ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਪੰਜਾਬ / ਜਨਰਲ

ਜਲੰਧਰ ਫੇਰੀ ਦੌਰਾਨ ਡਾ: ਇਕਬਾਲ ਸਿੰਘ ਦੇ ਘਰ ਪੁੱਜੇ ਰਾਜਪਾਲ ਪੁਰੋਹਿਤ

ਜਲੰਧਰ, 29 ਨਵੰਬਰ (ਜਸਪਾਲ ਸਿੰਘ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਵਿਸ਼ੇਸ਼ ਤੌਰ 'ਤੇ ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ ਦੀ ਮਾਡਲ ਟਾਊਨ ਸਥਿਤ ਰਿਹਾਇਸ਼ 'ਤੇ ਪੁੱਜੇ, ਜਿੱਥੇ ਡਾ. ਇਕਬਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਰਾਜਪਾਲ ਪੁਰੋਹਿਤ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਰਾਜਪਾਲ ਪੁਰੋਹਿਤ ਅਤੇ ਡਾ. ਇਕਬਾਲ ਸਿੰਘ ਨੇ ਆਪਣੀ ਦੋਸਤੀ ਦੌਰਾਨ ਇਕੱਠੇ ਬਿਤਾਏ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ | ਅੱਜ ਦੀ ਮੁਲਾਕਾਤ ਬਾਰੇ ਗੱਲ ਕਰਦਿਆਂ ਡਾ. ਇਕਬਾਲ ਸਿੰਘ ਨੇ ਦੱਸਿਆ ਕਿ ਬਨਵਾਰੀ ਲਾਲ ਪੁਰੋਹਿਤ ਲੰਬਾ ਸਮਾਂ ਕਾਂਗਰਸ ਪਾਰਟੀ 'ਚ ਰਹੇ ਤੇ ਇਸ ਦੌਰਾਨ ਜਿੱਥੇ ਉਨ੍ਹਾਂ ਨੂੰ ਸ੍ਰੀ ਪੁਰੋਹਿਤ ਨਾਲ ਸਮਾਂ ਬਿਤਾਉਣ ਦਾ ਮੌਕਾ ਮਿਲਿਆ, ਉੱਥੇ ਸੰਸਦ ਵਿਚ ਵੀ ਉਹ ਉਨ੍ਹਾਂ ਦੇ ਨਾਲ ਇਕੱਠੇ ਰਹੇ | ਉਨ੍ਹਾਂ ਦੱਸਿਆ ਕਿ ਸ੍ਰੀ ਪੁਰੋਹਿਤ ਜਦੋਂ ਆਸਾਮ ਦੇ ਰਾਜਪਾਲ ਸਨ ਤਾਂ ਉਦੋਂ ਉਹ (ਡਾ. ਇਕਬਾਲ ਸਿੰਘ) ਆਸਾਮ 'ਚ ਕਾਂਗਰਸ ਪਾਰਟੀ ਵਲੋਂ ਪਾਰਟੀ ਸਰਗਰਮੀਆਂ ਦੇ ਇੰਚਾਰਜ ਸਨ | ਇੱਥੇ ਹੀ ਬੱਸ ਨਹੀਂ ਸ੍ਰੀ ਪੁਰੋਹਿਤ ਪੰਜਾਬ ਆਉਣ ਤੋਂ ਪਹਿਲਾਂ ਤਾਮਿਲਨਾਡੂ ਦੇ ਰਾਜਪਾਲ ਸਨ ਤੇ ਉੱਥੇ ਵੀ ਡਾ. ਇਕਬਾਲ ਸਿੰਘ ਲੰਬਾ ਸਮਾਂ ਸਰਗਰਮ ਸਿਆਸਤ ਦਾ ਹਿੱਸਾ ਰਹੇ ਤੇ ਉਨ੍ਹਾਂ ਦੀ ਅਕਸਰ ਪੁਰੋਹਿਤ ਨਾਲ ਮੁਲਾਕਾਤ ਹੁੰਦੀ ਰਹਿੰਦੀ ਸੀ | ਡਾ. ਇਕਬਾਲ ਸਿੰਘ ਨੇ ਦੱਸਿਆ ਕਿ ਬੇਸ਼ੱਕ ਸ੍ਰੀ ਪੁਰੋਹਿਤ ਬਾਅਦ 'ਚ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ ਪਰ ਇਸ ਦਾ ਉਨ੍ਹਾਂ ਦੀ ਦੋਸਤੀ ਉੱਪਰ ਕੋਈ ਅਸਰ ਨਹੀਂ ਪਿਆ | ਉਨ੍ਹਾਂ ਕਿਹਾ ਕਿ ਸ੍ਰੀ ਪੁਰੋਹਿਤ ਇਕ ਸੁਲਝੇ ਹੋਏ ਸਿਆਸਤਦਾਨ ਹੋਣ ਦੇ ਨਾਲ ਨਾਲ ਸੈਂਟਰਲ ਇੰਡੀਆ ਤੋਂ ਛਪਦੇ ਇਕ ਸਭ ਤੋਂ ਪੁਰਾਣੇ ਅਖ਼ਬਾਰ ਦੇ ਮੈਨੇਜਿੰਗ ਐਡੀਟਰ ਵੀ ਰਹਿ ਚੁੱਕੇ ਹਨ | ਇਸ ਮੌਕੇ ਡਾ. ਇਕਬਾਲ ਸਿੰਘ ਵਲੋਂ ਰਾਜਪਾਲ ਪੁਰੋਹਿਤ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਪੁਰੋਹਿਤ ਦਾ ਇੱਥੇ ਪਹੁੰਚਣ 'ਤੇ ਡਾ. ਇਕਬਾਲ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਗੁਰਿੰਦਰਬੀਰ ਕੌਰ, ਉਨ੍ਹਾਂ ਦੇ ਬੇਟੇ ਅਭੈ ਸਿੰਘ, ਅਰਸ਼ਦੀਪ ਕੌਰ ਤੇ ਅਮਰਜੋਤ ਸਿੰਘ, ਗੁਣਦੀਪ ਕੌਰ ਵਲੋਂ ਵੀ ਸਵਾਗਤ ਕੀਤਾ ਗਿਆ |

ਨਹੀਂ ਰਹੇ ਚੰਡੀਗੜ੍ਹ ਦੇ 'ਲੰਗਰ ਬਾਬਾ' ਜਗਦੀਸ਼ ਲਾਲ ਅਹੂਜਾ

ਚੰਡੀਗੜ੍ਹ, 29 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਬਾਹਰ ਲੰਗਰ ਲਗਾ ਕੇ ਲੋਕਾਂ ਦਾ ਪੇਟ ਭਰਨ ਵਾਲੇ ਲੰਗਰ ਬਾਬਾ ਦੇ ਨਾਂਅ ਤੋਂ ਮਸ਼ਹੂਰ ਪਦਮਸ੍ਰੀ ਜਗਦੀਸ਼ ਲਾਲ ਅਹੂਜਾ (86) ਦਾ ਅੱਜ ਦਿਹਾਂਤ ਹੋ ਗਿਆ | ਲੰਗਰ ਬਾਬਾ ਦੇ ਨਾਮ ਨਾਲ ਮਸ਼ਹੂਰ ਜਗਦੀਸ਼ ਲਾਲ ਅਹੂਜਾ ਬੀਤੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 22 ਨਵੇਂ ਮਾਮਲੇ-ਇਕ ਮੌਤ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)- ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 28 ਮਰੀਜ਼ ਸਿਹਤਯਾਬ ਹੋਏ ਹਨ ਅਤੇ ਹੁਸ਼ਿਆਰਪੁਰ ਨਾਲ ਸਬੰਧਿਤ ਇਕ ਮਰੀਜ਼ ਦੀ ਮੌਤ ਹੋਈ ਹੈ | ਅੱਜ ਆਏ ਨਵੇਂ ਮਾਮਲਿਆਂ 'ਚ ਪਠਾਨਕੋਟ ਤੋਂ 5, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮੋਰਿੰਡਾ 'ਚ ਪੱਕਾ ਮੋਰਚਾ ਕੱਲ੍ਹ ਤੋਂ

ਲੁਧਿਆਣਾ, 29 ਨਵੰਬਰ (ਸਲੇਮਪੁਰੀ)-ਸੂਬੇ ਦੇ ਆਮ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਛੋਟੇ ਡਾਕਟਰ ਪ੍ਰੈਕਟਿਸ ਕਰਨ ਦੇ ਕਾਨੂੰਨੀ ਅਧਿਕਾਰ ਲੈਣ ਖਾਤਰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਮੋਰਿੰਡਾ ਵਿਖੇ ਪੱਕਾ ਮੋਰਚਾ ਸ਼ੁਰੂ ਕਰ ਰਹੇ ਹਨ | ਅੱਜ ...

ਪੂਰੀ ਖ਼ਬਰ »

ਬਿਜਲੀ ਬਿੱਲ ਸੰਸਦ 'ਚ ਰੱਖਣ 'ਤੇ ਇਕ ਦਿਨ ਦੀ ਹੜਤਾਲ ਕਰਨਗੇ ਮੁਲਾਜ਼ਮ

ਜਲੰਧਰ, 29 ਨਵੰਬਰ (ਸ਼ਿਵ)-ਬਿਜਲੀ ਮੁਲਾਜ਼ਮ ਅਤੇ ਇੰਜੀਨੀਅਰ ਦੀ ਕੌਮੀ ਤਾਲਮੇਲ ਕਮੇਟੀ ਨੇ ਕਿਹਾ ਹੈ ਕਿ ਬਿਜਲੀ ਸੋਧ ਬਿੱਲ 2021 ਨੂੰ ਸੰਸਦ 'ਚ ਰੱਖਿਆ ਗਿਆ ਤਾਂ ਇਸ ਦੇ ਵਿਰੋਧ 'ਚ ਇਕ ਦਿਨ ਦਾ ਪ੍ਰਦਰਸ਼ਨ ਮੁਲਾਜ਼ਮਾਂ ਵਲੋਂ ਕੀਤਾ ਜਾਵੇਗਾ | ਆਲ ਇੰਡੀਆ ਪਾਵਰ ਇੰਜੀ. ...

ਪੂਰੀ ਖ਼ਬਰ »

ਡਰੱਗ ਮਾਮਲੇ 'ਚ ਗਠਿਤ ਪੈਨਲ ਤੋਂ ਮੁੱਖ ਮੰਤਰੀ ਰੋਜ਼ ਮੀਟਿੰਗ ਕਰ ਕੇ ਲੈਣਗੇ ਸਟੇਟਸ ਰਿਪੋਰਟ

ਚੰਡੀਗੜ੍ਹ, 29 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਚਰਚਿਤ ਡਰੱਗ ਮਾਮਲੇ 'ਚ ਪਹਿਲਾਂ ਗਠਿਤ ਐਸ.ਆਈ.ਟੀ. ਵਲੋਂ ਤਿਆਰ ਕੀਤੀ ਸਟੇਟਸ ਰਿਪੋਰਟ ਜੋ ਪੰਜਾਬ ਸਰਕਾਰ ਵਲੋਂ ਬੰਦ ਲਿਫ਼ਾਫ਼ੇ 'ਚ ਹਾਈਕੋਰਟ ਸਬਮਿਟ ਕੀਤੀ ਗਈ ਸੀ, ਉੱਤੇ ਸੱਤਾ ਪੱਖ ਅਤੇ ਵਿਰੋਧੀ ਧਿਰਾਂ ਵਲੋਂ ...

ਪੂਰੀ ਖ਼ਬਰ »

ਡਰੱਗ ਤਸਕਰੀ ਮਾਮਲੇ 'ਚ 'ਸੋਰਸ' ਨਿਰਧਾਰਤ ਕਰਨਾ ਜ਼ਰੂਰੀ-ਹਾਈਕੋਰਟ

ਚੰਡੀਗੜ੍ਹ, 29 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਦੇ ਦੌਰਾਨ ਇਹ ਸਾਫ਼ ਕੀਤਾ ਹੈ ਕਿ ਡਰੱਗ ਤਸਕਰੀ 'ਤੇ ਨੱਥ ਪਾਉਣ ਲਈ 'ਸੋਰਸ' ਨੂੰ ਨਿਰਧਾਰਿਤ ਕਰਨਾ ਜ਼ਰੂਰੀ ਸੀ | ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਦੀ ਬੈਂਚ ਨੇ ਕਥਿਤ ...

ਪੂਰੀ ਖ਼ਬਰ »

ਪੰਜਾਬ 'ਚ ਹਾਈ ਅਲਰਟ-ਕਮਾਂਡੋ ਤਾਇਨਾਤ

ਬਮਿਆਲ, 29 ਨਵੰਬਰ (ਰਾਕੇਸ਼ ਸ਼ਰਮਾ)-ਬੀਤੇ ਦਿਨੀਂ ਜ਼ਿਲ੍ਹਾ ਪਠਾਨਕੋਟ ਵਿਖੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਲੋਂ ਜਿੱਥੇ ਪੂਰੇ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਉੱਥੇ ਅੱਜ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਰਹੱਦੀ ਖੇਤਰ ...

ਪੂਰੀ ਖ਼ਬਰ »

ਪੰਜਾਬ 'ਚ ਨਵੀਂ ਪਾਰਟੀ ਦਾ ਐਲਾਨ ਇਸੇ ਹਫ਼ਤੇ-ਲੱਖਾ ਸਿਧਾਣਾ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)-ਖੇਤੀ ਕਾਨੂੰਨਾਂ ਵਿਰੁੱਧ ਲੜਾਈ 'ਚੋਂ ਉਭਰੇ ਪੰਜਾਬ ਦੇ ਚਰਚਿੱਤ ਨੌਜਵਾਨ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਲੋਕ ਸਭਾ 'ਚ ਕਾਨੂੰਨ ਰੱਦ ਹੋਣ ਤੋਂ ਬਾਅਦ ਖੁਸ਼ੀ ਪ੍ਰਗਟ ਕਰਦਿਆਂ ਹੁਣ ਪੰਜਾਬ ਦੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ 'ਤੇ ਪਾਕਿਸਤਾਨ ਵਾਲੇ ਪਾਸੇ ਪੁਲ ਬਣਾਉਣ ਦੀ ਕਵਾਇਦ ਸ਼ੁਰੂ

ਡਾ. ਕਮਲ ਕਾਹਲੋਂ ਬਟਾਲਾ, 29 ਨਵੰਬਰ-2019 (ਨਵੰਬਰ) ਨੂੰ ਜਦੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੇ ਮੇਲ-ਮਿਲਾਪ ਨਾਲ ਖੋਲਿ੍ਹਆ ਸੀ ਤਾਂ ਉਸ ਸਮੇਂ ਦੋਵਾਂ ਸਰਕਾਰਾਂ ਨੇ ਆਪੋ-ਆਪਣੇ ਪਾਸੇ ਕਰੋੜਾਂ ...

ਪੂਰੀ ਖ਼ਬਰ »

ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ, ਪਤੀ-ਪਤਨੀ ਸਮੇਤ ਤਿੰਨ ਮੌਤਾਂ

ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 29 ਨਵੰਬਰ (ਕੁਲਜਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ)-ਤਲਵੰਡੀ ਭਾਈ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਨੇੜੇ ਜੌੜੀਆਂ ਨਹਿਰਾਂ ਦੇ ਉਸਾਰੀ ਅਧੀਨ ਪੁਲ ਕੋਲ ਇਕ ਇਨੋਵਾ ਕਿ੍ਸਟਾ ਕਾਰ ਅਤੇ ਆਟੋ ਰਿਕਸ਼ਾ ਦਰਮਿਆਨ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਅਤੇ ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਪਹਿਲੀ ਦਸੰਬਰ ਤੱਕ ਛੁੱਟੀ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 29 ਨਵੰਬਰ (ਸਲੇਮਪੁਰੀ)-ਮਾਹਿਲਪੁਰ 'ਚ ਤਾਇਨਾਤ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਵਿਰੁੱਧ ਚੌਕਸੀ ਵਿਭਾਗ ਵਲੋਂ ਕੀਤੀ ਗਈ ਪੁਲਿਸ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਸਮੂਹ ਮਾਲ ਅਧਿਕਾਰੀ ਅਤੇ ...

ਪੂਰੀ ਖ਼ਬਰ »

ਕਾਮੇ ਹੱਥੋਂ ਕਿਸਾਨ ਦਾ ਕਤਲ

ਸਾਦਿਕ, 29 ਨਵੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਸਾਦਿਕ ਨੇੜੇ ਪਿੰਡ ਬੀਹਲੇਵਾਲਾ ਵਿਖੇ ਬੀਤੀ ਸ਼ਾਮ ਕਰੀਬ ਸੱਤ ਕੁ ਵਜੇ ਪਿੰਡ ਦੀ ਢਾਣੀ 'ਤੇ ਇਕ ਕਿਸਾਨ ਦਾ ਕਤਲ ਹੋਣ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਕਿਸਾਨ ਮਹਿਕਮ ਸਿੰਘ ਸੰਧੂ ਦੇ ਹੀ ...

ਪੂਰੀ ਖ਼ਬਰ »

ਤਰਨਤਾਰਨ ਜ਼ਿਲ੍ਹੇ ਦਾ ਇਕ ਹੋਰ ਨੌਜਵਾਨ ਗਿ੍ਫ਼ਤਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਦੋ ਵਿਦੇਸ਼ੀ ਹੱਥ ਗੋਲਿਆਂ ਤੇ ਦੋ ਪਿਸਤੌਲਾਂ ਸਮੇਤ ਗਿ੍ਫ਼ਤਾਰ ਕੀਤੇ ਨੌਜਵਾਨ ਰਣਜੀਤ ਸਿੰਘ ਦੀ ਪੁਛਗਿੱਛ ਉਪਰੰਤ ਤਰਨ ਤਾਰਨ ਜ਼ਿਲ੍ਹੇ ਦੇ ਇਕ ਹੋਰ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਪਾਸੋਂ ਪੁਛਗਿੱਛ ਕਰਨ ਲਈ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ 'ਤੇ ਕੈਪਟਨ ਵਲੋਂ ਕਿਸਾਨਾਂ ਨੂੰ ਵਧਾਈ

ਚੰਡੀਗੜ੍ਹ, 29 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਦੇ ਦੋਹਾਂ ਸਦਨਾਂ 'ਚ 3 ਖੇਤੀ ਕਾਨੰੂਨਾਂ ਨੂੰ ਰੱਦ ਕਰਨ ਲਈ ਬਿੱਲ ਪਾਸ ਹੋਣ 'ਤੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ | ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਸਾਡੇ ...

ਪੂਰੀ ਖ਼ਬਰ »

ਕਾਂਗਰਸ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ 'ਚ ਉਤਾਰਨ ਦੀ ਤਿਆਰੀ 'ਚ?

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਰੋਸੇਯੋਗ ਸੂਤਰਾਂ ਦੀ ਮੰਨੀ ਜਾਵੇ ਤਾਂ ਕਾਂਗਰਸ ਹਾਈਕਮਾਨ ਵਿਧਾਨ ਸਭਾ ਹਲਕਾ ਮਾਨਸਾ ਤੋਂ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਚੋਣ ਮੈਦਾਨ 'ਚ ਉਤਾਰਨ ਦੀ ਤਿਆਰੀ 'ਚ ਹੈ | ਪਾਰਟੀ ਦੀ ਕੇਂਦਰੀ ...

ਪੂਰੀ ਖ਼ਬਰ »

ਗੁ. ਕਰਤਾਰਪੁਰ ਸਾਹਿਬ ਵਿਖੇ ਲਾਹੌਰ ਦੀ ਮਾਡਲ ਨੇ ਉਡਾਈਆਂ ਮਰਿਆਦਾ ਦੀਆਂ ਧੱਜੀਆਂ-ਜਾਂਚ ਸ਼ੁਰੂ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਲਾਹੌਰ ਦੇ ਇਕ ਨਾਮੀ ਫ਼ੈਸ਼ਨ ਹਾਊਸ ਦੀ ਮਹਿਲਾ ਮਾਡਲ ਵਲੋਂ ਕੀਤੀ ਗਈ ਮਾਡਲਿੰਗ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ...

ਪੂਰੀ ਖ਼ਬਰ »

ਸਾਢੇ 4 ਸਾਲਾਂ 'ਚ ਕੈਪਟਨ ਦੀ ਬਜਾਏ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਰਕੇ ਵਾਅਦੇ ਪੂਰੇ ਨਹੀਂ ਹੋਏ-ਸ਼ਰਮਾ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 4 ਸਾਲ ਜੇਕਰ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ...

ਪੂਰੀ ਖ਼ਬਰ »

ਦਿੱਲੀ 'ਚ ਇਕ ਵੀ ਔਰਤ ਮੰਤਰੀ ਕਿਉਂ ਨਹੀਂ-ਸਿੱਧੂ ਦਾ ਕੇਜਰੀਵਾਲ ਨੂੰ ਸਵਾਲ

ਚੰਡੀਗੜ੍ਹ, 29 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਿੱਖਿਆ ਨੀਤੀ ਅਤੇ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ | ਸ. ਸਿੱਧੂ ...

ਪੂਰੀ ਖ਼ਬਰ »

ਪਰਗਟ ਸਿੰਘ ਵਲੋਂ ਗ਼ਲਤ ਅੰਕੜੇ ਪੇਸ਼ ਕਰਨ ਲਈ ਮਨੀਸ਼ ਸਿਸੋਦੀਆ ਦੀ ਨਿੰਦਾ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ 'ਤੇ ਮੁੜ ਹਮਲਾ ਬੋਲਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਫ਼ਰਜ਼ੀ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਫ਼ਰਜ਼ੀ ਅੰਕੜੇ ਪੇਸ਼ ਕਰ ਰਹੇ ਹਨ | ਅੱਜ ਇੱਥੇ ਜਾਰੀ ਇਕ ਬਿਆਨ 'ਚ ਪੰਜਾਬ ਦੇ ਸਿੱਖਿਆ ...

ਪੂਰੀ ਖ਼ਬਰ »

ਸਿਸੋਦੀਆ ਵਲੋਂ ਸਿੱਖਿਆ ਮੰਤਰੀ ਪਰਗਟ ਸਿੰਘ 'ਤੇ ਮੈਦਾਨ 'ਚੋਂ ਭੱਜਣ ਦਾ ਦੋਸ਼

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)- ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ 'ਤੇ ਮੈਦਾਨ 'ਚੋਂ ਭੱਜਣ ਦਾ ਦੋਸ਼ ਲਗਾਉਂਦਿਆ ਕਿਹਾ ਕਿ ਅਸੀਂ ਦਿੱਲੀ ਦੇ 250 ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀ ਛਾਪੇਮਾਰੀ ਖ਼ਤਮ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਲਗਾਤਾਰ ਤਿੰਨ ਦਿਨ ਫਾਸਟਵੇਅ ਤੇ ਜੁਝਾਰ ਸਮੂਹ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ | ਆਮਦਨ ਕਰ ਵਿਭਾਗ ਦੀ ਛਾਪੇਮਾਰੀ ਤਿੰਨ ਦਿਨ ਬਾਅਦ ਖ਼ਤਮ ਹੋ ਗਈ ਹੈ | ਆਮਦਨ ਕਰ ਵਿਭਾਗ ਵਲੋਂ ਦੋ ਦਿਨ ਫਾਸਟਵੇਅ ...

ਪੂਰੀ ਖ਼ਬਰ »

ਵਿਗਿਆਨਕ ਮੇਲਾ ਅਤੇ ਪ੍ਰਦਰਸ਼ਨੀ 'ਚ ਲੁਧਿਆਣਾ ਅਤੇ ਸੰਗਰੂਰ ਦੇ ਵਿਦਿਆਰਥੀ ਅੱਵਲ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਸੀਨੀਅਰ ਸੈਕੰਡਰੀ ਸਕੂਲ ਪੀ. ਏ. ਯੂ. ਵਿਖੇ ਕਰਾਈ ਸਾਇੰਸ ਪ੍ਰਦਰਸ਼ਨੀ 'ਚ ਪੰਜਾਬ ਦੇ 22 ਜ਼ਿਲਿ੍ਹਆਂ ਤੋਂ ਆਏ 6 ਤੋਂ 8ਵੀਂ ਜਮਾਤ ਅਤੇ 9ਵੀਂ-10ਵੀਂ ਜਮਾਤ ਦੇ 44 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ ਦੇ ਪ੍ਰਮੁੱਖ ਆਗੂਆਂ ਦੀ ਹੋਈ ਅਹਿਮ ਮੀਟਿੰਗ

ਐੱਸ. ਏ. ਐੱਸ. ਨਗਰ, 29 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਦਿਆਂ ਅੱਜ ਪਾਰਟੀ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ ਦੇ ...

ਪੂਰੀ ਖ਼ਬਰ »

ਓਪਨ ਸਕੂਲ ਪ੍ਰਣਾਲੀ ਅਧੀਨ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਅਨੁਸਾਰ ਹੀ ਕਰਵਾਈ ਜਾਵੇਗੀ ਪ੍ਰੀਖਿਆ

ਐੱਸ. ਏ. ਐੱਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਕੇਵਲ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ੀਸ ਭਰਨ ਦਾ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਿਆਹ 'ਚ ਜਾਗੋ ਕੱਢਣ ਸਮੇਂ ਚੱਲੀ ਗੋਲੀ-ਔਰਤ ਦੀ ਮੌਤ

ਆਰਿਫ਼ ਕੇ, 29 ਨਵੰਬਰ (ਬਲਬੀਰ ਸਿੰਘ ਜੋਸਨ)- ਪਿੰਡ ਚੁਗੱਤੇ ਵਾਲਾ ਦੇ ਅਧੀਨ ਪੈਂਦੀ ਬਸਤੀ ਵਲੀ ਵਾਲੀ ਵਿਖੇ ਵਿਆਹ 'ਚ ਰਾਤ ਸਮੇਂ ਜਾਗੋ ਕੱਢਣ ਦੌਰਾਨ ਕਿਸੇ ਨਾਮਾਲੂਮ ਵਿਅਕਤੀ ਵਲੋਂ ਰਾਈਫ਼ਲ ਨਾਲ ਚਲਾਈ ਗੋਲੀ ਕਾਰਨ ਇਕ ਔਰਤ ਨੂੰ ਗੋਲੀ ਲੱਗਣ ਕਾਰਨ ਇਲਾਜ ਦੌਰਾਨ ਮੌਤ ਹੋ ...

ਪੂਰੀ ਖ਼ਬਰ »

ਪੰਜਾਬ 'ਚ ਦਸੰਬਰ 'ਚ ਲੱਗਣਗੇ ਰੁਜ਼ਗਾਰ ਮੇਲੇ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਦਸੰਬਰ 'ਚ ਉੱਚ ਪੱਧਰੀ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ, ਜਿਸ 'ਚ ਆਈ.ਟੀ.ਆਈਜ਼, ਪੋਲੀਟੈਕਨਿਕ, ਇੰਜੀਨੀਅਰਿੰਗ, ਗ੍ਰੈਜੂਏਟਸ, ਪੋਸਟ ਗ੍ਰੈਜੂਏਟ ਵਿੱਦਿਅਕ ...

ਪੂਰੀ ਖ਼ਬਰ »

ਦਾਅਵੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਦੇ, ਪਰ ਵਿੱਦਿਅਕ ਮੁਕਾਬਲਿਆਂ ਲਈ ਫੰਡ ਨਹੀਂ

ਕੁੱਲਗੜ੍ਹੀ, 29 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਐੱਸ.ਏ.ਐੱਸ. ਨਗਰ ਮੁਹਾਲੀ ਵਲੋਂ 11 ਨਵੰਬਰ ਨੂੰ ਪੱਤਰ ਜਾਰੀ ਕਰਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ...

ਪੂਰੀ ਖ਼ਬਰ »

ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ 'ਚ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਬੱਧਨੀ ਕਲਾਂ, 29 ਨਵੰਬਰ (ਸੰਜੀਵ ਕੋਛੜ)-ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਹੇਠ ਹਲਕੇ ਭਰ ਦੇ ਪਾਰਟੀ ਆਗੂਆਂ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸਰਪੰਚਾਂ, ...

ਪੂਰੀ ਖ਼ਬਰ »

ਮੌਨਸੂਨ ਇਜਲਾਸ 'ਚ ਹੰਗਾਮਾ ਕਰਨ ਵਾਲੇ 12 ਸੰਸਦ ਮੈਂਬਰ ਮੁਅੱਤਲ

ਨਵੀਂ ਦਿੱਲੀ, 29 ਨਵੰਬਰ (ਉਪਮਾ ਡਾਗਾ ਪਾਰਥ)-ਵਿਰੋਧੀ ਧਿਰਾਂ ਵਲੋਂ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨਾਂ ਨਾਲ ਸੰਸਦ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਕਰਨ ਤੋਂ ਬਾਅਦ ਸਰਕਾਰ ਨੇ ਵੀ ਐਕਸ਼ਨ 'ਚ ਆਉਂਦਿਆਂ ਰਾਜ ਸਭਾ ਦੇ 12 ਸੰਸਦ ਮੈਂਬਰਾਂ ਨੂੰ ਪੂਰੇ ਇਜਲਾਸ ਲਈ ...

ਪੂਰੀ ਖ਼ਬਰ »

ਇਲਾਹਬਾਦ ਹਾਈਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ ਯੂ.ਪੀ. ਸਰਕਾਰ ਤੋਂ ਮੰਗਿਆ ਜਵਾਬ

ਲਖਨਊ, 29 ਨਵੰਬਰ (ਏਜੰਸੀ)-ਇਲਾਹਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਹਿੰਸਾ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਹੋਇਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਆਪਣਾ ਜਵਾਬੀ ਹਲਫ਼ਨਾਮਾ ਦਾਖਲ ਕਰਨ ਲਈ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਚੱਢਾ ਨੂੰ ਵੱਡੀ ਗਿਣਤੀ 'ਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਜਲੰਧਰ, 29 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮਾਤਾ ਪ੍ਰੀਤਮ ਕੌਰ ਚੱਢਾ (83) ਧਰਮ ਪਤਨੀ ਸਵ ਮਹਿੰਦਰ ਸਿੰਘ ਚੱਢਾ (ਸੰਸਥਾਪਕ ਸੁਰਜੀਤ ਗੁੱਡਜ਼ ਕੈਰੀਅਰ) ਆਪਣੀ ਸੰਸਾਰਿਕ ਯਾਤਰੀ ਪੂਰੀ ਕਰਦੇ ਹੋਏ ਅੱਜ ਦੁਪਿਹਰ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਸ਼ਾਮ ...

ਪੂਰੀ ਖ਼ਬਰ »

'ਬੇਸਲ ਇੰਪਲਾਂਟ' ਤਕਨੀਕ ਨਾਲ ਲਗਾਏ ਜਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 29 ਦਸੰਬਰ (ਐੱਮ. ਐੱਸ. ਲੋਹੀਆ)- ਕਿਸੇ ਹਾਦਸੇ 'ਚ ਜਬਾੜਾ ਟੁੱਟ ਗਿਆ ਹੈ ਜਾਂ ਕਿਸੇ ਦੇ ਜਬਾੜੇ ਦੀ ਹੱਡੀ ਘਸ ਗਈ ਹੈ ਜਾਂ ਜਿਹੜੇ ਵਿਅਕਤੀ ਸ਼ੂਗਰ ਦੇ ਮਰੀਜ਼ ਹਨ, ਉਹ ਵਿਅਕਤੀ ਵੀ ਜਰਮਨ ਦੀ ਤਕਨੀਕ 'ਬੇਸਲ ਇੰਪਲਾਂਟ' ਜ਼ਰੀਏ ਪੱਕੇ ਦੰਦ ਲਗਵਾ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਰਾਹੁਲ ਨੇ ਮਿ੍ਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਚੁੱਕਿਆ

ਨਵੀਂ ਦਿੱਲੀ, 29 ਨਵੰਬਰ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਵਲੋਂ ਸੰਸਦ ਦੇ ਸਰਦ ਰੁੱਤ ਦੇ ਇਜਲਾਸ ਦੇ ਪਹਿਲੇ ਹੀ ਦਿਨ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਪਾਸ ਕਰਵਾਏ ਗਏ ਬਿੱਲ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX