ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਫਰੀਦਕੋਟ

¸ ਮਾਮਲਾ ਨੀਟ-ਪੀ.ਜੀ. ਪ੍ਰੀਖਿਆ 'ਚ ਹੋ ਰਹੀ ਦੇਰੀ ਦਾ ¸ ਡਾਕਟਰਾਂ ਨੇ 2 ਘੰਟੇ ਓ.ਪੀ.ਡੀ. ਸੇਵਾਵਾਂ ਠੱਪ ਕਰਕੇ ਰੋਸ ਪ੍ਰਗਟ ਕੀਤਾ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਨੀਟ-ਪੀ.ਜੀ. ਜੋ ਕਿ ਜਨਵਰੀ 2021 ਦੌਰਾਨ ਹੋਣਾ ਸੀ ਅਤੇ ਇਹ 9 ਮਹੀਨੇ ਲੇਟ ਹੋ ਗਿਆ ਸੀ ਜਿਸ ਕਰਕੇ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਪਹਿਲਾ ਬੈਚ ਪਾਸ ਹੋ ਕੇ ਕਾਲਜ ਵਿਚੋਂ ਫਾਰਗ ਹੋ ਗਿਆ ਤੇ ਕੰਮ ਦੀ ਸਾਰੀ ਜ਼ਿੰਮੇਵਾਰੀ ਬਾਕੀ ਬਚੇ ਦੋ ਬੈਚਾਂ 'ਤੇ ਪੈ ਗਈ ਹੈ | ਜਿਸ ਕਾਰਨ ਬਚੇ ਹੋਏ ਦੋ ਬੈਚਾ ਉਪਰ ਕੰਮ ਦਾ ਭਾਰ ਪੈਣ ਕਰਕੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤਨਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਮਾਨਸਿਕ ਪ੍ਰੇਸ਼ਾਨੀ ਉਸ ਵੇਲੇ ਹੋਰ ਵੀ ਜ਼ਿਆਦਾ ਵੱਧ ਗਈ ਜਿਸ ਵੇਲੇ ਨਵੇਂ ਵਿਦਿਆਰਥੀਆਂ ਦੀ ਨਿਯੁਕਤੀ ਕਿਰਿਆ ਸੁਪਰੀਮ ਕੋਰਟ ਵਿਚ ਚੱਲ ਰਹੇ ਸਵਰਨ ਵਰਗ ਵਿਚ ਘੱਟ ਆਮਦਨ ਦੀ ਅਬਾਦੀ ਦੇ ਰਾਖਵੇਂਕਰਨ ਦਾ ਕੇਸ ਲੱਗਣ ਕਰਕੇ ਹੋਰ ਲੇਟ ਹੋ ਗਿਆ | ਜਿਸ ਦੀ ਅਗਲੀ ਸੁਣਵਾਈ ਮਾਣਯੋਗ ਸੁਪਰੀਮ ਕੋਰਟ ਵਲੋਂ 6 ਜਨਵਰੀ 2022 ਹੈ, ਜਿਸ ਕਾਰਨ ਜੂਨੀਅਰ ਡਾਕਟਰ ਮਾਨਸਿਕ ਤਣਾਅ ਹੋਰ ਵੀ ਜ਼ਿਆਦਾ ਵੱਧ ਗਿਆ ਹੈ | ਜਿਸ ਕਰਕੇ ਭਾਰਤ ਅਤੇ ਸਟੇਟ ਪੱਧਰੀ ਡਾਕਟਰ ਐਸੋਸੀਏਸ਼ਨ ਦੇ ਸੱਦੇ ਉਪਰ ਅਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਅਸੀਂ 2 ਘੰਟੇ ਤੱਕ ਕੇਵਲ ਓ.ਪੀ.ਡੀ ਸੇਵਾਵਾਂ ਨੂੰ ਬੰਦ ਕੀਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾਵਾਂ ਦੇ ਉੱਪਰ ਇਸ ਸਟ੍ਰਾਈਕ ਦਾ ਕੋਈ ਵੀ ਅਸਰ ਨਹੀਂ ਪਵੇਗਾ ਅਤੇ ਉਹ ਆਮ ਦਿਨਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ | ਅਸੀਂ ਸਰਕਾਰ ਤੋਂ ਅਤੇ ਮਾਣਯੋਗ ਸੁਪਰੀਮ ਕੋਰਟ ਤੋਂ ਜਲਦੀ ਹੀ ਇਸ ਵਿਸ਼ੇੇ ਨੂੰ ਗੰਭੀਰਤਾ ਨਾਲ ਵਿਚਾਰਨ ਲਈ ਅਪੀਲ ਕਰਦੇ ਹਾਂ ਅਤੇ ਆਸ ਰੱਖਦੇ ਹਾਂ ਕੀ ਉਹ ਜਲਦੀ ਹੀ ਇਸ ਵਿਸ਼ੇ 'ਤੇ ਵਿਚਾਰ ਕਰਦੇ ਹੋਏ ਇਸ ਦਾ ਹੱਲ ਕਰਨਗੇ | ਇਸ ਸਟ੍ਰਾਈਕ ਦੀ ਅਗਲੀ ਕਾਰਵਾਈ ਰਾਸ਼ਟਰੀ ਅਤੇ ਸਟੇਟ ਜਥੇਬੰਦੀਆਂ ਨਾਲ ਤਾਲਮੇਲ ਕਰਨ ਤੋਂ ਬਾਅਦ ਤਹਿ ਕੀਤੀ ਜਾਏਗੀ | ਇਸ ਸਟ੍ਰਾਈਕ ਦੌਰਾਨ ਡਾ. ਯੁਗਪ੍ਰੀਤ, ਡਾ. ਪਵੇਲ, ਡਾ. ਅਮਰਿੰਦਰ, ਡਾ. ਓਾਕਾਰ, ਡਾ. ਬਲਜਿੰਦਰ ਅਤੇ ਸਾਥੀ ਹਾਜ਼ਰ ਸਨ |

ਪੁਲਿਸ ਭਰਤੀ ਉਮੀਦਵਾਰਾਂ ਵਲੋਂ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ

ਫ਼ਰੀਦਕੋਟ, 29 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ 4480 ਪੁਲਿਸ ਕਾਂਸਟੇਬਲਾਂ ਦੀ ਭਰਤੀ ਲਈ ਉਮੀਦਵਾਰਾਂ ਦੇ ਲਿਖਤੀ ਇਮਤਿਹਾਨ ਤੋਂ ਬਾਅਦ ਜਾਰੀ ਕੀਤੀ ਗਈ ਕਟ ਲਿਸਟ 'ਚ ਵੱਡ ਘਪਲੇਬਾਜ਼ੀ ਦਾ ਦੋਸ਼ ਲਾਉਂਦਿਆਂ ਹੋਇਆ ਇਹ ਇਮਤਿਹਾਨ ਦੇਣ ਵਾਲੇ ਨੌਜਵਾਨ ਲੜਕੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ

ਫ਼ਰੀਦਕੋਟ, 29 ਨਵੰਬਰ (ਸਰਬਜੀਤ ਸਿੰਘ)-ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਵਲੋਂ ਅੱਜ ਸੂਬਾ ਕਮੇਟੀ ਦੇ ਫ਼ੈਸਲੇ 'ਤੇ ਮਾਣ ਭੱਤਾ ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੀ ਅਗਵਾਈ 'ਚ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮੰਨੀਆਂ ਹੋਈਆ ...

ਪੂਰੀ ਖ਼ਬਰ »

ਐਨ.ਐਚ.ਐਮ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਜਰੀ

ਬਾਜਾਖਾਨਾ, 29 ਨਵੰਬਰ (ਜੀਵਨ ਗਰਗ)-ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕਿ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਪਿਛਲੇ ਪੰਦਰਾਂ ਦਿਨ ਤੋਂ ਲਗਾਤਾਰ ਧਰਨਾ ਜਾਰੀ ਹੈ | ਇਨ੍ਹਾਂ ਮੁਲਾਜ਼ਮਾਂ ਦਾ ਦੋਸ਼ ਹੈ ਕਿ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜੈਤੋ ਦਾ ਹਲਕਾ ਇੰਚਾਰਜ ਲਾਏ ਜਾਣ ਦੀ ਮੰਗ-ਕਰਮ ਸਿੰਘ ਅਜਿੱਤ ਗਿੱਲ

ਬਾਜਾਖਾਨਾ, 29 ਨਵੰਬਰ (ਜੀਵਨ ਗਰਗ)-ਪੰਚਾਇਤ ਯੂਨੀਅਨ ਬਲਾਕ ਜੈਤੋ ਦੇ ਪ੍ਰਧਾਨ ਕਰਮ ਸਿੰਘ ਅਜਿੱਤ ਗਿੱਲ ਅਤੇ ਕੋਠੇ ਬੰਬੀਹਾ ਦਬੜ੍ਹੀਖਾਨਾ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ...

ਪੂਰੀ ਖ਼ਬਰ »

ਜੈਤੋ-ਬਠਿੰਡਾ ਰੋਡ ਦੀ ਸੜਕ ਦਾ ਕੰਮ ਧੀਮੀਗਤੀ ਨਾਲ ਚੱਲਣ ਕਰਕੇ ਲੋਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਜੈਤੋ, 29 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਸਰਕਾਰ ਵਲੋਂ ਬੇਸ਼ੱਕ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਜੰਗੀ ਪੱਧਰ 'ਤੇ ਚੱਲ ਰਹੇ ਹਨ ਪ੍ਰੰਤੂ ਸਰਕਾਰ ਦੇ ਉਕਤ ਬਿਆਨਾਂ ਨੂੰ ਸਥਾਨਕ ਸ਼ਹਿਰ ਦੇ ਅੰਦਰ ਅਧੂਰੇ ਪਏ ਕੰਮ ...

ਪੂਰੀ ਖ਼ਬਰ »

ਸਾਰੇ ਪਾਰਟੀਆਂ ਦੇ ਆਗੂਆਂ ਤੇ ਕੌਂਸਲਰਾਂ ਨੇ ਸੀਵਰੇਜ ਤੇ ਵਾਟਰ ਸਪਲਾਈ ਬੋਰਡ ਵਿਰੁੱਧ ਲਗਾਇਆ ਧਰਨਾ

ਜੈਤੋ, 29 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਸੀਵਰੇਜ ਦਾ ਗੰਦਾ ਪਾਣੀ ਸੜਕ 'ਤੇ ਘੁੰਮ ਰਿਹਾ ਹੈ ਪ੍ਰੰਤੂ ਸਿਹਤ ਵਿਭਾਗ ਤੇ ਸੀਵਰੇਜ ਤੇ ਵਾਟਰ ਸਪਲਾਈ ਬੋਰਡ ਕੁੰਭ ਕਰਨੀ ਨੀਂਦ ਸੁੱਤੇ ਹੋਏ ਹਨ, ਨੂੰ ਜਗਾਉਣ ਲਈ ਕਾਂਗਰਸੀ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਪੈਨਸ਼ਨਰਾਂ ਨੂੰ ਲਾਭ ਦੇਣਾ ਪ੍ਰਚਾਰ ਝੂਠ ਕਰਾਰ

ਫ਼ਰੀਦਕੋਟ, 29 ਨਵੰਬਰ (ਸਰਬਜੀਤ ਸਿੰਘ)-ਇੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇੱਥੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ 36 ਹਜ਼ਾਰ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਦੇਣ ਦੇ ਪ੍ਰਚਾਰ ਨੂੰ ...

ਪੂਰੀ ਖ਼ਬਰ »

ਦਸਮੇਸ਼ ਗਲੋਬਲ ਸਕੂਲ ਬਰਗਾੜੀ ਦੇ ਜੇਤੂ ਬੱਚੇ ਸਨਮਾਨਿਤ

ਬਰਗਾੜੀ, 29 ਨਵੰਬਰ (ਲਖਵਿੰਦਰ ਸ਼ਰਮਾ)-ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਅਥਲੀਟ ਮੁਕਾਬਲੇ ਸਕੂਲ ਪਿ੍ੰਸੀਪਲ ਅਜੇ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ 50 ਮੀਟਰ ਦੌੜ, ਬਾਲ ਦੌੜ, ਰਿਲੇਅ ਦੌੜ, ਚਮਚਾ ਨਿੰਬੂ ਦੌੜ, ਬੋਰੀ ਦੌੜ ਆਦਿ ਦੇ ...

ਪੂਰੀ ਖ਼ਬਰ »

ਪਾਵਰ ਕਾਲੋਨੀ ਸਰਕਲ ਕਮੇਟੀ ਦੀ ਮੀਟਿੰਗ ਹੋਈ

ਕੋਟਕਪੂਰਾ, 29 ਨਵੰਬਰ (ਮੋਹਰ ਸਿੰਘ ਗਿੱਲ)-ਪਾਵਰ ਕਾਲੋਨੀ ਮੁਕਤਸਰ ਰੋਡ ਕੋਟਕਪੂਰਾ ਵਿਖੇ ਸਰਕਲ ਕਮੇਟੀ ਦੀ ਮੀਟਿੰਗ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਰਛਪਾਲ ਸਿੰਘ, ਸੁਖਮਿੰਦਰ ਸਿੰਘ, ਰਣਜੀਤ ਸ਼ਰਮਾ, ਸਤਪਾਲ ਸਿੰਘ, ਬਲਵਿੰਦਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਅਦਾਲਤ ਦਾ ਦੌਰਾ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਬੀ.ਏ.ਐਲ.ਐਲ.ਬੀ ਭਾਗ-ਚੌਥਾ ਅਤੇ ਪੰਜਵਾਂ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਅਦਾਲਤ ਦਾ ਦੌਰਾ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਅਦਾਲਤਾਂ ਵਿਚ ਕੇਸਾਂ ਦੀ ਪ੍ਰੋਸੀਡਿੰਗ ਦੇਖੀ | ਵਿਦਿਆਰਥੀਆਂ ...

ਪੂਰੀ ਖ਼ਬਰ »

ਮਾ: ਅਮਰਜੀਤ ਸਿੰਘ ਨੂੰ ਘੁੱਲੇ ਸ਼ਾਹ ਨੇ ਮੁੜ 'ਆਪ' 'ਚ ਸ਼ਾਮਿਲ ਕੀਤਾ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਕੁਝ ਸਮਾਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨਾਲ ਆਮ ਆਦਮੀ ਪਾਰਟੀ ਛੱਡ ਕੇ ਗਏ ਮਾ: ਅਮਰਜੀਤ ਸਿੰਘ ਮੁੜ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿਚ 'ਆਪ' ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦਾ ਸੁਰਿੰਦਰ ਫ਼ਰਿਸਤਾ ਉਰਫ਼ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਮੂੰਵਾਲਾ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਜੈਤੋ, 29 ਨਵੰਬਰ (ਭੋਲਾ ਸ਼ਰਮਾ)-ਇਕ ਐਨ.ਆਰ.ਆਈ. ਦਾਨੀ ਸੱਜਣ ਵਲੋਂ ਬੱਚਿਆਂ ਦੀਆਂ ਵਰਦੀਆਂ ਲਈ ਭੇਜੀ ਗੁਪਤ ਰਾਸ਼ੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦੇ 45 ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਹ ...

ਪੂਰੀ ਖ਼ਬਰ »

ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ 'ਚ ਖੇਡ ਮੁਕਾਬਲੇ ਕਰਵਾਏ

ਕੋਟਕਪੂਰਾ, 29 ਨਵੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਚ ਸਕੂਲ ਹਾਊਸ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸੀਨੀਅਰ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਿਭਾਗਾਂ ਦੇ ਵੱਖ-ਵੱਖ ਹਾਊਸਾਂ 'ਚ ਕਰਵਾਏ ਗਏ | ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਨੇ ਬੰਟੀ ਰੋਮਾਣਾ ਦੇ ਹੱਕ 'ਚ ਵਾਰਡ ਨੰ: 3 'ਚ ਮਹਿਲਾ ਵਰਕਰਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 3 'ਚ ਮਹਿਲਾ ਵਰਕਰਾਂ ਨਾਲ ਸ: ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਸੱਭਿਆਚਾਰਕ ਦਿਵਸ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ਾ ਅੰਗਰੇਜ਼ੀ ਸਿੱਖਿਆ ਦੀ ਗਤੀਵਿਧੀ ਦੇ ਅਧੀਨ ਸਕੂਲ ਦੇ ਵਿਚ ਕਲਚਰਲ ਡੇ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਮੱਸਿਆਵਾਂ ਅਤੇ ਸਮਾਧਾਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 29 ਨਵੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਿਸ਼ੋਰ ਅਵਸਥਾ ਸਮੱਸਿਆਵਾਂ 'ਤੇ ਸਮਾਧਾਨ ਵਿਸ਼ੇ 'ਤੇ ਸੈਮੀਨਾਰ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਵੀ ਸਰਕਾਰ ਤੋਂ ਲਾਕਡਾਊਨ ਦੀ ਭਰਪਾਈ ਲਈ ਮੰਗੀਆਂ ਸਹੂਲਤਾਂ

ਸਾਦਿਕ, 29 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਦੇ ਸਮੂਹ ਦੁਕਾਨਦਾਰਾਂ ਦੀਆਂ ਜਥੇਬੰਦੀਆਂ ਨੇ ਕੁਝ ਮਤੇ ਪਾਸ ਕਰਕੇ ਪਿਛਲੇ ਸਾਲ ਲਾਕਡਾਊਨ ਦੌਰਾਨ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਲਈ ਅਤੇ ਅਗਲੇ ਸਮੇਂ ਦੌਰਾਨ ਕਿਸੇ ਅਜਿਹੀ ਆਫ਼ਤ ਆਉਣ ਸਮੇਂ ਉਸਦਾ ਟਾਕਰਾ ਕਰਨ ਲਈ ...

ਪੂਰੀ ਖ਼ਬਰ »

ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਵਫ਼ਦ ਵਿਧਾਇਕ ਢਿੱਲੋਂ ਨੂੰ ਮਿਲਿਆ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਅੱਜ ...

ਪੂਰੀ ਖ਼ਬਰ »

ਭਾਈ ਘਨੱਈਆ ਯੂਥ ਕਲੱਬ ਦੇ ਅਹੁਦੇਦਾਰ ਨੇ ਵਿਧਾਇਕ ਢਿੱਲੋਂ ਨੂੰ ਮੰਗ ਪੱਤਰ ਦਿੱਤਾ

ਫ਼ਰੀਦਕੋਟ, 29 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਭਾਈ ਘਨੱਈਆ ਯੂਥ ਕਲੱਬ (ਰਜਿ:) ਸ਼ਹੀਦ ਭਗਤ ਸਿੰਘ ਨਗਰ ਫ਼ਰੀਦਕੋਟ ਦੇ ਸਮੂਹ ਕਲੱਬ ਮੈਂਬਰ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਨੂੰ ਮੁਹੱਲੇ ਦੀਆਂ ਸਮੱਸਿਆਵਾਂ ਸਬੰਧੀ ਮੰਗ-ਪੱਤਰ ਦਿੱਤਾ ਗਿਆ | ਮੰਗ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸ਼ਹਿਰ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਫ਼ਰੀਦਕੋਟ ਅਧੀਨ ਆਉਂਦੇ ਵੱਖ ਵੱਖ ਇਲਾਕਿਆਂ ਵਿਚ ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ, ਇੰਟਰਲਾਕਿੰਗ ਆਦਿ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਸ਼ਹਿਰ ਦੇ ਨਾਗਰਿਕਾਂ ਨੂੰ ਵਿਕਾਸ ਕਾਰਜ ...

ਪੂਰੀ ਖ਼ਬਰ »

ਪ੍ਰਮੋਟ ਲੈਕਚਰਾਰਾਂ ਨੇ ਵਿਭਾਗੀ ਟੈਸਟ ਦੇ ਵਿਰੋਧ 'ਚ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਮੰਗ ਪੱਤਰ ਦਿੱਤਾ

ਕੋਟਕਪੂਰਾ, 29 ਨਵੰਬਰ (ਮੋਹਰ ਸਿੰਘ ਗਿੱਲ)-ਲੈਕਚਰਾਰਜ਼ ਪ੍ਰਮੋਟਡ ਆਫ਼ਟਰ 2018 ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ, ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਰਾਹੀ ਅਗਸਤ 2018 ਤੋਂ ਬਾਅਦ ਪ੍ਰਮੋਟ ਹੋਏ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੇ ਰੱਖੇ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਰਾਜਾ ਬਰਾੜ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਪੰਜਗਰਾਈਾ ਕਲਾਂ, 29 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਜਿਊਣ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਹਰਪ੍ਰੀਤ ਸਿੰਘ ਰਾਜਾ ਬਰਾੜ ਯਾਦਗਾਰੀ ਕਲੱਬ ਵਲੋਂ ਸਵ: ਰਾਜਾ ਬਰਾੜ ਦੀ 11ਵੀਂ ਬਰਸੀ ਮੌਕੇ 9ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਗੁਰੂ ਗੋਬਿੰਦ ...

ਪੂਰੀ ਖ਼ਬਰ »

ਪਿੰਡ ਜਿਉਣ ਵਾਲਾ ਵਿਖੇ 850 ਏਕੜ ਜ਼ਮੀਨ ਲਈ ਨਵਾਂ ਮੋਘਾ ਲਗਾਇਆ

ਪੰਜਗਰਾਈਾ ਕਲਾਂ, 29 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਿਉਣ ਵਾਲਾ ਵਿਖੇ 850 ਏਕੜ ਜ਼ਮੀਨ ਨੂੰ ਨਹਿਰੀ ਸਿੰਚਾਈ ਲਈ ਘਣੀਏ ਵਾਲਾ ਦੀ ਹੱਦ 'ਤੇ ਸੂਏ ਵਿਚੋਂ ਨਵਾਂ ਮੋਘਾ ਲਗਾਇਆ | ਪਿੰਡ ਦੇ ਸਰਪੰਚ ਤਰਸੇਮ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨਵੀਂ ਦਾਣਾ ਮੰਡੀ ਪੁੱਜ ਕੇ ਮੁੱਖ ਮੰਤਰੀ ਦੀ ਆਮਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੋਟਕਪੂਰਾ, 29 ਨਵੰਬਰ (ਮੇਘਰਾਜ, ਮੋਹਰ ਗਿੱਲ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਅਤੇ ਕਾਂਗਰਸ ਪ੍ਰਧਾਨ ਅਜੇਪਾਲ ਸਿੰਘ ਸੰਧੂ ਦੀ ਮੌਜੂਦਗੀ 'ਚ ਅੱਜ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਮੁੱਖ ਮੰਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX