ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪਿੰਡ ਕੈਰੇ ਵਿਖੇ ਇਕ ਵਿਅਕਤੀ ਵਲੋਂ ਪੰਚਾਇਤੀ ਗਲੀ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਕੰਧ ਕੱਢਣ ਦੇ ਦੋਸ਼ ਲਗਾਉਂਦਿਆਂ ਪਿੰਡ ਦੀ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਵਿਚ ਕਬਜ਼ਾਧਾਰੀ ਵਿਅਕਤੀਆਂ ਅਤੇ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਅਧਿਕਾਰੀ 'ਤੇ ਕਾਰਵਾਈ ਅਮਲ ਵਿਚ ਲਿਆਉਣ ਲੲਾੀ ਪੰਚਾਇਤ ਨੇ ਜਥੇਬੰਦੀ ਕਾਦੀਆਂ ਦੇ ਆਗੂਆਂ ਸਮੇਤ ਪਿੰਡ ਦੀ ਵਾਟਰ ਵਰਕਸ ਦੀ ਟੈਂਕੀ ਮੱਲ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚ ਪਰਮਜੀਤ ਸਿੰਘ ਕੈਰੇ, ਸਰਪੰਚ ਅਮਰਜੀਤ ਕੌਰ ਦੇ ਪਤੀ ਬਲੌਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ, ਕਾਦੀਆਂ ਦੇ ਆਗੂ ਜਗਰਾਜ ਸਿੰਘ ਭੱਟ ਨੇ ਪੰਚਾਂ ਸਮੇਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦਾ ਇਕ ਵਿਅਕਤੀ ਬਲਰਾਜ ਸਿੰਘ, ਜਸਪ੍ਰੀਤ ਸਿੰਘ ਜੱਸਾ ਤੇ ਸਵਰਨਜੀਤ ਕੌਰ ਜੋ ਕਿ ਸਰਕਾਰੀ ਗਲੀ 'ਤੇ 2 ਫੁੱਟ ਨਾਜਾਇਜ਼ ਕਬਜ਼ਾ ਕਰ ਰਿਹਾ ਹੈ | ਜਿਸ ਨੂੰ ਪਹਿਲਾਂ ਅਸੀਂ ਪੰਚਾਇਤੀ ਤੌਰ 'ਤੇ ਰੋਕ ਚੁੱਕੇ ਹਾਂ, ਪਰ ਉਕਤ ਵਿਅਕਤੀਆਂ ਵਲੋਂ ਬੀਤੀ ਰਾਤ ਬਾਹਰੋਂ ਵਿਅਕਤੀ ਬੁਲਾ ਕੇ ਗਲੀ 'ਤੇ ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਕੰਧ ਕੱਢੀ ਜਾ ਰਹੀ ਸੀ, ਜਿਸ ਦੇ ਚਲਦਿਆਂ ਪੰਚ ਪਰਮਜੀਤ ਸਿੰਘ, ਪੰਚ ਪ੍ਰਗਟ ਸਿੰਘ, ਜਸਵਿੰਦਰ ਸਿੰਘ ਜਥੇਬੰਦੀ ਦੇ ਆਗੂ ਜਗਰਾਜ ਸਿੰਘ ਭੱਟ ਦੁਆਰਾ ਉਕਤ ਕਾਰਜ ਨੂੰ ਰੋਕਣ ਲਈ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਸਤਿੰਦਰਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਅਤੇ ਉਹ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਹੀ ਅਪਸ਼ਬਦ ਬੋਲਣ ਲੱਗੇ 'ਤੇ ਉਨ੍ਹਾਂ ਦਾ ਮੋਬਾਈਲ ਵੀ ਖੋਹ ਲਿਆ | ਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਗਲੀ ਸਬੰਧੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ ਅਤੇ ਕਬਜ਼ਾ ਕਰਨ ਵਾਲੀ ਧਿਰ ਦੇ ਆਗੂਆਂ 'ਤੇ ਪਰਚਾ ਵੀ ਦਰਜ ਹੋ ਚੁੱਕਿਆ ਹੈ | ਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਡੇਂਗੂ ਅਤੇ ਚਿਕਨਗੁਨੀਆਂ ਦਾ ਮਰੀਜ਼ ਹੈ, ਜੇਕਰ ਉਸ ਨੂੰ ਕੋਈ ਨੁਕਸਾਨ ਪੁੱਜਦਾ ਹੈ, ਤਾਂ ਉਸ ਦਾ ਜ਼ਿੰਮੇਵਾਰ ਪੁਲਿਸ ਪ੍ਰਸ਼ਾਸਨ ਹੋਵੇਗਾ | ਪੰਚ ਪਰਮਜੀਤ ਸਿੰਘ ਸਮੇਤ ਟੈਂਕੀ 'ਤੇ ਬੈਠੇ ਸਮੂਹ ਆਗੂਆਂ ਨੇ ਕਿਹਾ ਕਿ ਕਬਜ਼ਾਧਾਰੀ ਧਿਰ ਤੋਂ ਇਲਾਵਾ ਚੌਂਕੀ ਇੰਚਾਰਜ 'ਤੇ ਵਿਭਾਗੀ ਕਾਰਵਾਈ ਅਮਲ ਵਿਚ ਲਿਆਉਣ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਸਬੰਧੀ ਜਦ ਚੌਂਕੀ ਇੰਚਾਰਜ ਸਤਿੰਦਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਤੀ ਰਾਤ 9:30 ਵਜੇ ਦੇ ਕਰੀਬ ਪੰਚਾਇਤੀ ਆਗੂਆਂ ਦੀ ਸ਼ਿਕਾਇਤ 'ਤੇ ਉਹ ਪਿੰਡ ਕੈਰੇ ਗਏ ਸਨ, ਜਿੱਥੇ ਉਨ੍ਹਾਂ ਦੀ ਹਾਜ਼ਰੀ ਵਿਚ ਕੋਈ ਨਾਜਾਇਜ਼ ਕਬਜ਼ਾ ਨਹੀਂ ਹੋਇਆ ਅਤੇ ਉਨ੍ਹਾਂ ਵਲੋਂ ਉਕਤ ਧਿਰ ਨੂੰ ਤਾੜਨਾ ਵੀ ਕੀਤੀ ਗਈ ਸੀ ਕਿ ਕੋਈ ਕੰਧ ਜਾ ਹੋਰ ਕਬਜ਼ਾ ਨਾ ਕੀਤਾ ਜਾਵੇ | ਚੌਂਕੀ ਇੰਚਾਰਜ ਨੇ ਕਿਹਾ ਕਿ ਉਹ ਪੰਚਾਇਤੀ ਆਗੂਆਂ ਨੂੰ ਵਾਰ-ਵਾਰ ਆਖ ਰਹੇ ਹਨ, ਕਿ ਉਹ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ ਪੁਲਿਸ ਬਣਦੀ ਕਾਰਵਾਈ ਅਮਲ ਵਿਚ ਲਿਆ ਸਕੇ | ਇਸ ਸਬੰਧੀ ਜਦ ਕਬਜ਼ਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਲਰਾਜ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਿਸ ਥਾਂ ਉਹ ਕੰਧ ਕੱਢ ਰਹੇ ਹਨ, ਉਹ ਉਨ੍ਹਾਂ ਦੀ ਪੁਰਾਣੀ ਥਾਂ ਹੈ, ਜਿੱਥੇ ਪਹਿਲਾਂ ਨਿੰਮ ਦੇ ਦਰੱਖਤ ਅਤੇ ਉਸ ਤੋਂ ਬਾਅਦ ਉਨ੍ਹਾਂ ਪਸ਼ੂਆਂ ਲਈ ਖੁਰਲੀ ਬਣਾ ਦਿੱਤੀ ਸੀ ਅਤੇ ਹੁਣ ਸਰਕਾਰੀ ਗਲੀ ਦਾ ਲਾਂਘਾ 19 ਫੁੱਟ 3 ਇੰਚ ਬਣਦਾ ਹੈ ਜਿਸ ਨੂੰ ਛੱਡ ਕੇ ਉਨ੍ਹਾਂ ਵਲੋਂ ਆਪਣੀ ਥਾਂ 'ਤੇ ਹੀ ਕੰਧ ਕੱਢੀ ਜਾ ਰਹੀ ਹੈ, ਪਰ ਮੈਨੂੰ ਰੰਜਿਸ਼ ਤਹਿਤ ਇਹ ਕੰਧ ਕੱਢਣ ਤੋਂ ਰੋਕਿਆ ਜਾ ਰਿਹਾ ਹੈ | ਉਸ ਨੇ ਦੱਸਿਆ ਕਿ ਬੀਤੀ ਰਾਤ ਪੰਚ ਪਰਮਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਜਿੱਥੇ ਉਨ੍ਹਾਂ ਨਾਲ ਗਾਲੀ ਗਲੋਚ ਕੀਤਾ, ਉੱਥੇ ਮੇਰੀ ਮਾਤਾ ਨੂੰ ਅਪਸ਼ਬਦ ਬੋਲੇ ਗਏ, ਜੋ ਕਿ ਹਸਪਤਾਲ ਵਿਖੇ ਦਾਖ਼ਲ ਹੈ | ਬਲਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਵਿਚ ਕੀਤੇ ਨਾਜਾਇਜ਼ ਕਬਜ਼ਿਆਂ ਦੀ ਸਾਰ ਲੈਣ ਲਈ ਡੀ.ਡੀ.ਪੀ.ਓ. ਬਰਨਾਲਾ ਤੋਂ ਇਲਾਵਾ ਹੋਰ ਅਧਿਕਾਰੀਆਂ ਕੋਲ ਦਰਖ਼ਾਸਤਾਂ ਦਿੱਤੀਆਂ ਗਈਆਂ ਸਨ | ਜਿਸ ਦੀ ਰੰਜਿਸ਼ ਰੱਖਦਿਆਂ ਪੰਚਾਇਤੀ ਆਗੂ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਪੰਚਾਇਤ ਵਲੋਂ ਜੂਨ ਮਹੀਨੇ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਸਿਵਲ ਪ੍ਰਸ਼ਾਸਨ ਬਰਨਾਲਾ ਦੇ ਅਧਿਕਾਰੀ ਵੀ ਇਸ ਥਾਂ ਦਾ ਮੌਕਾ ਦੇਖ ਚੁੱਕੇ ਹਨ |
ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਵਿਚ ਸਕੂਲ ਦੇ ਸਾਹਿਬਜ਼ਾਦਾ ਅਜੀਤ ਸਿੰਘ, ...
ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੈਸ਼ਨ 2020-21 ਦੌਰਾਨ ਕਰਵਾਏ ਗਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਦੇ ਜੇਤੂ ...
ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਸੂਬੇ ਦੇ ਮੁੱਖ ਮੰਤਰੀ ਵਲੋਂ ਲੋਕ ਹਿਤਾਂ ਲਈ ਧੜਾਧੜ ਕੀਤੇ ਜਾ ਰਹੇ ਐਲਾਨ ਸਿਰਫ਼ ਲੌਲੀਪੌਪ ਹੀ ਹਨ, ਜਿਨ੍ਹਾਂ ਦਾ ਕੋਈ ਵੀ ਆਧਾਰ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ...
ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪੰਜਾਬੀਆਂ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਅਤੇ ਲੋੜਵੰਦਾਂ ਲਈ ਹਰ ਯਤਨ ਕਰਨ ਵਾਲੀ ਬਹੁਜਨ ਸਮਾਜ ਪਾਰਟੀ ਪਹਿਲਾਂ ਵੀ ਭਾਈਵਾਲ ਰਹਿ ਚੁੱਕੇ ਹਨ ਅਤੇ 1996 ਦੀਆਂ ਲੋਕ ਸਭਾ ਚੋਣਾਂ ਵਿਚ ਗੱਠਜੋੜ ਨੇ ਇਤਿਹਾਸ ਰਚਿਆ ਸੀ | ਇਹ ਸ਼ਬਦ ...
ਧਨੌਲਾ, 23 ਨਵੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨਗਰ ਕੌਂਸਲ ਧਨੌਲਾ ਦੇ ਪ੍ਰਬੰਧਕਾਂ ਅਤੇ ਸਮੁੱਚੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਸਦਕਾ, ਸਫ਼ਾਈ ਪੱਖੋਂ ਧਨੌਲਾ ਸ਼ਹਿਰ ਨੂੰ ਉੱਤਰੀ ਭਾਰਤ ਦੇ 720 ਸ਼ਹਿਰਾਂ ਵਿਚੋਂ 47ਵਾਂ ਸਥਾਨ ਪ੍ਰਾਪਤ ਹੋਣ ਅਤੇ ਖ਼ਾਸ ਕਰ ਕੇ ...
ਸ਼ਹਿਣਾ, 23 ਨਵੰਬਰ (ਸੁਰੇਸ਼ ਗੋਗੀ)-ਪਿਛਲੇ ਤਿੰਨ ਮਹੀਨੇ ਤੋਂ ਬਲਾਕ ਦਫ਼ਤਰ ਸ਼ਹਿਣਾ ਦਾ ਮੁੱਖ ਗੇਟ ਬੰਦ ਹੋਣ ਕਾਰਨ ਪੰਚਾਇਤੀ ਨੁਮਾਇੰਦਿਆਂ ਅਤੇ ਹੋਰ ਕੰਮਕਾਰ ਲਈ ਆਏ ਵਿਅਕਤੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ...
ਸ਼ਹਿਣਾ, 23 ਨਵੰਬਰ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਲੋਂ 29 ਨਵੰਬਰ ਨੂੰ ਸੰਸਦ ਇਜਲਾਸ ਵਿਚ ਤਿੰਨ ਖੇਤੀ ਘਾਤਕ ਕਾਨੂੰਨ ਰੱਦ ਕਰਨ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਦਾ ਹੱਲ ਵੀ ਕੀਤਾ ਜਾਣਾ ਚਾਹੀਦਾ ਹੈ | ਇਹ ਸ਼ਬਦ ਗੁਰਵਿੰਦਰ ਸਿੰਘ ਨਾਮਧਾਰੀ ਜ਼ਿਲ੍ਹਾ ...
ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਦੀ ਪੁਲਿਸ ਵਲੋਂ ਏ.ਟੀ.ਐਮ. ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਬਾਬਾ ...
ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ 10 ਗ੍ਰਾਮ (ਚਿੱਟ) ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ...
ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਲਾਇਆ ਧਰਨਾ 419ਵੇਂ ਦਿਨ ਵੀ ਜਾਰੀ ਰਿਹਾ | ...
ਤਪਾ ਮੰਡੀ, 23 ਨਵੰਬਰ (ਗਰਗ)-ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਫਿਰ ਕਾਂਗਰਸ ਸਰਕਾਰ ਬਣਾਉਣ 'ਚ ਯੂਥ ਅਹਿਮ ਰੋਲ ਅਦਾ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਸੀਤਲ ਨੇ ਇੱਥੇ ਪੱਤਰਕਾਰਾਂ ...
ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਭਾਗੀ ਕੰਮਾਂ/ਸਕੀਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ...
ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਵਲੋਂ ਬਰਨਾਲਾ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹਾ ਚੋਣ ...
ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ)-ਵਿਧਾਨ ਸਭਾ ਦੀਆਂ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਵੱਖੋ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਲੜੀ ਤਹਿਤ ਰਾਹੁਲ ਗਾਧੀ ਤੇ ਪਿ੍ਅੰਕਾ ਗਾਂਧੀ ਸੰਗਠਨ ਦੇ ਮੀਤ ਪ੍ਰਧਾਨ ਜਗਤਾਰ ...
ਸ਼ਹਿਣਾ, 23 ਨਵੰਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਸ਼ਹਿਣਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਤਰ੍ਹਾਂ ਪੰਜਾਬ ਦੇ ਵਿਕਾਸ ਲਈ ਦਿਲਚਸਪੀ ਲੈ ਰਹੇ ਹਨ, ਉਸ ਨਾਲ ਪੰਜਾਬ ਦੇ ਲੋਕਾਂ ਵਿਚ ਕਾਂਗਰਸ ਸਰਕਾਰ ਪ੍ਰਤੀ ...
ਭਦੌੜ, 23 ਨਵੰਬਰ (ਬੱਤਾ, ਕਲਸੀ)-ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਅਲਕੜਾ ਵਿਖੇ ਕਾਂਗਰਸੀ ਆਗੂ ਇੰਜ: ਰਾਜਵਿੰਦਰ ਸਿੰਘ ਸ਼ੀਤਲ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ...
ਧਨੌਲਾ, 23 ਨਵੰਬਰ (ਧਨੌਲਾ)-ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਦੇ ਸਮੁੱਚੇ ਵਰਗਾਂ ਦੇ ਵੱਡੀ ਪੱਧਰ 'ਤੇ ਮਸਲੇ ਹੱਲ ਕਰ ਕੇ ਲੋਕ ਮਨਾਂ ਅੰਦਰ ਨਰੋਆ ਆਧਾਰ ਸਥਾਪਤ ਕੀਤਾ ਗਿਆ ਹੈ | ਜਿਸ ਤੋਂ ਇਹ ਗੱਲ ਸਾਫ਼ ਹੈ ਕਿ ਅਗਲੀ ਸਰਕਾਰ ਵੀ ...
ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ (ਰਜਿ:) ਬਰਨਾਲਾ ਵਲੋਂ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਸਮਾਗਮ 28 ਨਵੰਬਰ ਨੂੰ ਸਵੇਰੇ 10 ਵਜੇ ਐਸ.ਡੀ ਕਾਲਜ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਮਾਗਮ ਦੇ ਕਨਵੀਨਰ ਡਾ: ਰਾਹੁਲ ਰੁਪਾਲ ਨੇ ...
ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਹੋਣਹਾਰ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿਚ ਜ਼ਿਲੇ੍ਹ ਵਿਚੋਂ 8 ਪੁਜ਼ੀਸ਼ਨਾਂ ...
ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿਚ ਸ਼ਹੀਦ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਦਾ ਉਦਘਾਟਨ ...
ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਵਿਖੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਦਿਆਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਕੰਮਾਂ ਵਿਚ ਕੋਈ ਵੀ ਕਮੀ ਨਹੀਂ ...
ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਵਲੋਂ ਮੱਖਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਗਲੀ ਨੰ: 1, ਰਾਮਗੜ੍ਹੀਆ ਰੋਡ, ਨੇੜੇ ਚਿੰਤਪੁਰਨੀ ਮਾਤਾ ਮੰਦਰ ਬਰਨਾਲਾ ਨੂੰ ਆਪਣੀ ਹੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ...
ਮਹਿਲ ਕਲਾਂ, 23 ਨਵੰਬਰ (ਤਰਸੇਮ ਸਿੰਘ ਗਹਿਲ)-ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਚਮਕੌਰ ਸਿੰਘ ਵੀਰ ਵਲੋਂ ਨੇੜਲੇ ਪਿੰਡ ਖਿਆਲੀ ਵਿਖੇ ਲੋਕਾਂ ਨਾਲ ਨੁੱਕੜ ਮੀਟਿੰਗ ਕਰ ਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਇਸ ...
ਬਰਨਾਲਾ, 23 ਨਵੰਬਰ (ਰਾਜ ਪਨੇਸਰ)-ਸ਼ਹਿਰ ਦੇ ਵਾਰਡ ਨੰ: 5 ਦੀ ਜੈ ਵਾਟਿਕਾ ਅਤੇ ਸ਼ਿਵਮ ਵਾਟਿਕਾ ਕਾਲੋਨੀ ਵਿਚ ਪ੍ਰਮੀਕਿਸ ਪਾਉਣ ਦੇ ਕੰਮ ਦੀ ਕੇਵਲ ਸਿੰਘ ਢਿੱਲੋਂ ਵਲੋਂ ਸ਼ੁਰੂਆਤ ਕੀਤੀ ਗਈ | ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਾਲੋਨੀ ਵਾਸੀਆਂ ਵਲੋਂ ਸੜਕਾਂ ਦੇ ...
ਭਵਾਨੀਗੜ੍ਹ, 23 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵੱਲੋਂ ਇੱਕ ਸਕਾਰਪਿਓ ਗੱਡੀ ਵਿਚੋਂ 20 ਪੇਟੀਆਂ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਚੌਕੀ ਘਰਾਚੋਂ ਦੇ ਇੰਚਾਰਜ ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ...
ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਜਿਸ ਵਿਚ ਕੈਪਟਨ ਨੇ ਆਪਣੀ ਪਾਰਟੀ ਦੇ ਭਾਜਪਾ ਨਾਲ ਹੋ ਰਹੇ ਗੱਠਜੋੜ ਵਿਚ ...
ਮਲੇਰਕੋਟਲਾ, 23 ਨਵੰਬਰ (ਮੁਹੰਮਦ ਹਨੀਫ਼ ਥਿੰਦ, ਪਾਰਸ ਜੈਨ) - ਅੱਜ ਉਸ ਸਮੇਂ ਜ਼ਿਲਾ ਮਲੇਰਕੋਟਲਾ ਦਾ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਹਥੋਆ ਰੋਡ ਨੇੜੇ ਲੰਘਦੀ ਲਸਾੜਾ ਡਰੇਨ 'ਚੋਂ ਗਊ ਦੇ ਅੰਸ਼ ਵੱਡੀ ਮਾਤਰਾ ਵਿੱਚ ਮਿਲੇ | ਘਟਨਾ ਸਥਾਨ 'ਤੇ ਮੌਜੂਦ ਗਊ ਰੱਖਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX