ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਜੋਸ਼ ਅਤੇ ਢੋਲ ਦੀ ਥਾਪ 'ਤੇ ਨੱਚਦਾ 'ਏ' ਜ਼ੋਨ ਜ਼ੋਨਲ ਯੁਵਕ ਮੇਲਾ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸ਼ੁਰੂ ਹੋ ਗਿਆ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ 'ਏ ਜ਼ੋਨ' ਦੇ ਯੁਵਕ ਮੇਲੇ ਵਿਚ ਵੱਖ-ਵੱਖ ਕਾਲਜਾਂ ਦੇ ਕਲਾਕਾਰ ਵਿਦਿਆਰਥੀ 36 ਤੋਂ ਵੱਧ ਵੱਖ-ਵੱਖ ਆਈਟਮਾਂ ਵਿਚ ਆਪਣੀ ਕਲਾ ਦੇ ਜ਼ੌਹਰ ਵਿਖਾਉਣਗੇ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਪ੍ਰੋ: ਬੀ. ਐਸ. ਚੱਢਾ ਨੇ ਯੁਵਕ ਮੇਲਿਆਂ ਦੀ ਵਿਦਿਆਰਥੀ ਜੀਵਨ ਵਿਚ ਭੂਮਿਕਾ ਬਾਰੇ ਦੱਸਦਿਆਂ ਕਿਹਾ ਕਿ ਕੋਈ ਵਰਗ ਆਪਣੇ ਸਭਿਆਚਾਰਕ ਅਤੇ ਵਿਰਾਸਤੀ ਕਦਰਾਂ ਕੀਮਤਾਂ ਨੂੰ ਵਿਸਾਰ ਕੇ ਜਿਉਂਦਾ ਨਹੀਂ ਰਹਿ ਸਕਦਾ ਅਤੇ ਇਨ੍ਹਾਂ ਕਦਰਾਂ ਕੀਮਤਾਂ ਅਤੇ ਭਵਿੱਖਤ ਸਮੇਂ ਦੀ ਤੋਰ ਅਨੁਸਾਰ ਆਪਣੀ ਸਭਿਅਤਾ ਦਾ ਨਿਰਮਾਣ ਕਰਦਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਅਦਾਰਿਆਂ ਵਿਚ ਹੋਣ ਵਾਲੇ ਇਹ ਯੁਵਕ ਮੇਲਿਆਂ ਦੀ ਸਭਿਆਚਾਰਤਾ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਹੁੰਦੀ ਹੈ | ਇਸ ਤੋਂ ਪਹਿਲਾਂ ਡੀਨ ਵਿਦਿਆਰਥੀ ਭਲਾਈ ਪ੍ਰੋ: ਅਨੀਸ਼ ਦੂਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਿੱਘਾ ਜੀ ਆਇਆਂ ਆਖਿਆ ਅਤੇ ਡਾ: ਚੱਢਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸ਼ਮਾ ਰੌਸ਼ਨ ਕਰਨ ਦੀ ਰਸਮ ਸਮੇਂ ਉਨ੍ਹਾਂ ਨਾਲ ਡਾ: ਅਨੀਸ਼ ਦੂਆ ਅਤੇ ਯੁਵਕ ਭਲਾਈ ਵਿਭਾਗ ਦੇ ਸਲਾਹਕਾਰ ਸ: ਬਲਜੀਤ ਸਿੰਘ ਸੇਖੋਂ ਵੀ ਹਾਜ਼ਰ ਸਨ | ਇਸ ਮੌਕੇ ਡਾ: ਅਨੀਸ਼ ਦੂਆ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਜਿਥੇ ਕਲਾਸ ਰੂਮ ਦੀ ਇਕ ਮਹੱਤਵਪੂਰਨ ਭੂਮਿਕਾ ਹੁੰਦੀ ਹੈ ਉਥੇ ਵਿਹਾਰਕ ਉਸਾਰੂ ਕਾਰਜ ਅਤੇ ਵਿਦਿਆਰਥੀ ਜੀਵਨ ਦੌਰਾਨ ਅਦਾ ਕੀਤੀਆਂ ਗਈਆਂ ਕਲਾਤਮਕ ਭੂਮਿਕਾਵਾਂ ਆਪਣਾ ਇਕ ਅਹਿਮ ਸਥਾਨ ਰਖਦੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਅਨੁਸ਼ਾਸਨ, ਵਿਵਹਾਰਕ ਗਿਆਨ, ਬਹੁਗੁਣੀ ਸ਼ਖ਼ਸੀਅਤ ਹੋਣਾ ਅਤੇ ਮਿਹਨਤ ਸਫਲਤਾ ਦੇ ਰਾਹ ਪਾਉਂਦੀਆਂ ਹਨ | ਅੱਜ ਦੇ ਯੁਵਕ ਮੇਲੇ ਦੀ ਸ਼ੁਰੂਆਤ ਭੰਗੜਿਆਂ ਦੀ ਧਮਾਲ ਨਾਲ ਹੋਈ ਜਿਸ ਵਿਚ ਵੱਖ-ਵੱਖ ਕਾਲਜਾਂ ਦੀਆਂ ਭੰਗੜਾਂ ਟੀਮਾਂ ਨੇ ਲੁੱਡੀ, ਮਿਰਜਾ, ਧਮਾਲ, ਪਠਾਣੀਆਂ, ਸਿਆਲਕੋਟੀ, ਫੂੰਮਣੀਆਂ, ਲਹਿਰੀਆਂ, ਚਾਲਾ ਨਾਲ ਭੰਗੜੇ ਦੇ ਅਜਿਹੇ ਐਕਸ਼ਨ ਢੋਲ ਦੀ ਤਾਲ ਨਾਲ ਲਗਾਏ | ਰਵਾਇਤੀ ਪੰਜਾਬੀ ਪਹਿਰਾਵੇ ਵਿਚ ਕੁੜਤੇ-ਚਾਦਰੇ ਵਿਚ ਸ਼ਮਲੇ ਵਾਲੀਆਂ ਪੱਗਾਂ ਨਾਲ ਸੱਜੇ-ਫੱਬੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਪਹਿਲੇ ਦਿਨ ਯਾਦਗਾਰੀ ਹੋ ਗਿਆ | ਕੈਂਠਿਆਂ, ਤਾਬੀਤੀਆਂ, ਗਾਨੀ, ਮੁੰਦਰਾਂ, ਸੱਪ, ਕਾਟੋਂ, ਅਲਗੋਜਾਂ, ਬੁਘਚੂ ਅਤੇ ਖੂੰਡੇ ਦੀ ਵਰਤੋਂ ਨਾਲ ਢੁੱਕਦੀਆਂ ਬੋਲੀਆਂ ਅਤੇ ਲੋਕ ਗੀਤਾਂ ਦੀ ਕਮਾਲ ਦੀ ਪੇਸ਼ਕਾਰੀ ਨਾਲ ਦਰਸ਼ਕ ਤਾੜੀਆਂ ਵਜਾਉਂਦੇ ਨਹੀਂ ਥੱਕ ਰਹੇ ਸਨ |
ਪਹਿਲੇ ਦਿਨ ਦਸਮੇਸ਼ ਆਡੀਟੋਰੀਅਮ ਦੀ ਸਟੇਜ 'ਤੇ ਹੋਏ ਮੁਕਾਬਲਿਆਂ ਵਿਚ ਭੰਗੜਾ, ਸਮੂਹ ਸ਼ਬਦ/ਭਜਨ, ਸਮੂਹ ਗਾਇਨ ਭਾਰਤੀ, ਲੋਕ ਸਾਜ਼ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ |
ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਟੈਲੀਫ਼ੋਨ ਐਕਸਚੇਂਜ 'ਚ ਦੋ ਧਿਰਾਂ ਦੀ ਲੜਾਈ ਹੋਣ ਕਾਰਨ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ | ਇਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋਏ ਦੱਸੇ ਗਏ ਹਨ | ਇਸ ਸਬੰਧੀ ਵੱਖ-ਵੱਖ ਥਾਣਿਆਂ ਦੀ ਪੁਲਿਸ ...
ਅਜਨਾਲਾ 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ...
ਅਟਾਰੀ, 26 ਨਵੰਬਰ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ-ਵਾਹਗਾ ਸਰਹੱਦ 'ਤੇ ਸਥਿਤ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੈਗ੍ਰੇਟਿਡ ਚੈੱਕ ਪੋਸਟ ਦੇ ਬਾਹਰ ਕਾਂਗਰਸ ਪਾਰਟੀ ਵਲੋਂ ਰੈਲੀ ਕੀਤੀ ਗਈ | ਰੈਲੀ ਦਾ ਮੁੱਖ ਮਕਸਦ ਭਾਰਤ-ਪਾਕਿ ਵਪਾਰ ਨੂੰ ਮੁੜ ਚਲਾਉਣ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਮੁੱਚੇ ਰੂਪ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਯੂਨੀਵਰਸਿਟੀਆਂ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਕਰਾਚੀ ਤੋਂ ਪ੍ਰਕਾਸ਼ਿਤ ਉਰਦੂ ਰੋਜ਼ਨਾਮਾ ਐਕਸਪ੍ਰੈੱਸ ਦੇ ਸੀਨੀਅਰ ਪੱਤਰਕਾਰ ਮੁਹੰਮਦ ਫ਼ਹੀਮ ਮੁਗਲ ਵਲੋਂ ਖ਼ਰਾਬ ਆਰਥਿਕ ਹਾਲਤ ਕਾਰਨ ਖ਼ੁਦਕੁਸ਼ੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ...
ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ ਨਾਜਾਇਜ਼ ...
ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਜੱਥੇਬੰਦੀ ਅਕਾਲ ਯੂਥ ਨੇ ਸਿੱਖਾਂ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਦੀ ਕਥਿਤ ਰਹਿਨੁਮਾਈ ਹੇਠ ਕੁੱਝ ਖ਼ੁਫੀਆ ਏਜੰਸੀਆਂ ਵਲੋਂ ਸੋਸ਼ਲ ਮੀਡੀਆ 'ਤੇ ਜ਼ਾਅਲੀ ਖਾਤੇ ਬਣਾ ਕੇ ਪੋਸਟਾਂ ਪਾਏ ਜਾਣ ਦੀ ਸਖ਼ਤ ਨਿੰਦਾ ...
ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਰਿਜਨਲ ਟਰਾਂਸਪੋਰਟ ਦਫਤਰ ਵਿਖੇ ਵੱਖ-ਵੱਖ ਰੂਟਾਂ 'ਤੇ ਵੱਡੀਆਂ ਬੱਸਾਂ ਦੇ ਸਟੇਜ਼ ਕੈਰਿਜ ਪਰਮਿਟ ਹਾਸਿਲ ਕਰਨ ਦੀ ਆਖਰੀ ਮਿਤੀ 18 ਨਵੰਬਰ ਤੱਕ ਅਪਲਾਈ ਕਰਨ ਵਾਲੇ ਅਰਜ਼ੀਕਰਤਾਵਾਂ ਦੀਆਂ ਅਰਜ਼ੀਆ ਦੇ ਵੇਰਵੇ 'ਮੋਟਰ ਟਰਾਂਸਪੋਰਟ ...
ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਮੱੁਖੀ ਪ੍ਰੋ: ...
ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਆਮ ਆਦਮੀ ਪਾਰਟੀ (ਆਪ) ਕੋਟਕਪੂਰਾ ਤੋਂ ਵਿਧਾਇਕ ਸ: ਕੁਲਤਾਰ ਸਿੰਘ ਸੰਧਵਾ ਅੰਮਿ੍ਤਸਰ ਇਕ ਜਨਸਭਾ 'ਇਕ ਮੌਕਾ ਕੇਜਰੀਵਾਲ ਨੂੰ ' ਦੇ ਤਹਿਤ ਹਲਕਾ ਪੱਛਮੀ ਵਿੱਖੇ ਪਹੁੰਚੇ, ਇਸ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਜ਼ਿਲ੍ਹਾ ...
ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਲ਼ੋਕ ਸੇਵਾ ਅਤੇ ਵਾਰਡ ਦੇ ਨਿਵਾਸੀਆਂ ਦੀਆਂ ਦੁੱਖ ਤਕਲੀਫਾਂ ਦਾ ਹੱਲ ਕਰਨਾ ਅਤੇ ਇਲਾਕੇ ਦੀ ਡਿਵੈਲਪਮੈਂਟ ਕਰਾਉਣੀ ਹਮੇਸ਼ਾਂ ਹੀ ਕੌਂਸਲਰ ਨਗਵੰਤ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੀ ਪਹਿਲ ਰਹੀ ਹੈ | ਇਨ੍ਹਾਂ ਗੱਲਾਂ ਦਾ ...
ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅਹਿਮਦੀਆ ਮੁਸਲਿਮ ਭਾਈਚਾਰੇ ਵਲੋਂ ਇਕ ਪੀਸ ਸਿੰਪੋਜ਼ੀਅਮ 2021 ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ਭਾਰਤ ਵਿਚ ਅਹਿਮਦੀਆ ਮੁਸਲਿਮ ਭਾਈਚਾਰੇ ਦੇ ਮੱੁਖ ਸਕੱਤਰ ਸ਼ਿਰਾਜ਼ ਅਹਿਮਦ ਨੇ ਕੀਤੀ | ਪ੍ਰੋਗਰਾਮ 'ਚ ਬੁਲਾਰਿਆਂ ਵਜੋਂ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਮਾਜ ਸੇਵਕ ਕੁਨਾਲ ਧਵਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ, ਜਿਸ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜੀਵਨਜੋਤ ਕੌਰ ਨੇ ਕਰਦਿਆਂ ...
ਅੰਮਿ੍ਤਸਰ, 26 ਨਵੰਬਰ (ਜੱਸ)-ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਰੋਡ ਵਿਖੇ 'ਈ-ਲਰਨਿੰਗ ਟੂਲਜ਼ ਅਤੇ ਡਿਜ਼ੀਟਲ ਪਲੇਟਫਾਰਮਜ਼' ਵਿਸ਼ੇ 'ਤੇ ਵਿਸ਼ੇਸ਼ ...
ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਅਕਾਲੀ ਦਲ ਵਲੋਂ ਅਗਲੇ ਵਰੇ੍ਹ ਫਰਵਰੀ ਮਹੀਨੇ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਐਲਾਣੇ ਗਏ ਉਮੀਦਵਾਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 29 ਨਵੰਬਰ ਨੂੰ ...
ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ )-ਨਗਰ ਨਿਗਮ ਅੰਮਿ੍ਤਸਰ ਦੇ ਏ.ਟੀ.ਪੀ ਪਰਮਿੰਦਰਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੰਹੁਚਿਆ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਕੁਲਵਿੰਦਰ ਕੌਰ ਸਪੁਤਨੀ ਸ: ਸੁਲੱਖਣ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਮਾਤਾ ...
ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ)-ਹਰਿਦੁਆਰ ਦੇ ਪ੍ਰੋਡਕਸ਼ਨ ਹਾਊਸ ਜਿਰਾਊਨ ਪ੍ਰੋਡਕਸ਼ਨ ਹਾਊਸ ਵਲੋਂ ਕਰਵਾਏ ਮਿਸਟਰ ਅਤੇ ਮਿਸ ਇੰਡੀਆ ਮੁਕਾਬਲੇ ਵਿਚ ਪੰਜਾਬ ਵਲੋਂ ਇਸ ਮੁਕਾਬਲੇ ਵਿਚ ਸ਼ਾਮਿਲ ਹੋਏ ਅੰਮਿ੍ਤਸਰ ਦੇ ਨੌਜਵਾਨ ਨੇ ਉੱਚ ਸਥਾਨ ਹਾਸਿਲ ਕਰਕੇ ਸਟਾਈਲ ...
ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ)-ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਿਲ ਅੰਮਿ੍ਤਸਰ ਸ਼ਹਿਰ ਦੀਆਂ ਸੜਕਾਂ 'ਤੇ ਜਦੋਂ ਨਜ਼ਰ ਜਾਂਦੀ ਹੈ ਤਾਂ ਉਸ ਦੀ ਖਸਤਾ ਹਾਲਤ ਸ਼ਹਿਰ ਦੀ ਸੁੰਦਰਤਾ ਲਈ ਗ੍ਰਹਿਣ ਦਾ ਕੰਮ ਕਰ ਰਹੀਆਂ ਹਨ | ਨਗਰ ਨਿਗਮ ਹਾਊਸ ਵਲੋਂ ਸ਼ਹਿਰ ਦੇ ਪੰਜ ...
ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਘਣੂੰਪੁਰ ਕਾਲੇ ਦੇ ਅਧੀਨ ਖੇਤਰ ਭਾਈ ਜੈਤਾ ਸਿੰਘ ਨਗਰ ਪਿੰਡ ਕਾਲੇ ਘੰਣੂਪੁਰ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਵਲੋਂ ਆਪਣੇ ਗੁਆਂਢੀ ...
ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਕੌਮੀ ਸੰਵਿਧਾਨ ਦਿਵਸ ਮੌਕੇ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸ੍ਰੀਮਤੀ ਰੂਹੀ ਦੁੱਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿਚ ਸਮੂਹ ਸਟਾਫ ਨੂੰ ਸੰਵਿਧਾਨ ਪ੍ਰਤੀ ਸਹੁੰ ਚੁਕਾਈ ਗਈ | ਇਸ ਮੌਕੇ ਐਸ. ਡੀ. ਐਮ. ਸ੍ਰੀ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਜਨਵਰੀ 2022 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਛੇ ਮਹੀਨਿਆਂ ਦੇ ...
ਅੰਮਿ੍ਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ 'ਚ ਉਸ ਵੇਲੇ ਕਾਂਗਰਸ ਪਾਰਟੀ ਨੂੰ ਤਕੜਾ ਝਟਕਾ ਲੱਗਾ ਜਦੋਂ ਵਾਰਡ ਨੰਬਰ 63 ਤੋੋਂ ਪ੍ਰਧਾਨ ਹਰਜੀਤ ਸਿੰਘ ਲਾਡੀ ਭਾਟ ਸਿੱਖ ਸੰਗਤ ਭਾਈਚਾਰੇ ਦੇ ਆਗੂਆਂ ਤੇ ਪਰਿਵਾਰਾਂ ਸਮੇਤ ਹੋਰ ਕਈ ਕਾਂਗਰਸੀ ...
ਅੰਮਿ੍ਤਸਰ, 26 ਨਵੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ 'ਚ ਮੱਲ੍ਹਾਂ ਮਾਰਦਿਆਂ ਓਵਰਆਲ ਟਰਾਫੀ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਨਾਏ ਜਾ ਰਹੇ ਸਾਹਿਤਕ ਸਮਾਗਮਾਂ ਦੀ ਲੜੀ 'ਚ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਕੁਲਵੰਤ ...
ਅੰਮਿ੍ਤਸਰ 26 ਨਵੰਬਰ (ਰੇਸ਼ਮ ਸਿੰਘ)-ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਮਿ੍ਤਸਰ 'ਚ 11 ਦਸਬੰਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ 'ਚ ਤਹਿਸੀਲਾਂ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਸ਼ਹਿਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਇਸ ਨੈਸ਼ਨਲ ਲੋਕ ...
ਸੁਲਤਾਨਵਿੰਡ, 26 ਨਵੰਬਰ (ਗੁਰਨਾਮ ਸਿੰਘ)-ਹਲਕਾ ਦੱਖਣੀ ਦੇ ਇਤਿਹਾਸਕ ਅਤੇ ਨਗਰ-ਨਿਗਮ ਦੀ ਹਦੂਦ ਅੰਦਰ ਆਉਂਦੇ ਪਿੰਡ ਸੁਲਤਾਨਵਿੰਡ ਵਿਖੇ 'ਇਕ ਮੌਕਾ ਕੇਜਰੀਵਾਲ ਨੂੰ ' ਦੀ ਮੁਹਿੰਮ ਤਹਿਤ ਡੋਰ ਟੂ ਡੋਰ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਦਿਆਂ ਹਲਕਾ ਦੱਖਣੀ ਤੋਂ ਆਮ ਆਦਮੀ ...
ਅੰਮਿ੍ਤਸਰ, 26 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ 'ਤੇ ਗਹਿਰੇ ਦੁੱਖ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਹਗਾ ਸਰਹੱਦ ਰਸਤੇ ਪੈਦਲ ਅਟਾਰੀ ਪਹੁੰਚੇ ਜਥੇ 'ਚ ਆਪਣੇ ਨਾਲ ਕਿਸਾਨੀ ਅੰਦੋਲਣ ਦੇ ਝੰਡੇ ...
ਅੰਮਿ੍ਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਅੰਮਿ੍ਤਸਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਮੋਦੀ ਸਰਕਾਰ ਦੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਰੱਖੀ ਗਈ, ਜਿਸ ਵਿਚ ...
ਛੇਹਰਟਾ, 26 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਹਮੇਸ਼ਾ ਹੀ ਸੁਰਖੀਆਂ ਵਿਚ ਰਹਿਣ ਵਾਲੇ ਆਮ ਆਦਮੀ ਪਾਰਟੀ-ਅੰਮਿ੍ਤਸਰ ਸ਼ਹਿਰੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਆਰ.ਟੀ.ਆਈ ਐਕਟੀਵਿਸਟ ਸੁਰੇਸ਼ ਸ਼ਰਮਾ ਵਲੋਂ ਸਰਕਾਰੀ ਵਿਭਾਗਾਂ, ਠੇਕੇਦਾਰਾਂ ਅਤੇ ਰਾਜ ਨੇਤਾਵਾਂ ਦੀ ...
ਅੰਮਿ੍ਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ 'ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ...
ਅੰਮਿ੍ਤਸਰ, 26 ਨਵੰਬਰ (ਰੇਸ਼ਮ ਸਿੰਘ)-ਬੱਚਿਆਂ ਨੂੰ ਮੋਬਾਈਲ ਗੇਮ ਖੇਡਣ ਦੇ ਬਹਾਨੇ ਉਨ੍ਹਾਂ ਦੇ ਮਾਪਿਆਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਨੇ ਅੰਮਿ੍ਤਸਰ 'ਚ ਵੀ ਇਕ ਔਰਤ ਪਾਸੋਂ 20 ਲੱਖ ਰੁਪਏ ਠੱਗ ਲਏ | ਜਿਸ ਉਪਰੰਤ ਪੁਲਿਸ ਵਲੋਂ ਪੱਛਮੀਂ ਬੰਗਾਲ ਦੀਆਂ ਰਹਿਣ ਵਾਲੀਆਂ 2 ...
ਅੰਮਿ੍ਤਸਰ, 26 ਨਵੰਬਰ (ਹਰਮਿੰਦਰ ਸਿੰਘ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਹੋਰਡਿੰਗ, ਬੈਨਰ ਅਤੇ ਪੋਸਟਰ ਲਗਾਕੇ ਉਸ ਦੀ ਸੁੰਦਰਤਾ ਨੂੰ ਗ੍ਰਹਿਣ ਲਗਾਕੇ ਉਸ ਨੂੰ ਅਸਲੀਅਤ ਨੂੰ ਲੁਕਾਉਣ ਵਾਲੇ ਲੋਕਾਂ ਦੇ ਖ਼ਿਲਾਫ਼ ਨਗਰ ਨਿਗਮ ਵਲੋਂ ਅਗਲੇ ਦਿਨਾਂ ਵਿਚ ਕਾਰਵਾਈ ਤੇਜ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX