ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਮੱਘਰ ਸੰਮਤ 553

ਪਹਿਲਾ ਸਫ਼ਾ

ਪੰਜਾਬ 'ਚ ਸਿੱਖਿਆ ਸੁਧਾਰਾਂ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ

'ਆਪ' ਦੀ ਸਰਕਾਰ ਬਣਨ 'ਤੇ ਤੁਰੰਤ ਪੱਕੇ ਹੋਣਗੇ ਕੱਚੇ, ਆਊਟਸੋਰਸਿੰਗ ਤੇ ਠੇਕਾ ਆਧਾਰਿਤ ਅਧਿਆਪਕ-ਕੇਜਰੀਵਾਲ
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ਕਰਾਰ ਦਿੱਤਾ ਹੈ | ਕੇਜਰੀਵਾਲ ਨੇ ਪੰਜਾਬ ਅੰਦਰ ਵਿਆਪਕ ਸਿੱਖਿਆ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ ਅਤੇ ਵਾਅਦਾ ਕੀਤਾ ਹੈ ਕਿ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਨ੍ਹਾਂ 8 ਗਰੰਟੀਆਂ ਨੂੰ ਪਹਿਲ ਦੇ ਆਧਾਰ 'ਤੇ ਅਮਲ 'ਚ ਲਿਆਂਦਾ ਜਾਵੇਗਾ | ਦਿੱਲੀ ਵਾਂਗ ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦਾ ਮੁਕੰਮਲ ਕਾਇਆ ਕਲਪ ਕਰਨ ਲਈ ਕੇਜਰੀਵਾਲ ਨੇ ਸਮੂਹ ਅਧਿਆਪਕਾਂ ਨੂੰ 'ਆਪ' ਦੀ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ | 8 ਗਾਰੰਟੀਆਂ 'ਚ ਪੰਜਾਬ 'ਚ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਰਗਾ ਮਾਹੌਲ ਸਿਰਜਣਾ, ਆਊਟਸੋਰਸਿੰਗ ਅਤੇ ਠੇਕਾ ਭਰਤੀ ਅਧਿਆਪਕਾਂ ਨੂੰ ਪੱਕਾ ਕਰਨਾ, ਪਾਰਦਰਸ਼ੀ ਬਦਲੀ ਨੀਤੀ ਲਾਗੂ ਕਰਨਾ, ਅਧਿਆਪਕਾਂ ਤੋਂ ਨਾਨ-ਟੀਚਿੰਗ ਕੰਮ ਲੈਣਾ ਬੰਦ ਕਰਨਾ, ਖ਼ਾਲੀ ਅਸਾਮੀਆਂ 'ਤੇ ਪੱਕੀ ਭਰਤੀ ਕਰਨਾ, ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਣਾ, ਨਵੀਂਆਂ ਤਰੱਕੀਆਂ ਲਈ ਨਵੀਂ ਪਾਰਦਰਸ਼ੀ ਨੀਤੀ ਲੈ ਕੇ ਆਉਣਾ ਅਤੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਦੇਣਾ ਸ਼ਾਮਿਲ ਹੈ | ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪਾਰਟੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ 'ਗੁਰੂ ਕੀ ਨਗਰੀ' ਦੇ ਮੀਡੀਆ ਨਾਲ ਰੂਬਰੂ ਸਨ | ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੰਚ 'ਤੇ ਮੌਜੂਦ ਸਨ | ਕੇਜਰੀਵਾਲ ਨੇ ਸਮਾਜ ਦੇ ਵਿਕਾਸ ਤੇ ਉਥਾਨ ਲਈ ਸਿੱਖਿਆ ਅਤੇ ਅਧਿਆਪਕ ਦੇ ਮਹੱਤਵ ਨੂੰ ਅਹਿਮ ਮੰਨਦਿਆਂ ਪੰਜਾਬ 'ਚ 'ਸਿੱਖਿਆ ਲਈ ਚੰਗਾ ਮਾਹੌਲ' ਸਿਰਜਣ ਦੀ ਪਹਿਲੀ ਗਾਰੰਟੀ ਦਿੱਤੀ | ਦੂਜੀ ਗਰੰਟੀ ਰਾਹੀਂ ਹਰ ਤਰ੍ਹਾਂ ਦੇ ਕੱਚੇ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਬਹੁਤ ਸਾਰੇ ਅਧਿਆਪਕ 18-18 ਸਾਲਾਂ ਤੋਂ ਕੇਵਲ 10 ਹਜ਼ਾਰ ਰੁਪਏ ਪ੍ਰਤੀ ਮਹੀਨਾ 'ਤੇ ਕੰਮ ਕਰ ਰਹੇ ਹਨ, ਜੋ ਇਕ ਅਧਿਆਪਕ ਵਰਗ ਨਾਲ ਵੱਡਾ ਮਜ਼ਾਕ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਟੈਂਕੀਆਂ 'ਤੇ ਚੜ੍ਹੇ ਅਧਿਆਪਕਾਂ ਦੀਆਂ 2 ਮੰਗਾਂ, ਖ਼ਾਲੀ ਅਸਾਮੀਆਂ ਭਰਨ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ | ਜੇ ਚੰਨੀ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਆਪਣੇ ਅਗਲੇ ਪੰਜਾਬ ਦੌਰੇ ਦੌਰਾਨ ਉਹ (ਕੇਜਰੀਵਾਲ) ਖ਼ੁਦ ਅਧਿਆਪਕਾਂ ਦੇ ਧਰਨੇ 'ਚ ਸ਼ਾਮਿਲ ਹੋਣਗੇ ਅਤੇ 'ਆਪ' ਦੀ ਸਰਕਾਰ ਬਣਨ 'ਤੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨਗੇ | ਪੰਜਾਬ ਦੇ ਅਧਿਆਪਕਾਂ ਨੂੰ ਬਦਲੀ ਦੇ ਸੰਤਾਪ ਤੋਂ ਮੁਕਤ ਕਰਨ ਲਈ ਕੇਜਰੀਵਾਲ ਨੇ 'ਅਧਿਆਪਕ ਬਦਲੀ' ਨੀਤੀ ਨੂੰ ਹੀ ਬਦਲਣ ਦੀ ਤੀਜੀ ਗਰੰਟੀ ਅਧਿਆਪਕਾਂ ਨੂੰ ਦਿੱਤੀ | ਚੌਥੀ ਗਰੰਟੀ ਰਾਹੀਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਧਿਆਪਕਾਂ ਤੋਂ ਗੈਰ- ਅਧਿਆਪਨ ਕੰਮ ਨਹੀਂ ਕਰਵਾਏ ਜਾਣਗੇ | 5ਵੀਂ ਗਾਰੰਟੀ ਰਾਹੀਂ ਉਨ੍ਹਾਂ ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਦਾ ਐਲਾਨ ਕੀਤਾ | 6ਵੀਂ ਗਰੰਟੀ ਇਸ ਗੱਲ ਦੀ ਹੈ ਜਿਵੇਂ ਦਿੱਲੀ ਦੇ ਅਧਿਆਪਕ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜੇ ਜਾਂਦੇ ਹਨ | ਉਸੇ ਤਰ੍ਹਾਂ ਪੰਜਾਬ ਦੇ ਅਧਿਆਪਕ ਵੀ ਭੇਜੇ ਜਾਣਗੇ | ਇਸ ਦੇ ਨਾਲ ਹੀ ਕੇਜਰੀਵਾਲ ਨੇ ਅਧਿਆਪਕਾਂ ਨੂੰ ਸਮੇਂ ਸਿਰ ਤਰੱਕੀ (ਪ੍ਰਮੋਸ਼ਨ) ਦੇਣ ਦੀ 7ਵੀਂ ਗਾਰੰਟੀ ਦਿੱਤੀ | ਜਦੋਂਕਿ 8ਵੀਂ ਗਾਰੰਟੀ ਰਾਹੀਂ ਹਰੇਕ ਅਧਿਆਪਕ ਅਤੇ ਉਸ ਦੇ ਪਰਿਵਾਰ ਨੂੰ ਕੈਸ਼ਲੈਸ ਮੈਡੀਕਲ ਸਹੂਲਤ ਦੇਣ ਦਾ ਐਲਾਨ ਕੀਤਾ | ਇਸ ਤੋਂ ਪਹਿਲਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੀ ਤਰੱਕੀ ਦਾ ਮੂਲ ਆਧਾਰ ਸਕੂਲ ਸਿੱਖਿਆ ਹੁੰਦੀ ਹੈ ਪਰ ਪੰਜਾਬ 'ਚ ਸੱਤਾਧਾਰੀਆਂ ਨੇ ਸਕੂਲ ਸਿੱਖਿਆ ਦਾ ਬੇੜਾ ਹੀ ਗ਼ਰਕ ਕਰ ਦਿੱਤਾ |

ਮੈਂ ਮੁੱਖ ਮੰਤਰੀ ਉਮੀਦਵਾਰ ਨਹੀਂ, ਚੋਣਾਂ ਦੇ ਨੇੜੇ ਹੋਵੇਗਾ ਚਿਹਰੇ ਦਾ ਐਲਾਨ

ਮੁੱਖ ਮੰਤਰੀ ਦੇ ਚਿਹਰੇ ਬਾਰੇ ਅਰਵਿੰਦ ਕੇਜਰੀਵਾਲ ਨੇ ਦੱੱਸਿਆ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਚੋਣ ਜ਼ਾਬਤਾ ਲੱਗਣ ਦੇ ਨੇੜੇ-ਤੇੜੇ ਕੀਤਾ ਜਾਂਦਾ ਹੈ ਪਰੰਤੂ ਐਨਾ ਜ਼ਰੂਰ ਸਪਸ਼ਟ ਕਰਦੇ ਹਨ ਕਿ ਪੰਜਾਬ 'ਚ ਮੁੱਖ ਮੰਤਰੀ ਦਾ ਚਿਹਰਾ ਅਰਵਿੰਦ ਕੇਜਰੀਵਾਲ ਨਹੀਂ ਹੋਵੇਗਾ | ਕੇਜਰੀਵਾਲ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ 25 ਵਿਧਾਇਕ ਅਤੇ 2 ਸੰਸਦ ਮੈਂਬਰ ਉਨ੍ਹਾਂ ਦੇ ਸੰਪਰਕ 'ਚ ਹਨ | ਪਰ ਉਹ ਗੰਦੀ ਰਾਜਨੀਤੀ 'ਚ ਵਿਸ਼ਵਾਸ ਨਹੀਂ ਕਰਦੇ ਅਤੇ ਨਾ ਹੀ ਦੂਜਿਆਂ ਦਾ ਕੂੜਾ ਕਰਕਟ ਇਕੱਠਾ ਕਰਦੇ ਹਾਂ |

ਸਿੱਖਾਂ ਲਈ ਜੋ ਕੰਮ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ, ਕਿਸੇ ਹੋਰ ਆਗੂ ਨੇ ਨਹੀਂ ਕੀਤਾ-ਨੱਢਾ

ਕਾਨਪੁਰ, 23 ਨਵੰਬਰ (ਏਜੰਸੀ)-ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਇਥੇ ਗੁਰਦੁਆਰਾ ਬਾਬਾ ਨਾਮਦੇਵ ਵਿਖੇ ਮੱਥਾ ਟੇਕਿਆ ਅਤੇ ਕਿਹਾ ਕਿ ਸਿੱਖ ਭਾਈਚਾਰੇ ਲਈ ਜੋ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ, ਹੋਰ ਕੋਈ ਆਗੂ ਨਹੀਂ ਕਰ ਸਕਿਆ | ਉਨ੍ਹਾਂ ਨੇ ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭਾਰਤ ਲਿਆਉਣ ਦਾ ਸਿਹਰਾ ਵੀ ਮੋਦੀ ਸਿਰ ਬੰਨਿ੍ਹਆ | 44 ਅਫ਼ਗਾਨ ਸਿੱਖ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਲੈ ਕੇ ਵਿਸ਼ੇਸ਼ ਉਡਾਣ ਰਾਹੀਂ 24 ਅਗਸਤ ਨੂੰ ਭਾਰਤ ਪੁੱਜੇ ਸਨ | ਗੁਰਦੁਆਰੇ 'ਚ ਸੰਗਤ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ ਕਿ ਭਾਜਪਾ ਦਾ ਸਿਪਾਹੀ ਹੋਣ ਨਾਤੇ ਉਹ ਗੁਰੂ ਨਾਮਦੇਵ ਜੀ ਦੇ ਚਰਨਾਂ 'ਤੇ ਸੀਸ ਝੁਕਾਉਂਦੇ ਹਨ ਅਤੇ ਮਾਣ ਨਾਲ ਕਹਿੰਦੇ ਹਨ ਕਿ ਸਿੱਖ ਭਾਈਚਾਰੇ ਅਤੇ ਸਿੱਖ ਭਰਾਵਾਂ ਲਈ ਜੋ ਕੰਮ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਹ ਕਿਸੇ ਹੋਰ ਨੇ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਲਈ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਉਨ੍ਹਾਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 1984 ਦੇ ਸਿੱਖ ਕਤਲੇਆਮ 'ਚ ਸ਼ਾਮਿਲ ਲੋਕਾਂ ਨੂੰ ਜੇਲ੍ਹ ਭੇਜਿਆ ਭਾਵੇਂ ਉਹ ਕਿੰਨੇ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਣ | ਇਸ ਮੌਕੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਭਾਜਪਾ ਦੇ ਸੂਬਾ ਪ੍ਰਧਾਨ ਸਵਤੰਤਰ ਦੇਵ ਸਿੰਘ, ਭਾਜਪਾ ਦੇ ਸੂਬਾ ਇੰਚਾਰਜ ਰਾਧਾ ਮੋਹਨ ਸਿੰਘ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ |

ਕੇਬਲ ਚੈਨਲਾਂ ਦਾ ਭਾਅ ਨਿਰਧਾਰਤ ਕਰਨਾ ਕੇਂਦਰ ਦਾ ਅਧਿਕਾਰ ਖੇਤਰ

ਪੰਜਾਬ ਸਰਕਾਰ ਕੋਲ ਆਪਣੇ ਹਿੱਸੇ ਦਾ 9 ਫ਼ੀਸਦੀ ਜੀ.ਐਸ.ਟੀ. ਘਟਾਉਣ ਦਾ ਹੀ ਅਧਿਕਾਰ
ਪੁਨੀਤ ਬਾਵਾ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਬੀਤੇ ਦਿਨ ਲੁਧਿਆਣਾ ਫੇਰੀ ਦੌਰਾਨ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਕੇਬਲ ਕੁਨੈਕਸ਼ਨ ਦਾ 100 ਰੁਪਏ ਮਹੀਨਾ ਕਿਰਾਇਆ ਦੇਣ ਲਈ ਆਖਿਆ ਗਿਆ ਸੀ, ਮੁੱਖ ਮੰਤਰੀ ਦੇ ਇਸ ਐਲਾਨ ਨਾਲ ਉਪਭੋਗਤਾਵਾਂ ਤੇ ਕੇਬਲ ਆਪਰੇਟਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਿਆ ਹੈ | ਜਾਣਕਾਰੀ ਅਨੁਸਾਰ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਵਲੋਂ ਇਕ ਹੁਕਮ ਜਾਰੀ ਕਰਕੇ ਮੁਫ਼ਤ ਵਾਲੇ 200 ਚੈਨਲਾਂ ਦਾ ਕਿਰਾਇਆ 100 ਰੁਪਏ ਪ੍ਰਤੀ ਮਹੀਨਾ ਵਸੂਲਣ ਲਈ ਆਖਿਆ ਗਿਆ ਹੈ ਇਸ ਤੋਂ ਬਾਅਦ 18 ਫ਼ੀਸਦੀ ਜੀ.ਐਸ.ਟੀ. ਲਗਾਇਆ ਜਾ ਰਿਹਾ ਹੈ, ਜਿਸ 'ਚੋਂ 9 ਫ਼ੀਸਦੀ ਭਾਰਤ ਸਰਕਾਰ ਤੇ 9 ਫ਼ੀਸਦੀ ਜੀ.ਐਸ.ਟੀ. ਦਾ ਮਾਲੀਆ ਰਾਜ ਸਰਕਾਰ ਨੂੰ ਮਿਲਦਾ ਹੈ | ਟਰਾਈ ਦੀਆਂ ਹਦਾਇਤਾਂ ਅਨੁਸਾਰ ਕੇਬਲ ਕੁਨੈਕਸ਼ਨ ਦਾ ਕਿਰਾਇਆ ਪ੍ਰਤੀ ਮਹੀਨਾ 154 ਰੁਪਏ ਬਣਦਾ ਹੈ ਪਰ ਮੁੱਖ ਮੰਤਰੀ ਵਲੋਂ ਪ੍ਰਤੀ ਮਹੀਨਾ 100 ਰੁਪਏ ਦੇਣ ਦਾ ਐਲਾਨ ਕਿਸੇ ਵੀ ਪੱਖੋਂ ਜਾਇਜ਼ ਨਹੀਂ ਜਾਪ ਰਿਹਾ | ਨਿਯਮਾਂ ਅਨੁਸਾਰ ਪੰਜਾਬ ਸਰਕਾਰ ਆਪਣੇ ਹਿੱਸੇ ਦਾ ਲਗਪਗ 14 ਰੁਪਏ ਪ੍ਰਤੀ ਕੁਨੈਕਸ਼ਨ ਜੀ.ਐਸ.ਟੀ. ਮੁਆਫ਼ ਕਰ ਸਕਦੀ ਹੈ, ਇਸ ਤੋਂ ਬਾਅਦ ਵੀ 200 ਮੁਫ਼ਤ ਵਾਲੇ ਚੈਨਲ ਦਿਖਾਉਣ ਦਾ ਕਿਰਾਇਆ 140 ਰੁਪਏ ਬਣਦਾ ਹੈ | ਟਰਾਈ ਵਲੋਂ 154 ਰੁਪਏ ਪ੍ਰਤੀ ਕੇਬਲ ਕੁਨੈਕਸ਼ਨ ਨਿਰਧਾਰਤ ਕਰਨ ਤੋਂ ਇਲਾਵਾ ਸੋਨੀ, ਸਟਾਰ, ਜੀ, ਡਿਸਕਵਰੀ, ਐਨ.ਡੀ.ਟੀ. ਵੀ., ਐਪਿਕ, ਆਜ ਤੱਕ, ਕਲਰਸ, ਟਰਨਰ ਵਲੋਂ ਆਪਣੀ ਕੰਪਨੀਆਂ ਦੇ ਚੈਨਲ ਦਿਖਾਉਣ ਲਈ ਟਰਾਈ ਦੀਆਂ ਹਦਾਇਤਾਂ ਅਨੁਸਾਰ ਭਾਅ ਨਿਰਧਾਰਤ ਕਰਕੇ ਉਸ ਦੀ ਜਾਣਕਾਰੀ ਆਪੋ ਆਪਣੀਆਂ ਵੈਬਸਾਈਟ 'ਤੇ ਅਪਲੋਡ ਕੀਤੀ ਹੈ | ਕੰਪਨੀਆਂ ਵਲੋਂ 10 ਰੁਪਏ ਤੋਂ 50 ਰੁਪਏ ਤੱਕ ਪ੍ਰਤੀ ਕੁਨੈਕਸ਼ਨ ਭਾਅ ਨਿਰਧਾਰਤ ਕੀਤਾ ਗਿਆ ਹੈ | ਕੇਬਲ ਅਪਰੇਟਰਾਂ ਵਲੋਂ ਉਪਭੋਗਤਾ ਦੀ ਪਸੰਦ ਅਨੁਸਾਰ ਟੈਰਿਫ ਬਣਾ ਕੇ ਪੈਸੇ ਲਏ ਜਾ ਰਹੇ ਹਨ | ਪੰਜਾਬ ਸਰਕਾਰ ਦਾ ਅਧਿਕਾਰ ਖੇਤਰ ਨਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ 100 ਰੁਪਏ ਮਹੀਨਾ ਕੇਬਲ ਕੁਨੈਕਸ਼ਨ ਦਾ ਕਿਰਾਇਆ ਦੇਣ ਦਾ ਐਲਾਨ ਕਰਨ ਨਾਲ ਕੇਬਲ ਆਪਰੇਟਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਅੰਦਰ ਫਾਸਟਵੇਅ ਵਲੋਂ ਕੇਬਲ ਨੈੱਟਵਰਕ ਚਲਾਇਆ ਜਾ ਰਿਹਾ ਹੈ, ਜਿਸ ਦੇ ਅਧੀਨ ਪੰਜਾਬ ਅੰਦਰ ਇਸ ਸਮੇਂ 5 ਹਜ਼ਾਰ ਤੋਂ ਵੱਧ ਛੋਟੇ-ਵੱਡੇ ਕੇਬਲ ਆਪਰੇਟਰ ਹਨ ਅਤੇ 17 ਲੱਖ ਦੇ ਕਰੀਬ ਕੇਬਲ ਕੁਨੈਕਸ਼ਨ ਹਨ | ਕੇਬਲ ਆਪਰੇਟਰਾਂ ਨਾਲ ਸਿੱਧੇ ਤੇ ਅਸਿੱਧੇ ਰੂਪ 'ਚ ਲੱਖਾਂ ਲੋਕ ਜੁੜੇ ਹੋਏ ਹਨ | ਇਕ ਛੋਟਾ ਕੇਬਲ ਆਪਰੇਟਰ ਜਿਸ ਕੋਲ 300 ਕੁਨੈਕਸ਼ਨ ਹੁੰਦੇ ਹਨ, ਉਸ ਨੂੰ ਸਾਰੇ ਖਰਚੇ ਕੱਢ ਕੇ 10 ਹਜ਼ਾਰ ਤੋਂ 15 ਹਜ਼ਾਰ ਰੁਪਏ ਮਹੀਨਾ ਬਚਦੇ ਹਨ | ਕੇਬਲ ਅਪਰੇਟਰਾਂ ਨੇ ਅੱਜ ਵੱਖ-ਵੱਖ ਥਾਵਾਂ 'ਤੇ ਮੀਟਿੰਗ ਕਰਕੇ ਮੁੱਖ ਮੰਤਰੀ ਦੇ ਐਲਾਨ ਦੀ ਨਿਖੇਧੀ ਕਰਕੇ ਇਸ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ 'ਚ ਦਖ਼ਲ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਕਾਰੋਬਾਰ ਹੈ, ਦੇ ਕਿਸੇ ਉਪਭੋਗਤਾ ਨੂੰ ਕੋਈ ਇਤਰਾਜ਼ ਹੈ, ਤਾਂ ਉਹ ਆਪਣੀ ਪਸੰਦ ਦਾ ਟੈਰਿਫ ਲੈ ਸਕਦਾ ਹੈ | ਕੇਬਲ ਆਪਰੇਟਰਾਂ ਨੇ ਸਰਕਾਰ ਦੇ ਇਸ ਐਲਾਨ ਨੂੰ ਵੱਡੀਆਂ ਕੰਪਨੀਆਂ ਦੀਆਂ ਡਿਸ਼ ਦਾ ਏਕਾਧਿਕਾਰ ਕਾਇਮ ਕਰਨ ਦੀ ਸਾਜਿਸ਼ ਕਰਾਰ ਦਿੱਤਾ | ਪੰਜਾਬ ਵਿਚ ਡਿਸ਼ ਦਾ ਕਿਰਾਇਆ ਕੇਬਲ ਨਾਲੋਂ ਜ਼ਿਆਦਾ ਹੈ |

ਕੰਗਨਾ ਰਣੌਤ ਖ਼ਿਲਾਫ਼ ਮੁੰਬਈ 'ਚ ਐੱਫ਼.ਆਈ.ਆਰ. ਦਰਜ

ਮੁੰਬਈ, 23 ਨਵੰਬਰ (ਏਜੰਸੀ)-ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ 'ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖਾਰ ਵਿਖੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ 'ਚ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਵਲੋਂ ਐੱਫ਼.ਆਈ.ਆਰ. ਦਰਜ ਕਰਾਈ ਗਈ ਹੈ | ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੰਗਣਾ ਦੀ ਰਿਹਾਇਸ਼ 'ਤੇ ਰੋਸ ਵਿਖਾਵਾ ਵੀ ਕੀਤਾ | ਅਮਨ ਕਾਨੂੰਨ ਦੀ ਸਥਿਤੀ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੇ ਕੰਗਨਾ ਵਿਰੁੱਧ ਇਹ ਕੇਸ ਦਰਜ ਕਰਦਿਆਂ ਐੱਫ.ਆਈ.ਆਰ. ਦੀ ਕਾਪੀ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਆਗੂ ਜਸਪਾਲ ਪਾਸ ਸਿੰਘ ਸਿੱਧੂ, ਸ਼ਿਕਾਇਤ ਕਰਤਾ ਅਮਰਜੀਤ ਸਿੰਘ ਸੰਧੂ, ਜਸਬੀਰ ਸਿੰਘ ਧਾਮ, ਗੁਰਜੋਤ ਸਿੰਘ ਕੀਰ ਤੇ ਅਮਰਜੀਤ ਸਿੰਘ ਰੰਧਾਵਾ ਦੇ ਹਵਾਲੇ ਕੀਤੀ | ਇਸ ਮੌਕੇ ਭਾਈ ਸਿੱਧੂ ਸਮੇਤ ਸਿੱਖ ਭਾਈਚਾਰੇ ਦੇ ਆਗੂਆਂ ਨੇ ਸਮਾਜ ਵਿਚ ਨਫ਼ਰਤ ਫ਼ੈਲਾਉਣ ਬਦਲੇ ਕੰਗਨਾ ਰਣੌਤ ਨੂੰ ਮੁੰਬਈ ਤੋਂ ਤੜੀਪਾੜ ਕਰਨ ਦੀ ਮੰਗ ਕੀਤੀ | ਬੀਤੇ ਦਿਨ ਵੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਿਆਂ ਕੰਗਨਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ |

ਹੁਣ ਕੋਈ ਵੀ ਲੈ ਸਕੇਗਾ ਕਿਰਾਏ 'ਤੇ ਰੇਲ ਗੱਡੀ

ਰੇਲਵੇ ਨੇ ਸ਼ੁਰੂ ਕੀਤੀਆਂ 190 'ਭਾਰਤ ਗੌਰਵ' ਟ੍ਰੇਨਾਂ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 23 ਨਵੰਬਰ-ਭਾਰਤੀ ਰੇਲਵੇ ਵਲੋਂ ਸ਼ੁਰੂ ਕੀਤੀ ਇਕ ਨਵੀਂ ਯੋਜਨਾ ਤਹਿਤ ਹੁਣ ਕੋਈ ਵੀ ਰਾਜ ਜਾਂ ਵਿਅਕਤੀ ਰੇਲ ਗੱਡੀਆਂ ਨੂੰ ਕਿਰਾਏ 'ਤੇ ਲੈ ਸਕਦਾ ਹੈ | ਇਨ੍ਹਾਂ ਰੇਲ ਗੱਡੀਆਂ ਦਾ ਕਿਰਾਇਆ ਵੀ ਟੂਰ-ਆਪ੍ਰੇਟਰਾਂ ਵਲੋਂ ਤੈਅ ਕੀਤਾ ਜਾਵੇਗਾ | ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਸੰਬੰਧ 'ਚ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਐਲਾਨ ਕਰਦਿਆਂ ਕਿਹਾ ਕਿ ਮੁਸਾਫ਼ਰ ਗੱਡੀਆਂ ਅਤੇ ਮਾਲ ਗੱਡੀਆਂ ਤੋਂ ਬਾਅਦ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਰੇਲ ਗੱਡੀਆਂ ਦੇ ਤੀਸਰੇ ਖੰਡ ਵਜੋਂ ਭਾਰਤ ਗੌਰਵ ਟ੍ਰੇਨ ਦੀ ਸ਼ੁਰੂਆਤ ਕੀਤੀ ਜਾਵੇਗੀ | ਇਹ ਰੇਲ ਗੱਡੀਆਂ ਭਾਰਤ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਵਾਲੀ ਥੀਮ 'ਤੇ ਆਧਾਰਿਤ ਹੋਣਗੀਆਂ | ਰੇਲ ਮੰਤਰੀ ਮੁਤਾਬਿਕ ਦੇਸ਼ 'ਚ ਫਿਲਹਾਲ 190 ਤੋਂ ਵਧ ਰੇਲ ਗੱਡੀਆਂ ਅਤੇ 3033 ਕੋਚਾਂ ਦੀ ਭਾਰਤ ਗੌਰਵ ਟ੍ਰੇਨ ਵਜੋਂ ਪਛਾਣ ਕੀਤੀ ਗਈ ਹੈ | ਰੇਲਵੇ ਵਲੋਂ ਇਸ ਲਈ ਅਰਜ਼ੀਆਂ ਮੰਗਲਵਾਰ ਤੋਂ ਸ਼ੁਰੂ ਕੀਤੀਆਂ ਗਈਆਂ ਹਨ | ਵੈਸ਼ਨਵ ਮੁਤਾਬਿਕ ਇਨ੍ਹਾਂ ਗੱਡੀਆਂ ਨੂੰ ਨਿੱਜੀ ਖੇਤਰ ਅਤੇ ਆਈ.ਆਰ.ਸੀ.ਟੀ.ਸੀ. ਵਲੋਂ ਚਲਾਇਆ ਜਾਵੇਗਾ | ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਕੋਈ ਨਿਯਮਿਤ ਰੇਲ ਸੇਵਾ ਨਹੀਂ ਹੈ | ਇਨ੍ਹਾਂ ਰੇਲ ਗੱਡੀਆਂ ਦਾ ਰੱਖ-ਰਖਾਵ, ਪਾਰਕਿੰਗ ਅਤੇ ਹੋਰ ਸੁਵਿਧਾਵਾਂ ਰੇਲਵੇੇ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ, ਜਦਕਿ ਇਸ ਦਾ ਕਿਰਾਇਆ ਨਿੱਜੀ ਆਪ੍ਰੇਟਰਾਂ ਵਲੋਂ ਤੈਅ ਕੀਤਾ ਜਾਵੇਗਾ | ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਨ੍ਹਾਂ ਗੱਡੀਆਂ ਨੂੰ ਚਲਾਉਣ 'ਚ ਓਡੀਸ਼ਾ, ਰਾਜਸਥਾਨ, ਕਰਨਾਟਕ ਤੇ ਤਾਮਿਲਨਾਡੂ ਦੀਆਂ ਸਰਕਾਰਾਂ ਦਿਲਚਸਪੀ ਵਿਖਾ ਰਹੀਆਂ ਹਨ |

ਹਾਈਕੋਰਟ ਵਲੋਂ ਜ਼ਬਤ ਓਰਬਿਟ ਬੱਸਾਂ ਤੁਰੰਤ ਛੱਡਣ ਦੇ ਆਦੇਸ਼

• ਪਰਮਿਟ ਵੀ ਕੀਤੇ ਬਹਾਲ • ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਕਈ ਦਿਨਾਂ ਤੋਂ ਨਿੱਜੀ ਟਰਾਂਸਪੋਰਟ ਦੀਆਂ ਬੱਸਾਂ 'ਤੇ ਛਾਪੇਮਾਰੀ ਤੇ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਸੀ, ਜਿਸ ਤਹਿਤ ਓਰਬਿਟ ਦੀਆਂ ਬੱਸਾਂ ਨੂੰ ਵੀ ਜ਼ਬਤ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਦੇ ਪਰਮਿਟ ਵੀ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਸਨ | ਪਰ ਇਹ ਸਾਰੀ ਕਾਰਵਾਈ ਹਾਈਕੋਰਟ ਦੇ ਦਾਅਰੇ ਵਿਚ ਆਉਣ ਕਰਕੇ ਅਦਾਲਤ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਬਤ ਕੀਤੀਆਂ ਓਰਬਿਟ ਦੀਆਂ ਬੱਸਾਂ ਨੂੰ ਤੁਰੰਤ ਛੱਡਣ ਦੇ ਆਦੇਸ਼ ਦਿੱਤੇ ਹਨ ਤੇ ਨਾਲ ਹੀ ਰੱਦ ਕੀਤੇ ਪਰਮਿਟ ਵੀ ਬਹਾਲ ਕਰ ਦਿੱਤੇ ਹਨ | ਪੰਜਾਬ 'ਚ ਪ੍ਰਾਈਵੇਟ ਬੱਸਾਂ ਨੂੰ ਟੈਕਸ ਨੂੰ ਭਰਨ ਦੇ ਚਲਦਿਆਂ ਜ਼ਬਤ ਕਰਨ ਦੀ ਕਾਰਵਾਈ ਅੱਜ ਲਗਾਤਾਰ ਦੂਜੇ ਦਿਨ ਹਾਈਕੋਰਟ ਦੀ ਨਿਆਂਇਕ ਜਾਂਚ ਦੇ ਦਾਇਰੇ 'ਚ ਆ ਗਈ ਹੈ | ਓਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਨੇ ਪੰਜਾਬ ਸਰਕਾਰ, ਰਾਜ ਟਰਾਂਸਪੋਰਟ ਕਮਿਸ਼ਨਰ ਅਤੇ ਰਿਜਨਲ ਟਰਾਂਸਪੋਰਟ ਅਥਾਰਿਟੀ, ਬਠਿੰਡਾ ਨੂੰ ਪਾਰਟੀ ਬਣਾਉਂਦੇ ਟੈਕਸ ਭਰਨ ਦੇ ਬਾਵਜੂਦ ਉਨ੍ਹਾਂ ਦੀਆਂ ਬੱਸਾਂ ਜ਼ਬਤ ਕਰਨ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ | ਓਰਬਿਟ ਏਵੀਏਸ਼ਨ ਦੇ 32 ਪਰਮਿਟ ਆਰ.ਟੀ.ਏ. ਬਠਿੰਡਾ ਵਲੋਂ ਰੱਦ ਕੀਤੇ ਗਏ ਸਨ | ਆਦੇਸ਼ਾਂ ਨੂੰ ਮਨਮਾਨੇ ਢੰਗ ਨਾਲ ਮੋਟਰ ਵਹੀਕਲ ਐਕਟ ਦੇ ਪ੍ਰਾਵਧਾਨਾਂ ਦੀਆਂ ਉਲੰਘਣਾ ਕਰ ਜਾਰੀ ਕੀਤਾ ਦੱਸਿਆ ਗਿਆ ਹੈ | ਮਾਮਲੇ ਵਿਚ ਜਸਟਿਸ ਅਜੇ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੀ ਡਬਲ ਬੈਂਚ ਨੇ ਕਿਹਾ ਕਿ ਪਹਿਲਾਂ ਪਟੀਸ਼ਨਰ ਨੂੰ ਕਿਸ਼ਤਾਂ ਵਿਚ ਟੈਕਸ ਭਰਨ ਦੀ ਮਨਜ਼ੂਰੀ ਦਿੱਤੀ ਗਈ ਅਤੇ ਬਾਅਦ ਵਿਚ ਪਟੀਸ਼ਨਰ ਨੂੰ ਬਗੈਰ ਕਿਸੇ ਨੋਟਿਸ ਜਾਰੀ ਕੀਤੇ ਉਹ ਆਦੇਸ਼ ਵਾਪਸ ਲੈ ਲਿਆ ਗਿਆ | ਬੈਂਚ ਨੇ ਕਿਹਾ ਕਿ ਪਟੀਸ਼ਨਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਸੀ | ਬੈਂਚ ਨੇ ਪਾਇਆ ਕਿ ਜਦੋਂ ਪੂਰਾ ਟੈਕਸ ਜਮ੍ਹਾਂ ਕਰਵਾ ਦਿੱਤਾ ਗਿਆ ਹੈ ਤਾਂ ਜਵਾਬਦੇਹ ਧਿਰ (ਸਰਕਾਰ) ਨੂੰ ਜ਼ਬਤ ਬੱਸਾਂ ਨੂੰ ਤੁਰੰਤ ਛੱਡਿਆ ਜਾਣਾ ਚਾਹੀਦਾ ਹੈ | ਅਜਿਹੇ ਵਿਚ ਬੱਸਾਂ ਨੂੰ ਤੁਰੰਤ ਛੱਡਣ ਦੇ ਆਦੇਸ਼ ਦਿੱਤੇ ਗਏ ਹਨ | ਇਸ ਦੇ ਨਾਲ ਹੀ ਪਟੀਸ਼ਨਰ ਪੱਖ ਨੂੰ ਆਰਜ਼ੀ ਤੌਰ 'ਤੇ ਪਰਮਿਟ ਜਾਰੀ ਕਰ ਕੇ ਬੱਸਾਂ ਨੂੰ ਚਲਾਉਣ ਦੀ ਮਨਜ਼ੂਰੀ ਦਿੱਤੀ ਜਾਵੇ | ਬੈਂਚ ਨੇ ਕਿਹਾ ਕਿ ਇਹ ਆਦੇਸ਼ ਮਾਮਲੇ ਵਿਚ ਅੱਗੇ ਹੋਣ ਵਾਲੀ ਬਹਿਸ 'ਤੇ ਨਿਰਭਰ ਕਰੇਗੀ | 29 ਨਵੰਬਰ ਤੋਂ ਬਾਅਦ ਹਾਈਕੋਰਟ ਸਰੀਰਕ ਸੁਣਵਾਈ ਰਾਹੀਂ ਕੇਸ ਸੁਣੇਗਾ | ਪਟੀਸ਼ਨਰ ਵਲੋਂ ਪੇਸ਼ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਅਤੇ ਐਡਵੋਕੇਟ ਸੁਰਜੀਤ ਭਾਦੁ ਨੇ 11 ਅਕਤੂਬਰ, 2021 ਦੇ ਮੂਲ ਆਦੇਸ਼ ਬਾਰੇ ਅਦਾਲਤ ਨੂੰ ਦੱਸਿਆ ਕਿ ਸਮਰੱਥ ਅਥਾਰਿਟੀ ਨੇ ਪਟੀਸ਼ਨਰ ਪੱਖ ਨੂੰ 77,15,061 ਰੁਪਏ ਦੀ ਸਰਕਾਰੀ ਪੇਮੈਂਟ 4 ਕਿਸ਼ਤਾਂ 'ਚ ਦੇਣ ਦੀ ਮਨਜ਼ੂਰੀ ਦਿੱਤੀ ਸੀ | ਪਟੀਸ਼ਨਰ ਨੇ ਇਕ ਕਿਸ਼ਤ ਜਮ੍ਹਾਂ ਕਰਵਾ ਦਿੱਤੀ ਸੀ, ਪ੍ਰੰਤੂ ਹਫਤੇ ਬਾਅਦ 18 ਅਕਤੂਬਰ ਨੂੰ ਕਿਸ਼ਤਾਂ ਵਿਚ ਪੇਮੈਂਟ ਦੇਣ ਵਾਲੇ ਆਦੇਸ਼ ਰੱਦ ਕਰ ਦਿੱਤੇ ਗਏ ਅਤੇ ਪਟੀਸ਼ਨਰ ਪੱਖ ਨੂੰ ਸਾਰੀ ਪੇਮੈਂਟ ਕਰਨ ਨੂੰ ਕਿਹਾ ਗਿਆ, ਜਿਸ ਤੋਂ ਬਾਅਦ ਪਟੀਸ਼ਨਰ ਨੇ 15 ਨਵੰਬਰ ਨੂੰ 30 ਨਵੰਬਰ, 2021 ਤਕ ਦਾ ਟੈਕਸ ਭਰ ਦਿੱਤਾ ਫੇਰ ਵੀ 12 ਨਵੰਬਰ ਨੂੰ ਉਨ੍ਹਾਂ ਦਾ ਪਰਮਿਟ ਰੱਦ ਕਰ ਦਿੱਤਾ ਗਿਆ ਸੀ | ਪੰਜਾਬ ਦੇ ਐਡਵੋਕੇਟ ਜਨਰਲ ਡੀ.ਐਸ. ਪਟਵਾਲੀਆ ਨੇ ਸਰਕਾਰ ਅਤੇ ਹੋਰਨਾਂ ਵਲੋਂ ਨੋਟਿਸ ਸਵੀਕਾਰ ਕਰ ਸਰਕਾਰ ਵਲੋਂ ਜਵਾਬ ਪੇਸ਼ ਕੀਤਾ | ਇਸੇ ਦੌਰਾਨ ਨਵੇਂ ਐਡਵੋਕੇਟ ਜਨਰਲ ਡੀ.ਐਸ. ਪਟਵਾਲੀਆ ਕੱਲ੍ਹ ਨਿਊ ਦੀਪ ਬੱਸ ਸਰਵਿਸ ਮਾਮਲੇ 'ਚ ਸਰਕਾਰ ਵਲੋਂ ਪੇਸ਼ ਹੋਏ ਸਨ ਅਤੇ ਉਸ ਮਾਮਲੇ 'ਚ ਹਾਈਕੋਰਟ ਨੇ ਸਰਕਾਰ ਸਮੇਤ ਟਰਾਂਸਪੋਰਟ ਮੰਤਰੀ ਰਾਜ ਵੜਿੰਗ ਨੂੰ ਨੋਟਿਸ ਜਾਰੀ ਕਰ ਜਵਾਬ ਮੰਗ ਲਿਆ ਸੀ ਅਤੇ ਅੱਜ ਫੇਰ ਓਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਸਰਕਾਰੀ ਆਦੇਸ਼ 'ਤੇ ਟਿੱਪਣੀ ਕਰਦੇ ਹਾਈਕੋਰਟ ਨੇ ਇਨ੍ਹਾਂ ਬੱਸਾਂ ਨੂੰ ਤੁਰੰਤ ਰਿਲੀਜ਼ ਕਰਨ ਦੇ ਆਦੇਸ਼ ਦਿੱਤੇ ਹਨ | ਇਸ ਮਾਮਲੇ 'ਚ ਵੀ ਐਡਵੋਕੇਟ ਜਨਰਲ ਪੇਸ਼ ਹੋਏ ਸਨ |

ਬਿਜਲੀ ਦਾ ਭਾੜਾ 3 ਰੁਪਏ ਘਟਾਉਣ ਤੇ 36,000 ਮੁਲਾਜ਼ਮ ਪੱਕੇ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 23 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਬੀਤੇ ਦਿਨਾਂ ਦੌਰਾਨ ਕੀਤੇ ਗਏ 2 ਅਹਿਮ ਫ਼ੈਸਲਿਆਂ ਜਿਨ੍ਹਾਂ ਵਿਚੋਂ ਇਕ ਬਿਜਲੀ ਦਾ ਭਾੜਾ 3 ਰੁਪਏ ਪ੍ਰਤੀ ਯੂਨਿਟ ਘਟਾਉਣ ਅਤੇ ਦੂਜਾ 36,000 ਮੁਲਾਜ਼ਮ ਪੱਕੇ ਕਰਨ ਸੰਬੰਧੀ ਹੈ, ਲਈ ਨੋਟੀਫ਼ਿਕੇਸ਼ਨ ਜਾਰੀ ਕਰ ...

ਪੂਰੀ ਖ਼ਬਰ »

ਸੂਬੇ ਦੇ ਟਰਾਂਸਪੋਰਟ ਕਮਿਸ਼ਨਰ ਦਾ ਤਬਾਦਲਾ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਟਰਾਂਸਪੋਰਟ ਵਿਭਾਗ ਅਧੀਨ ਨਿਜੀ ਬੱਸਾਂ ਖ਼ਿਲਾਫ਼ ਕੀਤੀ ਜਾ ਰਹੀ ਲਗਾਤਾਰ ਕਾਰਵਾਈ ਦਰਮਿਆਨ ਹੀ ਸਰਕਾਰ ਵਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਪਾਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਇਹ ਤਬਾਦਲਾ ਸਰਕਾਰ ...

ਪੂਰੀ ਖ਼ਬਰ »

ਪੰਜਾਬ ਦਾ ਸਰਬਪੱਖੀ ਵਿਕਾਸ ਮੇਰਾ ਉਦੇਸ਼-ਚੰਨੀ

ਕਿਹਾ, ਕੇਜਰੀਵਾਲ ਵਾਂਗ ਹਵਾਈ ਐਲਾਨ ਨਹੀਂ ਕਰਦਾ ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ)-ਮੇਰਾ ਉਦੇਸ਼ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਹੱਲ ਕਰਨਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਟਕੜ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਲਾ ਤੇ 25 ਹੋਰ ਬਿੱਲ ਸਰਦ ਰੁੱਤ ਇਜਲਾਸ ਲਈ ਸੂਚੀਬੱਧ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-29 ਨਵੰਬਰ ਨੂੰ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸਰਕਾਰ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕਰੇਗੀ | ਸੰਸਦ ਦੇ ਸਰਦ ਰੁੱਤ ਇਜਲਾਸ ਲਈ ਕੁਲ 26 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਸ 'ਚ 3 ਖੇਤੀ ਕਾਨੂੰਨਾਂ ਨੂੰ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦਾ ਬਹਾਦਰੀ ਪੁਰਸਕਾਰ ਨਾਲ ਸਨਮਾਨ

ਨਵੀਂ ਦਿੱਲੀ, 23 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਫ਼ੌਜ 'ਚ ਬੇਮਿਸਾਲ ਬਹਾਦਰੀ ਦਾ ਪ੍ਰਦਰਸ਼ਨ ਕਰਨ ਵਾਲੇ ਕਈ ਸੂਰਬੀਰਾਂ ਨੂੰ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ | ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ 'ਚ ਹੋਏ ਸਮਾਗਮ 'ਚ ਇਹ ...

ਪੂਰੀ ਖ਼ਬਰ »

ਅਸ਼ੋਕ ਤੰਵਰ ਤੇ ਕੀਰਤੀ ਆਜ਼ਾਦ ਤਿ੍ਣਮੂਲ ਕਾਂਗਰਸ 'ਚ ਸ਼ਾਮਿਲ

ਨਵੀਂ ਦਿੱਲੀ, 23 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਪੱਧਰ 'ਤੇ ਤਿ੍ਣਮੂਲ ਕਾਂਗਰਸ ਦੇ ਪਾਸਾਰ ਦੀ ਕਵਾਇਦ 'ਚ ਦਿੱਲੀ ਪਹੁੰਚੀ ਮਮਤਾ ਬੈਨਰਜੀ ਨੇ ਹਰਿਆਣਾ ਅਤੇ ਬਿਹਾਰ ਦੇ 2 ਕਾਂਗਰਸੀ ਆਗੂਆਂ ਨੂੰ ਆਪਣੀ ਪਾਰਟੀ 'ਚ ਸ਼ਾਮਿਲ ਕਰਨ ਦਾ ਐਲਾਨ ਕੀਤਾ ਹੈ | ਕਿਸੇ ਵੇਲੇ ਰਾਹੁਲ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਖੰਡ ਮਿੱਲਾਂ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਨਹੀਂ ਕਰਵਾ ਸਕਣਗੇ ਕੇਂਦਰੀ ਮੰਤਰੀ ਅਜੇ ਮਿਸ਼ਰਾ

ਲਖੀਮਪੁਰ ਖੀਰੀ/ਲਖਨਊ, 23 ਨਵੰਬਰ (ਪੀ.ਟੀ.ਆਈ.)-ਲਖੀਮਪੁਰ ਖੀਰੀ 'ਚ ਦੋ ਖੰਡ ਮਿੱਲਾਂ, ਜਿਨ੍ਹਾਂ ਨੇ ਆਪਣੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰਵਾਉਣ ਲਈ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਸੱਦਿਆ ਸੀ, ਨੂੰ ਕਿਸਾਨਾਂ ਦੀ ਚਿਤਾਵਨੀ ਤੋਂ ਬਾਅਦ ਆਪਣੇ ਪ੍ਰੋਗਰਾਮ 'ਚ ਤਬਦੀਲੀ ...

ਪੂਰੀ ਖ਼ਬਰ »

ਹਵਾਈ ਫ਼ੌਜ ਲਈ 2236 ਕਰੋੜ ਦੇ ਜੀਸੈਟ-7ਸੀ ਉਪਗ੍ਰਹਿ ਤੇ ਸੰਬੰਧਿਤ ਉਪਕਰਨਾਂ ਦੀ ਖ਼ਰੀਦ ਨੂੰ ਪ੍ਰਵਾਨਗੀ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਰੱਖਿਆ ਮੰਤਰਾਲੇ ਨੇ ਹਵਾਈ ਫ਼ੌਜ ਲਈ 2236 ਕਰੋੜ ਰੁਪਏ ਦੀ ਲਾਗਤ ਨਾਲ ਜੀਸੈਟ-7ਸੀ ਉਪਗ੍ਰਹਿ ਤੇ ਸੰਬੰਧਿਤ ਉਪਕਰਨਾਂ ਦੀ ਖ਼ਰੀਦ ਦੇ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ | ਇਸ ਸੰਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਫ਼ੌਜ ਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਨੇ ਏਕਤਾ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਮਾਨਵਤਾ 'ਚ ਫੈਲਾਇਆ-ਰਾਸ਼ਟਰਪਤੀ ਕੋਵਿੰਦ

ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ ਭੇਟ ਨਵੀਂ ਦਿੱਲੀ, 23 ਦਸੰਬਰ (ਏਜੰਸੀ)-ਰਾਸ਼ਟਰਪਤੀ ਭਵਨ ਵਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੰਗਲਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਪੂਰਵ ਸੰਧਿਆ 'ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਦਾਦ ਦੀ ਹੱਕਦਾਰ ਹੈ ਸਿੱਧੂ ਦੀ ਹਿੰਮਤ, ਸਾਰੀ ਕਾਂਗਰਸ ਨਵਜੋਤ ਨੂੰ ਦਬਾਉਣ 'ਤੇ ਲੱਗੀ-ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਵਾਲੇ ਨਾਲ ਸੱਤਾਧਾਰੀ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚੁਟਕੀਆਂ ਲਈਆਂ ਅਤੇ 2022 ਦੀਆਂ ਚੋਣਾਂ ...

ਪੂਰੀ ਖ਼ਬਰ »

5 ਹਜ਼ਾਰ ਕਰੋੜ ਦੀਆਂ ਏ.ਕੇ.-203 ਅਸਾਲਟ ਰਾਈਫਲਾਂ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ 'ਚ ਮੰਗਲਵਾਰ ਨੂੰ ਹੋਈ ਬੈਠਕ ਦੌਰਾਨ ਰੱਖਿਆ ਪ੍ਰਾਪਤੀ ਪ੍ਰੀਸ਼ਦ (ਡੀ.ਏ.ਸੀ.) ਨੇ ਕਰੀਬ 5 ਹਜ਼ਾਰ ਕਰੋੜ ਰੁਪਏ ਦੀਆਂ 7.5 ਲੱਖ ਏ.ਕੇ.-203 ਅਸਾਲਟ ਰਾਈਫਲਾਂ ਬਣਾਉਣ ਦੇ ...

ਪੂਰੀ ਖ਼ਬਰ »

ਭਾਰਤ ਆਪਣੇ ਰਣਨੀਤਕ ਤੇਲ ਭੰਡਾਰਾਂ 'ਚੋਂ ਕੱਢੇਗਾ 50 ਲੱਖ ਬੈਰਲ ਕੱਚਾ ਤੇਲ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਭਾਰਤ ਕੱਚੇ ਤੇਲ ਦੀਆਂ ਕੀਮਤਾਂ ਵਿਚ ਕਮੀ ਲਿਆਉਣ ਲਈ ਹੋਰ ਪ੍ਰਮੁੱਖ ਅਰਥ-ਵਿਵਸਥਾਵਾਂ ਨਾਲ ਤਾਲਮੇਲ ਬਿਠਾ ਕੇ ਆਪਣੇ ਰਣਨੀਤਕ ਤੇਲ ਭੰਡਾਰ ਤੋਂ 50 ਲੱਖ ਬੈਰਲ ਤੇਲ ਦੀ ਨਿਕਾਸੀ ਦੀ ਯੋਜਨਾ ਬਣਾ ਰਿਹਾ ਹੈ | ਸਰਕਾਰ ਦੇ ਇਕ ਸੀਨੀਅਰ ...

ਪੂਰੀ ਖ਼ਬਰ »

3 ਬੱਚੀਆਂ ਦੀ ਹੱਤਿਆ ਕਰਨ ਵਾਲੇ 2 ਵਿਅਕਤੀਆਂ ਨੂੰ ਮੌਤ ਦੀ ਸਜ਼ਾ

ਸ਼ਾਹਜਹਾਂਪੁਰ, 23 ਨਵੰਬਰ (ਏਜੰਸੀ)-ਜ਼ਿਲ੍ਹੇ ਦੇ ਨਿਗੋਹੀ ਪੁਲਿਸ ਥਾਣੇ ਅਧੀਨ ਆਉਂਦੇ ਇਕ ਪਿੰਡ ਜੇਬਾ ਮੁਕੁੰਦਪੁਰ 'ਚ 13 ਸਾਲ ਪਹਿਲਾਂ ਪਿਤਾ ਨਾਲ ਦੁਸ਼ਮਣੀ ਦੇ ਚੱਲਦਿਆਂ 3 ਮਾਸੂਮ ਬੱਚੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ 'ਚ ਇਥੋਂ ਦੀ ਇਕ ਅਦਾਲਤ ਨੇ 2 ...

ਪੂਰੀ ਖ਼ਬਰ »

ਕੇਜਰੀਵਾਲ ਨੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵੀ ਦਿੱਤੀਆਂ 7 ਗਾਰੰਟੀਆਂ

'ਮਿਸ਼ਨ ਪੰਜਾਬ' ਦੌਰੇ ਤਹਿਤ ਪੰਜਾਬ ਆਏ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਪਾਰ, ਕਾਰੋਬਾਰ ਅਤੇ ਉਦਯੋਗਿਕ ਵਿਕਾਸ ਲਈ 7 ਗਾਰੰਟੀਆਂ ਦਾ ਐਲਾਨ ਵੀ ਕੀਤਾ | ਇਨ੍ਹਾਂ ਗਾਰੰਟੀਆਂ 'ਚ ਇਕ ਕਮਿਸ਼ਨ ਬਣਾਉਣਾ, ...

ਪੂਰੀ ਖ਼ਬਰ »

ਮਮਤਾ ਅੱਜ ਕਰੇਗੀ ਮੋਦੀ ਨਾਲ ਮੁਲਾਕਾਤ

ਮਮਤਾ ਬੈਨਰਜੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ | ਹਾਲਾਂਕਿ ਮੁਲਾਕਾਤ ਦੇ ਸਮੇਂ ਬਾਰੇ ਹਾਲੇ ਤੱਕ ਅਧਿਕਾਰਕ ਤੌਰ 'ਤੇ ਬਿਆਨ ਨਹੀਂ ਦਿੱਤਾ ਗਿਆ ਪਰ ਹਲਕਿਆਂ ਮੁਤਾਬਿਕ ਇਹ ਮੁਲਾਕਾਤ ਬੁੱਧਵਾਰ ਬਾਅਦ ਦੁਪਹਿਰ 4 ਵਜੇ ਹੋ ਸਕਦੀ ਹੈ | ...

ਪੂਰੀ ਖ਼ਬਰ »

ਦੇਸ਼ 'ਚ ਖਾਦਾਂ ਦੀ ਕੋਈ ਕਮੀ ਨਹੀਂ-ਕੇਂਦਰ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਕੇਂਦਰੀ ਖਾਦ ਤੇ ਰਸਾਇਣ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਹੈ ਕਿ ਦੇਸ਼ 'ਚ ਖਾਦਾਂ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਸੂਬਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਰੋਜ਼ਾਨਾ ਆਧਾਰ 'ਤੇ ਮਿੱਟੀ ਦੇ ਮੁੱਖ ਤੱਤਾਂ ਦੀ ਨਿਗਰਾਨੀ ਕਰਨ ਤੋਂ ਇਲਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX