ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਸਰਹੱਦੀ ਪਿੰਡ ਪੰਜ ਗਰਾਈਆਂ ਵਾਹਲਾ ਵਿਚ ਰੈਲੀਨੁਮਾ ਮੀਟਿੰਗ ਦੌਰਾਨ ਜ਼ੋਨ-1 ਦੇ ਯੂਥ ਆਗੂਆਂ ਦੀ ਨਿਯੁਕਤੀ

ਗੱਗੋਮਾਹਲ, 23 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਪੰਜ ਗਰਾਈਆ ਵਾਹਲਾ ਵਿਖੇ ਯੂਥ ਕਾਂਗਰਸ ਦਾ ਪੁਨਰ ਗਠਨ ਕਰਨ ਤੇ ਪਿੰਡ ਪੱਧਰ 'ਤੇ ਯੂਥ ਕਮੇਟੀਆਂ ਬਣਾਉਣ ਦੇ ਮਕਸਦ ਨਾਲ ਅੱਜ ਜ਼ੋਨ ਨੰਬਰ-1 ਦੀ ਰੈਲੀਨੁਮਾ ਮੀਟਿੰਗ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ | ਰੈਲੀ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅਜਨਾਲਾ ਨੇ ਪੰਜਾਬ ਵਿਚ ਨਸ਼ਿਆਂ ਦਾ ਦਰਿਆ ਵਗਾ ਕੇ ਨੌਜਵਾਨ ਪੀੜੀ ਨੂੰ ਬਰਬਾਦ ਕਰਨ ਵਾਲਿਆਂ ਦੀ ਤੁਲਣਾ ਚੰਗੇਜ ਖਾਨ ਮੰਗੋਲ ਨਾਲ ਕਰਦਿਆਂ ਕਿਹਾ ਕਿ ਇਹ ਲੋਕ ਪੰਜਾਬ ਨੂੰ ਬਰਬਾਦ ਕਰਨ ਦੀ ਤਾਕ ਵਿਚ ਹਨ | ਉਨ੍ਹਾਂ ਪੰਜਾਬੀਆਂ ਨੂੰ ਵੰਗਾਰ ਦਿੱਤੀ ਕਿ ਉਨ੍ਹਾਂ ਲੋਕਾਂ ਦਾ ਮੁਕਾਬਲਾ ਕਰਕੇ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਤਾਂ ਜੋ ਹੱਸਦਾ ਵੱਸਦਾ ਪੰਜਾਬ ਸੋਨੇ ਦੀ ਚਿੜੀ ਬਣ ਸਕੇ | ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ ਹਨ ਨੌਜਵਾਨਾਂ ਨੇ ਹਮੇਸ਼ਾਂ ਚੋਣਾਂ ਮੌਕੇ ਕਾਂਗਰਸ ਦੀ ਅਗਵਾਈ ਕੀਤੀ ਹੈ ਤੇ 2022 ਦੀਆਂ ਚੋਣਾਂ ਵੀ ਯੂਥ ਵਰਕਰਾਂ ਦੀ ਅਗਵਾਈ ਵਿਚ ਲੜ ਕੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਜ਼ੋਨ ਪ੍ਰਧਾਨ ਵਜੋਂ ਭਗਵੰਤ ਸਿੰਘ, ਘੋਨੇਵਾਹਲਾ ਤੋਂ ਜਤਿੰਦਰ ਸਿੰਘ, ਗੱਗੜ ਤੋਂ ਬਲਦੇਵ ਸਿੰਘ, ਪੱਛੀਆ ਤੋਂ ਵਿਲਿਅਮ ਮਸੀਹ, ਮਾਛੀਵਾਹਲਾ ਤੋਂ ਸੁਖਜੀਤ ਸਿੰਘ, ਕੋਟ ਗੁਰਬਖਸ਼ ਤੋਂ ਦੀਪਕ ਕੁਮਾਰ, ਘੁਮਰਾਏ ਤੋਂ ਕੁਲਦੀਪ ਸਿੰਘ, ਜੱਟਾ ਤੋਂ ਗੁਰਵਿੰਦਰ ਸਿੰਘ, ਨਿਸੋਕੇ ਤੋਂ ਗੁਰਦੇਵ ਸਿੰਘ, ਸਹਿਜਾਦਾ ਤੋਂ ਬੂਟਾ ਸਿੰਘ ਤੇ ਸਿੰਘੋਕੇ ਤੋਂ ਮਨਦੀਪ ਸਿੰਘ ਨੂੰ ਨਿਯੁਕਤੀ ਪੱਤਰ ਵੰਡ ਕੇ ਵੱਡੀ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੋਂ ਸਰਪੰਚ ਸੁੱਚਾ ਸਿੰਘ ਤੇ ਸਮੁੱਚੀ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਦੱਸ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ | ਇਸ ਮੌਕੇ ਬਲਾਕ ਕਾਂਗਰਸ ਤੇ ਨਗਰ ਕੌਂਸਲ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਸਰਪੰਚ ਸਵਿੰਦਰ ਸਿੰਘ ਕੋਟ, ਸਾਬਕਾ ਸਰਪੰਚ ਜਸਬੀਰ ਸਿੰਘ, ਸਰਪੰਚ ਗੁਰਮੇਲ ਸਿੰਘ ਬੰਟੀ, ਹਰਪਾਲ ਸਿੰਘ, ਗੁਰਵਿੰਦਰ ਸਿੰਘ ਮੁਕਾਮ, ਸੋਨੂੰ ਸਰਪੰਚ ਸੁਲਤਾਨ ਮਾਹਲ, ਵਿਧਾਨ ਸਭਾ ਹਲਕਾ ਅਜਨਾਲਾ ਤੋਂ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਹਰਮਨ ਸਿੰਘ ਢਿੱਲੋਂ ਫੂਲੇਚੱਕ, ਅੰਮਿ੍ਤ ਭੱਖਾ, ਗੁਰਵਿੰਦਰ ਮੁਕਾਮ, ਅਮੀਤੋਲ, ਸਰਪੰਚ ਸਰਵਨ ਸਿੰਘ ਨਿਯਾਮਪੁਰਾ, ਸਰਪੰਚ ਸ਼ੈਲੀ ਮੱਤੇਵਾਲ, ਸਰਪੰਚ ਪਿ੍ਥਵੀਪਾਲ ਸਿੰਘ, ਕੌਂਸਲਰ ਵਿਸ਼ਾਲ ਕਾਠੀਆ, ਸਰਪੰਚ ਰੁਪਿੰਦਰ ਸਿੰਘ, ਨੰਬਰਦਾਰ ਸਵਿੰਦਰ ਕੁਮਾਰ, ਪੰਚ ਜਸਵਿੰਦਰ ਸਿੰਘ, ਸਵਿੰਦਰ ਸਿੰਘ ਕਾਕਾ, ਸਰਪੰਚ ਹਰਜਿੰਦਰ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ ਘੁਮਰਾਏ, ਪੰਚ ਦਲਜੀਤ ਕੌਰ, ਕੰਵਲਜੀਤ ਕੌਰ, ਮਨਜੀਤ ਸਿੰਘ ਸਰਪੰਚ, ਗੁਰਨਾਮ ਮਸੀਹ, ਬਿੱਲਾ ਮਸੀਹ, ਸ਼ਿੰਦੂ ਮਸੀਹ, ਸੰਦੀਪ ਮਸੀਹ, ਸੁਰਜੀਤ ਸਿੰਘ ਕਾਕੂ ਆਦਿ ਮੌਜੂਦ ਸਨ |

ਅੰਮਿ੍ਤਸਰ ਵਿਖੇ ਸਥਾਪਤ ਹੋਣ ਵਾਲੇ ਪਾਰਟੀ ਦਫ਼ਤਰ ਦਾ ਉਦਘਾਟਨ 28 ਨੂੰ ਪਾਰਟੀ ਪ੍ਰਧਾਨ ਸ: ਬੀਰਮੀ ਕਰਨਗੇ

ਅਜਨਾਲਾ, 23 ਨਵੰਬਰ (ਐਸ. ਪ੍ਰਸ਼ੋਤਮ)-ਪੰਜਾਬ ਲੋਕ ਹਿੱਤ ਪਾਰਟੀ ਨੇ ਸੂਬੇ ਭਰ 'ਚ ਪਾਰਟੀ ਦੀ ਮਜਬੂਤੀ ਤੇ ਅਗਾਮੀ ਪੰਜਾਬ ਚੋਣਾਂ 'ਚ ਉਮੀਦਵਾਰਾਂ ਦੇ ਹੱਕ 'ਚ ਯੋਜਨਾਬੱਧ ਢੰਗ ਨਾਲ ਚੋਣ ਪ੍ਰਚਾਰ ਮੁਹਿੰਮ ਚਲਾਉਣ ਲਈ ਬਕਾਇਦਾ ਜ਼ਿਲ੍ਹਾ ਪੱਧਰ ਤੇ ਪਾਰਟੀ ਦੇ ਦਫਤਰ ਖੋਲ੍ਹਣ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਲਗਾਏ ਧਰਨੇ ਦੌਰਾਨ ਪੰਜਾਬ ਪੁਲਿਸ ਨੇ ਕੀਤੀ ਅਲੱਗ ਤਰ੍ਹਾਂ ਦੀ ਪਹਿਲਕਦਮੀ

ਬਿਆਸ, 23 ਨਵੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਦਰਿਆ ਪੁੱਲ ਨੇੜੇ ਠੇਕਾ ਮੁਲਾਜਮਾਂ ਵਲੋਂ ਲਗਾਏ ਧਰਨੇ ਦੌਰਾਨ ਜਿੱਥੇ ਜਾਮ ਵਿਚ ਫਸੇ ਹੋਣ ਕਾਰਨ ਪ੍ਰੇਸ਼ਾਨ ਹੁੰਦੇ ਨਜ਼ਰ ਆਏ ਉੱਥੇ ਹੀ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਹਰਕਿ੍ਸ਼ਨ ਸਿੰਘ ਦੀ ਅਗਵਾਈ ਹੇਠ ਅੰਮਿ੍ਤਸਰ ...

ਪੂਰੀ ਖ਼ਬਰ »

ਚੇਤਨਪੁਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਵਿੰਗ ਦੇ ਹਲਕਾ ਅਜਨਾਲਾ ਦੇ ਇੰਚਾਰਜ ਨਿਯੁਕਤ

ਚੇਤਨਪੁਰਾ, 23 ਨਵੰਬਰ (ਮਹਾਂਬੀਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਵਿੰਗ ਵਲੋਂ ਪ੍ਰਭਜੋਤ ਸਿੰਘ ਗਿੱਲ ਚੇਤਨਪੁਰੀ ਨੂੰ ਹਲਕਾ ਅਜਨਾਲਾ ਦਾ ਸੋਸ਼ਲ ਮੀਡੀਆ ਇੰਚਾਰਜ ਲਗਾਇਆ ਗਿਆ ਹੈ | ਹਲਕਾ ਅਜਨਾਲਾ ਦੇ ਸੋਸ਼ਲ ਮੀਡੀਆ ਇੰਚਾਰਜ ਵਜੋਂ ...

ਪੂਰੀ ਖ਼ਬਰ »

ਚੌਕੀਦਾਰਾ ਯੂਨੀਅਨ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਸੀਟੂ ਦੇ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਗੱਗੜਭਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰ ਵਰਗ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਡੀ.ਸੀ. ਸਿੱਧੂ ਸੁਪਾਰੀਵਿੰਡ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸੁਪਾਰੀਵਿੰਡ ਵਿਖੇ ਪਹਿਲਾ ਕਬੱਡੀ ਕੱਪ ਟੂਰਨਾਮੈਂਟ ਭਲਕੇ

ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ)-ਸਵਰਗੀ ਡੀ.ਸੀ. ਸਿੱਧੂ ਦੀ ਸਾਲਾਨਾ ਯਾਦ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸੁਪਾਰੀਵਿੰਡੀਆ ਡੀ.ਸੀ. ਸਿੱਧੂ ਸਪੋਰਟਸ ਕਲੱਬ ਸੁਪਾਰੀਵਿੰਡ ਵਲੋਂ ਇਲਾਕੇ ਦੇ ਸਮੂਹ ਨੌਜਵਾਨਾਂ ਦੀ ਮਦਦ ਨਾਲ ਪਿੰਡ ਸੁਪਾਰੀਵਿੰਡ ਵਿਖੇ ਪਹਿਲਾ ...

ਪੂਰੀ ਖ਼ਬਰ »

ਰਾਮ ਤੀਰਥ ਵਿਖੇ 28 ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ-ਭਲਵਾਨ ਰਾਮ ਦਾਸ ਬਾਵਾ

ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)-ਬਾਵਾ ਪਰਿਵਾਰ ਅਤੇ ਰਾਮ ਤੀਰਥ ਦੇ ਮਹੰਤਾਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਰਾਮ ਤੀਰਥ ਵਿਖੇ ਕੁਸ਼ਤੀ ਮੁਕਾਬਲੇ 28 ਨਵੰਬਰ ਦਿਨ ਐਤਵਾਰ ਨੂੰ ਕਰਵਾਏ ਜਾਣਗੇ | ਇਸ ਸਬੰਧੀ ਮਹੰਤ ਰਾਮ ਦਾਸ ਬਾਵਾ ਭਲਵਾਨ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 56 ਪੰਚਾਇਤਾਂ ਨੂੰ 5.67 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੂਬਾ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਦੇ ...

ਪੂਰੀ ਖ਼ਬਰ »

ਅਟਾਰੀ ਕਸਬੇ 'ਚ ਮਾਤਾ ਦਾ ਜਾਗਰਣ ਕਰਵਾਇਆ

ਅਟਾਰੀ, 23 ਨਵੰਬਰ (ਗੁਰਦੀਪ ਸਿੰਘ ਅਟਾਰੀ)-ਕਸਬਾ ਅਟਾਰੀ ਵਿਚ ਪ੍ਰਾਚੀਨ ਠਾਕਰ ਦੁਆਰ ਮਹੰਤਾਂ ਦੇ ਮੰਦਰ ਵਿਖੇ ਸਾਲਾਨਾ ਜਾਗਰਣ ਕਰਵਾਇਆ ਗਿਆ, ਜਿਸ ਵਿਚ ਸਮੂਹ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਉਂਦੇ ਹੋਏ ਮਹਾਰਾਣੀ ਦਾ ਗੁਣਗਾਣ ਕੀਤਾ | ਜਾਗਰਣ ਕਰਨ ਆਏ ...

ਪੂਰੀ ਖ਼ਬਰ »

ਸਹਾਰਾ ਸੇਵਾ ਸੁਸਾਇਟੀ ਭੋਏਵਾਲ ਨੂੰ ਮਜੀਠੀਆ ਤੇ ਹੋਰ ਦਾਨੀ ਸੱਜਣਾਂ ਨੇ ਆਰਥਿਕ ਸਹਾਇਤਾ ਭੇਜੀ

ਚੌਕ ਮਹਿਤਾ, 23 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਲੋੜਵੰਦ, ਬੇਸਹਾਰਾ, ਲਾਵਾਰਸ ਅਤੇ ਮੰਦਬੁਧੀ ਲੋਕਾਂ ਲਈ ਇਕ ਆਸ ਦੀ ਕਿਰਨ ਅਤੇ ਨਿਸ਼ਕਾਮ ਸੇਵਾ ਕੇਂਦਰ ਵਜੋਂ ਉੱਭਰ ਰਹੇ 'ਸਹਾਰਾ ਸੇਵਾ ਸੋਸਾਇਟੀ (ਰਜਿ:) ਅਨਾਥ ਆਸ਼ਰਮ' ਭੋਏਵਾਲ ਵਿੱਖੇ ਵੱਡੀ ਗਿਣਤੀ ਵਿਚ ਰਹਿ ਰਹੇ ਅਨਾਥ, ...

ਪੂਰੀ ਖ਼ਬਰ »

ਚੌਥੇ ਅੰਤਰਰਾਸ਼ਟਰੀ ਕਬੱਡੀ ਕੱਪ ਮੌਕੇ ਕਬੱਡੀ ਖਿਡਾਰੀਆਂ ਨੂੰ ਦੋ ਕਾਰਾਂ ਤੇ ਸੱਤ ਮੋਟਰਸਾਈਕਲਾਂ ਨਾਲ ਕੀਤਾ ਸਨਮਾਨਿਤ

ਚੇਤਨਪੁਰਾ, 23 ਨਵੰਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੌਥਾ ਕਬੱਡੀ ਕੱਪ ਪਿੰਡ ਸੰਤੂਨੰਗਲ ਵਿਖੇ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਲੱਬਾਂ 'ਚ ਚਾਰ ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਬਾਬਾ ...

ਪੂਰੀ ਖ਼ਬਰ »

ਮਟੀਆ ਪਿੰਡ ਦੇ ਗੁਰਦੁਆਰਾ ਸਾਹਿਬ ਵਿਚੋਂ ਗੋਲਕ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਮਟੀਆ ਵਿਖੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਚੋਂ ਗੋਲਕ ਚੋਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੀ: ਸੈ: ਸਕੂਲ ਨਾਥ ਦੀ ਖੂਹੀ ਵਿਖੇ ਪਹਿਲੀ ਪਾਤਿਸ਼ਾਹੀ ਦਾ ਅਵਤਾਰ ਪੁਰਬ ਮਨਾਇਆ

ਚੌਕ ਮਹਿਤਾ, 23 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ (ਚੰਨਣਕੇ) ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ, ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਵਲੋਂ ਬੜੀ ਸ਼ਰਧਾ ਅਤੇ ...

ਪੂਰੀ ਖ਼ਬਰ »

ਸੱਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਕਰਵਾਇਆ ਸਾਲਾਨਾ ਖੇਡ ਮੇਲਾ

ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)-ਸੱਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ | ਇਸ ਮੌਕੇ ਡਾ: ਕੰਵਲਜੀਤ ਸਿੰਘ ਸਾਬਕਾ ਡਾਇਰੈਕਟਰ ਖੇਡਾਂ, ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਬਿਜਲੀ ਘਰ ਅਟਾਰੀ ਦੇ ਸਮੂਹ ਮੁਲਾਜ਼ਮ 26 ਨਵੰਬਰ ਤੱਕ ਛੁੱਟੀ 'ਤੇ ਗਏ

ਅਟਾਰੀ, 23 ਨਵੰਬਰ (ਗੁਰਦੀਪ ਸਿੰਘ ਅਟਾਰੀ)-ਸਬ-ਡਵੀਜ਼ਨ ਪ੍ਰਧਾਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਅਟਾਰੀ ਵਿਖੇ ਰੋਸ ਰੈਲੀ ਕੀਤੀ ਗਈ | ਜੁਆਇੰਟ ਫੋਰਮ ਦੇ ਸੱਦੇ 'ਤੇ ਪੇ-ਬੈਂਡ ਤੇ ਪੇ ਕਮਿਸ਼ਨ ਦੀ ਰਿਪੋਰਟ ਗਲਤ ਪੇਸ਼ ਕਰਨ ਤੇ ਮੁਲਾਜ਼ਮਾਂ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

ਕਾਂਗਰਸ, ਆਪ ਤੇ ਕੈਪਟਨ ਦੀ ਨਵੀਂ ਪਾਰਟੀ ਦਾ ਕੁਰਸੀ ਪ੍ਰਾਪਤੀ ਯੁੱਧ ਸ਼ੁਰੂ-ਲੋਪੋਕੇ

ਚੋਗਾਵਾਂ, 23 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਕਾਂਗਰਸ, 'ਆਪ' ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਬਣਾਏ ਜਾ ਰਹੇ ਭਾਜਪਾ ਨਾਲ ਨਵੇਂ ਗਠਜੋੜ ਦੀ ਪਾਰਟੀ ਦਾ ਇਕੋ-ਇਕ ਮਕਸਦ ਕਿਸੇ ਤਰ੍ਹਾਂ ਪੰਜਾਬ ਦੀ ਸੱਤਾ ਹਾਸਲ ਕਰਨਾ ਹੈ, ਜਦੋਂਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਨਾਲ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਣੇਗੀ-ਬੋਨੀ ਅਜਨਾਲਾ

ਰਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਨੇ 2017 ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX