ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 422ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ਬੁਲਾਰਿਆਂ ਨੇ ਦਿੱਲੀ ਦੇ ਬਾਰਡਰਾਂ 'ਤੇ ਚਲਦੇ ਇਕ ਸਾਲ ਦੇ ਕਿਸਾਨ ਅੰਦੋਲਨ ਦਾ ਲੇਖਾ ਜੋਖਾ ਕੀਤਾ ਅਤੇ ਕਿਹਾ ਕਿ ਮੋਦੀ ਹਕੂਮਤ ਨੇ ਸਾਡੇ ਸਾਂਝੇ ਸੰਗਮ ਨੂੰ ਬਲ ਅਤੇ ਛਲ ਦੋਨੇਂ ਢੰਗਾਂ ਨਾਲ ਪਾੜਨ ਖਿੰਡਾਉਣ ਦੀ ਪੂਰੀ ਵਾਹ ਲਾਈ ਹੈ ਪਰ ਸੂਝਵਾਨ ਲੀਡਰਸ਼ਿਪ ਅਤੇ ਪੰਜਾਬ ਤੋਂ ਚੱਲ ਕੇ ਮੁਲਕ ਪੱਧਰ ਤੱਕ ਪਸਾਰ ਕਰ ਚੁੱਕੇ ਕਿਸਾਨ/ਲੋਕ ਸੰਘਰਸ਼ ਨੇ ਸਿਦਕ, ਨਿਡਰਤਾ, ਸੰਜਮ, ਠਰ੍ਹੰਮੇ, ਜ਼ਾਬਤੇ ਨਾਲ ਟਾਕਰਾ ਕਰ ਕੇ ਪੜਾਛਣ ਵਿਚ ਸਫਲਤਾ ਵੀ ਹਾਸਲ ਕੀਤੀ ਹੈ ਅਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੌੜਾ ਘੁੱਟ ਭਰਨ ਲਈ ਮਜਬੂਰ ਵੀ ਕੀਤਾ ਹੈ | ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਮੌਕੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਕਾਫ਼ਲਿਆਂ ਨੇ ਸ਼ਹਿਰ ਵਿਚ ਸ਼ਹੀਦ ਭਗਤ ਸਿੰਘ ਚੌਂਕ ਤੱਕ ਰੋਹ ਭਰਪੂਰ ਮਾਰਚ ਕੀਤਾ | ਇਸ ਮੌਕੇ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਗੁਰਦੇਵ ਸਿੰਘ ਮਾਂਗੇਵਾਲ, ਗੁਰਚਰਨ ਸਿੰਘ ਕੋਠੇ ਸੁਰਜੀਤ ਪੁਰਾ, ਗੁਰਨਾਮ ਸਿੰਘ ਠੀਕਰੀਵਾਲ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਬਲਜੀਤ ਸਿੰਘ ਚੁਹਾਣਕੇ, ਕਾਕਾ ਸਿੰਘ ਫਰਵਾਹੀ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਗੁਰਮੇਲ ਰਾਮ ਸ਼ਰਮਾ, ਨਛੱਤਰ ਸਿੰਘ ਸਹੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਿੱਲੀ ਮੋਰਚੇ ਅਤੇ ਸਥਾਨਕ ਧਰਨਿਆਂ ਵਿਚ ਲਗਾਤਾਰ ਸ਼ਮੂਲੀਅਤ ਕਰਨ ਵਾਲੇ 670 ਤੋਂ ਵਧੇਰੇ ਸ਼ਹੀਦ ਹੋਏ ਯੋਧਿਆਂ, ਜਿਨ੍ਹਾਂ ਦੀ ਸ਼ਹਾਦਤ ਸਦਕਾ ਮੋਦੀ ਹਕੂਮਤ ਨੂੰ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦਾ ਕੌੜਾ ਘੁੱਟ ਭਰਨਾ ਪਿਆ ਹੈ | ਇਹ ਸ਼ਹੀਦ ਮਰ ਕੇ ਵੀ ਅਮਰ ਹੋ ਗਏ ਹਨ | ਆਉਣ ਵਾਲੀਆਂ ਪੀੜੀਆਂ ਵੀ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣਗੀਆਂ | ਅੱਜ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕਰ ਕੇ ਰਹਿੰਦੀਆਂ ਮੰਗਾਂ ਖ਼ਾਸ ਕਰ ਐਮ.ਐਸ.ਪੀ. ਦਾ ਕਾਨੂੰਨ ਬਣਾਉਣ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਵਾਲਾ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ | ਟੈਕਨੀਕਲ ਸਰਵਿਸਜ ਯੂਨੀਅਨ (ਰਜਿ:) ਦੇ ਕਾਮਿਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ 5100 ਰੁਪਏ ਦੀ ਕੀਤੀ ਵਿੱਤੀ ਸਹਾਇਤਾ ਕੀਤੀ | ਸੰਯੁਕਤ ਕਿਸਾਨ ਮੋਰਚਾ ਵਲੋਂ 11 ਦਿਨ ਤੋਂ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕਰ ਰਹੇ ਬਿਜਲੀ ਕਾਮਿਆਂ, ਬੇਰੁਜ਼ਗਾਰ ਅਧਿਆਪਕਾਂ, ਠੇਕਾ ਕਾਮਿਆਂ, ਕੌਮੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਸਿਹਤ ਕਾਮਿਆਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕੀਤੀ |
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਉਪਰ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿਚ ਕਿਸਾਨ ਸੰਘਰਸ਼ ਦੀ ਵਰ੍ਹੇਗੰਢ ਜੋਸ਼ੋ ਖਰੋਸ਼ ਨਾਲ ਮਨਾਈ ਗਈ | ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਮਜ਼ਦੂਰਾਂ, ਨੌਜਵਾਨਾਂ ਖ਼ਾਸਕਰ ...
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ 27 ਨਵੰਬਰ ਨੂੰ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਮਹਿਲ ਕਲਾਂ, ਬਰਨਾਲਾ ਅਤੇ ਤਪਾ (ਭਦÏੜ) ਵਿਖੇ ਲੋਕਾਂ ਦੇ ਰੂਬਰੂ ਹੋਣਗੇ¢ ਇਹ ਜਾਣਕਾਰੀ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਤਪਾ ਵਿਖੇ ਸਾਬਕਾ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਿਨ੍ਹਾਂ ਨੇ ਪ੍ਰਬੰਧਾਂ ਦਾ ...
ਧਨੌਲਾ, 26 ਨਵੰਬਰ (ਚੰਗਾਲ)-ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਲੋਂ ਮਜ਼ਦੂਰਾਂ ਨਾਲ ਗੱਲਬਾਤ ਨਾ ਕਰਨ ਤੇ ਲਾਰਿਆਂ ਤੋਂ ਅੱਕ ਕੇ ਮਜ਼ਦੂਰਾਂ ਨੇ ਜ਼ਿਲ੍ਹਾ ਸਰਪ੍ਰਸਤ ਗੁਰਮੇਲ ਸਿੰਘ ਦੀ ਅਗਵਾਈ ਵਿਚ ਧਨੌਲਾ ਵਿਖੇ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕਦਿਆਂ ਜੰਮ ਕੇ ...
ਬਰਨਾਲਾ, 26 ਨਵੰਬਰ (ਰਾਜ ਪਨੇਸਰ)-ਥਾਣਾ ਸਦਰ ਪੁਲਿਸ ਵਲੋਂ ਇਕ ਵਿਅਕਤੀ ਨੂੰ 250 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ...
ਧਨੌਲਾ, 26 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬੱਚਿਆਂ ਨੂੰ ਜਾਗਰੂਕ ਕਰਨ ਲਈ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਭਾਰਤੀ ...
ਸ਼ਹਿਣਾ, 26 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ-ਟਿਕੈਤ) ਦੇ ਬਰਨਾਲਾ ਜ਼ਿਲ੍ਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਕਸਬਾ ਸ਼ਹਿਣਾ ਤੋਂ ਬਲੈਰੋ ਪਿਕਅੱਪ ਦੀਆਂ 2 ਗੱਡੀਆਂ ਲੈ ਕੇ ਕੌਮੀ ਜਰਨਲ ਸਕੱਤਰ ਰਕੇਸ਼ ਟਿਕੈਤ ਅਤੇ ...
ਸ਼ਹਿਣਾ, 26 ਨਵੰਬਰ (ਸੁਰੇਸ਼ ਗੋਗੀ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ ਅੱਜ ਭਦੌੜ ਹਲਕੇ ਨਾਲ ਸੰਬੰਧਤ ਆਗੂਆਂ ਤੇ ਪੰਚਾਇਤਾਂ ਦੀ ਮਿਲਣੀ ਸੰਬੰਧੀ ਹਲਕੇ ਦੇ ਸ਼ਹਿਰ ਤਪਾ ਵਿਖੇ ਰੱਖੇ ਸਮਾਗਮਾਂ ਦੌਰਾਨ ਹਲਕੇ ਦੇ ਪਿੰਡਾਂ ਅਤੇ ਪੰਚਾਇਤਾਂ ਨੂੰ ਪਿਛਲੇ ...
ਟੱਲੇਵਾਲ, 26 ਨਵੰਬਰ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਦਿਆਰਥੀਆਂ ਅਤੇ ਸਟਾਫ਼ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਜਿੱਤ ਦੀ ਖ਼ੁਸ਼ੀ ਮਨਾਈ ਗਈ | ਇਸ ਮੌਕੇ ਬੋਲਦਿਆਂ ਸਕੂਲ ਸਟਾਫ਼ ਵਲੋਂ ਦੱਸਿਆ ਗਿਆ ਕਿ ...
ਤਪਾ ਮੰਡੀ, 26 ਨਵੰਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਸੰਤ ਜੀ ਐਸ ਕਾਨਵੈਂਟ ਸਕੂਲ ਵਿਖੇ ਬੱਚਿਆਂ ਵਲੋਂ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਮੈਡਮ ਗੋਲਡੀ ਭਾਰਤੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮਾਗਮ ਵਿਚ ਡੇਰਾ ਸੰਤ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਖੇਤੀਬਾੜੀ ਵਾਤਾਵਰਨ ਦੀ ਸੰਭਾਲ ਲਈ ਪ੍ਰੋਗਰਾਮ ਅਧਿਆਪਕ ਨਰਾਇਣ ਗਰਗ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਖੇਤੀ ਵਿਗਿਆਨ ਕੇਂਦਰ ਦੇ ਡਾ: ਹਰਜੋਤ ਸਿੰਘ ਸੋਹੀ ਨੇ ਵਿਦਿਆਰਥੀਆਂ ਨੂੰ ...
ਭਦੌੜ, 26 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਰਕੀਟ ਕਮੇਟੀ ਭਦੌੜ ਦੇ ਸਾਬਕਾ ਚੇਅਰਮੈਨ ਅਤੇ ਜੰਤਾ ਪੈਸਟੀਸਾਈਡ ਦੇ ਮਾਲਕ ਅਰੁਣ ਸਿੰਗਲਾ ਅਤੇ ਰਾਮ ਰੰਜਨ (ਰਾਮੀ) ਦੇ ਪਿਤਾ ਸਮਾਜਸੇਵੀ ਪ੍ਰੇਮ ਨਾਥ ਸਿੰਗਲਾ ਨਮਿੱਤ ਸ੍ਰੀ ਗਰੁੜ ਪੁਰਾਣ ਦੀ ਕਥਾ ਦਾ ਭੋਗ ਅਤੇ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ)-ਲੰਬੇ ਸਮੇਂ ਤੋਂ ਭੰਗ ਹੋਈਆਂ ਟਰੱਕ ਯੂਨੀਅਨਾਂ ਨੂੰ ਲੈ ਕੇ ਜਿੱਥੇ ਸਮੂਹ ਟਰੱਕ ਅਪਰੇਟਰਾਂ 'ਚ ਨਿਰਾਸ਼ਾ ਪਾਈ ਜਾ ਰਹੀ ਸੀ ਉੱਥੇ ਸੂਬੇ ਦੀ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸਮੂਹ ਟਰੱਕ ਅਪਰੇਟਰਾਂ 'ਚ ਇਕ ਆਸ਼ਾ ਦੀ ਕਿਰਨ ਜਾਗਦੀ ...
ਭਦੌੜ, 26 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਰਕੀਟ ਕਮੇਟੀ ਭਦੌੜ ਦੇ ਸਾਬਕਾ ਚੇਅਰਮੈਨ ਅਤੇ ਜੰਤਾ ਪੈਸਟੀਸਾਈਡ ਦੇ ਮਾਲਕ ਅਰੁਣ ਸਿੰਗਲਾ ਅਤੇ ਰਾਮ ਰੰਜਨ (ਰਾਮੀ) ਦੇ ਪਿਤਾ ਸਮਾਜਸੇਵੀ ਪ੍ਰੇਮ ਨਾਥ ਸਿੰਗਲਾ ਨਮਿੱਤ ਸ੍ਰੀ ਗਰੁੜ ਪੁਰਾਣ ਦੀ ਕਥਾ ਦਾ ਭੋਗ ਅਤੇ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰੀ ਬਖ਼ਸੀਸ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸ਼ਹਿਣਾ ਯੂਨਿਟ ਤੋਂ ਹਰਬੰਸ ਸਿੰਘ ਸਿੱਧੂ, ਮਹਿਲ ਕਲਾਂ ਤੋਂ ...
ਹੰਡਿਆਇਆ, 26 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਮੈਡਮ ਰੇਨੂੰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਨੂੰ ...
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾ ਦੇ ਮਾਂ-ਬੋਲੀ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਹੈੱਡ ਟੀਚਰ ਲਖਵੀਰ ਸਿੰਘ, ਈ.ਟੀ.ਟੀ. ਅਧਿਆਪਕ ਜਗਤਾਰ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ...
ਬਰਨਾਲਾ, 26 ਨਵੰਬਰ (ਅਸ਼ੋਕ ਭਾਰਤੀ)-ਸੰਤਾਂ ਦੀ ਅਗਵਾਈ ਵਿਚ ਮੀਰਾਂ ਬਾਈ ਦੇ ਜਨਮ ਅਸਥਾਨ ਮੇੜਤਾ (ਰਾਜਸਥਾਨ) ਤੋਂ ਚੱਲੀ ਸਾਂਝੀਵਾਲਤਾ ਯਾਤਰਾ ਬਰਨਾਲਾ ਪਹੁੰਚਣ 'ਤੇ ਧਰਮ ਪ੍ਰੇਮੀਆਂ ਦਾ ਸ਼ਹਿਰ ਵਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ਿਸ਼ੂ ਵਾਟਿਕਾ ...
ਬਰਨਾਲਾ, 26 ਨਵੰਬਰ (ਰਾਜ ਪਨੇਸਰ)-ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ) ਤਹਿਤ ਸਿਹਤ ਵਿਭਾਗ ਪੰਜਾਬ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ | ਸਿਹਤ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਮੂਹ ਕੱਚੇ ਕਾਮਿਆਂ ...
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਆਪਣੀ ਜਿੰਦਗੀ ਦੇ ਅਣਮੁੱਲੇ ਪਲ ਧਰਮ ਦੇ ਪ੍ਰਚਾਰ ਅਤੇ ਸਮਾਜ ਲੇਖੇ ਲਾ ਜਾਣ ਵਾਲੇ ਮੈਂਬਰ ਸ਼੍ਰੋਮਣੀ ਕਮੇਟੀ ਸਵ: ਸੰਤ ਦਲਬਾਰ ਸਿੰਘ ਛੀਨੀਵਾਲ ਤੇ ਸੰਤ ਜਸਵੀਰ ਸਿੰਘ ਖ਼ਾਲਸਾ ਕਾਲਮਾਲ੍ਹਾ ਸਾਹਿਬ ਵਾਲਿਆਂ ਦੀਆਂ ਯਾਦਗਾਰੀ ...
ਧਨÏਲਾ, 26 ਨਵੰਬਰ (ਜਤਿੰਦਰ ਸਿੰਘ ਧਨÏਲਾ)-ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਵਿੱਦਿਆ ਮਾਰਤੰਡ ਸੰਤ ਬਾਬਾ ਚੰਦਾ ਸਿੰਘ, ਸੰਤ ਬਾਬਾ ਅਜੀਤ ਸਿੰਘ ਅਤੇ ਸੰਤ ਬਾਬਾ ਮਹਾਂ ਸਿੰਘ ਦੀ ਯਾਦ ਵਿਚ ਸਾਲਾਨਾ ਮੇਲਾ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਬੜੀ ਹੀ ਸ਼ਰਧਾ ...
ਤਪਾ ਮੰਡੀ, 26 ਨਵੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਰੂਪ ਚੰਦ ਰੋਡ 'ਤੇ ਸਥਿਤ ਇਕ ਟੈਲੀਕਾਮ ਦੀ ਦੁਕਾਨ ਜੋ ਪੁਲਿਸ ਚੌਕੀ ਤੋਂ ਥੋੜ੍ਹੀ ਹੀ ਦੂਰੀ 'ਤੇ ਸਥਿਤ ਹੈ ਤੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਦੁਕਾਨਦਾਰ ਦਾ ਮੋਬਾਈਲ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਸਾਹਮਣੇ ...
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਬਿਜਲੀ ਗਰਿੱਡ ਮਹਿਲ ਕਲਾਂ ਮੂਹਰੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਦੀ ਆਵਾਜਾਈ ਠੱਪ ਕਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX