ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ, ਜਿਨ੍ਹਾਂ ਕੋਲ ਸੂਬੇ ਦਾ ਸਿਹਤ ਵਿਭਾਗ ਵੀ ਹੈ, ਦੇ ਭਰੋਸੇ ਤੋਂ ਬਾਅਦ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਹੜਤਾਲਾਂ ਅਤੇ ਪ੍ਰਦਰਸ਼ਨਾਂ ਨੂੰ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ | ਉਪ ਮੁੱਖ ਮੰਤਰੀ ਨੇ ਐਸੋਸੀਏਸ਼ਨਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮਰੀਜ਼ਾਂ ਦੇ ਹਿਤਾਂ ਲਈ ਸਿਹਤ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਬਹਾਲ ਕਰਨ ਲਈ ਸਹਿਮਤੀ ਦਿੱਤੀ ਹੈ | ਉਨ੍ਹਾਂ ਕਿਹਾ, 'ਮੈਡੀਕਲ ਪੈਸੇ ਦੀ ਨੈਤਿਕਤਾ ਅਨੁਸਾਰ ਬਿਮਾਰਾਂ ਦੀਆਂ ਲੋੜਾਂ ਸਵੈ-ਹਿੱਤ ਤੋਂ ਪਹਿਲਾਂ ਹੁੰਦੀਆਂ ਹਨ | ਮੈਂ ਉਨ੍ਹਾਂ ਸਾਰੀਆਂ ਐਸੋਸੀਏਸ਼ਨਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕੀਤਾ ਹੈ ਅਤੇ ਹੜਤਾਲਾਂ ਨੂੰ ਵਾਪਸ ਲੈਣ ਅਤੇ ਪ੍ਰਦਰਸ਼ਨਾਂ/ਅੰਦੋਲਨਾਂ ਨੂੰ ਖ਼ਤਮ ਕਰਨ ਦਾ ਭਰੋਸਾ ਦਿੱਤਾ ਹੈ | ਮੈਂ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਉਨ੍ਹਾਂ ਦੇ ਇਸ ਕਦਮ ਲਈ ਸਕਾਰਾਤਮਕ ਢੰਗ ਨਾਲ ਪ੍ਰਤੀਕਿਰਿਆ ਦੇਵੇਗੀ | 'ਵੇਰਵੇ ਦਿੰਦਿਆਂ ਡੀ.ਸੀ.ਐਮ ਨੇ ਦੱਸਿਆ ਕਿ ਮੰਗਲਵਾਰ ਨੂੰ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟਾਫ਼ ਨਰਸ ਯੂਨੀਅਨ, ਐਨ.ਐਚ.ਐਮ ਕਰਮਚਾਰੀਆਂ, ਏ.ਐਨ.ਐਮਜ਼, ਕੋਵਿਡ ਵਲੰਟੀਅਰਾਂ, 108 ਐਂਬੂਲੈਂਸ ਡਰਾਈਵਰਾਂ ਅਤੇ ਪੀ.ਸੀ.ਐਸ ਡਾਕਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਰੀਆਂ ਐਸੋਸੀਏਸ਼ਨਾਂ ਦੀਆਂ ਅਸਲ ਮੰਗਾਂ ਨੂੰ ਤੁਰੰਤ ਮਨਜ਼ੂਰੀ ਦੇਣ ਅਤੇ ਉਨ੍ਹਾਂ ਮੰਗਾਂ ਨੂੰ ਹੱਲ ਕਰਨ ਲਈ ਤਰੀਕੇ ਅਤੇ ਸਾਧਨ ਤਿਆਰ ਕਰਨ ਜਿਨ੍ਹਾਂ ਲਈ ਤਕਨੀਕੀ ਦਖ਼ਲ ਦੀ ਲੋੜ ਹੈ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਕਾਸ ਗਰਗ ਆਈ.ਏ.ਐਸ., ਐਮ.ਡੀ., ਐਨ.ਐਚ.ਐਮ. ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਵਿਭਾਗ ਡਾ. ਅੰਦੇਸ਼, ਡਾਇਰੈਕਟਰ ਪਰਿਵਾਰ ਭਲਾਈ ਡਾ. ਓਮ ਪ੍ਰਕਾਸ਼ ਗੋਜਰਾ ਤੇ ਡਾਇਰੈਕਟਰ ਐਨ.ਐਚ.ਐਮ. ਪੰਜਾਬ ਡਾ. ਅਰੀਤ ਕੌਰ ਹਾਜ਼ਰ ਸਨ |
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ ਅੱਜ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੈਲੀ ਕਰਕੇ ਵਿੱਦਿਆ ਭਵਨ ਅੱਗੇ ਪੱਕਾ ਧਰਨਾ ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਨਿਯੁਕਤੀ ਦੀ ਉਡੀਕ ਕਰ ਰਹੇ ਆਈ.ਏ.ਐਸ. ਅਧਿਕਾਰੀ ਮਨਦੀਪ ਸਿੰਘ ਬਰਾੜ ਨੂੰ ਹਾਰਟ੍ਰੋਨ ਦਾ ਪ੍ਰਬੰਧ ਨਿਦੇਸ਼ਕ ਅਤੇ ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਉਥਾਨ ਯੋਜਨਾ ਦਾ ਮਿਸ਼ਨ ...
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ) - ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ਼ਿਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ਕੀਲ ਮੁਹੰਮਦ ਵਲੋਂ ਮੁੱਖ ਚੋਣ ਅਧਿਕਾਰੀ ਅਤੇ ਹੋਰਨਾਂ ਨੂੰ ਪਾਰਟੀ ਬਣਾਉਂਦੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡਾਂ ਦੇ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਪੰਜਾਬ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਕੋਲ ਪੰਜਾਬ ...
ਚੰਡੀਗੜ੍ਹ, 23 ਨਵੰਬਰ (ਐਨ.ਐਸ.ਪਰਵਾਨਾ) - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਐਲਾਨ ਕੀਤਾ ਹੈ ਕਿ ਵਿਰੋਧੀ ਆਪ ਦੇ ਸਾਹਮਣੇ ਪ੍ਰੋਗਰਾਮ 11 ਦਸੰਬਰ ਨੂੰ ਮੇਵਾਤ ਏਰੀਆ ਵਿਚ ਹੋਏਗਾ, ਜਿੱਥੇ ਰਾਜ ਦੀ ਭਾਜਪਾ ਤੇ ਜੇ.ਜੇ.ਪੀ ਗਠਜੋੜ ਸਰਕਾਰ ਦਾ ਕੱਚਾ ...
ਚੰਡੀਗੜ੍ਹ, 23 ਨਵੰਬਰ (ਔਜਲਾ) - ਚੰਡੀਗੜ੍ਹ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਚੰਡੀਗੜ੍ਹ ਪੀ. ਡਬਲਿਊ. ਡੀ. ਦੇ ਕਰਮਚਾਰੀਆਂ ਨੂੰ ਸਮੇਂ ਸਿਰ ਵੇਤਨ ਨਾ ਦੇਣ ਦੇ ਸਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਵਤੀਰੇ ਦੀ ਨਿੰਦਾ ਕੀਤੀ ਹੈ | ਫੈਡਰੇਸ਼ਨ ਦੇ ਪ੍ਰਧਾਨ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੁਰੱਖਿਆ ਵਿਭਾਗ ਅਤੇ ਰਾਸ਼ਟਰੀ ਸੁਰੱਖਿਆ ਅਧਿਐਨ ਅਤੇ ਪੁਲਿਸ ਪ੍ਰਸ਼ਾਸਨ ਵਿਭਾਗ ਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਸਹਿਯੋਗ ਨਾਲ 23 ਨਵੰਬਰ ਤੋਂ 27 ਨਵੰਬਰ ਤੱਕ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਕੇਂਦਰੀ ਜਲ-ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਭਾਜਪਾ ਦੇ ਜਥੇਬੰਦੀ ਦੀ ਮਜ਼ਬੂਤੀ ਲਈ ਵਰਕਰਾਂ ਦਾ ਮਾਰਗ ਦਰਸ਼ਨ ਕੀਤਾ | ਸ਼ੇਖਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ ਅੱਜ ਦੋ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 35 ਹੋ ਗਈ ਹੈ | ਅੱਜ ਆਏ ...
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ) - ਮੋਟਰ ਮਾਰਕੀਟ, ਮਨੀਮਾਜਰਾ ਵਿਚ ਵੱਡੀ ਚੋਰੀ ਹੋਈ ਹੈ | ਪੰਚਕੂਲਾ ਸੈਕਟਰ 4 ਦੇ ਵਰਿੰਦਰ ਪਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੋਈ ਉਨ੍ਹਾਂ ਦੀ ਮੋਟਰ ਮਾਰਕੀਟ ਵਿਖੇ ਦੁਕਾਨ ਦਾ ਸ਼ਟਰ ਤੋੜ ਕੇ 7.30 ਲੱਖ ਰੁਪਏ, ...
ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ਨੂੰ ਰੱਦ ਕਰਦਿਆਂ ਅਹਿਮ ਤੌਰ 'ਤੇ ਕਿਹਾ ਹੈ ਕਿ ਘਰ ਖਰੀਦਣ ਵਾਲਾ ਵਿਅਕਤੀ ਜੋ ਰਿਹਾਇਸ਼ੀ ਇਕਾਈ ਵਿਚ ਹਿੱਸਾ ਖਰੀਦਦਾ ਹੈ, ਉਹ ਸਬੰਧਿਤ ਮੰਜ਼ਿਲ/ਹਿੱਸੇ ਦਾ ਕਬਜ਼ਾ ਲੈਣ ਤੋਂ ...
ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਥੈਲੇਸੀਮਿਕ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ 236ਵਾਂ ਖ਼ੂਨਦਾਨ ਕੈਂਪ ਪੀ.ਜੀ.ਆਈ. ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਖ਼ੂਨ ਦੇ 57 ਯੂਨਿਟ ਇਕੱਤਰ ਕੀਤੇ ਗਏ | ਟਰੱਸਟ ਦੇ ਮੈਂਬਰ ਸੈਕਟਰੀ ਰਜਿੰਦਰ ਕਾਲੜਾ ਨੇ ਪੀ.ਜੀ.ਆਈ. ਦੇ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ ਚੰਡੀਗੜ੍ਹ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਤੇ ਜਨਰਲ ਸਕੱਤਰ ਵਿਜੈ ਪਾਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਇਕ ਪੱਤਰ ਅਨੁਸਾਰ ਆਪ ਚੰਡੀਗੜ੍ਹ ਲੀਗਲ ਸੈੱਲ ਦੇ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਯੂਨੀਵਰਸਿਟੀ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਐਂਡ ਵੋਕੇਸ਼ਨਲ ਡਿਵੈਲਪਮੈਂਟ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਨੀਦਰਲੈਂਡ ਦੀ ਇਕ ਸੰਸਥਾ ਥ੍ਰੈਡ ਰਾਈਟਨ ਦੇ ਸਹਿਯੋਗ ਨਾਲ 'ਫੁਲਕਾਰੀ ਕਢਾਈ' ਦੇ ਇਤਿਹਾਸ ਅਤੇ ...
ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ) - ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਹਰਪ੍ਰੀਤ ਸੰਧੂ ਦੁਆਰਾ ਲਿਖੀ ਕੌਫ਼ੀ ਟੇਬਲ ਬੁੱਕ, 'ਸਾਡਾ ਸੋਹਣਾ ਪੰਜਾਬ' ਸਿਰਲੇਖ ਨੂੰ ਲੋਕ ਅਰਪਣ ਕੀਤਾ, ਜੋ ਕਿ ਪੰਜਾਬ ਦੇ ਮਨਮੋਹਕ ਕੁਦਰਤ ਦੇ ਸਥਾਨਾਂ ਨੂੰ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ 'ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ ਦੀ ਮੰਗ ਨੂੰ ਜਾਇਜ਼ ਐਲਾਨਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ...
ਚੰਡੀਗੜ੍ਹ, 23 ਨਵੰਬਰ (ਐਨ. ਐਸ. ਪਰਵਾਨਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਪਟਿਆਲਾ ਤੋਂ ਲੋਕ ਸਭਾ ਦੀ ਕਾਂਗਰਸੀ ਮੈਂਬਰ ਮਹਾਂਰਾਣੀ ਪ੍ਰਨੀਤ ਕੌਰ ਨੂੰ ਹੁਣ ਜ਼ਮੀਰ ਤੋਂ ਕੰਮ ਲੈਣਾ ਚਾਹੀਦਾ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਅੰਗਰੇਜ਼ੀ ਅਤੇ ਸੱਭਿਆਚਾਰਕ ਅਧਿਐਨ ਵਿਭਾਗ ਦੇ ਪ੍ਰੋਫੈਸਰ ਦੀਪਤੀ ਗੁਪਤਾ ਨੇ ਅਗਲੇ ਹੁਕਮਾਂ ਤੱਕ ਡੀਨ ਅੰਤਰਰਾਸ਼ਟਰੀ ਵਿਦਿਆਰਥੀ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਡਾ. ਅੰਜੂ ...
ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ) - ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ 'ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਸਾਰੇ ਜ਼ੋਨਾਂ ਦੇ ਆਈ.ਜੀਜ/ ਡੀ.ਆਈ.ਜੀਜ ...
ਚੰਡੀਗੜ੍ਹ, 23 ਨਵੰਬਰ (ਐਨ. ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ 25 ਨਵੰਬਰ, 2021 ਨੂੰ ਦੁਪਹਿਰ 3 ਵਜੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਚ ਚੌਥੀ ਮੰਜਿਲ 'ਤੇ ਸਥਿਤ ਕਮੇਟੀ ਰੂਮ ਵਿਚ ਹੋਵੇਗੀ | ਇਹ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ਵਿਭਾਗ ਮਲਟੀ ਡਿਸਮਲਿਟਰੀ ਰਿਸਰਚ ਸੈਂਟਰ ਦੇ ਪ੍ਰੋਫੈਸਰ ਡਾ. ਅਮਨੀਤ ਗਿੱਲ ਵਲੋਂ ਸੰਪਾਦਕ ਪੁਸਤਕ 'ਇੰਡੀਆ ਐਟ 75' ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ...
ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਪੈਨਲ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਬੇਘਰਿਆਂ ਤੇ ਲੋੜਵੰਦਾਂ ਨੂੰ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਸ਼ਹਿਰ ਦੇ ਵਾਰਡ ਨੰਬਰ-29 ਤੋਂ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਨੇ ਅੱਜ ਆਪਣੇ ਵਾਰਡ ਦੇ ਪਾਰਕਾਂ ਦੇ ਸੁੰਦਰੀਕਰਨ ਦੀ ਮੁਹਿੰਮ ਦਾ ਆਗਾਜ਼ ਕੀਤਾ | ਵਾਰਡ ਦੇ ਕਈ ਪਤਵੰਤਿਆਂ ਦੀ ਮੌਜੂਦਗੀ ਵਿਚ ਗੱਲਬਾਤ ਕਰਦਿਆਂ ਬੀਬੀ ...
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ) - ਗੁਲਾਬਗੜ੍ਹ ਸੜਕ 'ਤੇ 10 ਨੰਬਰ ਗਲੀ ਵਿਚ ਦਿਨ-ਦਿਹਾੜੇ ਚੋਰ ਇਕ ਘਰ ਦੇ ਤਾਲੇ ਤੋੜ ਕੇ 4 ਲੱਖ ਦੇ ਗਹਿਣੇ ਅਤੇ 13 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਜਾਣ ਦੇ ਮਾਮਲੇ ਵਿਚ ਪੁਲਿਸ ਦੇ ਹੱਥ ਅਹਿਮ ਸਬੂਤ ਲੱਗੇ ਹਨ | ਚੋਰੀ ਦੀ ਵੱਡੀ ...
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨ ਵਲੋਂ ਯੂਨੀਵਰਸਿਟੀ ਦੇ ਵਿਦਿਆਰਥੀ ਸੈਂਟਰ ਅਤੇ ਪ੍ਰਬੰਧਕੀ ਬਲਾਕ ਕੰਟੀਨ ਕੈਲਾਸ਼ ਟੀ ਸਟਾਲ ਸਮੇਤ ਖਾਣ ਪੀਣ ਦੀਆਂ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਹੁਕਮ ਜਾਰੀ ਕੀਤੇ ਗਏ | ਇਨ੍ਹਾਂ ...
ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਖੈਰਪੁਰ) - ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਵਿਖੇ ਨੌਵੀਂ ਤੇ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਇਕ ਵਿਗਿਆਨਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਲਗਭਗ 110 ਵਿਦਿਆਰਥਣਾਂ ਨੇ ਹਿੱਸਾ ਲਿਆ | ਸਾਇੰਸ ਮਿਸਟ੍ਰੈਸ ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਬੀ. ਸੀ. ਸੀ. ਆਈ. ਵਲੋਂ ਪੰਜਾਬ ਕਿ੍ਕਟ ਐਸੋਸੀਏਸ਼ਨ ਦੀ ਮੇਜਬਾਨੀ ਤਹਿਤ ਮੁਹਾਲੀ ਵਿਖੇ ਕਰਵਾਏ ਜਾ ਰਹੇ ਅੰਡਰ-25 ਸਟੇਟ ਏ ਇਲੀਟ-ਈ ਵਰਗ ਕ੍ਰਿਕਟ ਮੁਕਾਬਲੇ ਵਿਚ ਯੂ. ਪੀ. ਸੀ. ਏ. ਨੇ ਸੌਰਾਸ਼ਟਰ ਨੂੰ 78 ਦੌੜਾਂ ਨਾਲ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਮਾਜਰੀ ਵਿਖੇ ਦਰਜ ਲੜਕੀ ਨੂੰ ਚਾਕੂ ਦੀ ਨੋਕ 'ਤੇ ਧਮਕਾ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਕੁਲਵੰਤ ਸਿੰਘ ਉਰਫ਼ ਗਗਨ ਵਾਸੀ ਪਿੰਡ ਮਾਣਕਪੁਰ ਸ਼ਰੀਫ (ਮੁਹਾਲੀ) ਨਾਂਅ ਦੇ ਨੌਜਵਾਨ ਨੂੰ ਵਧੀਕ ਜ਼ਿਲ੍ਹਾ ਸੈਸ਼ਨ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਫੇਜ਼ 1 ਦੇ ਪਾਰਕ ਨੰਬਰ 2 ਅਤੇ ਨਾਲ ਲੱਗਦੀਆਂ ਕਨਾਲ ਦੀਆਂ ਕੋਠੀਆਂ ਦੇ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਇਲਾਕਾ ਵਾਸੀਆਂ ...
ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ) - ਥਾਣਾ ਫੇਜ਼-1 ਅਧੀਨ ਪੈਂਦੇ ਇਲਾਕੇ ਵਿਚ ਰਾਹਗਿਰਾਂ ਤੋਂ ਮੋਬਾਇਲ ਫੋਨ ਅਤੇ ਨਕਦੀ ਖੋਹਣ ਵਾਲੇ 2 ਝਪਟਮਾਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਅਜੇ ਉਰਫ਼ ਕਮਲ ...
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ) - ਥਾਣਾ ਸਿਟੀ ਪੁਲਿਸ ਖਰੜ ਵਲੋਂ ਦੜਾ ਸੱਟਾ ਲਗਾਉਣ ਦੇ ਸਬੰਧ 'ਚ ਦੋਵਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਖਰੜ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਨਾਜ਼ ਮੰਡੀ ਖਰੜ ਵਿਖੇ ...
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ) - ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੁਰਾਣੀ ਮੋਰਿੰਡਾ ਸੜਕ ਖਰੜ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਮੁੜਦੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਖੇਡਾਂ ਦੀ ਦੁਨੀਆ ਵਿਚ ਜਿਥੇ ਖਿਡਾਰੀ ਆਪਣੇ ਮਨੋਬਲ ਅਤੇ ਖੇਡ ਕਲਾ ਦਾ ਪ੍ਰਗਟਾਵਾ ਕਰਕੇ ਆਪਣਾ ਅਤੇ ਆਪਣੇ ਮਾਂ-ਬਾਪ ਦਾ ਨਾਂਅ ਦੇਸ਼-ਵਿਦੇਸ਼ ਵਿਚ ਰੌਸ਼ਨ ਕਰਦੇ ਹਨ, ਉਥੇ ਇਕ ਤੰਦਰੁਸਤ ਨਾਗਰਿਕ ਬਣ ਕੇ ਇਕ ਉਸਾਰੂ ਸਮਾਜ ਦੀ ...
ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ) - ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਪਿੰਡ ਥਾਣਾ ਗੋਬਿੰਦਗੜ੍ਹ ਵਿਖੇ ਪਹੁੰਚੇ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਦਿਆਂ ਹੀ ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਢਲੀ ਸਿਖਿਆ ਵਿਭਾਗ ਨੇ ਨਵੇਂ ਚੋਣ ਕੀਤੇ ਕਲਾ ਅਧਿਆਪਕਾਂ ਨੂੰ ਨਿਯੁਕਤੀ ਦੇ ਲਈ ਵਿਕਲਪ ਭਰਨ ਦੇ ਲਈ ਮੌਕਾ ਦੇਣ ਦਾ ਫੈਸਲਾ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈਪੀਐਸ ਅਤੇ ਇਕ ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਕੁਰੂਕਸ਼ੇਤਰ ਦੇ ਪਿੁਲਸ ਸੁਪਰਡੈਂਟ ਧੀਰਜ ਕੁਮਾਰ ਨੂੰ ਕਮਾਂਡੇਂਟ, ਤੀਜੀ ...
ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ ਦਲਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਰਾਜ ਵਿਚ ਖਾਦਾਂ ਦੀ ਕਮੀ ਨਹੀਂ ਹੋਵੇਗੀ ਅਤੇ ਕਿਸਾਨਾਂ ਨੂੰ ਰਬੀ ਫਸਲਾਂ ਦੀ ਬਿਜਾਈ ਦੌਰਾਨ ਵਿਚ ਕੋਈ ਮੁਸ਼ਕਲ ...
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ) - ਬੀਤੀ ਰਾਤ ਚੰਡੀਗੜ੍ਹ ਅੰਬਾਲਾ ਮੁੱਖ ਸੜਕ 'ਤੇ ਘੱਗਰ ਪੁਲ ਨੇੜੇ ਵਾਪਰੇ ਦਰਦਨਾਕ ਹਾਦਸੇ ਵਿਚ ਇਕ 32 ਸਾਲਾ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬੱਬੂ ਕੁਮਾਰ ਵਾਸੀ ਪਿੰਡ ਮੁਬਾਰਿਕਪੁਰ ਦੇ ਰੂਪ ਵਿਚ ਹੋਈ ਹੈ ਜੋ ਪੇਸ਼ੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਸੁਖਬੀਰ ਸਿੰਘ ਬਾਦਲ ਵਲੋਂ ਆਪਣੀ ਪਾਰਟੀ ਦੇ ਆਗੂਆਂ ਨੂੰ ਆਉਣ ਵਾਲੇ ਦਿਨਾਂ ਵਿਚ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਣ ਦੇ ਕੀਤੇ ਗਏ ਐਲਾਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਲਗਾ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਧਰਨੇ 'ਚ ਪਹੰੁਚ ਕੇ ਆਮ ਆਦਮੀ ਪਾਰਟੀ ਦੇ ...
ਅਦਾਲਤ ਵਿਚ ਪੇਸ਼ੀ ਦÏਰਾਨ ਵਿਜੀਲੈਂਸ ਨੇ ਅਦਾਲਤ ਨੂੰ ਕੁਝ ਦਸਤਾਵੇਜ਼ ਦਿੱਤੇ ਹਨ, ਜਿਸ ਵਿਚ ਵਿਜੀਲੈਂਸ ਨੇ ਦੱਸਿਆ ਹੈ ਕਿ ਕਿਵੇਂ ਓ. ਐਮ. ਆਰ ਸ਼ੀਟ ਵਿਚ ਅੰਕਾਂ ਦੀ ਹੇਰਾਫੇਰੀ ਕੀਤੀ ਗਈ¢ ਦਸਤਾਵੇਜ਼ ਵਿਚ ਵਿਜੀਲੈਂਸ ਨੇ ਦੱਸਿਆ ਕਿ ਮੁਲਜ਼ਮ ਨਵੀਨ ਡੈਂਟਲ ਸਰਜਨ ਲਈ ...
ਪੰਚਕੂਲਾ, 23 ਨਵੰਬਰ (ਕਪਿਲ) - ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਡੈਂਟਲ ਸਰਜਨ ਭਰਤੀ ਧੋਖਾਧੜੀ ਮਾਮਲੇ ਵਿਚ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਡਿਪਟੀ ਸਕੱਤਰ ਐਚ. ਸੀ. ਐਸ. ਮੁਲਜ਼ਮ ਅਨਿਲ ਨਾਗਰ, ਅਸ਼ਵਨੀ ਅਤੇ ਨਵੀਨ ਨੂੰ ਅੱਜ ਰਿਮਾਂਡ ਪੂਰਾ ਹੋਣ 'ਤੇੇ ਰਾਜ ਵਿਜੀਲੈਂਸ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ 6 ਮੁਹਾਲੀ ਦੀ ਲਾਇਬ੍ਰੇਰੀ ਵਿਖੇ ਪੰਜਾਬੀ ਮਾਹ ਨਵੰਬਰ 2021 ਨੂੰ ਸਮਰਪਿਤ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਪੰਜਾਬੀ ਭਾਸ਼ਾ, ਮਾਂ ਬੋਲੀ, ...
ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦਾ ਵਫ਼ਦ ਕੌਂਸਲ ਦੇ ਚੇਅਰਮੈਨ ਮਨਜਿੰਦਰ ਸਿੰਘ ਮੱਤੇਨੰਗਲ ਅਤੇ ਸੀਨੀਅਰ ਵਾਈਸ ਚੇਅਰਮੈਨ ਦਿਲਪ੍ਰੀਤ ਸਿੰਘ ਲੋਹਟ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਾ ...
ਲਾਲੜੂ, 23 ਨਵੰਬਰ (ਰਾਜਬੀਰ ਸਿੰਘ) - ਕੁੱਲ ਹਿੰਦ ਕਿਸਾਨ ਸਭਾ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਜਸਪਾਲ ਸਿੰਘ ਦੱਪਰ ਦੀ ਅਗਵਾਈ ਹੇਠ ਪਿੰਡ ਦੱਪਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ-ਮਜ਼ਦੂਰ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਪਿੰਡ ਵੱਡੀ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਪੁਆਧੀ ਪੰਜਾਬੀ ਸੱਥ ਮੁਹਾਲੀ ਦਾ 18ਵਾਂ ਸਾਲਾਨਾ ਸਨਮਾਨ ਸਮਾਗਮ 2021, ਸ਼ਿਵਾਲਿਕ ਪਬਲਿਕ ਸਕੂਲ ਫ਼ੇਜ਼-6, ਮੁਹਾਲੀ ਵਿਖੇ 28 ਨਵੰਬਰ, 2021 (ਐਤਵਾਰ) ਨੂੰ 10.30 ਵਜੇ ਸਵੇਰੇ ਆਯੋਜਿਤ ਕੀਤਾ ਜਾ ਰਿਹਾ ਹੈ | ਸੱਥ ਦੇ ਮੁਖੀ ਮਨਮੋਹਨ ਸਿੰਘ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਸਨੇਟਾ ਵਿਖੇ ਬਾਬਾ ਬੰਦਾ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਕਬੱਡੀ ਕੱਪ ਦੇ ਫਾਈਨਲ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੱਖ ਮਹਿਮਾਨ ਵਜੋਂ ...
ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ) - ਮੋਹਾਲੀ ਨਿਗਮ ਵਲੋਂ ਮੁਹਾਲੀ ਵਿਚ ਲੋੜੀਂਦੀਆਂ ਥਾਵਾਂ ਉੱਤੇ ਟ੍ਰੈਫਿਕ ਦਾ ਲੋਡ ਘਟਾਉਣ ਲਈ ਸਲਿੱਪ ਸੜਕਾਂ ਬਣਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਸਲਿੱਪ ਸੜਕਾਂ ਦੇ ਕੰਮ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX