ਮੋਗਾ, 23 ਨਵੰਬਰ (ਗੁਰਤੇਜ ਸਿੰਘ)-ਬੀਤੇ ਦਿਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਮੋਗਾ ਦੇ ਮਹਿੰਗੇ ਰਿਜ਼ੋਰਟਸ ਵਿਚ ਔਰਤਾਂ ਲਈ ਤੀਸਰੀ ਗਰੰਟੀ ਦੇਣ ਦਾ ਐਲਾਨ ਕਰਨ ਆਏ ਸਨ ਤੇ ਉਸੇ ਜਗ੍ਹਾ ਤੋਂ ਤਿੰਨ ਕਿੱਲੋਮੀਟਰ ਦੀ ਦੂਰੀ 'ਤੇ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਹੋਈ ਮੌਤ ਦੀਆਂ ਅੰਤਿਮ ਰਸਮਾਂ ਹੋ ਰਹੀਆਂ ਸਨ ਪਰ ਹੈਰਤ-ਅੰਗੇਜ਼ ਗੱਲ ਇਹ ਸੀ ਕਿ ਇਸ ਜਹਾਨੋਂ ਰੁਖ਼ਸਤ ਹੋ ਗਏ ਐਡਵੋਕੇਟ ਨਸੀਬ ਬਾਵਾ ਦੀਆਂ ਅੰਤਿਮ ਰਸਮਾਂ ਵਿਚ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਨੇ ਪਹੁੰਚਣਾ ਮੁਨਾਸਬ ਨਾ ਸਮਝਿਆ | ਜਿੱਥੇ ਲੋਕਲ ਲੀਡਰਸ਼ਿਪ ਕੇਜਰੀਵਾਲ ਦੀ ਖ਼ਾਤਰਦਾਰੀ ਵਿਚ ਰੁੱਝੀ ਰਹੀ ਉੱਥੇ ਅਰਵਿੰਦ ਕੇਜਰੀਵਾਲ ਨੇ ਵੀ ਸਟੇਜ 'ਤੇ ਐਡਵੋਕੇਟ ਨਸੀਬ ਬਾਵਾ ਲਈ ਦੋ ਸ਼ਬਦ ਬੋਲਣੇ ਵੀ ਜ਼ਰੂਰੀ ਨਾ ਸਮਝੇ | ਇਸ ਮਾਮਲੇ ਨੂੰ ਲੈ ਕੇ ਜਿੱਥੇ ਸ਼ਹਿਰ ਵਿਚ ਵੱਡੀ ਚਰਚਾ ਛਿੜੀ ਹੋਈ ਸੀ ਉੱਥੇ ਲੋਕਾਂ ਦਾ ਇਹ ਵੀ ਮੰਨਣਾ ਸੀ ਕਿ ਅਰਵਿੰਦ ਕੇਜਰੀਵਾਲ ਮਰਹੂਮ ਐਡਵੋਕੇਟ ਨਸੀਬ ਬਾਵਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਉਣਗੇ ਪਰ ਉਹ ਮੋਗਾ ਤੋਂ ਆਪਣੀ ਸਿਆਸੀ ਰੈਲੀ ਕਰ ਕੇ ਲੁਧਿਆਣਾ ਲਈ ਰਵਾਨਾ ਹੋ ਗਏ ਜਿਸ ਨਾਲ ਪਾਰਟੀ ਦੇ ਵਲੰਟੀਅਰਾਂ ਤੇ ਵਰਕਰਾਂ ਵਿਚ ਵੱਡੀ ਰੋਸ ਦੀ ਲਹਿਰ ਦੌੜ ਗਈ | ਅੱਜ ਇਸੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬੂਟਾ ਸਿੰਘ ਬੈਰਾਗੀ ਸਾਬਕਾ ਬੁਲਾਰਾ ਤੇ ਮੀਡੀਆ ਪੈਨਲਿਸਟ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਹਨ | ਉਨ੍ਹਾਂ ਆਪਣਾ ਅਸਤੀਫ਼ਾ ਪ੍ਰੈੱਸ ਨੂੰ ਜਾਰੀ ਕਰਦਿਆਂ ਤੇ ਆਪਣੇ ਫੇਸ ਬੁੱਕ ਅਕਾਊਾਟ 'ਤੇ ਪੋਸਟ ਸਾਂਝੀ ਕਰਦਿਆਂ ਕੇਂਦਰੀ ਲੀਡਰਸ਼ਿਪ 'ਤੇ ਵੱਡੇ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਅੱਜ ਉਹ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਪਾਰਟੀ ਹਾਈਕਮਾਂਡ ਨੂੰ ਭੇਜ ਰਹੇ ਹਨ ਕਿਉਂਕਿ ਪਾਰਟੀ ਅੰਦਰ ਆਗੂਆਂ ਤੇ ਵਲੰਟੀਅਰਾਂ ਲਈ ਕੋਈ ਕਦਰ ਨਹੀਂ | ਇਹ ਸਿਰਫ਼ ਆਪਣਾ ਸਿਆਸੀ ਪੱਤਾ ਹੀ ਖੇਡ ਰਹੇ ਹਨ | ਜ਼ਿਕਰਯੋਗ ਹੈ ਕਿ ਐਡਵੋਕੇਟ ਨਸੀਬ ਬਾਵਾ ਨੂੰ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ 'ਤੇ ਅਰਵਿੰਦ ਕੇਜਰੀਵਾਲ ਖ਼ੁਦ ਦਿੱਲੀ ਤੋਂ ਮੋਗਾ ਆ ਕੇ ਨਿਯੁਕਤ ਕਰ ਕੇ ਗਏ ਸਨ ਤੇ ਉਨ੍ਹਾਂ ਦੇ ਦਿਹਾਂਤ 'ਤੇ ਉਨ੍ਹਾਂ ਵਲੋਂ ਇਕ ਵੀ ਹਮਦਰਦੀ ਭਰਿਆ ਸ਼ਬਦ ਨਾ ਬੋਲਣਾ ਆਪਣੇ ਪਿੱਛੇ ਬੜੇ ਵੱਡੇ ਸਵਾਲ ਖੜ੍ਹੇ ਕਰ ਗਿਆ | ਜ਼ਿਕਰਯੋਗ ਹੈ ਕਿ ਐਡਵੋਕੇਟ ਨਸੀਬ ਬਾਵਾ ਨੇ ਆਮ ਆਦਮੀ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਕੇ ਪਾਰਟੀ ਨੂੰ ਪੈਰਾਂ ਸਿਰ ਖੜ੍ਹਾ ਕੀਤਾ ਸੀ ਪਰ ਉਨ੍ਹਾਂ ਦੇ ਸਵਰਗਵਾਸ ਹੋ ਜਾਣ 'ਤੇ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦਾ ਕੋਈ ਵੀ ਮੁੱਲ ਨਾ ਪਾਇਆ ਜਦ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਤੇ ਨੁਮਾਇੰਦੇ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਸਨ |
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੋਗਾ ਦੇ ਐਨ.ਪੀ.ਐਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਆਗੂ ਕੁਲਵੰਤ ਸਿੰਘ ਮੋਗਾ ...
ਮੋਗਾ, 23 ਨਵੰਬਰ (ਗੁਰਤੇਜ ਸਿੰਘ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਇਕ ਤੋਂ ਬਾਅਦ ਇਕ ਲੋਕ ਪੱਖੀ ਫ਼ੈਸਲੇ ਲੈ ਕੇ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਰਾਹਤ ਦਿੱਤੀ ਜਾ ਰਹੀ ਹੈ ਜਿਨ੍ਹਾਂ ਦਾ ਲੋਕਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ | ਇਸੇ ਲੜੀ ਤਹਿਤ ...
ਫ਼ਤਿਹਗੜ੍ਹ ਪੰਜਤੂਰ, 23 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸਬ-ਡਵੀਜ਼ਨ ਬਿਜਲੀ ਬੋਰਡ ਫ਼ਤਿਹਗੜ੍ਹ ਪੰਜਤੂਰ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਰੈਲੀ ਕੀਤੀ ਗਈ ਜਿਸ ਵਿਚ ਆਗੂਆਂ ਵਲੋਂ ...
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ 7 ਰੋਜ਼ਾ ਭੰਗੜਾ ਵਰਕਸ਼ਾਪ ਸਮਾਪਤ ਹੋਈ | ਵਰਕਸ਼ਾਪ ਦੇ ਆਖ਼ਰੀ ਦਿਨ ਕਾਲਜ ਦੇ ਵਿਦਿਆਰਥੀਆਂ ਵਲੋਂ ਭੰਗੜਾ ਪੇਸ਼ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਸਵਰਨਜੀਤ ਸਿੰਘ ਅਤੇ ਵਿਸ਼ੇਸ਼ ਤੌਰ 'ਤੇ ...
ਬਾਘਾਪੁਰਾਣਾ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਘਾਪੁਰਾਣਾ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਇੰਦਰਜੀਤ ਸਿੰਘ ਕਾਲੇਕੇ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਮੁਤਾਬਿਕ 20 ਅਤੇ 22 ਨਵੰਬਰ ...
ਅਜੀਤਵਾਲ, 23 ਨਵੰਬਰ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਢੁੱਡੀਕੇ ਦੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਇਕਾਈ ਢੁੱਡੀਕੇ ਦੇ ਪ੍ਰਧਾਨ ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਪਿੰਡ ਚੂਹੜਚੱਕ, ਕਿਲੀ ਚਾਹਲ, ਨੱਥੂਵਾਲਾ ਜਦੀਦ, ਮਟਵਾਣੀ, ਝੰਡੇਆਣਾ, ਤਖਾਣਵੱਧ ਦੌਧਰ, ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਨੂੰ ਸਮਰਪਿਤ ਮਜ਼੍ਹਬੀ ਸਿੱਖ ਵਾਲਮੀਕਿ ਭਲਾਈ ਫ਼ਰੰਟ ਪੰਜਾਬ ਦੀ ਮੋਗਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਡਰੋਲੀ ਦੀ ਅਗਵਾਈ ਹੇਠ ਸਰਪੰਚਾਂ ਇਲਾਕੇ ਦੇ ...
ਬਾਘਾਪੁਰਾਣਾ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸੈਕਟਰੀ ਰਾਜਬਹਾਦਰ ਸਿੰਘ ਮਾਣੂੰਕੇ ਜਿਨ੍ਹਾਂ ਦੇ ਪਿਤਾ ਡਾਕਟਰ ਨਿਹਾਲ ਸਿੰਘ ਗਿੱਲ ਜੋ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖਸੀ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ...
ਅਜੀਤਵਾਲ, 23 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਹਾਲ ਸਿੰਘ ਵਾਲਾ ਹਲਕੇ ਤੋਂ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਸਾਹੋਕੇ ਦੀ ਟਿਕਟ ਕੱਟਣ ਤੋਂ ਇਹ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ ਕਿ ਇਹ ਆਜ਼ਾਦ ਜਾਂ ਕਾਂਗਰਸ ਤੋਂ ਚੋਣ ਲੜਨਗੇ | 22 ਨਵੰਬਰ ਨੂੰ ਕਾਂਗਰਸ 'ਚ ਸ਼ਾਮਿਲ ...
ਅਜੀਤਵਾਲ, 23 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਕਿਸਾਨਾਂ ਲਈ ਸੁਖਦ ਸੁਨੇਹਾ ਲੈ ਕੇ ਆਇਆ ਹੈ | ਭਾਰਤ ਸਰਕਾਰ ਨੇ ਇਸੇ ਦਿਨ ਤਿੰਨੇ ਖੇਤੀ ਵਿਰੋਧੀ ਕਾਨੰੂਨ ਰੱਦ ਕਰਨ ਦਾ ਐਲਾਨ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਨੈਸਲੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮੋਗਾ ਜਨਰਲ ਬਾਡੀ ਦੀ ਮੀਟਿੰਗ ਯੂਨੀਅਨ ਦਫ਼ਤਰ ਮੋਗਾ ਵਿਖੇ ਹਰਨੇਕ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚਰਨਜੀਤ ਸਿੰਘ ਦੀ ਧਰਮ-ਪਤਨੀ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-2364 ਈ.ਟੀ.ਟੀ. ਸਲੈਕਟਿਡ ਉਮੀਦਵਾਰਾਂ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਅਤੇ 2364 ਭਰਤੀ ਨੂੰ ਕੋਰਟ ਰਾਹੀਂ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ 25 ਨਵੰਬਰ ਨੂੰ ਬਾਘਾ ਪੁਰਾਣਾ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਚਰਨਜੀਤ ...
ਨਿਹਾਲ ਸਿੰਘ ਵਾਲਾ, 23 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਨਿਹਾਲ ਸਿੰਘ ਵਾਲਾ ਵਿਖੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਲੈਕਚਰਾਰ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਨਕਸ਼ ਨੁਹਾਰ ਬਦਲਣ ਦੀ ਵਿੱਢੀ ਮੁਹਿੰਮ ਤਹਿਤ ਵਿਧਾਇਕ ਡਾ. ਹਰਜੋਤ ਕਮਲ ਅਤੇ 'ਟੀਮ ਹਰਜੋਤ' ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ | ਇਸੇ ਲੜੀ ਤਹਿਤ ਅੱਜ ਮੋਗਾ ਸ਼ਹਿਰ ਦੇ ਪ੍ਰਤਾਪ ਰੋਡ ਵਿਖੇ ...
ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)-ਹਲਕਾ ਧਰਮਕੋਟ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਹਰ ਘਰ ਤੱਕ ਪਹੁੰਚ ਜਾਰੀ ਹੈ | ਇਸੇ ਲੜੀ ਨੂੰ ਜਾਰੀ ਰੱਖਦੇ ਉਨ੍ਹਾਂ ਵਲੋਂ ਪਿੰਡ ਸਿੰਘਪੁਰਾ ਮੁੰਨਣ ਵਿਚ ਨੁੱਕੜ ...
ਬਾਘਾ ਪੁਰਾਣਾ, 23 ਨਵੰਬਰ (ਕਿ੍ਸ਼ਨ ਸਿੰਗਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰਲੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਅਗਵਾਈ ਵਿਚ ਸਮੂਹ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ-ਲੁਧਿਆਣਾ ਰੋਡ ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਸੁਖਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਦੁੱਨੇਕੇ (ਮੋਗਾ) ਨੇ ਆਇਲਟਸ ਦੀ ਹੋਈ ...
ਬਾਘਾ ਪੁਰਾਣਾ, 23 ਨਵੰਬਰ (ਕਿ੍ਸ਼ਨ ਸਿੰਗਲਾ)-ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਪਿਛਲੇ 22 ਸਾਲ ਤੋਂ ਉਸਾਰੀ ਦਾ ...
ਬਾਘਾ ਪੁਰਾਣਾ, 23 ਨਵੰਬਰ (ਕ੍ਰਿਸ਼ਨ ਸਿੰਗਲਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਰਿਲਾਇੰਸ ਪੰਪ ਰਾਜੇਆਣਾ ਉੱਪਰ ਬਲਾਕ ਪੱਧਰੀ ਮੀਟਿੰਗ ਲਖਵੀਰ ਸਿੰਘ ਰੋਡੇ ਦੀ ਅਗਵਾਈ ਹੇਠ ਕੀਤੀ ਗਈ | ਇਸ ਦੌਰਾਨ ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬਲਾਕ ਸਕੱਤਰ ...
ਨਿਹਾਲ ਸਿੰਘ ਵਾਲਾ, 23 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਦੀ ਚਲਾਈ ਗਈ ਮਰਯਾਦਾ ਅਨੁਸਾਰ ਅਤੇ ਸੁਆਮੀ ਸੰਤ ਜੋਰਾ ਸਿੰਘ ਜੀ ਮਹਾਰਾਜ ਦੇ ਹੁਕਮ ਅਨੁਸਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ...
ਨੱਥੂਵਾਲਾ ਗਰਬੀ, 23 ਨਵੰਬਰ (ਸਾਧੂ ਰਾਮ ਲੰਗੇਆਣਾ)-ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਜੀ.ਟੀ.ਬੀ. ਗੜ੍ਹ ਕਾਲਜ ਰੋਡੇ ...
ਮੋਗਾ, 23 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਨਿਗਮ ਦੇ ਹੜਤਾਲੀ ਕਰਮਚਾਰੀਆਂ ਅਤੇ ਕੌਂਸਲਰਾਂ ਦਰਮਿਆਨ ਚੱਲ ਰਹੀ ਤਲਖ਼ੀ ਨੂੰ ਉਸ ਸਮੇਂ ਖ਼ਤਮ ਹੋ ਗਈ ਜਦੋਂ ਵਿਧਾਇਕ ਡਾ. ਹਰਜੋਤ ਕਮਲ ਨੇ ਕੌਂਸਲਰ ਪ੍ਰਵੀਨ ਮੱਕੜ ਦੇ ਗ੍ਰਹਿ ਵਿਖੇ ਦੋਵਾਂ ਧਿਰਾਂ ਨੂੰ ...
ਕਿਸ਼ਨਪੁਰਾ ਕਲਾਂ, 23 ਨਵੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਲਏ ਗਏ ਫ਼ੈਸਲੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਵਲੋਂ ਪਿੰਡ ਭਿੰਡਰ ਕਲਾਂ ਵਿਖੇ ਦਿੱਲੀ ...
ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)-ਡਾਇਰੈਕਟਰ ਰਾਜ ਖੋਜ ਅਤੇ ਸਿਖਲਾਈ ਪ੍ਰੀਸ਼ਦ ਚੰਡੀਗੜ੍ਹ ਅਤੇ ਜ਼ਿਲ੍ਹਾ ਸਿੱ. ਅਫ਼ਸਰ (ਸੈ.ਸਿੱ.) ਮੋਗਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁੱਖ ਅਧਿਆਪਕ ਰੇਸ਼ਮ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿਖੇ ਦੋ ਰੋਜਾ ...
ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)-ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੋਗਾ ਵਿਖੇ ਪਹੁੰਚ ਕੇ ਪੰਜਾਬ ਦੀਆਂ ਔਰਤਾਂ ਲਈ ਤੀਜੀ ਗਰੰਟੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਬਾਰੇ ਗੱਲਬਾਤ ...
ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਸਬ-ਡਵੀਜ਼ਨ ਬੱਧਨੀ ਕਲਾਂ ਵਿਚ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਰੋਹ ਭਰਪੂਰ ਗੇਟ ਰੈਲੀ ਕੀਤੀ ਜਿਸ ਵਿਚ ਪੰਜਾਬ ਸਰਕਾਰ, ਪਾਵਰਕਾਮ ਅਤੇ ਟਰਾਸਕੋਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੇ ਪਾਵਰਕਾਮ ...
ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ...
ਬਾਘਾ ਪੁਰਾਣਾ, 23 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗਰੇਵਾਲ ਪਰਿਵਾਰ ਦੇ ਇੰਦਰਜੀਤ ਸਿੰਘ ਗਰੇਵਾਲ 'ਗਰੇਵਾਲ ਮੈਡੀਕਲ ਸਟੋਰ' ਵਾਲੇ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ...
ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)-ਇਸ ਵਾਰ ਇਲਾਕੇ ਵਿਚ ਬਾਸਮਤੀ ਦੀ ਉਪਜ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ 'ਤੇ ਕਾਫ਼ੀ ਰੌਣਕ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਉਨ੍ਹਾਂ ਦੀ ਬਾਸਮਤੀ ਜਿਨਸ ਦਾ ਭਾਅ ਇਸ ਵਕਤ ਚਾਰ ਹਜਾਰ ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ...
ਨੱਥੂਵਾਲਾ ਗਰਬੀ, 23 ਦਸੰਬਰ (ਸਾਧੂ ਰਾਮ ਲੰਗੇਆਣਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਚਰਨ ਦਾਸ ਜੀ ਪਿੰਡ ਜੈਮਲ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਸ਼ਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX