ਢਿਲਵਾਂ/ਬਿਆਸ, 23 ਨਵੰਬਰ (ਗੋਬਿੰਦ ਸੁਖੀਜਾ, ਪਰਮਜੀਤ ਰੱਖੜਾ, ਪ੍ਰਵੀਨ ਕੁਮਾਰ)ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਬਿਆਸ ਦਰਿਆ ਨਜ਼ਦੀਕ ਠੇਕਾ ਮੁਲਾਜ਼ਮ ਮੋਰਚਾ ਪੰਜਾਬ, ਵੇਰਕਾ ਮਿਲਕ ਪਲਾਂਟ ਅੰਮਿ੍ਤਸਰ, ਜਲ ਸਪਲਾਈ ਪੰਜਾਬ, ਕਿਸਾਨ ਯੂਨੀਅਨ ਉਗਰਾਹਾਂ ਤੇ ਹੋਰ ਜਥੇਬੰਦੀਆਂ ਵਲੋਂ ਧਰਨਾ ਲਗਾ ਕੇ ਸੜਕ ਜਾਮ ਕੀਤੀ ਗਈ, ਜਿਸ ਕਾਰਨ ਜੀ.ਟੀ. ਰੋਡ 'ਤੇ ਲੰਬਾ ਜਾਮ ਲੱਗ ਗਿਆ ਤੇ ਸਵਾਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਧਰਨਾਕਾਰੀਆਂ ਲੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਵਿਚ ਜਿੱਥੇ ਠੇਕਾ ਮੁਲਾਜ਼ਮਾਂ ਦੀਆਂ ਦਰਜਨ ਦੇ ਲਗਪਗ ਜਥੇਬੰਦੀਆਂ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਵਲੋਂ ਆਪਣੇ ਪਰਿਵਾਰਾਂ ਸਮੇਤ ਹਿੱਸਾ ਲਿਆ | ਇਸ ਜਾਮ ਦੇ ਸੱਦੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਟੈਕਨੀਕਲ ਸਰਵਿਸਜ ਯੂਨੀਅਨ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਵਲੋਂ ਸਮਰਥਨ ਦਿੱਤਾ ਗਿਆ, ਜਿਸ ਕਾਰਨ ਇਹ ਸੰਘਰਸ਼ ਦਾ ਸੱਦਾ ਪੂਰਨ ਤੌਰ 'ਤੇ ਸਫ਼ਲ ਰਿਹਾ | ਇਸ ਸੰਘਰਸ਼ ਦੇ ਸੱਦੇ ਸਬੰਧੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਸ਼ੇਰ ਸਿੰਘ ਖੰਨਾ, ਮਹਿੰਦਰ ਸਿੰਘ ਰੋਪੜ ਆਦਿ ਨੇ ਦੱਸਿਆ ਕਿ ਅਸੀਂ ਆਊਟਸੋਰਸਡ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ, ਠੇਕਾ ਕਾਮੇ ਸਾਲਾਂ ਬੱਧੀ ਅਰਸੇ ਤੋਂ ਪੰਜਾਬ ਸਰਕਾਰ ਅਧੀਨ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਆ ਰਹੇ ਹਾਂ | ਲੰਘੇ ਅਰਸੇ ਤੋਂ ਹੀ ਸਾਡੀ ਸਰਕਾਰ ਪਾਸੋਂ ਮੰਗ ਰਹੀ ਹੈ ਕਿ ਜਦੋਂ ਸੇਵਾ ਦੇ ਇਨ੍ਹਾਂ ਬੁਨਿਆਦੀ ਅਦਾਰਿਆਂ ਦੀ ਸਮਾਜ ਨੂੰ ਸਥਾਈ ਲੋੜ ਹੈ ਤਾਂ ਇਨ੍ਹਾਂ ਵਿਚ ਰੁਜ਼ਗਾਰ ਠੇਕੇ 'ਤੇ ਕਿਉਂ ਹੈ | ਮੋਰਚੇ ਦੇ ਆਗੂਆਂ ਵਲੋਂ ਆਪਣੇ ਸੱਦੇ ਸੰਘਰਸ਼ ਕਾਰਨ ਪੇਸ਼ ਔਕੜਾਂ ਲਈ ਖਿਮਾ ਦੀ ਮੰਗ ਕੀਤੀ ਗਈ ਤੇ ਅਪੀਲ ਵਿਚ ਕਿਹਾ ਕਿ ਇਸ ਲਈ ਉਹ ਨਹੀਂ ਸਗੋਂ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਜੋ ਕਾਰਪੋਰੇਟ ਲੁੱਟ ਨੂੰ ਲਾਗੂ ਕਰਨ ਲਈ ਬਜ਼ਿਦ ਹੈ, ਜਿਸ ਕਾਰਨ ਸਮਾਜ ਦਾ ਹਰ ਮਿਹਨਤਕਸ਼ ਤਬਕਾ ਇਸ ਦੀ ਮਾਰ ਹੇਠ ਹੈ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਅੱਜ ਵੀ ਸਬਕ ਲੈ ਕੇ ਠੇਕਾ ਕਾਮਿਆਂ ਨੂੰ ਬਿਨਾ ਸ਼ਰਤ ਰੈਗੂਲਰ ਕਰਨ ਦਾ ਫ਼ੈਸਲਾ ਨਾ ਕੀਤਾ ਤਾਂ ਠੇਕਾ ਕਾਮੇ ਇਸ ਸੱਦੇ ਨੂੰ ਮੁੜ ਲਾਗੂ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਸ਼ਾਮ ਨੂੰ ਕਪੂਰਥਲਾ ਦੇ ਐੱਸ.ਡੀ.ਐੱਮ. ਡਾ: ਜੈ ਇੰਦਰ ਸਿੰਘ ਨੇ ਜਥੇਬੰਦੀਆਂ ਦੇ ਆਗੂਆਂ ਨੰੂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਦੇ ਸਬੰਧ ਵਿਚ 29 ਨਵੰਬਰ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਵਾਉਣਗੇ, ਉਪਰੰਤ ਲੱਗਾ ਜਾਮ ਖੋਲ ਦਿੱਤਾ ਗਿਆ |
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੇ ਫਗਵਾੜਾ-ਜਲੰਧਰ ਸੜਕ 'ਤੇ ਪੈਂਦੇ ਪ੍ਰਮੁੱਖ ਕਾਨਵੈਂਟ ਸਕੂਲ 'ਚੋਂ ਨਿਕਲੇ ਬੱਚੇ ਉਸ ਸਮੇਂ ਵਾਲ-ਵਾਲ ਬੱਚ ਗਏ ਜਦੋਂ ਉਹ ਜੀ. ਟੀ. ਰੋਡ ਪਾਰ ਕਰਕੇ ਦੂਸਰੇ ਪਾਸੇ ਜਾ ਰਹੇ ਸਨ ਤਾਂ ਲੁਧਿਆਣਾ ਸਾਈਡ ਤੋਂ ਆਉਂਦਾ ਟਰੈਕਟਰ ...
ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਫਗਵਾੜਾ ਹਲਕੇ ਦੇ ਆਗੂ ਧਰਮਿੰਦਰ ਕੁਮਾਰ ਟੋਨੀ ਦੀ ਦੁਕਾਨ ਕੋਟ ਫਤੂਹੀ ਵਿਖੇ ਪੁੱਜੇ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ...
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਉਦਯੋਗਾਂ 'ਚ ਵਰਤੀ ਜਾ ਰਹੀ ਆਧੁਨਿਕ ਡਿਜੀਟਲ ਤਕਨਾਲੋਜੀ ਤੋਂ ਜਾਣੂ ਕਰਵਾਉਣਾ ਹੈ ਤਾਂ ਜੋ ਉਹ ਆਪਣੀ ਡਿਗਰੀ ਪੂਰੀ ਕਰਨ ਉਪਰੰਤ ਆਸਾਨੀ ਨਾਲ ...
ਕਪੂਰਥਲਾ, 23 ਨਵੰਬਰ (ਸਡਾਨਾ)-ਇਕ ਵਿਅਕਤੀ ਨਾਲ ਧੋਖਾਧੜੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅੰਕੁਸ਼ ਕੁਮਾਰ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਕਥਿਤ ਦੋਸ਼ੀ ...
ਕਪੂਰਥਲਾ, 23 ਨਵੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਚੱਲ ਰਹੀਆਂ ਪੰਜਾਬ ਜੇਲ੍ਹ ਓਲੰਪਿਕ ਖੇਡਾਂ ਦੇ ਜ਼ੋਨਲ ਮੁਕਾਬਲੇ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਅੱਜ ਸਮਾਪਤ ਹੋਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿੱਤਿਆ ਉੱਪਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕਿ੍ਕਟ ਕਲੱਬ ਸਮਾਜ ਸੇਵੀ ਸੰਸਥਾ ਦੀ ਇਕ ਜ਼ਰੂਰੀ ਮੀਟਿੰਗ ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈਠ, ਜਿਸ ਵਿਚ ਮੀਤ ਪ੍ਰਧਾਨ ਅੰਗਰੇਜ਼ ਸਿੰਘ ਡੇਰਾ ਸੈਯਦਾ, ਜਨਰਲ ਸਕੱਤਰ ਰਣਜੀਤ ...
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦਾ ਵਫ਼ਦ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ | ਇਸ ਦੌਰਾਨ ਵਫ਼ਦ ਨੇ ਮੰਦਰ ਦੀ ਉਸਾਰੀ ਲਈ ...
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਲੰਮਾ ਅਰਸਾ ਸੁਲਤਾਨਪੁਰ ਲੋਧੀ ਦੇ ਬਲਾਕ ਪ੍ਰਧਾਨ ਰਹੇ ਮੌਜੂਦਾ ਬਲਾਕ ਸੰਮਤੀ ਮੈਂਬਰ ਸੁਲਤਾਨਪੁਰ ਲੋਧੀ ਕੁਲਦੀਪ ਸਿੰਘ ਜਾਪਾਨੀ ਮੇਵਾ ਸਿੰਘ ਵਾਲਾ ਵਲੋਂ ਆਪਣੇ ਸਾਥੀਆਂ ਸਮੇਤ ...
ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸੀਨੀਅਰ ਭਾਜਪਾ ਆਗੂ ਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਸਿਵਲ ਹਸਪਤਾਲ ਫਗਵਾੜਾ 'ਚ ਮਰੀਜ਼ਾਂ ਦੇ ਟੈੱਸਟ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਖੱਜਲ ਖ਼ੁਆਰੀ ਤੇ ਆਰਥਿਕ ਨੁਕਸਾਨ ...
ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਯੂਥ ਕਾਂਗਰਸ ਆਗੂ ਜਗਜੀਤ ਸਿੰਘ ਸਾਬੀ ਗਿਰਨ ਨੂੰ ਕਾਂਗਰਸ ਪਾਰਟੀ ਦੇ ਵਿਦਿਆਰਥੀ ਸੈੱਲ ਐੱਨ.ਐੱਸ.ਯੂ.ਆਈ. ਦੇ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਵਲੋਂ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਜ਼ਿਲ੍ਹਾ ...
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਕੰਪਿਊਟਰ ਅਧਿਆਪਕ ਯੂਨੀਅਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਤੇ ਸਰਪ੍ਰਸਤ ਜਸਪਾਲ ਸਿੰਘ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ ਵਿਚ ਬਲਾਕ ...
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਆਡੀਟੋਰੀਅਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਵੱਡੀ ਗਿਣਤੀ ਚ ਪਹੁੰਚੀਆਂ ਸੰਗਤਾਂ ਦਾ ਇੰਜੀ. ...
ਕਾਲਾ ਸੰਘਿਆਂ, 23 ਨਵੰਬਰ (ਸੰਘਾ)-ਪਿੰਡ ਗੋਬਿੰਦਪੁਰ ਵਿਖੇ ਸੋਲਰ ਸਟਰੀਟ ਲਾਈਟਾਂ ਤੇ ਸੀਵਰੇਜ ਦਾ ਉਦਘਾਟਨ ਕਰਨ ਉਪਰੰਤ ਹਾਜ਼ਰਾਂ ਨੂੰ ਸੰਬੋਧਨ ਹੁੰਦਿਆਂ ਚੌਧਰੀ ਸੁਰਿੰਦਰ ਸਿੰਘ ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਹਰ ...
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਸਵ. ਮੱਖਣ ਸਿੰਘ ਜੌਹਲ ਜਗਤਪੁਰ ਜੱਟਾਂ (ਯੂ. ਕੇ.) ਦੀ ਯਾਦ 'ਚ ਸਵ. ਬਾਵਾ ਸਿੰਘ ਜੌਹਲ ਜਗਤਪੁਰ ਜੱਟਾਂ ਦੇ ਪਰਿਵਾਰ ਵਲੋਂ ਸਪਾਂਸਰ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਯੂ. ਕੇ. ਵਲੋਂ ਬਲੱਡ ਬੈਂਕ ਫਗਵਾੜਾ ਵਿਖੇ ਮੁਫ਼ਤ ਕੈਂਸਰ ...
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਨਜ਼ਦੀਕ ਪਿੰਡ ਢੱਡੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਕ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ...
ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਫਗਵਾੜਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰੀ ਵੀ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਖ਼ਾਲਸਾ ...
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਭੱੁਲਾਰਾਈ ਵਿਖੇ ਕਿਸਾਨ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਵੇਰੇ ਕਰੀਬ 10 ਵਜੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਬੀਬੀ ਸੰਦੀਪ ਕੌਰ ਨੇ ...
ਡਡਵਿੰਡੀ, 23 ਨਵੰਬਰ (ਦਿਲਬਾਗ ਸਿੰਘ ਝੰਡ)-ਪਿੰਡ ਝੱਲ ਲੇਈ ਵਾਲਾ ਦੇ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਝੱਲ ਲੇਈ ਵਾਲਾ ਨੇ ਦੱਸਿਆ ਕਿ ਬੀਤੇ 19 ਨਵੰਬਰ ...
ਕਪੂਰਥਲਾ, 23 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੁਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ, ਜਿਸ ਤਹਿਤ 7 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਅਡਾਪਟਰ ਆਦਿ ਜੇਲ੍ਹ ਪ੍ਰਸ਼ਾਸਨ ਨੇ ਜਾਂਚ ਦੌਰਾਨ ਬਰਾਮਦ ਕੀਤੇ ਹਨ | ...
ਭੋਗਪੁਰ, 23 ਨਵੰਬਰ (ਕਮਲਜੀਤ ਸਿੰਘ ਡੱਲੀ)- ਸਹਿਕਾਰੀ ਖੰਡ ਮਿੱਲ ਭੋਗਪੁਰ ਨੇ ਆਪਣਾ ਪਿੜਾਈ ਸੀਜਨ ਸ਼ੁਰੂ ਕੀਤਾ, ਇਸ ਪਿੜਾਈ ਸੀਜਨ ਦੀ ਅਰੰਭਤਾ ਸੁਖਜਿੰਦਰ ਸਿੰਘ ਰੰਧਾਵਾ ਉੱਪ ਮੁੱਖ ਮੰਤਰੀ ਪੰਜਾਬ ਵੱਲੋਂ ਬਟਨ ਦਬਾ ਕੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਲੋਂ ਖੰਡ ...
ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਧਰਨਿਆਂ ਤੇ ਰੋਸ ਵਿਖਾਵਿਆਂ ਕਾਰਨ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਰਨੇ ਤੇ ਰੋਸ ਵਿਖਾਵਿਆਂ ਲਈ ਵੱਖ-ਵੱਖ ਥਾਵਾਂ ਨਿਸ਼ਚਿਤ ਕੀਤੀਆਂ ਗਈਆਂ ਹਨ | ਇਸ ਸਬੰਧੀ ...
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਨੇ ਕਮਿਊਨਿਟੀ ਹੈਲਥ ਸੈਂਟਰ ਟਿੱਬਾ ਤੇ ਕਮਿਊਨਿਟੀ ਹੈਲਥ ਸੈਂਟਰ ਫੱਤੂਢੀਂਗਾ ਦਾ ਦੌਰਾ ਕੀਤਾ | ਉਨ੍ਹਾਂ ਦੋਵਾਂ ਸਿਹਤ ਕੇਂਦਰਾਂ ਦੇ ਐਮਰਜੈਂਸੀ ਰੂਮ, ਡੇਂਗੂ ਵਾਰਡ, ਓ. ਪੀ. ਡੀ. ...
ਫਗਵਾੜਾ, 23 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਬਲਵੀਰ ਰਾਣੀ ਸੋਢੀ ਨੇ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨਾਲ ਪਹਿਲੀ ਮੁਲਾਕਾਤ ਕੀਤੀ | ਇਸ ਦੌਰਾਨ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ...
ਨਡਾਲਾ, 23 ਨਵੰਬਰ (ਮਾਨ)-ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਚੱਲਦਿਆਂ ਜੁਆਇੰਟ ਫੋਰਮ ਦੇ ਸੱਦੇ ਤੇ ਉਪ ਮੰਡਲ ਨਡਾਲਾ ਵਿਚ ਕੰਮ ਕਰਦੇ ਬਿਜਲੀ ਕਾਮਿਆਂ ਵਲੋਂ ਟੀ. ਐੱਸ. ਯੂ. ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਲਗਾਤਾਰ ਹੜਤਾਲ ਕੀਤੀ ਹੋਈ | ਇਸੇ ...
ਕਪੂਰਥਲਾ/ਨਡਾਲਾ, 23 ਨਵੰਬਰ (ਪੱਤਰ ਪ੍ਰੇਰਕ)-ਸਹਿਕਾਰਤਾ ਲਹਿਰ ਦਾ ਪਾਸਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਲਈ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਆਪਣੀਆਂ ਹਰ ਤਰ੍ਹਾਂ ਅਮਾਨਤਾਂ ਨੂੰ ਨਿਸ਼ਚਿਤ ਸਮੇਂ ਦੌਰਾਨ ਜਮਾਂ ਕਰਵਾਉਣਾ ਚਾਹੀਦਾ ਹੈ | ਇਹ ਸ਼ਬਦ ...
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਅਕਾਲੀ-ਬਸਪਾ ਦੇ ਪ੍ਰੇਰਨਾ ਸਰੋਤ ਹਨ ਤੇ ਦੋਵੇਂ ਪਾਰਟੀਆਂ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਕੰਮ ਕਰਨਗੀਆਂ | ਇਨ੍ਹਾਂ ਵਿਚਾਰਾਂ ਦਾ ...
ਢਿਲਵਾਂ, 23 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ, ਏ.ਐੱਸ.ਆਈ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...
ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ 'ਚ ਆਪਣੀ ਸਰਗਰਮੀ ਨੂੰ ਜਾਰੀ ਰੱਖਦੇ ਹੋਏ ਲੁਟੇਰਿਆਂ ਵਲੋਂ ਲੰਮਾ ਪਿੰਡ ਚੌਕ ਲਾਗਲੀ ਗੁਰੂ ਨਾਨਕ ਮਾਰਕੀਟ, ਨੇੜੇ ਸੁੱਚੀ ਪਿੰਡ ਵਿਚ ਸਥਿਤ ਇਕ ਗੈਰਾਜ 'ਤੇ ਧਾਵਾ ਬੋਲਦੇ ਉੱਥੋਂ ...
ਜਲੰਧਰ, 23 ਨਵੰਬਰ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਅਲੱਗ-ਅਲੱਗ ਥਾਵਾਂ 'ਤੇ ਦੋ ਇਮਾਰਤਾਂ ਨੂੰ ਸੀਲ ਕੀਤਾ ਹੈ | ਦਮੋਰੀਆ ਪੁਲ ਦੇ ਕੋਲ ਦੋਵੇਂ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਇਸ ਇਮਾਰਤ ਦੀ ਫਾਈਲ ਪਿਛਲੇ ਦੋ ਸਾਲ ਤੋਂ ...
ਮਕਸੂਦਾ, 23 ਨਵੰਬਰ (ਸਤਿੰਦਰ ਪਾਲ ਸਿੰਘ)- ਥਾਣਾ ਮਕਸੂਦਾਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਸ ਨੇ 15 ਹਜ਼ਾਰ ਮਿਲੀਲਿਟਰ (20 ਬੋਤਲਾਂ) ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਕ ਥਾਣਾ ਮਕਸੂਦਾਂ ਦੇ ਅਧੀਨ ਆਉਂਦੀ ...
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਚੋਣ ਕਮਿਸ਼ਨ ਪੰਜਾਬ ਵਲੋਂ 30 ਨਵੰਬਰ ਤੱਕ ਵੋਟਰ ਸੂਚੀਆਂ 'ਚ ਸੋਧ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਬੀ. ਐੱਲ. ਓਜ. ਆਪਣੇ ਪੋਲਿੰਗ ਬੂਥ 'ਤੇ ਬੈਠ ਕੇ ਵੋਟਾਂ 'ਚ ਸੋਧ ਤੇ ਨਵੀਂ ਵੋਟ ਬਣਾਉਣ ਸਬੰਧੀ ਫਾਰਮ ਭਰ ...
ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਗਿਆਨ ਚੰਦ ਮਸਤ ਦੀ ਬਰਸੀ ਸਬੰਧੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ-ਰੇਖ 'ਚ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਨਾਂਮਵਾਰ ...
ਢਿਲਵਾਂ, 23 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕੇਂਦਰੀ ਸਹਿਕਾਰੀ ਬੈਂਕ ਢਿਲਵਾਂ 'ਚ ਨਬਾਰਡ ਦੇ ਸਹਿਯੋਗ ਨਾਲ ਗਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੈਂਕ ਮੈਨੇਜਰ ਕੁਲਵੰਤ ਸਿੰਘ ਧਾਲੀਵਾਲ ਨੇ ਬੈਂਕ ਦੀਆਂ ਕਰਜ਼ਾ ਯੋਜਨਾਵਾਂ ਅਤੇ ਬੀਮਾ ...
ਢਿਲਵਾਂ, 23 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਸੱਦੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਵਲੋਂ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਬਿਜਲੀ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ 15 ਨਵੰਬਰ ਤੋਂ ਸ਼ੁਰੂ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...
ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ 'ਚ ਆਪਣੀ ਸਰਗਰਮੀ ਨੂੰ ਜਾਰੀ ਰੱਖਦੇ ਹੋਏ ਲੁਟੇਰਿਆਂ ਵਲੋਂ ਲੰਮਾ ਪਿੰਡ ਚੌਕ ਲਾਗਲੀ ਗੁਰੂ ਨਾਨਕ ਮਾਰਕੀਟ, ਨੇੜੇ ਸੁੱਚੀ ਪਿੰਡ ਵਿਚ ਸਥਿਤ ਇਕ ਗੈਰਾਜ 'ਤੇ ਧਾਵਾ ਬੋਲਦੇ ਉੱਥੋਂ ...
ਜਲੰਧਰ, 23 ਨਵੰਬਰ (ਚੰਦੀਪ ਭੱਲਾ)-ਵਿਜੀਲੈਂਸ ਵਲੋਂ ਮਾਹਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਦੀ ਗਿ੍ਫ਼ਤਾਰੀ ਦੇ ਰੋਸ ਵਜੋਂ ਅੱਜ ਮਾਲ ਅਧਿਕਾਰੀਆਂ ਦੀ ਐਸੋਸੀਏਸ਼ਨ ਪੰਜਾਬ ਰੈਵੀਨਿਊ ਐਸੋਸੀਏਸ਼ਨ ਨੇ ਕੰਮਕਾਜ਼ ਠੱਪ ਰੱਖ ਕੇ ਆਪਣਾ ਰੋਸ ਜਾਹਿਰ ਕੀਤਾ | ਇਸ ...
ਜਲੰਧਰ, 23 ਨਵੰਬਰ (ਸ਼ਿਵ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਇਕ ਟੀਮ ਨੇ ਅਲੱਗ-ਅਲੱਗ ਥਾਵਾਂ 'ਤੇ ਦੋ ਇਮਾਰਤਾਂ ਨੂੰ ਸੀਲ ਕੀਤਾ ਹੈ | ਦਮੋਰੀਆ ਪੁਲ ਦੇ ਕੋਲ ਦੋਵੇਂ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ | ਦੱਸਿਆ ਜਾਂਦਾ ਹੈ ਕਿ ਇਸ ਇਮਾਰਤ ਦੀ ਫਾਈਲ ਪਿਛਲੇ ਦੋ ਸਾਲ ਤੋਂ ...
ਮਕਸੂਦਾ, 23 ਨਵੰਬਰ (ਸਤਿੰਦਰ ਪਾਲ ਸਿੰਘ)- ਥਾਣਾ ਮਕਸੂਦਾਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਸ ਨੇ 15 ਹਜ਼ਾਰ ਮਿਲੀਲਿਟਰ (20 ਬੋਤਲਾਂ) ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਕ ਥਾਣਾ ਮਕਸੂਦਾਂ ਦੇ ਅਧੀਨ ਆਉਂਦੀ ...
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਚੋਣ ਕਮਿਸ਼ਨ ਪੰਜਾਬ ਵਲੋਂ 30 ਨਵੰਬਰ ਤੱਕ ਵੋਟਰ ਸੂਚੀਆਂ 'ਚ ਸੋਧ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਬੀ. ਐੱਲ. ਓਜ. ਆਪਣੇ ਪੋਲਿੰਗ ਬੂਥ 'ਤੇ ਬੈਠ ਕੇ ਵੋਟਾਂ 'ਚ ਸੋਧ ਤੇ ਨਵੀਂ ਵੋਟ ਬਣਾਉਣ ਸਬੰਧੀ ਫਾਰਮ ਭਰ ...
ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਗਿਆਨ ਚੰਦ ਮਸਤ ਦੀ ਬਰਸੀ ਸਬੰਧੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ-ਰੇਖ 'ਚ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਨਾਂਮਵਾਰ ...
ਢਿਲਵਾਂ, 23 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕੇਂਦਰੀ ਸਹਿਕਾਰੀ ਬੈਂਕ ਢਿਲਵਾਂ 'ਚ ਨਬਾਰਡ ਦੇ ਸਹਿਯੋਗ ਨਾਲ ਗਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਬੈਂਕ ਮੈਨੇਜਰ ਕੁਲਵੰਤ ਸਿੰਘ ਧਾਲੀਵਾਲ ਨੇ ਬੈਂਕ ਦੀਆਂ ਕਰਜ਼ਾ ਯੋਜਨਾਵਾਂ ਅਤੇ ਬੀਮਾ ...
ਢਿਲਵਾਂ, 23 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਸੱਦੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਵਲੋਂ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਬਿਜਲੀ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ 15 ਨਵੰਬਰ ਤੋਂ ਸ਼ੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX