ਜਸਵੰਤ ਸਿੰਘ ਜੱਸ
ਅੰਮਿ੍ਤਸਰ, 25 ਨਵੰਬਰ-ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਸੀਨੀਅਰ ਅਕਾਲੀ ਆਗੂ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਜਨ: ਸਕੱਤਰ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਲਈ ਕਰੀਬ ਡੇਢ ਦਹਾਕਾ ਸਰਹੱਦ 'ਤੇ ਜਾ ਕੇ ਸੰਗਤਾਂ ਨਾਲ ਅਰਦਾਸਾਂ ਕਰਨ ਵਾਲੇ ਦੁਆਬਾ ਖੇਤਰ ਦੇ ਜਥੇਦਾਰ ਕੁਲਦੀਪ ਸਿੰਘ ਵਡਾਲਾ, ਦੁਆਬਾ ਖੇਤਰ ਦੀ ਹੀ ਨਾਮਵਰ ਸ਼ਖ਼ਸੀਅਤ ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲ ਅਤੇ ਹਰਿਆਣਾ ਦੇ ਕਰਨਾਲ ਖੇਤਰ ਨਾਲ ਸਬੰਧਤ ਸੰਤ ਬਾਬਾ ਰਾਮ ਸਿੰਘ ਨਾਨਕਸਰ ਠਾਠ ਸੀਂਘੜਾ ਦੀਆਂ ਤਸਵੀਰਾਂ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ 'ਚ ਸੁਸ਼ੋਭਿਤ ਕੀਤੀਆਂ ਗਈਆਂ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਪਦਮ ਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਹਰਜਿੰਦਰ ਸਿੰਘ ਧਾਮੀ, ਭਗਵੰਤ ਸਿੰਘ ਸਿਆਲਕਾ, ਜਥੇਦਾਰ ਵਡਾਲਾ ਦੇ ਸਪੁੱਤਰ ਤੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਭਗਵਾਨ ਸਿੰਘ, ਬਾਬਾ ਤਰਲੋਚਨ ਸਿੰਘ ਕਰਨਾਲ, ਬਾਬਾ ਕਾਨ੍ਹ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਸੰਖੇਪ ਧਾਰਮਿਕ ਸਮਾਗਮ ਉਪਰੰਤ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਕੌਮ ਦੇ ਸ਼ਹੀਦਾਂ, ਭਗਤਾਂ, ਗੁਰਸਿੱਖਾਂ ਅਤੇ ਦੇਸ਼ ਕੌਮ ਲਈ ਕੁਝ ਕਰਨ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ | ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਾਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ | ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਨੇ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਮਹਾਨ ਸ਼ਖ਼ਸੀਅਤਾਂ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ | ਸ਼ੋ੍ਰਮਣੀ ਕਮੇਟੀ ਵਲੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਤਿੰਨਾਂ ਸ਼ਖ਼ਸੀਅਤਾਂ ਦੇ ਪੁੱਜੇ ਪਰਿਵਾਰਕ ਮੈਂਬਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਬੀਬੀ ਜਗੀਰ ਕੌਰ ਤੇ ਸ਼ੋ੍ਰਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਡਾਲਾ ਪਰਿਵਾਰ ਨੂੰ ਇਸ ਗੱਲ ਦੀ ਤਸੱਲੀ ਅਤੇ ਮਾਣ ਹੈ ਕਿ ਜਥੇ: ਵਡਾਲਾ ਦੀਆਂ ਪੰਥ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਦੇਖਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਹੋਰ ਮਹਾਨ ਸਿੱਖ ਸ਼ਖ਼ਸੀਅਤਾਂ ਦੇ ਨਾਲ ਸੁਸ਼ੋਭਿਤ ਕੀਤੀ ਗਈ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਜਥੇ: ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਆਗਿਆਕਾਰ ਸਿੰਘ ਵਡਾਲਾ, ਮੈਂਬਰ ਸ਼ੋ੍ਰਮਣੀ ਕਮੇਟੀ ਹਰਭਜਨ ਸਿੰਘ ਮਸਾਣਾ, ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਅਮਰਜੀਤ ਸਿੰਘ, ਚਰਨਜੀਤ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਬੈਂਸ, ਬਾਬਾ ਪਿ੍ਤਪਾਲ ਸਿੰਘ ਹੁਸ਼ਿਆਰਪੁਰ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਸੀਂਘੜਾ, ਬਾਬਾ ਕਾਨ੍ਹ ਸਿੰਘ ਗੋਨੇਆਣਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਕਰਮਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਇਕਬਾਲ ਸਿੰਘ ਮੁਖੀ, ਕੰਵਰ ਚੜ੍ਹਤ ਸਿੰਘ ਗਿੱਲ, ਬੀਬੀ ਤੇਜਿੰਦਰ ਕੌਰ, ਬੀਬੀ ਜਗਜੀਤ ਕੌਰ ਸਮੇਤ ਸੰਗਤਾਂ ਮੌਜੂਦ ਸਨ |
ਬਦਇੰਤਜ਼ਾਮੀ ਦੀ ਭੇਟ ਚੜਿ੍ਹਆ ਸਮਾਗਮ
ਪ੍ਰੱਮੁਖ ਸ਼ਖ਼ਸੀਅਤਾਂ ਦੇ ਸੰਬੋਧਨ ਕਰਨ ਉਪਰੰਤ ਤਸਵੀਰਾਂ ਸੁਸ਼ੋਭਿਤ ਕਰਨ ਸਮੇਂ ਸਮਾਗਮ ਦੀ ਰੂਪ-ਰੇਖਾ ਠੀਕ ਤਰ੍ਹਾਂ ਨਾ ਉਲੀਕੇ ਜਾਣ ਕਾਰਨ ਇਹ ਸਮਾਗਮ ਬਦਇੰਤਜਾਮੀ ਤੇ ਭੀੜ-ਭੜੱਕੇ ਦੀ ਭੇਟ ਚੜ ਗਿਆ | ਤਸਵੀਰਾਂ ਤੋਂ ਪਰਦਾ ਹਟਾਉਣ ਸਮੇਂ ਅਤੇ ਇਸ ਉਪ੍ਰੰਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਤਸਵੀਰਾਂ ਖਿਚਵਾਉਣ ਵਾਲਿਆਂ ਦਾ ਏਨਾ ਭੀੜ ਭੜੱਕਾ ਹੋ ਗਿਆ ਕਿ ਕਿਸ ਦਾ ਸਨਮਾਨ ਹੋਇਆ ਅਤੇ ਕਿਸ ਨੇ ਕੀਤਾ, ਕਿਸੇ ਨੂੰ ਕੋਈ ਪਤਾ ਹੀ ਨਹੀਂ ਲੱਗਾ |
ਐੱਸ. ਏ. ਐੱਸ. ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ)-ਹਵਾਲਾ ਰਾਸ਼ੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐਸ. ਕੇ. ਸਿੰਗਲਾ ਦੀ ਅਦਾਲਤ 'ਚ ...
ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੱਦੇ 'ਤੇ ਅੱਜ ਗੁਰੂਹਰਸਹਾਏ ਵਿਖੇ ਪਹੁੰਚੇ ਪੰਜਾਬ ਦੇ ਮੱੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ...
ਚੰਡੀਗੜ੍ਹ, 25 ਨਵੰਬਰ (ਬਿਊਰੋ ਚੀਫ਼)-ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜਾਬ ਜੈਨਕੋ ਲਿਮਟਿਡ ਦੇ 2 ਨਵੰਬਰ ਨੂੰ ਨਿਯੁਕਤ ਕੀਤੇ ਚੇਅਰਮੈਨ ਬਲਵਿੰਦਰ ਸਿੰਘ ਕੋਟਲਾਬਾਮਾ ਦੇ ਭਰਾ ਦੇ ਅਮਰੀਕਾ ਵਿਖੇ ਖ਼ਾਲਿਸਤਾਨ ਪੱਖੀ ਜਥੇਬੰਦੀ 'ਸਿੱਖ ਫਾਰ ਜਸਟਿਸ' ਲਈ ਸਰਗਰਮ ਹੋਣ ਦੇ ...
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਸਿੱਖਿਆ ਵਿਭਾਗ 'ਚ ਰਲੇਵਾਂ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕ ਆਗੂਆਂ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ...
ਬਟਾਲਾ, 25 ਨਵੰਬਰ (ਕਾਹਲੋਂ)-ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਅਮਨਬੀਰ ਸਿੰਘ ਗੋਰਾਇਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸ. ਐਲ. ਏਜ਼. ਦੀਆਂ ਜਾਇਜ਼ ਮੰਗਾਂ ਪ੍ਰਤੀ ਵਿਚਾਰ ਕੀਤਾ ਗਿਆ | ਜਾਣਕਾਰੀ ਦਿੰਦਿਆਂ ਗੋਰਾਇਆ ਨੇ ਕਿਹਾ ਕਿ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਲੋਂ ਆਪਣਾ ਵੋਟ ਬੈਂਕ ਮਜ਼ਬੂਤ ਕਰਨ ਲਈ ਸੂਬੇ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਿੱਤੇ ਜਾ ਰਹੇ 'ਭਰੋਸਿਆਂ' ਦੇ ਗੱਫਿਆਂ ਤੋਂ ਵਪਾਰੀ ਵਧੇਰੇ ਸੰਤੁਸ਼ਟ ਨਹੀਂ ਵਿਖਾਈ ਦੇ ਰਹੇ | ...
ਮਲੋਟ, 25 ਨਵੰਬਰ (ਪਾਟਿਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਭੁਪਿੰਦਰ ਬਾਂਸਲ ਫਾਰਮੇਸੀ ਅਫ਼ਸਰ ਸਿਵਲ ਹਸਪਤਾਲ ਮਲੋਟ ਅਤੇ ਰੇਖਾ ਅਧਿਆਪਕਾ ਸ.ਸ.ਸ.ਸ. ਮੰਡੀ ਹਰਜੀ ਰਾਮ ਪੁੱਡਾ ਨਿਵਾਸੀ ਦੀ ਹੋਣਹਾਰ ਬੇਟੀ ਡਾ: ਹਿਮਕਾ ...
ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਨਿਚਰਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ | ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ...
ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ 'ਚ ਕੋਰੋਨਾ ਦੇ ਮਾਮਲੇ ਹੁਣ ਵਧਣ ਲੱਗ ਗਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਅੱਜ ਕੋਰੋਨਾ ਦੇ 41 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਦੂਜੇ ਪਾਸੇ ਕੋਰੋਨਾ ਨਾਲ ਲੁਧਿਆਣਾ ਅਤੇ ਪਟਿਆਲਾ ਵਿਚ 2 ਮੌਤਾਂ ਵੀ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਅਗਲੇ ਪ੍ਰਧਾਨ ਵਜੋਂ ਸੇਵਾ ਕਿਸ ਨੂੰ ਸੌਂਪਣੀ ਹੈ, ਇਸ ਦਾ ਫ਼ੈਸਲਾ ਪਾਰਟੀ ਨੇ ਲੈਣਾ ਹੈ | ਅੱਜ ਇਥੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਿੰਨ ...
ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਲੋਂ ਸਾਈਕਲ ਚਾਲਕਾਂ ਤੇ ਸਾਈਕਲ ਸੁਰੱਖਿਆ ਬਾਰੇ ਕਰਵਾਏ ਸੈਮੀਨਾਰ 'ਚ ਸਾਈਕਲ ਸਨਅਤ ਨਾਲ ਸਬੰਧਤ ਆਗੂਆਂ ਤੇ ਸਨਅਤਕਾਰਾਂ ਨੇ ਹਿੱਸਾ ਲਿਆ | ...
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ.ਐਸ. ਨਿੱਕੂਵਾਲ)-ਸਿੱਖ ਧਰਮ ਦੀ 550 ਸਾਲਾ ਦੀ ਸੰਪੂਰਨ ਵਿਰਾਸਤ ਅਤੇ ਸੱਭਿਆਚਾਰ ਨੂੰ ਦਰਸਾਉਂਦਾ ਵਿਸ਼ਵ ਪ੍ਰਸਿੱਧ ਅਜੂਬੇ ਦੇ ਨਾਂਅ ਨਾਲ ਜਾਣਿਆ ਜਾਂਦਾ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ ਜਿੱਥੇ ਆਪਣੀ 10ਵੀਂ ਵਰ੍ਹੇਗੰਢ ਮਨਾ ਕੇ ...
ਚੰਡੀਗੜ੍ਹ, 25 ਨਵੰਬਰ (ਵਿਕਰਮਜੀਤ ਸਿੰਘ ਮਾਨ)- ਦਿੱਲੀ ਦੇ ਮੱੁਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ 'ਤੇ ਦਿੱਤੇ ਬਿਆਨ ਦਾ ਸੂਬੇ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ | ਉਨ੍ਹਾਂ ...
ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਭਾਰਤੀ ਕਮਿਉਨਿਸਟ ਪਾਰਟੀ ਮਾਰਕਸਵਾਦ (ਸੀ.ਪੀ.ਆਈ.ਐਮ.) ਦੀ ਦੋ ਰੋਜ਼ਾ ਸੂਬਾਈ ਕਾਨਫ਼ਰੰਸ ਪਿਛਲੇ ਕਾਰਜਕਾਲ ਦੀ ਰਿਪੋਰਟ ਪੇਸ਼ ਕਰਨ 'ਤੇ ਸਰਬਸੰਮਤੀ ਨਾਲ ਪਾਸ ਹੋਣ ਤੋਂ ਬਾਅਦ ਸਮਾਪਤ ਹੋ ਗਈ | ਦੂਜੇ ਦਿਨ ਪਾਰਟੀ ਦੇ ਕੌਮੀ ਜਨਰਲ ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ...
ਪਟਿਆਲਾ, 25 ਨਵੰਬਰ (ਭਗਵਾਨ ਦਾਸ)- ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਡਾ. ਸੁਸ਼ੀਲ ਕੁਮਾਰ ਅੱਤਰੀ ਨੇ ਸੰਯੁਕਤ ਡਾਇਰੈਕਟਰ (ਪੌਦ ਸੁਰੱਖਿਆ) ਤੇ ਕਿਸਾਨ ਭਲਾਈ ਵਿਭਾਗ ਦਾ ਅਹੁਦਾ ਸੰਭਾਲ ਕੇ ਵਿਭਾਗ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਖੇਤੀ ਵਿਕਾਸ ਅਫਸਰ ...
ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ ਸੀ | ਇਸ ਪੱਤਰ 'ਤੇ ਪ੍ਰਤੀਕਿਰਿਆ ਦਿੰਦੇ ਹੋਏ ...
ਕੇਵਲ ਸਿੰਗਲਾ ਮੂਣਕ, 25 ਨਵੰਬਰ - ਕੌਮਾਂਤਰੀ ਬਾਜ਼ਾਰ 'ਚ ਯੂਰੀਆ ਖਾਦ ਦੇ ਭਾਅ ਵਧਣ ਕਾਰਨ, ਯੂਰੀਆ ਖਾਦ ਦੀ ਸਪਲਾਈ ਘੱਟ ਹੋਣ ਅਤੇ ਕਿਸਾਨਾਂ ਵਲੋਂ ਖਾਦ ਦੀ ਘਾਟ ਦੇ ਡਰ ਖੁਣੋਂ ਖਾਦ ਨੂੰ ਇਕੱਠੇ ਕਰਨ ਦੀ ਹੋੜ ਲੱਗੀ ਹੈ, ਇਹੀ ਕਾਰਨ ਹੈ ਕਿ ਪੰਜਾਬ, ਹਰਿਆਣਾ ਅਤੇ ਸਮੁੱਚੇ ...
ਸ੍ਰੀਨਗਰ, 25 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ-ਜੰਮੂ ਹਾਈਵੇਅ 'ਤੇ ਚੈਕਿੰਗ ਦੌਰਾਨ ਪੁਲਿਸ ਨੇ ਇਕ ਟਰੱਕ 'ਚ ਸੇਬ ਦੀਆਂ ਪੇਟੀਆਂ ਹੇਠ ਲੁਕਾਈ 52 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 100 ਕਰੋੜ ਰੁਪਏ ਦੱਸੀ ਜਾ ਰਹੀ ਹੈ | ਜੰਮੂ-ਕਸ਼ਮੀਰ ...
ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਕਾਂਗਰਸ ਅਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਕੇਂਦਰੀ ਹਾਲ 'ਚ ਸੰਵਿਧਾਨ ਦਿਵਸ 'ਤੇ ਕਰਵਾਏ ਜਾ ਰਹੇ ਸਮਾਰੋਹ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ...
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਕਸ਼ਮੀ ਨਗਰ ਇਲਾਕੇ 'ਚ ਇਕ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ਸ਼ਨਾਖਤ ਕਿਰਨ ਦੇਵੀ (31) ਵਜੋਂ ਹੋਈ ਹੈ | ਪੁਲਿਸ ਅਨੁਸਾਰ ਕਿਰਨ ...
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਡਵੀਜ਼ਨ ਨੂੰ ਸ਼ਾਨਦਾਰ ਸੇਵਾਵਾਂ ਵੇਖਦੇ ਹੋਏ ਪੰਜਾਬ ਮੰਡੀ ਬੋਰਡ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਵਿਚ ਡਿਪਟੀ ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)- ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫਤਾਰ ਕੀਤੇ ਸਿੱਖ ਨੌਜਵਾਨ ਦਾ ਪੁਲਿਸ ਵਲੋਂ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ ਜਿਸ ਕੋਲੋਂ ਪੁਲਿਸ ਤੇ ਕੇਂਦਰੀ ਏਜੰਸੀਆਂ ਇਥੇ ਸਾਂਝੇ ਜਾਂਚ ਕੇਂਦਰ ਮਾਲ ਮੰਡੀ ਵਿਖੇ ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜ਼ਟਿਡ ਅਫ਼ਸਰਾਂ ਨੂੰ ਸੂਬੇ ਭਰ ਵਿਚ ਕਿਸੇ ਵੀ ਕਿਸਮ ਦੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਨਾਈਟ ਡੌਮੀਨੇਸ਼ਨ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਾਈ ਕਮਿਸ਼ਨਰ ਵਲੋਂ ਭਾਰਤ ਸਰਕਾਰ ਨੂੰ 4 ਵਰ੍ਹੇ ਪਹਿਲਾਂ ਜੁਲਾਈ 2017 'ਚ ਸੌਂਪੀ ਪਾਕਿਸਤਾਨੀ ਜੇਲ੍ਹਾਂ 'ਚ ਬੰਦ ਮਾਨਸਿਕ ਤੌਰ 'ਤੇ ਬਿਮਾਰ ਭਾਰਤੀ ਕੈਦੀਆਂ ਦੀ ਸੂਚੀ ਦੇ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਦੀ ...
ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰਾ ਨੌ ਆਬਾਦ ਵਿਖੇ ਇਕ ਔਰਤ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਬੰਗਾ ਦੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਜਸਵੀਰ ਕੌਰ ਦੀ ਕੱਲ੍ਹ ਦੀ ਭਾਲ ਕੀਤੀ ਜਾ ਰਹੀ ਸੀ | ਵੀਰਵਾਰ ਸਵੇਰੇ ਪਿੰਡ ਦੇ ਇਕ ...
ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਦੇ ਕੇਬਲ ਅਪਰੇਟਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲ਼ੋਂ ਕੇਬਲ ਫ਼ੀਸ 100 ਰੁਪਏ ਕਰਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਅਪੀਲ ਕੀਤੀ ਕਿ ਇਸ ਨੂੰ ਟਰਾਈ ਦੇ ਨਿਯਮਾਂ ਅਨੁਸਾਰ 100 ਰੁਪਏ ਤੋਂ ਵਧਾ ਕੇ 130 ਰੁਪਏ ...
ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇਨਕਮ ਟੈਕਸ ਵਿਭਾਗ ਖ਼ਿਲਾਫ਼ ਦਾਇਰ ਪਟੀਸ਼ਨ 'ਚ ਹਾਈਕੋਰਟ ਨੇ ਦੋਵੇਂ ਪੱਖ ਨੂੰ ਸੁਨਣ ਤੋਂ ਬਾਅਦ ਅੱਜ ਆਪਣਾ ਫ਼ੈਸਲਾ ਰਾਖਵਾਂ ਕਰ ਲਿਆ | ਇਨਕਮ ਟੈਕਸ ਵਿਭਾਗ ਵਲੋਂ ਸਿੱਧੂ ...
ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰੂਪਨਗਰ (ਰੋਪੜ) ਦੇ ਦੁਕਾਨਦਾਰਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਉੱਦਮੀਆਂ ਨੂੰ ਭਰੋਸਾ ਦਿੱਤਾ ਕਿ ਤਿੰਨ ਮਹੀਨਿਆਂ ਬਾਅਦ ਪੰਜਾਬ ...
ਪੋਜੇਵਾਲ ਸਰਾਂ, 25 ਨਵੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਡਾ: ਹਰਪਾਲ ਸਿੰਘ ਸਟੇਟ ਰਿਸੋਰਸ ਪਰਸਨ ਹਿੰਦੀ/ਪੰਜਾਬੀ ਨੂੰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' (ਪ੍ਰਾਇਮਰੀ) ਦਾ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਲਗਾਇਆ ਗਿਆ | ਇਸ ਸਬੰਧੀ ਡਾਇਰੈਕਟਰ ਜਨਰਲ ਸਕੂਲ ...
ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਹਾਈਕੋਰਟ 'ਚ ਚੱਲ ਰਹੇ ਡਰੱਗ ਮਾਮਲੇ ਨੂੰ ਲੈ ਕੇ ਕੀਤੀ ਜਾਣ ਵਾਲੀਆਂ ਟਿੱਪਣੀ (ਟਵੀਟਸ) ਨੂੰ ਕੰਟੈਂਪਟ ਆਫ਼ ਕੋਰਟ ਦੱਸਦਿਆਂ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ...
ਏਮਨਾਆਬਾਦ, 25 ਨਵੰਬਰ (ਬਲਜਿੰਦਰ ਸਿੰਘ, ਅਵਤਾਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਖਹਿਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ 10 ਦਿਨਾ ਗੁਰਮਤਿ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਭਾਰਤ ਤੋਂ ਪਾਕਿਸਤਾਨ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)- ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਿਰਕਤ ਕਰਨ ਪਹੁੰਚੇ ਜਥੇ ਨੇ ਪਾਕਿਸਤਾਨ ਯਾਤਰਾ ਦੇ ਆਪਣੇ ਆਖ਼ਰੀ ਦਿਨ ਲਾਹੌਰ 'ਚ ਖੁੱਲ੍ਹ ਕੇ ਖ਼ਰੀਦਦਾਰੀ ਕੀਤੀ | ਲਾਹੌਰ ਦੇ ਟਕਸਾਲੀ ਗੇਟ ਅੰਦਰ ਮੌਜੂਦ ਪੰਜਾਬੀ ਜੁੱਤੀਆਂ ਦੀ ਮਾਰਕੀਟ 'ਚ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਪਾਰਕ 'ਚ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪ੍ਰਧਾਨਗੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ...
ਜਲੰਧਰ, 25 ਨਵੰਬਰ (ਅ.ਬ.)- ਪ੍ਰੋਵਾਈਡਰ ਓਵਰਸੀਜ਼ ਕੰਸਲਟੈਂਟਸ ਪ੍ਰਾ: ਲਿ: ਦਾ ਮੁੱਖ ਦਫਤਰ ਐਸ. ਸੀ.ਓ. 676, ਸੈਕਟਰ 70, ਮੋਹਾਲੀ 'ਚ ਅਤੇ ਇਕ-ਇਕ ਬ੍ਰਾਂਚ ਆਫਿਸ ਪਟਿਆਲਾ, ਕੋਟਕਪੂਰਾ, ਬਰਨਾਲਾ ਅਤੇ ਮੁਕਤਸਰ ਸਾਹਿਬ ਵਿਖੇ ਹੈ | ਇਹ ਸੰਸਥਾ ਵਿਦਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ...
ਰਾਮਪੁਰਾ ਫੂਲ , 25 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ 'ਚ ਬਿਜਲੀ ਸੰਕਟ ਦੇ ਬੱਦਲ ਮੰਡਰਾਉਣ ਲੱਗ ਪਏ ਹਨ | ਪਾਵਰਕਾਮ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕਮੇਟੀ ਪਿਛਲੇ ਕਈ ਦਿਨਾਂ ਤੋਂ 2 ਧਿਰੀ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ਦੇ ਚਿੜੀਆਘਰ 'ਚ ਜਾਨਵਰ ਭੁੱਖ ਨਾਲ ਤੜਫ਼ ਰਹੇ ਹਨ | ਜਾਣਕਾਰੀ ਅਨੁਸਾਰ 2017 'ਚ ਗ਼ੈਰ-ਕਾਨੂੰਨੀ ਤੌਰ 'ਤੇ ਕਰਾਚੀ ਲਿਆਂਦੇ ਦੋ ਚਿੱਟੇ ਸ਼ੇਰਾਂ 'ਚੋਂ ਇਕ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ...
ਐੱਸ. ਏ. ਐੱਸ. ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ)-ਹਵਾਲਾ ਰਾਸ਼ੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਐਸ. ਕੇ. ਸਿੰਗਲਾ ਦੀ ਅਦਾਲਤ 'ਚ ...
ਰਾਂਚੀ, 25 ਨਵੰਬਰ (ਪੀ. ਟੀ. ਆਈ.)- ਝਾਰਖੰਡ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਵਲੋਂ ਇਕ ਅੰਤਰ-ਰਾਜੀ ਹਥਿਆਰ ਤੇ ਗੋਲਾ ਬਾਰੂਦ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬ 'ਚ ਤਾਇਨਾਤ ਬੀ.ਐੱਸ.ਐੱਫ. ਦੇ ਇਕ ਹੌਲਦਾਰ ਤੇ ਬਲ ਦੇ ਇਕ ਸੇਵਾਮੁਕਤ ਜਵਾਨ ਸਮੇਤ ਪੰਜ ਵਿਅਕਤੀਆਂ ...
ਕਾਬੁਲ, 25 ਨਵੰਬਰ (ਏਜੰਸੀ)-ਅਫ਼ਗਾਨਿਸਤਾਨ 'ਚ ਵੀਰਵਾਰ ਨੂੰ ਵੱਖ-ਵੱਖ ਥਾਈਾ ਹੋਏ ਦੋ ਧਮਾਕਿਆਂ 'ਚ 4 ਬੱਚਿਆਂ ਦੇ ਮਾਰੇ ਜਾਣ, ਜਦਕਿ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਅਫ਼ਗਾਨ ਗ੍ਰਹਿ ਮੰਤਰਾਲੇ ਦੇ ਬੁਲਾਰੇ ਕਾਰੀ ਸਈਦ ਖੋਸਟੀ ਨੇ ਟਵਿੱਟਰ 'ਤੇ ਲਿਖਿਆ, ਦੇਸ਼ ਦੀ ...
ਮੁੰਬਈ, 25 ਨਵੰਬਰ (ਏਜੰਸੀ)-ਸੇਵਾਮੁਕਤ ਸਹਾਇਕ ਪੁਲਿਸ ਕਮਿਸ਼ਨਰ ਸ਼ਮਸ਼ੇਰ ਖਾਨ ਪਠਾਨ ਨੇ ਦਾਅਵਾ ਕੀਤਾ ਹੈ ਕਿ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਅਜਮਲ ਕਸਾਬ ਦਾ ਜ਼ਬਤ ...
ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਕਾਂਗਰਸ ਅਤੇ ਹੋਰ ਕਈ ਵਿਰੋਧੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਕੇਂਦਰੀ ਹਾਲ 'ਚ ਸੰਵਿਧਾਨ ਦਿਵਸ 'ਤੇ ਕਰਵਾਏ ਜਾ ਰਹੇ ਸਮਾਰੋਹ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ...
ਮੁੰਬਈ, 25 ਨਵੰਬਰ (ਪੀ. ਟੀ. ਆਈ.)-ਭਾਰਤੀ ਜਲ ਸੈਨਾ ਦੀ ਤਾਕਤ 'ਚ ਅੱਜ ਇਕ ਨਵਾਂ ਅਧਿਆਏ ਜੋੜਦੇ ਹੋਏ ਸਕਾਰਪੀਅਨ ਸ਼ੇ੍ਰਣੀ ਦੀ ਪਣਡੁੱਬੀ ਆਈ.ਐੱਨ.ਐੱਸ. ਵੇਲਾ ਨੂੰ ਜਲ ਸੈਨਾ 'ਚ ਸ਼ਾਮਿਲ ਕੀਤਾ ਗਿਆ | ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਕਿਹਾ ਕਿ ਐਈ.ਐਨ.ਐਸ. ...
ਭੀਖੀ, 25 ਨਵੰਬਰ (ਗੁਰਿੰਦਰ ਸਿੰਘ ਔਲਖ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਚੱਲਦਿਆਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਡਟੇ ਪਿੰਡ ਹੀਰੋਂ ਕਲਾਂ ਦੇ ਕਿਸਾਨ ਦੀ ਪਿੰਡ ਪਰਤਣ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (68) ਪੁੱਤਰ ਬਖਸੀਸ ਸਿੰਘ ਪਿਛਲੇ ਕਈ ...
ਧੂਰੀ, 25 ਨਵੰਬਰ (ਸੰਜੇ ਲਹਿਰੀ, ਭੁੱਲਰ)- ਧੂਰੀ ਵਿਖੇ ਉਦਯੋਗਪਤੀਆਂ ਵੱਲੋਂ ਰੱਖੇ ਇਕ ਸਮਾਗਮ ਵਿਚ ਪਹੁੰਚੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਮਿਲਣ ਲਈ ਵੱਖ-ਵੱਖ ਵਿਭਾਗਾਂ ਦੇ ਕੱਚੇ ਕਾਮਿਆਂ ਦਾ ਹਜ਼ੂਮ ਜਦੋਂ ਮਿਲਣ ਲਈ ਪਹੁੰਚਿਆ ਤਾਂ ਪੁਲਿਸ ਪ੍ਰਸ਼ਾਸਨ ਨੂੰ ...
ਮਲੇਰਕੋਟਲਾ, 25 ਨਵੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ)-12 ਵਰਿ੍ਹਆਂ ਤੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਖੇਤਰ 'ਚ ਸਰਗਰਮ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਨੇ ਅੱਜ ਸਥਾਨਕ ਗੁਰਦੁਆਰਾ ...
ਫ਼ਤਿਹਾਬਾਦ, 25 ਨਵੰਬਰ (ਹਰਬੰਸ ਸਿੰਘ ਮੰਡੇਰ)- ਰਾਜਸਥਾਨ 'ਚ ਫ਼ੋਟੋਗ੍ਰਾਫੀ ਦਾ ਕੰਮ ਕਰਨ ਗਏ ਫ਼ਤਿਹਾਬਾਦ ਦੇ ਇਕ ਨੌਜਵਾਨ ਫੋਟੋਗ੍ਰਾਫ਼ਰ ਸਮੇਤ ਤਿੰਨ ਫੋਟੋਗ੍ਰਾਫਰਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ | ਹਾਦਸੇ 'ਚ ਫ਼ਤਿਹਾਬਾਦ ਦੇ ਦਰੀਆਪੁਰ ਵਾਸੀ ...
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਹਰਦਾਸਪੁਰਾ ਨਾਲ ਸਬੰਧਤ ਇਕ ਕਿਸਾਨ ਦੀ ਟਿੱਕਰੀ ਬਾਰਡਰ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਲਬੀਰ ਸਿੰਘ (49) ਪੁੱਤਰ ਕੁਲਵੰਤ ਸਿੰਘ ਵਾਸੀ ਹਰਦਾਸਪੁਰਾ ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX