ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਹਾਨ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ | ਪੰਜਾਬ ਦੇ ਰਾਜਪਾਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਤੇ ਯਾਦਗਾਰ ਵਿਖੇ ਸ਼ਹੀਦ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਵੀ ਉਨ੍ਹਾਂ ਦੀ ਸਮਾਧ 'ਤੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸ. ਐਸ. ਪੀ ਕੰਵਰਦੀਪ ਕੌਰ ਵੀ ਮੌਜੂਦ ਸਨ | ਖਟਕੜ ਕਲਾਂ ਵਿਖੇ ਅਜਾਇਬ ਘਰ ਦਾ ਦੌਰਾ ਕਰਦੇ ਹੋਏ ਰਾਜਪਾਲ ਨੇ ਅਜਾਇਬ ਘਰ ਦੀਆਂ ਵੱਖ-ਵੱਖ ਗੈਲਰੀਆਂ ਵੀ ਦੇਖੀਆਂ ਤੇ ਕਿਹਾ ਕਿ ਅਸੀਂ 23 ਸਾਲ ਦੀ ਉਮਰ 'ਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਦੇਸ਼ ਦੇ ਮਹਾਨ ਅਜ਼ਾਦੀ ਸੰਗਰਾਮੀਏ ਦੀ ਕੁਰਬਾਨੀ ਤੇ ਸ਼ਹਾਦਤ ਦੇ ਹਮੇਸ਼ਾਂ ਰਿਣੀ ਰਹਾਂਗੇ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ | ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦੇਣ ਵਾਲੇ, ਦੇਸ਼ ਦੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਵੀ ਅਪੀਲ ਕੀਤੀ | ਰਾਜਪਾਲ ਨੇ ਕਿਹਾ ਕਿ ਅਜਾਇਬ ਘਰ ਦੇ ਦੌਰੇ ਨੇ ਉਨ੍ਹਾਂ ਨੂੰ ਗਿਆਨ ਪੱਖੋਂ ਹੋਰ ਰੌਸ਼ਨ ਕੀਤਾ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਕਈ ਅਜਿਹੇ ਤੱਥ ਉਨ੍ਹਾਂ ਦੇ ਧਿਆਨ ਵਿਚ ਆਏ ਸਨ, ਜੋ ਉਨ੍ਹਾਂ ਲਈ ਅਣਜਾਣੇ ਸਨ | ਉਨ੍ਹਾਂ ਕਿਹਾ ਕਿ ਅਜਾਇਬ ਘਰ 'ਚ ਸ਼ਹੀਦ ਭਗਤ ਸਿੰਘ ਅਤੇ ਆਜ਼ਾਦੀ ਲਹਿਰ ਨਾਲ ਸੰਬੰਧਿਤ ਯਾਦਾਂ ਨੂੰ ਵਿਗਿਆਨਕ ਢੰਗ ਨਾਲ ਸੁਰੱਖਿਅਤ ਰੱਖਿਆ ਗਿਆ ਹੈ | ਇਸ ਮੌਕੇ ਏ. ਡੀ. ਸੀ. (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਰਾਜਪਾਲ ਦੇ ਏ. ਡੀ. ਸੀ. ਪੀ. ਬੀ. ਐਸ. ਪਰਮਾਰ, ਐਸ. ਪੀ. (ਪੀ. ਬੀ. ਆਈ.) ਪਿ੍ਥੀਪਾਲ ਸਿੰਘ, ਐਸ. ਡੀ. ਐਮ. ਬੰਗਾ ਵਿਰਾਜ ਤਿੜਕੇ, ਡੀ. ਐਸ. ਪੀ. ਬੰਗਾ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ |
ਬੰਗਾ, 30 ਨਵੰਬਰ (ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਭੂਸ਼ਨ ਕੁਮਾਰ ਸ਼ਰਮਾ ਆਰ. ਪੀ. ਮੈਡੀਕਲ ਹਾਲ ਬੰਗਾ ਵਲੋਂ 30 ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਭੇਟ ਕੀਤੀਆਂ ਗਈਆਂ | ਭੂਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਹਰੇਕ ਬੰਦੇ ...
ਪੱਲੀ ਝਿੱਕੀ, 30 ਨਵੰਬਰ (ਕੁਲਦੀਪ ਸਿੰਘ ਪਾਬਲਾ)-ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਨੌਰਾ, ਪਿੰਡ ਪੱਲੀ ਝਿੱਕੀ, ਪਿੰਡ ਭੌਰਾ ਦੀ ਸਮੂਹ ਸੰਗਤਾਂ ਤੇ ਐੱਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ...
ਰਾਹੋਂ, 30 ਨਵੰਬਰ (ਬਲਬੀਰ ਸਿੰਘ ਰੂਬੀ)-ਰਾਹੋਂ-ਮਾਛੀਵਾੜਾ ਦਰਿਆ ਸਤਲੁਜ 'ਤੇ ਬਣਿਆ ਪੁਲ ਜਿਸ ਦੀ ਸਲੈਬ 'ਚ ਤਰੇੜਾਂ ਆਉਣ ਕਾਰਨ ਆਵਾਜਾਈ ਬੰਦ ਕਰ ਦਿੱਤੀ ਗਈ ਸੀ, ਨੂੰ ਹੁਣ ਦੋ ਪਹੀਆ ਵਾਹਨਾਂ ਤੇ ਪੈਦਲ ਯਾਤਰੀਆਂ ਲਈ ਖ਼ੋਲ੍ਹ ਦਿੱਤਾ ਹੈ | ਇਥੇ ਹਲਕਾ ਵਿਧਾਇਕ ਅੰਗਦ ਸਿੰਘ ...
ਔੜ/ਝਿੰਗੜਾਂ, 30 ਨਵੰਬਰ (ਕੁਲਦੀਪ ਸਿੰਘ ਝਿੰਗੜ)-ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਤੇ ਨਾਬਾਰਡ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਬਰਾਂਚ ਔੜ ਵਿਖੇ ਬੈਂਕ ਮੈਨੇਜਰ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਨ ਸਭਾ ਮੈਂਬਰ ਅੰਗਦ ਸਿੰਘ ਨੇ ਮੰਗਲਵਾਰ ਨੂੰ ਸ਼ਹਿਰ ਦੀ ਮੂਸਾਪੁਰ ਰੋਡ, ਕਰਿਆਮ ਰੋਡ ਤੇ ਚਰਚ ਕਾਲੋਨੀ ਸਮੇਤ ਤਿੰਨ ਮੁਹੱਲਿਆਂ 'ਚ 9.33 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ | ਨਗਰ ...
ਸੜੋਆ, 30 ਨਵੰਬਰ (ਨਾਨੋਵਾਲੀਆ)-ਗੁਰਦੁਆਰਾ ਸਿੰਘ ਸਭਾ ਪਿੰਡ ਅਟਾਲ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮਿ੍ਤਮਈ ਬਾਣੀ ਦੇ ਪਾਠ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ | ...
ਬੰਗਾ, 30 ਨਵੰਬਰ (ਕਰਮ ਲਧਾਣਾ)-ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਤੰਦਰੁਸਤ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ 'ਫਿੱਟ ਇੰਡੀਆ ਸਕੂਲ ਮੁਹਿੰਮ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ...
ਬੰਗਾ, 30 ਨਵੰਬਰ (ਕਰਮ ਲਧਾਣਾ)-ਰੋਟਰੀ ਕਲੱਬ ਇੰਟਰਨੈਸ਼ਨਲ ਦੇ ਵਿਧਾਨ ਅਨੁਸਾਰ ਉੱਘੇ ਬੁੱਧੀਜੀਵੀ ਤੇ ਨਾਮੀਂ ਵਿਦਿਅਕ ਅਦਾਰੇ ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਦੇ ਪਿ੍ੰਸੀਪਲ ਡਾ. ਗੁਰਜੰਟ ਸਿੰਘ ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਚੁਣੇ ਗਏ | ਸਾਲ 2022-23 ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਇਕ ਅਹਿਮ ਮੀਟਿੰਗ ਡੋਗਰ ਰਾਮ ਪ੍ਰਧਾਨ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਹਲਕਾ ਵਿਧਾਇਕ ਬੰਗਾ ਨੇ ਸ਼ਿਰਕਤ ਕੀਤੀ | ...
ਬੰਗਾ, 30 ਨਵੰਬਰ (ਕਰਮ ਲਧਾਣਾ)-ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ 'ਚ ਵਾਧਾ ਕਰਦਿਆਂ ਇਥੋਂ ਦੀ ਪ੍ਰਸਿੱਧ ਸਮਾਜ ਸੇਵੀ ਜਥੇਬੰਦੀ ਲਾਇਨਜ਼ ਕਲੱਬ ਬੰਗਾ ਮਹਿਕ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲ ਕਾਜ਼ੀਆਂ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੇ ਪ੍ਰਕੋਪ ਨੂੰ ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ)-ਜਗਦੀਪ ਸਿੰਘ ਹੀਰ ਜ਼ਿਲ੍ਹਾ ਵਾਈਸ ਪ੍ਰਧਾਨ ਕ੍ਰਾਈਮ ਇਨਵੈਸਟੀਗੇਸ਼ਨ ਟੀਮ ਦੇ ਜਨਮ ਦਿਨ ਮੌਕੇ ਉਨ੍ਹਾਂ ਵਲੋਂ ਤੇ ਸੀ. ਆਈ. ਡੀ. ਦੇ ਸਾਥੀਆਂ ਵਲੋਂ ਬੰਗਾ ਦੇ ਸਿਵਲ ਹਸਪਤਾਲ ਵਿਖੇ ਖੂਨ ਦਾਨ ਕੀਤਾ ਗਿਆ | ਇਸ ਬਾਰੇ ਕ੍ਰਾਈਮ ...
ਬੰਗਾ, 30 ਨਵੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਇਲਾਕੇ ਦੇ ਪ੍ਰਸਿੱਧ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦਾ ਕੈਨੇਡਾ 'ਚ ਸਮਾਜ ਸੇਵਾ ਤੇ ਕਿਸਾਨਾਂ ਲਈ ਕੀਤੀਆਂ ਸ਼ਾਨਦਾਰ ਸੇਵਾਵਾਂ ਪ੍ਰਤੀ ਪ੍ਰਭਮੀਤ ਸਿੰਘ ਸਰਕਾਰੀਆ ਕੈਬਨਿਟ ਮੰਤਰੀ ...
ਨਵਾਂਸ਼ਹਿਰ, 30 ਨਵੰਬਰ (ਹਰਵਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਡਾ: ਰਮੇਸ਼ ਕੁਮਾਰ ਬਾਲੀ, ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਤੇ ਪ੍ਰੇਮ ਸਲੋਹ ਨੇ ਸੰਬੋਧਨ ...
ਨਵਾਂਸ਼ਹਿਰ, 30 ਨਵੰਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਪਾਣੀ ਵਾਲੀ ਟੈਂਕੀ ਤਹਿਸੀਲ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਤ ਸਿੰਘ ਤਾਜਪੁਰ ਨੇ ਨੰਬਰਦਾਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ਵਿਚਾਰਾਂ ...
ਰਾਹੋਂ, 30 ਨਵੰਬਰ (ਬਲਬੀਰ ਸਿੰਘ ਰੂਬੀ)-ਇਥੋਂ ਨਜ਼ਦੀਕੀ ਪਿੰਡ ਬਜ਼ੀਦਪੁਰ ਦੇ ਕੋਆਪਰੇਟਿਵ ਬੈਂਕ 'ਚ ਗਾਹਕ ਮਿਲਣੀ ਦੌਰਾਨ ਬੈਂਕ ਦੀਆਂ ਸਕੀਮਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਬੈਂਕ ਮੈਨੇਜਰ ਜਗਜੀਤ ਸਿੰਘ ਨੇ ਗਾਹਕਾਂ ਨੂੰ ਪੈਸੇ ਜਮਾਂ ਕਰਵਾਉਣ ਦੇ ...
ਪੱਲੀ ਝਿੱਕੀ, 30 ਨਵੰਬਰ (ਕੁਲਦੀਪ ਸਿੰਘ ਪਾਬਲਾ)-ਨਿਰਮਲ ਕੁਟੀਆ ਨੌਰਾ ਵਿਖੇ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਬਲਵੰਤ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਸਮੂਹ ਨਗਰ ਵਾਸੀ, ਸਮੂਹ ਐਨ. ਆਰ. ਆਈ. ਵੀਰਾਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ...
ਮਜਾਰੀ/ਸਾਹਿਬਾ, 30 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਦੇਸ਼ ਦੇ ਹਾਕਮਾਂ ਵਲੋਂ ਖੇਤੀ ਸੰਬੰਧੀ ਲਿਆਂਦੇ ਕਾਲੇ ਕਾਨੂੰਨਾਂ ਵਿਰੁੱਧ ਇਕ ਸਾਲ ਚੱਲੇ ਕਿਸਾਨ ਸੰਘਰਸ਼ 'ਚ ਜਿੱਥੇ ਦੇਸ਼ ਦੇ ਕਿਸਾਨਾਂ ਨੇ ਸਖ਼ਤ ਘਾਲਣਾ ਘਾਲੀ ਹੈ, ਉੱਥੇ ਸੰਤਾਂ ਮਹਾਂਪੁਰਸ਼ਾਂ ਦਾ ਵੀ ਵੱਡਾ ...
ਭੱਦੀ, 30 ਨਵੰਬਰ (ਨਰੇਸ਼ ਧੌਲ)-ਸਮੁੱਚੇ ਪੰਜਾਬ ਅੰਦਰ ਸਿਹਤ ਤੇ ਸਿੱਖਿਆ ਦੇ ਖ਼ਰਾਬ ਹੋਏ ਮਿਆਰ ਨੂੰ ਉੱਚਾ ਚੁੱਕਣ ਲਈ 'ਆਪ' ਦੀ ਸਰਕਾਰ ਲਿਆਉਣਾ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ 'ਆਪ' ਦੇ ਯੂਥ ਆਗੂ ਚੌਧਰੀ ਕਰਨਵੀਰ ਕਟਾਰੀਆ (ਸਪੁੱਤਰ ਬੀਬੀ ਸੰਤੋਸ਼ ਕਟਾਰੀਆ ਸਾਬਕਾ ...
ਕਾਠਗੜ੍ਹ, 30 ਨਵੰਬਰ (ਬਲਦੇਵ ਸਿੰਘ ਪਨੇਸਰ)-ਪਿੰਡ ਜਮੀਤਗੜ (ਭੱਲਾ) ਦੇ ਇਕ ਨੌਜਵਾਨ ਗੁਰਚਰਨ ਸਿੰਘ ਉਰਫ਼ ਚੰਨਾ ਪੁੱਤਰ ਜੋਗਿੰਦਰ ਸਿੰਘ ਨੇ ਇਕ ਕਿਸਾਨ ਸ਼ਿਵਚਰਨ ਸਿੰਘ ਵਾਸੀ ਉਟਾਲਾਂ ਨੂੰ ਉਸ ਦਾ ਗੁਆਚਿਆ ਹੋਇਆ ਮਹਿੰਗਾ ਫ਼ੋਨ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ...
ਰਾਹੋਂ, 30 ਨਵੰਬਰ (ਬਲਬੀਰ ਸਿੰਘ ਰੂਬੀ)-ਪਿਛਲੇ ਮਹੀਨੇ ਸ਼ੂਗਰ ਮਿਲ ਦੀਆਂ ਡਾਇਰੈਕਟਰ ਦੀਆਂ ਚੋਣਾਂ 'ਚੋਂ ਜਿੱਤ ਪ੍ਰਾਪਤ ਕਰਨ ਵਾਲੇ ਸੋਹਣ ਸਿੰਘ ਉੱਪਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਵਿੰਗ ਪੰਜਾਬ ਦਾ ਜਨਰਲ ਸਕੱਤਰ ਬਣਾਇਆ ...
ਸੜੋਆ, 30 ਨਵੰਬਰ (ਨਾਨੋਵਾਲੀਆ)-ਹੁਸਨ ਲਾਲ ਏ. ਐੱਸ. ਆਈ. ਇੰਚਾਰਜ ਟ੍ਰੈਫਿਕ ਸਿੱਖਿਆ ਸੈੱਲ ਵਲੋਂ ਸਰਕਾਰੀ ਮਿਡਲ ਸਕੂਲ ਕਰੀਮਪੁਰ ਧਿਆਨੀ ਵਿਖੇ ਸੜਕ ਸੁਰੱਖਿਆ ਤੇ ਆਵਾਜਾਈ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਹੁਸਨ ਲਾਲ ਥਾਣੇਦਾਰ ਨੇ ਕਿਹਾ ਕਿ ਘਰ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਨੂੰ ਉਸ ਵਲੋਂ ਕੀਤੇ ਸੇਵਾ ਵਾਲੇ ਪ੍ਰਾਜੈਕਟਾਂ ਪ੍ਰਤੀ ਵੈਸਟ ਕਲੱਬ ਦਾ ਅਵਾਰਡ ਦਿੱਤਾ ਗਿਆ | ਇਸ ਸੰਬੰਧੀ ਕਲੱਬ ਦੇ ਸਕੱਤਰ ਵਿਜੇ ਜੋਤੀ ਨੇ ਦੱਸਿਆ ਕਿ ਕਲੱਬ ਵਲੋਂ ਹਰ ਮਹੀਨੇ ਸਮਾਜ ...
ਪੋਜੇਵਾਲ ਸਰਾਂ, 30 ਨਵੰਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਵਿੱਦਿਅਕ ਮੁਕਾਬਲਿਆਂ 'ਚ ਬਲਾਕ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਛੂਛੇਵਾਲ ਦੀ ਅਧਿਆਪਕਾ ਤੇ ਵਿਦਿਆਰਥੀਆਂ ਨੂੰ ਸਿੱਖਿਆ ਸੁਧਾਰ ...
ਔੜ, 30 ਨਵੰਬਰ (ਜਰਨੈਲ ਸਿੰਘ ਖ਼ੁਰਦ)-ਕਿਸਾਨ ਵਿਰੋਧੀ ਤਿੰਨ ਖੇਤੀਬਾੜੀ ਸੰਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਬੀਤੇ ਦਿਨ ਕੇਂਦਰ ਸਰਕਾਰ ਨੇ ਸੰਸਦ ਦੇ ਦੋਹਾਂ ਸਦਨਾਂ 'ਚ ਵਾਪਸ ਲੈਣ ਦਾ ਬਿੱਲ ਪਾਸ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਬਹੁਤ ...
ਸੜੋਆ, 30 ਨਵੰਬਰ (ਪੱਤਰ ਪ੍ਰੇਰਕ)-ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਸਪੁੱਤਰ ਚੌਧਰੀ ਅਜੇ ਕੁਮਾਰ ਮੰਗੂਪੁਰ ਯੂਥ ਕਾਂਗਰਸੀ ਆਗੂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਨੂੰ ਨਵੀਂ ਕੰਪਿਊਟਰ ਲੈਬ ਸਥਾਪਿਤ ਕਰਨ ਲਈ 10 ਲੱਖ ਰੁਪਏ ਦਾ ਚੈੱਕ ਸਕੂਲ ...
ਪੋਜੇਵਾਲ, 30 ਨਵੰਬਰ (ਰਮਨ ਭਾਟੀਆ)-ਖੇਤੀ ਵਿਰੋਧੀ ਕਾਨੂੰਨਾਂ ਦੇ ਸੰਘਰਸ਼ ਦੌਰਾਨ ਫੌਤ ਹੋਏ ਨੌਜਵਾਨ ਕਿਸਾਨ ਪਰਮਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਪਿੰਡ ਸਾਹਦੜਾ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ: ਗੁਰਬਖਸ਼ ਸਿੰਘ ...
ਨਵਾਂਸ਼ਹਿਰ, 30 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਅੰਦਰ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਹਿਤ 22 ਨਵੰਬਰ ਤੋਂ 30 ਨਵੰਬਰ ਤੱਕ ਮੁਕਾਬਲੇ ਕਰਵਾਏ ਗਏ | ਜਿਸ ਤਹਿਤ ਜ਼ਿਲ੍ਹਾ ਪੱਧਰੀ ...
ਮਜਾਰੀ/ਸਾਹਿਬਾ, 30 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਤੇ ਹੁਣ ...
ਮੱਲਪੁਰ ਅੜਕਾਂ, 30 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਰਾਸ਼ਟਰੀ ਅਵਿਸ਼ਕਾਰ ਮੁਹਿੰਮ ਤਹਿਤ ਬਲਾਕ ਪੱਧਰ 'ਤੇ ਦੋ ਰੋਜ਼ਾ ਕਰਵਾਏ ਵਿਗਿਆਨ ਮੇਲੇ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੇ ਮਾਡਲ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ | ਜਿਨ੍ਹਾਂ 'ਚੋਂ ਸਰਕਾਰੀ ਮਿਡਲ ਸਕੂਲ ...
ਘੁੰਮਣਾਂ, 30 ਨਵੰਬਰ (ਮਹਿੰਦਰਪਾਲ ਸਿੰਘ)-ਦੇਸ਼ ਦੀ ਨੰਬਰ ਵਨ ਏਅਰਟੈਲ ਕੰਪਨੀ 'ਚ ਮਨਦੀਪ ਸਿੰਘ ਸੰਧੂ ਵਲੋਂ ਵਧੀਆ ਸੇਵਾਵਾਂ ਦੇਣ ਕਰ ਕੇ ਕੰਪਨੀ ਨੂੰ ਜੀ. ਪੀ. ਐਸ. ਰੈਂਕ ਮਿਲਿਆ | ਜਿਸ ਕਰ ਕੇ ਉਨ੍ਹਾਂ ਨੂੰ ਜ਼ੋਨਲ ਸੇਲਜ਼ ਮੈਨੇਜਰ ਭੁਪਿੰਦਰ ਭੰਡਾਰੀ ਵਲੋਂ ਬੈਸਟ ...
ਪੱਲੀ ਝਿੱਕੀ, 30 ਨਵੰਬਰ (ਕੁਲਦੀਪ ਸਿੰਘ ਪਾਬਲਾ)-ਹਲਕਾ ਨਵਾਂਸ਼ਹਿਰ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਦੇ ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਪਿੰਡ ਪੱਲੀ ਝਿੱਕੀ ਦੇ ਜਿੰਮ 'ਚ ਨੌਜਵਾਨਾਂ ਦੇ ਕਸਰਤ ਕਰਨ ਲਈ ਸਾਮਾਨ ਭੇਟ ਕੀਤਾ ਗਿਆ | ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ...
ਬੰਗਾ, 30 ਨਵੰਬਰ (ਕਰਮ ਲਧਾਣਾ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਬ੍ਰਾਂਚ ਲਧਾਣਾ ਝਿੱਕਾ ਵਿਖੇ ਵਿੱਤੀ ਸਾਖਰਤਾ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ | ਨਾਬਾਰਡ ਦੇ ਸਹਿਯੋਗ ਤੇ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਏ ...
ਘੁੰਮਣਾਂ, 30 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਨੂੰ ਗੁਰੂ ਘਰ ਦੀਆਂ ਇਮਾਰਤਾਂ ਵਾਸਤੇ ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਫਰਾਂਸ ਵਲੋਂ 6 ਹਾਜ਼ਰ ਰੁਪਏ ਭੇਟ ਕੀਤੇ | ਇਸ ਨੇਕ ਕੰਮ ਲਈ ਪ੍ਰਧਾਨ ਪਾਲ ਸਿੰਘ ਵਲੋਂ ...
ਸੰਧਵਾਂ, 30 ਨਵੰਬਰ (ਪ੍ਰੇਮੀ ਸੰਧਵਾਂ)-ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ 'ਚ ਮਕਸੂਦਪੁਰ-ਸੂੰਢ ਦਾਣਾ ਮੰਡੀ ਵਿਖੇ ਇਲਾਕੇ ਦੇ ਕਿਸਾਨਾਂ ਦੀ ਹੋਈ ਇਕੱਤਰਤਾ ਦੌਰਾਨ ਕਿਸਾਨ ਆਗੂ ਸ. ਜਗਜੀਤ ਸਿੰਘ ਬਲਾਕੀਪੁਰ ਤੇ ਕਿਸਾਨ ਆਗੂ ਸ. ਗੁਰਮਿੰਦਰ ਸਿੰਘ ਕੱਟ ਨੇ ਕਿਹਾ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX