾਲਾ 'ਚ ਉੱਘੇ ਸਮਾਜ ਸੇਵੀਆਂ ਵਲੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਫ਼ਲ ਤੇ ਹੋਰ ਖਾਣ ਸਮੱਗਰੀ ਵੰਡੀ ਗਈ | ਇਸ ਸੰਬੰਧੀ ਮੁੱਖ ਪ੍ਰਬੰਧਕ ਬਲਦੇਵ ਰਾਜ ਨੇ ਦੱਸਿਆ ਕਿ ਇਸ ਸਬੰਧੀ ਉੱਘੇ ਸਮਾਜ ਸੇਵੀ ਬੀਬੀ ਸ਼ਿਵ ਲਤਾ ...

ਪੂਰੀ ਖ਼ਬਰ »

ਆਇਓਡੀਨ ਦੀ ਘਾਟ ਦਿੰਦੀ ਹੈ ਗੰਭੀਰ ਬਿਮਾਰੀਆਂ ਨੂੰ ਜਨਮ-ਡਾ. ਜਸਵਿੰਦਰ ਕੁਮਾਰੀ

ਢਿਲਵਾਂ, 24 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ. ਐੱਚ. ਸੀ ਢਿੱਲਵਾਂ ਡਾ. ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ 'ਗਲੋਬਲ ਆਇਓਡੀਨ ਡੈਂਫੀਸ਼ੈਂਸੀ ਡਿਸਆਰਡਰਜ਼ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤਾ ਤਿਉਹਾਰ ਕਰਵਾ ਚੌਥ

ਨਡਾਲਾ, 24 ਅਕਤੂਬਰ (ਮਨਜਿੰਦਰ ਸਿੰਘ ਮਾਨ)-ਦੇਸ਼ ਭਰ 'ਚ ਜਿੱਥੇ ਵਿਆਹੀਆਂ ਤੇ ਸਜ-ਵਿਆਹੀਆਂ ਔਰਤਾਂ ਵਲੋਂ ਕਰਵਾ ਚੌਥ ਦਾ ਤਿਉਹਾਰ ਪੂਰੇ ਰੀਤੀ-ਰਿਵਾਜ਼ਾਂ ਨਾਲ ਮਨਾਇਆ ਗਿਆ, ਉੱਥੇ ਕਸਬਾ ਨਡਾਲਾ ਦੀਆਂ ਕੁਝ ਮੁਟਿਆਰਾਂ ਤੇ ਸਜ-ਵਿਆਹੀਆਂ ਨੇ ਇਸ ਕਰਵਾ ਚੌਥ ਦੇ ਤਿਉਹਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX