ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਹਰ ਰੋਜ਼ ਥਾਂ-ਥਾਂ ਲੱਗਦੇ ਧਰਨੇ ਜਿੱਥੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਰਹੇ ਹਨ, ਉੱਥੇ ਹੀ ਕਈ ਆਗੂ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਲੋਕਾਂ ਦੀ ਸ਼ਲਾਘਾ ਵੀ ਬਟੋਰ ਰਹੇ ਹਨ ਅਤੇ ਅਜਿਹੇ ਆਗੂਆਂ ਵਿਚ ਮੋਹਰੀ ਨਾਂਅ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੈ | ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਇਲਾਕਾ ਵਾਸੀਆਂ ਦੀ ਮੰਗ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਬਲਾਕ ਸ੍ਰੀ ਮੁਕਤਸਰ ਸਾਹਿਬ 'ਚ ਪੈਂਦੇ ਪਿੰਡਾਂ ਦੀਆਂ 116.78 ਕਿੱਲੋਮੀਟਰ ਲੰਮੀਆਂ 10 ਸੜਕਾਂ ਦੇ ਅਪਗ੍ਰੇਡੇਸ਼ਨ (ਨਵ-ਨਿਰਮਾਣ) ਦੀ ਤਜਵੀਜ਼ ਕੇਂਦਰ ਸਰਕਾਰ ਕੋਲ ਭੇਜੀ ਅਤੇ ਥੋੜ੍ਹੇ ਹੀ ਸਮੇਂ 'ਚ ਇਸ ਸਾਰੇ ਕਾਰਜ ਦੀ ਮਨਜ਼ੂਰੀ ਵੀ ਹਾਸਲ ਕਰ ਲਈ ਜਿਨ੍ਹਾਂ ਦੇ ਨਿਰਮਾਣ ਕਾਰਜ ਆਉਂਦੇ ਦਿਨਾਂ 'ਚ ਸ਼ੁਰੂ ਹੋਣ ਜਾ ਰਹੇ ਹਨ | ਮਨਜ਼ੂਰ ਹੋਈਆਂ ਇਨ੍ਹਾਂ ਸੜਕਾਂ ਨਾਲ ਲਾਭ ਲੈਣ ਵਾਲੇ ਪਿੰਡਾਂ ਵਿਚ ਬਰਕੰਦੀ, ਚਿੱਬੜਾਂਵਾਲੀ-ਖੂੰਨਣ ਕਲਾਂ ਤੋਂ ਖੁੰਡੇ ਹਲਾਲ ਤੋਂ ਲਖਮੀਰੇਆਣਾ, ਭਾਗਸਰ ਤੋਂ ਗੰਧੜ ਤੋਂ ਚੱਕ ਸ਼ੇਰੇਵਾਲਾ, ਖੱਪਿਆਂਵਾਲੀ ਤੋਂ ਕਿ੍ਪਾਲਕੇ ਤੋਂ ਢਾਣੀ ਭੰਗੇਵਾਲਾ, ਗੋਬਿੰਦ ਨਗਰ ਤੋਂ ਮੌੜ ਤੋਂ ਲੱਖੇਵਾਲੀ, ਮਹਾਂਬੱਧਰ ਤੋਂ ਸੰਮੇਵਾਲੀ, ਕਬਰਵਾਲਾ, ਭਾਗਸਰ ਤੋਂ ਰਾਮਗੜ੍ਹ ਚੂੰਘਾਂ, ਉਦੇਕਰਨ, ਚੌਂਤਰਾ ਤੋਂ ਸੰਗਰਾਣਾ ਅਤੇ ਜਗਤ ਸਿੰਘ ਵਾਲਾ ਸ਼ਾਮਿਲ ਹਨ | ਜਾਣਕਾਰੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਅਤੇ ਨਾਲ ਲਗਦੇ ਇਲਾਕਾ ਨਿਵਾਸੀਆਂ ਵਲੋਂ ਇਨ੍ਹਾਂ ਸੜਕਾਂ 'ਤੇ ਮੁਸ਼ਕਿਲ ਹੋ ਰਹੀ ਆਵਾਜਾਈ ਬਾਰੇ ਜਾਣੂ ਕਰਵਾਇਆ ਗਿਆ ਸੀ ਅਤੇ ਰੋਸ ਪ੍ਰਗਟਾਇਆ ਗਿਆ ਸੀ ਕਿ ਸੂਬਾ ਸਰਕਾਰ ਕੋਲ ਵਾਰ-ਵਾਰ ਪਹੁੰਚ ਕਰਨ ਦੇ ਬਾਵਜੂਦ ਇਸ ਮੁਸ਼ਕਿਲ ਦੇ ਹੱਲ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਇਨ੍ਹਾਂ ਸੜਕਾਂ ਦੇ ਨਵ-ਨਿਰਮਾਣ ਲਈ ਤਜਵੀਜ਼ ਕੇਂਦਰ ਸਰਕਾਰ ਦੇ ਸਬੰਧਿਤ ਮੰਤਰਾਲੇ ਨੂੰ ਭੇਜਣ ਤੋਂ ਬਾਅਦ ਇਸ ਤਜਵੀਜ਼ ਬਾਰੇ ਉਨ੍ਹਾਂ ਸਬੰਧਿਤ ਕੇਂਦਰੀ ਮੰਤਰਾਲੇ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਅਤੇ ਯਕੀਨੀ ਬਣਾਇਆ ਕਿ ਮਨਜ਼ੂਰੀ ਹਾਸਲ ਕਰ ਕੇ ਇਨ੍ਹਾਂ ਸੜਕਾਂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਵਾਇਆ ਜਾ ਸਕੇ | ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸੜਕਾਂ ਦੀ ਮਨਜ਼ੂਰੀ ਦੀ ਵਧਾਈ ਦਿੰਦੇ ਹੋਏ ਸ: ਬਾਦਲ ਨੇ ਦੁਹਰਾਇਆ ਕਿ ਉਹ ਆਪਣਾ ਹਰ ਵਾਅਦਾ ਨੈਤਿਕ ਜ਼ਿੰਮੇਵਾਰੀ ਸਮਝ ਕੇ ਪੂਰਾ ਕਰਦੇ ਹਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਪ੍ਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਸਾਥ ਸਦਕਾ ਉਹ ਸਦਾ ਕਾਮਯਾਬ ਹੁੰਦੇ ਹਨ | ਲੋਕਾਂ ਦੀ ਮੁਸ਼ਕਿਲ ਅਤੇ ਮੰਗ ਨੂੰ ਸਮਝਦੇ ਹੋਏ ਇਨ੍ਹਾਂ ਸੜਕਾਂ ਦੇ ਨਵ-ਨਿਰਮਾਣ ਨੂੰ ਸ਼ੁਰੂ ਕਰਵਾਉਣ ਲਈ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਸ: ਬਾਦਲ ਦਾ ਇਲਾਕਾ ਵਾਸੀਆਂ ਵਲੋਂ ਧੰਨਵਾਦ ਕੀਤਾ |
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਪੰਜਾਬ ਲਈ ਲਏ ਗਏ ਲੋਕ ਪੱਖੀ ਫ਼ੈਸਲਿਆਂ ਨੂੰ ਲੈ ਕੇ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਜੀਵਨ ਸਿੰਘ ਮਿਸਤਰੀ ਮਜ਼ਦੂਰ ਯੂਨੀਅਨ ਦਾ ਵਫ਼ਦ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਮਿਲਿਆ | ਇਸ ਦੌਰਾਨ ਵਫ਼ਦ ਨੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਨਾਲ ਕਾਬੂ ਵਿਚ ਰੱਖਣ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਗਿ੍ਫ਼ਤ ਵਿਚ ਲਿਆਉਣ ਲਈ ਜ਼ਿਲ੍ਹਾ ...
ਰੁਪਾਣਾ, 23 ਨਵੰਬਰ (ਜਗਜੀਤ ਸਿੰਘ)-ਸੰਯੁਕਤ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਅੱਜ ਪਿੰਡ ਰੁਪਾਣਾ ਵਿਖੇ ਕਿਸਾਨਾਂ ਦੀ ਮੀਟਿੰਗ ਸੀਨੀਅਰ ਕਿਸਾਨ ਆਗੂ ਗੁਰਦਰਸ਼ਨ ਸਿੰਘ ਬਰਾੜ ਦੀ ...
ਗਿੱਦੜਬਾਹਾ, 23 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਮੰਡਲ ਦਫ਼ਤਰ ਵਿਖੇ ਦਿੱਤਾ ਜਾ ਰਿਹਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ਪ੍ਰਦਰਸ਼ਨਕਾਰੀ 15 ਨਵੰਬਰ ਤੋਂ 26 ਨਵੰਬਰ ...
ਮਲੋਟ, 23 ਨਵੰਬਰ (ਅਜਮੇਰ ਸਿੰਘ ਬਰਾੜ)-ਸੂਬਾ ਕਮੇਟੀ ਜੁਆਇੰਟ ਫੋਰਮ ਦੇ ਸੱਦੇ 'ਤੇ ਮਲੋਟ ਡਵੀਜ਼ਨ ਦੀਆਂ ਵੱਖ-ਵੱਖ ਜਥੇਬੰਦੀਆਂ ਇੰਪਲਾਈਜ਼ ਫੈੱਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਪੈਨਸ਼ਨਰਜ਼ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ, ਐੱਮ.ਐੱਸ.ਯੂ. ਤੇ ਹੋਰ ...
ਮਲੋਟ, 23 ਨਵੰਬਰ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਦੂਜੇ ਪੜਾਅ ਜੋ ਇਸ ਸਾਲ 2021 ਦੇ ਇਕ ਮਾਰਚ ਤੋਂ ਸ਼ੁਰੂ ਹੋ ਕੇ ਕਰੀਬ 30 ਸਤੰਬਰ ਤੱਕ ਚੱਲੀ, ਬਹੁਤ ਹੀ ਭਿਅੰਕਰ ਰਹੀ | ਇਸ ਸਮੇਂ ਦੌਰਾਨ ਜੋ ਲੜਕੀਆਂ ਦੀ ਸ਼ਾਦੀ ਹੋਈ ਸੀ ਉਨ੍ਹਾਂ ਦੀ ਸ਼ਗਨ ਸਕੀਮ ਲੈਣ ਲਈ ਫਾਈਲ ਜੋ ਕਿ ਵਿਆਹ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਕਾਲ ਦੌਰਾਨ ਜੋ ਸਰਕਾਰੀ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਕੋਰੋਨਾ ਪੀੜਤ ਹੋ ਗਏ ਸਨ ਅਤੇ ਉਨ੍ਹਾਂ ਵਲੋਂ ਆਪਣਾ ਇਲਾਜ ਕਰਵਾਇਆ ਗਿਆ, ਉਸ ਦੇ ਮੈਡੀਕਲ ਬਿੱਲ ਜਮਾਂ ਕਰਵਾਇਆ ਨੂੰ ਇਕ ਸਾਲ ਤੋਂ ਉੱਪਰ ...
ਦੋਦਾ, 23 ਨਵੰਬਰ (ਰਵੀਪਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਅੱਜ ਵੀ ਪਾਰਵਕਾਮ ਕਾਰਪੋਰੇਸ਼ਨ ਵਿਰੱੁਧ ਪੇ-ਬੈਂਡ ਅਤੇ ਹੋਰ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਮੂਹਿਕ ਛੁੱਟੀ ਲੈ ਕੇ ਉਪ ਮੰਡਲ ਦੋਦਾ ਦਫ਼ਤਰ ਦੇ ਗੇਟ ਅੱਗੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)-ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਔਰਤ ਨੇ ਦੱਸਿਆ ਕਿ ਉਹ ਸ਼ਾਦੀਸ਼ੁਦਾ ਨਹੀਂ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਜਨਰਲ ਸਕੱਤਰ ਪ੍ਰਦੀਪ ਬੇਰੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ 25 ਨਵੰਬਰ ਨੂੰ ਪੂਰੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਸਵਰਨਜੀਤ ਕੌਰ ਉਪ-ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ 086 ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 30 ਨਵੰਬਰ 2021 ਤੱਕ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਮੁੱਖ ਅਧਿਆਪਕ ਰਵੀ ਬਿਸ਼ਨੋਈ ਦੀ ਅਗਵਾਈ ਅਤੇ ਸਾਇੰਸ ਮਿਸਟ੍ਰੈੱਸ ਨਵਜੋਤ ਕੌਰ ਦੀ ਦੇਖ-ਰੇਖ ਵਿਚ ਸਾਇੰਸ ਮੇਲਾ ਲਾਇਆ ਗਿਆ | ਸਕੂਲ ਮੀਡੀਆ ਇੰਚਾਰਜ ਨਵਜੋਤ ਕੌਰ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਵਲੋਂ ਡਾ:ਕੁਲਜੀਤ ਸਿੰਘ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਵਿਖੇ ...
ਰੁਪਾਣਾ, 23 ਨਵੰਬਰ (ਜਗਜੀਤ ਸਿੰਘ)-ਪਿੰਡ ਸੁੰਦਰ ਰੁਪਾਣਾ ਦੇ ਸੀਨੀਅਰ ਅਕਾਲੀ ਆਗੂ ਸੁਖਪਾਲ ਸਿੰਘ ਪਾਲਾ, ਅਵਤਾਰ ਸਿੰਘ ਅਤੇ ਗੁਰਲਾਲ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਬੀਤੇ ਦਿਨੀਂ ਉਨ੍ਹਾਂ ਦੇ ਪਿਤਾ ਮਨਜੀਤ ਸਿੰਘ ਦੀ ਮੌਤ ਹੋ ਗਈ | ਉਨ੍ਹਾਂ ਦੀ ਮੌਤ 'ਤੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਪਿ੍ੰਸੀਪਲ ਗੋਪਾਲ ਸਿੰਘ, ਡੀ.ਐੱਮ. ਸਾਇੰਸ ਨਵਜੀਤ ਸਿੰਘ, ਬੀ.ਐੱਮ. ਸਾਇੰਸ ਰਾਹੁਲ ਗੋਇਲ ਅਤੇ ਬੀ.ਐੱਮ. ਅੰਗਰੇਜ਼ੀ ਹਰਕੇਵਲ ਸਿੰਘ ਦੀ ਦੇਖ-ਰੇਖ ਵਿਚ ਬਲਾਕ ਦੋਦਾ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੰਬਰਦਾਰਾ ਯੂਨੀਅਨ (ਮਾਨ) ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ | ਇਸ ਮੌਕੇ ਰਾਜਾ ਵੜਿੰਗ ਨੇ ...
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਮਰਾੜ੍ਹ ਕਲਾਂ ਅਤੇ ਮਾਨ ਸਿੰਘ ਵਾਲਾ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX