ਤਾਜਾ ਖ਼ਬਰਾਂ


ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  3 minutes ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  19 minutes ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  36 minutes ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  50 minutes ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  58 minutes ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  about 1 hour ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  about 1 hour ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  about 2 hours ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  about 2 hours ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  about 2 hours ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  about 3 hours ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  about 3 hours ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  about 4 hours ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਲੁਧਿਆਣਾ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ
. . .  about 4 hours ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਰੇਲਵੇ ਸਟੇਸ਼ਨ ਨੂੰ ਉਡਾਣ ਦੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਧਮਕੀ ਦਿੱਤੀ ਗਈ ਹੈ | ਇਸ ਸੰਬੰਧੀ ਰੇਲਵੇ ....
ਫ਼ਾਜ਼ਿਲਕਾ ਜ਼ਿਲ੍ਹੇ ਦੇ ਇਕ ਦਿਨ ਦੇ ਗੌਰਵ ਕੰਬੋਜ ਬਣੇ ਨਵੇਂ ਐੱਸ.ਐੱਸ.ਪੀ
. . .  about 4 hours ago
ਫ਼ਾਜ਼ਿਲਕਾ, 28 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਇਕ ਥੈਲੇਸੀਮੀਆ ਬਿਮਾਰੀ ਨਾਲ ਪੀੜਿਤ ਬੱਚੇ ਨੂੰ ਇਕ ਦਿਨ ਦਾ ...
ਸਰਕਾਰ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ...
ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਇਨਕਾਰ
. . .  about 6 hours ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  about 6 hours ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 7 hours ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 8 hours ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 8 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 9 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 9 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮੱਘਰ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਸਵਾਗਤ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਹੁਸ਼ਿਆਰਪੁਰ ਪਹੁੰਚਣ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਉਨ੍ਹਾਂ ਗ੍ਰਹਿ ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਫੁੱਲਾਂ ਦੇ ਹਾਰ ਪਾ ਕੇ ਜੈਕਾਰਿਆਂ ਦੀ ਗੂੰਜ 'ਚ ਸਵਾਗਤ ਕੀਤਾ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਜੋ ਭਰੋਸਾ ਉਨ੍ਹਾਂ 'ਤੇ ਜਿਤਾਉਂਦਿਆਂ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਸ: ਕਾਬਲ ਸਿੰਘ ਦੇ ਰੂਪ 'ਚ ਪ੍ਰਧਾਨਗੀ ਦਾ ਅਹੁਦਾ ਮਿਲ ਚੁੱਕਿਆ ਹੈ, ਪਰ ਹੁਣ ਜੋ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ ਉਹ ਬਕਾਇਦਾ ਚੋਣ ਅਮਲ ਦੌਰਾਨ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਹੋਣ ਨਾਲ ਮਿਲੀ ਹੈ, ਜਿਸ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਹੋਰ ਵੀ ਮਾਣ ਵਧਿਆ ਹੈ | ਇਸ ਮੌਕੇ ਸੰਤ ਤਰਲੋਚਨ ਸਿੰਘ ਡੇਰਾ ਵਿਰੱਕਤਾਂ, ਪ੍ਰੇਮ ਸਿੰਘ ਪਿੱਪਲਾਂਵਾਲਾ ਸਾਬਕਾ ਸੀਨੀਅਰ ਡਿਪਟੀ ਮੇਅਰ, ਬਿਕਰਮਜੀਤ ਸਿੰਘ ਕਲਸੀ ਸਾਬਕਾ ਕੌਂਸਲਰ, ਨਰਿੰਦਰ ਸਿੰਘ ਸਾਬਕਾ ਕੌਂਸਲਰ, ਮਨਿੰਦਰਪਾਲ ਸਿੰਘ ਬੇਦੀ, ਹਰਜੀਤ ਸਿੰਘ ਮਠਾਰੂ, ਰਣਧੀਰ ਸਿੰਘ ਭਾਰਜ, ਗੁਰਿੰਦਰ ਸਿੰਘ ਗੋਲਡੀ, ਪਿ੍ੰ: ਰਣਜੀਤ ਸਿੰਘ ਧਨੋਆ, ਇੰਜ: ਮਹਿੰਦਰ ਸਿੰਘ ਸੰਧਰਾਂ ਉਮੀਦਵਾਰ ਬਸਪਾ-ਅਕਾਲੀ ਗੱਠਜੋੜ ਹਲਕਾ ਸ਼ਾਮਚੁਰਾਸੀ, ਰਣਜੀਤ ਸਿੰਘ ਰਾਣਾ ਲੰਮਾ ਪਿੰਡ ਆਦਿ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦੋ ਸਪੁੱਤਰ ਅਤਿੰਦਰਜੀਤ ਸਿੰਘ ਤੇ ਸਤਿੰਦਰਜੀਤ ਸਿੰਘ ਅਤੇ ਨੂੰ ਹ ਪ੍ਰਦੀਪ ਕੌਰ ਕੈਨੇਡਾ 'ਚ ਰਹਿੰਦੇ ਹਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਸ਼ਿਆਰਪੁਰ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਭਰਵਾਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਨਾਲ ਜਿਥੇ ਪੰਥਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਉਥੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਵਧਿਆ ਹੈ | ਇਸ ਮੌਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਵਾਹਿਗੁਰੂ ਜੀ ਨੇ ਜੋ ਸੇਵਾ ਉਨ੍ਹਾਂ ਨੂੰ ਬਖ਼ਸ਼ੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ | ਇਸ ਮੌਕੇ ਵਰਿੰਦਰ ਸਿੰਘ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਕਾਲੀ ਦਲ, ਐਡਵੋਕੇਟ ਮਨਿੰਦਰਪਾਲ ਸਿੰਘ, ਅਮਰਜੀਤ ਸਿੰਘ ਚੌਹਾਨ ਸਾਬਕਾ ਚੇਅਰਮੈਨ, ਹਰਜਿੰਦਰ ਸਿੰਘ ਰੀਹਲ ਜ਼ਿਲ੍ਹਾ ਸਕੱਤਰ ਜਨਰਲ ਅਕਾਲੀ ਦਲ, ਅਵਤਾਰ ਸਿੰਘ ਲਾਇਲ, ਮਾ: ਉਜਾਗਰ ਸਿੰਘ, ਪਿ੍ੰ: ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਚਰਨਜੀਤ ਸਿੰਘ, ਵਰਿੰਦਰ ਸਿੰਘ ਪਰਹਾਰ, ਹਰਦੇਵ ਸਿੰਘ ਸਹਾਏਪੁਰ, ਚਰਨਜੀਤ ਸਿੰਘ, ਮੈਨੇ: ਪਵਨਪ੍ਰੀਤ ਸਿੰਘ, ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ, ਭਾਈ ਅਜੈਪਾਲ ਸਿੰਘ, ਜਸਪਾਲ ਸਿੰਘ, ਭਾਈ ਰਸ਼ਪਾਲ ਸਿੰਘ, ਬਲਰਾਜ ਸਿੰਘ ਚੌਹਾਨ, ਸੁਰਜੀਤ ਸਿੰਘ, ਦਵਿੰਦਰ ਸਿੰਘ, ਸੰਤ ਕਰਮਜੀਤ ਸਿੰਘ, ਸੰਤ ਬਲਵੀਰ ਸਿੰਘ, ਸਤਵੰਤ ਸਿੰਘ ਸਿਆਣ 'ਆਪ' ਆਗੂ, ਪ੍ਰੇਮ ਸਿੰਘ ਪਿੱਪਲਾਂਵਾਲਾ ਸਾਬਕਾ ਸੀਨੀਅਰ ਡਿਪਟੀ ਮੇਅਰ, ਸੰਜੀਵ ਦੂਆ ਸ਼ਹਿਰੀ ਪ੍ਰਧਾਨ ਅਕਾਲੀ ਦਲ, ਜਪਿੰਦਰ ਸਿੰਘ, ਹਰਿੰਦਰਪਾਲ ਸਿੰਘ ਝਿੰਗੜਾ, ਕੋਚ ਝਰਮਲ ਸਿੰਘ, ਹਰਜਿੰਦਰ ਸਿੰਘ ਵਿਰਦੀ, ਮਲਕੀਤ ਸਿੰਘ ਮਰਵਾਹਾ, ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਵਿਕਾਸ, ਹਰਪ੍ਰੀਤ ਸਿੰਘ, ਜੇ.ਪੀ. ਸਿੰਘ ਆਦਿ ਸਮੇਤ ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ, ਮਾਤਾ ਸਾਹਿਬ ਕੌਰ ਜੀ ਇਸਤਰੀ ਸਤਿਸੰਗ ਸਭਾ, ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਨਿੱਤਨੇਮ ਸੇਵਾ ਸੁਸਾਇਟੀ, ਅਖੰਡ ਕੀਰਤਨੀ ਜਥਾ, ਦਸਮੇਸ਼ ਵੈੱਲਫੇਅਰ ਸੁਸਾਇਟੀ, ਸਿੱਖ ਵੈੱਲਫੇਅਰ ਸੁਸਾਇਟੀ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ |
ਐਡ. ਧਾਮੀ ਨੇ ਹਮੇਸ਼ਾ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕੀਤੇ-ਵਰਿੰਦਰ ਪਰਹਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਉਨ੍ਹਾਂ ਦੇ ਗ੍ਰਹਿ ਪਿੱਪਲਾਂਵਾਲਾ ਵਿਖੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ-ਅਕਾਲੀ ਗੱਠਜੋੜ ਦੇ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਵਲੋਂ ਸਾਥੀਆਂ ਸਮੇਤ ਸਨਮਾਨ ਕੀਤਾ ਗਿਆ | ਇਸ ਮੌਕੇ ਵਰਿੰਦਰ ਸਿੰਘ ਪਰਹਾਰ ਨੇ ਕਿਹਾ ਕਿ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਐਡਵੋਕੇਟ ਧਾਮੀ ਪੰਥਕ ਹਲਕਿਆਂ ਵਿਚ ਸਨਮਾਨਯੋਗ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਹਮੇਸ਼ਾ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਤੇ ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ 'ਚ ਵੱਖ-ਵੱਖ ਅਹੁਦਿਆਂ 'ਤੇ ਸ਼ਾਨਦਾਰ ਸੇਵਾਵਾਂ ਵੀ ਨਿਭਾਈਆਂ ਤੇ ਇਨ੍ਹਾਂ ਦੀ ਨਿਸ਼ਕਾਮ ਸੇਵਾ ਦਾ ਫਲ ਹੀ ਉਨ੍ਹਾਂ ਨੂੰ ਮਿਲਿਆ ਹੈ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਸਾਬਕਾ ਕੌਂਸਲਰ ਬਿਕਰਮਜੀਤ ਸਿੰਘ ਕਲਸੀ, ਗੁਰਿੰਦਰ ਸਿੰਘ ਗੋਲਡੀ, ਸਤਵਿੰਦਰ ਆਹਲੂਵਾਲੀਆ, ਗੁਰਪ੍ਰੀਤ ਕੋਹਲੀ, ਮਾ: ਇੰਦਰ ਸਿੰਘ ਆਦਿ ਹਾਜ਼ਰ ਸਨ |
ਹਲਕਾ ਸ਼ਾਮਚੁਰਾਸੀ ਦੇ ਸਮੂਹ ਵਰਕਰਾਂ 'ਚ ਖੁਸ਼ੀ ਦੀ ਲਹਿਰ
ਬੁੱਲ੍ਹੋਵਾਲ, (ਲੁਗਾਣਾ)-ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ੰਤਸਰ ਦੇ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸਰਕਲ ਪ੍ਰਧਾਨ ਜਗਪਾਲ ਸਿੰਘ ਖੱਬਲਾ, ਸਰਕਲ ਪ੍ਰਧਾਨ ਨੰਦਾਚੌਰ ਰਵਿੰਦਰਪਾਲ ਸਿੰਘ ਸੂਚ, ਅਮਰੀਕ ਸਿੰਘ ਭਾਗੋਵਾਲ ਡੈਲੀਗੇਟ ਪੰਜਾਬ, ਸਰਕਲ ਪ੍ਰਧਾਨ ਕੁਲਦੀਪ ਸਿੰਘ ਢੱਡੇ, ਇੰਦਰਜੀਤ ਸਿੰਘ ਲੱਕੀ ਕੌਮੀ ਜਨਰਲ ਸਕੱਤਰ ਯੂਥ ਵਿੰਗ, ਉਪਕਾਰ ਸਿੰੰਘ ਭੱਕਲਾਂ ਸਰਕਲ ਪ੍ਰਧਾਨ ਯੂਥ ਵਿੰਗ, ਕਸ਼ਮੀਰ ਸਿੰਘ ਗੀਗਨੋਵਾਲ, ਮੁਖਤਿਆਰ ਸਿੰਘ ਖ਼ਾਲਸਾ ਕੋਟਲੀ, ਪ੍ਰੀਤਮ ਸਿੰਘ ਖਡਿਆਲਾ, ਚੌਧਰੀ ਅਵਤਾਰ ਸਿੰਘ ਮਿਰਜਾਪੁਰ, ਕਰਮ ਸਿੰਘ ਆਲੋਵਾਲ, ਜਸਵੀਰ ਸਿੰਘ ਹੁਸੈਨਪੁਰ, ਸੁਰਜੀਤ ਸਿੰਘ ਸੰਧਰ, ਮੁਖਤਿਆਰ ਸਿੰੰਘ ਨੰਬਰਦਾਰ, ਸੁਖਮਿੰਦਰ ਸਿੰਘ ਬੈਂਸ, ਰਮਨਦੀਪ ਸਿੰਘ ਖੱਬਲਾਂ, ਮਹਿੰਦਰ ਸਿੰਘ ਤੱਗੜ ਤੇ ਸਮੂਹ ਹਲਕਾ ਵਾਸੀਆਂ ਨੇ ਧਾਮੀ ਦੇ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ |
ਸ਼੍ਰੋਮਣੀ ਕਮੇਟੀ ਵਲੋਂ ਬਖ਼ਸ਼ੀ ਸੇਵਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਗਾਂ-ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਮਾਹਿਲਪੁਰ, (ਰਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲੱਧੇਵਾਲ (ਮਾਹਿਲਪੁਰ) 'ਚ ਪੈਂਦੇ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਵਿਖੇ ਮਨਾਏ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਨਤਮਸਤਕ ਹੋਣ ਮੌਕੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬਖ਼ਸ਼ੀ ਸੇਵਾ ਮੈਂ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਵਰਿੰਦਰ ਸਿੰਘ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ, ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼ੋ੍ਰਮਣੀ ਕਮੇਟੀ, ਬੀਬੀ ਰਣਜੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਮੈਨੇਜਰ ਜਸਵਿੰਦਰ ਸਿੰਘ, ਪ੍ਰੋ. ਅਪਿੰਦਰ ਸਿੰਘ, ਇਕਬਾਲ ਸਿੰਘ ਖੇੜਾ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਸਿਰੋਪਾਓ, ਸ੍ਰੀ ਸਾਹਿਬ ਤੇ ਗੁਰੂ ਘਰ ਦੀ ਤਸਵੀਰ ਦੇ ਕੇ ਸਨਮਾਨ ਕੀਤਾ | ਇਸ ਮੌਕੇ ਦਇਆ ਸਿੰਘ ਮੇਘੋਵਾਲ, ਰਘਵੀਰ ਸਿੰਘ ਠੱਕਰਵਾਲ, ਹਰਜਿੰਦਰ ਸਿੰਘ ਰੀਹਲ, ਹਰਪ੍ਰੀਤ ਸਿੰਘ ਬੈਂਸ, ਪਿ੍ੰ. ਸੁਰਿੰਦਰਪਾਲ ਸਿੰਘ ਪ੍ਰਦੇਸੀ, ਸੁਖਵਿੰਦਰ ਕੌਰ ਬੈਂਸ ਕਹਾਰਪੁਰ, ਮਾ. ਬਲਵੀਰ ਸਿੰਘ, ਸਤਨਾਮ ਸਿੰਘ ਨੰਗਲ ਖਿਡਾਰੀਆਂ, ਗਿਆਨੀ ਜਗਤ ਸਿੰਘ ਠੱਕਰਵਾਲ, ਰਣਵੀਰ ਸਿੰਘ ਸਕੱਤਰ, ਸੌਰਵ ਨੰਗਲ ਖਿਡਾਰੀਆਂ, ਜਸਵੰਤ ਸਿੰਘ ਚੰਬਲਾਂ, ਵਿਕਾਸ ਸਿੰਘ, ਲਵਲੀ ਪਹਿਲਵਾਨ, ਭੁਪਿੰਦਰ ਸਿੰਘ ਲੇਖਾਕਾਰ, ਗ੍ਰੰਥੀ ਗੁਰਜਿੰਦਰ ਸਿੰਘ, ਪਰਮਿੰਦਰ ਸੰਘ, ਗ੍ਰੰਥੀ ਲਵਪ੍ਰੀਤ ਸਿੰਘ, ਗ੍ਰੰਥੀ ਸੁਰਜੀਤ ਸਿੰਘ, ਗਿਆਨੀ ਦਿਆਲ ਸਿੰਘ ਕਥਾ ਵਾਚਕ, ਗਿਆਨੀ ਜਸਵਿੰਦਰ ਸਿੰਘ ਦਾਦੂਵਾਲ, ਭਾਈ ਹਰਮੇਸ਼ ਸਿੰਘ, ਬਾਈ ਸੇਵਾ ਸਿੰਘ, ਭਾਈ ਬਹਾਦਰ ਸਿੰਘ, ਢਾਡੀ ਸਤਨਾਮ ਸਿੰਘ ਨਵਾਂਸ਼ਹਿਰ, ਗਿਆਨੀ ਕੁਲਦੀਪ ਸਿੰਘ ਕਵੀਸ਼ਰ, ਅਮਰੀਕ ਸਿੰਘ ਰਾਮਪੁਰ, ਮਨਵੀਰ ਸਿੰਘ ਚੰਬਲਾਂ, ਗੁਰਲਾਟ ਸਿੰਘ, ਕਰਨੈਲ ਸਿੰਘ ਮੇਘੋਵਾਲ, ਜਸਵਿੰਦਰ ਸਿੰਘ ਗੜ੍ਹਸ਼ੰਕਰ, ਪਿ੍ੰਸ ਸਿੰਘ, ਗੁਰਨਾਮ ਸਿੰਘ ਤੇ ਹੋਰ ਹਾਜ਼ਰ ਸਨ |
ਕਸਬਾ ਹਰਿਆਣਾ ਵਿਖੇ ਲੱਡੂ ਵੰਡੇ
ਹਰਿਆਣਾ, (ਹਰਮੇਲ ਸਿੰਘ ਖੱਖ)-ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਦੀ ਹੋਈ ਚੋਣ 'ਚ ਪ੍ਰਧਾਨ ਬਣੇ ਐਡ. ਹਰਜਿੰਦਰ ਸਿੰਘ ਧਾਮੀ ਦੀ ਖੁਸ਼ੀ 'ਚ ਕਸਬਾ ਹਰਿਆਣਾ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਮਨਜੀਤ ਸਿੰਘ ਭਾਟੀਆ, ਪਿ੍ੰਸੀਪਲ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਰਿਆੜ, ਮੁਕੇਸ਼ ਕੁਮਾਰ ਹਰਿਆਣਾ ਨੇ ਕਿਹਾ ਕਿ ਐਡ. ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਨਾਲ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ ਮਾਣ ਮਿਲਿਆ ਹੈ | ਇਸ ਮੌਕੇ ਮੈਨੇਜਰ ਕਰਨੈਲ ਸਿੰਘ, ਅਮਰਜੀਤ ਨੀਲਾ ਨਲੋਆ, ਜਸਮੀਤ ਸਿੰਘ ਭਾਟੀਆ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਚੌਹਾਨ,, ਰੋਵਿਨ ਸਿੰਘ, ਸਨੀ ਤੇ ਹੋਰ ਹਾਜ਼ਰ ਸਨ |
ਕੱਲਰ ਖ਼ਾਲਸਾ ਸਕੂਲ ਹਰਿਆਣਾ ਵਿਖੇ ਲੱਡੂ ਵੰਡੇ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ 'ਤੇ ਕੱਲਰ ਖ਼ਾਲਸਾ ਸੀ. ਸੈ. ਸਕੂਲ ਹਰਿਆਣਾ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਰੀਟਾ ਸੈਣੀ ਕੱਲਰ ਖ਼ਾਲਸਾ ਸੀ. ਸੈ. ਸਕੂਲ ਹਰਿਆਣਾ, ਸਾਬਕਾ ਪਿ੍ੰਸੀਪਲ ਹਰਜਿੰਦਰ ਸਿੰਘ ਨੇ ਕਿਹਾ ਕਿ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਵਧਿਆ ਹੈ ਉਥੇ ਹੀ ਐਸ. ਜੀ. ਪੀ. ਸੀ. ਹਲਕਾ ਸ਼ਾਮ ਚੁਰਾਸੀ ਅੰਦਰ ਵੀ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸ਼ਿਵ ਕੁਮਾਰੀ ਸੈਣੀ, ਮਨਦੀਪ ਕੌਰ, ਰੇਨੂੰ ਬਾਲਾ, ਕਮਲਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਰੋਹਿਨ ਕੁਮਾਰ, ਮਨਜੀਤ ਸਿੰਘ, ਸਾਹਿਲ ਸੈਣੀ, ਰਾਜ ਕੁਮਾਰੀ ਤੇ ਹੋਰ ਹਾਜ਼ਰ ਸਨ |

ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 30 ਨਵੰਬਰ (ਹਰਪ੍ਰੀਤ ਕੌਰ)-ਕੱਲ੍ਹ ਦੇਰ ਰਾਤ ਘੰਟਾ ਘਰ ਬਾਜ਼ਾਰ 'ਚ ਕੱਪੜਿਆਂ ਦੀ ਇਕ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਦੁਕਾਨ ਮਾਲਕ ਚੰਦਨ ਵਾਸੀ ਕਮਾਲਪੁਰ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਨ੍ਹਾਂ ਦੇ ਦੁਕਾਨ ਬੰਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28852, ਜਦ ਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 993 ਹੋ ਗਈ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਨੌਜਵਾਨ ਦੀ ਅੰਮਿ੍ਤਸਰ 'ਚ ਗੋਲੀਕਾਂਡ 'ਚ ਮੌਤ

ਹੁਸ਼ਿਆਰਪੁਰ, 30 ਨਵੰਬਰ (ਹਰਪ੍ਰੀਤ ਕੌਰ)-ਸ਼ਹਿਰ ਦੇ ਘੰਟਾ ਘਰ ਇਲਾਕੇ ਦੇ ਨਜ਼ਦੀਕ ਮੁਹੱਲਾ ਵਾਲਮੀਕਿ ਦੇ ਇਕ ਨੌਜਵਾਨ ਸੌਰਵ ਦੀ ਬੀਤੀ ਰਾਤ ਅੰਮਿ੍ਤਸਰ ਵਿਖੇ ਇਕ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਮਾਗਮ ਦੌਰਾਨ ਕੋਈ ਝਗੜਾ ਹੋਇਆ ਜਿਸ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਘਰ ਦੇ ਮਾਲਕ ਗੌਰਵ ਪੁੱਤਰ ਰਜਿੰਦਰ ਸਿੰਘ ਵਾਸੀ ਮੁਹੱਲਾ ਵਿਜੇ ਨਗਰ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਮੁਹੱਲੇ ...

ਪੂਰੀ ਖ਼ਬਰ »

ਦਿੱਲੀ ਛੱਡ ਪੰਜਾਬ 'ਚ ਝਾਕਣ ਵਾਲਾ ਕੇਜਰੀਵਾਲ ਲੋਕਾਂ ਨੂੰ ਫੋਕੇ ਵਾਅਦਿਆਂ ਨਾਲ ਗੁੰਮਰਾਹ ਕਰ ਰਿਹਾ-ਰਣਦੀਪ ਸਿੰਘ ਨਾਭਾ

ਮਾਹਿਲਪੁਰ, 30 ਨਵੰਬਰ (ਰਜਿੰਦਰ ਸਿੰਘ)-ਖੇਤੀਬਾੜੀ ਵਿਭਾਗ ਹੁਸ਼ਿਆਰਪੁਰ ਵਲੋਂ ਡਾ. ਸੁਰਿੰਦਰ ਸਿੰਘ ਜ਼ਿਲ੍ਹਾ ਮੁੱਖ ਅਫਸਰ ਖੇਤੀਬਾੜੀ ਦੀ ਅਗਵਾਈ 'ਚ ਮਾਹਿਲਪੁਰ ਵਿਖੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਹਿਲਪੁਰ ਦੀ ਦੇਖ-ਰੇਖ 'ਚ ਝੋਨੇ ਤੇ ਪਰਾਲੀ ਦਾ ...

ਪੂਰੀ ਖ਼ਬਰ »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਤੇ ਵਕੀਲ ਭਾਈਚਾਰੇ ਦਾ ਸਿਰ ਉੱਚਾ ਕੀਤਾ-ਐਡਵੋਕੇਟ ਧੰਨਾ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਯੁਕਤੀ ਨਾਲ ਹੁਸ਼ਿਆਰਪੁਰ ਸ਼ਹਿਰ ਦਾ ਨਾਂਅ ਪੂਰੀ ਦੁਨੀਆਂ 'ਚ ਬੁਲੰਦ ਹੋਇਆ ਹੈ ਤੇ ਨਾਲ ਹੀ ਵਕੀਲ ਭਾਈਚਾਰੇ ...

ਪੂਰੀ ਖ਼ਬਰ »

ਉੱਘੇ ਸ਼ਾਇਰ ਤੇ ਗੀਤਕਾਰ ਰਤਨ ਟਾਹਲਵੀ ਦੀ ਗੀਤਾਂ ਦੀ ਪੁਸਤਕ 'ਸੋਹਣੀ ਦਾ ਘੜਾ' ਲੋਕ ਅਰਪਣ

ਕਪੂਰਥਲਾ, 30 ਨਵੰਬਰ (ਵਿ. ਪ੍ਰ.)-ਉੱਘੇ ਸ਼ਾਇਰ ਤੇ ਗੀਤਕਾਰ ਰਤਨ ਟਾਹਲਵੀ ਦੀ ਨਵ ਪ੍ਰਕਾਸ਼ਿਤ ਪੁਸਤਕ 'ਸੋਹਣੀ ਦਾ ਘੜਾ' ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ ਸਰਪ੍ਰਸਤ ਸਿਰਜਣਾ ਕੇਂਦਰ ਕਪੂਰਥਲਾ, ਉੱਘੇ ਗੀਤਕਾਰ ਦਲਜੀਤ ਚੌਹਾਨ, ਐੱਚ. ਐੱਸ. ਗਿੱਲ, ਐੱਚ. ਪ੍ਰਭ, ਜੋਬਨ ਸਿੱਧੂ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਈ. ਵੀ. ਐਮ. ਤੇ ਵੀ. ਵੀ. ਪੀ. ਏ. ਟੀ. ਸੰਬੰਧੀ ਜਾਗਰੂਕਤਾ ਫੈਲਾਉਣ ਲਈ 7 ਵੈਨਾਂ ਰਵਾਨਾ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ. ਵੀ. ਪੀ. ਏ. ਟੀ.) ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ. ਵੀ. ਐਮ.) ਪ੍ਰਤੀ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰਨ ਦੀ ਕੋਸ਼ਿਸ਼

ਮਾਹਿਲਪੁਰ, 30 ਨਵੰਬਰ (ਰਜਿੰਦਰ ਸਿੰਘ)-ਬੀਤੀ ਰਾਤ ਪਿੰਡ ਜੰਡੋਲੀ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਜੀਤ ਸਿੰਘ ਤੇ ਸਰਬਜੀਤ ਸਿੰਘ ਪੁੱਤਰ ਪ੍ਰਕਾਸ਼ ਚੰਦ ਨੇ ਥਾਣਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਵਿਦਿਆਰਥਣ ਗੁਰਨੂਪ ਕੌਰ, ਧਾਰਮਿਕ ਅਧਿਆਪਕ ਤੇ ਪਿ੍ੰਸੀਪਲ ਸਨਮਾਨਿਤ

ਗੜ੍ਹਦੀਵਾਲਾ, 30 ਨਵੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਗੁਰਨੂਪ ਕੌਰ ਜਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਧਾਰਮਿਕ ਪ੍ਰੀਖਿਆ ਵਿਚ ਇਸ ਵਾਰ ਦਰਜਾ ਦੂਜਾ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ ਸੀ, ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗਿਲਜੀਆਂ ਨੇ ਅਵਾਨ-ਘੋੜੇਸ਼ਾਹ, ਰਾਣੀ ਪਿੰਡ ਗੁਰਾਲਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਮਿਆਣੀ, 30 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਰਾਣੀ ਪਿੰਡ ਵਿਖੇ ਜੰਗਲਾਤ ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅਵਾਨ ਘੋੜੇ ਸ਼ਾਹ, ਰਾਣੀ ਪਿੰਡ ਤੋਂ ਗੁਰਾਲਾਂ ਨੂੰ ਜਾਂਦੀ ਲਿੰਕ ਸੜਕ ਨੀਂਹ ਪੱਥਰ ਰੱਖਿਆ | 38 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਹੈ ...

ਪੂਰੀ ਖ਼ਬਰ »

ਸੁਨੀਲ ਕੁਮਾਰ ਬਡਿਆਲਾਂ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਬਣੇ

ਮੁਕੇਰੀਆਂ, 30 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਖੁੰਦਪੁਰ ਵਿਖੇ ਭਾਜਪਾ ਮੰਡਲ ਭੰਗਾਲਾ ਦੀ ਮੀਟਿੰਗ ਮੰਡਲ ਪ੍ਰਧਾਨ ਸੁਨੀਲ ਕੁਮਾਰ ਡਿੰਪੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੰਡਲ ਇੰਚਾਰਜ ਸੰਜੀਵ ਭਾਰਦਵਾਜ, ਸੂਬਾ ਕਾਰਜਕਾਰਨੀ ਮੈਂਬਰ ਸੰਦੀਪ ...

ਪੂਰੀ ਖ਼ਬਰ »

ਸੰਸਦ 'ਚ ਖੇਤੀ ਕਾਨੂੰਨਾਂ ਵਿਰੋਧੀ ਬਿੱਲ ਦਾ ਪਾਸ ਹੋਣਾ ਕਿਸਾਨਾਂ ਦੀ ਜਿੱਤ-ਕੌਂਸਲ

ਹੁਸ਼ਿਆਰਪੁਰ, 30 ਨਵੰਬਰ (ਹਰਪ੍ਰੀਤ ਕੌਰ)-ਲੋਕ ਇਨਸਾਫ਼ ਪਾਰਟੀ ਬੀ. ਸੀ. ਵਿੰਗ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਕੌਂਸਲ ਨੇ ਸੰਸਦ ਵਿਚ ਤਿੰਨੋ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਦੇ ਪਾਸ ਹੋਣ ਨੂੰ ਕਿਸਾਨਾਂ ਦੀ ਜਿੱਤ ਕਰਾਰ ਦਿੰਦਿਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ...

ਪੂਰੀ ਖ਼ਬਰ »

ਮਾਈ ਮਾਲਾਂ ਐਜੂਕੇਸ਼ਨ ਟਰੱਸਟ ਪਿੱਪਲਾਂਵਾਲਾ ਵਲੋਂ 41ਵਾਂ ਇਨਾਮ ਵੰਡ ਸਮਾਰੋਹ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਪਿੱਪਲਾਂਵਾਲਾ ਹੁਸ਼ਿਆਰਪੁਰ ਵਿਖੇ ਮਾਈ ਮਾਲਾਂ ਐਜੂਕੇਸ਼ਨ ਟਰੱਸਟ ਪਿੱਪਲਾਂਵਾਲਾ ਵਲੋਂ 41ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਲਾਇਬ੍ਰੇਰੀ ਚੌਕ ਪਿੱਪਲਾਂਵਾਲਾ ਵਿਖੇ ਕਰਵਾਇਆ ਗਿਆ | ਸਮਾਰੋਹ 'ਚ ਡਾ. ਅਮਰਜੋਤ ...

ਪੂਰੀ ਖ਼ਬਰ »

ਸੁੰਨੇ ਪਏ ਘਰ 'ਚ ਚੋਰੀ ਕਰਨ ਮੌਕੇ ਇਕ ਕਾਬੂ, 2 ਫਰਾਰ

ਗੜ੍ਹਸ਼ੰਕਰ, 30 ਨਵੰਬਰ (ਧਾਲੀਵਾਲ)-ਸਥਾਨਕ ਸ਼ਹਿਰ 'ਚ ਇਕ ਸੁੰਨੇ ਪਏ ਘਰ 'ਚੋਂ ਚੋਰੀ ਨੂੰ ਅੰਜ਼ਾਮ ਦੇਣ ਸਮੇਂ ਇਕ ਵਿਅਕਤੀ ਦੇ ਕਾਬੂ ਆ ਜਾਣ ਤੇ 2 ਜਣਿਆਂ ਦੇ ਫਰਾਰ ਹੋ ਜਾਣ ਦੀ ਖ਼ਬਰ ਹੈ | ਇਥੇ ਨੰਗਲ ਰੋਡ 'ਤੇ ਸਥਿਤ ਮੁਹੱਲਾ ਸੰਤੋਖ ਨਗਰ, ਵਾਰਡ ਨੰਬਰ 5 ਵਿਖੇ ਇਕ ਅਧਿਕਾਰੀ ...

ਪੂਰੀ ਖ਼ਬਰ »

ਘੁੰਮਣ ਵਲੋਂ ਜਸਕਰਨ ਸਿੰਘ ਭੂਛਾਂ ਦਾ 'ਆਪ' 'ਚ ਸ਼ਾਮਿਲ ਹੋਣ 'ਤੇ ਸਨਮਾਨ

ਦਸੂਹਾ, 30 ਨਵੰਬਰ (ਕੌਸ਼ਲ)-ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਅਕਾਲੀ ਆਗੂ ਜਸਕਰਨ ਸਿੰਘ ਭੂਛਾਂ ਦਾ ਦਸੂਹਾ ਦੇ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਦਫ਼ਤਰ 'ਚ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਜਗਮੋਹਣ ਸਿੰਘ ਬੱਬੂ ਘੁੰਮਣ ...

ਪੂਰੀ ਖ਼ਬਰ »

ਦ ਸੋਵਰਨ ਸਕੂਲ ਦੇ ਵਿਦਿਆਰਥੀਆਂ ਵਲੋਂ ਪਿਸਟਲ ਤੇ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਭੰਗਾਲਾ, 30 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਦ ਸੋਵਰਨ ਸਕੂਲ ਹਰਸ਼ੇ ਮਾਨਸਰ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਅਮੋਘ ਸ਼ਰਮਾ, ਰਤਨ ਤੇ ਨਵਜੋਬਨ ਸਿੰਘ ਨੇ ਸਕੂਲ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕਰਦੇ ਹੋਏ 64ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਪਿਸਟਲ ਤੇ ...

ਪੂਰੀ ਖ਼ਬਰ »

ਐਡ. ਧਾਮੀ ਦੇ ਪ੍ਰਧਾਨ ਬਣਨ ਨਾਲ ਇਲਾਕੇ 'ਚ ਖੁਸ਼ੀ ਦੀ ਲਹਿਰ-ਰਸੂਲਪੁਰ

ਟਾਂਡਾ ਉੜਮੁੜ, 30 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਨਾਲ ਇਲਾਕਾ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਖ਼ੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 30 ਨਵੰਬਰ (ਬਲਜਿੰਦਰ ਸਿੰਘ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਹੁਸ਼ਿਆਰਪੁਰ 'ਚ ਚਲਾਈ ਮੁਹਿੰਮ ਤਹਿਤ ਹੁਣ ਤੱਕ 20 ਦੇ ਕਰੀਬ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ | ਐਸ. ਐਸ. ਸੀ. ਆਈ. ਟ੍ਰੇਨਿੰਗ ...

ਪੂਰੀ ਖ਼ਬਰ »

ਅਮੋਲਕ ਸਿੰਘ ਹੁੰਦਲ ਦਾ ਸਨਮਾਨ

ਦਸੂਹਾ, 30 ਨਵੰਬਰ (ਕੌਸ਼ਲ)-ਦਸੂਹਾ ਦੀ ਆਰਮੀ ਗਰਾਊਾਡ ਵਿਖੇ ਕਿਲ੍ਹਾ ਕਲੱਬ ਦੇ ਮੈਂਬਰਾਂ ਵਲੋਂ ਅਮੋਲਕ ਹੁੰਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਦਸੂਹਾ ਵਿਧਾਨ ਸਭਾ ਪ੍ਰਤੀ ਅਮੋਲਕ ਹੁੰਦਲ ਦੀ ਮਿਹਨਤ ਨੂੰ ਦੇਖਦੇ ਹੋਏ ਕਿਲ੍ਹਾ ਕਲੱਬ ਦੇ ਮੈਂਬਰਾਂ ਵਲੋਂ ਅਮੋਲਕ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਰਣਸੋਤਾ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਅੱਵਲ

ਨੰਗਲ ਬਿਹਾਲਾ, 30 ਨਵੰਬਰ (ਵਿਨੋਦ ਮਹਾਜਨ)-ਸਕੂਲ ਸਿੱਖਿਆ ਵਿਭਾਗ ਦੁਆਰਾ ਪੰਜਾਬੀ ਭਾਸ਼ਾ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਚਲਦਿਆਂ ਬਲਾਕ ਹਾਜੀਪੁਰ ਦੇ ਸਹਿ ਵਿੱਦਿਅਕ ਮੁਕਾਬਲੇ ਜੋ ਕਿ ਬੀ.ਪੀ.ਈ.ਓ. ਅਮਰਿੰਦਰਪਾਲ ਢਿੱਲੋਂ ਦੀ ਯੋਗ ਅਗਵਾਈ ਵਿਚ ਕਰਵਾਏ ਗਏ, ...

ਪੂਰੀ ਖ਼ਬਰ »

3.77 ਲੱਖ ਦੀ ਲਾਗਤ ਨਾਲ ਬਣੇ ਇੰਟਰਲਾਕਿੰਗ ਟਰੈਕ ਦਾ ਅਕਾਲੀ ਕੌਂਸਲਰ ਪੂਨਮ ਰੱਤੂ ਨੇ ਕੀਤਾ ਉਦਘਾਟਨ

ਮੁਕੇਰੀਆਂ, 30 ਨਵੰਬਰ (ਰਾਮਗੜ੍ਹੀਆ)-ਅਕਾਲੀ ਕੌਂਸਲਰ ਪੂਨਮ ਰੱਤੂ ਸ਼ਹਿਰ ਦੇ ਵਾਰਡ ਨੰਬਰ 11 'ਚ ਵਿਕਾਸ ਕਾਰਜਾਂ ਲਈ ਦਿਨ ਰਾਤ ਇਕ ਕਰ ਰਹੇ ਹਨ | ਵਾਰਡ 'ਚ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਉਨ੍ਹਾਂ ਨੇ ਨਗਰ ਕੌਂਸਲ ਪ੍ਰਬੰਧਕਾਂ ਨਾਲ ਮਿਲ ਕੇ ਸ਼ਾਹ ਨਾਹਰ ਕਾਲੋਨੀ 'ਚ 15 ...

ਪੂਰੀ ਖ਼ਬਰ »

ਨੌਜਵਾਨ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ 'ਚ ਹਿੱਸਾ ਲੈਣ-ਡਾ. ਰਾਜ ਕੁਮਾਰ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਨੂੰ ਸਿਰਫ਼ ਪੜ੍ਹਾਈ ਵੱਲ ਹੀ ਨਹੀਂ ਬਲਕਿ ਖੇਡਾਂ 'ਚ ਵੀ ਰੁਚੀ ਦੇਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੋ ਸਕੇ | ਇਹ ਪ੍ਰਗਟਾਵਾ ਵਿਧਾਇਕ ਡਾ: ਰਾਜ ...

ਪੂਰੀ ਖ਼ਬਰ »

ਹੁਣ 6ਵੀਂ 'ਚ ਦਾਖਲਾ ਪ੍ਰੀਖਿਆ ਲਈ ਚਾਹਵਾਨ ਫਾਰਮ 15 ਤੱਕ ਭਰਨ-ਪਿ੍ੰਸੀਪਲ

ਹੁਸ਼ਿਆਰਪੁਰ, 30 ਨਵੰਬਰ (ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਲਿਆ ਵਿਖੇ ਸਾਲ 2022-23 ਸੈਸ਼ਨ ਦੌਰਾਨ 6ਵੀਂ ਜਮਾਤ 'ਚ ਦਾਖ਼ਲੇ ਸੰਬੰਧੀ ਲਈ ਜਾਣ ਵਾਲੀ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ...

ਪੂਰੀ ਖ਼ਬਰ »

ਰਿੰਪੀ ਤਲਵਾੜ ਸਾਥੀਆਂ ਸਮੇਤ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਗੜ੍ਹਦੀਵਾਲਾ, 30 ਨਵੰਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਗੜ੍ਹਦੀਵਾਲਾ ਸ਼ਹਿਰ ਦੇ ਨਾਮਵਰ ਰਿੰਪੀ ਤਲਵਾੜ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ ਹੋਏ, ਜਿਨ੍ਹਾਂ ਦਾ ਹਲਕਾ ਇੰਚਾਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX