ਰੂੜੇਕੇ ਕਲਾਂ, 29 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਸਥਿਤ ਪੱਖੋ ਕਲਾਂ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨਾਂ, ਮਕਾਨਾਂ ਦੇ ਸ਼ਟਰ ਜਿੰਦੇ ਤੋੜ ਕੇ ਵੱਖੋ-ਵੱਖਰੇ ਪੰਜ ਵਿਅਕਤੀਆਂ ਦੇ ਚੋਰੀਆਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਨਿਊ ਜੇ.ਐਸ. ਪੈਸਟੀਸਾਈਡ ਪੱਖੋ ਕਲਾਂ ਵਿਖੇ ਇਕੱਤਰ ਹੋਏ ਪੀੜਤ ਵਿਅਕਤੀ ਗੁਰਜੰਟ ਸਿੰਘ, ਅੰਮਿ੍ਤਪਾਲ ਸਿੰਘ, ਦਲੀਪ ਕੌਰ, ਅਮਰ ਸਿੰਘ ਆਦਿ ਨੇ ਦੱਸਿਆ ਕਿ ਬੀਤੇ ਦੋ ਦਿਨ ਪਹਿਲਾ ਰਾਤ ਸਮੇਂ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਸਥਿਤ ਨਿਊ ਜੇ.ਐਸ. ਪੈਸਟੀਸਾਈਡ ਪੱਖੋ ਕਲਾਂ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ ਵਿਚੋਂ 1500 ਰੁਪਏ ਨਗਦ ਰਾਸ਼ੀ, ਸਾਈਕਲ ਚੋਰੀ ਕਰਕੇ ਲੈ ਗਏ ਦੁਕਾਨ ਦੇ ਸਾਮਾਨ ਦੀ ਭੰਨਤੋੜ ਕੀਤੀ, ਇਸੇ ਤਰ੍ਹਾਂ ਮਿਸਤਰੀ ਬੂਟਾ ਸਿੰਘ ਦੀ ਵਰਕਸ਼ਾਪ ਤੋਂ 12 ਲੀਟਰ ਡੀਜ਼ਲ ਤੇਲ, ਲੋਹੇ ਦੀ ਰਾਡ, ਅੰਮਿ੍ਤਪਾਲ ਸਿੰਘ ਦੀ ਸਪੇਅਰ ਪਾਰਟਸ ਦੀ ਦੁਕਾਨ ਤੋਂ ਜਿੰਦੇ ਤੇ ਗੱਲੇ ਤੋੜ ਕੇ ਨਗਦ ਰਾਸ਼ੀ ਤੇ ਹੋਰ ਸਾਮਾਨ, ਮਾਤਾ ਦਲੀਪ ਕੌਰ ਦੇ ਮਕਾਨ ਦੇ ਜਿੰਦੇ ਤੋੜ ਕੇ ਪੇਟੀਆਂ ਵਿਚ ਪਏ ਸਾਮਾਨ ਖਿਲਾਰ ਕੇ ਨਗਦ ਰਾਸ਼ੀ ਤੇ ਬਰਤਨ ਚੋਰੀ ਕਰ ਕੇ ਲੈ ਗਏ ਹਨ | ਇਸ ਸੰਬੰਧੀ ਅਸੀਂ ਤੁਰੰਤ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਲਿਖਤੀ ਦਰਖ਼ਾਸਤ ਦੇ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ | ਪੁਲਿਸ ਥਾਣਾ ਰੂੜੇਕੇ ਕਲਾਂ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ, ਮੁੱਖ ਮੁਨਸ਼ੀ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਘਟਨਾ ਸਥਾਨ 'ਤੇ ਮੌਕਾ ਵੀ ਦੇਖ ਕੇ ਗਏ ਸਨ | ਪਰੰਤੂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਹੈ | ਪੁਲਿਸ ਵਲੋਂ ਚੋਰ ਵਿਅਕਤੀਆਂ ਸਬੰਧੀ ਵਰਤੀ ਜਾ ਰਹੀ ਢਿੱਲ ਕਾਰਨ ਪਿਛਲੇ ਸਮੇਂ ਤੋਂ ਲੈ ਕੇ ਚੋਰਾਂ ਦੀ ਇਲਾਕੇ ਵਿਚ ਦਹਿਸ਼ਤ ਹੈ | ਕਿਸਾਨਾਂ ਦੇ ਖੇਤਾਂ ਵਿਚੋਂ, ਟਰਾਂਸਫ਼ਾਰਮਰ, ਕੇਵਲ ਤਾਰਾਂ, ਸਟਾਰਟਰ ਤੇ ਇਲਾਕੇ ਵਿਚੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦੀਆਂ ਅਨੇਕਾਂ ਘਟਨਾਵਾਂ ਵਾਪਰ ਚੁੱਕੀਆਂ ਹਨ | ਪਿਛਲੇ ਸਮੇਂ ਤੋਂ ਇਲਾਕੇ ਵਿਚ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਲਾਕਾ ਨਿਵਾਸੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਪੀੜਤਾਂ ਨੇ ਦੱਸਿਆ ਕਿ ਰਾਤ ਸਮੇਂ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਸਾਰੀ ਰਾਤ ਆਵਾਜਾਈ ਚੱਲਦੀ ਰਹਿੰਦੀ ਹੈ | ਦੁਕਾਨਾਂ ਅੱਗੇ ਰੌਸ਼ਨੀ ਦਾ ਵੀ ਪ੍ਰਬੰਧ ਸੀ | ਅਣਪਛਾਤੇ ਚੋਰ ਵਿਅਕਤੀਆਂ ਨੇ ਬਿਨਾਂ ਕਿਸੇ ਡਰ ਦੇ ਸ਼ਰ੍ਹੇਆਮ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ | ਜਦੋਂ ਇਸ ਸੰਬੰਧੀ ਮੌਕੇ 'ਤੇ ਪਹੁੰਚੇ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪੀੜਤਾਂ ਨੇ ਸਾਨੂੰ ਲਿਖਤੀ ਦਰਖ਼ਾਸਤ ਦਿੱਤੀ ਸੀ | ਜਿਸ ਸੰਬੰਧੀ ਮੌਕਾ ਦੇਖਿਆ ਗਿਆ ਸੀ ਪ੍ਰੰਤੂ ਸਾਨੂੰ ਪੀੜਤਾਂ ਨੇ ਕਿਹਾ ਕਿ ਜਦੋਂ ਚੋਰੀ ਕਰਨ ਵਾਲੇ ਕਿਸੇ ਵਿਅਕਤੀ ਦਾ ਪਤਾ ਲੱਗ ਗਿਆ ਤਾਂ ਅਸੀਂ ਕਾਰਵਾਈ ਕਰਵਾਵਾਂਗੇ, ਸਾਡਾ ਕੋਈ ਸਾਮਾਨ ਚੋਰੀ ਨਹੀਂ ਹੋਇਆ ਹੈ ਜੋ ਰਾਡ, ਪਰਾਂਤ (ਬਰਤਨ) ਚੋਰੀ ਹੋਏ ਸਨ ਉਹ ਮਿਲ ਗਿਆ ਹੈ | ਜੇਕਰ ਪੀੜਤ ਕਾਰਵਾਈ ਕਰਵਾਉਣੀ ਚਾਹੁੰਦੇ ਹਨ ਤਾਂ ਬਣਦੀ ਕਾਰਵਾਈ ਕਰ ਦੇਵਾਂਗੇ | ਜਦੋਂ ਇਸ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ |
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇੇ ਲਾਇਆ ਧਰਨਾ 425ਵੇਂ ਦਿਨ ਵੀ ਜਾਰੀ ਰਿਹਾ | ਆਗੂਆਂ ਨੇ ਬਿਜਲੀ ਸੋਧ ਬਿੱਲ 2020 ਨੂੰ ਸੰਸਦ ਵਿਚ ਪੇਸ਼ ਕੀਤੇ ...
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਤਪਾ ਢਿਲਵਾਂ ਰੋਡ 'ਤੇ ਸਥਿਤ ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਮੰਦਰ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਵਿਵੇਕ ਮੁਨੀ ਦੀ ਦੇਖ ਰੇਖ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਇਸ ਮੌਕੇ ਸ੍ਰੀ ਚੰਦਰ ਸਿਧਾਂਤ ...
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਅੱਜ ਕੇਂਦਰ ਸਰਕਾਰ ਨੇ ਲੋਕ ਸਭਾ ਅਤੇ ਰਾਜ ਸਭਾ ਵਿਚ ਵਾਪਸ ਲਿਆ ਹੈ, ਜਿਸ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ ¢ ਇਹ ਪ੍ਰਗਟਾਵਾ ...
ਬਰਨਾਲਾ, 29 ਨਵੰਬਰ (ਰਾਜ ਪਨੇਸਰ)-ਪੰਜਾਬ ਪੁਲਿਸ ਵਲੋਂ ਦੋ ਔਰਤਾਂ ਸਮੇਤ 5 ਵਿਅਕਤੀਆਂ ਨੂੰ 400 ਗ੍ਰਾਮ ਚਿੱਟਾ, 44 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ ਕਰ ਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈਸ ਕਾਨਫ਼ਰੰਸ ਦੌਰਾਨ ਐਸ.ਪੀ. ...
ਬਰਨਾਲਾ, 29 ਨਵੰਬਰ (ਰਾਜ ਪਨੇਸਰ)-ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ) ਤਹਿਤ ਸਿਹਤ ਵਿਭਾਗ ਪੰਜਾਬ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ | ਸਿਹਤ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਜ਼ਿਲੇ੍ਹ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ ਅਥਲੈਟਿਕਸ ਮਿਲਣੀਆਂ ਜਰੀਏ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਬਜੀਤ ...
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਕੀਤੇ 13 ਵੱਡੇ ਐਲਾਨ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਜੋ 2022 'ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਆਉਣ 'ਤੇ ਲਾਗੂ ਕੀਤੇ ਜਾਣਗੇ, ਜਿਸ ਨਾਲ ...
ਰੂੜੇਕੇ ਕਲਾਂ, 29 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰੂੜੇਕੇ ਖ਼ੁਰਦ ਤੋਂ ਬੱਲ੍ਹੋ ਰੋਡ 'ਤੇ ਨਵੀ ਲੱਗ ਰਹੀ ਫ਼ੈਕਟਰੀ ਦੇ ਗੇਟ 'ਤੇ ਪਿੰਡ ਰੂੜੇਕੇ ਖ਼ੁਰਦ ਤੇ ਪਿੰਡ ਬੱਲ੍ਹੋ ਦੇ ਵਸਨੀਕਾਂ ਵਲੋਂ ਇਕੱਠੇ ਹੋ ਕੇ ਫ਼ੈਕਟਰੀ ਲੱਗਣ ਦਾ ਤਿੱਖਾ ਵਿਰੋਧ ਕਰਦਿਆਂ ਭਾਰਤੀ ...
ਮਹਿਲ ਕਲਾਂ, 29 ਨਵੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰਨਣਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਗੁਪਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪ੍ਰਵਾਸੀ ਪੰਜਾਬੀਆਂ ਵਲੋਂ ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਜੰਗ ਟੈਲੇਂਟ ਸਰਚ ਪ੍ਰੀਖਿਆ 2 ਜਨਵਰੀ 2022 ਨੂੰ ਕਰਵਾਈ ਜਾ ਰਹੀ ਹੈ | ਇਸ ਪ੍ਰੀਖਿਆ ਵਿਚ ਪੰਜਵੀਂ ਤੋਂ ਅੱਠਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਭਾਗ ਲੈ ਸਕਦੇ ਹਨ | ਇਹ ਜਾਣਕਾਰੀ ...
ਰੂੜੇਕੇ ਕਲਾਂ, 29 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ ਦਸਤਾਰ ਮੁਕਾਬਲਿਆਂ ਦੇ ਜੇਤੂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸਕੂਲ ਬਰਨਾਲਾ ਵਿਖੇ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਸ੍ਰੀ ਵਿਜੈ ਭਾਸਕਰ ਵਲੋਂ ਪਲਾਸਟਿਕ ਮੁਕਤ ਅਭਿਆਨ ਤਹਿਤ ਰੱਦੀ ਕਾਗ਼ਜ਼ਾਂ ਤੋਂ ਲਿਫ਼ਾਫ਼ੇ ਬਣਾਏ ਗਏ | ਇਸ ਮੌਕੇ ...
ਭਦੌੜ, 29 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਸਕੂਲ ਦੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਬੱਚਿਆਂ ਨੂੰ ਸਰੀਰਕ ਪੱਖੋਂ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ , ਜਿਸ ਵਿਚ ਸਕੂਲ ਦੇ ...
ਭਦੌੜ, 29 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਮੇਨ ਬੱਸ ਸਟੈਂਡ ਉਪਰ ਚੱਲ ਰਹੀ ਐਡੂਮੈਕਸ ਆਈਲੈਟਸ ਐਂਡ ਇੰਸਟੀਚਿਊਟ ਦੇ ਵਿਦਿਆਰਥੀ ਆਈਲੈਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਰਹੇ ਹਨ | ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕ ਗੁਰਮੇਲ ਸਿੰਘ ਅਤੇ ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਵਿਚ ਨਰਸਰੀ ਤੋਂ ਨੌਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ...
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚਲੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰ ਕੇ ਜਾਂ ਕਾਲੋਨੀਆਂ ਸੰਬੰਧੀ ਪੈਸੇ ਭਰਵਾ ਕੇ ਸਰਟੀਫਿਕੇਟ ਦੇਣ ਸੰਬੰਧੀ ਅੱਜ ਅਣ-ਅਧਿਕਾਰਤ ਕਾਲੋਨੀਆਂ ਦੇ ਵਾਸੀਆਂ ਵਲੋਂ ਏ.ਡੀ.ਸੀ. (ਅਰਬਨ) ਸ੍ਰੀ ...
ਟੱਲੇਵਾਲ, 29 ਨਵੰਬਰ (ਸੋਨੀ ਚੀਮਾ)-ਪਿਛਲੇ 21 ਸਾਲਾਂ ਤੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਸਰਹਿੰਦ ਵਿਖੇ ਪਿੰਡ ਗਹਿਲ ਦੀ ਲੰਗਰ ਕਮੇਟੀ ਵਲੋਂ ਲੰਗਰ ਲਗਾਏ ਜਾ ਰਹੇ ਹਨ ਅਤੇ ਇਸ ਵਾਰ 22ਵਾਂ ਲੰਗਰ ਲਗਾਉਣ ਲਈ ਲੰਗਰ ਕਮੇਟੀ ਦੇ ਆਗੂਆਂ ਤੇ ਸੇਵਾਦਾਰਾਂ ਵਲੋਂ ...
ਤਪਾ ਮੰਡੀ, 29 ਨਵੰਬਰ (ਵਿਜੇ ਸਰਮਾ)- ਫ਼ਤਿਹ ਗਰੁੱਪ ਸੰਸਥਾ ਦੇ ਚੇਅਰਮੈਨ ਐਸ.ਐਸ. ਚੱਠਾ ਦੁਆਰਾ ਸਿੱਖਿਆ ਲਗਾਤਾਰ ਡੂੰਘੇ ਪ੍ਰਭਾਵ ਛੱਡਦੀ ਜਾ ਰਹੀ ਹੈ ਜਿਸ ਦੇ ਫਲਸਰੂਪ ਪਿਛਲੇ ਦਿਨੀਂ ਸੰਵਿਧਾਨ ਦਿਵਸ ਮਨਾਉਣ ਮੌਕੇ ਇਸੇ ਤਰ੍ਹਾਂ ਦਾ ਜਜ਼ਬਾ ਦੇਖਿਆ ਗਿਆ | ਯੁਵਕ ...
ਤਪਾ ਮੰਡੀ, 29 ਨਵੰਬਰ (ਪ੍ਰਵੀਨ ਗਰਗ)-ਹੁਸ਼ਿਆਰਪੁਰ ਦੀ ਸਬ ਤਹਿਸੀਲ ਮਾਹਿਲਪੁਰ ਵਿਖੇ ਤੈਨਾਤ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਉੱਪਰ ਵਿਜੀਲੈਂਸ ਵਲੋਂ ਭਿ੍ਸ਼ਟਾਚਾਰ ਦਾ ਕੇਸ ਦਰਜ ਕਰ ਕੇ ਗਿ੍ਫ਼ਤਾਰ ਕੀਤੇ ਜਾਣ ਦੇ ਮਾਮਲੇ 'ਚ ਅੱਜ ਸਬ ਡਵੀਜ਼ਨ ਤਪਾ ਦੇ ਮਾਲ ...
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਤਿਆਰੀਆਂ ਸੰਬੰਧੀ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਜਿਸ ਦੌਰਾਨ ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਬਰਨਾਲਾ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪਰਮਜੀਤ ਸਿੰਘ ਮਾਨ ਨੇ ਕੀਤੀ | ਸਭਾ ਵਿਚ ਸਭ ਤੋਂ ਪਹਿਲਾਂ ਵਿਛੋੜਾ ਦੇ ਚੁੱਕੇ ...
ਬਰਨਾਲਾ, 29 ਨਵੰਬਰ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਨੂੰ ਸਮਰਪਿਤ ਲਿਖਾਰੀ ਸਭਾ (ਰਜਿ:) ਬਰਨਾਲਾ ਵਲੋਂ ਐਸ.ਡੀ. ਕਾਲਜ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਸਮਾਗਮ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਦੀ ...
ਸ਼ਹਿਣਾ, 29 ਨਵੰਬਰ (ਸੁਰੇਸ਼ ਗੋਗੀ)-ਆਈ.ਟੀ.ਆਈ ਇੰਪਲਾਈਜ਼ ਐਸਸੋਈਏਸ਼ਨ ਦੇ ਦੋਵੇਂ ਸਬ-ਡਵੀਜ਼ਨਾਂ ਸ਼ਹਿਣਾ ਤੇ ਭਦੌੜ ਦੀ ਮੀਟਿੰਗ ਜਰਨੈਲ ਸਿੰਘ ਭਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ ਸੰਘਰਸ਼ ਕਰ ਕੇ ਜੋ ਪੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX