ਤਾਜਾ ਖ਼ਬਰਾਂ


ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  29 minutes ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  1 minute ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 1 hour ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 7 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਦਿੱਲੀ / ਹਰਿਆਣਾ

ਐਕਸਪ੍ਰੈੱਸ ਵੇਅ : 17 ਕਿੱਲੋਮੀਟਰ ਸੜਕ ਦੀ ਕਬਜ਼ਾ ਕਾਰਵਾਈ ਨੇਪਰੇ ਚਾੜ੍ਹੀ

ਡੱਬਵਾਲੀ, 24 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਰਕਾਰੀ ਦਲ-ਬਲ ਵਲੋਂ ਅੰਮਿ੍ਤਸਰ-ਜਾਮਨਗਰ ਐਕਸਪ੍ਰੈਸ ਵੇਅ (ਐਨ.ਐਚ-754) ਲਈ ਗ੍ਰਹਿਣ ਜ਼ਮੀਨ ਦੀ ਕਬਜ਼ਾ ਕਾਰਵਾਈ ਅੱਜ ਪੰਜਾਬ ਸਰਹੱਦ ਤੋਂ ਕਰੀਬ 17 ਕਿਲੋਮੀਟਰ (ਪੰਜਾਹ ਫ਼ੀਸਦੀ) ਪਿੰਡ ਅਬੁੱਬਸ਼ਹਿਰ ਤੱਕ ਨੇਪਰੇ ਚਾੜ੍ਹ ਲਈ ਗਈ | ਡੱਬਵਾਲੀ ਹਲਕੇ 'ਚ ਐਕਸਪ੍ਰੈਸ ਵੇਅ ਦਾ ਕਰੀਬ 34.8 ਕਿਲੋਮੀਟਰ ਖੇਤਰ ਆਉਂਦਾ ਹੈ | ਕਿਸਾਨਾਂ ਨੇ ਗ੍ਰੀਨ ਫੀਲਡ 'ਚ 70 ਮੀਟਰ ਗ੍ਰਹਿਣ ਰਕਬੇ ਤੋਂ ਬਾਹਰਲੀ ਜ਼ਮੀਨ ਕਬਜ਼ੇ 'ਚ ਲੈਣ ਅਤੇ ਖੜ੍ਹੀਆਂ ਫ਼ਸਲਾਂ ਉਜਾੜਨ ਬਾਰੇ ਐਨ.ਐਚ.ਏ.ਆਈ/ਪ੍ਰਸ਼ਾਨਿਕ ਅਫ਼ਸਰਾਂ ਖ਼ਿਲਾਫ਼ ਸਿਟੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ | ਕਿਸਾਨਾਂ ਨੇ ਅੱਜ ਮੀਟਿੰਗ ਕਰਕੇ ਕੱਲ੍ਹ ਡੱਬਵਾਲੀ ਪਿੰਡ ਵਿਖੇ ਪਰਿਵਾਰਾਂ ਸਮੇਤ ਟਰੈਕਟਰਾਂ 'ਤੇ ਖੱਟਰ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਪ੍ਰਸ਼ਾਸਨ ਵਲੋਂ ਐਸ.ਡੀ.ਐਮ ਡੱਬਵਾਲੀ, ਤਿੰਨ ਡੀ.ਐਸ.ਪੀ ਅਤੇ ਪੰਜ ਐਸ.ਐੱਚ.ਓ ਅਤੇ ਸੱਤ ਡਿਊਟੀ ਮਜਿਸਟਰੇਟਾਂ ਦੀ ਅਗਵਾਈ ਹੇਠ ਐਕਸਪ੍ਰੈਸ ਹਾਈਵੇ ਲਈ ਕਬਜ਼ਾ ਕਾਰਵਾਈ ਤਾਇਨਾਤ ਹਨ | ਕਿਸਾਨ ਆਗੂ ਦਇਆ ਰਾਮ ਉਲਾਨੀਆ ਨੇ ਕਿਹਾ ਕਿ ਪਿੰਡ ਜੋਗੇਵਾਲਾ, ਪਿੰਡ ਡੱਬਵਾਲੀ ਅਤੇ ਅਲੀਕਾਂ 'ਚ ਪ੍ਰਸ਼ਾਸਨ ਵਲੋਂ ਗ੍ਰੀਨ ਫੀਲਡ 'ਚ 70 ਮੀਟਰ ਜ਼ਮੀਨ ਦਾ ਕਬਜ਼ਾ ਲੈਣ ਸਮੇਂ ਬਹੁਤ ਥਾਈਾ ਲਗਪਗ ਪੌਣੇ ਦੁੱਗਣੀ ਜ਼ਮੀਨ 120 ਮੀਟਰ ਕਬਜ਼ੇ ਹੇਠ ਲੈ ਲਈ | ਉਨ੍ਹਾਂ ਕਿਹਾ ਕਿ ਪਹਿਲਾਂ ਖੇਤਾਂ 'ਚ ਕਿਸਾਨਾਂ ਵਲੋਂ ਵੜਨ ਨਾ ਦੇਣ ਕਰਕੇ ਪੈਮਾਇਸ਼ ਵਾਲੇ ਖੰਭੇ ਨਹੀਂ ਲਗਾਏ ਗਏ | ਹੁਣ ਮਸ਼ੀਨ ਨਾਲ ਅੰਦਾਜ਼ੇ ਵਾਲੀ ਪੈਮਾਇਸ਼ 'ਚ ਕਿਸਾਨਾਂ ਦੀ ਵੱਧ ਜ਼ਮੀਨ ਰੋਕੀ ਜਾ ਰਹੀ ਹੈ | ਅਲੀਕਾਂ ਦੇ ਕਿਸਾਨ ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਰੇਸ਼ਮ ਸਿੰਘ ਦੇ ਇਲਾਵਾ ਜੋਗੇਵਾਲਾ ਵਾਸੀ ਕਿਸਾਨਾਂ ਜਗਤਾਰ ਸਿੰਘ, ਰਾਜਵੀਰ ਸਿੰਘ ਅਤੇ ਗੁਰਵੀਰ ਸਿੰਘ ਸਣੇ ਨੌ ਕਿਸਾਨਾਂ ਨੇ ਪੁਲਿਸ ਨੂੰ ਸ਼ਿਕਾਇਤ 'ਚ ਪ੍ਰਸ਼ਾਸਨ ਵਲੋਂ ਕਬਜ਼ਾ ਲੈਣ ਸਮੇਂ ਗ੍ਰਹਿਣ ਜ਼ਮੀਨ ਤੋਂ ਬਾਹਰ ਖੇਤਾਂ 'ਚ ਖੜ੍ਹੀ ਸਰੋਂ੍ਹ ਤੇ ਕਣਕ ਫ਼ਸਲ ਉਜਾੜਨ ਦੇ ਦੋਸ਼ ਲਗਾਏ | ਉਨ੍ਹਾਂ 70 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ | ਕਿਸਾਨਾਂ ਮੁਤਾਬਕ ਪ੍ਰਸ਼ਾਸਨ ਨੇ ਕਾਨੂੰਨ ਦੀ ਵਗੈਰ ਪਾਲਣਾ ਕੀਤੇ ਜ਼ਬਰਦਸਤੀ ਕਬਜ਼ਾ ਲਿਆ ਹੈ | ਕਿਸਾਨਾਂ ਨੇ ਦੇਸ਼ ਸ਼ਾਮ ਡੱਬਵਾਲੀ ਦੇ ਐਸ.ਡੀ.ਐਮ. ਰਾਜੇਸ਼ ਪੂਨੀਆ ਨਾਲ ਮੁਲਾਕਾਤ ਕਰਕੇ ਗ੍ਰਹਿਣ ਜ਼ਮੀਨ ਤੋਂ ਵੱਧ ਜ਼ਮੀਨ 'ਤੇ ਕਬਜ਼ਾ ਅਤੇ ਫ਼ਸਲਾਂ ਖ਼ਰਾਬ ਕਰਨ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਕੀਤੀ | ਬੀ.ਡੀ.ਪੀ.ਓ-ਕਮ-ਡਿਊਟੀ ਮਜਿਸਟਰੇਟ ਰਮੇਸ਼ ਮਿਠਰਾਨੀ ਨੇ ਕਿਸਾਨਾਂ ਦੇ ਸਮੂਹ ਦੋਸ਼ ਨੂੰ ਖਾਰਜ਼ ਕਰਦੇ ਆਖਿਆ ਕਿ ਕਿਧਰੇ ਵੱਧ ਜ਼ਮੀਨ ਨਹੀਂ ਰੋਕੀ ਗਈ | ਬਾਕੀ ਜ਼ਮੀਨ ਦੀ ਪੈਮਾਇਸ਼ ਰੈਵਿਨਿਊ ਵਿਭਾਗ ਦੇ ਅਧੀਨ ਹੈ | ਉਨ੍ਹਾਂ ਦਾ ਕਾਰਜ ਅਮਨ-ਸ਼ਾਂਤੀ ਬਣਾਏ ਰੱਖਣ ਦਾ ਹੈ | ਤਹਿਸੀਲਦਾਰ-ਕਮ-ਡਿਊਟੀ ਮਜਿਸਟਰੇਟ ਭਵਨੇਸ਼ ਪਰੂਥੀ ਨੇ ਕਿਹਾ ਕਿ ਅੱਜ ਸਮੁੱਚੇ ਕਾਰਜ ਬਿਨ੍ਹਾਂ ਕਿਸੇ ਵਿਘਨ ਦੇ ਨੇਪਰੇ ਚੜ੍ਹੇ | ਡੀ.ਐਸ.ਪੀ. ਕੁਲਦੀਪ ਬੈਣੀਵਾਲ ਦਾ ਕਹਿਣਾ ਸੀ ਕਿ ਅੱਜ ਫਟਾਫਟ ਕਾਰਜ ਚੱਲ ਰਿਹਾ ਹੈ |

ਸਰ ਛੋਟੂ ਰਾਮ ਜੈਅੰਤੀ ਮੌਕੇ ਕਿਸਾਨ ਕੀਤੇ ਸਨਮਾਨਿਤ

ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਅਨਾਜ ਮੰਡੀ ਸਥਿਤ ਮਹਾਤਮਾ ਗਾਂਧੀ ਪਾਰਕ 'ਚ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਸਰ ਛੋਟੂ ਰਾਮ ਦੀ ਜੈਅੰਤੀ ਮਨਾਈ ਗਈ, ਜਿਸ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚਲਾਏ ਗਏ ਅੰਦੋਲਨ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਖੁਰਾਕ ਸੁਰੱਖਿਆ ਵਿਭਾਗ ਦੀ ਮੋਬਾਈਲ ਫੂਡ ਵੈਨ ਏਲਨਾਬਾਦ ਪਹੁੰਚੀ

ਏਲਨਾਬਾਦ, 24 ਨਵੰਬਰ (ਜਗਤਾਰ ਸਮਾਲਸਰ)- ਖੁਰਾਕ ਸੁਰੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਮੋਬਾਈਲ ਫੂਡ ਵੈਨ ਅੱਜ ਏਲਨਾਬਾਦ ਵਿਖੇ ਪਹੁੰਚੀ | ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵੈਨ ਵਿਚ ਸਾਰੀਆਂ ਖੁਰਾਕੀ ਵਸਤਾਂ ਜਿਵੇ ਦੁੱਧ, ਘਿਉ, ਪਾਣੀ, ਹਲਦੀ, ਮਿਰਚ, ...

ਪੂਰੀ ਖ਼ਬਰ »

ਟੀਕਾਕਰਨ ਸੰਬੰਧੀ ਐਸ.ਡੀ.ਐਮ. ਵਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਾਲਾਂਵਾਲੀ ਖੇਤਰ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਇਸ ਰੋਗ ਤੋਂ ਬਚਾਅ ਲਈ ਸੌ ਫ਼ੀਸਦੀ ਟੀਕਾਕਰਨ ਜ਼ਰੂਰੀ ਹੈ | ਪ੍ਰਸ਼ਾਸਨ ਤੇ ਸਿਹਤ ਟੀਮਾਂ ਪੂਰੀ ਤਤਪਰਤਾ ਨਾਲ ਵੈਕਸੀਨੇਸ਼ਨ ਦਾ ਕੰਮ ਕਰ ਰਹੀਆਂ ਹਨ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮੰਗਾਂ ਨੂੰ ਲੈ ਕੇ ਪ੍ਰਾਪਰਟੀ ਡੀਲਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ | ਧਰਨਾਕਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ 'ਤੇ ਤਿੱਖਾ ਅੰਦੋਲਨ ਕਰਨ ਦੀ ਧਮਕੀ ਦਿੱਤੀ ਹੈ | ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਦਫ਼ਤਰ ਦਾ ਉਦਘਾਟਨ ਅੱਜ

ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜੰਗਲਾਤ ਵਿਭਾਗ ਕਾਲਾਂਵਾਲੀ ਰੇਂਜ ਦੇ ਪਿੰਡ ਦੌਲਤਪੁਰ ਖੇੜਾ ਵਿਚ ਨਵੇਂ ਬਣੇ ਦਫ਼ਤਰ ਦੇ ਭਵਨ ਦਾ 25 ਨਵੰਬਰ ਨੂੰ ਉਦਘਾਟਨ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਜੰਗਲਾਤ ਵਿਭਾਗ ਦੇ ਬਲਾਕ ਅਧਿਕਾਰੀ ਗੁਰਪਿਆਰ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਸੜਕ ਦੇ ਦੋਵੇਂ ਪਾਸੇ ਖੜ੍ਹੇ ਵਾਹਨ ਹਟਾਏ

ਗੂਹਲਾ ਚੀਕਾ/ਕੈਥਲ, 24 ਨਵੰਬਰ (ਓ.ਪੀ. ਸੈਣੀ)-ਕੈਥਲ 'ਚ ਸੁਚਾਰੂ ਤੇ ਸੁਰੱਖਿਅਤ ਟ੍ਰੈਫਿਕ ਵਿਵਸਥਾ ਸਥਾਪਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਟ੍ਰੈਫਿਕ ਪੁਲਿਸ ਦੀ ਟੀਮ ਵਲੋਂ ਐੱਸ.ਪੀ. ਲੋਕੇਂਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮੇਟੀ ਚੌਕ ਤੋਂ ਪੁਰਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਾਨੂੰਨੀ ਸਾਖਰਤਾ ਮੁਕਾਬਲੇ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਤਿਹਾਬਾਦ, 24 ਨਵੰਬਰ (ਹਰਬੰਸ ਸਿੰਘ ਮੰਡੇਰ)- ਡਾਈਟ ਮਟਾਣਾ ਵਿਚ ਜ਼ਿਲ੍ਹਾ ਪੱਧਰੀ ਕਾਨੂੰਨੀ ਸਾਖਰਤਾ ਪ੍ਰੋਗਰਾਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਬੀਤੇ ਦਿਨ ਹੋਏ ਇਸ ਮੁਕਾਬਲੇ ਵਿਚ ਡਾ: ਸਵਿਤਾ ਕੁਮਾਰੀ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਚੌਧਰੀ ਛੋਟੂ ਰਾਮ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਨਰਾਇਣਗੜ੍ਹ, 24 ਨਵੰਬਰ (ਪੀ ਸਿੰਘ)-ਨਰਾਇਣਗੜ੍ਹ ਦੇ ਪਿੰਡ ਬਖਤੂਆ ਵਿਚ ਚੌਧਰੀ ਛੋਟੂ ਰਾਮ ਦੀ ਜੈਅੰਤੀ ਮੌਕੇ 'ਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਲੋਕਾਂ ਨੇ ਛੋਟੂ ਰਾਮ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ | ਭਾਰਤੀ ਇਨਕਲਾਬ ਸੰਘ ਦੇ ...

ਪੂਰੀ ਖ਼ਬਰ »

ਮਿਠੁਨਪੁਰਾ ਦੇ ਖੇਤਾਂ 'ਚ ਜੰਗਲੀ ਸੂਰਾਂ ਨੇ ਮਜ਼ਦੂਰ ਕੀਤਾ ਜ਼ਖ਼ਮੀ

ਏਲਨਾਬਾਦ, 24 ਨਵੰਬਰ (ਜਗਤਾਰ ਸਮਾਲਸਰ)- ਇੱਥੋਂ ਦੇ ਪਿੰਡ ਮਿਠੁਨਪੁਰਾ ਦੇ ਖੇਤਾਂ 'ਚ ਪਿਛਲੇ ਲੰਬੇ ਸਮੇ ਤੋਂ ਵੱਡੀ ਗਿਣਤੀ 'ਚ ਰਹਿ ਰਹੇ ਜੰਗਲੀ ਸੂਰਾਂ ਨੇ ਹੁਣ ਆਮ ਲੋਕਾਂ ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਇਸ ਖੇਤਰ ਵਿਚ ਰਹਿ ਰਹੇ ਲੋਕ ਭੈਅਭੀਤ ਹਨ | ਅੱਜ ...

ਪੂਰੀ ਖ਼ਬਰ »

ਨਿਗਮ ਨੇ 10 ਅਵਾਰਾ ਗਊਆਂ ਨੂੰ ਗਊਸ਼ਾਲਾ 'ਚ ਲਿਆਂਦਾ

ਯਮੁਨਾਨਗਰ, 24 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸੜਕ ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਨੇ ਬੁੱਧਵਾਰ ਨੂੰ ਸ਼ਹਿਰ ਵਿਚ ਬੇਸਹਾਰਾ ਫਿਰ ਰਹੀਆਂ ਗਊਆਂ ਨੂੰ ਫੜ੍ਹਨ ਲਈ ਵਿਸ਼ੇਸ਼ ਮੁਹਿੰਮ ਚਲਾਈ | ਨਿਗਮ ਦੀ ਟੀਮ ਨੇ ਜਗਾਧਰੀ ਦੀਆਂ ਵੱਖ-ਵੱਖ ਥਾਵਾਂ 'ਤੇ ਘੁੰਮ ਰਹੀਆਂ 10 ...

ਪੂਰੀ ਖ਼ਬਰ »

7ਵੇਂ ਸ੍ਰੀ ਸਹਿਜ ਪਾਠ ਦੀ ਸਮਾਪਤੀ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ

ਸ਼ਾਹਬਾਦ ਮਾਰਕੰਡਾ, 24 ਨਵੰਬਰ (ਅਵਤਾਰ ਸਿੰਘ)-ਚੜ੍ਹਦੀ ਕਲਾ ਟਾਈਮ ਟੀ.ਵੀ. 'ਤੇ ਚੱਲ ਰਹੇ 7ਵੇਂ ਸਹਿਜ ਪਾਠ ਦੀ ਸਮਾਪਤੀ ਮੌਕੇ 'ਤੇ ਸ਼ਾਹਬਾਦ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਕਥਾਵਾਚਕ ਗਿਆਨੀ ਸਾਹਿਬ ਸਿੰਘ ਨੇ ...

ਪੂਰੀ ਖ਼ਬਰ »

ਸਾਲਿਨੀ ਚੇਤਲ ਵਲੋਂ ਡਰਾਈਵਿੰਗ ਸਿਖਲਾਈ ਕੇਂਦਰ ਦਾ ਉਦਘਾਟਨ

ਫ਼ਤਿਹਾਬਾਦ, 24 ਨਵੰਬਰ (ਹਰਬੰਸ ਸਿੰਘ ਮੰਡੇਰ) - ਆਰ.ਟੀ.ਏ. ਦੀ ਸਕੱਤਰ ਸਾਲਿਨੀ ਚੇਤਲ ਨੇ ਸਥਾਨਕ ਬਾਲ ਭਵਨ ਕੰਪਲੈਕਸ ਵਿਚ ਡਰਾਈਵਿੰਗ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਹੁਣ ਜ਼ਿਲੇ੍ਹ ਦੇ ਨਾਗਰਿਕਾਂ ਨੂੰ ਡਰਾਈਵਿੰਗ ਦੀ ਸਿਖਲਾਈ ਲੈਣ ਲਈ ਦੂਜੇ ...

ਪੂਰੀ ਖ਼ਬਰ »

ਜੀ.ਐਨ.ਜੀ. ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪ੍ਰੋਗਰਾਮ

ਯਮੁਨਾਨਗਰ, 24 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਪੰਜਾਬੀ ਵਿਭਾਗ ਵਲੋਂ 'ਆਪਣੇ ਕਾਲਜ ਨੂੰ ਜਾਣੋ' ਨਾਮਕ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਵਿਭਾਗ ਦੇ ਮੁਖੀ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਕਾਲਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਇੰਦੌਰ, 24 ਨਵੰਬਰ (ਸ਼ੈਰੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੰਦੌਰ ਸਿੱਖ ਸਮਾਜ ਵਲੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿਚ ਇੰਦੌਰ ਦੇ ਲਗਭਗ 30 ਗੁਰਦੁਆਰਿਆਂ ਅਤੇ 18 ਜਥੇਬੰਦੀਆਂ ਦੀਆਂ ਸੰਗਤਾਂ ਨੇ ਸ਼ਹਿਰ ਦਾ ਮਾਹੌਲ ਭਗਤੀਮਈ ਕਰ ਦਿੱਤਾ | ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਸਿੱਖ ਭਾਈਚਾਰੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਇੰਦੌਰ, 24 ਨਵੰਬਰ (ਸ਼ੈਰੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਇੰਦੌਰ ਸਿੱਖ ਸਮਾਜ ਵਲੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ,ਵਿਸ਼ਾਲ ਪੰਡਾਲ ਸਜਾਏ ਗਏ, ਉੱਥੇ ਮੁਸਲਿਮ ਸਮਾਜ ਵਲੋਂ ਵੀ ਗੁਰੂ ਨਾਨਕ ਪਾਤਸ਼ਾਹ ਦੇ ਉਪਕਾਰਾਂ ਨੂੰ ਯਾਦ ਕੀਤਾ ਗਿਆ | ...

ਪੂਰੀ ਖ਼ਬਰ »

ਝਪਟਮਾਰੀ ਦੀਆਂ 100 ਵਾਰਦਾਤਾਂ ਕਰਨ ਵਾਲਾ ਕਾਬੂ

ਨਵੀਂ ਦਿੱਲੀ, 24 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ਾਹਦਰਾ ਦੇ ਸੀਮਾਪੁਰੀ ਥਾਣੇ ਦੀ ਪੁਲਿਸ ਨੇ ਇਕ ਅਜਿਹੇ ਝਪਟਮਾਰ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ 3 ਮਹੀਨੇ ਤੋਂ ਲਗਾਤਾਰ ਝਪਟਮਾਰੀ ਦੀਆਂ ਵਾਰਦਾਤਾਂ ਕਰ ਰਿਹਾ ਸੀ ਅਤੇ ਉਹ ਹੁਣ ਤੱਕ 100 ਦੇ ਕਰੀਬ ਵਾਰਦਾਤਾਂ ਕਰ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਕਾਲਜਾਂ 'ਚ ਖ਼ਾਲੀ ਸੀਟਾਂ ਲਈ ਦਾਖ਼ਲਾ ਸ਼ੁਰੂ

ਨਵੀਂ ਦਿੱਲੀ, 24 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਵਿਚ ਖ਼ਾਲੀ ਪਈਆਂ ਸੀਟਾਂ ਦੇ ਪ੍ਰਤੀ ਸਪੈਸ਼ਲ ਡਰਾਈਵ-2 ਸੰਬੰਧੀ | ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ ਡਰਾਈਵ ਪ੍ਰਤੀ ਕੱਟ ਆਫ਼ ਲਿਸਟ ਦੇ ਨਾਲ ਖ਼ਾਲੀ ਪਈਆਂ ਸੀਟਾਂ ਭਰੀਆਂ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨਾਂ 'ਤੇ ਯਾਤਰੀਆਂ ਦੀ ਵਧੀ ਭੀੜ ਕੋਰੋਨਾ ਦੇ ਨਿਯਮਾਂ ਦੀ ਨਹੀਂ ਹੋ ਰਹੀ ਪਾਲਣਾ

ਨਵੀਂ ਦਿੱਲੀ, 24 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਮੈਟਰੋ ਰੇਲ ਅਤੇ ਡੀ.ਟੀ.ਪੀ. ਦੀਆਂ ਬੱਸਾਂ ਵਿਚ ਯਾਤਰੀਆਂ ਦੇ ਸਫ਼ਰ ਕਰਨ ਪ੍ਰਤੀ ਜੋ ਗਿਣਤੀ ਵਧਾਈ ਹੈ, ਉਸ ਨੂੰ ਵੇਖਦੇ ਹੋਏ ਹੁਣ ਬੱਸਾਂ ਤੇ ਮੈਟਰੋ ਰੇਲ ਵਿਚ ਜ਼ਿਆਦਾ ਭੀੜ ਹੋ ਗਈ ਹੈ ਅਤੇ ਲੋਕਾਂ ...

ਪੂਰੀ ਖ਼ਬਰ »

ਸਜਾਵਟੀ ਸਾਮਾਨ, ਪਿੰਨੀਆਂ, ਗੱਚਕ, ਰਿਓੜੀਆਂ ਦੀ ਖੂਬ ਹੋ ਰਹੀ ਖ਼ਰੀਦਦਾਰੀ

ਨਵੀਂ ਦਿੱਲੀ, 24 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਇਨ੍ਹਾਂ ਦਿਨਾਂ ਵਿਚ ਲੋਕ ਕਾਫ਼ੀ ਗਿਣਤੀ ਵਿਚ ਪੁੱਜ ਰਹੇ ਹਨ | ਥਾਂ ਦੀ ਘਾਟ ਹੋਣ ਕਰਕੇ ਕਾਫ਼ੀ ਭੀੜ ਨਜ਼ਰ ਆ ਰਹੀ ਹੈ ਅਤੇ ਰੋਜ਼ਾਨਾ 25,000 ਤੋਂ ਲੈ ...

ਪੂਰੀ ਖ਼ਬਰ »

ਕਿਸਾਨ ਮੋਰਚਿਆਂ 'ਚ ਨੌਜਵਾਨਾਂ ਦੀ ਭੂਮਿਕਾ ਅਹਿਮ ਰਹੀ-ਧਰਮਿੰਦਰ ਸਿੰਘ ਮੁਕੇਰੀਆਂ

ਨਵੀਂ ਦਿੱਲੀ, 24 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਬੈਠਕ ਸਿੰਘੂ ਬਾਰਡਰ 'ਤੇ ਹੋਈ ਜਿਸ ਦੀ ਪ੍ਰਧਾਨਗੀ ਨਿਰਮਲ ਸਿੰਘ ਨੇ ਕੀਤੀ | ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਗਟ ਸਿੰਘ ...

ਪੂਰੀ ਖ਼ਬਰ »

ਤਿਵਾੜੀ ਜਾਣਬੁੱਝ ਕੇ ਡਾ: ਮਨਮੋਹਨ ਸਿੰਘ ਦਾ ਅਕਸ ਖਰਾਬ ਕਰ ਰਹੇ-ਮਲਸੀਆਂ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸਾਬਕਾ ਕੇਂਦਰੀ ਮੰਤਰੀ ਤੇ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਆਪਣੀ ਕਿਤਾਬ 'ਚ ਮੁੰਬਈ ਹਮਲੇ ਦੇ ਦੌਰਾਨ ਤਤਕਾਲੀ ਮਨਮੋਹਨ ਸਿੰਘ ਸਰਕਾਰ ਦੀ ਅਲੋਚਨਾ ਕੀਤੀ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ...

ਪੂਰੀ ਖ਼ਬਰ »

ਦਿੱਲੀ ਦੇ ਬਜ਼ੁਰਗਾਂ ਨੂੰ ਮੁਫ਼ਤ ਅਯੁੱਧਿਆ ਯਾਤਰਾ ਲਈ 3 ਨੂੰ ਰਵਾਨਾ ਹੋਵੇਗੀ ਪਹਿਲੀ ਰੇਲ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਦਿੱਲੀ ਦੇ ਬਜ਼ੁਰਗਾਂ ਨੂੰ ਮੁਫ਼ਤ ਅਯੋਧਿਆ ਯਾਤਰਾ ਦਾ ਐਲਾਨ ਕੀਤਾ ਸੀ, ਇਸ ਦੇ ਲਈ ਪਹਿਲੀ ਟ੍ਰੇਨ 3 ਦਸੰਬਰ ਨੂੰ ਰਵਾਨਾ ਹੋਏਗੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX