ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  1 day ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  1 day ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  1 day ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  1 day ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  1 day ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  1 day ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 day ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਮੱਘਰ ਸੰਮਤ 553

ਪੰਜਾਬ / ਜਨਰਲ

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਅੰਮਿ੍ਤਸਰ 'ਚ ਸਰਹੱਦੀ ਤੇ ਜਲੰਧਰ ਰੇਂਜ ਦੇ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਠਾਨਕੋਟ ਵਿਖੇ ਹੋਏ ਗ੍ਰਨੇਡ ਧਮਾਕੇ ਉਪਰੰਤ ਅੱਜ ਇਥੇ ਸਰਹੱਦੀ ਰੇਂਜ ਤੇ ਜਲੰਧਰ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧ ਵਧਾਏ ਜਾਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਅੱਜ ਸ਼ਾਮ ਇਥੇ ਪੁਲਿਸ ਲਾਈਨ ਵਿਖੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਸ਼ਾਮ ਵੇਲੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਅਮਨ ਕਾਨੂੰਨ ਦੀ ਸਥਿਤੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਿਰਦੇਸ਼ ਦਿੱਤੇ ਗਏ ਹਨ ਕਿ ਸਰਹੱਦੀ ਖੇਤਰਾਂ 'ਚ ਦੂਹਰੀ ਨਹੀਂ ਬਲਕਿ ਤੀਹਰੀ ਸੁਰੱਖਿਆ ਪੈਟਰੋਿਲੰਗ ਦੇ ਪ੍ਰਬੰਧ ਕੀਤੇ ਜਾਣ, ਇਸ ਲਈ ਗਸ਼ਤ ਵਧਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੁਲਿਸ ਬਟਾਲੀਅਨਾਂ ਤੇ ਥਾਣਿਆਂ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਬਿਨਾ ਉਚ ਅਧਿਕਾਰੀਆਂ ਦੀ ਪ੍ਰਵਾਨਗੀ ਦੇ ਕੋਈ ਜ਼ਿਲ੍ਹਾ ਪੁਲਿਸ ਮੁਖੀ ਜਾਂ ਥਾਣਾ ਮੁਖੀ ਆਪਣੇ ਪੱਧਰ 'ਤੇ ਗੰਨਮੈਨ ਨਹੀਂ ਦੇ ਸਕੇਗਾ ਅਤੇ ਜੇਕਰ ਕੋਈ ਥਾਣਾ ਮੁਖੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਨੌਕਰੀ ਤੋਂ ਡਿਸਮਿਸ ਕੀਤਾ ਜਾਵੇਗਾ | ਇਸੇ ਤਰ੍ਹਾਂ ਉਨ੍ਹਾਂ ਨਸ਼ਿਆਂ ਖ਼ਿਲਾਫ਼ ਪੁਲਿਸ ਵਲੋੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਹੋਰ ਸਖ਼ਤ ਹੁੰਦਿਆਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤਸਕਰਾਂ ਦੀਆਂ ਦੋ ਦਿਨ ਦੇ ਅੰਦਰ ਅੰਦਰ ਸੂਚੀਆਂ ਦੇਣ ਅਤੇ ਉਹ ਇਹ ਸੂਚੀਆਂ ਜਨਤਕ ਕਰਨਗੇ ਤਾਂ ਕਿ ਲੋਕਾਂ ਨੂੰ ਪਤਾ ਲਗ ਸਕੇ ਕਿ ਨਸ਼ਿਆਂ ਦੇ ਕਾਰੋਬਾਰ 'ਚ ਕੌਣ ਲੱਗਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੈਰਾ ਮਿਲਟਰੀ ਫੋਰਸਾਂ ਵਲੋਂ ਸਰਹੱਦ 'ਤੇ ਸੈਕੰਡ ਲਾਈਨ ਆਫ ਡਿਫੈਂਸ ਕਾਇਮ ਕੀਤੀ ਗਈ ਹੈ, ਉਸ ਆਧਾਰ 'ਤੇ ਇਕ ਰੱਖਿਆ ਪੰਕਤੀ ਪੰਜਾਬ ਪੁਲਿਸ ਬਣਾਵੇ | ਪੁਲਿਸ ਵਲੋਂ ਬਣਾਈ ਰਣਨੀਤੀ ਅਨੁਸਾਰ ਸੀਨੀਅਰ ਅਧਿਕਾਰੀਆਂ ਤੋਂ ਲੈ ਕੇ ਥਾਣਾ ਮੁੱਖੀ ਤੱਕ ਆਪਣੇ-ਆਪਣੇ ਅਧਿਕਾਰਤ ਇਲਾਕੇ ਵਿਚ ਰਹਿਣਗੇ ਅਤੇ ਜੋ ਵੀ ਅਧਿਕਾਰੀ ਆਪਣੇ ਖੇਤਰ ਤੋਂ ਬਾਹਰ ਜਾਂ ਗ਼ੈਰ ਹਾਜ਼ਰ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਰੰਧਾਵਾ ਨੇ ਦੱਸਿਆ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਵਿਉਂਤਬੰਦੀ ਕੀਤੀ ਗਈ ਹੈ ਤੇ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ 75 ਕਰੋੜ ਰੁਪਏ ਇਸ ਕੰਮ ਲਈ ਜਾਰੀ ਕਰ ਦਿੱਤੇ ਗਏ ਹਨ | ਇਸ ਦੇ ਨਾਲ ਹੀ ਉਨ੍ਹਾਂ ਆਬਕਾਰੀ ਵਿਭਾਗ ਤੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਆੜ 'ਚ ਮਾਰੇ ਜਾਂਦੇ ਛਾਪਿਆਂ ਦਾ ਗੰਭੀਰ ਨੋਟਿਸ ਲੈਂਦੇ ਕਿਹਾ ਕਿ ਕੋਈ ਵੀ ਅਜਿਹਾ ਛਾਪਾ ਸਥਾਨਕ ਪੁਲਿਸ ਦੀ ਗੈਰ ਹਾਜ਼ਰੀ 'ਚ ਨਹੀਂ ਮਾਰਿਆ ਜਾਵੇਗਾ | ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਏ. ਡੀ. ਜੀ. ਪੀ. ਏ. ਐਸ. ਰਾਏ, ਆਰ. ਐਨ. ਢੋਕੇ, ਆਈ. ਜੀ. ਬਾਰਡਰ ਰੇਂਜ ਮੁਨੀਸ਼ ਚਾਵਲਾ, ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨੌਨਿਹਾਲ ਸਿੰਘ, ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |
ਪੁਲਿਸ ਨੂੰ ਵਾਪਰੀ ਘਟਨਾ ਦਾ ਡੇਢ ਘੰਟੇ ਬਾਅਦ ਪਤਾ ਲੱਗਿਆ :
ਉਪ ਮੁੱਖ ਮੰਤਰੀ ਰੰਧਾਵਾ ਨੇ ਮੰਨਿਆ ਕਿ ਪਠਾਨਕੋਟ ਵਿਖੇ ਹੋਏ ਹਮਲੇ ਦਾ ਪੁਲਿਸ ਨੂੰ ਲਗਭਗ ਡੇਢ ਘੰਟੇ ਬਾਅਦ ਪਤਾ ਚਲਿਆ | ਉਨ੍ਹਾਂ ਦੱਸਿਆ ਕਿ ਉਹ ਵਾਪਰੀ ਘਟਨਾ ਵੇਲੇ ਪਠਾਨਕੋਟ 'ਚ ਹੀ ਸਨ ਅਤੇ ਰਾਤ 10 ਵਜੇ ਤੱਕ ਜ਼ਿਲ੍ਹਾ ਪੁਲਿਸ ਮੁਖੀ ਵੀ ਉਨ੍ਹਾਂ ਨਾਲ ਸਨ ਪਰ ਉਨ੍ਹਾਂ ਨੂੰ ਇਸ ਹਮਲੇ ਦਾ ਪਤਾ ਬਾਅਦ 'ਚ ਚਲਿਆ | ਇਸ ਲਈ ਵੀ ਜਾਂਚ ਕਰਵਾਈ ਜਾਵੇਗੀ |
ਕੇਜਰੀਵਾਲ ਆਪਣੇ ਵਿਧਾਇਕਾਂ ਦੀ ਗਾਰੰਟੀ ਤਾਂ ਚੁੱਕੇ :
ਅੰਮਿ੍ਤਸਰ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਸਬੰਧੀ ਉਪ ਮੁੱਖ ਮੰਤਰੀ ਰੰਧਾਵਾ ਨੇ ਮਜ਼ਾਕੀਆ ਲਹਿਜੇ 'ਚ ਕਿਹਾ ਕਿ ਉਹ ਪਹਿਲਾਂ ਆਪਣੇ ਵਿਧਾਇਕਾਂ ਦੀ ਗਾਰੰਟੀ ਤਾਂ ਚੁੱਕੇ ਜੋ ਕਾਂਗਰਸ 'ਚ ਸ਼ਾਮਿਲ ਹੋਣ ਲਈ ਲਗਾਤਾਰ ਆ ਰਹੇ ਹਨ |

ਸ਼ਹੀਦ ਸਿੰਘਾਂ ਸਿੰਘਣੀਆਂ ਦੇ ਸ਼ਹੀਦੀ ਅਸਥਾਨ ਦੇ ਦਰਸ਼ਨ ਕਰਕੇ ਭਾਵੁਕ ਹੋਏ ਸ਼ਰਧਾਲੂ

ਲਾਹੌਰ, 23 ਨਵੰਬਰ (ਬਲਜਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਖਹਿਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪਾਕਿ ਸਥਿਤ ਗੁਰਧਾਮਾਂ 'ਚ ਹੋ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ 24 ਨਵੰਬਰ ...

ਪੂਰੀ ਖ਼ਬਰ »

ਹਾਈਕੋਰਟ ਨੇ 8,393 ਅਧਿਆਪਕਾਂ ਦੀ ਭਰਤੀ ਲਈ 28 ਨੂੰ ਹੋਣ ਵਾਲੀ ਲਿਖਿਤ ਪ੍ਰੀਖਿਆ 'ਤੇ ਲਾਈ ਰੋਕ

ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ 'ਚ 8,393 ਐਨ.ਟੀ.ਟੀ /ਪ੍ਰੀ ਪ੍ਰਾਇਮਰੀ ਸਕੂਲ ਟੀਚਰਜ਼ ਦੇ ਅਹੁਦੇ ਭਰਨ ਲਈ ਸੋਧੇ ਨਿਯਮਾਂ ਤਹਿਤ ਮੁੜ ਤੋਂ ਸ਼ੁਰੂ ਕੀਤੀ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਦੇ ਮਾਮਲੇ 'ਚ ਸੈਂਕੜੇ ਉਮੀਦਵਾਰਾਂ ਦੀਆਂ ਕੁੱਲ 23 ...

ਪੂਰੀ ਖ਼ਬਰ »

ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਬਣਨ ਤੱਕ ਸੰਘਰਸ਼ ਜਾਰੀ ਰਹੇਗਾ-ਕਿਸਾਨ ਆਗੂ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਤੇ ਐੱਮ.ਐੱਸ.ਪੀ. ਦੇ ...

ਪੂਰੀ ਖ਼ਬਰ »

ਬੋਰਡ ਵਲੋਂ 5ਵੀਂ ਤੇ 8ਵੀਂ ਦੀ ਟਰਮ-1 ਪ੍ਰੀਖਿਆ ਦਸੰਬਰ 2021 ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 5ਵੀਂ ਅਤੇ 8ਵੀਂ ਸ਼ੇ੍ਰਣੀ ਦੀ ਪ੍ਰੀਖਿਆ ਦਸੰਬਰ 2021 ਟਰਮ-1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆਵਾਂ 20 ਦਸੰਬਰ ਤੋਂ 22 ਦਸੰਬਰ ਤੱਕ ਬੋਰਡ ਵਲੋਂ ਸਥਾਪਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਬਦਲਿਆ ਚਿਹਰਾ ਕਾਂਗਰਸ ਦੇ ਕੀਤੇ ਗੁਨਾਹਾਂ ਨੂੰ ਨਹੀਂ ਛੁਪਾ ਸਕਦਾ-ਸ਼ਰਮਾ

ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਪੰਜਾਬ ਵਲੋਂ ਆਪਣੇ ਬੂਥ ਪੱਧਰੀ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਜਥੇਬੰਦਕ ਬੈਠਕ ਅੱਜ ਸੂਬਾ ਭਾਜਪਾ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਅਕਾਲੀ ਦਲ ਦੇ 27 ਦੇ ਜਨਤਕ ਪ੍ਰੋਗਰਾਮ ਮੁਲਤਵੀ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਰਾਹੀਂ ਸੰਯੁਕਤ ਕਿਸਾਨ ਮੋਰਚੇ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਾਰਟੀ ਦੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਦੋ ਸੀਟਾਂ ਦੀ ਅਦਲਾ-ਬਦਲੀ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ 'ਤੇ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਉੱਤਰੀ ਜੋ ਕਿ ...

ਪੂਰੀ ਖ਼ਬਰ »

ਸਹਿ ਵਿੱਦਿਅਕ ਮੁਕਾਬਲੇ ਅੱਜ ਤੋਂ

ਪੋਜੇਵਾਲ ਸਰਾਂ, 23 ਨਵੰਬਰ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਹ ਤਹਿਤ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿੱਦਿਅਕ ਮੁਕਾਬਲੇ 24 ਨਵੰਬਰ ਤੋਂ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਜਾਰੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ 'ਤੇ ਮੁਕੰਮਲ ਰੋਕ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ | ਪਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਸਬੰਧੀ ਪਾਲਿਸੀ ਤਹਿਤ ...

ਪੂਰੀ ਖ਼ਬਰ »

ਚੋਣਾਂ ਦੇ ਸਿਆਸੀ ਪਿੜ 'ਚੋਂ ਪੰਜਾਬ ਦੇ ਰਿਵਾਇਤੀ ਮੁੱਦੇ ਗ਼ਾਇਬ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 23 ਨਵੰਬਰ -ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭੱਖੇ ਸਿਆਸੀ ਪਿੜ 'ਚੋਂ ਪੰਜਾਬ ਦੇ ਅਹਿਮ ਰਵਾਇਤੀ ਮੁੱਦੇ ਗ਼ਾਇਬ ਹਨ | ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦਾ ਸਭ ਤੋਂ ਵੱਧ ਹੇਜ ਜਤਾਉਣ ਵਾਲੇ ਨਵਜੋਤ ਸਿੰਘ ਸਿੱਧੂ ਦੇ ਨਾ ਹੀ 13 ...

ਪੂਰੀ ਖ਼ਬਰ »

ਗ੍ਰਨੇਡ ਹਮਲੇ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਠਾਨਕੋਟ, 23 ਨਵੰਬਰ (ਚੌਹਾਨ)-ਪਠਾਨਕੋਟ ਦੇ ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਵਲੋਂ ਦੇਰ ਰਾਤ ਪਠਾਨਕੋਟ ਦੇ 21 ਸਬ ਏਰੀਆ ਆਰਮੀ ਖੇਤਰ ਅਧੀਨ ਪੈਂਦੇ ਤਿ੍ਵੇਣੀ ਗੇਟ ਵਿਖੇ ਹੋਏ ਗ੍ਰਨੇਡ ਹਮਲੇ ਦੇ ਸੰਬੰਧ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੱਚੀ ਸਮੇਤ 3 ਮੌਤਾਂ

ਬੀਜਾ, 23 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਦੇ ਨੈਸ਼ਨਲ ਹਾਈਵੇ 'ਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ 'ਚ ਬੱਚੀ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦਾ ਸਮਾਚਾਰ ਹੈ ¢ ਮਿ੍ਤਕ ਦੀ ਪਛਾਣ ਸੁਸ਼ੀਲ ਕੁਮਾਰ (32) ਪੁੱਤਰ ਪੱਪੂ ਰਾਮ ਤੇ ਪੂਜਾ ਰਾਣੀ (30) ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ

ਲੌਂਗੋਵਾਲ, 23 ਨਵੰਬਰ (ਵਿਨੋਦ, ਖੰਨਾ)- ਪਿੰਡ ਨਮੋਲ ਦੇ ਇਕ ਕਿਸਾਨ ਨੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਲਈ | ਸਾਬਕਾ ਸਰਪੰਚ ਬਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਮਿ੍ਤਕ ਮਲਕੀਤ ਸਿੰਘ ਉਰਫ਼ ਮਲਕੀਤ ਰਾਮ ਪੁੱਤਰ ਸੋਹਣ ਲਾਲ ਦੇ ਹਿੱਸੇ ਮਹਿਜ਼ 3 ਕਨਾਲਾਂ ਜ਼ਮੀਨ ਹੀ ਆਉਂਦੀ ਹੈ, ...

ਪੂਰੀ ਖ਼ਬਰ »

ਚੰਨੀ ਤੇ ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਕਰ ਰਹੇ ਹਨ ਗੁੰਮਰਾਹ-ਮਜੀਠੀਆ

* ਕਿਹਾ, ਨਹੀਂ ਹੋਈ ਬਿਜਲੀ ਦਰਾਂ 'ਚ ਕਟੌਤੀ

ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਮੱੁਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਦਿਆਂ ਕਥਿਤ ਧੋਖਾ ਕਰਨ ਦੇ ...

ਪੂਰੀ ਖ਼ਬਰ »

ਕੈਪਟਨ ਜਾਂ ਭਾਜਪਾ ਨਾਲ ਸਮਝੌਤੇ ਦੀ ਕਦੇ ਕੋਈ ਗੱਲ ਨਹੀ ਹੋਈ-ਢੀਂਡਸਾ

ਐੱਸ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਭਾਜਪਾ-ਢੀਂਡਸਾ ਗਠਜੋੜ ਦੀ ਖ਼ਬਰ ਨੂੰ ਨਿਰਆਧਾਰ ਦੱਸਦਿਆਂ ਪੁਰਜ਼ੋਰ ਖੰਡਨ ਕੀਤਾ ਹੈ | ...

ਪੂਰੀ ਖ਼ਬਰ »

ਮਹਾਨ ਸ਼ਖ਼ਸੀਅਤਾਂ ਦੇ ਇਤਿਹਾਸਕ ਦਿਹਾੜੇ ਸਕੂਲਾਂ 'ਚ ਮਨਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂੰ ਕਰਵਾਇਆ ਜਾਵੇ-ਪਰਗਟ ਸਿੰਘ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸਾਡਾ ਇਤਿਹਾਸ ਲਾਸਾਨੀ ਕੁਰਬਾਨੀਆਂ ਤੇ ਸ਼ਹਾਦਤਾਂ ਨਾਲ ਭਰਿਆ ਹੈ, ਜਿਨ੍ਹਾਂ 'ਚੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਨਾਸ੍ਰੋਤ ਹੈ | ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਸਮਾਗਮ 'ਚ ਕੱਚੇ ਅਧਿਆਪਕਾਂ ਵਲੋਂ ਨਾਅਰੇਬਾਜ਼ੀ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਦੇ ਸਮਾਗਮ 'ਚ ਕੱਚੇ ਅਧਿਆਪਕ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਕੱਚੇ ਅਧਿਆਪਕਾਂ ਦੇ ਆਗੂ ਨਿਸ਼ਾਂਤ ਕਪੂਰਥਲਾ ਨੇ ਦੱਸਿਆ ਕਿ ਕਈ ਸਾਲਾਂ ਤੋਂ 13 ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

2 ਤਹਿਸੀਲਦਾਰਾਂ ਤੇ 3 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਦਿਆਂ ਦੋ ਤਹਿਸੀਲਦਾਰਾਂ ਤੇ ਤਿੰਨ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ | ਜਿਸ ਤਹਿਤ ਸੁਖਜਿੰਦਰ ਸਿੰਘ ਨੂੰ ਹੁਸ਼ਿਆਰਪੁਰ ਤੋਂ ਬਦਲ ਕੇ ਤਹਿਸੀਲਦਾਰ ਅਹਿਮਦਗੜ੍ਹ ਅਤੇ ...

ਪੂਰੀ ਖ਼ਬਰ »

ਅੱਜ ਅੰਤਿਮ ਅਰਦਾਸ ਸਮਾਗਮ 'ਤੇ ਵਿਸ਼ੇਸ਼- ਕੁਲਵੰਤ ਸਿੰਘ ਸੂਰੀ

ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)- ਨਾਵਲਕਾਰ ਨਾਨਕ ਸਿੰਘ ਦੇ ਹੋਣਹਾਰ ਫਰਜ਼ੰਦ ਅਤੇ ਪੰਜਾਬੀ ਪੁਸਤਕ ਪ੍ਰਕਾਸ਼ਨ ਦੇ ਖੇਤਰ 'ਚ ਨਵੀਆਂ ਪੈੜ੍ਹਾਂ ਪਾਉਣ ਵਾਲੇ ਕੁਲਵੰਤ ਸਿੰਘ ਸੂਰੀ, ਜੋ ਬੀਤੇ ਦਿਨੀਂ ਇਸ ਜਹਾਨ ਨੂੰ ਅਲਵਿਦਾ ਆਖ ਗਏ, ਦਾ ਜਨਮ 20 ਅਕਤੂਬਰ 1932 ਨੂੰ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੇ ਕਸੂਰ ਥਾਣੇ 'ਚ ਦੋ ਔਰਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ

ਵੀਡੀਓ ਵਾਇਰਲ ਹੋਣ 'ਤੇ ਪੁਲਿਸ ਕਰਮਚਾਰੀ ਬਰਖ਼ਾਸਤ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਕਸੂਰ ਦੇ ਥਾਣਾ ਸਦਰ 'ਚ ਦੋ ਔਰਤਾਂ 'ਤੇ ਇਕ ਰਸੂਖ਼ਦਾਰ ਔਰਤ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਬ-ਇੰਸਪੈਕਟਰ ਹੈਦਰ ...

ਪੂਰੀ ਖ਼ਬਰ »

ਲਾਹੌਰ 'ਚ ਚੌਥੀ ਪੰਜਾਬੀ ਇੰਟਰਨੈਸ਼ਨਲ ਕਾਨਫ਼ਰੰਸ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਾਹੌਰ ਸਥਿਤ ਦਿਆਲ ਸਿੰਘ ਰਿਸਰਚ ਅਤੇ ਕਲਚਰਲ ਫੋਰਮ ਵਿਖੇ ਚੌਥੀ ਪੰਜਾਬੀ ਇੰਟਰਨੈਸ਼ਨਲ ਕਾਨਫ਼ਰੰਸ ਦੀ ਤੀਜੀ ਬੈਠਕ ਕਰਵਾਈ ਗਈ | ਫੋਰਮ ਦੇ ਡਾਇਰੈਕਟਰ ਇਹਸਾਨ ਨਦੀਮ ਗੋਰਾਇਆ ਨੇ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ...

ਪੂਰੀ ਖ਼ਬਰ »

ਤਾਲਿਬਾਨ ਨੇ ਪਾਕਿ ਭੇਜੇ ਅਮਰੀਕੀ ਹਥਿਆਰ ਤੇ ਬਖ਼ਤਰਬੰਦ ਵਾਹਨ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਅਫ਼ਗਾਨ ਸ਼ਾਸਕਾਂ ਵਲੋਂ ਹਥਿਆਰ ਤੇ ਬਖ਼ਤਰਬੰਦ ਗੱਡੀਆਂ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਨੂੰ ਵੱਡੇ ਟਰਾਲੀਆਂ ਰਾਹੀਂ ਭੇਜੀਆਂ ਜਾ ਰਹੀਆਂ ਹਨ | ਇਹ ਉਹੀ ਹਥਿਆਰ ਅਤੇ ਗੱਡੀਆਂ ਹਨ ਜੋ ਅਮਰੀਕੀ ਫ਼ੌਜ ਨੇ ਅਫ਼ਗਾਨਿਸਤਾਨ ਛੱਡਣ ...

ਪੂਰੀ ਖ਼ਬਰ »

ਅਭਿਨੰਦਨ ਨੂੰ ਸਨਮਾਨਿਤ ਕਰਨਾ ਮਿਲਟਰੀ ਕੋਡ ਆਫ਼ ਕੰਡਕਟ ਦੇ ਖ਼ਿਲਾਫ਼-ਪਾਕਿ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਬਾਲਾਕੋਟ 'ਤੇ ਹਵਾਈ ਹਮਲਾ ਕਰਨ ਵਾਲੇ ਅਭਿਨੰਦਨ ਵਰਧਮਾਨ ਨੂੰ ਵੀਰ ਚੱਕਰ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਪਾਕਿਸਤਾਨ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਕਿਵੇਂ ਭਾਰਤ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ...

ਪੂਰੀ ਖ਼ਬਰ »

ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 2 ਤੋਂ- ਸੰਤ ਅਮੀਰ ਸਿੰਘ

ਨਵੇਂ ਬਣੇ ਦਰਬਾਰ ਹਾਲ ਦਾ ਉਦਘਾਟਨ 2 ਦਸੰਬਰ ਨੂੰ ਹੋਵੇਗਾ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਸਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਸਥਾਪਤ ਅਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਵਿਖੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 2 ਤੋਂ 5 ਦਸੰਬਰ ਨੂੰ ਹੋਵੇਗਾ | ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲਿਆਂ ਨੇ ਦੱਸਿਆ ਕਿ 2 ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਅੱਜ ਪਹੁੰਚੇਗਾ ਜਥਾ

• ਜ਼ੀਰੋ ਪੁਆਇੰਟ ਤੱਕ ਨਗਰ ਕੀਰਤਨ ਸਜਾਉਣ 'ਚ ਆ ਰਹੀਆਂ ਅੜਚਣਾਂ- ਇੰਦਰਜੀਤ ਸਿੰਘ • ਪਹਿਲੀ ਵਾਰ ਲਗਪਗ 2500 ਭਾਰਤੀ ਯਾਤਰੂ ਰਾਤ ਠਹਿਰਨਗੇ ਗੁਰਦੁਆਰਾ ਕਰਤਾਰਪੁਰ ਸਾਹਿਬ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਪਗ 60 ਬੱਸਾਂ ਅਤੇ ਦੋ ਦਰਜਨ ਤੋਂ ਵਧੇਰੇ ਹੋਰ ਵਾਹਨਾਂ 'ਚ ...

ਪੂਰੀ ਖ਼ਬਰ »

ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ 14ਵੀਂ ਬਰਸੀ 26 ਨੂੰ

ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਅਤੇ ਧੰਨ-ਧੰਨ ਬਾਬਾ ਨੰਦ ਸਿੰਘ ਦੀ ਮਿਹਰ ਸਦਕਾ ਸੰਤ ਬਾਬਾ ਕਪੂਰ ਸਿੰਘ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸੰਤ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ 14ਵੀਂ ਬਰਸੀ 26 ...

ਪੂਰੀ ਖ਼ਬਰ »

ਭੁੰਗਰਨੀ ਅਤੇ ਠੇਕੇਦਾਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਸੁਖਬੀਰ ਨੇ ਕੀਤੀਆਂ ਅਹਿਮ ਨਿਯੁਕਤੀਆਂ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਹਲਕੇ ਨਾਲ ਸੰਬੰਧਿਤ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੁੰਗਰਨੀ ਅਤੇ ਬਲਜਿੰਦਰ ਸਿੰਘ ਠੇਕੇਦਾਰ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ...

ਪੂਰੀ ਖ਼ਬਰ »

ਪਰਗਟ ਸਿੰਘ ਦੇ ਸਿੱਖਿਆ ਮੰਤਰੀ ਬਣਨ ਨਾਲ ਇਲਾਕਾ ਨਿਵਾਸੀ ਡਾਢੇ ਪ੍ਰੇਸ਼ਾਨ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਕਾਂਗਰਸ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਸਮੇਂ ਦੌਰਾਨ ਹਰੇਕ ਜਥੇਬੰਦੀ ਤੇ ਇਨਸਾਨ ਆਪਣੇ ਕੰਮ ਕਰਵਾਉਣ ਲਈ ਮੰਤਰੀਆਂ ਤੇ ਵਿਧਾਇਕਾਂ ਤੱਕ ਪਹੁੰਚ ਕਰਦੇ ਹਨ, ਜਿਸ ਤਹਿਤ ਜਲੰਧਰ ਦੇ ਪਰਗਟ ਸਿੰਘ ਦੇ ਸਿੱਖਿਆ ਮੰਤਰੀ ਬਣਨ ਉਪਰੰਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਸਮਾਗਮ 'ਚ ਕੱਚੇ ਅਧਿਆਪਕਾਂ ਵਲੋਂ ਨਾਅਰੇਬਾਜ਼ੀ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਦੇ ਸਮਾਗਮ 'ਚ ਕੱਚੇ ਅਧਿਆਪਕ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਕੱਚੇ ਅਧਿਆਪਕਾਂ ਦੇ ਆਗੂ ਨਿਸ਼ਾਂਤ ਕਪੂਰਥਲਾ ਨੇ ਦੱਸਿਆ ਕਿ ਕਈ ਸਾਲਾਂ ਤੋਂ 13 ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

ਸਿੱਧੂ ਤੇ ਚੰਨੀ ਗੱਪਬਾਜ਼-ਕੇਵਲ ਐਲਾਨ ਹੀ ਕਰੀ ਜਾ ਰਹੇ ਹਨ- 'ਆਪ'

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)- ਪੰਜਾਬ ਦੇ 'ਆਪ' ਨਾਲ ਸੰਬੰਧਤ 6 ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਜੈ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਤੇ ਅਮਨ ਅਰੋੜਾ ਨੇ ਵਿਚਾਰ ਪ੍ਰਗਟ ਕੀਤਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਨਿਟਿੰਗ ਯਾਰਨ ਫਿਨਿਸ਼ਿੰਗ ਸਹੂਲਤ ਦਾ ਉਦਘਾਟਨ ਗੁਰਕੀਰਤ ਨੇ ਕੀਤਾ

ਖੰਨਾ/ਬੀਜਾ, 23 ਨਵੰਬਰ (ਹਰਜਿੰਦਰ ਸਿੰਘ ਲਾਲ/ਕਸ਼ਮੀਰਾ ਸਿੰਘ ਬਗ਼ਲੀ)-ਅੱਜ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਭਾਰਤ ਦੀ ਸਭ ਤੋਂ ਵੱਡੀ ਨਿਟਿੰਗ ਯਾਰਨ ਫਿਨਿਸ਼ਿੰਗ ਸਹੂਲਤ ਦੇਣ ਵਾਲੀ ਉਦਯੋਗਿਕ ਇਕਾਈ ਗੰਗਾ ਐਕਰੋਵੁਲਸ ਨਿਟਿੰਗ ਯਾਰਨ ਅਤੇ ...

ਪੂਰੀ ਖ਼ਬਰ »

ਕੋਰੋਨਾ ਦੇ 42 ਨਵੇਂ ਮਾਮਲੇ, ਇਕ ਮੌਤ

ਚੰਡੀਗੜ੍ਹ, 22 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ | ਸਰਕਾਰੀ ਰਿਪੋਰਟ ਅਨੁਸਾਰ ਅੱਜ ਮੁਕਤਸਰ ਤੋਂ 13, ਪਟਿਆਲਾ ਤੋਂ 5, ਐਸ.ਏ.ਐਸ. ਨਗਰ ਤੋਂ 5 , ਜਲੰਧਰ 4, ਅੰਮਿ੍ਤਸਰ ਤੋਂ 2, ਲੁਧਿਆਣਾ ਤੋਂ 1, ਤਰਨਤਾਰਨ ਤੋਂ 1, ਬਠਿੰਡਾ ਤੋਂ 2, ...

ਪੂਰੀ ਖ਼ਬਰ »

ਖਹਿਰਾ ਦੀ ਗਿ੍ਫਤਾਰੀ ਨੂੰ ਗਲਤ ਦੱਸਦਿਆਂ ਈ.ਡੀ. ਨੂੰ ਨੋਟਿਸ

ਚੰਡੀਗੜ੍ਹ, 23 ਨਵੰਬਰ (ਬਿ੍ਜੇਂਦਰ ਗੌੜ)- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਗਿ੍ਫਤਾਰੀ ਨੂੰ ਗਲਤ ਦੱਸਦਿਆਂ ਹਾਈਕੋਰਟ 'ਚ ਦਾਇਰ ਅਰਜ਼ੀ 'ਤੇ ਅਦਾਲਤ ਨੇ ਈ.ਡੀ. ਤੋਂ ਜਵਾਬ ਮੰਗਿਆ ਹੈ | ਮਾਮਲੇ ਵਿਚ ਅਗਲੀ ਸੁਣਵਾਈ ...

ਪੂਰੀ ਖ਼ਬਰ »

ਸ਼ੀਸ਼ੇ ਦੇ ਘਰਾਂ 'ਚ ਰਹਿਣ ਵਾਲਿਆਂ ਨੂੰ ਦੂਜਿਆਂ 'ਤੇ ਪੱਥਰ ਨਹੀਂ ਮਾਰਨੇ ਚਾਹੀਦੇ-ਕੈਪਟਨ

ਮੁੱਖ ਮੰਤਰੀ ਚੰਨੀ 'ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਨ੍ਹਾਂ ਦੇ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਅਤੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਲਗਾਏ ਦੋਸ਼ਾਂ ਦਾ ਜਵਾਬ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਦੋ ਸੀਟਾਂ ਦੀ ਅਦਲਾ-ਬਦਲੀ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ 'ਤੇ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਉੱਤਰੀ ਜੋ ਕਿ ...

ਪੂਰੀ ਖ਼ਬਰ »

ਸਹਿ ਵਿੱਦਿਅਕ ਮੁਕਾਬਲੇ ਅੱਜ ਤੋਂ

ਪੋਜੇਵਾਲ ਸਰਾਂ, 23 ਨਵੰਬਰ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਹ ਤਹਿਤ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿੱਦਿਅਕ ਮੁਕਾਬਲੇ 24 ਨਵੰਬਰ ਤੋਂ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਜਾਰੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ 'ਤੇ ਮੁਕੰਮਲ ਰੋਕ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ | ਪਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਇਸ ਸਬੰਧੀ ਪਾਲਿਸੀ ਤਹਿਤ ...

ਪੂਰੀ ਖ਼ਬਰ »

ਚੋਣਾਂ ਦੇ ਸਿਆਸੀ ਪਿੜ 'ਚੋਂ ਪੰਜਾਬ ਦੇ ਰਿਵਾਇਤੀ ਮੁੱਦੇ ਗ਼ਾਇਬ

ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 23 ਨਵੰਬਰ -ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭੱਖੇ ਸਿਆਸੀ ਪਿੜ 'ਚੋਂ ਪੰਜਾਬ ਦੇ ਅਹਿਮ ਰਵਾਇਤੀ ਮੁੱਦੇ ਗ਼ਾਇਬ ਹਨ | ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦਾ ਸਭ ਤੋਂ ਵੱਧ ਹੇਜ ਜਤਾਉਣ ਵਾਲੇ ਨਵਜੋਤ ਸਿੰਘ ਸਿੱਧੂ ਦੇ ਨਾ ਹੀ 13 ...

ਪੂਰੀ ਖ਼ਬਰ »

ਗ੍ਰਨੇਡ ਹਮਲੇ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਠਾਨਕੋਟ, 23 ਨਵੰਬਰ (ਚੌਹਾਨ)-ਪਠਾਨਕੋਟ ਦੇ ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਵਲੋਂ ਦੇਰ ਰਾਤ ਪਠਾਨਕੋਟ ਦੇ 21 ਸਬ ਏਰੀਆ ਆਰਮੀ ਖੇਤਰ ਅਧੀਨ ਪੈਂਦੇ ਤਿ੍ਵੇਣੀ ਗੇਟ ਵਿਖੇ ਹੋਏ ਗ੍ਰਨੇਡ ਹਮਲੇ ਦੇ ਸੰਬੰਧ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੱਚੀ ਸਮੇਤ 3 ਮੌਤਾਂ

ਬੀਜਾ, 23 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦਹਿੜੂ ਦੇ ਨੈਸ਼ਨਲ ਹਾਈਵੇ 'ਤੇ ਬੀਤੀ ਰਾਤ ਵਾਪਰੇ ਸੜਕ ਹਾਦਸੇ 'ਚ ਬੱਚੀ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦਾ ਸਮਾਚਾਰ ਹੈ ¢ ਮਿ੍ਤਕ ਦੀ ਪਛਾਣ ਸੁਸ਼ੀਲ ਕੁਮਾਰ (32) ਪੁੱਤਰ ਪੱਪੂ ਰਾਮ ਤੇ ਪੂਜਾ ਰਾਣੀ (30) ...

ਪੂਰੀ ਖ਼ਬਰ »

ਪਾਕਿ ਵਲੋਂ ਲਸ਼ਕਰ-ਏ-ਤਾਇਬਾ ਦੇ ਖ਼ੈਬਰ ਪਖਤੂਨਖਵਾ ਤੇ ਅਫ਼ਗਾਨਿਸਤਾਨ 'ਚ ਨਵੇਂ ਕੈਂਪ ਸਥਾਪਤ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਅੱਤਵਾਦੀ ਸੰਗਠਨਾਂ ਨੂੰ ਲਗਾਤਾਰ ਸਮਰਥਨ ਦੇਣ ਵਾਲੇ ਪਾਕਿਸਤਾਨ ਨੇ ਕੌਮਾਂਤਰੀ ਪੱਧਰ 'ਤੇ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤਾਇਬਾ ਦੇ ਖ਼ੈਬਰ ਪਖਤੂਨਖਵਾ ਅਤੇ ਅਫ਼ਗਾਨਿਸਤਾਨ 'ਚ ਨਵੇਂ ਕੈਂਪ ਸਥਾਪਿਤ ਕੀਤੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਸੈਂਕੜੇ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਅੱਧ ਵਿਚਾਲੇ ਲਟਕੀ

ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਘਰ-ਘਰ ਨੌਕਰੀ ਦੇ ਵਾਅਦੇ ਨਾਲ ਸੱਤਾ 'ਚ ਆਈ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪਟਵਾਰੀਆਂ ਦੀ ਭਰਤੀ ਲਈ ਆਰੰਭੀ ਪ੍ਰਕਿਰਿਆ ਅੱਧ ਵਿਚਾਲੇ ਲਟਕ ਗਈ ਹੈ | ਇਨ੍ਹਾਂ ਉਮੀਦਵਾਰਾਂ ਵਲੋਂ ਲਿਖਤੀ ਪ੍ਰੀਖਿਆ ਵੀ ਪਾਸ ਕਰ ਲਈ ਗਈ ਹੈ ਪਰ ਅਜੇ ਤੱਕ ...

ਪੂਰੀ ਖ਼ਬਰ »

26/11 ਮੁੰਬਈ ਹਮਲਿਆਂ ਬਾਅਦ ਤਤਕਾਲੀ ਯੂ.ਪੀ.ਏ. ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਸੀ-ਮਨੀਸ਼ ਤਿਵਾੜੀ

ਆਪਣੀ ਕਿਤਾਬ 'ਚ ਯੂ.ਪੀ.ਏ. ਸਰਕਾਰ 'ਤੇ ਚੁੱਕਿਆ ਸਵਾਲ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਨਵੀਂ ਕਿਤਾਬ 'ਚ 26/11 ਦੇ ਮੁੰਬਈ ਹਮਲਿਆਂ ਬਾਅਦ ਤੱਤਕਾਲੀ ਯੂ.ਪੀ.ਏ. ਸਰਕਾਰ ਦੀ ਅਸਫਲਤਾ 'ਤੇ ਸਵਾਲ ਉਠਾਉਂਦਿਆ ਕਿਹਾ ਹੈ ਕਿ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਸੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX