ਤਾਜਾ ਖ਼ਬਰਾਂ


ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  26 minutes ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  39 minutes ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  53 minutes ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  56 minutes ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  about 1 hour ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  about 1 hour ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  about 1 hour ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਲੱਦਾਖ ਦੇ ਤੁਰਤੁਕ ਸੈਕਟਰ ’ਚ ਵੱਡਾ ਹਾਦਸਾ, ਫ਼ੌਜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਨਦੀ ’ਚ ਡਿੱਗਿਆ, 7 ਜਵਾਨਾਂ ਦੀ ਮੌਤ
. . .  about 1 hour ago
ਲੇਹ, 27 ਮਈ-ਲੱਦਾਖ ਦੇ ਤੁਰਤੁਕ ਸੈਕਟਰ 'ਚ ਇਕ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਵਾਨਾਂ ਨੂੰ ਰੈਸਕਿਊ ਦੇ ਲਈ ਹਵਾਈ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਿਕ ਫ਼ੌਜ ਦੀ ਗੱਡੀ ਦੇ ਸ਼ਯੋਦ ਨਹਿਰ 'ਚ ਡਿੱਗਣ ਕਾਰਨ ਇਹ ਹਾਦਸਾ ਹੋਇਆ।
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਰੇਲਵੇ ਟਰੈਕ ਕੀਤਾ ਜਾਮ
. . .  about 2 hours ago
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ...
ਅਦਾਲਤ ਨੇ ਵਿਜੈ ਸਿੰਗਲਾ ਅਤੇ ਉਸ ਦੇ ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ 'ਤੇ
. . .  about 1 hour ago
ਐੱਸ.ਏ.ਐੱਸ.ਨਗਰ, 27 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓ.ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ...
ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ. ਰੋਡ ਵਿਖੇ ਵਾਹਨਾਂ ਦੀ ਕੀਤੀ ਜਾਂਚ
. . .  about 2 hours ago
ਅੰਮ੍ਰਿਤਸਰ, 27 ਮਈ (ਸੁਰਿੰਦਰਪਾਲ ਸਿੰਘ ਵਰਪਾਲ )-ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਅੰਮ੍ਰਿਤਸਰ 'ਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨ੍ਹਾਂ ਨੇ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ਅਤੇ ਵੱਲਾ ਬਾਈਪਾਸ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਤਲਵੰਡੀ ਸਾਬੋ/ ਸੀਂਗੋ ਮੰਡੀ, 27 ਮਈ (ਲਖਵਿੰਦਰ ਸ਼ਰਮਾ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਪਰਮਜੀਤ ਸਿੰਘ (57) ਪੁੱਤਰ ਸੁਖਦੇਵ ਸਿੰਘ ਨੇ ਕਰਜ਼ੇ ਦੀ ਪ੍ਰੇਸ਼ਾਨੀ ਤੇ ਚੱਲਦਿਆਂ ਆਪਣੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਬਾਰੇ ਉਸ ਨੇ ਆਪਣੇ...
ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਦਾਲਤ ਵਿਚ ਪੇਸ਼
. . .  about 3 hours ago
ਐੱਸ. ਏ. ਐੱਸ .ਨਗਰ, 27 ਮਈ (ਜਸਬੀਰ ਸਿੰਘ ਜੱਸੀ) - ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਵਿਚ ਲਿਆਂਦਾ ਗਿਆ ਹੈ,...
ਕਰੂਜ਼ ਮਾਮਲੇ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਬਿਆਨ
. . .  about 3 hours ago
ਮੁੰਬਈ, 27 ਮਈ - ਕਰੂਜ਼ ਮਾਮਲੇ 'ਤੇ ਮੁੰਬਈ ਡਰੱਗਜ਼ 'ਤੇ ਐਨ.ਸੀ.ਬੀ. ਦੇ ਮੁਖੀ ਐਸ.ਐਨ. ਦਾ ਕਹਿਣਾ ਹੈ ਕਿ ਸਾਰੀਆਂ ਜਾਂਚਾਂ ਦੇ ਸਿੱਟੇ 'ਤੇ, ਅਸੀਂ ਇਸ ਨਤੀਜੇ 'ਤੇ ...
ਹਰਪਾਲ ਸਿੰਘ ਚੀਮਾ ਨੇ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
. . .  about 3 hours ago
ਚੰਡੀਗੜ੍ਹ, 27 ਮਈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਿਲਕਫੈੱਡ 'ਚ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਵਧਾਈ ਵੀ ਦਿੱਤੀ।
ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ ਦੀ ਪੁਲਿਸ ਨੇ ਸਾਢੇ 27 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਪੰਜ ਕਿੱਲੋ ਹੈਰੋਇਨ ਬਰਾਮਦ...
ਫ਼ਾਜ਼ਿਲਕਾ: ਬੀ.ਐੱਸ.ਐੱਫ਼. ਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 4 hours ago
ਫ਼ਾਜ਼ਿਲਕਾ, 27 ਮਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ 'ਚ ਇਕ ਬੀ.ਐੱਸ.ਐੱਫ. ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਵਾਨ ਦੇ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਲੱਗੀ...
ਓ.ਪੀ. ਚੌਟਾਲਾ ਨੂੰ ਹੋਈ 4 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 27 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ.ਪੀ. ਚੌਟਾਲਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਓ.ਪੀ. ਚੌਟਾਲਾ ਨੂੰ 50 ਲੱਖ ਰੁਪਏ ਦਾ ਜੁਰਮਾਨਾ...
ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਡਰੱਗ ਕੇਸ 'ਚ ਮਿਲੀ ਰਾਹਤ
. . .  about 5 hours ago
ਨਵੀਂ ਦਿੱਲੀ, 27 ਮਈ-ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਡਰੱਗ ਕੇਸ ਤੋਂ ਛੁਟਕਾਰਾ ਮਿਲ ਗਿਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਯਾਨੀ ਐੱਨ.ਸੀ.ਬੀ. ਨੇ ਆਰੀਅਨ ਖ਼ਾਨ ਨੂੰ ਡਰੱਗ ਕੇਸ ਮਾਮਲੇ 'ਚ ਕਲੀਨ ਚਿੱਟ ਦੇ ਦਿੱਤੀ ਹੈ।
ਮੈਡੀਕਲ ਸਟੋਰ ਦੀ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ 6 ਲੱਖ 50 ਹਜ਼ਾਰ ਦੀ ਨਕਦੀ ਬਰਾਮਦ
. . .  about 5 hours ago
ਲੋਪੋਕੇ, 27 ਮਈ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਮੈਡੀਕਲ ਸਟੋਰ 'ਚ ਡਰੱਗ ਕੰਟਰੋਲ ਅਫ਼ਸਰ ਅਤੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਲੱਖਾਂ ਦੀ ਨਕਦੀ ਫੜ੍ਹੇ ਜਾਣ ਦੀ ਖ਼ਬਰ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸੀਚੇਵਾਲ
. . .  about 5 hours ago
ਲੋਹੀਆਂ ਖਾਸ, 27 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਵਿਖੇ ਸ੍ਰੀਮਾਨ ਸੰਤ ਅਵਤਾਰ ਸਿੰਘ ਜੀ ਨਿਰਮਲ ਕੁਟੀਆ ਸੀਚੇਵਾਲ ਵਾਲਿਆਂ ਦੀ ਮਨਾਈ ਜਾ ਰਹੀ 34ਵੀਂ ਸਾਲਾਨਾ ਬਰਸੀ ਮੌਕੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ....
ਕੈਬਨਿਟ ਮੰਤਰੀ ਵਲੋਂ ਲੋਕ ਨਿਰਮਾਣ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਕੀਤਾ ਗਿਆ ਅਚਾਨਕ ਨਿਰੀਖਣ
. . .  about 6 hours ago
ਚੰਡੀਗੜ੍ਹ, 27 ਮਈ- ਸੈਕਟਰ 17 ਚੰਡੀਗੜ੍ਹ ਵਿਖੇ ਲੋਕ ਨਿਰਮਾਣ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਟਾਫ਼ ਨਾਲ ਦਫ਼ਤਰ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ...
ਆਉਣ ਵਾਲੇ ਸਮੇਂ ਵਿਚ ਭਾਰਤ ਡਰੋਨ ਹੱਬ ਬਣੇਗਾ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 27 ਮਈ - 2- ਦਿਨਾ ਭਾਰਤ ਡਰੋਨ ਮਹੋਤਸਵ 2022 ਵਿਚ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਮੈਂ ਡਰੋਨ ਦੀ ਮਦਦ ਨਾਲ ਦੇਸ਼ ਭਰ ਵਿਚ ਵਿਕਾਸ ਕਾਰਜਾਂ ਦਾ ਅਚਨਚੇਤ...
ਨਜਾਇਜ਼ ਮਾਈਨਿੰਗ 'ਤੇ ਮਾਨ ਸਰਕਾਰ ਦਾ ਵੱਡਾ ਹਮਲਾ
. . .  about 7 hours ago
ਚੰਡੀਗੜ੍ਹ, 27 ਮਈ - ਨਜਾਇਜ਼ ਮਾਈਨਿੰਗ 'ਤੇ ਮਾਨ ਸਰਕਾਰ ਦਾ ਵੱਡਾ ਹਮਲਾ ਦੇਖਣ ਨੂੰ ਮਿਲਿਆ ਹੈ | ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਵਲੋਂ ਸ਼ਿਕੰਜਾ ਕੱਸਿਆ ...
ਮੀਟਰ ਰੀਡਰ ਮੁਅੱਤਲ, ਰਿਸ਼ਵਤ ਲੈਣ ਦਾ ਵੀਡੀਓ ਹੋਇਆ ਸੀ ਵਾਇਰਲ
. . .  about 7 hours ago
ਚੰਡੀਗੜ੍ਹ, 27 ਮਈ - ਮਾਨ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ ਲੈਂਦੀ ਹੋਈ ਨਜ਼ਰ ਆ ਰਹੀ ਹੈ | ਮੋਗਾ ਵਿਚ ਮੀਟਰ ਰੀਡਰ ਮੁਅੱਤਲ ਕੀਤਾ ਗਿਆ ਹੈ | ਮੀਟਰ ਰੀਡਰ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਖੰਨਾ / ਸਮਰਾਲਾ

ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ, ਪਾਵਰਕਾਮ ਅਤੇ ਟਰਾਂਸਕੋ ਵਿਰੁੱਧ ਰੈਲੀ ਕਰ ਕੇ ਅਰਥੀ ਸਾੜੀ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ,ਐੱਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ, ਸਾਂਝਾ ਫੋਰਮ ਅਤੇ ਪੀ ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ (ਚਾਹਲ), ਪੀ.ਐੱਸ.ਈ. ਬੀ .ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਪਾਵਰਕਾਮ/ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੇ ਸੱਦੇ ਤੇ ਸਰਕਲ ਖੰਨਾ ਦੇ ਗੇਟ ਅੱਗੇ ਬਿਜਲੀ ਕਾਮਿਆਂ ਨੇ ਸਾਂਝੇ ਰੂਪ ਵਿਚ ਪੰਜਾਬ ਸਰਕਾਰ, ਪਾਵਰਕਾਮ ਅਤੇ ਟ੍ਰਾਂਸਕੋ ਖ਼ਿਲਾਫ਼ ਵਿਸ਼ਾਲ ਗੇਟ ਰੈਲੀ ਕੀਤੀ ਅਤੇ ਅਰਥੀ ਵੀ ਸਾੜੀ ਗਈ | ਰੈਲੀ 'ਚ ਮਜ਼ਦੂਰ ਯੂਨੀਅਨ ਖੰਨਾ ਦੇ ਆਗੂ ਵੀ ਸਹਿਯੋਗ ਦੇਣ ਲਈ ਸ਼ਾਮਿਲ ਹੋਏ | ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਸਾਥੀਆਂ ਵਲੋਂ ਮੰਗ ਕੀਤੀ ਗਈ ਕਿ 1-12-2011 ਤੋਂ ਬਿਜਲੀ ਮੁਲਾਜ਼ਮਾਂ ਦੇ ਪੇਅ ਬੈਂਡ ਦਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਫ਼ਰਕ ਕਾਇਮ ਰੱਖਦੇ ਹੋਏ ਵਾਧਾ ਕੀਤਾ ਜਾਵੇ, ਪਟਿਆਲਾ ਸਰਕਲ ਤੋਂ ਡਿਸਮਿਸ ਕੀਤੇ ਸਾਥੀਆਂ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ ਅਤੇ 33% ਪੈਨਸ਼ਨ ਕਟੌਤੀ ਦਾ ਫ਼ੈਸਲਾ ਵਾਪਸ ਲਿਆ ਜਾਵੇ | ਅੱਜ ਦੀ ਅਰਥੀ ਫੂਕ ਰੈਲੀ ਕਰਦੇ ਹੋਏ ਕਰਤਾਰ ਚੰਦ, ਸੁਖਵੀਰ ਸਿੰਘ, ਜਗਦੇਵ ਸਿੰਘ, ਸੁਖਵਿੰਦਰ ਸਿੰਘ (ਰਾਜੂ), ਹਰਜਿੰਦਰ ਸਿੰਘ, ਕੁਲਵੰਤ ਸਿੰਘ, ਭਰਪੂਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਹਰਦੇਵ ਸਿੰਘ, ਗੁਰਦੀਪ ਸਿੰਘ, ਜਸਵੰਤ ਸਿੰਘ, ਨਵਜੋਤ, ਗੁਰਚਰਨ ਸਿੰਘ, ਮਦਨ ਸਿੰਘ, ਬਹਾਦਰ ਸਿੰਘ, ਮੱਖਣ ਸਿੰਘ, ਜਸਵੀਰ ਸਿੰਘ, ਅਜੇ ਕੁਮਾਰ, ਗੁਰਪਿੰਦਰ ਸਿੰਘ (ਰਾਜੂ), ਮਨੀ ਰਾਮ ਮਜ਼ਦੂਰ ਯੂਨੀਅਨ ਖੰਨਾ ਦੇ ਆਗੂ ਮਲਕੀਤ ਸਿੰਘ ਆਦਿ ਹਾਜ਼ਰ ਸਨ¢

ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਦੇ ਖ਼ਿਲਾਫ਼ ਜਥੇਬੰਦੀਆਂ ਵਲੋਂ ਸਾਂਝੀ ਅਰਥੀ ਫੂਕ ਰੈਲੀ

ਦੋਰਾਹਾ, 26 ਨਵੰਬਰ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਦੋਰਾਹਾ ਦੇ ਕਾਮਿਆਂ ਨੇ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਸਮੂਹਿਕ ਛੁੱਟੀ ਭਰ ਕੇ ਗਏ ਕਾਮਿਆਂ ਨਾਲ ਇੱਕਜੁੱਟਤਾ ਪ੍ਰਗਟ ਕਰਦੇ ਹੋਏ ਸਮੂਹ ਜਥੇਬੰਦੀਆਂ ਦੇ ਕਾਮਿਆਂ ਨੂੰ ਸ਼ਾਮਿਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰਾ ਅਤੇ ਚੰਡੀਗੜ੍ਹ-ਲੁਧਿਆਣਾ ਮਾਰਗ ਕੀਤਾ ਜਾਮ

ਸਮਰਾਲਾ, 26 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪਾਵਰਕਾਮ ਦੀਆਂ ਸਮੁੱਚੀਆਂ ਜਥੇਬੰਦੀਆਂ ਵਲੋਂ ਸਮੂਹਿਕ ਛੁੱਟੀ ਦੇ ਕੀਤੇ ਜਾ ਰਹੇ ਸੰਘਰਸ਼ ਨੂੰ ਜਾਰੀ ਰੱਖਦਿਆਂ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਗਰਿੱਡ ਸਬ ਸਟੇਸ਼ਨ ਵਲੋਂ ਇੰਨਡੋਰ ਸ਼ਿਕਾਇਤ ਘਰ ...

ਪੂਰੀ ਖ਼ਬਰ »

ਮਲੌਦ 'ਚ ਆਸ਼ਾ ਵਰਕਰਾਂ ਦਾ ਧਰਨਾ ਜਾਰੀ

ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)-ਪਿਛਲੇ ਕਈ ਸਾਲਾਂ ਤੋਂ ਬਹੁਤ ਘੱਟ ਮਿਹਨਤਾਨੇ ਤੇ ਸੇਵਾਵਾਂ ਦੇ ਰਹੀਆਂ ਆਸ਼ਾ ਵਰਕਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਪੂਰੇ ਪੰਜਾਬ 'ਚ ਧਰਨੇ ਲਗਾਏ ਗਏ ਹਨ | ਪਿਛਲੇ ਦਸ ਦਿਨ ਤੋਂ ਸਰਕਾਰੀ ਹਸਪਤਾਲ ਮਲੌਦ ਵਿਚ ਵੀ ...

ਪੂਰੀ ਖ਼ਬਰ »

ਗੈਰ-ਪੰਜਾਬੀ ਭਰਤੀ ਘੋਟਾਲਾ ਦੇ ਭਿ੍ਸ਼ਟਾਚਾਰ ਦੀ ਉੱਚ ਪੱਧਰੀ ਪੜਤਾਲ ਹੋਵੇ

ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਰਾਏਕੋਟ ਵਿਖੇ ਵਿਸ਼ਾਲ ਇਕੱਠ ਕਰਕੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਸਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਵਿਸ਼ੇਸ਼ ਸਨਮਾਨ ਕੀਤਾ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਸੰਵਿਧਾਨ ਦੀ ਮਰਿਆਦਾ ਨੂੰ ਕਾਇਮ ਰੱਖਣ ਹੰਬਲਾ ਮਾਰੀਏ-ਟਿੱਲੂ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਸੁਖਵੰਤ ਸਿੰਘ ਟਿੱਲੂ ਨੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਖੰਨਾ ਸ਼ਹਿਰ ਵਾਸੀਆਂ ਨੂੰ ਤੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈ ਦਿੱਤੀ ਤੇ ਸੰਵਿਧਾਨ ਦੇ ਰਚੇਤਾ ਡਾਕਟਰ ਬੀ. ਆਰ. ਅੰਬੇਡਕਰ ਨੂੰ ਪ੍ਰਣਾਮ ਕੀਤਾ | ਉਨ੍ਹਾਂ ਨੇ ਦੇਸ਼ ...

ਪੂਰੀ ਖ਼ਬਰ »

ਤਿੰਨੇ ਕਾਨੂੰਨ ਰੱਦ ਕਰਵਾਏ ਬਿਨਾਂ ਬੀਕੇਯੂ ਏਕਤਾ ਸਿੱਧੂਪੁਰ ਬਾਰਡਰਾਂ ਤੋਂ ਵਾਪਸ ਨਹੀਂ ਪਰਤੇਗੀ-ਡੱਲੇਵਾਲ

ਸਮਰਾਲਾ, 26 ਨਵੰਬਰ (ਕੁਲਵਿੰਦਰ ਸਿੰਘ)-ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ 9 ਮੈਂਬਰੀ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪੈੱ੍ਰਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਸੀਂ ਮੁੱਢ ਤੋਂ ਹੀ ...

ਪੂਰੀ ਖ਼ਬਰ »

ਪੰਧੇਰ ਖੇੜੀ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਦੋਵਾਂ ਸਰਕਲਾਂ ਦੀ ਮੀਟਿੰਗ ਅੱਜ

ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਮਲੌਦ ਦੇ ਸਰਪ੍ਰਸਤ ਅਤੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਦੱਸਿਆ ਕਿ ਸਰਕਲ ਮਲੌਦ ਸ਼ਹਿਰੀ ਅਤੇ ਦਿਹਾਤੀ ਦੇ ਸਮੁੱਚੇ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ...

ਪੂਰੀ ਖ਼ਬਰ »

ਦੋਰਾਹਾ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਸਾਬਕਾ ਕੌਂਸਲਰ ਖ਼ਿਲਾਫ਼ ਕੀਤਾ ਰੋਸ ਮਾਰਚ

ਦੋਰਾਹਾ, 26 ਨਵੰਬਰ (ਮਨਜੀਤ ਸਿੰਘ ਗਿੱਲ)-ਪਿਛਲੇ ਦਿਨਾਂ ਤੋਂ ਸਾਬਕਾ ਕਾਂਗਰਸੀ ਕੌਂਸਲਰ ਤੇ ਸਫ਼ਾਈ ਸੇਵਕਾਂ ਖ਼ਿਲਾਫ਼ ਚੱਲਿਆ ਆ ਰਿਹਾ ਵਿਵਾਦ ਭਖਦਾ ਜਾ ਰਿਹਾ ਹੈ ਅਤੇ ਅੱਜ ਸਫ਼ਾਈ ਸੇਵਕਾਂ ਨੇ ਦੋਰਾਹਾ ਦੇ ਮੁੱਖ ਬਾਜ਼ਾਰ ਵਿਚ ਰੋਸ ਮਾਰਚ ਕੀਤਾ | ਬਾਅਦ ਵਿਚ ਵੱਡੀ ...

ਪੂਰੀ ਖ਼ਬਰ »

ਪਤੀ ਅਤੇ ਸੱਸ ਖ਼ਿਲਾਫ਼ ਨੂੰ ਹ ਨੂੰ ਘੱਟ ਦਾਜ ਲਿਆਉਣ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ

ਬੀਜਾ, 26 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਸੰਦੀਪ ਕੌਰ ਪਤਨੀ ਹਾਕਮ ਸਿੰਘ ਵਾਸੀ ਪਿੰਡ ਕੋਟ ਸੇਖੋਂ ਥਾਣਾ ਸਦਰ ਖੰਨਾ ਹਾਲ ਵਾਸੀ ਗਲੀ ਨੰਬਰ ਚਾਰ ਸਮਾਧੀ ਰੋਡ ਖੰਨਾ ਨੇ ਇਕ ਦਰਖਾਸਤ ਮਿਤੀ 3 ਸਤੰਬਰ 2021 ਨੂੰ ਬਰਿਖ਼ਲਾਫ਼ ਬਲਜੀਤ ਕੌਰ ਪਤਨੀ ਮਹਿੰਦਰ ਸਿੰਘ, ਹਾਕਮ ਸਿੰਘ ...

ਪੂਰੀ ਖ਼ਬਰ »

ਗੁੱਜਰਵਾਲ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ

ਜੋਧਾਂ, 26 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਪਿੰਡ ਗੁੱਜਰਵਾਲ ਤੋਂ ਸਾਬਕਾ ਸਰਪੰਚ ਜਸਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਜਥਾ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਕਿਸਾਨ ਅੰਦੋਲਨ ਦਾ ਇੱਕ ਵਰ੍ਹਾ ਪੂਰਾ ਹੋਣ 'ਤੇ ਦਿੱਲੀ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਇਨਾਮ ਵੰਡ ਸਮਾਗਮ

ਬੀਜਾ, 26 ਨਵੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਗੁਰੂ ਹਰਿਗੋਬਿੰਦ ਸਾਹਿਬ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਇਕ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਵੱਖ-ਵੱਖ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ

ਖੰਨਾ, 26 ਨਵੰਬਰ (ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਉਪਰੰਤ ਡਾ. ਈਸ਼ਵਰ ਸਿੰਘ ਯਾਦਗਾਰੀ ਹਾਲ ਵਿਖੇ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਮਾਛੀਵਾੜਾ ਸਾਹਿਬ, 26 ਨਵੰਬਰ (ਸੁਖਵੰਤ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਬਲਾਕ (ਮਾਛੀਵਾੜਾ ਸਾਹਿਬ-2) ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਤਰਖਾਣਾਂ-1 ਵਿਖੇ ਬੀ. ਪੀ. ਈ. ਓ. ਇੰਦੂ ਸੂਦ ਦੀ ਅਗਵਾਈ ਵਿਚ ਹੋਏ, ਜਿਸ ਵਿਚ ...

ਪੂਰੀ ਖ਼ਬਰ »

ਪੁਨੀਤਾ ਸੰਧੂ ਵਲੋਂ 3 ਪਿੰਡਾਂ 'ਚ ਸੜਕਾਂ ਦੇ ਉਦਘਾਟਨ

ਅਹਿਮਦਗੜ੍ਹ, 26 ਨਵੰਬਰ (ਪੁਰੀ)-ਵਿਧਾਨ ਸਭਾ ਹਲਕਾ ਦਾਖਾ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦੀ ਧਰਮ ਪਤਨੀ ਪੁਨੀਤ ਸੰਧੂ ਵਲੋਂ ਲਾਗਲੇ ਤਿੰਨ ਪਿੰਡਾਂ ਵਿੱਚ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ | ਜਿਸ ਮੌਕੇ ਉਨ੍ਹਾਂ ਪਿੰਡ ਛਪਾਰ ਵਿਖੇ ...

ਪੂਰੀ ਖ਼ਬਰ »

ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਭਾਰਤ ਦਾ 75ਵਾਂ ਰਾਸ਼ਟਰੀ ਸੰਵਿਧਾਨ ਦਿਵਸ 26 ਨਵੰਬਰ 2021 ਨੂੰ ਐਨ.ਡੀ.ਐਲ. ਆਈ ਕਲੱਬ ਦੇ ਏ.ਐੱਸ.ਜੀ.ਆਈ. ਯੂਨਿਟ ਵਲੋਂ ਮਨਾਇਆ ਗਿਆ¢ ਕਾਲਜ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾਣਗੇ-ਦਿਨੇਸ਼ ਕੁਮਾਰ, ਖੰਗੂੜਾ

ਰਾੜਾ ਸਾਹਿਬ, 26 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਸਾਂਝਾ ਫ਼ਰੰਟ ਅਤੇ ਯੂ. ਟੀ. ਮੁਲਾਜ਼ਮ ਅਣਰਿਵਾਇਜਡ ਤੇ ਪਾਰਸ਼ਲੀ ਰਿਵਾਇਜ਼ਡ ਵਲੋੋਂ 2011 ਦੀ ਟੁੱਟੀ ਪੇ ਪੇਰਟੀ ਬਹਾਲ ਕਰਵਾਉਣ ਲਈ ਖਰੜ ਵਿਚ (24 ਨਵੰਬਰ ਨੂੰ) ਇੱਕ ...

ਪੂਰੀ ਖ਼ਬਰ »

ਅੱਖਾਂ ਦੇ ਮੋਤੀਆ ਨੂੰ ਮੁਕਤ ਕਰਨ ਦੀ ਮੁਹਿੰਮ ਸ਼ੁਰੂ

ਮਾਛੀਵਾੜਾ ਸਾਹਿਬ, 26 ਨਵੰਬਰ (ਮਨੋਜ ਕੁਮਾਰ)-ਸੀਨੀਅਰ ਮੈਡੀਕਲ ਅਫ਼ਸਰ ਮਾਛੀਵਾੜਾ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਪੰਜਾਬ ਵਿਚ ਅੱਖਾਂ ਦੇ ਮੋਤੀਆ ਨੂੰ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਐੱਸ. ਐਮ. ਓ. ਡਾ. ਜਸਪ੍ਰੀਤ ...

ਪੂਰੀ ਖ਼ਬਰ »

ਸਮਰਾਲਾ ਦੇ ਸਿਵਲ ਹਸਪਤਾਲ 'ਚ ਮੋਤੀਆ ਪੰਜਾਬ ਮੁਹਿੰਮ ਆਰੰਭ

ਸਮਰਾਲਾ, 26 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਿਵਲ ਹਸਪਤਾਲ ਦੀ ਟੀਮ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਮੁੱਖ ਮੰਤਰੀ ਪੰਜਾਬ ਦੀ ਮੋਤੀਆ ਮੁਕਤ ਮੁਹਿੰਮ ਆਰੰਭ ਕੀਤੀ ਗਈ ਹੈ, ਜੋ ਕਿ ਲਗਭਗ ਇਕ ਮਹੀਨੇ ਚੱਲੇਗੀ ¢ ਸਥਾਨਕ ...

ਪੂਰੀ ਖ਼ਬਰ »

ਲਹਿਰਾ ਵਿਖੇ ਮੁਫ਼ਤ ਆਪ੍ਰੇਸ਼ਨ ਕੈਂਪ ਸਮੇਂ 225 ਮਰੀਜ਼ਾਂ ਨੇ ਲਾਹਾ ਲਿਆ

ਡੇਹਲੋਂ, 26 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ ਦੇ ਸਹਿਯੋਗ ਨਾਲ ਜਗਦੀਸ਼ ਸਿੰਘ ਖੰਗੂੜਾ ਵਲੋਂ ਆਪਣੀ ਮਾਤਾ ਨਰੈਣ ਕੌਰ ਖੰਗੂੜਾ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਡੇਹਲੋਂ ਵਿਖੇ ਇਨਾਮ ਵੰਡ ਸਮਾਗਮ

ਡੇਹਲੋਂ, 26 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ 19ਵਾਂ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਬਲਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਪੜ੍ਹਾਈ, ਖੇਡਾਂ ਅਤੇ ਵੱਖ-ਵੱਖ ਵੰਨਗੀਆਂ ਦੇ ਅੱਵਲ ...

ਪੂਰੀ ਖ਼ਬਰ »

ਰਾਜੇਵਾਲ ਦੇ ਕਬੱਡੀ ਕੱਪ ਦੇ ਵੱਡੇ ਬੋਰਡ ਲਗਾਏ

ਜੌੜੇਪੁਲ ਜਰਗ/ਈਸੜੂ, 26 ਨਵੰਬਰ (ਪਾਲਾ ਰਾਜੇਵਾਲੀਆ/ਬਲਵਿੰਦਰ ਸਿੰਘ)-ਭਗਤ ਪੂਰਨ ਸਿੰਘ (ਬਾਨੀ ਪਿੰਗਲਵਾੜਾ ਅੰਮਿ੍ਤਸਰ) ਦੇ ਜੱਦੀ ਪਿੰਡ ਰਾਜੇਵਾਲ ਵਿਖੇ ਉਨ੍ਹਾਂ ਦੀ ਯਾਦ ਵਿਚ 30 ਨਵੰਬਰ ਨੂੰ ਹੋ ਰਹੇ ਕਬੱਡੀ ਕੱਪ ਸੰਬੰਧੀ ਅੱਜ ਖੇਡ ਗਰਾਊਾਡ ਰਾਜੇਵਾਲ ਪ੍ਰਬੰਧਕਾਂ ਦੀ ...

ਪੂਰੀ ਖ਼ਬਰ »

ਕੱਚੇ ਤੇ ਆਊਟ ਸੋਰਸ ਮੁਲਾਜ਼ਮਾਂ ਨੇ ਚੰਨੀ ਦੇ ਸਪੁੱਤਰ ਨੂੰ ਦਿੱਤਾ ਮੰਗ ਪੱਤਰ

ਪਾਇਲ, 26 ਨਵੰਬਰ (ਰਾਜਿੰਦਰ ਸਿੰਘ)-ਮਾਰਕੀਟ ਕਮੇਟੀ ਦੋਰਾਹਾ ਤੇ ਸਮੂਹ ਮਾਰਕੀਟ ਕਮੇਟੀਆਂ ਲੁਧਿਆਣਾ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਚਰਨ ਸਿੰਘ ਗੈਰੀ ਪਾਇਲ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਨੂੰ ...

ਪੂਰੀ ਖ਼ਬਰ »

ਮਾਲਵਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਵਲੋਂ ਡਾ. ਕਾਲੀਆ ਅਤੇ ਜਤਿੰਦਰ ਬੇਰ ਕਲਾਂ ਦਾ ਸਨਮਾਨ

ਮਲੌਦ, 26 ਨਵੰਬਰ (ਸਹਾਰਨ ਮਾਜਰਾ)-ਮਾਲਵਾ ਸੋਸ਼ਲ ਐਂਡ ਵੈੱਲਫੇਅਰ ਕਲੱਬ ਮਲੌਦ ਦੇ ਮੀਤ ਪ੍ਰਧਾਨ ਅਤੇ ਕਲੱਬ ਨੂੰ ਹਮੇਸ਼ਾ ਉਸਾਰੂ ਸੇਧ ਦੇਣ ਵਾਲੇ ਡਾ. ਕਰਨੈਲ ਸਿੰਘ ਕਾਲੀਆ ਅਤੇ ਜਤਿੰਦਰ ਪਾਲ ਸ਼ਰਮਾ ਬੇਰ ਕਲਾਂ ਦਾ ਸਮੂਹ ਕਲੱਬ ਮੈਂਬਰਾਂ ਵਲੋਂ ਸਮਾਜ ਵਿਚ ਚੇਤੰਨ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ

ਰਾੜਾ ਸਾਹਿਬ, 26 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਸੰਵਿਧਾਨ ਦੀ 72ਵੀਂ ਵਰ੍ਹੇਗੰਢ ਮਨਾਈ ਗਈ | ਇਸ ਸੰਬੰਧੀ ਸਕੂਲ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਟਾੱਕ ਸ਼ੋਅ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਖੰਨਾ ਦੇ ਐੱਸ.ਐੱਮ.ਓ. ਡਾ. ਸਤਪਾਲ ਵਲੋਂ ਮੋਤੀਆ ਮੁਕਤ ਮੁਹਿੰਮ ਦੀ ਸ਼ੁਰੂਆਤ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ.ਐੱਮ.ਓ ਡਾ. ਸਤਪਾਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕਰਵਾਏ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ | ਉਨ੍ਹਾਂ ਦਸਿਆ ਕਿ 26 ਨਵੰਬਰ ਤੋਂ 10 ਤੱਕ ਸਿਵਲ ਹਸਪਤਾਲ ਖੰਨਾ ਵਿਖੇ ਚਿੱਟੇ ਮੋਤੀਏ ...

ਪੂਰੀ ਖ਼ਬਰ »

ਰੋੜੀਆ ਤੋਂ ਕਿਸਾਨ ਸੰਘਰਸ਼ ਲਈ ਜਥਾ ਰਵਾਨਾ

ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)-ਕਿਸਾਨੀ ਅੰਦੋਲਨ ਦੀ ਵਰੇ੍ਹਗੰਢ ਪ੍ਰਦਰਸ਼ਨ ਵਿਚ ਹਿੱਸਾ ਲੈਣ ਅਤੇ ਅੰਦੋਲਨ ਪ੍ਰਤੀ ਇੱਕਜੁੱਟਤਾ ਪ੍ਰਗਟਾਉਣ ਲਈ ਕਿਸਾਨ ਆਗੂ ਕੁਲਦੀਪ ਸਿੰਘ ਸੋਮਲ ਅਤੇ ਮਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਰੋੜੀਆਂ ਤੋਂ ਕਿਸਾਨਾਂ ਦਾ ...

ਪੂਰੀ ਖ਼ਬਰ »

ਏ.ਐੱਸ. ਕਾਲਜ ਫ਼ਾਰ ਵਿਮੈਨ, ਖੰਨਾ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ ਕਾਲਜ ਫ਼ਾਰ ਵਿਮੈਨ, ਖੰਨਾ ਵਿਖੇ ਅੱਜ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਭਾਰਤੀ ਸੰਵਿਧਾਨ ਪ੍ਰਤੀ ਜਾਗਰੂਕਤਾ ਲਈ ਵਿਦਿਆਰਥੀਆਂ ਵਲੋਂ ਭਾਸ਼ਣ ਕਰਵਾਏ ਅਤੇ ਪੋਸਟਰ ਬਣਵਾਏ ਗਏ | ਇਸ ਮੌਕੇ ਸਹਿ ਵਿੱਦਿਅਕ ...

ਪੂਰੀ ਖ਼ਬਰ »

ਕਿਸਾਨਾਂ ਦੀ ਜਿੱਤ ਦੀ ਖ਼ੁਸ਼ੀ 'ਚ ਸੁਖਮਨੀ ਸਾਹਿਬ ਪਾਠ ਦੇ ਭੋਗ ਪਾ ਕੇ ਕੀਤਾ ਸ਼ੁਕਰਾਨਾ

ਪਾਇਲ, 26 ਨਵੰਬਰ (ਰਾਜਿੰਦਰ ਸਿੰਘ)-ਦਾਣਾ ਮੰਡੀ ਪਾਇਲ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਖ਼ੁਸ਼ੀ ਵਿਚ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਤੇ ਕਾਂਗਰਸੀ ਵਰਕਰਾਂ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਸਾਨਾਂ ਦੀ ਜਿੱਤ ਦੀ ਖ਼ੁਸ਼ੀ ...

ਪੂਰੀ ਖ਼ਬਰ »

ਔਰਤਾਂ ਦੇ ਕੱਪੜੇ ਪਹਿਨੇ ਮੋਟਰਸਾਈਕਲ ਸਵਾਰ ਨੇ 2 ਵਿਅਕਤੀਆਂ ਨੂੰ ਮਾਰੀਆਂ ਗੋਲੀਆਂ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਾਢੇ 7 ਵਜੇ ਦੇ ਕਰੀਬ ਖੰਨਾ ਨੇੜਲੇ ਪਿੰਡ ਅਲੌੜ ਦੀ ਰੇਲਵੇ ਲਾਈਨ ਕੋਲ ਔਰਤਾਂ ਦੇ ਕੱਪੜੇ ਪਹਿਨੇ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਲੋਂ 2 ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪਿ੍ੰਸੀਪਲ ਜਸਵਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ

ਈਸੜੂ, 26 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਪਿ੍ੰਸੀਪਲ ਜਸਵਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ¢ ਇਸੇ ਹਫ਼ਤੇ ਪਿ੍ੰਸੀਪਲ ਨੰੂ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਵਿਖੇ ਵੀ ਡਾਇਰੈਕਟਰ ...

ਪੂਰੀ ਖ਼ਬਰ »

ਭਾਜਪਾ 117 ਸੀਟਾਂ 'ਤੇ ਚੋਣ ਲੜੇਗੀ - ਡਾ. ਸ਼ਰਮਾ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਕਿਸੇ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ | ਇਹ ਦਾਅਵਾ ਅੱਜ ਦੇਰ ਸ਼ਾਮ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕੀਤਾ | ਸ਼ਰਮਾ ਨੇ ਖੰਨਾ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਜਸਵੰਤ ਸਿੰਘ ਯੂ. ਕੇ. ਦਾ ਮਹਿਮਾ ਸਿੰਘ ਵਾਲਾ ਵਿਖੇ ਸਨਮਾਨ

ਅਹਿਮਦਗੜ੍ਹ, 26 ਨਵੰਬਰ (ਪੁਰੀ)-ਉੱਘੇ ਪ੍ਰਵਾਸੀ ਪੰਜਾਬੀ ਅਤੇ ਪ੍ਰਸਿੱਧ ਖੇਡ ਪ੍ਰਮੋਟਰ ਜਸਵੰਤ ਸਿੰਘ ਗਰੇਵਾਲ ਯੂ. ਕੇ. ਜੋ ਕਿ ਹਮੇਸ਼ਾ ਹੀ ਖੇਡਾਂ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਤਤਪਰ ਰਹਿੰਦੇ ਦਾ ਸੰਤ ਬਾਬਾ ਨਾਸਕੇਤ ਖੇਡ ਸਟੇਡੀਅਮ ਮਹਿਮਾ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ 'ਚ ਪੰਜਾਬ 'ਚੋਂ ਅੱਵਲ ਪਰਮ ਸ਼ਰਮਾ ਦਾ ਸਨਮਾਨ ਉਸ ਦੀ ਮਾਤਾ ਨੇ ਪ੍ਰਾਪਤ ਕੀਤਾ

ਮਲੌਦ, 26 ਨਵੰਬਰ (ਸਹਾਰਨ ਮਾਜਰਾ)-'ਹਾਸ਼ਮ ਫ਼ਤਿਹ ਨਸੀਬ ਤਿਨਾਂ ਨੂੰ ਜਿਨ੍ਹਾਂ ਹਿੰਮਤ ਯਾਰ ਬਣਾਈ' ਕਹਿੰਦੇ ਨੇ ਜਿਨ੍ਹਾਂ ਮਨ ਵਿੱਚ ਕੁੱਝ ਕਰਨ ਦਾ ਜਜ਼ਬਾ ਠਾਣ ਲਿਆ ਸ਼ਾਇਦ ਹੀ ਦੁਨੀਆਂ ਦੀ ਕੋਈ ਤਾਕਤ ਉਨ੍ਹਾਂ ਹਿੰਮਤੀ ਲੋਕਾਂ ਦੇ ਰਸਤੇ ਰੋਕ ਸਕੇ | ਕੁੱਝ ਅਜਿਹਾ ਹੀ ਕਰ ...

ਪੂਰੀ ਖ਼ਬਰ »

ਮਹੇਸ਼ਇੰਦਰ ਗਰੇਵਾਲ ਨਾਲ ਡਾ. ਜਸਪ੍ਰੀਤ ਬੀਜਾ ਨੇ ਵੱਖ-ਵੱਖ ਪਹਿਲੂਆਂ 'ਤੇ ਕੀਤੀ ਸਿਆਸੀ ਸਮੀਖਿਆ

ਮਲੌਦ, 26 ਨਵੰਬਰ (ਸਹਾਰਨ ਮਾਜਰਾ)-ਹਲਕਾ ਪਾਇਲ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਸੰਭਾਵੀ ਉਮੀਦਵਾਰ ਅਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਆਪਣੀ ਚੋਣ ਮੁਹਿੰਮ ਦੌਰਾਨ ਪੇਸ਼ ਆ ਰਹੇ ਵਰਕਰਾਂ ਦੇ ਸੁਝਾਵਾਂ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX