ਮਖੂ, 23 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਦਿੱਤੇ ਸੰਘਰਸ਼ ਦੇ ਅਨੁਸਾਰ ਅੱਜ ਠੇਕਾ ਮੁਲਾਜ਼ਮਾਂ ਦੀਆਂ ਵੱਖ-ਵੱਖ ਜ਼ਿਲਿ੍ਹਆਂ ਜਿਵੇਂ ਫ਼ਿਰੋਜ਼ਪੁਰ, ਬਠਿੰਡਾ, ਸੰਗਰੂਰ, ਬਰਨਾਲਾ, ਮੋਗਾ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ ਦੇ ਕਾਮਿਆਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਸਤਲੁਜ ਦਰਿਆ 'ਤੇ ਬਣੇ ਬੰਗਾਲੀ ਪੁਲ 'ਤੇ ਕਸ਼ਮੀਰ ਤੋਂ ਬਠਿੰਡਾ ਨੈਸ਼ਨਲ ਹਾਈਵੇ ਨੂੰ ਮੁਕੰਮਲ ਤੌਰ 'ਤੇ ਜਾਮ ਕੀਤਾ ਗਿਆ | ਇਸ ਜਾਮ ਵਿਚ ਠੇਕਾ ਮੁਲਾਜ਼ਮਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਦੇ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ, ਜਿਸ ਕਾਰਨ ਇਹ ਸੰਘਰਸ਼ ਦਾ ਸੱਦਾ ਪੂਰਨ ਤੌਰ 'ਤੇ ਸਫਲ ਰਿਹਾ ਹੈ | ਆਗੂਆਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਅੱਜ ਦੇ ਇਸ ਸੰਘਰਸ਼ ਪ੍ਰੋਗਰਾਮ ਤੋਂ ਵੀ ਸਰਕਾਰ ਨੇ ਕੋਈ ਸਬਕ ਲੈਣ ਦਾ ਯਤਨ ਨਾ ਕੀਤਾ ਤਾਂ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਧਰਨੇ ਨੂੰ ਸੰਬੋਧਨ ਕਰਦਿਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਰਾਜੇਸ਼ ਕੁਮਾਰ ਮੋੜ, ਗੁਰਪ੍ਰੀਤ ਸਿੰਘ ਮੋੜ , ਜਸਪ੍ਰੀਤ ਸਿੰਘ, ਸੁਰਿੰਦਰ ਕੁਮਾਰ ਆਦਿ ਨੇ ਦੱਸਿਆ ਕਿ ਅਸੀਂ ਆਊਟਸੋਰਸਡ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਕੈਟਾਗਰੀਆਂ ਮੁਤਾਬਿਕ ਠੇਕਾ ਕਾਮੇ ਸਾਲਾਂਬੱਧੀ ਅਰਸੇ ਤੋਂ ਪੰਜਾਬ ਸਰਕਾਰ ਅਧੀਨ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਆ ਰਹੇ ਹਾਂ | ਲੰਘੇ ਅਰਸੇ ਤੋਂ ਹੀ ਸਾਡੀ ਸਰਕਾਰ ਪਾਸੋਂ ਮੰਗ ਰਹੀ ਹੈ ਕਿ ਜਦੋਂ ਸੇਵਾ ਦੇ ਇਨ੍ਹਾਂ ਬੁਨਿਆਦੀ ਅਦਾਰਿਆਂ ਦੀ ਸਮਾਜ ਨੂੰ ਸਥਾਈ ਲੋੜ ਹੈ ਤਾਂ ਇਨ੍ਹਾਂ ਵਿਚ ਰੁਜ਼ਗਾਰ ਠੇਕੇ 'ਤੇ ਕਿਉਂ ਹੈ, ਪਰ ਸਰਕਾਰ ਲਗਾਤਾਰ ਸਾਡੇ ਸੰਘਰਸ਼ ਦੇ ਬਾਵਜੂਦ ਸਾਡੀ ਗੱਲ ਸੁਣਨ ਲਈ ਵੀ ਤਿਆਰ ਨਹੀਂ, ਜਿਸ ਕਾਰਨ ਮਜਬੂਰੀ ਵੱਸ ਸਰਕਾਰ ਦੇ ਕੰਨ੍ਹਾਂ ਤੱਕ ਆਪਣੀ ਆਵਾਜ਼ ਪੁੱਜਦੀ ਕਰਨ ਲਈ ਅਤੇ ਰੈਗੂਲਰ ਹੋਣ ਦੇ ਆਪਣੇ ਕਾਨੂੰਨੀ ਅਧਿਕਾਰ ਦੀ ਪ੍ਰਾਪਤੀ ਲਈ ਸਾਨੂੰ ਸੰਘਰਸ਼ ਦੇ ਰਾਹ ਮਜਬੂਰੀ ਵੱਸ ਤੁਰਨਾ ਪਿਆ ਹੈ | ਮੋਰਚੇ ਦੇ ਆਗੂਆਂ ਵਲੋਂ ਆਪਣੇ ਸੱਦੇ ਸੰਘਰਸ਼ ਦੌਰਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੇ ਅੱਜ ਵੀ ਸਬਕ ਲੈ ਕੇ ਠੇਕਾ ਕਾਮਿਆਂ ਨੂੰ ਬਿਨਾ ਸ਼ਰਤ ਰੈਗੂਲਰ ਕਰਨ ਦਾ ਫ਼ੈਸਲਾ ਨਾ ਕੀਤਾ ਤਾਂ ਠੇਕਾ ਕਾਮੇ ਇਸ ਸੱਦੇ ਨੂੰ 30 ਨਵੰਬਰ ਤੋਂ ਪਹਿਲਾਂ ਕਿਸੇ ਵੀ ਦਿਨ ਮੁੜ ਲਾਗੂ ਕਰਨ ਲਈ ਮਜਬੂਰ ਹੋਣਗੇ, ਜਿਸ ਲਈ ਪੰਜਾਬ ਸਰਕਾਰ ਖ਼ੁਦ ਜ਼ਿੰਮੇਵਾਰ ਹੋਵੇਗੀ |
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਸਿਹਤ ਵਿਭਾਗ ਪੰਜਾਬ ਅਧੀਨ ਸਾਲਾਂ-ਬੱਧੀ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਨਿਭਾਅ ਰਹੇ ਐਨ.ਐੱਚ.ਐਮ. ਮੁਲਾਜਮਾਂ ਵਲੋਂ ਸੁਣਵਾਈ ਨਾ ਹੋਣ 'ਤੇ ...
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਦੋਵੇਂ ਲੜਕਿਆਂ ਦੀ ਪੇਸ਼ਗੀ ਜ਼ਮਾਨਤ ਅੱਜ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ, ਜਦਕਿ ਇਕ ਹੋਰ ਨਾਮਜ਼ਦ ਗੁਰਪ੍ਰੀਤ ਸਿੰਘ ਦੀ ...
ਜ਼ੀਰਾ, 23 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹਰ ਵਰਗ ਸਰਕਾਰ ਦੇ ਕੰਮਕਾਰ ਤੋਂ ਖ਼ੁਸ਼ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਮੁੜ ਕਾਂਗਰਸ ਪਾਰਟੀ ਨੂੰ ਅਗਲੇ ਪੰਜ ਸਾਲ ਦੀ ਸੇਵਾ ਸੌਂਪਣ ਦਾ ਮਨ ...
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)- ਕਾਨੂੰਗੋ ਸਰਕਲ ਮਾਹਮੂਜੋਈਆ ਦੇ 44 ਪਿੰਡਾਂ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਫਿਰ ਗੁਰੂਹਰਸਹਾਏ ਨਾਲ ਜੋੜਨ ਦੀ ਮੰਗ ਨੂੰ ਲੈ ਕੇ ਗੁਰੂਹਰਸਹਾਏ ਦੇ ਵਕੀਲਾਂ ਵਲੋਂ ਸੰਘਰਸ਼ ਛੇੜਦੇ ਹੋਏ ਮੰਗਲਵਾਰ 24 ਨਵੰਬਰ ਨੂੰ ਹੜਤਾਲ ਦਾ ...
ਜ਼ੀਰਾ, 23 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਾਂਝੇ ਫੋਰਮ ਵਲੋਂ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ 15 ਨਵੰਬਰ ਤੋਂ ਵਿੱਢੇ ਗਏ ਸੰਘਰਸ਼ ਤਹਿਤ ਸਬ ਡਵੀਜ਼ਨ ਜ਼ੀਰਾ ਦੇ ਸਮੂਹ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ | ਇਸ ...
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਆਰਥਿਕ ਮਦਦ ਕੀਤੀ ਜਾਂਦੀ ਹੈ | ਉਸੇ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਦੇ ਵਲੋਂ ...
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੁੰਦੇ ਹੋਏ ਅੱਜ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ...
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਜਨਰਲ ਕੈਟਾਗਰੀ ਦੇ ਨਾਲ ਸੰਬੰਧ ਰੱਖਦੇ ਗੁਰਵਿੰਦਰ ਸਿੰਘ ਗੋਲਡੀ, ਕੋਮਲ ਸ਼ਰਮਾ, ਦੀਪਕ ਸ਼ਰਮਾ, ਗੌਰਵ ਮੁੰਜਾਲ, ਵਿਪਨ ਲੋਟਾ, ਗੁਰਦਰਸ਼ਨ ਸਿੰਘ, ਸੰਜੀਵ ਮੋਂਗਾ, ਸੰਦੀਪ ਸ਼ਰਮਾ, ਸੁਖਵਿੰਦਰ ਸਿੰਘ, ਮਨੀਸ਼ ...
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਵਿਅਕਤੀ ਖ਼ਿਲਾਫ਼ ਪੁਲਿਸ ਵਲੋਂ ਚੋਰੀ ਦੀ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਜਦ ਅੱਜ ਉਹ ਗਸ਼ਤ ਵਾ ਚੈਕਿੰਗ ਸ਼ੱਕੀ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਵਸ 'ਤੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਆਨਲਾਈਨ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ ਜ਼ਿਲ੍ਹੇ ਭਰ 'ਚੋਂ ਅੱਵਲ ਰਿਹਾ | ਪਿ੍ੰ. ਸਤਿੰਦਰਜੀਤ ਕੌਰ ...
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਐਲਾਨੀ ਗਈ ਤੀਜੀ ਗਰੰਟੀ ਨਾਲ ਮਹਿਲਾ ਵਰਗ ਵਿਚ ਖ਼ੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਤੇ ਮਹਿਲਾਵਾਂ ਵਲੋਂ ਭਰਪੂਰ ਸਵਾਗਤ ਕੀਤਾ ਗਿਆ ਹੈ | ਇਹ ਪ੍ਰਗਟਾਵਾ ਹਲਕਾ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ 2020-21 ਦੌਰਾਨ ਕਰਵਾਏ ਗਏ ਆਨਲਾਈਨ ਵਿੱਦਿਅਕ ਵੱਖ-ਵੱਖ ਮੁਕਾਬਲਿਆਂ 'ਚੋਂ ਜ਼ਿਲ੍ਹੇ ਪੱਧਰ 'ਤੇ ਪਹਿਲੇ 5 ਸਥਾਨ ਪ੍ਰਾਪਤ ਕਰਨ ਵਾਲੇ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਪਿ੍ੰਸੀਪਲ ਡਾ: ਸਤਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਤਿਆਰ ਕੀਤੇ ਸਕੂਲ ਦੇ ਖ਼ੂਬਸੂਰਤ ਮੁੱਖ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹੇ 'ਚ ਲੋਕਾਂ ਤੋਂ ਰੇਤ ਦੀ ਨਿਰਧਾਰਿਤ ਕੀਮਤ 5.50 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਰੇਟ ਦੀ ਵਸੂਲੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ...
ਗੋਲੂ ਕਾ ਮੋੜ, 23 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਜਿਵੇਂ ਹੀ ਦਸੰਬਰ ਦੇ ਪੇਪਰ ਆਫ਼ ਲਾਈਨ ਲੈਣ ਦਾ ਐਲਾਨ ਕੀਤਾ ਤੇ ਨਾਲ ਹੀ ਵਿਦਿਆਰਥੀਆਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਅਲੱਗ-ਅਲੱਗ 'ਚ ਵਿਦਿਆਰਥੀ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਚੰਨੀ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਮੰਤਵ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਆਪਣੇ ਘਰ ਦੇ ਵਿਹੜੇ 'ਚ ...
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾ ਤੇ ਬੱਚਿਆਂ ਵਿਚ ਅਗਾਂਹਵਧੂ ਸੋਚ ਪੈਦਾ ਕਰਨ ਲਈ ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋ ਪਿ੍ੰਸੀਪਲ ਸਪਨਾ ਧਵਨ ਦੀ ਅਗਵਾਈ ਵਿਚ ਬਾਲ ਦਿਵਸ ਮਨਾਇਆ ਗਿਆ, ਜਿਸ ਦੌਰਾਨ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਚੰਨੀ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਸਹੂਲਤਾਂ ਵਾਲੇ ਐਲਾਨਾਂ ਦੇ ਲਾਭ ਹਰ ਲਾਭਪਾਤਰੀ ਤੱਕ ਪਹੁੰਚਾਉਣ ਲਈ ਯਤਨਸ਼ੀਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਵਲੋਂ ...
ਮੱਲਾਂਵਾਲਾ, 23 ਨਵੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਜ਼ੋਨ ਪ੍ਰਧਾਨ ਰਛਪਾਲ ਸਿੰਘ ਤੇ ਜ਼ੋਨ ਪ੍ਰਧਾਨ ਹਰਫੂਲ ਸਿੰਘ ਦੀ ਪ੍ਰਧਾਨਗੀ ਹੇਠ ਕੁਤਬਦੀਨ ਦੇ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਮਾਜ ਸੁਧਾਰਾਂ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸੇਨ ਸਮਾਜ ...
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਤੀਜੀ ਗਾਰੰਟੀ ਸਬੰਧੀ ਗੱਲਬਾਤ ਕਰਦਿਆਂ ਦੌਰਾਨ ਹਲਕਾ ਇੰਚਾਰਜ ਫ਼ਿਰੋਜ਼ਪੁਰ ਦਿਹਾਤੀ ਆਸ਼ੂ ਬੰਗੜ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਰਿੰਦਰ ਸਿੰਘ ਸਹੋਤਾ ਏ.ਜੀ.ਐਮ. ਆਰ.ਬੀ.ਆਈ. ਚੰਡੀਗੜ੍ਹ, ਲੀਡ ਬੈਂਕ ਮੈਨੇਜਰ ਮਲਕੀਅਤ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸੜਕ ਦੁਰਘਟਨਾ ਪੀੜਤਾਂ ਲਈ ਮਨਾਏ ਜਾਣ ਵਾਲੇ ਵਿਸ਼ਵ ਯਾਦ ਦਿਵਸ ਮੌਕੇ ਮਯੰਕ ਫਾਊਾਡੇਸ਼ਨ ਨੇ ਮਿਊਾਸੀਪਲ ਪਾਰਕ ਵਿਚ ਬੈਨਰਾਂ, ਪੋਸਟਰ ਪਲੇਕਾਰਡਾਂ ਰਾਹੀਂ ਜਾਗਰੂਕਤਾ ਸੰਦੇਸ਼ ਦਿੱਤਾ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਨੂੰ ...
ਜ਼ੀਰਾ, 23 ਨਵੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਹਲਕਾ ਜ਼ੀਰਾ ਵਿਚ ਉਸ ਵੇਲੇ ਭਰਵਾਂ ਸਮਰਥਨ ਮਿਲਿਆ, ਜਦ ਫਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਮਰਖਾਈ 'ਚ ਅਕਾਲੀ ਆਗੂ ਕੁਲਦੀਪ ਸਿੰਘ ਦੀ ਪ੍ਰੇਰਨਾ ਨਾਲ ਲਗਭਗ ਤਿੰਨ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਸਰਪੰਚ ਯੂਨੀਅਨ ਗੁਰੂਹਰਸਹਾਏ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਰੂਰੀ ਮੀਟਿੰਗ ਕੀਤੀ ਗਈ ਤੇ ਕਈ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ 'ਤੇ ਮਤਾ ਪਾਸ ਹੋਇਆ ਕਿ 25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ...
ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਬੱਸ ਸਟੈਂਡ ਦੇ ਸਾਹਮਣੇ ਪਿਛਲੇ 40 ਸਾਲਾਂ ਤੋਂ ਬਣਿਆ ਕਿਸਾਨ ਮਜ਼ਦੂਰ ਮੁਲਾਜ਼ਮ ਸੰਘਰਸ਼ ਕਮੇਟੀ ਦਾ ਦਫ਼ਤਰ ਨਗਰ ਨਿਗਮ ਵਲੋਂ ਢਾਹੇ ਜਾਣ ਦਾ ਮਾਮਲਾ ਠੰਢਾ ਪੈਂਦਾ ਨਜ਼ਰ ਨਹੀ ਆ ਰਿਹਾ ਹੈ | ਵੱਖ ਵੱਖ ਭਰਾਤਰੀ ...
ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)- ਬੀਤੇ ਦਿਨ ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕੀਤੀਆਂ ਗਈਆਂ ਬਦਲੀਆਂ ਤੇ ਤਾਇਨਾਤੀਆਂ ਉਪਰੰਤ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਪੁਲਿਸ ਥਾਣਾ ਮਮਦੋਟ ਵਿਖੇ ਬਤੌਰ ਥਾਣਾ ਮੁਖੀ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਬਲਾਕ ਵਿਚ ਪਿਛਲੇ ਦਿਨੀਂ ਹੋਈ ਗੜੇਮਾਰੀ ਦਾ ਹਾਲੇ ਤੱਕ ਸਰਕਾਰ ਵਲੋਂ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਦੇ ਸਬੰਧ ਵਿਚ ਕਿਸਾਨ ਮੁੱਖ ਮੰਤਰੀ ਚੰਨੀ ਨੂੰ ਮਿਲ ਕੇ ਮੁਆਵਜ਼ੇ ਦੀ ਮੰਗ ਕਰਨ ਦਾ ...
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਭੁੱਲਰ, ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ, ਜਨਰਲ ਸਕੱਤਰ ਗਗਨਦੀਪ ਸਿੰਘ ਰਿਆੜ, ਜ਼ਿਲ੍ਹਾ ਫ਼ਿਰੋਜ਼ਪੁਰ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ 'ਘਰ-ਘਰ ਅੰਦਰ ਧਰਮਸਾਲ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਜੰਡ ਵਾਲਾ ਖਰਤਾ ਦੇ ਸਰਪੰਚ ਦਾ ਝਗੜੇ ਦੌਰਾਨ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਹਸਪਤਾਲ ਵਿਚ ...
ਮੰਡੀ ਅਰਨੀਵਾਲਾ, 23 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਜਥੇਬੰਦੀਆਂ ਵਲੋਂ ਪੇਅ ਬੈਂਡ ਲਾਗੂ ਕਰਵਾਉਣ ਲਈ ਸਬ ਡਵੀਜਨ ਅਰਨੀਵਾਲਾ ਅਤੇ ਮੰਡਲ ਮਲੋਟ ਅਧੀਨ ਆਉਂਦੇ ਗਰਿੱਡ ਸਟੇਸ਼ਨਾਂ 'ਤੇ ਵੀ ਗੇਟ ਅਤੇ ਰੋਸ ਰੈਲੀਆਂ ਕੱਢੀਆਂ ਗਈਆਂ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX