ਸੰਗਤ ਮੰਡੀ, 23 ਨਵੰਬਰ (ਅੰਮਿ੍ਤਪਾਲ ਸ਼ਰਮਾ)-ਆਦਰਸ਼ ਸਕੂਲ ਨੰਦਗੜ੍ਹ ਦੇ ਵਿਦਿਆਰਥੀਆਂ ਵਲੋਂ ਬਠਿੰਡਾ ਬਾਦਲ ਸੜਕ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਵਿਦਿਆਰਥੀ ਮੰਗ ਕਰ ਰਹੇ ਸਨ ਕਿ ਕਾਂਗਰਸੀ ਆਗੂਆਂ ਦੇ ਦਬਾਅ ਹੇਠ ਕੀਤੀ ਸਕੂਲ ਪਿ੍ੰਸੀਪਲ ਅਮਨਦੀਪ ਕੌਰ ਦੀ ਬਦਲ ਤੁਰੰਤ ਰੱਦ ਕੀਤੀ ਜਾਵੇ | ਵਿਦਿਆਰਥੀ ਧਰਨੇ ਦੀ ਹਮਾਇਤ 'ਚ ਆਈਆਂ ਵੱਖ-ਵੱਖ ਜਥੇਬੰਦੀਆਂ ਵਲੋਂ ਬਦਲੀ ਰੱਦ ਨਾ ਕੀਤੇ ਜਾਣ 'ਤੇ ਸਕੂਲ ਮੂਹਰੇ ਪੱਕਾ ਧਰਨਾ ਲਗਾਏ ਜਾਣ ਦੀ ਚਿਤਾਵਨੀ ਦਿੱਤੀ ਹੈ | ਵਿਦਿਆਰਥੀ ਆਗੂ ਨਵਦੀਪ ਸਿੰਘ ਜੈ ਸਿੰਘ ਵਾਲਾ, ਗੁਰਜੋਤ ਸਿੰਘ ਫੁੱਲੋ ਮਿੱਠੀ, ਗੁਰਨੂਰ ਸਿੰਘ ਫੁੱਲੋ ਮਿੱਠੀ, ਪ੍ਰਭਜੋਤ ਸਿੰਘ ਘੁੱਦਾ, ਸਿਮਰਜੀਤ ਕੌਰ, ਜਸਕੋਮਲ ਕੌਰ, ਮਨਜਿੰਦਰ ਕੌਰ, ਅਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਕਾਂਗਰਸੀ ਆਗੂ ਵੱਲੋਂ ਆਪਣੀ ਚੌਧਰ ਚਮਕਾਉਣ ਲਈ ਪਿ੍ੰਸੀਪਲ ਦੀ ਬਦਲੀ ਕਰਵਾਈ ਗਈ ਹੈ | ਜਿਸ ਦਾ ਸਰਕਾਰ ਨੂੰ ਫਾਇਦਾ ਹੋਣ ਦੀ ਥਾਂ ਨੁਕਸਾਨ ਹੀ ਹੋਵੇਗਾ ਕਿਉਂਕਿ ਬਦਲੀ ਕੀਤੀਆਂ ਦੋਵੇਂ ਪਿ੍ੰਸੀਪਲਾਂ ਨੂੰ ਹੁਣ 20 ਕਿਲੋਮੀਟਰ ਵਧੇਰੇ ਸਫ਼ਰ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਦੋ ਬੱਸਾਂ ਬਦਲ ਕੇ ਆਪਣੇ ਸਕੂਲਾਂ 'ਚ ਪੱੁਜਣ ਲਈ ਵਾਧੂ ਪ੍ਰੇਸ਼ਾਨੀ ਝੱਲਣੀ ਪਵੇਗੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾ, ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੱੁਦਾ, ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਅਤੇ ਸਮਾਜਸੇਵੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਪੇਪਰਾਂ ਦੇ ਦਿਨਾਂ 'ਚ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਪਹਿਲਾਂ ਕੋਰੋਨਾ ਕਾਲ ਸਮੇਂ ਹੀ ਬਹੁਤ ਨੁਕਸਾਨ ਹੋ ਚੱੁਕਾ ਹੈ ਅਤੇ ਹੁਣ ਕਾਂਗਰਸ ਦੇ ਚੌਧਰੀਆਂ ਦੀਆਂ ਆਪ ਹੁਦਰੀਆਂ ਕਾਰਨ ਉਨ੍ਹਾਂ ਨੂੰ ਸੜਕਾਂ 'ਤੇ ਧਰਨੇ ਲਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਧਰਨਾਕਾਰੀਆਂ ਵੱਲੋਂ ਪਿੰਡ ਨੰਦਗੜ੍ਹ ਵਿਖੇ ਰੋਸ ਮਾਰਚ ਵੀ ਕੱਢਿਆ ਗਿਆ | ਇਸ ਮੌਕੇ ਸਕੂਲ ਕਮੇਟੀ ਮੈਂਬਰ ਜਸਪਾਲ ਸਿੰਘ, ਕੁਲਵੀਰ ਸਿੰਘ ਪੰਚ ਨੰਦਗੜ੍ਹ, ਕਲੱਬ ਪ੍ਰਧਾਨ ਜਵਾਹਰ ਸਿੰਘ ਸਿੱਧੂ, ਓਮ ਪ੍ਰਕਾਸ਼, ਕਿਸਾਨ ਆਗੂ ਸੁਖਮੰਦਰ ਸਿੰਘ ਗਹਿਰੀ ਬੁੱਟਰ, ਅਜੇਪਾਲ ਘੁੱਦਾ, ਸੁਖਜੀਤ ਸਿੰਘ ਨੰਦਗੜ੍ਹ, ਇਕਬਾਲ ਸਿੰਘ ਬਾਜਕ, ਬੁੱਗਰ ਸਿੰਘ ਜੈ ਸਿੰਘਵਾਲਾ, ਲੀਲਾ ਸਿੰਘ, ਮਾੜਾ ਸਿੰਘ ਸਿੱਧੂ ਅਤੇ ਗੰਗਾ ਸਿੰਘ ਆਦਿ ਹਾਜ਼ਰ ਸਨ |
ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸਬ-ਡਵੀਜ਼ਨਲ ਹਸਪਤਾਲ ਵਿਚ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਪਿੰਡ ਲਹਿਰੀ ਦੇ ਟਰੱਕ ਆਪ੍ਰੇਟਰ ਦੀ ਬੀਤੇ ਦਿਨ ਤੋਂ ਹਸਪਤਾਲ ਵਿਚ ਪਈ ਮਿ੍ਤਕ ਦੇਹ ਦੇ ਪੋਸਟਮਾਰਟਮ 'ਚ ਦੇਰੀ ਹੋਣ ਤੋਂ ਭੜਕੇ ...
ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐੱਸ. ਐੱਸ. ਡੀ. ਵੂਮੈਨ ਇੰਸਟੀਚਿਊਟ ਆਫ਼ ਟੈਕਨਾਲੋਜੀ ਦੀਆਂ ਵਿਦਿਆਰਥਣਾਂ ਵਲੋਂ ਅੱਜ ਬੀ ਸੀ ਐਲ ਇੰਡਸਟਰੀ ਲਿਮਟਿਡ ਵਿਖੇ ਇੰਡਸਟਰੀਅਲ ਦੌਰਾ ਕੀਤਾ ਗਿਆ | ਬੀ ਸੀ ਐਲ ਪਹੁੰਚੇ ਵਿਦਿਆਰਥੀਆਂ ਨੂੰ ਫੈਕਟਰੀ ਦੇ ਜਨਰਲ ...
ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲਿਆਂ ਦੇ ਸਕੂਲ ਦਾ ਦੌਰਾ ਕੀਤਾ | ਇਸ ...
ਸੰਗਤ ਮੰਡੀ, 23 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪਿਛਲੇ 9 ਦਿਨਾਂ ਤੋਂ ਚੱਲ ਰਹੀ ਬਿਜਲੀ ਕਾਮਿਆਂ ਦੀ ਹੜ੍ਹਤਾਲ ਨੂੰ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਦਾ ਸਮਰਥਨ ਹਾਸਲ ਹੋਇਆ ਹੈ | ਹੜਤਾਲ ਦੇ ਨੌਵੇਂ ਦਿਨ ਬਿਜਲੀ ਮੁਲਾਜ਼ਮਾ ਵਲੋਂ ਪਾਵਰਕਾਮ ਸਬ ਡਿਵੀਜਨ ਦਫ਼ਤਰ ਸੰਗਤ ...
ਰਾਮਪੁਰਾ ਫੂਲ, 23 ਨਵੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਮੌੜ ਰੋਡ 'ਤੇ ਸਰਦੀ ਦੇ ਮੌਸਮ ਵਿਚ ਭੱਠ ਲਗਾ ਕੇ ਮੂੰਗਫ਼ਲੀਆਂ ਵੇਚਣ ਵਾਲੇ ਪ੍ਰਵਾਸੀ ਵਿਅਕਤੀ ਦੀ ਬੀਤੀ ਰਾਤ ਮੋਟਰ ਸਾਈਕਲ ਸਵਾਰ ਚਾਰ ਲੁਟੇਰਿਆਂ ਵਲੋਂ ਲੁੱਟ-ਖੋਹ ਤੋਂ ਬਾਅਦ ਉਸ ਦਾ ਕਤਲ ਕਰਨ ਦੀ ਖ਼ਬਰ ...
ਭੁੱਚੋ ਮੰਡੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤ ਸਰਕਾਰ ਵਲੋਂ ਕਰਵਾਏ ਗਏ ਸਵੱਛ ਸਰਵੇਖਣ ਵਿਚ ਭੁੱਚੋ ਮੰਡੀ ਨੇ ਮਾਣਮੱਤੀ ਪ੍ਰਾਪਤੀ ਕੀਤੀ ਹੈ | ਜ਼ਿਲ੍ਹਾ ਬਠਿੰਡਾ ਦੀ ਇਸ ਛੋਟੀ ਜਿਹੀ ਮੰਡੀ ਨੂੰ ਉੱਤਰ ਭਾਰਤ 'ਚੋਂ 16ਵਾਂ, ਪੰਜਾਬ 'ਚੋਂ 13ਵਾਂ ਅਤੇ ਜ਼ਿਲ੍ਹਾ ...
ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ)-ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 62 ਸਾਲਾਂ ਗੁਰਸ਼ਰਨ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ | ਮਿ੍ਤਕ ਵਿਅਕਤੀ ਆਦੇਸ਼ ਮੈਡੀਕਲ ਕਾਲਜ ਭੁੱਚੋ ਵਿਖੇ ਜ਼ੇਰੇ ...
ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ)-ਵੱਖ-ਵੱਖ ਹਾਦਸਿਆਂ ਵਿਚ ਔਰਤ ਸਮੇਤ ਦੋ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 100 ਫੁੱਟੀ ਰੋਡ 'ਤੇ ਮੋਟਰ ਸਾਈਕਲ ਸਵਾਰ ਵਿਅਕਤੀ ਕਾਰ ਚਾਲਕ ਵਲੋਂ ਕਾਰ ਦੀ ਟੱਕਰ ਮਾਰੇ ਜਾਣ ਨਾਲ ਜ਼ਖ਼ਮੀ ਹੋ ਗਿਆ | ਸਹਾਰਾ ਟੀਮ ...
ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਬੀਤੀ 20 ਨਵੰਬਰ ਨੂੰ ਨੇੜਲੇ ਪਿੰਡ ਰਾਮਾਂ ਦੇ ਇਕ ਕਿਸਾਨ ਹਰਮਨ ਸਿੰਘ ਪੁੱਤਰ ਲਾਭ ਸਿੰਘ ਦੇ ਖੇਤ ਵਿਚੋਂ ਨਰਮਾ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪੀੜ੍ਹਤ ਕਿਸਾਨ ਹਰਮਨ ਸਿੰਘ ਨੇ ਚੋਰੀ ਸਬੰਧੀ ਰਾਮਾ ਪੁਲਿਸ ਨੂੰ ਦਿੱਤੀ ਲਿਖਤੀ ...
ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸ਼ਰਾਬੀ ਹਾਲਤ ਦੋ ਵਿਅਕਤੀਆਂ ਵਲੋਂ ਬਠਿੰਡਾ ਪੁਲਿਸ ਦੇ ਇੱਕ ਸਿਪਾਹੀ ਦੀ ਵਰਦੀ ਪਾੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕਥਿਤ ਦੋਸ਼ੀਆਂ ਖਿਲਾਫ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਂਚ ਪੁਲਿਸ ...
ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਚੋਣ ਮੁਹਿੰਮ ਨੂੰ ਨਵਾਂ ਰੂਪ ਦਿੰਦੇ ਹੋਏ ਦਿਨ ਬ ਦਿਨ ਸਰਗਮੀਆਂ ਤੇਜ਼ ਕੀਤੀਆਂ ਜਾ ਰਹੀਆ ਹਨ | ਅਕਾਲੀ ਦਲ ਦੇ ਪ੍ਰਧਾਨ ...
ਸੀਂਗੋ ਮੰਡੀ, 23 ਨਵੰਬਰ (ਲਕਵਿੰਦਰ ਸ਼ਰਮਾ)-ਪਿੰਡ ਲਹਿਰੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਹੈ ਜਿਸ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਇਸ ਸਬੰਧੀ ਪਿੰਡ ਦੇ ਨੌਜਵਾਨ ਯੂਥ ਆਗੂ ਸੋਨੂੰ ਸੂਦ ਨੇ ਦੱਸਿਆ ਕਿ ...
ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ਾ ਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ...
ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਇਕ ਅਦਾਲਤ ਨੇ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਚੱਲ ਰਹੇ ਮੁਕੱਦਮੇ 'ਚੋਂ ਇਕ ਵਿਅਕਤੀ ਨੂੰ ਬਾ-ਇੱਜ਼ਤ ਬਰੀ ਕੀਤਾ ਹੈ | ਜ਼ਿਕਰਯੋਗ ਹੈ ਕਿ ਸਥਾਨਕ ਅਜੀਤ ਰੋਡ ਵਿਖੇ ਕੰਪਿਊਟਰ ਦਾ ਕੋਰਸ ਕਰਨ ਵਾਲੀ ਇਕ ਲੜਕੀ 22 ...
ਨਥਾਣਾ, 23 ਨਵੰਬਰ (ਗੁਰਦਰਸ਼ਨ ਲੁੱਧੜ)-ਬੱਸ ਅੱਡਾ ਨਥਾਣਾ ਵਿਖੇ ਰਾਸ਼ਟਰੀ ਸਿਹਤ ਮਿਸ਼ਨ ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਵਾਅਦਾ ਖ਼ਿਲਾਫ਼ੀ ਸਬੰਧੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮੁਜ਼ਾਹਰਾਕਾਰੀ ਆਗੂਆਂ ...
ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)-ਪੀ.ਐਸ.ਈ.ਬੀ ਇੰਪ, ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਸਬੰਧ ਵਿਚ ਸ/ਡ ਭਗਤਾ ਭਾਈਕਾ ਦੇ ਸਮੂਹ ਟੈਕਨੀਕਲ ਅਤੇ ਕਲੈਰੀਕਲ ਕਾਮਿਆਂ ਦਾ ਧਰਨਾ ਅੱਜ ਨੌਵੇ ਦਿਨ ਵਿਚ ...
ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)-ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਅਣਦੇਖੀ ਕਰਨ ਦੇ ਰੋਸ ਵਜੋਂ ਸੀ.ਐੱਚ.ਸੀ. ਭਗਤਾ ਭਾਈਕਾ ਵਿਖੇ ਕੰਮਕਾਜ ਦੀ ਪੜਤਾਲ ਕਰਕੇ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਕਮਿਊਨਿਟੀ ਹੈੱਲਥ ਸੈਂਟਰ ਵਿਖੇ ...
ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)-ਡੇਰਾ ਨਿਰਮਲਾ ਭਾਈਰੂਪਾ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਪ੍ਰਮਿੰਦਰ ਸਿੰਘ ਕੁਲਾਰ ਦੀ ਅਗਵਾਈ 'ਚ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ਼ ਦੇ 552 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੱਤ ਰੋਜ਼ਾ ਗਰਮਤਿ ਸਮਾਗਮ ...
ਗੋੋਨਿਆਣਾ, 23 ਨਵੰਬਰ (ਲਛਮਣ ਦਾਸ ਗਰਗ)-ਸੂਬਾ ਸਰਕਾਰ ਵਲੋਂ ਚੋਣਾਂ ਨੂੰ ਵੇਖ ਕੇ ਧੜਾ-ਧੜ ਐਲਾਨ ਕੀਤੇ ਜਾ ਰਹੇ ਹਨ | ਪ੍ਰੰਤੂ ਇਹ ਸਿਰਫ਼ ਫੋਕੇ ਐਲਾਨ ਹੀ ਹਨ, ਅਸਲ ਵਿਚ ਕਾਂਗਰਸ ਸਰਕਾਰ ਕੁਝ ਵੀ ਨਹੀਂ ਕਰ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਦੇਵ ਸਿੰਘ ...
ਭੁੱਚੋ ਮੰਡੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)-ਵਾਤਾਵਰਨ ਪ੍ਰੇਮੀ ਅਤੇ ਸੇਵਾ ਮੁਕਤ ਮੁਖ ਅਧਿਆਪਕ ਜਗਸ਼ੇਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਬਠਿੰਡਾ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ | ਪਿੰਡ ਪੂਹਲੀ ਨਾਲ ਸਬੰਧਿਤ ਜਗਸ਼ੇਰ ਸਿੰਘ ...
ਲਹਿਰਾ ਮੁਹੱਬਤ, 23 ਨਵੰਬਰ (ਭੀਮ ਸੈਨ ਹਦਵਾਰੀਆ)-ਜੀ. ਐੱਚ. ਟੀ. ਪੀ. ਕੰਟਰੈਕਟ ਵਰਕਰਜ਼ ਯੂਨੀਅਨ 'ਏਟਕ' ਥਰਮਲ ਪਲਾਟ ਲਹਿਰਾ ਮੁਹੱਬਤ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਥਰਮਲ ਕਾਮਿਆਂ ਵਲੋਂ ਲੰਬੇ ਸਮੇਂ ਤੋਂ ਅਟਕੀਆ ਮੰਗਾਂ ਦੀ ਸੁਣਵਾਈ ਨਾ ਹੋਣ ਦੇ ਵਿਰੋਧ 'ਚ ਅਤੇ ...
ਚਾਉਕੇ, 23 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਕਾਰ ਸਿੰਘ ਬਰਾੜ ਵਲੋਂ ਪਾਰਟੀ ਦੀ ਐਲਾਨੀ ਜ਼ਿਲ੍ਹਾ ਬਾਡੀ 'ਚ ਹਲਕਾ ਮੌੜ ਦੇ ਮਿਹਨਤੀ ਅਤੇ ਸਰਗਰਮ ਸੀਨੀਅਰ ਆਗੂ ਗੁਲਜ਼ਾਰ ਸਿੰਘ ਗਿੱਲ ਕਲਾਂ ਨੂੰ ਜ਼ਿਲ੍ਹਾ ਜਨਰਲ ...
ਰਾਮਾਂ ਮੰਡੀ, 23 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਮਾਰਕੀਟ ਕਮੇਟੀ ਵਿਖੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਸਕੱਤਰ ਹਰਸ਼ਵਰਧਨ ਨੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਇੰਚਾਰਜ਼ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਬਲਾਕ ਸੰਮਤੀ ਮੈਬਰਾਂ, ...
ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ, ਜ਼ਿਲ੍ਹਾ ਬਠਿੰਡਾ ਦੇ ਸਾਬਕਾ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਂਤੀ ਤੋਂ 'ਆਪ' ਦੇ ਸਰਗਰਮ ਆਗੂ ਬਲਦੇਵ ਸਿੰਘ ਪੀਆਈਐਸ ਨੇ ਕਿਹਾ ਕਿ 'ਆਪ' ਸੁਪਰੀਮੋ ...
ਤਲਵੰਡੀ ਸਾਬੋ 23 ਨਵੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੀ ਇਕ ਜ਼ਰੁੂਰੀ ਮੀਟਿੰਗ ਅੱਜ ਗੁ: ਬੁੰਗਾ ਮਸਤੂਆਣਾ ਸਾਹਿਬ ਦੇ ਸਰੋਵਰ ਕਿਨਾਰੇ ਹੋਈ | ਮੀਟਿੰਗ ਵਿਚ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ, ਜ਼ਿਲ੍ਹਾ ਪ੍ਰਧਾਨ ਦਾਰਾ ...
ਮਹਿਰਾਜ, 23 ਨਵੰਬਰ (ਸੁਖਪਾਲ ਮਹਿਰਾਜ)-ਪਿੰਡਾਂ ਨੂੰ ਸ਼ਹਿਰਾਂ ਅਤੇ ਕਸਬਿਆਂ ਨਾਲ ਜੋੜਣ ਵਿਚ ਸੰਪਰਕ ਸੜਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ | ਇਨ੍ਹਾਂ ਸੰਪਰਕ ਸੜਕਾਂ ਦਾ ਵਧੀਆਂ ਹੋਣਾ ਬਹੁਤ ਜਰੂਰੀ ਹੈ, ਕਿਉਕਿ ਪਿੰਡਾਂ ਵਿਚ ਰਹਿਣ ਵਾਲੀ ਸਾਡੀ ਬਹੁਤੀ ਅਬਾਦੀ ਇਨ੍ਹਾਂ ...
ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)-ਸਫ਼ਰ ਜ਼ਿੰਦਗੀ ਫਾਊਾਡੇਸ਼ਨ ਗੁੰਮਟੀ ਕਲਾਂ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀਆਂ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ 'ਚ ਲਾਇਬ੍ਰੇਰੀ ਦੀ ਸਥਾਪਨਾ ਕਰ ਦਿੱਤੀ ਹੈ ਜਿਸ ਦਾ ਉਦਘਾਟਨ ਡੇਰਾ ਬਾਬਾ ਕਿਸ਼ਨ ਦਾਸ ਗੁੰਮਟੀ ਕਲਾਂ ਦੇ ...
ਲਹਿਰਾ ਮੁਹੱਬਤ, 23 ਨਵੰਬਰ (ਭੀਮ ਸੈਨ ਹਦਵਾਰੀਆ)-26 ਨਵੰਬਰ ਨੂੰ ਕਿਸਾਨ ਸੰਘਰਸ਼ ਦਾ ਇਕ ਸਾਲ ਪੂਰਾ ਹੋਣ 'ਤੇ ਅੰਦੋਲਨ ਦੀ ਵਰ੍ਹੇਗੰਢ ਦੇ ਸਬੰਧ ਵਿਚ ਹੋ ਰਹੇ ਸਮਾਗਮਾਂ ਅਤੇ 29 ਨਵੰਬਰ ਦੇ ਸੰਸਦ ਦੇ ਘਿਰਾਓ ਸਬੰਧੀ ਵੱਡੇ ਇਕੱਠ ਵਿੱਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ...
ਮਹਿਮਾ ਸਰਜਾ, 23 ਨਵੰਬਰ (ਰਾਮਜੀਤ ਸ਼ਰਮਾ)-ਸ਼੍ਰੋਮਣੀ ਅਕਾਲੀ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ ਕਰੀਬ ਇਕ ਸਾਲ ਤੋਂ ਕਿਸਾਨ ਤੇ ਮਜ਼ਦੂਰ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਬੈਠੇ ਹਨ ...
ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਦੋ ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜੋ ਰਾਹਗੀਰਾਂ ਤੋਂ ਉਨ੍ਹਾਂ ਦੇ ਮੋਬਾਇਲ ਫੋਨ ਝਪਟਣ ਦੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਸਨ | ਕਥਿੱਤ ਦੋਸ਼ੀਆਂ ਖਿਲਾਫ਼ ਥਾਣਾ ...
ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ ਕਾਲਜ ਬਠਿੰਡਾ ਦੇ ਖਿਡਾਰੀ ਕੁਲਦੀਪ ਸਿੰਘ ਅਤੇ ਵਰਿੰਦਰ ਸਿੰਘ ਨੇ ਜੀ.ਬੀ.ਸੀ. ਕਾਲਜ, ਫ਼ਰੀਦਕੋਟ ਵਿਖੇ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਰੈਸਲਿੰਗ ਚੈਂਪੀਅਨਸ਼ਿਪ ਵਿਚ 2 ਸੋਨ ਤਗਮੇ ਜਿੱਤ ਕੇ ਕਾਲਜ ਦਾ ...
ਲਹਿਰਾ ਮੁਹੱਬਤ, 23 ਨਵੰਬਰ (ਭੀਮ ਸੈਨ ਹਦਵਾਰੀਆ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ, ਡਿਪਟੀ ਡੀ. ਈ. ਓ. ਭੁਪਿੰਦਰ ਕੌਰ ਅਤੇ ਇਕਬਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰ ਦਾ ਸਾਇੰਸ ਮੇਲਾ ਸਰਕਾਰੀ ...
ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਇਕ ਟਰਾਂਸਪੋਰਟ ਕੰਪਨੀ 'ਚ ਆਪਣੀ ਹਿੱਸੇਦਾਰੀ ਪਾਉਣ ਲਈ ਜਾਅਲੀ ਕਾਗਜ਼ਾਤ ਤਿਆਰ ਕਰਨ ਵਾਲੇ ਵਿਅਕਤੀ ਖਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਪੀੜਤ ਵਿਅਕਤੀ ਵਲੋਂ ਉੱਚ-ਪੁਲਿਸ ...
ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ)-ਹਲਕੇ ਅੰਦਰ ਪਿਛਲੇ ਸਮੇਂ ਤੋਂ ਫ਼ਿਰ ਰਾਜਸੀ ਤੌਰ ਤੇ ਸਰਗਰਮ ਕਾਂਗਰਸ ਦੇ ਸੀਨੀਅਰ ਆਗੂ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਅੱਜ ਹਲਕੇ ਦੇ ਵੱਡੇ ਪਿੰਡਾਂ ਵਿੱਚੋਂ ਇੱਕ ਜਗਾ ਰਾਮ ਤੀਰਥ ਵਿਖੇ ਨੁੱਕੜ ...
ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰ ਦੀ ਖਿਡਾਰਨ ਸਰਬਜੀਤ ਕੌਰ ਨੇ ਚੰਡੀਗੜ੍ਹ ਵਿਖੇ ਹੋਈ ਐਥਲੈਟਿਕ ਚੈਂਪੀਅਨਸ਼ਿਪ ਵਿਚ ਡਿਸਕਸ ਥਰੋਅ ਦੇ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤ ਕੇ ਬਠਿੰਡਾ ਦਾ ਨਾਮ ਰੌਸ਼ਨ ਕੀਤਾ ਹੈ | 'ਅਜੀਤ' ਦੇ ਉਪ-ਦਫਤਰ ...
ਰਾਮਾਂ ਮੰਡੀ, 23 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੀ ਰਾਤ ਕਰੀਬ 10 ਵਜੇ ਰਿਫ਼ਾਇਨਰੀ ਰੋਡ 'ਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਏ ਪਏ ਦੀ ਸੂਚਨਾ ਮਿਲੀ | ਸੂਚਨਾ ਮਿਲਣ 'ਤੇ ਤਰੁੰਤ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਰਿੰਕਾ ਮਿਸਤਰੀ ਅਤੇ ਬੌਬੀ ਸਿੰਗਲਾ ...
ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨ ਕੇਵਲ ਮਾਫ਼ੀਆ ਖ਼ਤਮ ਕਰਨ ਅਤੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦੇ ਕੀਤੇ ਗਏ ਐਲਾਨ ਨੂੰ ਸ਼ਲਾਘਾਯੋਗ ਕਦਮ ਦੱਸਦੇ ਹੋਏ ਹਲਕੇ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ...
ਗੋਨਿਆਣਾ, 23 ਨਵੰਬਰ (ਲਛਮਣ ਦਾਸ ਗਰਗ)-ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਨੇ ਕਿਹਾ ਹੈ ਕਿ ਬੇਸ਼ੱਕ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਜਨਰਲ ਕੈਟਾਗਿਰੀ ਭਲਾਈ ਬੋਰਡ ਅਤੇ ਕਮਿਸ਼ਨ ਬਣਾਉਣ ਦਾ ਭਰੋਸਾ ਦਿੱਤਾ ਹੈ, ਪਰ ਜਦ ਤੱਕ ਇਸ ...
ਮੌੜ ਮੰਡੀ, 23 ਨਵੰਬਰ (ਗੁਰਜੀਤ ਸਿੰਘ ਕਮਾਲੂ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵਲੋਂ ਜਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ...
ਗੋਨਿਆਣਾ, 23 ਨਵੰਬਰ (ਲਛਮਣ ਦਾਸ ਗਰਗ)-ਮੁਲਾਜ਼ਮ ਵਿੰਗ (ਸ਼੍ਰੋ: ਅ: ਦਲ) ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਫਤਿਹ ਸਿੰਘ ਗਰੇਵਾਲ ਅਤੇ ਸਕੱਤਰ ਜਨਰਲ (ਪੰਜਾਬ) ਜਗਦੀਸ਼ ਰਾਮਪੁਰਾ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ...
ਤਲਵੰਡੀ ਸਾਬੋ, 23 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕੰਪਿਊਟਰ ਐਪਲੀਕੇਸ਼ਨ ਦੇ ਵਿਦਿਆਰਥੀਆਂ ਨੇ ਇੰਡਸਟਰੀਅਲ ਤੇ ਪ੍ਰੈਕਟੀਕਲ ਟ੍ਰੇਨਿੰਗ ਲਈ ਡਾ. ਵਿਜੈ ਭਾਰਦਵਾਜ਼ (ਡੀਨ) ਤੇ ਫੈਕਲਟੀ ਮੈਬਰਾਂ ਨਾਲ ਚੰਡੀਗੜ੍ਹ, ...
ਤਲਵੰਡੀ ਸਾਬੋ, 23 ਨਵੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਲਵੰਡੀ ਸਾਬੋ ਵਿਖੇ ਸਥਿੱਤ ਗੁਰੂ ਕਾਸ਼ੀ ਕੈਂਪਸ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵਲੋਂ ਬੀਤੇ ਦਿਨੀਂ 'ਮੀਟ ਅਵਰ ਐਲੂਮਨੀ' ਨਾਂਅ ਦੀ ਲੈਕਚਰ ਲੜੀ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ...
ਮਹਿਮਾ ਸਰਜਾ, 23 ਨਵੰਬਰ (ਰਾਮਜੀਤ ਸ਼ਰਮਾ)-ਰੌਕਰਿਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਕਾਰੀ ਦੇ ਵਿਦਿਆਰਥੀਆਂ ਨੇ ਤਿੰਨ ਦਿਨਾਂ ਦੇ ਟੂਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਚੰਡੀਗੜ੍ਹ ਸਥਿਤ ਧਾਰਮਿਕ, ਵਿੱਦਿਅਕ, ਸੱਭਿਆਚਾਰਕ ਸਥਾਨਾਂ ਦੇ ਦਰਸ਼ਨ ਕੀਤੇ | ...
ਸੰਗਤ ਮੰਡੀ, 23 ਨਵੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮਦੀਵਾਰ ਪ੍ਰਕਾਸ਼ ਸਿੰਘ ਭੱਟੀ ਦੀ ਅਗਵਾਈ ਹੇਠ ਸੰਗਤ ਮੰਡੀ ਦੇ ਕਈ ਪਰਿਵਾਰ ਕਾਂਗਰਸ ਦਾ ਹੱਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸ਼੍ਰੋਮਣੀ ...
ਬਠਿੰਡਾ, 23 ਨਵੰਬਰ (ਵੀਰਪਾਲ ਸਿੰਘ)-ਨਗਰ ਨਿਗਮ ਬਠਿੰਡਾ ਵਲੋਂ ਨਗਰ ਨਿਗਮ ਦੀ ਮੀਟਿੰਗ ਵਿਚ ਕੌਂਸਲਰਾਂ ਵਲੋਂ ਸਵਾਲ ਪੁੱਛੇ ਜਾਣ 'ਤੇ ਨਾਦਰਸ਼ਾਹੀ ਫੁਰਮਾਨ ਜਾਰੀ ਕਰਦੇ ਹੋਏ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਨਗਰ ਨਿਗਮ ਦੀ ਮੀਟਿੰਗ ਵਿਚ ਕਿਸੇ ਵੀ ਕੌਂਸਲਰ ਵਲੋਂ ...
ਮੌੜ ਮੰਡੀ, 23 ਨਵੰਬਰ (ਗੁਰਜੀਤ ਸਿੰਘ ਕਮਾਲੂ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਕੀਤੇ ਐਲਾਨ ਤੋਂ ਬਾਅਦ ਹਲਕਾ ਮੌੜ ਦੇ ਸੇਵਾਦਾਰ ਮਨਿੰਦਰ ਸਿੰਘ ਸੇਖੋਂ ਨੇ ਹਲਕੇ ਦੇ ਸਰਪੰਚਾਂ, ਕੌਂਸਲਰਾਂ ਅਤੇ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕਿ ...
ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਐੱਨ.ਡੀ. ਆਰ. ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਵਲੋਂ 'ਕੌਮਾਂਤਰੀ ਸੰਪਰਦਾਇਕ ਸਦਭਾਵਨਾ ਹਫ਼ਤਾ' ਮਨਾਉਂਦੇ ਹੋਏ ਅੱਜ ਬਠਿੰਡਾ ਵਿਖੇ ਇਕ ਸਾਈਕਲ ਰੈਲੀ ਕੱਢੀ ਗਈ | ਸਾਈਕਲ ਰੈਲੀ ਨੂੰ ਐੱਨ.ਡੀ.ਆਰ.ਐੱਫ. ਦੇ ਕਮਾਂਡੈਂਟ ਰਵੀ ...
ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸ਼੍ਰੋਮਣੀ ਅਕਾਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX