ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਹਥਿਆਰ ਦਿਖੇ ਕੇ ਪੈਟਰੋਲ ਪੰਪਾਂ ਤੋਂ ਨਗਦੀ ਖੋਹਣ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਸ਼ੰਭੂ ਦੀ ਪੁਲਿਸ ਨੇ ਹਥਿਆਰਾਂ ਤੇ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਬਹਾਦਰ ਸਿੰਘ ਉਰਫ ਡੋਨ, ਗੁਰਵਿੰਦਰ ਸਿੰਘ ਉਰਫ ਗੁਰਮਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਅਤੇ ਅਮਨਦੀਪ ਸਿੰਘ ਉਰਫ਼ ਲਾਡੀ ਵਾਸੀ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਹੈ | ਇਸ ਸਬੰਧੀ ਪਟਿਆਲਾ ਦੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ 4 ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰ ਦਿਖਾ ਕੇ ਸ਼ੰਭੂ ਥਾਣੇ ਅਧੀਨ ਆਉਂਦੇ ਪੈਟਰੋਲ ਪੰਪ ਤੋਪਲਾ ਤੋਂ 8 ਹਜ਼ਾਰ ਤੇ ਰਾਜਪੁਰਾ ਦੇ ਸ਼ਹਿਰ ਦੇ ਇਕ ਪੰਪ ਤੋਂ 8350 ਰੁਪਏ ਲੱੁਟੇ ਸੀ | ਇਨ੍ਹਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਉਨ੍ਹਾਂ ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਦੀ ਪੁਲਿਸ ਟੀਮ ਨੂੰ ਗਠਿਤ ਕੀਤਾ ਸੀ | ਪੁਲਿਸ ਟੀਮ ਨੇ ਗੁਪਤ ਸੂਚਨਾ ਅਧਾਰ 'ਤੇ ਉਕਤ ਮੁਲਜ਼ਮਾਂ ਨੂੰ ਪਿੰਡ ਮਹਿਦਪੁਰ ਲਾਗੇ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ 'ਚੋਂ ਇਕ ਦੇਸੀ ਕੱਟਾ, ਇਕ ਨਕਲੀ ਪਿਸਟਲ, ਦਾਤਰ, ਪੰਜ ਹਜਾਰ ਦੀ ਨਗਦੀ ਤੇ ਦੋ ਕਾਰਾਂ ਬਰਾਮਦ ਹੋਈਆਂ ਹਨ | ਸ. ਭੁੱਲਰ ਨੇ ਦੱਸਿਆ ਕਿ ਮੁਲਜਮਾਂ ਨੇ ਪੁਲਿਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਕਿ ਉਕਤ ਵਾਰਦਾਤਾਂ 'ਚ ਉਨ੍ਹਾਂ ਦਾ ਚੌਥਾ ਸਾਥੀ ਰਣਜੀਤ ਸਿੰਘ ਉਰਫ ਸੁੱਟੀ ਵਾਸੀ ਪਟਿਆਲਾ ਵੀ ਸ਼ਾਮਲ ਸੀ | ਜਿਸ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |
ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮੁੱਖ ਗੇਟਾਂ 'ਤੇ ਦੀਵਾਰਾਂ ਨੂੰ ਰੰਗ-ਰੋਗਨ ਕਰਕੇ ਸਮਾਰਟ ਸਕੂਲ ਤਾਂ ਬਣਾ ਦਿੱਤਾ ਹੈ ਪਰ ਇਹ ਸਮਾਰਟ ਸਕੂਲ ਬੁਨਿਆਦੀ ਸਹੂਲਤਾਂ ਤੋਂ ਪੂਰੀ ਤਰ੍ਹਾਂ ਸੱਖਣੇ ਹਨ | ਸਕੂਲਾਂ 'ਚ ...
ਰਾਜਪੁਰਾ, 24 ਨਵੰਬਰ (ਜੀ.ਪੀ. ਸਿੰਘ)-ਸਥਾਨਕ ਕਸਤੂਰਬਾ ਪੁਲਿਸ ਚੌਂਕੀ ਤੋਂ ਕੁਝ ਦੂਰੀ 'ਤੇ ਇੱਕੋ ਰਾਤ 3 ਦੁਕਾਨਾਂ 'ਚ ਚੋਰਾਂ ਨੇ ਸ਼ਟਰ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਨਾਭਾ, 25 ਨਵੰਬਰ (ਕਰਮਜੀਤ ਸਿੰਘ)-ਜੁਆਇੰਟ ਫੋਰਮ ਦੇ ਸੱਦੇ 'ਤੇ ਸਬ-ਡਵੀਜ਼ਨ ਘਮਰੌਦਾ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ | ਵੱਖ-ਵੱਖ ਬੁਲਾਰਿਆਂ ਵਲੋਂ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਲੋਂ ਬਿਜਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਨਾ ਮੰਨਣ ਦੀ ਸਖ਼ਤ ਨਿਖੇਧੀ ਕੀਤੀ ਗਈ | ...
ਨਾਭਾ, 25 ਨਵੰਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨੀਂ ਨਾਭਾ ਵਿਖੇ ਵਿਸ਼ੇਸ਼ ਤੌਰ 'ਤੇ ਅਬਜ਼ਰਵਰ ਸੰਜੇ ਠਾਕੁਰ ਪਹੁੰਚੇ ਜਿਨ੍ਹਾਂ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-13 ਹੋਰ ਵਿਅਕਤੀਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਣ ਦੇ ਨਾਲ ਹੁਣ ਤੱਕ ਜ਼ਿਲੇ੍ਹ ਦੇ 958 ਵਿਅਕਤੀਆਂ ਨੂੰ ਡੇਂਗੂ ਦਾ ਬੁਖ਼ਾਰ ਚੜਿ੍ਹਆ ਹੈ | ਇਸੇ ਤਰ੍ਹਾਂ ਜ਼ਿਲ੍ਹੇ ਦੇ ਪੰਜ ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਦੇਵੀਗੜ੍ਹ ਰੋਡ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਤੋਂ 35 ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਹੋਈ ਹੈ | ਮੁਲਜ਼ਮ ਦੀ ਪਹਿਚਾਣ ਚਰਨਦੀਪ ਸਿੰਘ ਵਾਸੀ ਖਰੜ ਵਜੋਂ ਹੋਈ ਹੈ | ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਪਟਿਆਲਾ ਡਾ. ਪਿ੍ੰਸ ਸੋਢੀ ਵਲੋਂ 26 ਨਵੰਬਰ ਤੋਂ 31 ਦਸੰਬਰ ਤੱਕ ਚਲਾਏ ਜਾ ਰਹੇ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਪੰਜਾਹ ਸਾਲ ਤੋਂ ਜ਼ਿਆਦਾ ਉਮਰ ਦੇ ਮੋਤੀਆ ਬਿੰਦ ਨਾਲ ਪੀੜਤ ਨਾਗਰਿਕਾਂ ਦੇ ...
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਸੰਘਰਸ਼ ਦੇ 15ਵੇਂ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੇਲ ਰਾਹੀਂ ਪੱਤਰ ਭੇਜ ਕੇ ਮੰਗ ਕੀਤੀ ਕਿ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਜਾਣ | ਮੰਚ ਦੇ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਪੰਜਾਬ ਜੇਲ੍ਹ ਵਿਭਾਗ 'ਚ ਭਰਤੀ ਹੋਏ 50 ਪ੍ਰੋਬੇਸ਼ਨਰ ਸਹਾਇਕ ਸੁਪਰਡੈਂਟ ਤੇ ਇਕ ਡਿਪਟੀ ਸੁਪਰਡੈਂਟ ਦੀ ਪਾਸਿੰਗ ਆਊਟ ਪਰੇਡ ਕੀਤੀ ਗਈ¢ ਇਸ ਸਮਾਗਮ 'ਚ ਪ੍ਰਵੀਨ ਕੁਮਾਰ ਸਿਨਹਾ, ...
ਨਾਭਾ, 25 ਨਵੰਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 9 ਦਸੰਬਰ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਪਾਰਟੀ ਦੇ ਉਮੀਦਵਾਰ ਬਾਬੂ ਕਬੀਰ ਦਾਸ ਦੀ ਯੋਗ ਅਗਵਾਈ ਹੇਠ ਸਰਕਲ ਪ੍ਰਧਾਨ, ਐਸ.ਸੀ. ...
ਭਾਦਸੋਂ, 25 ਨਵੰਬਰ (ਪ੍ਰਦੀਪ ਦੰਦਰਾਲਾ)-ਪਿੰਡ ਰਾਮਪੁਰ ਸਾਹੀਵਾਲ 'ਚ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸਾਧੂ ਸਿੰਘ ਧਰਮਸੋਤ ਨੇ 83 ਗਰੀਬ ਪਰਿਵਾਰਾਂ ਨੂੰ ਦੋ-ਦੋ ਮਰਲੇ ਦੇ ਪਲਾਟ ਵੰਡਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ...
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਡਾ. ਐਸ.ਪੀ.ਸਿੰਘ ਉਬਰਾਏ, ਮੈਨੇਜਿੰਗ ਡਾਇਰੈਕਟਰ, ਸਰਬੱਤ ਦਾ ਭਲਾ ਟਰੱਸਟ ਨੇ ਕਾਲਜ ਦੇ 96 ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਰਸਮ ਅਦਾ ਕੀਤੀ | ਉਨ੍ਹਾਂ ਨਾਲ ਇਸ ਮੌਕੇ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਐੱਸ.ਓ.ਆਈ. ਦੇ ਸਰਪ੍ਰਸਤ ਭੀਮ ਵੜੈਚ ਤੇ ਐੱਸ.ਓ.ਆਈ. ਦੇ ਪ੍ਰਧਾਨ ਰੌਬਿਨ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਲਵਾ ਜ਼ੋਨ ਪੰਜ ਦੇ ਪ੍ਰਧਾਨ ਕਰਨਵੀਰ ਸਿੰਘ ਕ੍ਰਾਂਤੀ ਦੀ ਅਗਵਾਈ 'ਚ ਪੰਜਾਬੀ ਯੂਨੀਵਰਸਿਟੀ ਦੀ ਜਥੇਬੰਦੀ ਦਾ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਹਰੀਗੜ੍ਹ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ | ਜਿਨ੍ਹਾਂ ਵਿਚ ਜਾਤੀ ਰਾਮ, ਰੂਪ ਚੰਦ, ਬਲਜਿੰਦਰ ਸਿੰਘ, ਬੂਟਾ ਸਿੰਘ ਤੇ ਸੁਖਵਿੰਦਰ ਸਿੰਘ ਸ਼ਾਮਿਲ ਸਨ | ਇਸ ...
ਬਹਾਦਰਗੜ੍ਹ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਬਠਿੰਡਾ-ਜ਼ੀਰਕਪੁਰ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ 'ਤੇ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪਟਿਆਲਾ ਦੇ ਪ੍ਰਧਾਨ ਗਿਆਨ ਸਿੰਘ ਰਾਏਪੁਰ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਲੀਡਰਸ਼ਿਪ 'ਚ ''ਔਰਤਾਂ : ਉੱਭਰਦੇ ਮੁੱਦੇ ਤੇ ਚੁਣੌਤੀਆਂ'' ਵਿਸ਼ੇ 'ਤੇ 13ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ | ਇਸ ਮੌਕੇ ਡਾ. ਰਿਤੂ ਲਹਿਲ, ਡਾਇਰੈਕਟਰ ਵਿਮੈਨ ਸਟੱਡੀਜ਼ ਸੈਂਟਰ ...
ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਲਾਨਾ ਗਰਾਂਟ 114 ਕਰੋੜ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਤੇ ਪੰਜਾਬੀ ਭਾਸ਼ਾ ਦੀ ਮਾਂ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜਾ ਅਦਾ ਕਰਨ ਦੇ ਐਲਾਨ ...
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਰਾਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ 30 ਨਵੰਬਰ ਨੰੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ...
ਪਟਿਆਲਾ, 25 ਨਵੰਬਰ (ਅ.ਸ. ਆਹਲੂਵਾਲੀਆ)-ਕਾਂਗਰਸੀ ਮੌਜੂਦਾ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਬਜਾਏ ਮੇਅਰ ਦੀ ਕੁਰਸੀ ਨੂੰ ਲੈ ਕੇ ਕੀਤੀ ਜਾ ਰਹੀ ਲੜਾਈ ਮੰਦਭਾਗੀ ਗੱਲ ਹੈ | ਇਹ ਗੱਲ ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਕਹੀ | ਉਨ੍ਹਾਂ ਮੁਤਾਬਿਕ ...
ਪਾਤੜਾਂ, 25 (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ 'ਚ ਬਗ਼ਾਵਤ ਕਰਦਿਆਂ ਪਾਰਟੀ ਦੇ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਰਾਸ ਸਾਬਕਾ ਹਲਕਾ ਮੁਖੀ ਤੇ ਪਾਤੜਾਂ ਦੇ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਵਿਦਾਇਗੀ ...
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਤੇ ਉਰਦੂ ਦੀਆਂ ਪੁਸਤਕਾਂ ਨੂੰ ਸਰਵੋਤਮ ਸਾਹਿਤਕ ਪੁਰਸਕਾਰ ਤਕਸੀਮ ਕੀਤੇ ਜਾਂਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਜੀਤ ਕੌਰ, ...
ਰਾਜਪੁਰਾ, 25 ਨਵੰਬਰ (ਜੀ.ਪੀ. ਸਿੰਘ)-ਲੋਕ ਭਲਾਈ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਵਲੋਂ ਘਰ-ਘਰ ਸਹੂਲਤਾਵਾਂ ਦੇਣ ਦੇ ਮਕਸਦ ਨਾਲ 'ਰਾਜਪੁਰਾ ਲਈ ਹੈ ਜੱਗਾ ਹਾਜਰ' ਬੈਨਰ ਹੇਠ 2 ਮੋਬਾਇਲ ਵੈਨਾਂ ਨੂੰ ਸੁਵਿਧਾਵਾਂ ਦੇਣ ਦੇ ਲਈ ਹਲਕੇ ਦੇ 98 ਪਿੰਡਾਂ ਲਈ ...
ਰਾਜਪੁਰਾ, 25 ਨਵੰਬਰ (ਜੀ.ਪੀ. ਸਿੰਘ)-ਸਥਾਨਕ ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਪ੍ਰਧਾਨ ਬਲਦੇਵ ਸਿੰਘ ਖੁਰਾਣਾ ਤੇ ਜਨਰਲ ਸਕੱਤਰ ਰਤਨ ਸ਼ਰਮਾ ਦੀ ਸਾਂਝੀ ਦੇਖ-ਰੇਖ ਹੇਠ ਸਰਦ ਰੁੱਤ ਦੇ ਸ਼ੁਰੂ 'ਚ ਕੌਂਸਲ ਮੈਂਬਰਾਂ ਦੇ ਸਰੀਰ ਨੂੰ ਰਿਸ਼ਟ ਪੁਸ਼ਟ ਰੱਖਣ ਦੇ ਮਕਸਦ ਨਾਲ ...
ਗੂਹਲਾ-ਚੀਕਾ, 25 ਨਵੰਬਰ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਚਲਾਏ ਜਾ ਰਹੇ ਕਿਸਾਨ ਅੰਦੋਲਨ ਮੌਕੇ ਗੂਹਲਾ ਬਲਾਕ ਤੋਂ ਸੈਂਕੜਿਆਂ ਕਿਸਾਨਾਂ ਨੇ ਚੱਲ ਰਹੇ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਗੂਹਲਾ ਬਲਾਕ ਤੋਂ ...
ਸਮਾਣਾ, 25 ਨਵੰਬਰ (ਹਰਵਿੰਦਰ ਸਿੰਘ ਟੋਨੀ)-ਹਰਚੰਦ ਸਿੰਘ ਬਰਸਟ ਜਰਨਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਸਰਕਾਰ ਦੀ ਨੁਕਤਾਚੀਨੀ ਕਰਦੇ ਹੋਏ ਕਿਹਾ ਕਿ ਪਿਛਲੇ ਪੌਣੇ ਪੰਜ ਸਾਲ ''ਅਲੀ ਬਾਬਾ ਤੇ ਚਾਲੀ ਚੋਰ'' ਪੰਜਾਬ ਨੂੰ ਲੁੱਟਦੇ ਤੇ ਕੁੱਟਦੇ ਰਹੇ ਹਨ | ਹੁਣ ਚੋਣਾਂ ...
ਨਾਭਾ, 25 ਨਵੰਬਰ (ਕਰਮਜੀਤ ਸਿੰਘ)-28 ਨਵੰਬਰ ਨੂੰ ਲੁਧਿਆਣੇ ਦੀ ਅਨਾਜ ਮੰਡੀ ਵਿਖੇ ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ ਕਾਰਪੋਰੇਟ ਭਜਾਓ ਦੇਸ਼ ਬਚਾਓ ਦੇ ਨਾਅਰੇ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਰੇਗਾ ਰੁਜ਼ਗਾਰ ...
ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰਭਸਿਮਰਨ ਕੌਰ ਦੇ ਹੁਕਮਾਂ ਅਨੁਸਾਰ ਸਰਕਾਰੀ ਹਾਈ ਸਕੂਲ ਲਖਣਪੁਰ ਦੇ ਮੁੱਖ ਅਧਿਆਪਕ ਜਗਦੀਪ ਸਿੰਘ ਦੀ ਅਗਵਾਈ 'ਚ ਮਾਂ-ਬੋਲੀ ਪੰਜਾਬੀ ...
ਮੰਡੀ ਗੋਬਿੰਦਗੜ੍ਹ, 25 ਨਵੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਟਰੱਸਟ ਦੇ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਜੀ.ਪੀ.ਐਸ. ਦੇ ਵਿਦਿਆਰਥੀ ਇਕ ਵਾਰ ਫੇਰ ਇਤਿਹਾਸ ਰਚਣ 'ਚ ਸਫਲ ਹੋਏ ਹਨ | ਇਸੇ ਲੜੀ ਦੇ ਤਹਿਤ ਗਿਆਰ੍ਹਵੀਂ ਜਮਾਤ (ਕਾਮਰਸ) ਦੇ ...
ਖਮਾਣੋਂ, 25 ਨਵੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਹਵਾਰਾ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਪੱਧਰ ਦੀ ਇਕਾਈ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਦੀ ਅਗਵਾਈ 'ਚ ਗਠਿਤ ਕੀਤੀ ਗਈ | ਇਸ ...
ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰਭਸਿਮਰਨ ਕੌਰ ਦੇ ਹੁਕਮਾਂ ਅਨੁਸਾਰ ਸਰਕਾਰੀ ਹਾਈ ਸਕੂਲ ਲਖਣਪੁਰ ਦੇ ਮੁੱਖ ਅਧਿਆਪਕ ਜਗਦੀਪ ਸਿੰਘ ਦੀ ਅਗਵਾਈ 'ਚ ਮਾਂ-ਬੋਲੀ ਪੰਜਾਬੀ ...
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਯਤਨ ਹੈ ਕਿ ਹਰ ਲੋੜਵੰਦ ਦੀ ਰਿਹਾਇਸ਼ ਸਮੇਤ ਜਿੰਨੀਆਂ ਵੀ ਦਿੱਕਤਾਂ ਹਨ, ਉਹ ਸਾਰੀਆਂ ਦੂਰ ਕੀਤੀਆਂ ਜਾਣ ਤਾਂ ਜੋ ਕੋਈ ਵਿਅਕਤੀ ਇਕ ਚੰਗੀ ...
ਭਾਦਸੋਂ, 25 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਬਿਜਲੀ ਮੁਲਾਜ਼ਮਾਂ ਵਲੋਂ ਦਿੱਤੇ ਗਏ ਰੋਸ ਰੈਲੀ ਦੇ ਸੱਦੇ 'ਤੇ ਭਾਦਸੋਂ ਦੇ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੀ.ਐਸ.ਈ.ਬੀ ਇੰਪਲਾਇਜ ਫੈਡਰੇਸ਼ਨ ਦੇ ਸਰਕਲ ਆਗੂ ਅਜਮੀਲ ਖਾਂ, ...
ਪਿਹੋਵਾ, 25 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਡਾਕਟਰ ਤੇ ਇੰਜੀਨੀਅਰ ਬਣਨ ਦੇ ਸੁਪਨੇ ਦੇਖ ਰਹੇ ਵਿਦਿਆਰਥੀਆਂ ਨੂੰ ਹੁਣ ਦੂਰ ਜਾਣ ਦੀ ਲੋੜ ਨਹੀਂ ਪਵੇਗੀ | ਅਜਿਹੇ ਵਿਦਿਆਰਥੀ ਆਪਣੇ ਹੀ ਸ਼ਹਿਰ 'ਚ ਆਪਣਾ ਸੁਪਨਾ ਪੂਰਾ ਕਰਨ ਦੀ ਤਿਆਰੀ ਕਰ ਸਕਣਗੇ | ਇਨ੍ਹਾਂ ਹੀ ਨਹੀਂ ...
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਸਾਲ 2022 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਹਾਲੇ ਤੱਕ ਅਧਿਕਾਰਤ ਤੌਰ 'ਤੇ ਪਟਿਆਲਾ ਜ਼ਿਲੇ੍ਹ ਦੀਆਂ 8 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ | ਪਰ ਪਟਿਆਲਾ ਦਿਹਾਤੀ ਹਲਕੇ 'ਚ ਪਿਛਲੇ ...
ਪਟਿਆਲਾ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਪ੍ਰੋ. ਅਰਵਿੰਦ ਵਾਈਸ ਚਾਂਸਲਰ ਦੀ ਸਰਪ੍ਰਸਤੀ ਤੇ ਡਾ. ਗੁਰਦੀਪ ਕੌਰ ਰੰਧਾਵਾ ਨਿਰਦੇਸ਼ਕ ਖੇਡ ਵਿਭਾਗ ਦੀ ਅਗਵਾਈ ਹੇਠ ਕਰਵਾਈ ਗਈ 58ਵੀਂ ਸਾਲਾਨਾ ਐਥਲੈਟਿਕ ਮੀਟ, 2021-22 ਸਫਲਤਾਪੂਰਵਕ ਸਮਾਪਤ ...
ਰਾਜਪੁਰਾ, 25 ਨਵੰਬਰ (ਜੀ.ਪੀ. ਸਿੰਘ)-ਕੇਂਦਰ ਸਰਕਾਰ ਵਲੋਂ ਲੰਘੇ ਸਾਲ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲਿਖਤੀ ਰੂਪ 'ਚ ਰੱਦ ਕਰਵਾਉਣ ਲਈ ਤੇ ਐਮ.ਐੱਸ.ਪੀ. ਦੀ ਗਰੰਟੀ ਨੂੰ ਲੈ ਕੇ ਕਿਸਾਨਾਂ ਦੇ ਕਾਫ਼ਲੇ ਫਿਰ ਦਿੱਲੀ ਲਈ ਅੱਜ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ | ਇਸ ਮੌਕੇ ...
ਗੂਹਲਾ ਚੀਕਾ, 25 ਨਵੰਬਰ (ਓ.ਪੀ. ਸੈਣੀ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਅਕਾਲ ਅਕੈਡਮੀ ਭੁਸਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲੈ ਕੇ ਆਪਣੀ ਕਲਾ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX