• ਉੱਪ ਮੁੱਖ ਮੰਤਰੀ ਨੇ ਸੜਕ ਸੁਰੱਖਿਆ, ਸੀਵਰੇਜ ਦੀ ਸਮੱਸਿਆ ਅਤੇ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਦਿੱਤੇ ਅਹਿਮ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਉੱਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਮਿਲ ਕੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਆਮ ਵਿਅਕਤੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਤੱਤਪਰ ਹੈ | ਸ: ਰੰਧਾਵਾ ਅਤੇ ਸ: ਵੜਿੰਗ ਨੇ ਜਿਥੇ ਮੀਟਿੰਗ ਦੌਰਾਨ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਹਾਜਰੀ ਵਿਚ ਹੱਲ ਕੀਤਾ ਉੱਥੇ ਨਾਲ ਹੀ ਰੁਕੇ ਹੋਏ ਕੰਮਾਂ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਮੀਟਿੰਗ ਦੌਰਾਨ ਸ: ਰੰਧਾਵਾ ਨੇ ਸ਼ਹਿਰ ਵਿਚ ਸੀਵਰੇਜ, ਪਾਣੀ, ਮਕਾਨਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ, ਅਣ-ਅਧਿਕਾਰਤ ਅਤੇ ਅਧਿਕਾਰਤ ਕਾਲੋਨੀਆਂ ਸਬੰਧੀ ਸਮੱਸਿਆਵਾਂ ਅਤੇ ਨਹਿਰੀ ਪਾਣੀ ਦੀ ਬੰਦੀ, ਬਿਜਲੀ ਜਿਹੀਆਂ ਸਮੱਸਿਆਵਾਂ ਨੂੰ ਫੌਰੀ ਤੌਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਪੁਲਿਸ ਵਿਭਾਗ ਸਬੰਧੀ ਸ਼ਿਕਾਇਤਾਂ ਸੁਣਦਿਆਂ ਉਨ੍ਹਾਂ ਇਸ ਗੱਲ 'ਤੇ ਜੋਰ ਦੇ ਕੇ ਆਖਿਆ ਕਿ ਜੁਰਮ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਬਿਨਾਂ ਸਮਾਂ ਗਵਾਏ ਤੁਰੰਤ ਕੀਤਾ ਜਾਵੇ | ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਹੱਲ ਕਰਨ ਦੀ ਮੰਗ ਕੀਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਫਾਟਕੋਂ ਪਾਰ ਟੂਟੀਆਂ 'ਚ ਆ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਇਲਾਵਾ ਰੇਲਵੇ ਪੁਲ ਦੀ ਸਮੱਸਿਆ ਦੇ ਹੱਲ ਦੀ ਮੰਗ ਕੀਤੀ | ਭੁਪਿੰਦਰ ਸਿੰਘ ਰਾਮਨਗਰ ਅਤੇ ਹੋਰ ਆਗੂਆਂ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਸੜਕ ਦੀ ਮੰਦੀ ਹਾਲਤ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਸ ਸੜਕ ਦੀ ਹਾਲਤ ਜਲਦੀ ਸੁਧਾਰੀ ਜਾਵੇ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਅੱਜ ਭਾਰਤੀ ਸੰਵਿਧਾਨ ਦਿਵਸ ਮੌਕੇ ਸਮੂਹ ਹਾਜ਼ਰੀਨ ਨੂੰ ਭਾਰਤੀ ਸੰਵਿਧਾਨ ਸਬੰਧੀ ਸਹੁੰ ਵੀ ਚੁਕਾਈ ਗਈ | ਉੱਪ ਮੁੱਖ ਮੰਤਰੀ ਦੀ ਸ੍ਰੀ ਮੁਕਤਸਰ ਸਾਹਿਬ ਫੇਰੀ ਦੌਰਾਨ ਉਨ੍ਹਾਂ ਦੇ ਨਾਲ ਰੁਪਿੰਦਰ ਕੌਰ ਰੂਬੀ ਵਿਧਾਇਕਾ, ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਅਬੁਲਖੁਰਾਣਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਅਮਨਪ੍ਰੀਤ ਸਿੰਘ ਭੱਟੀ, ਤੇਜਿੰਦਰ ਸਿੰਘ ਜਿੰਮੀ ਬਰਾੜ, ਮਾਰਕਿਟ ਕਮੇਟੀ ਦੇ ਵਾਇਸ ਚੇਅਰਮੈਨ ਜਗਤਪਾਲ ਸਿੰਘ ਬਰਾੜ ਚੱਕ ਸ਼ੇਰੇਵਾਲਾ, ਨਗਰ ਕੌਂਸਲ ਦੇ ਪ੍ਰਧਾਨ ਸ਼ੰਮੀ ਤੇਰ੍ਹੀਆ, ਸੀਨੀ: ਮੀਤ ਪ੍ਰਧਾਨ ਮਿੰਟੂ ਕੰਗ, ਬਲਾਕ ਸੰਮਤੀ ਦੀ ਚੇਅਰਪਰਸਨ ਗੁਰਵਿੰਦਰ ਕੌਰ ਸੰਧੂ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਭਿੰਦਰ ਸ਼ਰਮਾ, ਦਿਹਾਤੀ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ, ਸੱਤਪਾਲ ਬਾਂਸਲ, ਵਪਾਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਦਰਸ਼ਨ ਲਾਲ ਗਰੋਵਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ, ਭਾਈ ਜਸ਼ਨਦੀਪ ਸਿੰਘ ਚਹਿਲ, ਜਸਵੰਤ ਸਿੰਘ ਬਰਾੜ, ਕਾਂਗਰਸ ਦੇ ਸੂਬਾ ਸਕੱਤਰ ਵਰਿੰਦਰਪਾਲ ਸਿੰਘ ਜੋਨੀ ਭੰਗੇਵਾਲਾ, ਭਾਰਤ ਭੂਸ਼ਨ ਬਿੰਟਾ, ਨੱਥੂ ਰਾਮ ਗਾਂਧੀ ਮਲੋਟ, ਦੀਪਕ ਗਰਗ ਗਿੱਦੜਬਾਹਾ, ਭੁਪਿੰਦਰ ਸਿੰਘ ਰਾਮਨਗਰ, ਸਰਬਜੀਤ ਸਿੰਘ ਕਾਕਾ ਬਰਾੜ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਰਨਦੀਪ ਸਿੰਘ ਮਾਨ ਬਾਂਮ, ਕੌਂਸਲਰ ਰਾਜਵੀਰ ਸਿੰਘ ਬਿੱਟੂ ਗਿੱਲ, ਕੌਂਸਲ ਰਾਜਵੀਰ ਸਿੰਘ ਬਰਾੜ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਸ਼ੁੱਭਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ ਮਲੋਟ, ਮਨਿੰਦਰ ਸਿੰਘ ਮਨੀ ਚੜ੍ਹੇਵਣ, ਗੁਰਲਾਲ ਸਿੰਘ ਜੱਸੇਆਣਾ, ਜਗਦੀਪ ਸਿੰਘ ਹਨੀ ਸੰਧੂ, ਸੁਖਜਿੰਦਰ ਸਿੰਘ ਰਾਜ ਚਹਿਲ, ਹਰਭਗਵਾਨ ਸਿੰਘ ਰਾਜਾ ਭੁੱਲਰ, ਸ਼ਮਿੰਦਰਪਾਲ ਸਿੰਘ ਭੁੱਲਰ, ਗੁਰਲਾਲ ਸਿੰਘ ਲਾਡੀ ਮਾਂਗਟਕੇਰ, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਬਰਾੜ, ਗੋਬਿੰਦ ਸਿੰਘ ਦਾਬੜਾ, ਗੁਰਪ੍ਰੀਤ ਸਿੰਘ ਗਿੱਲ, ਹਰਮਨ ਸਿੰਘ ਬਧਾਈ, ਐਡਵੋਕੇਟ ਜਗਪ੍ਰੀਤ ਗਿਰਧਰ ਆਦਿ ਤੋਂ ਇਲਾਵਾ ਸਰਬਜੀਤ ਸਿੰਘ ਐੱਸ.ਐੱਸ.ਪੀ., ਏ.ਡੀ.ਸੀ. (ਜਨਰਲ) ਰਾਜਦੀਪ ਕੌਰ, ਏ.ਡੀ.ਸੀ. (ਵਿਕਾਸ) ਵਿਕਾਸ ਅਰੁਣ ਸ਼ਰਮਾ, ਡੀ.ਪੀ.ਆਰ.ਓ. ਗੁਰਦੀਪ ਸਿੰਘ ਮਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਮੈਂਬਰ ਗੁਰਵਿੰਦਰ ਕੌਰ ਸੰਧੂ ਪਤਨੀ ਸ਼ਰਨਜੀਤ ਸਿੰਘ ਸੰਧੂ ਸਰਪੰਚ ਪਿੰਡ ਸਦਰਵਾਲਾ ਨੇ ਅੱਜ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਪੰਜਾਬ ਦੇ ...
.ਗਿੱਦੜਬਾਹਾ, 26 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਜੁਆਇੰਟ ਫੋਰਮ ਵਲੋਂ ਮੁਲਾਜ਼ਮਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੱੁਟੀਆਂ ਦੂਰ ਕਰਵਾ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਉਨ੍ਹਾਂ ਦੇ ਬਣਦੇ ਹੱਕਾਂ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਸਥਾਨਕ ਕੈਨਾਲ ਕਾਲੋਨੀ ਵਿਖੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੁੱਜੇ ਸੁਖਜਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ , 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਇੱਥੇ ਪੁੱਜੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ...
ਲੰਬੀ, 26 ਨਵੰਬਰ (ਮੇਵਾ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਚ ਬੀਤੇ ਦਿਨੀ ਵਾਪਰੀ ਦੁੱਖ ਭਰੀ ਘਟਨਾ ਕਰਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕਰਨ ਆਏ | ਜ਼ਿਕਰਯੋਗ ਹੈ ਕਿ ਬੀਤੀ 19 ...
ਮਲੋਟ, 26 ਨਵੰਬਰ (ਪਾਟਿਲ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪਿਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਿਗਿਆਨ ...
ਮਲੋਟ, 26 ਨਵੰਬਰ (ਪਾਟਿਲ)-ਮਲੋਟ ਸ਼ਹਿਰ ਦੇ ਇਤਿਹਾਸ ਅਤੇ ਪਿੰਡਾਂ ਦੇ ਇਤਿਹਾਸ ਨੂੰ ਆਪਣੀ ਕਿਤਾਬਾਂ ਰਾਹੀਂ ਉਜਾਗਰ ਕਰਨ ਵਾਲੇ ਨੌਜਵਾਨ ਲੇਖਕ ਰੋਹਿਤ ਕਾਲੜਾ ਦੀ 13ਵੀਂ ਕਿਤਾਬ 'ਗੱਲ ਮਲੋਟ ਦੀ' ਦੀ ਘੁੰਡ ਚੁਕਾਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਮਲ ਸੇਤੀਆ ਅਤੇ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਾਸੀ ਜਸਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਹੇਅਰ ਦੇ ਮਾਤਾ ਦਲੀਪ ਕੌਰ (90) ਪਤਨੀ ਸਾਬਕਾ ਸਰਪੰਚ ਹਰਚੰਦ ਸਿੰਘ ਹੇਅਰ ਨਮਿਤ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ...
ਮਲੋਟ, 26 ਨਵੰਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ 'ਜ਼ੋਨ ਯੂਥ ਫ਼ੈਸਟੀਵਲ' ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ 23 ਤੋਂ 27 ਨਵੰਬਰ 2021 ਤੱਕ ਕਰਵਾਇਆ ਜਾ ਰਿਹਾ ਹੈ, ਵਿਚ ਮੁਕਤਸਰ ਜ਼ੋਨ ਦੇ ਕਰੀਬ 22 ਕਾਲਜ ਵੱਖ-ਵੱਖ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਮੁਕਤਸਰ-1 ਦੇ ਵਿਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਗਏ | ਮੀਡੀਆ ਕੁਆਰਡੀਨੇਟਰ ਸੁਖਵਿੰਦਰ ਕੌਰ ਨੇ ਦੱਸਿਆ ਕਿ ਵਿਦਿਅਕ ਮੁਕਾਬਲੇ ਵਿਚ ਉੱਪ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਧੀਰ ਸਿੰਘ ਸਾਗੂ)-ਪਿੰਡਾਂ ਦੇ ਸਰਪੰਚਾਂ ਵਲੋਂ ਸਿਰਫ਼ ਆਪਣੇ ਹਿਤੈਸ਼ੀਆਂ ਨੂੰ ਮਨਰੇਗਾ ਅਤੇ ਹੋਰ ਸਹੂਲਤਾਂ ਦਿਵਾਉਣ ਤੋਂ ਖ਼ਫਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਪਾਰਦਰਸ਼ੀ ਢੰਗ ...
ਮਲੋਟ, 26 ਨਵੰਬਰ (ਬਰਾੜ)-ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਹੋਛੇ ਹਥਿਆਰਾਂ 'ਤੇ ਉਤਰ ਆਏ ਹਨ, ਦਾ ਇਹ ਕਹਿਣਾ ਕਿ ਉਹ ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿਚ ਭਾਜਪਾ ਲਈ ...
ਗਿੱਦੜਬਾਹਾ, 26 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਵਿਖੇ ਆਪਣੀਆਂ ਮੰਗਾਂ ਸਬੰਧੀ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਦੇ ਅੱਜ 11ਵੇਂ ਦਿਨ ਪੈਰਾਮੈਡੀਕਲ, ਦਰਜਾਚਾਰ ਯੂਨੀਅਨ ਅਤੇ ਸਮੂਹ ਡਾਕਟਰ ਸਿਵਲ ਹਸਪਤਾਲ ਗਿੱਦੜਬਾਹਾ ਵਲੋਂ ...
ਗਿੱਦੜਬਾਹਾ, 26 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਪ੍ਰਭਜੋਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਦਰਸ਼ਨ ਸਿੰਘ ਬੇਦੀ ਦੀ ਅਗਵਾਈ ਵਿਚ ਪੰਜਾਬੀ ਮਾਤ ਭਾਸ਼ਾ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ ...
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਲਾਈ ਮੋਤੀਆ ਮੁੁਕਤ ਪੰਜਾਬ ਮੁੁਹਿੰਮ ਤਹਿਤ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਚੈਨਾ ਰੋਡ) ਜੈਤੋ ਵਿਖੇ ...
ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ ਸਕੂਲ ਯੂਥ ਫੈਸਟੀਵਲ ਦੀ ਸ਼ੁਰੂਆਤ ਭੈਣ ਹਰਨੀਤ ਕੌਰ ਵਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ | ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਦਸਤਾਰ ਸਜਾਉਣ ...
ਮੰਡੀ ਬਰੀਵਾਲਾ, 26 ਨਵੰਬਰ (ਨਿਰਭੋਲ ਸਿੰਘ)-ਸਕੂਲ ਮੁਖੀ ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਮੁਖੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ | ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ਼ ਸਿੰਘ ਉੜਾਂਗ ਦੀ ਅਗਵਾਈ ਵਿਚ ਜਗਮੀਤ ਸਿੰਘ ਬਰਾੜ ਮਹਿਰਾਜਵਾਲਾ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ ...
ਸ੍ਰੀ ਮੁਕਤਸਰ ਸਾਹਿਬ 26 ਨਵੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਕੱਚਾ ਥਾਂਦੇਵਾਲਾ ਰੋਡ ਤੇ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਟਾਂਕ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਪਿਛਲੇ 5 ਸਾਲਾਂ ਤੋਂ ਸੂਬਾ ਸਰਕਾਰ ਵਲੋਂ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੂੰ ਲੱਗ ਰਹੇ ਲਾਰਿਆਂ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੰਵਿਧਾਨ ਦਿਵਸ ਮੌਕੇ ...
ਮੰਡੀ ਬਰੀਵਾਲਾ, 26 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਹਰੀਕੇ ਕਲਾਂ ਵਿਚ ਇਕੱਤਰਤਾ ਹੋਈ | ਇਸ ਸਮੇਂ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੀਟਿੰਗ ਵਿਚ ਪੂਰਨ ਸਿੰਘ ਵੱਟੂ ਜ਼ਿਲ੍ਹਾ ...
ਦੋਦਾ, 26 ਨਵੰਬਰ (ਰਵੀਪਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਸਾਂਝੇ ਤੌਰ 'ਤੇ ਅੱਜ ਪਾਰਵਕਾਮ ਕਾਰਪੋਰੇਸ਼ਨ ਵਿਰੱੁਧ ਪੇ-ਬੈਂਡ ਅਤੇ ਹੋਰ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਉਪ ਮੰਡਲ ਦੋਦਾ ਦਫ਼ਤਰ ਦੇ ਗੇਟ ਅੱਗੇ ਅਰਥੀ ਸਾੜ ...
ਲੰਬੀ, 26 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸਥਾਨਵਕ ਕਮਿਊਨਿਟੀ ਹੈਲਥ ਸੈਂਟਰ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ:ਰਮੇਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ...
ਲੰਬੀ, 26 ਨਵੰਬਰ (ਮੇਵਾ ਸਿੰਘ)-ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਨਵੇਂ ਸਬਜ਼ਬਾਗ ਦਿਖਾ ਕੇ ਆਪਣੇ ਹੱਕ ਵਿਚ ਵੋਟਾਂ ਪਵਾਉਣਾ ਚਾਹੁੰਦੀਆਂ ਹਨ | ਇਸੇ ...
ਮਲੋਟ, 26 ਨਵੰਬਰ (ਪਾਟਿਲ)-ਐਨ.ਐਚ.ਐਮ. ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਰੈਲੀ ਕੱਢੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਹਰਜੀਤ ਕੌਰ, ਵੀਰਪਾਲ ਕੌਰ, ਪੂਜਾ ਰਾਣੀ, ਰਵਿੰਦਰ ਕੌਰ, ਥਾਣਾ ਸਿੰਘ, ਮੇਜਰ ਸਿੰਘ, ਰਣਜੀਤ ਕੌਰ, ਪ੍ਰੀਤੀ, ਵੰਦਨਾ, ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਐੱਚ.ਐੱਸ.ਸੀ. ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਉੱਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਓ.ਪੀ. ਸੋਨੀ ਨਾਲ ਮੀਟਿੰਗ ਕੀਤੀ ਗਈ | ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਅਬਲੂ ਵਿਖੇ ਕਰਵਾਏ ਗਏ | ਇਸ ਮੌਕੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾ ਉਚਾਰਨ, ਚਿੱਤਰਕਲਾ, ਭਾਸ਼ਣ, ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਧੀਰ ਸਿੰਘ ਸਾਗੂ)-ਮਾਤ ਭਾਸ਼ਾ ਮਹੀਨਾ ਵਜੋਂ ਮਨਾਉਂਦਿਆਂ ਜ਼ਿਲ੍ਹੇ 'ਚ ਸਕੂਲ ਪੱਧਰ ਤੇ ਜ਼ਿਲ੍ਹਾ ਪੱਧਰ ਤੱਕ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਹਿ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ 24 ਨਵੰਬਰ ਤੋਂ ਹੋ ਚੁੱਕੀ ਹੈ | ਅੱਜ ...
ਮਲੋਟ, 26 ਨਵੰਬਰ (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਤੇ ਸਹਿ ਵਿਦਿਅਕ ਮੁਕਾਬਲਿਆਂ ਦੌਰਾਨ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਲੋਟ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਅੱਜ ਇੱਥੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵਿਰੋਧ ...
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਈ-ਰਿਕਸ਼ਾ ਯੂਨੀਅਨ ਦੀ ਚੋਣ ਹੋਈ | ਇਸ ਮੌਕੇ ਸੁਰਜੀਤ ਕੁਮਾਰ ਨੂੰ ਪ੍ਰਧਾਨ, ਸਤੀਸ਼ ਸਿੰਘ ਨੂੰ ਮੀਤ ਪ੍ਰਧਾਨ, ਸੁਰਜੀਤ ਸਿੰਘ ਨੂੰ ਜਨਰਲ ਸਕੱਤਰ, ਜਤਿੰਦਰ ਕੁਮਾਰ ਨੂੰ ਖ਼ਜ਼ਾਨਚੀ ਅਤੇ ਸੋਨੂੰ ਕੁਮਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX