ਅਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਲਗਾਤਾਰ ਵਾਹਨ ਚੋਰੀ ਦੇ ਵੱਧ ਰਹੇ ਮਾਮਲਿਆਂ ਤਹਿਤ ਅੰਮਿ੍ਤਸਰ ਦਖਣੀ ਸਬ-ਡਵੀਜ਼ਨ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਵਾਹਨ ਚੋਰੀ ਕਰਨ ਤੇ ਗਿ੍ਫਤਾਰ ਕਰਨ ਦੇ ਮਾਮਲੇ 'ਚ ਸ਼ਾਮਿਲ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 12 ਮੋਟਰਸਾਇਕਲ, ਸਕੂਟਰ ਬਰਾਮਦ ਕਰ ਲਏ ਗਏ ਹਨ | ਗਿ੍ਫਤਾਰ ਕੀਤੇ ਵਿਅਕਤੀਆਂ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ ਤੇ ਉਨ੍ਹਾਂ ਪਾਸੋਂ ਹੋਰ ਬਰਾਮਦਗੀਆਂ ਤੇ ਇੰਕਸ਼ਾਫ ਹੋਣ ਦੀ ਸੰਭਾਵਨਾ ਹੈ | ਇਹ ਖੁਲਾਸਾ ਕਰਦਿਆਂ ਏ.ਸੀ.ਪੀ. ਦੱਖਣੀ ਮੰਗਲ ਸਿੰਘ ਨੇ ਦੱਸਿਆ ਕਿ ਥਾਣਾ ਸੀ. ਡਵੀਜ਼ਨ ਦੀ ਚੌਕੀ ਗੁੱਜਰਪੁਰਾ ਦੇ ਇੰਚਾਰਜ਼ ਏ.ਐੱਸ.ਆਈ. ਰਾਜ ਕੁਮਾਰ ਤੇ ਹੋਰਾਂ ਵਲੋਂ ਗਸ਼ਤ ਤੇ ਤਲਾਸ਼ੀ ਦੌਰਾਨ ਗਿਆਨ ਆਸ਼ਰਮ ਸਕੂਲ ਚਾਟੀਵਿੰਡ ਚੌਂਕ ਤੋਂ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ ਇਨ੍ਹਾਂ ਦੇ ਇੰਕਸ਼ਾਫ ਉਪਰੰਤ ਹੋਰ ਮੋਟਰਸਾਇਕਲ ਤੇ ਵਾਹਨ ਬਰਾਮਦ ਹੋਏ ਤੇ ਇਨ੍ਹਾਂ ਤੋਂ ਚੋਰੀ ਦੇ ਵਾਹਨ ਖਰੀਦਣ ਵਾਲੇ ਅਨਸਰ ਨੂੰ ਵੀ ਗਿ੍ਫਤਾਰ ਕੀਤੇ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਅਨਸਰਾਂ ਦੀ ਸ਼ਨਾਖਤ ਰਾਜੇਸ਼ ਕੁਮਾਰ ਉਰਫ ਆਸ਼ੂ ਵਾਸੀ ਕਟੜਾ ਸ਼ੇਰ ਸਿੰਘ ਹਾਥੀ ਗੇਟ, ਮਨਜਿੰਦਰ ਸਿੰਘ ਉਰਫ ਮਨੀ ਵਾਸੀ ਕੋਟ ਮਿੱਤ ਸਿੰਘ ਤਰਨ ਤਾਰਨ ਰੋਡ, ਰਾਜਨ ਸਿੰਘ ਵਾਸੀ ਡਰੰਮਾ ਵਾਲਾ ਬਜ਼ਾਰ ਸੁਲਤਾਨਵਿੰਡ ਰੋਡ ਵਜੋਂ ਹੋਈ ਹੈ | ਇਨ੍ਹਾਂ ਖਿਲਾਫ ਥਾਣਾ ਸੀ.ਡਵੀਜ਼ਨ ਵਿਖੇ ਪਰਚਾ ਦਰਜ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ |
ਮਾਨਾਂਵਾਲਾ, 23 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਦਿੱਲੀ ਪਬਲਿਕ ਸਕੂਲ ਦੇ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ | ਘਟਨਾ ਸਥਾਨ 'ਤੇ ਸ਼ਾਮਾਂ ਵਾਸੀ ਭਿੰਡੀ ਸੈਦਾ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਨਰੀਵਾਈਜ਼ ਤੇ ਪਾਰਸ਼ਲੀ ਰਿਵਾਈਜ਼ ਸਾਂਝਾ ਫ਼ਰੰਟ ਦੀ ਅਹਿਮ ਮੀਟਿੰਗ ਮੁੱਖ ਕੁਆਰਡੀਨੇਟਰ ਸੁਖਨੰਦਨ ਸਿੰਘ ਮੈਹਣੀਆਂ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਕਨਵੀਨਰ ਦਲਜੀਤ, ਅਮਨਬੀਰ, ਗੁਰਜਿੰਦਰ ਸਿੰਘ ਨੇ ਕਿਹਾ ਕਿ ...
ਅਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਜਿਕਿਤਸਰ ਹੈਲਥ ਕੇਅਰ ਨਿੱਜੀ ਕੰਪਨੀ ਵਲੋਂ ਚਲਾਈ ਜਾ ਰਹੀ ਡਾਇਲ 108 ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਅੱਜ ਸਵੇਰੇ ਚਾਰ ਘੰਟੇ ਦੀ ਹੜਤਾਲ ਕੀਤੀ ਜਿਸ ਕਾਰਨ ਰਾਜ ਭਰ 'ਚ ਐਂਬੂਲੈਂਸ ਸੇਵਾਵਾਂ ਪ੍ਰਭਾਵਿਤ ਹੋਈਆਂ | ਕਰਮਚਾਰੀਆਂ ਨੇ ...
ਅੰਮਿ੍ਤਸਰ, 23 ਨਵੰਬਰ (ਸਟਾਫ ਰਿਪੋਰਟਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਬਿਜਨੌਰ ਦੇ ਕਸਬਾ ਨੂਰਪੁਰ ਵਿਖੇ ...
ਰਾਜਾਸਾਂਸੀ, 23 ਨਵੰਬਰ (ਹੇਰ/ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸੀ੍ਰ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਅਬਾਦ ਕਰਕੇ ਵਿਕਸਤ ਕਰਨਾ ਤੇ ਮੋਹਰੀ ਬਨਾਉਣਾ ਮੇਰਾ ਸੁਪਨਾ ਹੈ, ਜਿਹੜਾ ਕਿ ਪਿਛਲੀ ਕੇਂਦਰ ਵਿਚਲੀ ਕਾਂਗਰਸ ਦੀ ਸਰਕਾਰ ਵੇਲੇ ...
ਅੰਮਿ੍ਤਸਰ, 23 ਨਵੰਬਰ (ਗਗਨਦੀਪ ਸ਼ਰਮਾ)-ਫ਼ਿਰੋਜ਼ਪੁਰ ਡਵੀਜ਼ਨ ਵਲੋਂ ਅੰਮਿ੍ਤਸਰ-ਮਾਨਾਂਵਾਲਾ ਸੈਕਸ਼ਨ 'ਤੇ 25 ਨਵੰਬਰ ਨੰੂ ਹੋਣ ਵਾਲਾ ਟਰੈਫ਼ਿਕ ਬਲਾਕ ਰੱਦ ਕਰ ਦਿੱਤਾ ਗਿਆ ਹੈ | ਸਿੱਟੇ ਵਜੋਂ ਉਸ ਦਿਨ ਰੇਲ ਆਵਾਜਾਈ ਪ੍ਰਭਾਵਿਤ ਨਹੀਂ ਹੋਵੇਗੀ ਤੇ ਰੇਲ ਗੱਡੀਆਂ ਆਪਣੇ ...
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਊ ਅੰਮਿ੍ਤਸਰ ਬਲਾਕ-ਏ ਵਿਖੇ ਜਾਗਿ੍ਤ ਜੀਵਨ ਵੈੱਲਫੇਅਰ ਸੁਸਾਇਟੀ ਐੱਨ. ਜੀ. ਓ. ਵਲੋਂ ਸਿਹਤ ਵਿਭਾਗ ਦੇ ਸਹਿਯੋਗ ਸਦਕਾ ਕੋਵਿਡ ਵੈਕਸੀਨ ਕੈਂਪ ਲਗਾਇਆ ਗਿਆ, ਜਿਸ ...
ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)-ਤਨਖ਼ਾਹਾਂ 'ਚ ਵਾਧੇ ਦੀ ਮੰਗ ਨੂੰ ਲੈਕੇ ਮੈਟਰੋ ਬੱਸ ਚਾਲਕਾਂ ਦੁਆਰਾ ਅੰਮਿ੍ਤਸਰ ਸ਼ਹਿਰੀ ਇਲਾਕਿਆ 'ਚ ਬੱਸ ਸੇਵਾਵਾਂ ਮੁਕੰਮਲ ਤੌਰ 'ਤੇ ਠੱਪ ਕਰਕੇ ਮੈਟਰੋ ਬੱਸ ਡੀਪੂ ਦੇ ਮੁੱਖ ਗੇਟ ਸਾਹਮਣੇ ਸ਼ੁਰੂ ਕੀਤਾ ਅਣਮਿੱਥੇ ਸਮੇਂ ਲਈ ...
ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੈਰਾਂਬਾਦ ਤੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੰਘ ਸਭਾਵਾਂ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਪਿੰਡ ਵਾਸੀਆਂ ...
ਚੱਬਾ, 23 ਨਵੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਜਸਪਾਲ ਸਿੰਘ ਜੱਸ ਆਪਣੇ ਸਾਥੀਆਂ ਸਮੇਤ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰੇਰਣਾ ...
ਅੰਮਿ੍ਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਮੀਰਾ ਚਲੀ ਸਤਿਗੁਰ ਦੇ ਧਾਮ ਇਤਿਹਾਸਕ ਸਾਂਝੀਵਾਲਤਾ ਯਾਤਰਾ ਅੱਜ ਸ੍ਰੀ ਦੁਰਗਿਆਣਾ ਮੰਦਰ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਈ | ਮਹੰਤ ਪੁਰਸ਼ੋਤਮ ਲਾਲ ਦੀ ਅਗਵਾਈ 'ਚ ਕੱਢੀ ਜਾ ਰਹੀ ਇਸ ਇਤਿਹਾਸਕ ਯਾਤਰਾ ਦੌਰਾਨ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਕਸੂਰ ਦੇ ਥਾਣਾ ਸਦਰ 'ਚ ਦੋ ਔਰਤਾਂ 'ਤੇ ਇਕ ਰਸੂਖ਼ਦਾਰ ਔਰਤ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਬ-ਇੰਸਪੈਕਟਰ ...
ਮਾਨਾਂਵਾਲਾ, 23 ਨਵੰਬਰ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ ਅੰਮਿ੍ਤਸਰ ਦੇ ਪੰਜਾਬੀ ਵਿਭਾਗ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਸਾਹਿਬ ਦਾ ਆਗਮਨ ਪੁਰਬ ਮਨਾਉਣ ਲਈ ਕਰਵਾਏ ਗਏ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਬਾਲਾਕੋਟ 'ਤੇ ਹਵਾਈ ਹਮਲਾ ਕਰਨ ਵਾਲੇ ਅਭਿਨੰਦਨ ਵਰਧਮਾਨ ਨੂੰ ਵੀਰ ਚੱਕਰ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਪਾਕਿਸਤਾਨ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਕਿਵੇਂ ਭਾਰਤ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ...
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਖਾਲਸਾ ਨਗਰ ਕੋਟ ਮਿੱਤ ਸਿੰਘ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵੱਖ-ਵੱਖ ਇਲਾਕਿਆਂ 'ਚ ਹੁੰਦਾ ਹੋਇਆ ਸਮਾਪਤੀ ...
ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਪ੍ਰਸਿੱਧ ਨਾਵਲਕਾਰ ਨਾਨਕ ਸਿੰਘ ਦੇ ਬੇਟੇ ਕੁਲਵੰਤ ਸਿੰਘ ਸੂਰੀ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਨਾਟਸ਼ਾਲਾ ਅਤੇ ਥੀਏਟਰ ਆਰਟ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ...
ਅੰਮਿ੍ਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ ਦੇ ਰਾਜਨੀਤਕ ਸ਼ਾਸਤਰ ਵਿਭਾਗ ਵਲੋਂ ਜ਼ਿਲ੍ਹਾ ਚੋਣ ਕਮਿਸ਼ਨਰ ਦੇ ਸਹਿਯੋਗ ਨਾਲ ਅੱਜ ਭਾਰਤੀ ਸੁਤੰਤਰਤਾ ਅਤੇ ਲੋਕਤੰਤਰ ਸਥਾਪਤ ਕਰਨ ਵਿਚ ਪੰਜਾਬੀਆਂ ਦਾ ਯੋਗਦਾਨ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ...
ਅੰਮਿ੍ਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡਾਇਓਸਿਸ ਆਫ ਅੰਮਿ੍ਤਸਰ (ਡੀ. ਓ. ਏ), ਸੀ. ਐੱਨ. ਆਈ. ਨੇ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਿਊ.) ਵਲੋਂ ਐਂਗਲੀਕਨ ਚਰਚ ਦੇ ਇਕ ਸਵੈ-ਕਥਿਤ ਬਿਸ਼ਪ ਤੇ ਮੈਟਰੋਪੋਲੀਟਨ ਰÏਕਸ ਬੀ. ਸੰਧੂ ਦੀ ਗਿ੍ਫਤਾਰੀ ਦੀ ...
ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਬੀਤੇ ਦਿਨੀ ਇਸ ਫਾਨੀ ਸੰਸਾਰ 'ਚੋਂ ਰੁਖਸਤ ਹੋ ਚੁੱਕੇ ਲੋਕ ਗਾਇਕਾਂ ਗੁਰਮੀਤ ਬਾਵਾ ਅਤੇ ਪ੍ਰਕਾਸ਼ਕ ਕੁਲਵੰਤ ਸਿੰਘ ਸੂਰੀ ਦੇ ਅਕਾਲ ਚਲਾਣਾ ਕਰ ਜਾਣ ਤੇ ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਵਿਖੇ ਸ਼ੋਕ ਸਭਾ ਕਰਵਾਈ ਗਈ ਜਿਸ ਉਕਤ ...
ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਵਲੋਂ ਸੋਸ਼ਲ ਮੀਡੀਆ 'ਤੇ ਸਿੱਖਾਂ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ 'ਤੇ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਉਸ ਖਿਲਾਫ਼ ਕਾਨੂੰਨੀ ...
ਛੇਹਰਟਾ, 23 ਨਵੰਬਰ (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐੱਸ.ਸੀ.ਈ.ਆਰ.ਟੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਵਿਖੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਮਨਮੀਤ ...
ਛੇਹਰਟਾ, 23 ਨਵੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਇਲਾਕਾ ਹਮੀਦਪੁਰਾ ਨਰਾਇਣਗੜ੍ਹ ਵਿਖੇ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਕਰੀਬ 12 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਨੇਕਤਾ 'ਚ ਏਕਤਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਰਮਾ ਮਹਾਜਨ ਨੇ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਡਾਇਰੈਕਟਰ ਸ੍ਰੀ ਸਤਪਾਲ ...
ਅੰਮਿ੍ਤਸਰ , 23 ਨਵੰਬਰ (ਹਰਮਿੰਦਰ ਸਿੰਘ)-ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਆਪਣੀ ਫੇਰੀ ਦੌਰਾਨ ਪੰਜਾਬ ਦੇ ਉੱਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਜਿਥੇ ...
ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਅੰਮਿ੍ਤਸਰ ਪੂਰਬੀ ਦੇ ਵਿਧਾਇਕ ਸ: ਨਵਜੋਤ ਸਿੰਘ ਸਿੱਧੂ ਆਪਣੇ ਹਲਕੇ 'ਚ ਮੁੜ ਸਰਗਰਮ ਹੋ ਗਏ ਹਨ ਜਿਨ੍ਹਾਂ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਹਾਲ ਵਿਖੇ ਪੂਰਬੀ ਹਲਕੇ ਵਿਚ ...
ਅੰਮਿ੍ਤਸਰ, 23 ਨਵੰਬਰ (ਗਗਨਦੀਪ ਸ਼ਰਮਾ)-ਪਠਾਨਕੋਟ ਛਾਉਣੀ 'ਚ ਬੰਬ ਧਮਾਕੇ ਦੀ ਘਟਨਾ ਵਾਪਰਨ ਉਪਰੰਤ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦਿਆਂ ਆਰ. ਪੀ. ਐੱਫ. ਅਤੇ ਜੀ. ਆਰ. ਪੀ. ਵਲੋਂ ਸਟੇਸ਼ਨ 'ਤੇ ਲੱਗੇ ਸੀ. ਸੀ. ਟੀ. ਵੀ. ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 52ਵੇਂ ਸਥਾਪਨਾ ਦਿਵਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰੰਮਲ ਕਰ ਲਈਆਂ ਗਈਆਂ ਹਨ | ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਮੁੱਖ ਇਮਾਰਤਾਂ ...
ਅੰਮਿ੍ਤਸਰ 23 ਨਵੰਬਰ (ਰੇਸ਼ਮ ਸਿੰਘ)-ਡੀ.ਸੀ. ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲ ਵਿਭਾਗ ਦੇ ਲੰਬਿਤ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ ਅਤੇ ਮਾਲ ਵਿਭਾਗ ਦੇ ਕੰਮਕਾਜ ਨੂੰ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੀਤਾ ...
ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਿਗਮ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਤੇ ਉੱਪ ਮੁੱਖੀਆਂ ਨਾਲ ਮੀਟਿੰਗ ਕੀਤੀ ਤੇ ਚੱਲ ਰਹੇ ਵਿਕਾਸ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਉਂਡੇਸ਼ਨ ਵਲੋਂ 'ਪਹਿਲਾ ਨਾਨਕ ਸਿੰਘ ਯਾਦਗਾਰੀ ਭਾਸ਼ਣ' ਉਪ-ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ | ...
ਅੰਮਿ੍ਤਸਰ , 23 ਨਵੰਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਸ਼ਹਿਰ ਜਿਸ ਨੂੰ ਸਮਾਰਟ ਸਿਟੀ ਦਾ ਦਰਜ਼ਾ ਵੀ ਪ੍ਰਾਪਤ ਹੈ ਪਰ ਜਦੋਂ ਸ਼ਹਿਰ ਦੇ ਕਈ ਅਜਿਹੇ ਇਲਾਕੇ ਹਨ ਜਿਥੇ ਲੱਗੇ ਕੂੜੇ ਦੇ ਢੇਰ ਸਮਾਰਟ ਅਤੇ ਇਤਿਹਾਸਕ ਨਗਰੀ ਦੀ ਦਿੱਖ ਨੂੰ ਗ੍ਰਹਿਣ ਲਗਾਉਂਦੇ ਹਨ | ਸ਼ਹਿਰ ਨੂੰ ...
ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ ਤਹਿਸੀਲ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਪੁਲਿਸ ਵਲੋਂ ਗਿ੍ਫਤਾਰ ਕੀਤੇ ਜਾਣ ਦੇ ਖ਼ਿਲਾਫ਼ ਰੈਵੀਨਿਊ ਅਫਸਰ ਐਸੋਸੀਏਸ਼ਨ ਵਲੋਂ ...
ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਆਸ਼ਾ ਵਰਕਰਜ਼ ਤੇ ਫੇਸਿਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ 21 ਨਵੰਬਰ ਨੂੰ ਉੱਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਖਿਲਾਫ ਅੰਮਿ੍ਤਸਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ...
ਅੰਮਿ੍ਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ. ਐਸ. ਏ.) ਮੋਈਦ ਯੂਸਫ਼ ਨੇ ਭਾਰਤ-ਪਾਕਿਸਤਾਨ ਸਬੰਧਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਟਲਰ ਤੋਂ ਬਾਅਦ ਦੁਨੀਆ ਦੇ ਸਭ ਤੋਂ ਵੱਡੇ ਫਾਸੀਵਾਦੀ ...
ਅੰਮਿ੍ਤਸਰ, 22 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਚੀਫ਼ ਜਸਟਿਸ ਸਾਕਿਬ ਨਿਸਾਰ ਦੀ ਵਾਇਰਲ ਹੋਈ ਇਕ ਕਥਿਤ ਆਡੀਓ 'ਚ ਉਹ ਕਿਸੇ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਨੂੰ ਜੇਲ੍ਹ 'ਚ ਬੰਦ ਕਰਨ ਦਾ ਹੁਕਮ ਦਿੰਦੇ ਹੋਏ ...
ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਅਹਿਮਦੀਆ ਭਾਈਚਾਰੇ ਵਲੋਂ 'ਸ਼ਾਂਤੀ ਸਿੰਪੋਜ਼ੀਅਮ-2021' ਦਾ 25 ਨਵੰਬਰ ਨੂੰ ਕੀਤਾ ਜਾ ਰਿਹਾ ਹੈ | 'ਸੱਚੀ ਤੇ ਟਿਕਾਊ ਵਿਸ਼ਵ ਸ਼ਾਂਤੀ' ਵਿਸ਼ੇ 'ਤੇ ਕਰਾਏ ਜਾਣ ਵਾਲੇ ਇਸ ਸੈਮੀਨਾਰ 'ਚ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ...
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਹਾਕੀ ਸੁਸਾਇਟੀ, ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤਿੰਨ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਮਿਤੀ 26-27-28 ਨਵੰਬਰ ਨੂੰ ...
ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਅਤੇ ਕਿਸਾਨ ਅੰਦੋਲਨ ਦੀ ਜਿੱਤ ਲਈ ਦਿੱਲੀ ਦੀਆਂ ਹੱਦਾਂ 'ਤੇ ਜੁਝਾਰੂ ਭੂਮਿਕਾ ਨਿਭਾਅ ਰਹੀ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ...
ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਨੇੜਲੇ ਪਿੰਡ ਭੋਏਵਾਲੀ ਵਿਖੇ ਸੀਨੀਅਰ ਅਕਾਲੀ ਆਗੂਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਦੇਵ ਸਿੰਘ ਫੌਜ, ਤੇ ਸਾਬਕਾ ਸਰਪੰਚ ਸੁਖਵੰਤ ਸਿੰਘ ਦੇ ਉੱਦਮ ਨਾਲ ਅਕਾਲੀ ਦਲ (ਬ) ਦੀ ਮਜਬੂਤੀ ਲਈ ਕਰਵਾਈ ਗਈ ਵਰਕਰਜ਼ ਮੀਟਿੰਗ ਨੂੰ ...
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨਾਲ ਇਕ ...
ਰਈਆ, 23 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਸਮਾਗਮ ਹੋਇਆ | ਜਿਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਸਿੱਖ ਜੀਵਨ ਜਾਂਚ ਬਾਬਾ ਬਕਾਲਾ ਸਾਹਿਬ ਵਲੋਂ ਗੁਰੂ ਇਤਿਹਾਸ ...
ਅਜਨਾਲਾ/ਗੱਗੋਮਾਹਲ 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਅਨੈਤਪੁਰਾ ਵਿਖੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ 13ਵਾਂ ਕਬੱਡੀ ਕੱਪ ਕਰਵਾਇਆ ਗਿਆ ...
ਤਰਸਿੱਕਾ, 23 ਨਵੰਬਰ (ਅਤਰ ਸਿੰਘ ਤਰਸਿੱਕਾ)-ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਤੇ ਕਾਰਜਕਾਰੀ ਪ੍ਰਧਾਨ ਪ੍ਰਦੇਸ਼ ਕਾਂਗਰਸ ਪੰਜਾਬ ਨੇ ਅੱਜ ਨਿੱਜੀ ਦਿਲਚਸਪੀ ਲੈਂਦਿਆਂ ਬਲਾਕ ਤਰਸਿੱਕਾ ਦੇ ਪਿੰਡਾਂ 'ਚ ਹੋਏ ਵਿਕਾਸ ਕਾਰਜਾਂ ਦਾ ਜਾਇਜ਼ਾ ...
ਜੇਠੂਵਾਲ, 23 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਤੇ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX