ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਮੱਘਰ ਸੰਮਤ 553

ਰੂਪਨਗਰ

ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਵਲੋਂ ਮੁੱਖ ਮੰਤਰੀ ਦੇ ਹਲਕੇ 'ਚ ਝੰਡਾ ਮਾਰਚ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਸੰਬੰਧੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਧਾਰੀ ਗਈ ਚੁੱਪੀ ਦੇ ਖ਼ਿਲਾਫ਼ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਵਿਚ ਝੰਡਾ ਮਾਰਚ ਕੀਤਾ ਗਿਆ | ਇਹ ਝੰਡਾ ਮਾਰਚ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਬੇਲਾ, ਵਜੀਦਪੁਰ, ਖੋਖਰਾਂ, ਡੱਲਾ, ਬਹਿਰਾਮਪੁਰ ਬੇਟ, ਮਹਿਤੋਤ, ਫਤਿਹਪੁਰ, ਜੰਡ ਸਾਹਿਬ, ਧੋਲਰਾਂ, ਕਤਲੋਰ, ਕੰਦੋਲਾ, ਸੰਧੂਆਂ, ਸੈਦਪੁਰ, ਭੂੜੇ, ਪਿੱਪਲ ਮਾਜਰਾ ਸਮੇਤ ਹਲਕੇ ਦੇ ਦਰਜਨਾਂ ਪਿੰਡਾਂ ਵਿੱਚੋਂ ਦੀ ਗੁਜ਼ਰਦਾ ਹੋਇਆ ਮੋਰਿੰਡਾ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਜਾ ਕੇ ਸਮਾਪਤ ਹੋਇਆ | ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫ਼ਰੰਟ ਦੇ ਆਗੂਆਂ ਜਰਮਨਜੀਤ ਸਿੰਘ, ਸੁਖਦੇਵ ਸਿੰਘ ਸੈਣੀ, ਬਾਜ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾਂ, ਤੀਰਥ ਸਿੰਘ ਬਾਸੀ, ਕੁਲਬਰਨ ਸਿੰਘ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਸਾਂਝੇ ਫ਼ਰੰਟ ਦੀ ਮੰਗ ਅਨੁਸਾਰ ਤਨਖ਼ਾਹ ਕਮਿਸ਼ਨ ਵਿਚ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਸੋਧਾਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਵੱਡੇ ਪੱਧਰ ਤੇ ਇਸ਼ਤਿਹਾਰਬਾਜ਼ੀ ਕਰਕੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਅਸਲੀਅਤ ਪੰਜਾਬ ਸਰਕਾਰ ਦੁਆਰਾ ਅਜੇ ਤੱਕ ਇਕ ਵੀ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤੀ ਗਿਆ | ਇਸੇ ਤਰ੍ਹਾਂ ਮਾਣ ਭੱਤਾ ਵਰਕਰਾਂ ਨੂੰ ਨਿਗੂਣਾ ਮਾਣ-ਭੱਤਾ ਦੇ ਕੇ ਸਰਕਾਰ ਘੱਟੋ-ਘੱਟ ਉਜ਼ਰਤਾਂ ਕਾਨੂੰਨ ਨੂੰ ਦੀ ਉਲੰਘਣਾ ਕਰਦਿਆਂ ਸਭ ਤੋਂ ਵੱਧ ਪੀੜਤ ਵਰਗ ਦਾ ਲਗਾਤਾਰ ਸ਼ੋਸ਼ਣ ਕਰ ਰਹੀ ਹੈ | ਇਸ ਮੌਕੇ ਮੁਲਾਜ਼ਮ ਆਗੂਆਂ ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਮਲਾਗਰ ਸਿੰਘ ਖਮਾਣੋ, ਮੱਖਣ ਵਾਹਦਪੁਰੀ, ਜਸਵੀਰ ਸਿੰਘ ਚੋਟੀਆਂ, ਕੁਲਬੀਰ ਮੋਗਾ ਆਦਿ ਨੇ ਵੀ ਸੰਬੋਧਨ ਕੀਤਾ |

ਤਨਖ਼ਾਹ ਬੈਂਡ ਲਾਗੂ ਕਰਨ ਲਈ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਪਾਵਰਕਾਮ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਜਥੇਬੰਦੀਆਂ ਵਲੋਂ ਤਨਖ਼ਾਹ ਬੈਂਡ ਦੇ ਮਸਲੇ ਉੱਤੇ ਸਾਂਝੇ ਤੌਰ ਤੇ ਰੋਸ ਰੈਲੀ ਅਤੇ ਮਾਰਚ ਕਰਕੇ ਪਾਵਰਕਾਮ ਪ੍ਰਬੰਧਕਾਂ ਦੀ ਅਰਥੀ ਫੂਕੀ ਅਤੇ ਸਬ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 25 ਤੋਂ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਪੱਤਰ ਪ੍ਰੇਰਕ)-ਸਕਿਊਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਰੂਪਨਗਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ਨਿਯੁਕਤੀ ...

ਪੂਰੀ ਖ਼ਬਰ »

ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਮੋਰਿੰਡਾ, 23 ਨਵੰਬਰ (ਕੰਗ)-ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਯੂਨੀਅਨ ...

ਪੂਰੀ ਖ਼ਬਰ »

7000 ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਭਲਕੇ ਚੰਡੀਗੜ੍ਹ ਵਿਖੇ ਸੀ.ਐਮ. ਹਾਊਸ ਦਾ ਕਰਨਗੇ ਘਿਰਾਓ

ਰੂਪਨਗਰ, 23 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ) - 25 ਨਵੰਬਰ ਨੂੰ ਪੂਰੇ ਪੰਜਾਬ ਵਿਚੋਂ ਹਜ਼ਾਰਾਂ ਦੀ ਗਿਣਤੀ 'ਚ ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਚੰਡੀਗੜ੍ਹ ਵਿਖੇ ਰੈਲੀ ਕਰਨਗੇ ਅਤੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ | ਇਹ ਜਾਣਕਾਰੀ ਕੰਪਿਊਟਰ ਅਧਿਆਪਕ ...

ਪੂਰੀ ਖ਼ਬਰ »

ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਮੁਲਤਵੀ

ਮੋਰਿੰਡਾ, 23 ਨਵੰਬਰ (ਕੰਗ) - ਸਰਕਾਰੀ ਸਕੂਲਜ਼ ਗਜ਼ਟਿਡ ਆਫ਼ੀਸਰਜ਼ ਐਸੋਸੀਏਸ਼ਨ ਪੰਜਾਬ ਵਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ 24 ਨਵੰਬਰ ਨੂੰ ਮੋਰਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼੍ਰੋ: ਅ: ਦਲ ਵਲੋਂ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਅਤੇ ਹੋਰ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਉਪਰੰਤ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਨਾਲ ਜੀਰੀ ਚੁੱਕਣ ਦਾ ਵਾਅਦਾ ਨਹੀਂ ਹੋ ਰਿਹਾ ਪੂਰਾ-ਸੰਯੁਕਤ ਕਿਸਾਨ ਮੋਰਚਾ

ਮੋਰਿੰਡਾ, 23 ਨਵੰਬਰ (ਕੰਗ)-ਅੱਜ ਇੱਥੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਪਰਮਿੰਦਰ ਸਿੰਘ ਚਲਾਕੀ, ਰੇਸ਼ਮ ਸਿੰਘ ਬਡਾਲੀ, ਚਰਨਜੋਤ ਸਿੰਘ ਬਡਾਲੀ, ਦਲਜੀਤ ਸਿੰਘ ਚਲਾਕੀ, ਪਰਮਜੀਤ ਸਿੰਘ ਅਮਰਾਲੀ, ਸੁਖਦੀਪ ਸਿੰਘ ਭੰਗੂ, ਬਹਾਦਰ ਸਿੰਘ ਕਲਾਰਾਂ, ਅਜੈਬ ਸਿੰਘ ਮੁੰਡੀਆਂ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਬੈਠਕ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਇੱਕ ਅਹਿਮ ਬੈਠਕ ਯੂਨੀਅਨ ਆਗੂ ਕੁਲਵੰਤ ਸਿੰਘ ਭਾਓਵਾਲ ਤੇ ਨਰੇਸ਼ ਸਿੰਘ ਰਾਮਪੁਰ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਬਲਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ, ਨਿੱਕੂਵਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਜ਼ਾਰਾ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਕਰਵਾਏ ਇਸ ...

ਪੂਰੀ ਖ਼ਬਰ »

ਮਹਿਲਾਵਾਂ ਲਈ ਕੇਜਰੀਵਾਲ ਵਲੋਂ ਕੀਤੇ ਐਲਾਨ ਪਿੱਛੋਂ ਵਿਧਾਇਕ ਸਦੋਆ ਦੀ ਪਤਨੀ ਨੇ ਵੰਡੇ ਲੱਡੂ

ਨੂਰਪੁਰ ਬੇਦੀ, 23 ਨਵੰਬਰ (ਵਿੰਦਰ ਪਾਲ ਝਾਂਡੀਆ) - ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ਉੱਤੇ ਹਨ ਅਤੇ ਉਨ੍ਹਾਂ ਵਲੋਂ ਮੋਗਾ ਵਿਖੇ ਮਹਿਲਾਵਾਂ ਦੀ ਭਲਾਈ ਲਈ ਐਲਾਨ ਕੀਤੇ ਗਏ ਹਨ | ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿਚ ...

ਪੂਰੀ ਖ਼ਬਰ »

ਮਾਤਾ ਸੀਤਲਾ ਮੰਦਰ ਵਿਖੇ ਕਰਵਾਇਆ ਧਾਰਮਿਕ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ.ਨਿੱਕੂਵਾਲ) - ਇਥੋਂ ਦੇ ਪ੍ਰਾਚੀਨ ਮਾਤਾ ਸੀਤਲਾ ਮੰਦਰ ਵਿਖੇ ਪ੍ਰਬੰਧਕ ਬਾਬਾ ਬਚਨ ਦਾਸ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਚੋਈ ਬਾਜ਼ਾਰ ਤੋਂ ਇੱਕ ਸ਼ੋਭਾ ਯਾਤਰਾ ਕੱਢੀ ਗਈ ਜਦੋਂਕਿ ਚੰਡੇਸਰ ਦੀ ਭਗਤ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਮੋਰਿੰਡਾ, 23 ਨਵੰਬਰ (ਪਿ੍ਤਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਅਧਿਆਪਕ ਕਰਮਜੀਤ ਸਿੰਘ ਅਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਕਲਮ ਨਾਲ ਸੁੰਦਰ ਲਿਖਾਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਅੰਤਰ ਕਾਲਜ ਜੂਡੋ ਅਤੇ ਕੁਸ਼ਤੀ ਮੁਕਾਬਲਿਆਂ 'ਚ ਖੱਟਿਆ ਨਾਮਣਾ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਦੇ ਖਿਡਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਜੂਡੋ ਅਤੇ ਕੁਸ਼ਤੀ ਮੁਕਾਬਲਿਆਂ ਵਿਚ ਭਾਗ ਲਿਆ ਗਿਆ | ਇਹਨਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਦਾ ਵੱਡਾ ਕਾਫ਼ਲਾ ਸਿੰਘੂ ਬਾਰਡਰ ਲਈ ਸਰਥਲੀ ਗਰਾਊਾਡ ਤੋਂ ਭਲਕੇ ਹੋਵੇਗਾ ਰਵਾਨਾ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਕਿਰਤੀ ਕਿਸਾਨ ਮੋਰਚਾ ਰੋਪੜ ਦਾ ਵੱਡਾ ਕਾਫ਼ਲਾ 25 ਨਵੰਬਰ ਨੂੰ ਸਵੇਰੇ 11 ਵਜੇ ਸਰਥਲੀ ਗਰਾਉਂਡ ਤੋਂ ਸਿੰਘੂ ਬਾਰਡਰ ਲਈ ਰਵਾਨਾ ਹੋਵੇਗਾ | ਕਿਰਤੀ ਕਿਸਾਨ ਮੋਰਚਾ ਰੋਪੜ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਕੂਲ ਲਈ 21 ਹਜ਼ਾਰ ਰੁਪਏ ਤੇ ਐਲ. ਈ. ਡੀ. ਭੇਟ

ਨੰਗਲ, 23 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਡਬਲ ਈ. ਬਲਾਕ ਨੰਗਲ ਦੀ ਕਰਮਯੋਗੀ ਅਧਿਆਪਕਾ ਰੇਨੂੰ ਕੌਸ਼ਲ ਸਟੇਟ ਐਵਾਰਡੀ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ ਇੱਕੀ ਹਜ਼ਾਰ ਰੁਪਏ ਅਤੇ ਐਲ. ਈ. ਡੀ. ਭੇਟ ਕੀਤੀ ਹੈ | ਮੈਡਮ ਰੇਨੂੰ ਅਨੁਸਾਰ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਵਲੋਂ ਵਾਰਡ ਨੰ.- 5 ਦੇ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਨਗਰ ਕੌਂਸਲ ਨੰਗਲ ਵਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 5 ਇੰਦਰਾ ਨਗਰ ਨਜ਼ਦੀਕ ਕਮਿਊਨਿਟੀ ਸੈਂਟਰ ਦੇ ਨਾਲ ਗੁਜ਼ਰਦੇ ਬਰਸਾਤੀ ਨਾਲੇ ਦੀ ਸਫ਼ਾਈ ਦਾ ਕੰਮ ਪ੍ਰਧਾਨ ਸੰਜੇ ਸਾਹਨੀ ਵਲੋਂ ਸ਼ੁਰੂ ਕਰਵਾਇਆ ਗਿਆ | ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਰੋਪੜ ਫੇਰੀ ਨੂੰ ਲੈ ਕੇ ਬੀਬੀ ਕੁਲਵਿੰਦਰ ਕੌਰ ਵਲੋਂ ਔਰਤਾਂ ਨੂੰ ਕੀਤਾ ਲਾਮਬੰਦ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਮੂਸਾਪੁਰ ਵਿਖੇ ਇੱਕ ਇਕੱਠ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਮਨਿੰਦਰ ਵਰਮਾ ਬਜਰੂੜ ਨੂੰ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ

ਨੂਰਪੁਰ ਬੇਦੀ, 23 ਨਵੰਬਰ (ਵਿੰਦਰ ਪਾਲ ਝਾਂਡੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਜਰੂੜ ਦੇ ਪਾਰਟੀ ਦੇ ਜੁਝਾਰੂ ਆਗੂ ਮਨਿੰਦਰ ਵਰਮਾ ਬਜਰੂੜ ਨੂੰ ਪਾਰਟੀ ਪ੍ਰਤੀ ਮਿਹਨਤ, ਇਮਾਨਦਾਰੀ, ਵਫ਼ਾਦਾਰੀ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 23 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਅੱਜ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਬੜੀ ਹੀ ਘੱਟ ਤਨਖ਼ਾਹ 'ਤੇ ਕੰਮ ਕਰਦੇ ਇਹ ਟੀਚਰ ਮੰਗ ਕਰ ਰਹੇ ਹਨ ...

ਪੂਰੀ ਖ਼ਬਰ »

ਸ਼ੂਗਰ ਮਿੱਲ ਮੋਰਿੰਡਾ 28 ਤੋਂ ਹੋਵੇਗਾ ਚਾਲੂ

ਮੋਰਿੰਡਾ, 23 ਨਵੰਬਰ (ਪਿ੍ਤਪਾਲ ਸਿੰਘ) - ਸਹਿਕਾਰੀ ਖੰਡ ਮਿੱਲ ਮੋਰਿੰਡਾ ਆਪਣਾ ਪੜ੍ਹਾਈ ਸੀਜ਼ਨ 2021-22 ਲਈ 28 ਨਵੰਬਰ ਤੋਂ ਚਾਲੂ ਹੋਵੇਗਾ ਇਸ ਸਬੰਧੀ ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਦਤਾਰਪੁਰ ਨੇ ਦੱਸਿਆ ਕਿ ਇਸ ਮੌਕੇ ਸਵੇਰੇ 11 ਵਜੇ ਸ੍ਰੀ ਅਖੰਡ ...

ਪੂਰੀ ਖ਼ਬਰ »

ਕਾਹਨਪੁਰ ਖੂਹੀ ਵਿਖੇ ਇਕ ਰੋਜ਼ਾ ਕਬੱਡੀ ਕੱਪ ਕਰਵਾਇਆ

ਕਾਹਨਪੁਰ ਖੂਹੀ, 23 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਥਾਨਕ ਖੇਡ ਗਰਾਊਾਡ ਵਿਖੇ ਪਿੰਡ ਵਾਸੀਆਂ ਵਲੋਂ ਇੱਕ ਰੋਜ਼ਾ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ 52 ਕਿੱਲੋ ਭਾਰ ਵਰਗ ਦੇ ਮੈਚ ਕਰਵਾਏ ਗਏ | ਇਸ ਟੂਰਨਾਮੈਂਟ ਵਿਚ ਵੱਖ ਵੱਖ ਖੇਡ ਅਕੈਡਮੀਆਂ ਵਲੋਂ ਭਾਗ ਲਿਆ ਗਿਆ | ਇਸ ...

ਪੂਰੀ ਖ਼ਬਰ »

ਤਖ਼ਤਗੜ੍ਹ ਸਿੱਖਿਆ ਬਲਾਕ ਦੇ ਸਰਕਾਰੀ ਸਕੂਲਾਂ ਦੇ ਮਿਡਲ ਵਿੰਗ ਦਾ ਸਾਇੰਸ ਮੇਲਾ ਕਰਵਾਇਆ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਿੱਖਿਆ ਵਿਭਾਗ ਵਲੋਂ ਤਖ਼ਤਗੜ੍ਹ ਸਿੱਖਿਆ ਬਲਾਕ ਦੇ ਸਰਕਾਰੀ ਸਕੂਲਾਂ ਦਾ ਮਿਡਲ ਵਿੰਗ ਦਾ ਬਲਾਕ ਪੱਧਰੀ ਸਾਇੰਸ ਮੇਲਾ ਅੱਜ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਕਰਵਾਇਆ ਗਿਆ ਜਿਸ ਵਿਚ ਤਖ਼ਤਗੜ੍ਹ ਬਲਾਕ ਦੇ ਸਮੂਹ ...

ਪੂਰੀ ਖ਼ਬਰ »

ਬਿਜਲੀ ਸਪਲਾਈ ਬੰਦ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਮੋਰਿੰਡਾ, 23 ਨਵੰਬਰ (ਤਰਲੋਚਨ ਸਿੰਘ ਕੰਗ) - ਮੋਰਿੰਡਾ ਨਜ਼ਦੀਕੀ ਪਿੰਡ ਸ਼ਾਂਤਪੁਰ, ਸਮਰੌਲੀ, ਰੋਲੂਮਾਜਰਾ, ਸਮਾਣਾ ਕਲਾਂ ਤੇ ਓਇੰਦ ਦੇ ਵਸਨੀਕ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ...

ਪੂਰੀ ਖ਼ਬਰ »

ਸਰਕਾਰੀ ਸੀ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਸਾਇੰਸ ਮੇਲੇ ਲਗਾਇਆ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ) - ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਆਯੋਜਿਤ ਕੀਤਾ ਗਿਆ | ਸਾਇੰਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਚੇਅਰਮੈਨ ਭਾਗ ਸਿੰਘ ਦਾ ਕਾਂਗਰਸ ਐਸ. ਸੀ. ਸੈੱਲ ਵਲੋਂ ਸਨਮਾਨ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ) - ਕਾਂਗਰਸ ਐਸ. ਸੀ. ਵਿੰਗ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਹੋਈ ਜਿਸ 'ਚ ਹਾਲ ਹੀ 'ਚ ਐਸ. ਸੀ. ਭੌ-ਵਿਕਾਸ ਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਬਣੇ ਸਾਬਕਾ ਵਿਧਾਇਕ ਭਾਗ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਵਿਖੇ ਸਵੀਪ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸੰਬੰਧੀ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ) - ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਆਈ. ਟੀ. ਆਈ. ਅਗੰਮਪੁਰ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਸੰਸਥਾ ਦੇ ਪਿ੍ੰਸੀਪਲ ਸਰਵਜੀਤ ਸਿੰਘ ਦੀ ਅਗਵਾਈ 'ਚ ਸਵੀਪ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਪੁਰਖਾਲੀ, 23 ਨਵੰਬਰ (ਬੰਟੀ)-ਪੀ. ਆਰ. ਟੀ. ਸੀ. ਦੇ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਪੁਰਖਾਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਲੈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਇੱਕ ਮੀਟਿੰਗ ਸਥਾਨਕ ਗੁ: ਸ੍ਰੀ ਦਮਦਮਾ ਸਾਹਿਬ ਵਿਖੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਤੇਜ ਕੌਰ ਗਧਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਜੁਆਇੰਟ ਫੋਰਮ ਦੇ ਸੱਦੇ 'ਤੇ ਥਰਮਲ ਕਾਮੇ ਸਮੂਹਿਕ ਛੁੱਟੀ 'ਤੇ ਗਏ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ) - ਪੀ. ਐੱਸ. ਈ. ਬੀ. ਜੁਆਇੰਟ ਫੋਰਮ ਦੇ ਸੱਦੇ 'ਤੇ ਥਰਮਲ ਕਾਮੇ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ | ਇਸ ਗੱਲ ਦਾ ਪ੍ਰਗਟਾਵਾ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਪਾਵਰਕਾਮ ਮੈਨੇਜਮੈਂਟ ਵਲੋਂ ਥਰਮਲ ਕਾਮਿਆਂ ਦੀਆਂ ...

ਪੂਰੀ ਖ਼ਬਰ »

ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ) - ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ ਗੁਰਜੀਤ ਸਿੰਘ ਗਿੱਲ ਪ੍ਰਧਾਨ ਅਤੇ ਸਤਨਾਮ ਸਿੰਘ ਗਿੱਲ ਮੀਤ ਪ੍ਰਧਾਨ ਦੀ ਅਗਵਾਈ ਵਿਚ ਸਥਾਨਕ ਇਤਿਹਾਸਕ ਗੁ: ਸ਼੍ਰੀ ...

ਪੂਰੀ ਖ਼ਬਰ »

ਗ਼ਦਰ ਅਤੇ ਬੱਬਰ ਲਹਿਰ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ) - ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਪਿੰਡ ਦੇ ਯੂਥ ਵੈੱਲਫੇਅਰ ਕਲੱਬ ਅਤੇ ਗਰਾਮ ਪੰਚਾਇਤ ਵਲੋਂ ਸਾਂਝੇ ਤੌਰ 'ਤੇ, ਆਜ਼ਾਦੀ ਸੰਗਰਾਮ ਲਈ ਜੂਝਣ ਵਾਲੀਆਂ ਗਦਰ ਅਤੇ ਬੱਬਰ ਅਕਾਲੀ ਲਹਿਰਾਂ ਨੂੰ ਸਮਰਪਿਤ ਸਮਾਗਮ, ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ 'ਚ ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਪ੍ਰੇਸ਼ਾਨ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਸਹਿਕਾਰੀ ਸਭਾਵਾਂ 'ਚ ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਪ੍ਰੇਸ਼ਾਨੀ ਦੇ ਆਲਮ 'ਚ ਹਨ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਨੈਬ ਸਿੰਘ ਜੇਤੇਵਾਲ ਨੇ ਦੱਸਿਆ ਕਿ ਕਿਸਾਨਾਂ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਅੰਗਹੀਣਾਂ ਦੀ ਸਹਾਇਤਾ ਲਈ ਅਸੈਸਮੈਂਟ ਕੈਂਪ 26 ਨੂੰ

ਨੂਰਪੁਰ ਬੇਦੀ, 23 ਨਵੰਬਰ (ਢੀਂਡਸਾ) - ਨੂਰਪੁਰ ਬੇਦੀ ਬਲਾਕ ਨਾਲ ਸਬੰਧਿਤ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪ 26 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ ਵਿਖੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਭਾਖੜਾ ਡੈਮ ਨੂੰ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਬੀ. ਬੀ. ਐਮ. ਬੀ. ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਸਰਦਾਰ ਸੀ. ਪੀ. ਸਿੰਘ ਨੂੰ ਅੱਜ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਦੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਥਰਮਲ ਕਾਮਿਆਂ ਨੇ ਰੋਸ ਪ੍ਰਦਰਸ਼ਨ ਕੀਤਾ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ) - ਅੱਜ ਥਰਮਲ ਪਲਾਂਟ ਰੋਪੜ ਦੇ ਮੇਨ ਗੇਟ 'ਤੇ ਸਮੂਹ ਕਰਮਚਾਰੀਆਂ ਵਲੋਂ ਪੇ-ਬੈਂਡ ਦੀ ਮੰਨੀ ਹੋਈ ਵਾਜਬ ਮੰਗ ਲਾਗੂ ਨਾ ਕਰਨ ਦੇ ਵਿਰੋਧ ਵਿਚ ਅਤੇ ਜੁਆਇੰਟ ਫੋਰਮ ਦੇ ਸੱਦੇ ਉੱਤੇ ਗੇਟ ਰੈਲੀ ਕਰਕੇ ਪਾਵਰਕਾਮ ਦੀ ਮੈਨੇਜਮੈਂਟ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX