ਤਾਜਾ ਖ਼ਬਰਾਂ


ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  19 minutes ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਉਪ ਮੰਡਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  33 minutes ago
ਚੰਡੀਗੜ੍ਹ,16 ਮਈ (ਅਜੀਤ ਬਿਊਰੋ) -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ...
ਤਾਜ ਮਹਿਲ, ਕੁਤੁਬ ਮੀਨਾਰ -ਕੀ-ਕੀ ਬੰਦ ਕਰੋਗੇ ? - ਮਹਿਬੂਬਾ ਮੁਫਤੀ
. . .  43 minutes ago
ਸ੍ਰੀਨਗਰ, 16 ਮਈ - ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਤਾਜ ਮਹਿਲ, ਕੁਤੁਬ ਮੀਨਾਰ ਕੀ ਬੰਦ ਕੀਤੇ ਜਾਣਗੇ ? ਇੱਥੇ 50% ਸੈਰ-ਸਪਾਟਾ ਇਹ ਦੇਖਣ ਲਈ ਆਉਂਦਾ ਹੈ ਕਿ ਮੁਗਲਾਂ ਨੇ ਕੀ ਬਣਾਇਆ ...
ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ
. . .  50 minutes ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ...
ਸ੍ਰੀਨਗਰ : ਫਾਰੂਕ ਅਬਦੁੱਲਾ ਨੇ 'ਦਿ ਕਸ਼ਮੀਰ ਫਾਈਲਜ਼' 'ਤੇ ਪਾਬੰਦੀ ਦੀ ਕੀਤੀ ਮੰਗ
. . .  1 minute ago
ਗੁਜਰਾਤ ਦਾ ਵਡਨਗਰ ਜਿੱਥੇ ਮੇਰਾ ਜਨਮ ਹੋਇਆ , ਉਹ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ - ਮੋਦੀ
. . .  about 1 hour ago
ਲੁੰਬੀਨੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਸਥਾਨ 'ਤੇ ਮੇਰਾ ਜਨਮ ਹੋਇਆ ਸੀ, ਉਹ ਗੁਜਰਾਤ ਦਾ ਵਡਨਗਰ ਸਦੀਆਂ ਪਹਿਲਾਂ ਬੋਧੀ ਸਿੱਖਿਆ ਦਾ ਮਹਾਨ ਕੇਂਦਰ ਸੀ। ਅੱਜ ਵੀ ਇੱਥੇ ...
ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ
. . .  about 1 hour ago
ਚੰਡੀਗੜ੍ਹ, 16 ਮਈ - ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ''ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ...
ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ
. . .  about 1 hour ago
ਰਾਮ ਤੀਰਥ, 16 ਮਈ ( ਧਰਵਿੰਦਰ ਸਿੰਘ ਔਲਖ ) - ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਰਾਤ ਸਮੇਂ ਇਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ...
ਕਰਹਾਲੀ ਸਾਹਿਬ ਨੇੜੇ ਬੇਅਦਬੀ ਦੀ ਘਟਨਾ ਵਾਪਰੀ, ਇਲਾਕੇ 'ਚ ਰੋਸ ਦੀ ਲਹਿਰ
. . .  about 1 hour ago
ਡਕਾਲਾ,16 ਮਈ (ਪਰਗਟ ਸਿੰਘ ਬਲਬੇੜਾ) - ਨੇੜਲੇ ਪਿੰਡ ਕਰਹਾਲੀ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ਦੇ ਕੋਲ ਦੀ ਲੰਘਦੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ...
ਸੁਖਬੀਰ ਸਿੰਘ ਬਾਦਲ ਵਰਕਰ ਮਿਲਣੀ ਦੌਰੇ ਲਈ ਜਲਾਲਾਬਾਦ ਪਹੁੰਚੇ, ਵਰਕਰਾਂ ਨਾਲ ਕੀਤੀ ਮੁਲਾਕਾਤ
. . .  about 2 hours ago
ਜਲਾਲਾਬਾਦ, 16 ਮਈ (ਕਰਨ ਚੁਚਰਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੋਮਵਾਰ ਨੂੰ ਜਲਾਲਾਬਾਦ ਦੇ ਕੰਮਿਊਨਿਟੀ ਹਾਲ ’ਚ ਵਰਕਰ ਮਿਲਣੀ ਲਈ ਪਹੁੰਚੇ...
ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ
. . .  about 2 hours ago
ਅੰਮ੍ਰਿਤਸਰ,16 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਰੇਲ ਗੱਡੀ 'ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਸੁਨਾਮ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ 'ਚੋਂ ਡਿੱਗਣ ਕਾਰਨ ਮੌਤ ਹੋਣ...
ਕੈਨੇਡਾ ਪੜਾਈ ਕਰਨ ਗਏ ਬੱਧਨੀ ਕਲਾਂ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਹੋਈ ਮੌਤ
. . .  about 4 hours ago
ਬੱਧਨੀ ਕਲਾਂ,16 ਮਈ (ਸੰਜੀਵ ਕੋਛੜ) - ਕਸਬਾ ਬੱਧਨੀ ਕਲਾਂ ’ਚ ਓਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਬਲਦੇਵ ਸਿੰਘ ਦੇ ਨੌਜਵਾਨ ਪੁੱਤਰ ਨਵਕਿਰਨ ਸਿੰਘ ਵਾਸੀ ਬੱਧਨੀ ਕਲਾਂ ਦੀ....
ਪਾਕਿਸਤਾਨ ਤੋਂ ਜ਼ਰੀਨ ਜਥੇ ਦੇ ਸ਼ਰਧਾਲੂ ਆਏ ਭਾਰਤ
. . .  about 4 hours ago
ਅਟਾਰੀ,16 ਮਈ -(ਗੁਰਦੀਪ ਸਿੰਘ ਅਟਾਰੀ) - ਪਾਕਿਸਤਾਨ ਤੋਂ ਜ਼ਰੀਨ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ। ਜਥੇ ਦੇ ਲੀਡਰ ਮੁਹੰਮਦ ਇਮਰਾਨ...
ਜੇਲ੍ਹ ਅੰਦਰ ਨਸ਼ੀਲੇ ਪਦਾਰਥ ਸੁੱਟਣ ਪਹੁੰਚੇ 2 ਕਾਬੂ,ਪਿਸਤੌਲ, ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਫਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ) - ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਨੇ ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਨਾਲ ਮਿਲ ਕੇ ਪੈਕਟਾਂ ਰਾਹੀਂ ਨਸ਼ੀਲੇ ਪਦਾਰਥ ਤੇ ...
ਆਈ. ਐਸ. ਕੇ. ਪੀ. ਨੇ ਲਈ ਪਿਸ਼ਾਵਰ 'ਚ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 minute ago
ਅੰਮ੍ਰਿਤਸਰ,16 ਮਈ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਲਗਭਗ 17 ਕਿੱਲੋਮੀਟਰ ਦੂਰ ਸਰਬੰਦ ਖੇਤਰ ਦੇ ਬਾਟਾਤਾਲ ਬਾਜ਼ਾਰ 'ਚ ਲੰਘੇ ਦਿਨ...
ਕਾਰ ਸਵਾਰ ਵਿਅਕਤੀ ਨੇ ਨਹਿਰ 'ਚ ਮਾਰੀ ਛਾਲ ,ਲਾਪਤਾ
. . .  about 5 hours ago
ਸੁਲਤਾਨਵਿੰਡ,16 ਮਈ (ਗੁਰਨਾਮ ਸਿੰਘ ਬੁੱਟਰ) - ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਤਾਰਾਂ ਵਾਲਾ ਵਿਖੇ ਇਕ ਕਾਰ ਸਵਾਰ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ...
ਲੋਕ ਮਿਲਨੀ ਦੌਰਾਨ ਪ੍ਰੇਸ਼ਾਨ ਹੋਏ ਲੋਕ, ਪੰਜਾਬ ਭਵਨ ਅੰਦਰ ਨਹੀਂ ਮਿਲਿਆ ਦਾਖ਼ਲਾ
. . .  about 5 hours ago
ਚੰਡੀਗੜ੍ਹ,16 ਮਈ,( ਗੁਰਪ੍ਰੀਤ ਜਾਗੋਵਾਲ) - ਮੁੱਖ ਮੰਤਰੀ ਦੀ ਲੋਕ ਮਿਲਨੀ ਵਿਚ ਦਾਖ਼ਲਾ ਨਾ ਮਿਲਨ 'ਤੇ ਪੰਜਾਬ ਭਵਨ ਦੇ ਸਾਹਮਣੇ ਕੁਜ ਲੋਕ ਪ੍ਰੇਸ਼ਾਨ ਹੋ ਰਹੇ ਹਨ | ਲੋਕ ਆਪਣੀਆਂ ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  about 5 hours ago
ਫਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ) - ਬੀਤੀ ਰਾਤ ਫਿਰੋਜ਼ਪੁਰ ਸ਼ਹਿਰ ਦੀ ਬਸਤੀ ਸ਼ੇਖਾਂ ਵਾਲੀ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਜਾਣ...
ਸੰਗਰੂਰ ਦੇ ਰਾਜੀਵ ਜੈਨ ਏ. ਆਈ. ਓ. ਸੀ. ਡੀ. ਦੀ ਕਾਰਜਕਾਰਨੀ ਦੇ ਮੈਂਬਰ ਬਣੇ
. . .  about 6 hours ago
ਸੰਗਰੂਰ 16 ਮਈ(ਧੀਰਜ ਪਸ਼ੋਰੀਆ) - ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ...
ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਨਤਕ ਸੁਣਵਾਈ
. . .  about 6 hours ago
ਚੰਡੀਗੜ੍ਹ, 16 ਮਈ - ਪੰਜਾਬ ਸਰਕਾਰ ਨੂੰ ਬਣੇ ਹੋਏ 2 ਮਹੀਨੇ ਪੂਰੇ ਹੋ ਗਏ ਹਨ | ਉਥੇ ਹੀ ਅੱਜ ਮੁੱਖ ਮੰਤਰੀ ਜਨਤਕ ਸੁਣਵਾਈ ਕਰਨਗੇ | ਰਾਜਤੰਤਰ ਨੂੰ ਖ਼ਤਮ ਕਰਕੇ...
ਉੱਤਰਾਖੰਡ : ਚਾਰਧਾਮ ਯਾਤਰਾ ਮਾਰਗ 'ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ
. . .  about 7 hours ago
ਉੱਤਰਾਖੰਡ, 16 ਮਈ - ਚਾਰਧਾਮ ਯਾਤਰਾ ਮਾਰਗ 'ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਮੌਤ ਦਾ ਕਾਰਨ ਹਾਈ ਬਲੱਡ ਪ੍ਰੈਸ਼ਰ, ਦਿਲ ਸੰਬੰਧੀ ਸਮੱਸਿਆਵਾਂ...
ਆਰ.ਏ.ਟੀ.ਐਸ. ਵਾਰਤਾ ਦੀ ਮੇਜ਼ਬਾਨੀ ਕਰੇਗਾ ਭਾਰਤ
. . .  1 minute ago
ਨਵੀਂ ਦਿੱਲੀ, 16 ਮਈ - ਭਾਰਤ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੀ ਸਰਪ੍ਰਸਤੀ ਹੇਠ ਇਕ ਖੇਤਰੀ ਅੱਤਵਾਦ ਵਿਰੋਧੀ ਢਾਂਚੇ (ਆਰ.ਏ.ਟੀ.ਐਸ.) ਵਾਰਤਾ ਦੀ ਮੇਜ਼ਬਾਨੀ...
ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇ ਸੱਦੇ 'ਤੇ ਨੇਪਾਲ ਲਈ ਰਵਾਨਾ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਨਵੀਂ ਦਿੱਲੀ, 16 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧ ਪੂਰਨਿਮਾ ਦੇ ਮੌਕੇ 'ਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ 'ਤੇ ਨੇਪਾਲ ਦੇ ਲੁੰਬੀਨੀ ਦੇ ਦੌਰੇ ਤੋਂ ਪਹਿਲਾਂ ਕੁਸ਼ੀਨਗਰ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮੈਕਾ ਦੇ ਚਾਰ ਦਿਨਾਂ ਦੌਰੇ 'ਤੇ
. . .  about 8 hours ago
ਕਿੰਗਸਟਨ [ਜਮੈਕਾ], 16 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜੋ ਜਮੈਕਾ ਦੇ ਚਾਰ ਦਿਨਾਂ ਦੌਰੇ 'ਤੇ ਹਨ, ਕਿੰਗਸਟਨ ਦੇ ਨੌਰਮਨ ਮੈਨਲੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਲੁਧਿਆਣਾ

ਪਨਸੀਡ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦਾ ਖ਼ਰਾਬ ਬੀਜ ਵੰਡਣ ਦੀ ਪੜਤਾਲੀਆ ਕਮੇਟੀ ਵਲੋਂ ਜਾਂਚ ਸ਼ੁਰੂ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਪਨਸੀਡ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦਾ ਖਰਾਬ ਬੀਜ ਵੰਡਣ ਦੀ ਪੜਤਾਨ ਕਰਨ ਲਈ ਅੱਜ ਪੜਤਾਲੀਆ ਕਮੇਟੀ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੁੱਜੀ | ਕਮੇਟੀ ਨੇ ਪੀ.ਏ.ਯੂ. ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪਨਸੀਡ ਦੇ ਵੱਖ-ਵੱਖ ਗੋਦਾਮਾਂ ਦਾ ਦੌਰਾ ਕੀਤਾ | ਜਾਣਕਾਰੀ ਅਨੁਸਾਰ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਨਸੀਡ ਦੁਆਰਾ ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦਾ ਖਰਾਬ ਬੀਜ ਵੰਡਣ ਬਾਰੇ ਇਕ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਗਿਆ ਸੀ¢ ਇਸ ਕਮੇਟੀ ਦੇ ਮੁਖੀ ਵਧੀਕ ਸਕੱਤਰ ਖੇਤੀਬਾੜ ਪੰਜਾਬ ਰਾਹੁਲ ਗੁਪਤਾ ਅਤੇ ਮੈਂਬਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਨਾਮਜ਼ਦ ਕੀਤੇ ਗਏ¢ ਕਮੇਟੀ ਨੇ ਪ੍ਰਭਾਵਿਤ ਕਿਸਾਨਾਂ ਦੇ ਨਾਲ ਵੀ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ¢ ਇਸ ਕਮੇਟੀ ਵਲੋਂ ਪਨਸੀਡ ਦੇ ਗੋਦਾਮ ਤੋਂ ਬੀਜ ਦੇ 10 ਨਮੂਨੇ ਲਏ ਗਏ ਅਤੇ ਸੀਡ ਦੇ ਲਾਟਸ ਦੀ ਚੈਕਿੰਗ ਕੀਤੀ ਗਈ¢ ਇਨ੍ਹਾਂ ਲਏ ਗਏ ਨਮੂਨਿਆਂ ਦੀ ਟੈਸਟਿੰਗ ਪੀ.ਏ.ਯੂ. ਲੁਧਿਆਣਾ ਵਿਖੇ ਸਥਿਤ ਬੀਜ ਨਿਰੀਖਣ ਲੈਬਾਰਟਰੀ ਵਿਚ ਕੀਤੀ ਜਾਵੇਗੀ¢ ਕਮੇਟੀ ਵਲੋਂ ਫੈਸਲਾ ਲਿਆ ਗਿਆ ਕਿ ਪਨਸੀਡ ਵਲੋਂ ਜਿਨ੍ਹਾਂ ਸਹਿਕਾਰੀ ਸਭਾਵਾਂ, ਖੇਤੀਬਾੜੀ ਵਿਭਾਗ ਦੇ ਦਫਤਰਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਬੀਜ ਸਪਲਾਈ ਕੀਤਾ ਗਿਆ ਹੈ ਉਸ ਦੀ ਸੈਂਪਲਿੰਗ ਅਤੇ ਚੈਕਿੰਗ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ¢ ਕਮੇਟੀ ਵਲੋਂ ਦੱਸਿਆ ਗਿਆ ਕਿ ਕਣਕ ਦੀ ਕਿਸਮ ਡੀ.ਬੀ.ਡਬਲਿਊੁ. 222 ਅਤੇ ਐਚ.ਡੀ. 3086 ਵਿਚ ਇਹ ਸਮੱਸਿਆ ਜ਼ਿਆਦਾ ਦੇਖਣ ਵਿੱਚ ਆਈ ਹੈ¢ ਕਮੇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੀ 697 ਏਕੜ 'ਚ ਬੀਜ ਉਗਣ ਸ਼ਕਤੀ ਘੱਟ ਹੋਣ ਬਾਰੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ¢ ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਚ ਵੀ 100 ਏਕੜ ਰਕਬੇ ਅਤੇ ਮਲੇਰਕੋਟਲਾ ਦੇ ਕੁੱਝ ਪਿੰਡਾਂ ਵਿਚ ਪਨਸੀਡ ਵਲੋਂ ਸਪਲਾਈ ਕੀਤੇ ਕਣਕ ਦੇ ਬੀਜ ਦੀ ਉਗਣ ਸ਼ਕਤੀ ਘੱਟ ਹੋਣ ਬਾਰੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ¢ ਉਨ੍ਹਾਂ ਦੱਸਿਆ ਕਿ ਬੀਜ ਦੀ ਉਗਣ ਸ਼ਕਤੀ 50 ਪ੍ਰਤੀਸ਼ਤ ਤੋਂ ਲੈ ਕੇ 90 ਪ੍ਰਤੀਸ਼ਤ ਤੱਕ ਪ੍ਰਭਾਵਿਤ ਹੋਈ ਹੈ¢ ਕਮੇਟੀ ਵਲੋਂ ਕਿਹਾ ਗਿਆ ਕਿ ਇਨ੍ਹਾਂ ਬੀਜ਼ ਦੀਆਂ ਕੀਸਮਾਂ ਦਾ ਸਟਾਕ ਜੋ ਪਨਸੀਡ ਦੇ ਗੋਦਾਮ ਵਿਚ ਪਿਆ ਹੈ ਉਸ ਦੇ ਨਮੂਨੇ ਲੈ ਕੇ ਅਤੇ ਜੋ ਗਾਰਡ ਨਮੂਨੇ ਲੋਬਾਰਟਰੀਆਂ ਵਿਚ ਬਚੇ ਪਏ ਹਨ, ਉਨ੍ਹਾਂ ਦੀ ਨਾਲ-ਨਾਲ ਟੈਸਟਿੰਗ ਲਈ ਭੇਜੇ ਜਾ ਰਹੇ ਹਨ¢ ਟੈਸਟਿੰਗ ਉਪਰੰਤ ਜਿਸ ਪੱਧਰ 'ਤੇ ਗਲਤੀ ਪਾਈ ਜਾਵੇਗੀ | ਉਨ੍ਹਾਂ ਅਧਿਕਾਰੀਆਂ ਜਾਂ ਡੀਲਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿਚ ਕਿਸਾਨਾਂ ਨੂੰ ਕੋਈ ਮਾੜਾ ਸੀਡ ਜਾਂ ਕੋਈ ਹੋਰ ਖੇਤੀਬਾੜੀ ਇਨਪੁੱਟ ਦੇਣ ਦੀ ਕੋਸ਼ਿਸ਼ ਨਾ ਕਰੇ¢ ਕਮੇਟੀ ਵਲੋਂ ਦੱਸਿਆ ਗਿਆ ਕਿ ਹਾਲ ਦੀ ਘੜੀ ਕਿਸਾਨਾਂ ਦੇ ਕਣਕ ਦੇ ਬੀਜ ਖਰਾਬ ਹੋਣ ਦੀ ਸੂਰਤ ਵਿਚ ਵਿਭਾਗ ਵਲੋਂ ਉਸ ਬੀਜ ਦੇ ਪੈਸੇ ਮੋੜੇ ਜਾ ਰਹੇ ਹਨ ਜਾਂ ਫਿਰ ਨਵਾਂ ਬੀਜ ਉਪਲੱਬਧ ਕਰਵਾਇਆ ਜਾ ਰਿਹਾ ਹੈ¢ ਇਸ ਪੜਤਾਲ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ.ਨਰਿੰਦਰ ਸਿੰਘ ਬੈਨੀਪਾਲ, ਪਾਮੇਟੀ ਦੇ ਡਾਇਰੈਕਟਰ ਡਾ. ਹਰਜੀਤ ਸਿੰਘ ਧਾਲੀਵਾਲ, ਡਾਇਰੈਕਟਰ ਸੀਡ ਪੀ.ਏ.ਯੂ. ਡਾ. ਰਜਿੰਦਰ ਸਿੰਘ, ਜੀ.ਐਮ. ਪਨਸੀਡ ਡਾ. ਜਗਤਾਰ ਸਿੰਘ ਮੱਲ੍ਹੀ ਅਤੇ ਰੀਜਨਲ ਸੀਡ ਸਰਟੀਫਿਕੇਸ਼ਨ ਅਫਸਰ ਡਾ. ਰਜਿੰਦਰ ਸਿੰਘ, ਚਰਨਜੀਤ ਸਿੰਘ ਕੈਂਥ ਸੀਡ ਟੈਸਟਿੰਗ ਅਫਸਰ ਅਤੇ ਹੋਰ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ |

ਗਊ ਹੱਤਿਆ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਵਲੋਂ ਜਗਰਾਉਂ ਪੁਲ 'ਤੇ ਧਰਨਾ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗਊ ਹੱਤਿਆ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਿਕਾਂ ਵਲੋਂ ਜਗਰਾਉਂ ਪੁਲ 'ਤੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਦੋ ਗਊਆਂ ਦੀ ਬੇਰਹਿਮੀ ਨਾਲ ...

ਪੂਰੀ ਖ਼ਬਰ »

ਫੈਕਟਰੀ 'ਚ ਲੱਗੀ ਅੱਗ ਬੁਝਾਉਣ ਦੌਰਾਨ ਫਾਇਰਮੈਨ ਝੁਲਸਿਆ

ਲੁਧਿਆਣਾ, 26 ਨਵੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਫੋਕਲ ਪੁਆਇੰਟ ਵਿਚ ਇਕ ਫੈਕਟਰੀ ਦੇ ਬੁਆਇਲਰ ਨੂੰ ਲੱਗੀ ਅੱਗ ਬੁਝਾਉਣ ਸਮੇਂ ਫਾਇਰ ਬਿ੍ਗੇਡ ਦੇ ਕਰਮਚਾਰੀ ਦਾ ਮੂੰਹ ਝੁਲਸ ਗਿਆ ਜਿਸਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਾਇਆ ਗਿਆ ਜਦਕਿ ਫੈਕਟਰੀ ਦੇ ਇਕ ਵਰਕਰ ਦੀ ਬਾਂਹ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਨੇ ਕੌਂਸਲਰ ਪ੍ਰੇਮ ਲਤਾ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਕ ਅਨੁਸਾਰ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਰਕੇ ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 89 ਦੀ ਕੌਂਸਲਰ ਪ੍ਰੇਮ ਲਤਾ ਨੂੰ 6 ਸਾਲ ਲਈ ...

ਪੂਰੀ ਖ਼ਬਰ »

ਕੱਪੜੇ 'ਤੇ ਜੀ.ਐੱਸ.ਟੀ. 12 ਤੋਂ 5 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ 1000 ਰੁਪਏ ਤੋਂ ਘੱਟ ਕੀਮਤ ਵਾਲੇ ਕੱਪੜਿਆਂ 'ਤੇ ਜੀ.ਐੱਸ.ਟੀ. ਦੀ ਦਰ 5 ਤੋਂ 12 ਫ਼ੀਸਦੀ ਕਰ ਦਿੱਤੀ ਗਈ ਹੈ,ਜਿਸ ਨੂੰ ਮੁੜ 12 ਤੋਂ 5 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਦੀ ਉੱਚ ਪੱਧਰੀ ਮੀਟਿੰਗ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਲੁਧਿਆਣਾ ਦੇ ਪਿ੍ੰਸੀਪਲ ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਦੁਆਰਾ ਸਨਮਾਨਿਤ

ਆਲਮਗੀਰ, 26 ਨਵੰਬਰ (ਜਰਨੈਲ ਸਿੰਘ ਪੱਟੀ)-ਮਿਲੇਨੀਅਮ ਵਰਲਡ ਸਕੂਲ ਰਣੀਆਂ ਲੁਧਿਆਣਾ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੂੰ ਮਹਾਂਮਾਰੀ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਸੰਕਲਪ ਨੂੰ ਉਤਸ਼ਾਹਿਤ ਅਤੇ ਪ੍ਰਮਾਣਿਤ ਕਰਨ ਲਈ ਉਨ੍ਹਾਂ ਨੂੰ ਗਲੋਬਲ ਪਲੈਜ ਕੈਂਪੇਨ ਆਫ ਵਰਲਡ ...

ਪੂਰੀ ਖ਼ਬਰ »

ਭਾਰਤੀ ਭੂਮੀ ਵਿਗਿਆਨ ਸੁਸਾਇਟੀ ਵਲੋਂ ਪੀ. ਏ. ਯੂ. ਦੀ ਵਿਦਿਆਰਥਣ ਦਾ ਸੋਨ ਤਗਮੇ ਨਾਲ ਸਨਮਾਨ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਪੱਛਮੀ ਬੰਗਾਲ ਵਿਚ ਵਿਰਸਾ ਭਾਰਤੀ ਕੇਂਦਰੀ ਯੂਨੀਵਰਸਿਟੀ ਦੇ ਖੇਤੀ ਸੰਸਥਾਨ ਵਲੋਂ 85ਵੀਂ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ ਜਿਸ ਦੌਰਾਨ ਭੂਮੀ ਵਿਗਿਆਨ ਦੀ ਭਾਰਤੀ ਸੁਸਾਇਟੀ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ...

ਪੂਰੀ ਖ਼ਬਰ »

ਆਟੋ ਰਿਕਸ਼ਾ ਚਾਲਕਾਂ ਦੇ ਜੁਰਮਾਨੇ ਮੁਆਫ਼ ਕਰਨ ਤੇ ਬੰਦ ਆਟੋ ਛੱਡਣ ਦਾ ਮਾਮਲਾ ਹਾਲ ਦੀ ਘੜੀ ਠੰਢੇ ਬਸਤੇ 'ਚ ਪਿਆ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ, ਪਰ ਐਲਾਨਾਂ ਨਾਲ ਲੋਕਾਂ ਨੂੰ ਲਾਭ ਮਿਲਣ ਦੀ ਬਜਾਏ ਨਿਰਾਸ਼ਾ ਝੱਲਣੀ ਪੈ ਰਹੀ ਹੈ | ਆਟੋ ਰਿਕਸ਼ਾ ਚਾਲਕਾਂ ਦੇ ਜ਼ੁਰਮਾਨੇ ਮੁਆਫ਼ ਕਰਨ ਤੇ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚ 2 ਨੌਜਵਾਨਾਂ ਵਲੋਂ ਖ਼ੁਦਕੁਸ਼ੀ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੋ ਨੌਜਵਾਨਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਮੁਹੱਲਾ ਗੋਬਿੰਦ ਨਗਰ ਇਲਾਕੇ ਵਿਚ ਰਹਿਣ ਵਾਲੇ 30 ਸਾਲਾ ਸੰਦੀਪ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਫ਼ਰਾਰ ਹੋਇਆ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਰਤਾ ਰਾਮ ਵਾਸੀ ਜੀਵਨ ਨਗਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 3 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਦੀ ਮੀਟਿੰਗ

ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਦੀ ਪ੍ਰਧਾਨ ਆਨੰਦ ਕਿਸ਼ੋਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸੰਗਠਨ ਦੇ ਸਮੂਹ ਮੈਂਬਰ ਸ਼ਾਮਿਲ ਹੋਏ | ਜਾਣਕਾਰੀ ਦਿੰਦਿਆਂ ਸ੍ਰੀ ਕਿਸ਼ੋਰ ਨੇ ਦੱਸਿਆ ਕਿ ਸਤਿਗੁਰੂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸੰਬੰਧੀ ਮੋਗਾ ਵਿਖੇ ਰੈਲੀ 14 ਦਸੰਬਰ ਨੂੰ -ਡਾ. ਚੀਮਾ

ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਗਠਨ ਨੂੰ 100 ਸਾਲ ਪੂਰੇ ਹੋਣ 'ਤੇ 14 ਦਸੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕਰਾਈ ਜਾ ਰਹੀ ਹੈ ਜਿਸ ਵਿਚ ਪੰਜਾਬ ਤੋਂ ਇਲਾਵਾ ਦੂਸਰੇ ਸੂਬਿਆਂ ਦੇ ਆਗੂ/ਵਰਕਰ ਵੀ ਭਾਰੀ ਗਿਣਤੀ 'ਚ ਸ਼ਾਮਿਲ ਹੋਣਗੇ | ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ 2 ਭਰਾ ਜ਼ਖ਼ਮੀ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਫਤਹਿਗੜ੍ਹ ਗੁੱਜਰਾਂ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਦੋ ਭਰਾ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਰਾਜਿੰਦਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਲੀਏਵਾਲ ਵਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਭਾਮੀਆਂ ਕਲਾਂ, 26 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਤੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਹਲਕੇ ਦੀ ਰਾਜਨੀਤੀ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਅਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ

ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ, ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵਿਜੀਲੈਂਸ ਵਿਭਾਗ ਵਿਰੁੱਧ ਤੀਜੇੇ ਦਿਨ ਵੀ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦੈ

ਲੁਧਿਆਣਾ, 26 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਵਾਤਾਵਰਨ ਦਾ ਦੂਸ਼ਿਤ ਹੋਣਾ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ-ਡਿੰਪੀ

ਲੁਧਿਆਣਾ, 26 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਤਾਜਪੁਰ ਰੋਡ ਸਥਿਤ ਫਿਸ਼ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਵਾਤਾਵਰਨ ਦਾ ਦੂਸ਼ਿਤ ਹੋਣਾ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ ਇਸ ...

ਪੂਰੀ ਖ਼ਬਰ »

94 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਕੰਮ ਦੀ ਸ਼ਿਮਲਾਪੁਰੀ ਵਲੋਂ ਸਾਂਝੇ ਤੌਰ 'ਤੇ ਸ਼ੁਰੂਆਤ

ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਸ਼ੇਰਪੁਰ ਚੌਕ ਵਿਖੇ ਅਪੋਲੋ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਸੜਕ ਦੇ ਨਿਰਮਾਣ ਦੀ ਇਲਾਕਾ ਨਿਵਾਸੀਆਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਡਿਪਟੀ ਮੇਅਰ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ...

ਪੂਰੀ ਖ਼ਬਰ »

ਭਲਕੇ ਕਬੱਡੀ ਟੂਰਨਾਮੈਂਟ ਦੌਰਾਨ ਲਾਭ ਹੀਰਾ ਲਾਵੇਗਾ ਖੁੱਲ੍ਹਾ ਅਖਾੜਾ

ਭਾਮੀਆਂ ਕਲਾਂ, 26 ਨਵੰਬਰ (ਜਤਿੰਦਰ ਭੰਬੀ)-ਚੰਡੀਗਡ੍ਹ ਰੋਡ 'ਤੇ ਸਥਿਤ ਕੁਲੀਆਵਾਲ ਦੀ ਗਰਾਊਾਡ ਵਿਖੇ 28 ਨਵੰਬਰ ਦਿਨ ਐਤਵਾਰ ਨੂੰ ਇਕ ਪਿੰਡ ਓਪਨ ਕਬੱਡੀ (ਤਿੰਨ ਖਿਡਾਰੀ ਬਾਹਰੋਂ) ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਰਸ਼ਪਾਲ ਸਿੰਘ ਪੀ.ਏ, ਇੰਦਰਪਾਲ ਸਿੰਘ ...

ਪੂਰੀ ਖ਼ਬਰ »

ਡਾਕਟਰ ਜਥੇਬੰਦੀ ਨੇ ਟਿਕਰੀ ਬਾਰਡਰ 'ਤੇ 150 ਕਿਸਾਨਾਂ ਨੂੰ ਕੰਨ ਮਸ਼ੀਨਾਂ ਲਗਾਈਆਂ

ਲੁਧਿਆਣਾ, 26 ਨਵੰਬਰ (ਸਲੇਮਪੁਰੀ)-26 ਨਵੰਬਰ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਇਕ ਸਾਲ ਪੂਰਾ ਹੋਣ 'ਤੇ ਇੰਡੀਅਨ ਡਾਕਟਰਜ਼ ਫ਼ਾਰ ਪੀਸ ਐਂਡ ਡਿਵੈਲਪਮੈਂਟ ਵਲੋਂ ਟੀਕਰੀ ਬਾਰਡਰ ਵਿਖੇ 28ਵਾਂ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜਾਂਚ ਕਰ ਕੇ ਘੱਟ ਸੁਣਨ ਵਾਲੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਆਤਮ ਨਗਰ ਯੂਥ ਵਿੰਗ ਦੇ ਮੋਹਿੰਦਰਪਾਲ ਬਣੇ ਪ੍ਰਧਾਨ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਮੁੱਖ ਦਫ਼ਤਰ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ 'ਆਪ' ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਨੌਜਵਾਨ ਆਗੂ ਮੋਹਿੰਦਰਪਾਲ ਸਿੰਘ ਨੂੰ ...

ਪੂਰੀ ਖ਼ਬਰ »

ਲਿਪ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਸੀਵੀਆ ਵਲੋਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਲੋਕ ਇਨਸਾਫ਼ ਪਾਰਟੀ ਵਲੋਂ 28 ਨਵੰਬਰ ਨੂੰ ਮਾਲਵਾ ਜ਼ੋਨ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਦਾ ਅੱਜ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਲੁਧਿਆਣਾ ਉਤਰੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਯੂਨੀਅਨ ਦੀ ਚੋਣ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜਿ੍ਹਆ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਸਹਿਕਾਰੀ ਯੂਨੀਅਨ (ਡੀ.ਸੀ.ਯੂ.) ਦੀਆਂ ਚੋਣਾਂ ਦਾ ਕੰਮ ਅੱਜ ਅਮਨਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ | ਡੀ.ਸੀ.ਯੂ. ਦੇ ਨਿਰਦੇਸ਼ਕਾਂ ਦੀ ਚੋਣ ਯੂਨੀਅਨ ਦੇ ਗਿੱਲ ਰੋਡ ਦਾਦਾ ਮੰਡੀ ਸਥਿਤ ਦਫ਼ਤਰ ਵਿਖੇ ਹੋਈ | ਡੀ.ਸੀ.ਯੂ. ਦੇ 8 ...

ਪੂਰੀ ਖ਼ਬਰ »

ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਕੌਮੀ ਮੀਤ ਪ੍ਰਧਾਨ ਬਣੇ

ਡਾਬਾ/ਲੁਹਾਰਾ, 26 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਲੁਧਿਆਣਾ, 26 ਨਵੰਬਰ (ਅਮਰੀਕ ਸਿੰਘ ਬੱਤਰਾ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਦੂਸਰੀ ਤੋਂ ਅੱਠਵੀਂ ਤੱਕ ਦੇ ਬੱਚਿਆਂ ਦੇ ਖੇਡ ਮੁਕਾਬਲੇ ਕਰਾਏ ਗਏ | ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਅਤੇ ਡਾਇਰੈਕਟਰ ਮਨਦੀਪ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕਰ ਰਹੀ ਹੈ ਗੁੰਮਰਾਹਕੁੰਨ ਵਾਅਦੇ -ਗਰੇਵਾਲ, ਸ਼ਿਵਾਲਿਕ

ਇਆਲੀ/ਥਰੀਕੇ, 26 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਅਗਾਮੀ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਚਾਹੇ ਅਜੇ ਚੋਣ ਕਮਿਸ਼ਨ ਵਲੋਂ ਕੋਈ ਤਰੀਕ ਨਿਸ਼ਚਿਤ ਨਹੀਂ ਕੀਤੀ ਗਈ, ਪਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵਲੋਂ ਆਪਣੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »

'ਰਾਸ਼ਟਰੀ ਦੁੱਧ ਦਿਵਸ' ਨੂੰ ਸਮਰਪਿਤ ਵੈਟਰਨਰੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-'ਰਾਸ਼ਟਰੀ ਦੁੱਧ ਦਿਵਸ' ਨੂੰ ਸਮਰਪਿਤ ਕਾਲਜ ਆਫ਼ ਡੇਅਰੀ ਸਾਇੰਸ ਤੇ ਤਕਨਾਲੌਜੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦਾ ਵਿਸ਼ਾ 'ਸਿਹਤਮੰਦ ਤੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਮਾਲਵਾ ਜ਼ੋਨ ਦੀ ਰੈਲੀ ਪੰਜਾਬ ਦੀ ਸਿਆਸਤ ਨੂੰ ਨਵੀਂ ਸੇਧ ਦੇਵੇਗੀ-ਬੈਂਸ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੀ 28 ਨਵੰਬਰ ਨੂੰ ਮਾਲਵਾ ਜ਼ੋਨ ਦੀ ਵਿਸ਼ਾਲ ਰੈਲੀ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਕੀਤੀ ਜਾ ਰਹੀ ਹੈ | ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੂਰਬੀ ਵਿਖੇ ਕਈ ਪਰਿਵਾਰ 'ਆਪ' ਵਿਚ ਸ਼ਾਮਿਲ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਵਿਚ ਵਾਰਡ ਨੰ 16 ਸੰਜੇ ਗਾਂਧੀ ਕਾਲੋਨੀ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿੰਨਾ ਨੂੰ ਹਲਕਾ ਇੰਚਾਰਜ ਭੋਲਾ ...

ਪੂਰੀ ਖ਼ਬਰ »

ਸ਼ੂਗਰ ਪੀੜਤਾਂ ਲਈ ਸੀ. ਐਮ. ਸੀ./ ਹਸਪਤਾਲ 'ਚ ਵਿਸ਼ੇਸ਼ ਵਿਭਾਗ ਖੁੱਲਿ੍ਹਆ

ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਸੀ.ਐਮ.ਸੀ. ਅਤੇ ਹਸਪਤਾਲ ਲੁਧਿਆਣਾ ਵਿਚ ਸ਼ੂਗਰ ਪੀੜਤਾਂ ਲਈ ਵਿਸ਼ੇਸ਼ ਵਿਭਾਗ ਖੋਲਿ੍ਹਆ ਗਿਆ ਹੈ ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਕੀਤਾ, ਜਦੋਂ ਕਿ ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਹਸਪਤਾਲ/ਕਾਲਜ ਦੀ ਪ੍ਰਬੰਧਕ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਦੇ ਇਲਾਕੇ ਅਰਬਨ ਅਸਟੇਟ ਵਿਚ ਇਕ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਤਰਨਜੀਤ ਕੌਰ ਵਾਸੀ ਅਰਬਨ ਸਟੇਟ ਦੀ ...

ਪੂਰੀ ਖ਼ਬਰ »

ਲੁਧਿਆਣਾ ਦੇ ਵੱਖ-ਵੱਖ ਕਾਲਜਾਂ 'ਚ ਭਾਰਤੀ ਸੰਵਿਧਾਨ ਦਿਵਸ ਮਨਾਇਆ

ਲੁਧਿਆਣਾ, 26 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਅਤੇ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਲੜਕੀਆ ਸਿਵਲ ਲਾਇਨਜ਼ ਵਿਖੇ ਅੱਜ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਵਿਦਿਆਰਥਣਾਂ ਨੇ ਭਾਰਤੀ ...

ਪੂਰੀ ਖ਼ਬਰ »

'ਆਪ' ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹੇ ਨੇ ਝੂਠੀਆਂ ਗਾਰੰਟੀਆਂ-ਮਹਿਤਾਬ ਬੰਟੀ

ਡਾਬਾ/ਲੁਹਾਰਾ, 26 ਨਵੰਬਰ (ਕੁਲਵੰਤ ਸਿੰਘ ਸੱਪਲ)-ਪੰਜਾਬ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਦੱਖਣੀ ਦੇ ਸਾਬਕਾ ਪ੍ਰਧਾਨ ਮਹਿਤਾਬ ਸਿੰਘ ਬੰਟੀ ਨੇ ਸਥਾਨਕ ਪਿੰਡ ਲੁਹਾਰਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX