ਸਮਾਣਾ, 29 ਨਵੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ ਪੁਲਿਸ ਦੀ ਭਰਤੀ ਲਈ ਹੋਈ ਪ੍ਰੀਖਿਆ 'ਚ ਅਸਫ਼ਲ ਰਹੇ ਕੱੁਝ ਨੌਜਵਾਨਾਂ ਨੇ ਸਮਾਣਾ-ਪਟਿਆਲਾ ਸੜਕ 'ਤੇ ਜਾਮ ਲਗਾਇਆ | ਜਿਸ ਨਾਲ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਪਟਿਆਲਾ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹਨ ਵਾਲੇ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਪਹੁੰਚਣ ਲਈ ਖੱਜਲ ਖੁਆਰ ਹੋਣਾ ਪਿਆ | ਧਰਨਾਕਾਰੀ ਨੌਜਵਾਨ ਮੰਗ ਕਰ ਰਹੇ ਸਨ ਕਿ ਸਿਪਾਹੀਆਂ ਦੀ ਭਰਤੀ ਪ੍ਰੀਖਿਆ ਮੁੜ ਤੋਂ ਲਈ ਜਾਵੇ | ਧਰਨਾਕਾਰੀ ਨੌਜਵਾਨਾਂ ਖ਼ਿਲਾਫ਼ ਸਫਲ ਹੋਏ ਨੌਜਵਾਨਾਂ ਨੇ ਭੜਾਸ ਕੱਢਦੇ ਹੋਏ ਆਖਿਆ ਕਿ ਪ੍ਰੀਖਿਆ 'ਚ ਅਸਫਲ ਹੋਏ ਨੌਜਵਾਨ ਉਨ੍ਹਾਂ ਦੇ ਰੁਜ਼ਗਾਰ 'ਚ ਲੱਤਾਂ ਅੜਾ ਰਹੇ ਹਨ | ਵੋਟਾਂ ਦਾ ਸਮਾਂ ਨੇੜੇ ਹੋਣ ਕਾਰਨ ਸਰਕਾਰ ਦਬਾਅ 'ਚ ਚੱਲ ਰਹੀ ਹੈ ਅਤੇ ਧਰਨਾ ਦੇਣ ਵਾਲੇ ਨੌਜਵਾਨਾਂ ਦੀ ਸਾਜ਼ਿਸ਼ ਦੀ ਸ਼ਿਕਾਰ ਹੋ ਸਕਦੀ ਹੈ | ਸਫ਼ਲ ਹੋਏ ਨੌਜਵਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਜਲਦੀ ਪੂਰੀ ਕੀਤੀ ਜਾਵੇ ਤੇ ਸ਼ਰਾਰਤ ਕਰਨ ਵਾਲੇ ਲੋਕਾਂ ਨੂੰ ਸਫਲ ਹੋਣ ਦਾ ਮੌਕਾ ਨਾ ਦਿੱਤਾ ਜਾਵੇ | ਧਰਨੇ ਵਿਚ ਕਾਮਰੇਡ ਬਲਵਿੰਦਰ ਸਿੰਘ, ਰਣਧੀਰ ਸਿੰਘ ਕਾਦਰਾਬਾਦ ਅਤੇ ਹੋਰ ਆਗੂਆਂ ਨੇ ਭਾਗ ਲਿਆ |
ਨਾਭਾ, 29 ਨਵੰਬਰ (ਕਰਮਜੀਤ ਸਿੰਘ)- ਬੀਤੀ ਰਾਤ ਨਾਭਾ-ਮਲੇਰਕੋਟਲਾ ਰੋਡ ਸਥਿਤ ਪਿੰਡ ਲੱਧਾਹੇੜੀ ਨੇੜੇ ਇਕ ਤੇਜ਼ ਰਫਤਾਰ ਸਕਾਰਪੀਓ ਵਲੋਂ ਛੋਟਾ ਹਾਥੀ 'ਚ ਟੱਕਰ ਮਾਰ ਦਿੱਤੀ ਗਈ, ਟੱਕਰ ਐਨੀ ਭਿਆਨਕ ਸੀ ਕਿ ਛੋਟੇ ਹਾਥੀ ਦੇ ਪਰਖੱਚੇ ਉੱਡ ਗਏ | ਛੋਟੇ ਹਾਥੀ 'ਚ ਸਵਾਰ ਡਰਾਈਵਰ ...
ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਮੇਅਰ ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਅੱਜ ਪੰਜ ਦਿਨ ਬਾਅਦ ਵੀ ਰੇੜਕਾ ਬਰਕਰਾਰ ਹੈ ਜਦੋਂ ਕਿ ਸਰਕਾਰ ਵਲੋਂ ਇਸ ਸਬੰਧੀ ਅੱਜ ਤਕ ਕਿਸੇ ਤਰ੍ਹਾਂ ਦਾ ਫ਼ੈਸਲਾ ਨਹੀਂ ...
ਨਾਭਾ, 29 ਨਵੰਬਰ (ਕਰਮਜੀਤ ਸਿੰਘ)-ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਚਿੱਟੇ ਦਿਨ ਗੁੰਡਾ ਅਨਸਰ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ | ਇਸ ਤਰ੍ਹਾਂ ਦੀ ਹੀ ਇਕ ਵਾਰਦਾਤ ਦੀ ਘਟਨਾ ਸਾਹਮਣੇ ਆਈ ਨਾਭਾ ਵਿਖੇ ...
ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਦੇਧਨਾ ਦੇ ਲੜਕੇ ਦੇ ਖ਼ਿਲਾਫ਼ ਥਾਣਾ ਘੱਗਾ ਦੀ ਪੁਲਿਸ ਨੇ ਇਕ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਉਣ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਹੈ | ਘੱਗਾ ਇਲਾਕੇ ਦੀ ਇਕ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...
ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਾਵਰ ਜੂਨੀਅਰ ਇੰਜੀਨੀਅਰਜ਼ ਦੀ ਮਿਤੀ 17 ਨਵੰਬਰ, 2021 ਤੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 13ਵੇਂ ਦਿਨ ਜੇ.ਈਜ਼ ਕੌਂਸਲ ਦੀ ਕਪੂਰਥਲਾ ਸਰਕਲ ਯੂਨਿਟ ਦੇ 5 ਮੈਂਬਰਾਂ ਦਾ ਜਥਾ ਪੀ.ਐੱਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਪਟਿਆਲਾ ਦੇ ...
ਅਰਨੋ, 29 ਨਵੰਬਰ (ਦਰਸ਼ਨ ਸਿੰਘ ਪਰਮਾਰ)-ਕਸਬਾ ਅਰਨੋ ਵਿਖੇ ਜੱਜ ਪੈਲੇਸ ਦੇ ਸਾਹਮਣੇ ਇਕ ਤੇਜ ਰਫ਼ਤਾਰ ਨਾਲ ਆ ਰਹੇ ਟਰਾਲੇ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਕਾਰਨ ਮਾਹੌਲ ਕਾਫੀ ਗ਼ਮਗੀਨ ਹੋ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਲਛਮਣ ਦਾਸ ...
ਭੁੱਨਰਹੇੜੀ, 29 ਨਵੰਬਰ (ਧਨਵੰਤ ਸਿੰਘ)-'ਜ਼ਮੀਰ ਜਗਾਓ ਦੇਸ਼ ਬਚਾਓ' ਮੁਹਿੰਮ ਤਹਿਤ ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਸ਼ਹੀਦ ਊਧਮ ਸਿੰਘ ਚੌਕ 'ਤੇ ਪ੍ਰਚਾਰ ਕੀਤਾ | ਜਿਸ 'ਚ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਨੇ ਹੱਥਾਂ 'ਚ ਬੈਨਰ ਫੜਕੇ ਕੇ ਜਾਗਰੂਕ ...
ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੁਰਾਣੇ ਬਕਾਇਆ ਪ੍ਰਾਪਰਟੀ ਟੈਕਸ 'ਤੇ 10 ਫ਼ੀਸਦੀ ਛੋਟ ਦਾ ਅੱਜ ਆਖ਼ਰੀ ਦਿਨ ਹੈ | 30 ਨਵੰਬਰ 2021 ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ 'ਤੇ 20 ਫ਼ੀਸਦੀ ਜੁਰਮਾਨਾ ਤੇ 18 ਫ਼ੀਸਦੀ ਵਿਆਜ ਦੇਣਾ ਹੋਵੇਗਾ | ਜਿਨ੍ਹਾਂ ਨੇ ਅਜੇ ਤੱਕ ਚਾਲੂ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੌੜ)-ਭਾਰਤ-ਪਾਕਿਸਤਾਨ ਵਿਚਾਲੇ 1971 ਜੰਗ ਦੇ 50 ਸਾਲ ਪੂਰੇ ਹੋਣ 'ਤੇ 'ਸਵਰਨਿਮ ਵਿਜੇ ਵਰਸ਼' ਦੇ ਰੂਪ 'ਚ ਮਨਾਉਂਦਿਆਂ ਅੱਜ ਏਅਰਾਵਤ ਡਵੀਜ਼ਨ ਵਲੋਂ ਕਰਵਾਏ ਸਮਾਗਮ ਦੌਰਾਨ ਜਨਰਲ ਆਫ਼ੀਸਰ ਕਮਾਂਡਿੰਗ ਵਲੋਂ ਪਟਿਆਲਾ ਤੇ ਇਸ ਦੇ ਨਾਲ ਲੱਗਦੇ ...
ਰਾਜਪੁਰਾ, 29 ਨਵੰਬਰ (ਜੀ.ਪੀ. ਸਿੰਘ)-ਅੱਜ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਲੋਕ ਸਭਾ 'ਚ ਰੱਦ ਕਰਨ 'ਤੇ ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬੰਟੀ ਸਿੰਘ ਖ਼ਾਨਪੁਰ, ਧਰਮ ਸਿੰਘ ਖ਼ਾਨਪੁਰ, ਮੰਗਲ ਸਿੰਘ ਕਦੋਂ ਨੇ ...
ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਨਿਯੁਕਤੀਆਂ ਦੇ ਚੱਲਦਿਆਂ ਐਸ.ਬੀ.ਐਸ. ਨਗਰ ਵਿਖੇ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ | ਇਸ ਮੌਕੇ ਸੈਸ਼ਨ ਜੱਜ ਵਲੋਂ ਜੇਲ੍ਹ 'ਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ...
ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਅਦਾਲਤ ਨੇ ਡਕੈਤੀ ਕੇਸ ਦੀ ਸੁਣਵਾਈ ਦੌਰਾਨ ਇਕ ਵਿਅਕਤੀ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ | ਇਸ ਦੀ ਪੁਸ਼ਟੀ ਕਰਦਿੰਆਂ ਜਗਜੀਤ ਸਿੰਘ ਦੇ ਵਕੀਲ ਜੇ.ਡੀ. ਬੰਸਲ ਨੇ ਦੱਸਿਆ ਕਿ ਉਨ੍ਹਾਂ ਮੁਆਕਲ ਖਿਲਾਫ ਪਸਿਆਣਾ ਪੁਲਿਸ ਵਲੋਂ ...
ਸਮਾਣਾ, 29 ਨਵੰਬਰ (ਸਾਹਿਬ ਸਿੰਘ)-ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇੜੇ ਇਨੋਵਾ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਕਿਸਾਨ ਜ਼ਖ਼ਮੀ ਹੋ ਗਿਆ ਹੈ | ਹਸਪਤਾਲ 'ਚ ਇਲਾਜ ਅਧੀਨ ਜੁਝਾਰ ਸਿੰਘ ਪੁੱਤਰ ਮਹਿੰਦਰ ...
ਨਾਭਾ, 29 ਨਵੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਦੇ ਲੋਕ ਸਾਢੇ ਚਾਰ ਸਾਲ ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਦੇਖ ਚੁੱਕੇ ਹਨ ਤੇ ਹੁਣ ਖੁੱਲ੍ਹੇਆਮ ਝੂਠੀ ਬਿਆਨਬਾਜ਼ੀ ਤੇ ਐਲਾਨ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੁਣੇ ਜਾ ...
ਪਟਿਆਲਾ, 29 ਨਵੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਸੰਸਦ ਦੇ ਦੋਵੇਂ ਸਦਨਾਂ 'ਚ ਵਾਪਸ ਲੈਣ ਦੀ ਕਾਰਵਾਈ ਤੋਂ ਤੁਰੰਤ ਬਾਅਦ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਆਪੋ ਆਪਣੇ ਹਲਕਿਆਂ ਅੰਦਰ ਪਾਰਟੀ ਸਰਗਰਮੀਆਂ ਵਿੱਢ ...
ਡਕਾਲਾ, 29 ਨਵੰਬਰ (ਪਰਗਟ ਸਿੰਘ ਬਲਬੇੜਾ)-ਤਿੰਨ ਖੇਤੀ ਕਾਨੂੰਨ ਵਾਪਸ ਹੋਣ ਤੇ ਕਿਸਾਨ ਤੇ ਮਜ਼ਦੂਰ ਭਰਾਵਾਂ ਦੀ ਹੋਈ ਇਸ ਇਤਿਹਾਸਿਕ ਜਿੱਤ ਦੀ ਖ਼ੁਸ਼ੀ 'ਚ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਪ੍ਰਧਾਨ ਤੇ ਗ੍ਰਾਮ ਪੰਚਾਇਤ ਪਿੰਡ ਮੈਣ ਦੇ ਸਰਪੰਚ ਦਰਸ਼ਨ ਸਿੰਘ ਦੀ ਅਗਵਾਈ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਮਾਨਵਤਾ ਦੀ ਭਲਾਈ ਦੇ ਕਾਰਜਾਂ 'ਚ ਮੋਹਰੀ ਭੂਮਿਕਾ ਨਿਭਾਅ ਰਹੇ ਰਾਣਾ ਹਸਪਤਾਲ ਸਰਹਿੰਦ ਵਲੋਂ ਨੀਲਮ ਹਸਪਤਾਲ ਰਾਜਪੁਰਾ ਦੀ ਮਾਹਿਰ ਟੀਮ ਡਾ. ਗੋਰਿਕਾ ਅਗਰਵਾਲ ਮਾਹਿਰ ਬਾਂਝਪਣ ਰੋਗ ਤੇ ਡਾ. ਬਾਬੂ ਲਾਲ ਮੀਣਾ ਮਾਹਿਰ ...
ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਦੀ ਵਿਦਿਆਰਥਣ ਮਧੂ ਬੈਦਵਾਨ ਨੇ 14 ਤੋਂ 19 ਨਵੰਬਰ ਤੱਕ ਆਰਮੀ ਸਟੇਡੀਅਮ ਢਾਕਾ (ਬੰਗਲਾਦੇਸ਼) ਵਿਖੇ ਹੋਏ 'ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ-2021' 'ਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਤੇ ...
ਬਨੂੜ, 29 ਨਵੰਬਰ (ਭੁਪਿੰਦਰ ਸਿੰਘ)-ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚਲ ਰਹੇ ਕਿਸਾਨੀ ਸੰਘਰਸ਼ 'ਚ ਚਲ ਰਹੇ ਲੰਗਰਾਂ ਵਿਚ ਇਲਾਕੇ ਦੇ ਲੋਕਾਂ ਵਲੋਂ ਖਾਣ ਪੀਣ ਤੇ ਜ਼ਰੂਰੀ ਵਸਤਾਂ ਭੇਜਣਾ ਨਿਰੰਤਰ ਜਾਰੀ ਹੈ | ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...
ਸਮਾਣਾ, 29 ਨਵੰਬਰ (ਪ੍ਰੀਤਮ ਸਿੰਘ ਨਾਗੀ)-ਰਜਿੰਦਰ ਸਿੰਘ ਵਿਧਾਇਕ ਸਮਾਣਾ ਦੇ ਯਤਨਾਂ ਸਦਕਾ ਬਹੁਜਨ ਸਮਾਜ ਪਾਰਟੀ ਹਲਕਾ ਸਮਾਣਾ ਦੇ ਇੰਚਾਰਜ ਕੁਲਵਿੰਦਰ ਸਿੰਘ ਜੋ ਕਿ ਸਮਾਣਾ ਦੇ ਵਾਰਡ ਨੰਬਰ 19 ਤੋਂ ਕੌਂਸਲਰ ਅੰਗਰੇਜ਼ ਕੌਰ ਦੇ ਪਤੀ ਹਨ, ਅੱਜ ਚੰਡੀਗੜ੍ਹ ਵਿਖੇ ਇਕ ...
ਪਟਿਆਲਾ, 29 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਸੰਸਦ 'ਚ ਰੱਦ ਕੀਤੇ ਜਾਣ ਦਾ ਸਵਾਗਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪਟਿਆਲਾ ਦੇ ਪ੍ਰਧਾਨ ਗਿਆਨ ਸਿੰਘ ਰਾਏਪੁਰ ਮੰਡਲਾਂ ਨੇ ਕਿਹਾ ਕਿ ਕੇਂਦਰ ਸਰਕਾਰ ...
ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ 'ਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੇ ਰਾਜ ਪੱਧਰੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਪਟਿਆਲਾ ਜ਼ਿਲ੍ਹੇ ਦੀ 6 ਬੀਐਲਓਜ਼ ਜੇਤੂ ਰਹੇ¢ ਪਟਿਆਲਾ ਦੀ ਟੀਮ ਨੂੰ ਮੁੱਖ ਚੋਣਕਾਰ ...
ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜਥੇ. ਅਮਰਜੀਤ ਸਿੰਘ ਪੰਜਰਥ ਵਲੋਂ ਆਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ ਪਿੰਡਾਂ 'ਚ ਬੈਠਕਾਂ ਦਾ ...
ਪਟਿਆਲਾ, 29 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਿਮੈਨ ਸਟੱਡੀਜ਼ ਸੈਂਟਰ ਤੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਨੇ ਦਿੱਲੀ ਆਧਾਰਿਤ ਸੰਸਥਾ ਜਾਗੋਰੀ ਗਰੁੱਪ ਦੇ ਸਹਿਯੋਗ ਨਾਲ ਸਮਕਾਲੀ ਸੰਸਾਰ 'ਚ ਲਿੰਗ ਸਮਾਨਤਾ ਸਮਝ ਵਿਸ਼ੇ 'ਤੇ ...
ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ 'ਪੰਜਾਬੀ ਮਾਹ' ਕਾਰਨ ਇਨ੍ਹੀਂ ਦਿਨੀਂ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਹਿ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ...
ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਦਾਅਵੇਦਾਰੀ ਪੇਸ਼ ਕਰਨ ਵਾਲੇ ਕਾਂਗਰਸ ਪਾਰਟੀ ਦੇ ਦਿਗਜ ਆਗੂ ਸੁਰਿੰਦਰ ਸਿੰਘ ਖੇੜਕੀ ਨੇ ਅਬਜ਼ਰਵਰ ਸਾਹਮਣੇ ਆਪਣਾ ਪੱਖ ਰੱਖਣ ਦੌਰਾਨ ਭਾਵੁਕ ਹੁੰਦਿਆਂ ਆਖਿਆ ਕਿ ਜਿਸ ਪਾਰਟੀ ਆਗੂ ...
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਲਕਾ ਅਮਲੋਹ ਤੋਂ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਕਾਰਜਕਾਰਨੀ ਵਿਚ ਸ਼ਾਮਿਲ ਨਾ ਕੀਤੇ ਜਾਣ ਕਾਰਨ ਖ਼ਾਲਸਾ ਸਮਰਥਕਾਂ 'ਚ ਵੱਡੀ ਨਿਰਾਸ਼ਾ ...
ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਅਕਾੳਾੂਟਸ ਆਡਿਟ ਤੇ ਐਡਮਿਨਸਟ੍ਰੇਟਿਵ ਸਰਵਿਸਿਜ਼ ਐਸੋਸੀਏਸ਼ਨ ਤੇ ਆਫ਼ੀਸਰਜ਼ (ਅਕਾਊਾਟਸ) ਐਸੋਸੀਏਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਲਗਾਤਾਰ ਪਟਿਆਲਾ ਤੇ ਪੂਰੇ ਪੰਜਾਬ 'ਚ ਜ਼ੋਨ ਪੱਧਰ 'ਤੇ ਆਪਣੀਆਂ ...
ਰਾਜਪੁਰਾ, 29 ਨਵੰਬਰ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਪਾਰਲੀਮੈਂਟ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਨੂੰ ਆਰ.ਐਸ.ਐਸ ਦਾ ...
ਸਮਾਣਾ, 29 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ ਨੇ ਸਵਾਗਤ ਕੀਤਾ ਹੈ | ਜਥੇਦਾਰ ਪੰਜਰਥ ਨੇ ਆਖਿਆ ਹੈ ਕਿ ...
ਨਾਭਾ, 29 ਨਵੰਬਰ (ਕਰਮਜੀਤ ਸਿੰਘ)-ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਏਗੀ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਪ੍ਰੀਤ ਵਿਹਾਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ...
ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਸਬ ਡਵੀਜ਼ਨ ਦੇ ਪਿੰਡ ਸ਼ਾਹਪੁਰ ਅਫਗਾਨਾਂ ਵਾਸੀਆਂ ਨੇ 100 ਪ੍ਰਤੀਸ਼ਤ ਕੋਰੋਨਾ ਕੋਵੈਕਸ਼ੀਨੇਸ਼ਨ ਕਰਵਾ ਲਈ ਹੈ | ਇਸ ਕਾਰਨ ਸ਼ਾਹਪੁਰ ਵਾਸੀਆਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ...
ਸਮਾਣਾ, 29 ਨਵੰਬਰ (ਪ੍ਰੀਤਮ ਸਿੰਘ ਨਾਗੀ)-ਕਿਸੇ ਸਮੇਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਸਿਆਸੀ ਸਕੱਤਰ ਰਹੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੇ ਸਮਾਣਾ ਵਿਖੇ ਇਕੱਠ ਕਰਕੇ ਕਾਂਗਰਸ ਹਾਈ ਕਮਾਨ ਦੇ ਅਬਜ਼ਰਵਰ ਹਰਪ੍ਰੀਤ ਸਿੰਘ ਚੀਮਾ ਸਾਹਮਣੇ ...
ਨਾਭਾ, 29 ਨਵੰਬਰ (ਅਮਨਦੀਪ ਸਿੰਘ ਲਵਲੀ)-ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਜਾ ਰਹੇ ਝੂਠੇ ਐਲਾਨਾਂ ਦਾ ਸੂਬੇ ਪੰਜਾਬ ਦੀ ਜਨਤਾ ਵਲੋਂ ਮਜ਼ਾਕ ਬਣਾਇਆ ਜਾ ਰਿਹਾ ਹੈ ਕਿਉਂਕਿ ਕੋਈ ਵੀ ਐਲਾਨ ਜ਼ਮੀਨੀ ਪੱਧਰ 'ਤੇ ਪੂਰਾ ਨਹੀਂ ਹੋਇਆ | ਭਿ੍ਸ਼ਟਾਚਾਰ ਨੂੰ ...
ਨਾਭਾ, 29 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਤੇ ਵਿਰਾਸਤੀ ਨਗਰੀ ਨਾਭਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦਸਮੇਸ਼ ਕਲੋਨੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਜ਼ੂਰੀ ਰਾਗੀ ਭਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX